ਨਵਾਂਸ਼ਹਿਰ 10 ਅਪ੍ਰੈਲ - ਵਾਤਾਵਰਣ ਸੰਭਾਲ ਸੁਸਾਇਟੀ ਦੇ ਫਾਉੂਂਡਰ ਮੈਂਬਰ ਬਲਜੀਤ ਚੋਪੜਾ ਦੀ ਪ੍ਰੇਰਨਾ ਸਦਕਾ ਮੀਰਪੁਰ ਜੱਟਾਂ ਨਿਵਾਸੀ ਜਗਰੂਪ ਸਿੰਘ ਅਤੇ ਉਨ੍ਹਾਂ ਦੀ ਪਤਨੀ ਰਾਜਵਿੰਦਰ ਕੌਰ ਨੇ ਆਪਣੇ ਵਿਆਹ ਦੀ 28 ਵੀਂ ਵਰ੍ਹੇਗੰਢ ਬੂਟੇ ਲਗਾ ਕੇ ਮਨਾਈ। ਉਨ੍ਹਾਂ ਨੇ ਪਿੰਡ ਦੇ ਵਾਟਰ ਵਰਕਸ ਦੇ ਵਿਹੜੇ ਵਿੱਚ ਵੱਖ-ਵੱਖ ਕਿਸਮਾਂ ਜਿਵੇਂ ਕਿ ਅੰਬ, ਜਾਮਣ, ਅਮਰੂਦ ਆਦਿ ਦੇ 15 ਬੂਟੇ ਲਗਾਏ। ਇਸ ਮੌਕੇ ਤੇ ਬਲਜੀਤ ਚੋਪੜਾ ਨੇ ਕਿਹਾ ਕਿ ਇਸ ਜੋੜੀ ਵਲੋਂ ਸਮਾਜ ਸੇਵਾ ਕਰਕੇ ਆਮ ਲੋਕਾਂ ਨੂੰ ਬਹੁਤ ਵਧੀਆ ਸੁਨੇਹਾ ਦਿੱਤਾ ਗਿਆ ਹੈ। ਅਸੀਂ ਸਾਰਿਆਂ ਨੂੰ ਅਪੀਲ ਕਰਦੇ ਹਾਂ ਕਿ ਸਮੇਂ ਦੀ ਲੋੜ ਮੁਤਾਬਿਕ ਧਰਤੀ ਤੇ ਹਰਿਆਲੀ ਵਧਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ । ਬੂਟੇ ਧਰਤੀ ਮਾਤਾ ਦਾ ਸ਼ਿੰਗਾਰ ਹੈ। ਗਲੋਬਲ ਵਾਰਮਿੰਗ ਤੋਂ ਬਚਣ ਲਈ ਸਾਨੂੰ ਸਾਰਿਆਂ ਨੂੰ ਹਰ ਇਕ ਖੁਸ਼ੀ ਮੌਕੇ ਤੇ ਬੂਟੇ ਲਗਾਉਣੇ ਚਾਹੀਦੇ ਹਨ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਜਗਰੂਪ ਸਿੰਘ,ਸਾਹਿਬ ਚੰਦ,ਛਿੰਦਰ ਪਾਲ,ਕੇਵਲ ਰਾਮ, ਵਿੱਕੀ,ਸੁੱਖਵਿੰਦਰ ਸਿੰਘ ਆਦਿ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...