Wednesday, 23 April 2025

ਰੈਡ ਆਰਟ ਥੀਏਟਰ ਗਰੁੱਪ ਪਟਿਆਲਾ" ਵੱਲੋਂ ਨਸ਼ਿਆਂ ਵਿਰੁੱਧ ਖੇਡਿਆ ਨੁਕੜ ਨਾਟਕ


ਨਵਾਂਸ਼ਹਿਰ 23 ਅਪ੍ਰੈਲ ) ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਵਿਸ਼ੇ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਹੀ ਅੱਜ ਪੀ.ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਰੈੱਡ ਆਰਟ ਥਿਏਟਰ ਗਰੁੱਪ ਦੀ ਟੀਮ ਵਲੋਂ ਜੋ ਕਿ ਪਟਿਆਲਾ ਜ਼ਿਲ੍ਹੇ ਨਾਲ ਸੰਬੰਧਿਤ ਹੈ ਨੇ "ਆਖਿਰ ਕਦੋਂ ਤੱਕ" ਸਿਰਲੇਖ ਅਧੀਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਦੇ ਸਬੰਧ ਵਿੱਚ ਇੱਕ ਨੁਕੜ ਨਾਟਕ ਖੇਡਿਆ ਗਿਆ। 
 ਰੈਡ ਆਰਟ ਥੀਏਟਰ ਟੀਮ ਦੇ ਮੈਂਬਰ ਮਲਕੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਅਤੇ ਆਪਣੇ ਸੁਨੇਹੇ ਵਿੱਚ ਦੱਸਿਆ ਕਿ ਇਹ ਮਨੁੱਖ ਦੇ ਸਰੀਰ ਲਈ ਕਿੰਨੇ ਘਾਤਕ ਹਨ। ਇਸ ਮੌਕੇ ਟੀਮ ਦੇ ਮੈਂਬਰ ਰਾਜਵੀਰ ਤੇ ਸਾਥੀ ਹਰਿੰਦਰ ਨਾਲ ਸਨ।ਬੱਚਿਆਂ ਨੇ ਟੀਮ ਵੱਲੋਂ ਖੇਡੇ ਗਏ ਨੁੱਕੜ ਨਾਟਕ ਰਾਹੀਂ ਮਨੋਰੰਜਨ ਦੇ ਨਾਲ ਨਾਲ ਭਰਪੂਰ ਜਾਣਕਾਰੀ ਵੀ ਹਾਸਿਲ ਕੀਤੀ। ਇਸ ਮੌਕੇ ਤੇ ਸੰਸਥਾ ਦੇ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਅਤੇ ਸਟਾਫ ਵਲੋਂ ਆਈ ਹੋਈ ਰੈਡ ਆਰਟਸ ਕਲੱਬ ਦੀ ਟੀਮ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ। ਸਵੇਰ ਦੀ ਸਭਾ ਵਿੱਚ ਨਾਟਕ ਦੇਖਣ ਲਈ ਸਕੂਲ ਦੇ ਵਿਦਿਆਰਥੀ ਅਤੇ ਸਮੁੱਚਾ ਸਟਾਫ ਹਾਜ਼ਰ ਰਿਹਾ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME