ਨਵਾਂਸ਼ਹਿਰ, 5 ਅਪ੍ਰੈਲ - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਜਮਾਤ ਦੇ ਨਤੀਜਾ ਐਲਾਨਿਆ ਗਿਆ। ਜਿਸ ਵਿੱਚ ਕੇ. ਐਸ ਐਮ. ਪਬਲਿਕ ਸਕੂਲ, ਨਵਾਂਸ਼ਹਿਰ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ । ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਸੰਤੋਸ਼ ਬੋਪਾਰਾਏ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ । ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਰਨਦੀਪ ਪੁੱਤਰੀ ਅਸ਼ਵਨੀ ਕੁਮਾਰ ਨੇ 90 ਫੀਸਦੀ ਨੰਬਰ ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ । ਗੁਰਸ਼ਰਨ ਸਿੰਘ ਪੁੱਤਰ ਕੁਲਵਿੰਦਰ ਸਿੰਘ ਅਤੇ ਅਮਨਜੋਤ ਪੁੱਤਰੀ ਸੁਭਾਸ਼ ਚੰਦਰ ਨੇ 86 ਫੀਸਦੀ ਨੰਬਰ ਅੰਕ ਹਾਸਲ ਕਰਕੇ ਦੂਜਾ, ਰਮਨ ਪ੍ਰੀਤ ਪੁੱਤਰੀ ਕਮਲਪ੍ਰੀਤ ਸਿੰਘ ਨੇ 84% ਅਤੇ ਸਮੀਰ ਕੁਮਾਰ ਮਿਨਹਾਸ ਪੁੱਤਰ ਸੰਜੀਵ ਕੁਮਾਰ ਮਿਨਹਾਸ ਨੇ 82% ਅੰਕ ਹਾਸਲ ਕਰਕੇ ਕ੍ਰਮਵਾਰ ਤੀਜਾ ਅਤੇ ਚੌਥਾ ਸਥਾਨ ਹਾਸਲ ਕੀਤਾ । ਉਨ੍ਹਾਂ ਕਿਹਾ ਇਹ ਸਭ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ । ਉਹਨਾਂ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਅੱਗੇ ਵੀ ਸਖਤ ਮਿਹਨਤ ਕਰਨ ਲਈ ਉਸਾਹਿਤ ਕੀਤਾ । ਇਸ ਮੌਕੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਚੇਅਰਮੈਨ ਅਮਰਜੀਤ ਸਿੰਘ ਨੇ ਸਕੂਲ ਦੇ ਸ਼ਾਨਦਾਰ ਨਤੀਜੇ ਲਈ ਸਟਾਫ, ਬੱਚਿਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ । ਇਸ ਮੌਕੇ ਆਰਤੀ, ਅਰਜਿੰਦਰ ਕੌਰ, ਗੀਤਾਜਲੀ, ਸੁਨੀਤਾ, ਰੇਖਾ, ਮਨਦੀਪ ਕੌਰ, ਜਸਪ੍ਰੀਤ ਕੌਰ, ਮੋਨੀਕਾ ਰਾਣਾ, ਸ਼ਵਾਨਾ ਪਰਵੀਨ ਅਮਨਦੀਪ ਕੌਰ, ਪ੍ਰਵੀਨ ਲਤਾ, ਮਨਜੀਤ ਕੌਰ, ਕਿਰਨਦੀਪ ਕੌਰ ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...