Monday, 14 April 2025

ਬੂਟੇ ਲਗਾ ਕੇ ਮਹਾਨ ਸ਼ਖਸੀਅਤ ਡਾਕਟਰ ਭੀਮ ਰਾਓ ਅੰਬੇਡਕਰ ਜੀ ਨੂੰ ਕੀਤਾ ਯਾਦ

  ਨਵਾਂਸ਼ਹਿਰ 14 ਅਪ੍ਰੈਲ -  ਵਾਤਾਵਰਣ ਸੰਭਾਲ ਸੁਸਾਇਟੀ ਵਲੋਂ ਬਾਬਾ ਸਾਹਿਬ ਡਾਕਟਰ ਬੀ ਆਰ ਅੰਬੇਡਕਰ ਜੀ ਦੇ ਜਨਮ ਦਿਵਸ ਤੇ ਬਾਰਾਦਰੀ ਪਾਰਕ ਵਿਖੇ ਬੂਟੇ ਲਗਾ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਤੇ ਵੱਖ-ਵੱਖ ਕਿਸਮਾਂ ਦੇ 11 ਬੂਟੇ ਲਗਾਏ ਗਏ। ਸੁਸਾਇਟੀ ਦੇ ਮੁਢਲੇ ਮੈਂਬਰ ਬਲਜੀਤ ਚੋਪੜਾ ਨੇ ਕਿਹਾ ਕਿ ਆਮ ਪਰਿਵਾਰ ਵਿੱਚ ਪੈਦਾ ਹੋ ਕੇ ਛੂਤ-ਛਾਤ ਦਾ ਸ਼ਿਕਾਰ ਹੋਣ ਦੇ ਬਾਵਜੂਦ ਉਨ੍ਹਾਂ ਨੇ ਆਪਣੇ ਵਿਵੇਕ ਅਤੇ ਵਿਲੱਖਣ ਬੁੱਧੀ ਦਾ ਸਬੂਤ ਦਿੰਦੇ ਹੋਏ ਪੜਾਈ ਪੂਰੀ ਕੀਤੀ। ਉਨ੍ਹਾਂ ਨੇਂ ਵੱਖ-ਵੱਖ ਮੁਲਕਾਂ ਦੀਆਂ ਕਈ ਯੂਨੀਵਰਸਿਟੀਆਂ ਤੋਂ ਬਹੁਤ ਸਾਰੀਆਂ ਡਿਗਰੀਆਂ ਹਾਸਲ ਕੀਤੀਆਂ। ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਉਨ੍ਹਾਂ ਨੇ ਜਾਤੀਵਾਦ ਦੇ ਖਿਲਾਫ਼ ਸੰਘਰਸ਼ ਕੀਤਾ ਅਤੇ ਦਲਿਤ ਸਮਾਜ ਨੂੰ ਅਤਿਆਚਾਰ ਅਤੇ ਵਿਤਕਰੇਬਾਜੀ ਤੋਂ ਮੁਕਤ ਕਰਵਾਉਣ ਲਈ ਸੰਘਰਸ਼ ਕੀਤਾ। ਉਨ੍ਹਾਂ ਨੇ ਆਪਣੀ ਯੋਗਤਾ ਦੇ ਬਲਬੂਤੇ ਦੇਸ਼ ਦੇ ਸੰਵਿਧਾਨ ਨੂੰ ਬਣਾਉਣ ਵਾਲੀ ਸਭਾ ਦੇ ਮੁਖੀ ਵਜੋਂ ਆਪਣੀਆਂ ਸੇਵਾਵਾਂ ਦਿੱਤੀਆਂ। ਇਸ ਲਈ ਉਨ੍ਹਾਂ ਨੂੰ ਭਾਰਤੀ ਸੰਵਿਧਾਨ ਦਾ ਨਿਰਮਾਤਾ ਮੰਨਿਆ ਜਾਂਦਾ ਹੈ। ਉਹ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਬਣੇ। ਉਨ੍ਹਾਂ ਦੀ ਸੰਘਰਸ਼ ਭਰੀ ਸਫਲ ਜ਼ਿੰਦਗੀ ਤੋਂ ਪ੍ਰੇਰਣਾ ਲੈਣ ਦੀ ਲੋੜ ਹੈ। ਇਸ ਮੌਕੇ ਤੇ ਵਾਤਾਵਰਣ ਸੰਭਾਲ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਭੱਟੀ, ਤਰਲੋਚਨ ਸਿੰਘ, ਕੁਲਦੀਪ ਕੁਮਾਰ,ਜਥੇਦਾਰ ਰੇਸ਼ਮ ਸਿੰਘ,ਤਰਸੇਮ ਲਾਲ ਆਦਿ ਹਾਜ਼ਰ ਸਨ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME