Saturday, 31 May 2025

ਵਣ ਵਿਭਾਗ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਸਕੂਲ ਵਿੱਚ ਪੌਦੇ ਲਗਾਏ


ਨਵਾਂਸ਼ਹਿਰ 31 ਮਈ - ਨਵਾਂ ਸ਼ਹਿਰ ਤੋਂ ਚੰਡੀਗੜ੍ਹ ਰੋਡ ਤੇ ਸਥਿਤ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਵਣ ਵਿਭਾਗ ਨਵਾਂਸ਼ਹਿਰ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਨੂੰ ਮੁੱਖ ਰੱਖਦਿਆਂ ਸ਼ਾਨਦਾਰ, ਫਲਦਾਰ ਤੇ ਫੁੱਲਦਾਰ ਪੌਦੇ ਲਗਾਏ ਗਏ। ਜਿਨ੍ਹਾਂ ਵਿਚ ਡਕੈਨ, ਨਿੰਮ,ਜਾਮਣ, ਅਰਜਨ, ਅੰਬ ਆਦਿ ਦੇ ਬੂਟੇ ਸ਼ਾਮਲ ਸਨ। ਵਣ ਵਿਭਾਗ ਤੋਂ ਆਏ ਤਜਿੰਦਰ ਪਾਲ ਸਿੰਘ ਅਤੇ ਜਗਦੀਪ ਕੌਰ ਨੇ ਬੱਚਿਆਂ ਨੂੰ ਪੌਦਿਆਂ ਦੀ ਮਹੱਤਤਾ ਦੱਸਦੇ ਹੋਏ ਦੱਸਿਆ ਕਿ ਸਾਨੂੰ ਆਪਣੀ ਜ਼ਿੰਦਗੀ ਵਿੱਚ ਵੱਧ ਤੋਂ ਵੱਧ ਸ਼ਾਨਦਾਰ ਫਲਦਾਰ ਤੇ ਫੁੱਲਦਾਰ ਰੁੱਖ ਲਗਾਣੇ ਚਾਹੀਦੇ ਹਨ ਤੇ ਇਨ੍ਹਾਂ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਤਾਂ ਕਿ ਅਸੀਂ ਆਪਣੇ ਵਾਤਾਵਰਨ ਨੂੰ ਸਾਫ ਸੁਥਰਾ ਅਤੇ ਸ਼ੁੱਧ ਰੱਖ ਸਕੀਏ। ਇਸ ਮੌਕੇ ਤੇ ਸੰਸਥਾ ਮੁਖੀ ਡਾਕਟਰ ਸੁਰਿੰਦਰਪਾਲ ਅਗਨੀਹੋਤਰੀ ਨੇ ਵਣ ਵਿਭਾਗ ਤੋਂ ਆਈ ਹੋਈ ਟੀਮ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਆਪਣੇ ਜਨਮਦਿਨ ਮੌਕੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਗੱਲ ਕਹੀ। ਸਕੂਲ ਮੁਖੀ ਡਾਕਟਰ ਅਗਨੀਹੋਤਰੀ ਨੇ ਬੱਚਿਆਂ ਨੂੰ ਧਰਤੀ ਦੀ ਦਿਨੋਂ ਦਿਨ ਵਧਦੀ ਤਪਸ਼  ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਸੰਸਥਾ ਦੇ ਸੁਖਵਿੰਦਰ ਲਾਲ ਨੇ ਆਪਣੇ ਬੇਟੇ ਨਿਤਿਨ ਰਾਹੀਂ ਪੌਦਾ ਲਗਵਾਇਆ। ਇਸ ਮੌਕੇ ਸਕੂਲ ਸਟਾਫ ਚੋਂ ਬਲਦੀਪ ਸਿੰਘ , ਹਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਪ੍ਰਦੀਪ ਸਿੰਘ, ਦਲਜੀਤ ਸਿੰਘ, ਪ੍ਰੇਮਪਾਲ ਸਿੰਘ, ਮਨਮੋਹਨ ਸਿੰਘ, ਮੈਡਮ ਗੁਨੀਤ,ਮੀਨਾ ਰਾਣੀ ਅਮਨਦੀਪ ਕੌਰ, ਰੇਖਾ ਜਨੇਜਾ ਆਦਿ ਤੋਂ ਇਲਾਵਾ ਵਿਦਿਆਰਥੀ ਅਤੇ ਸਕੂਲ ਦੇ ਸੁਰੱਖਿਆ ਕਰਮੀ ਤੇ ਦਰਜਾ ਚਾਰ ਕਰਮਚਾਰੀ ਮੌਜੂਦ ਸਨ।

Thursday, 29 May 2025

ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਨੇ ਕੀਤਾ 'ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ' ਮੁਹਿੰਮ ਦਾ ਆਗਾਜ਼ ਲੰਗੜੋਆ ਸਕੂਲ ਤੋਂ

ਨਵਾਂਸ਼ਹਿਰ () ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਜਾਣ ਵਾਲੀ ਮਿਤੀ 29 ਮਈ ਤੋਂ 12 ਜੂਨ ਤੱਕ 15 ਦਿਨਾਂ ਲਈ "ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ" ਮੁਹਿਮ ਦਾ ਆਗਾਜ਼ ਅੱਜ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਤੋਂ ਕੀਤਾ ਗਿਆ। ਕੇਂਦਰ ਸਰਕਾਰ ਦੇ ਕ੍ਰਿਸ਼ੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਦੇ ਡਿਪਟੀ ਡਾਇਰੈਕਟਰ ਡਾਕਟਰ ਪ੍ਰਦੀਪ ਕੁਮਾਰ ਅਤੇ ਪੀ ਐਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੇ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਵਿਕਸਿਤ ਰਿਸ਼ੀ ਸੰਕਲਪ ਅਭਿਆਨ ਦੀ ਸ਼ੁਰੂਆਤ ਪਿੰਡ ਦੇ ਸਕੂਲ ਤੋਂ ਹਰੀ ਝੰਡੀ ਦੇ ਕੇ ਕੀਤੀ ਗਈ। ਡਾਇਰੈਕਟਰ ਡਾਕਟਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਇਹ ਮੁਹਿੰਮ 29 ਮਈ ਤੋਂ 12 ਜੂਨ ਤੱਕ ਭਾਰਤ ਦੇ ਵੱਖ ਵੱਖ 700 ਜਿਲ੍ਹਿਆਂ ਵਿੱਚ ਅਤੇ 2000 ਤੋਂ ਵੱਧ ਵਿਗਿਆਨਿਕ ਦਲਾਂ ਦੀ ਹਿੱਸੇਦਾਰੀ ਸਮੇਤ ਕ੍ਰਿਸ਼ੀ ਕ੍ਰਾਂਤੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਨੂੰ ਕ੍ਰਿਸ਼ੀ ਕ੍ਰਾਂਤੀ ਸਬੰਧੀ ਜਾਗਰੂਕ ਕਰਨ ਲਈ ਕੀਤੀ ਜਾ ਰਹੀ ਹੈ। ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਨੇ ਆਪਣੇ ਸੁਨੇਹੇ ਵਿੱਚ ਮੌਕੇ ਤੇ ਮੌਜੂਦ ਕਿਸਾਨ ਪਰਿਵਾਰਾਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਵਾਤਾਵਰਨ ਨੂੰ ਸ਼ੁੱਧਤਾ ਪ੍ਰਦਾਨ ਕਰਨ ਦੀ ਗੱਲ ਕਹੀ ਅਤੇ ਕਣਕ ਦੀ ਨਾੜ ਨੂੰ ਅੱਗ ਨਾ ਲਾ ਕੇ ਬਜਾਏ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਆਪਣੇ ਚੌਗਿਰਦੇ ਨੂੰ ਸਾਫ ਸੁਥਰਾ ਰੱਖਣ ਲਈ ਜਾਗਰੂਕ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਆਏ ਡਿਪਟੀ ਡਾਇਰੈਕਟਰ ਡਾਕਟਰ ਪ੍ਰਦੀਪ ਕੁਮਾਰ ਅਤੇ ਉਹਨਾਂ ਦੇ ਨਾਲ ਆਏ ਵਿਗਿਆਨੀਆ ਦੇ ਵਿਚਾਰ ਬੱਚਿਆਂ ਨੂੰ ਆਪਣੇ ਜੀਵਨ ਵਿੱਚ ਗ੍ਰਹਿਣ ਕਰਨ ਦੀ ਗੱਲ ਆਖੀ ਤੇ ਰੁੱਖਾਂ ਦੀ ਮਹਾਨਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਡਿਪਟੀ ਡਾਇਰੈਕਟਰ ਡਾ ਪ੍ਰਦੀਪ ਕੁਮਾਰ ਨੇ ਆਪਣੇ ਅੱਜ ਦੇ ਭਾਸ਼ਣ ਵਿੱਚ ਕਿਸਾਨੀ ਨਾਲ ਸੰਬੰਧਿਤ ਮਿੱਟੀ ਦੇ ਪਾਣੀ ਦੀ ਸਾਂਭ ਸੰਭਾਲ, ਭੂਮੀ ਸਿਹਤ ਕਾਰਡ ਦੇ ਨਾਲ ਖਾਦਾਂ ਦੀ ਸੁਚੱਜੀ ਵਰਤੋ, ਕੁਦਰਤੀ ਖੇਤੀ ਦੇ ਸੁਝਾਅ, ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਕਰਨ ਦੇ ਨਵੇਂ ਤਰੀਕੇ, ਪਸ਼ੂ ਧਨ ਦੀ ਸਾਂਭ ਸੰਭਾਲ ਅਤੇ ਖੁਰਾਕ ਦੀ ਪ੍ਰਬੰਧਨ ਬਾਗਵਾਨੀ ਤੇ ਘਰੇਲੂ ਬਗੀਚੀ ਨੂੰ ਉਤਸਾਹਿਤ ਕਰਨਾ ਅਤੇ ਹੋਰ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਰਕਾਰੀ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਜਿਸ ਦਾ ਕਿਸਾਨ ਪਰਿਵਾਰਾਂ ਨੇ ਭਰਪੂਰ ਲਾਹਾ ਲਿਆ। ਸੈਮੀਨਾਰ ਦੀ ਸਮਾਪਤੀ ਤੇ ਬੱਚਿਆਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਰਿਫਰੈਸ਼ਮੈਂਟ ਦਿੱਤੀ ਗਈ।ਇਸ ਮੌਕੇ ਤੇ ਕੇ ਵੀ ਕੇ ਲੰਗੜੋਆ ਦੀ ਆਰਤੀ ਵਰਮਾ ਸਹਾਇਕ ਪ੍ਰੋਫੈਸਰ, ਰਜਿੰਦਰ ਕੌਰ ਸਹਾਇਕ ਪ੍ਰੋਫੈਸਰ, ਰੇਨੂ ਬਾਲਾ ਡਿਮਾਂਸਟੇਟਰ ਆਦਿ ਤੋਂ ਇਲਾਵਾ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ, ਗੁਨੀਤ , ਡਾਕਟਰ ਸਤਿੰਦਰ ਕੌਰ, ਸੁਖਵਿੰਦਰ ਲਾਲ, ਹਰਿੰਦਰ ਸਿੰਘ, ਸੁਮੀਤ ਸੋਢੀ,ਪਰਮਿੰਦਰ ਕੌਰ, ਪਰਵਿੰਦਰ ਕੌਰ,ਅਮਨਦੀਪ ਕੌਰ, ਕਲਪਨਾ ਬੀਕਾ, ਪ੍ਰਦੀਪ ਸਿੰਘ ਲਾਇਬ੍ਰੇਰੀਅਨ, ਪਰਵਿੰਦਰ ਕੌਰ, ਮਨਪ੍ਰੀਤ ਕੌਰ ਰਜਨੀ ਬਾਲਾ, ਨੀਰਜ ਬਾਲੀ, ਸਪਨਾ, ਪ੍ਰੇਮ ਪਾਲ ਸਿੰਘ, ਮਨਮੋਹਨ ਸਿੰਘ, ਗੁਰਪ੍ਰੀਤ ਸਿੰਘ,ਮੀਨਾ ਰਾਣੀ,ਬਲਦੀਪ ਸਿੰਘ ਜਸਵਿੰਦਰ ਕੌਰ, ਬਰਿੰਦਰ ਕੌਰ,ਕਮਲਜੀਤ ਕੌਰ ਆਦਿ ਤੋਂ ਇਲਾਵਾ ਸਕੂਲੀ ਵਿਦਿਆਰਥੀ ਹਾਜ਼ਰ ਸਨ।

Wednesday, 28 May 2025

ਪਿੰਡ ਲੰਗੜੋਆ ਦਾ ਨੌਜਵਾਨ ਹੋਇਆ ਟਰੈਵਲ ਏਜੰਟਾਂ ਦੀ ਠੱਗੀ ਦਾ ਸ਼ਿਕਾਰ

ਪਿੰਡ ਲੰਗੜੋਆ ਦਾ ਨੌਜਵਾਨ ਹੋਇਆ ਟਰੈਵਲ ਏਜੰਟਾਂ ਦੀ ਠੱਗੀ ਦਾ ਸ਼ਿਕਾਰ
 ਨਵਾਂਸ਼ਹਿਰ 28 ਮਈ- ਇਥੋਂ ਨਜ਼ਦੀਕੀ ਪਿੰਡ ਲੰਗੜੋਆ ਦੇ ਇੱਕ ਨੌਜਵਾਨ ਜਿਸਦਾ ਨਾਂ ਜਸਪਾਲ ਸਿੰਘ ਪੁੱਤਰ ਹੁਸਨ ਲਾਲ ਦੱਸਿਆ ਜਾ ਰਿਹਾ ਹੈ। ਟ੍ਰੈਵਲ ਏਜੰਟਾਂ ਵਲੋਂ ਕੀਤੀ ਵੱਡੀ ਠੱਗੀ ਦਾ ਸ਼ਿਕਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਸਪਾਲ ਸਿੰਘ ਦੀ ਮਾਤਾ ਨਿੰਦਰ ਕੌਰ ਨੇ ਰੋਂਦਿਆਂ ਵਿਲਕਦਿਆਂ ਹੋਏ ਦੱਸਿਆ ਕਿ ਉਸਨੇ ਆਪਣੇ ਪੁੱਤਰ ਜਸਪਾਲ ਨੂੰ ਕਾਰੋਬਾਰ ਦੇ ਸਬੰਧ ਵਿੱਚ ਆਸਟਰੇਲੀਆ ਭੇਜਣ ਲਈ ਹੁਸ਼ਿਆਰਪੁਰ ਤੋਂ ਇੱਕ ਧੀਰਮ ਅਟਵਾਲ ਨਾਂ ਦੇ ਟਰੈਵਲ ਏਜੰਟ ਨੂੰ 18 ਲੱਖ ਰੁਪਏ ਦੇ ਕੇ ਵਿਦੇਸ਼ ਭੇਜਿਆ ਸੀ ਜੋ ਕਿ ਕੱਲ ਇਰਾਨ ਤਹਿਰਾਨ ਬਾਰਡਰ ਤੇ ਪਾਕਿਸਤਾਨ ਤੇ ਡੌਂਕੀ ਸਾਜਾਂ ਵੱਲੋਂ ਫੜ ਲਿਆ ਗਿਆ ਹੈ ਅਤੇ ਉਨ੍ਹਾਂ ਡੌਕੀ ਸਾਜ਼ਾਂ ਵੱਲੋਂ ਹੁਣ ਪਰਿਵਾਰ ਤੋਂ ਹੋਰ ਰਕਮ ਦੀ ਮੰਗ ਕੀਤੀ ਜਾ ਰਹੀ ਅਤੇ ਰਕਮ ਨਾ ਦੇਣ ਤੇ ਜਸਪਾਲ ਸਿੰਘ ਨੂੰ ਮਾਰਨ ਤੱਕ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਜਿਕਰਯੋਗ ਹੈ ਕਿ ਲੰਗੜੋਆ ਦਾ ਜਸਪਾਲ ਸਿੰਘ ਨਾਂ ਦਾ ਨੌਜਵਾਨ ਧੋਖੇਬਾਜ਼ ਏਜੰਟਾਂ ਦੀ ਚੁੰਗਲ ਵਿਚ ਫਸ ਕੇ ਪਹਿਲੀ ਅਪ੍ਰੈਲ ਨੂੰ ਘਰੋਂ ਆਸਟ੍ਰੇਲੀਆ ਜਾਣ ਲਈ ਡੌਂਕੀ ਲਗਾ ਕੇ ਪਹਿਲਾਂ ਦੁਬਈ ਪੁੱਜਾ। ਉਸਦੀ ਮਾਤਾ ਦੇ ਦੱਸਣ ਅਨੁਸਾਰ ਉੱਥੇ ਕੁਝ ਦਿਨ ਲੁਕ ਛਿਪ ਕੇ ਕੰਮ ਕਰਨ ਤੋਂ ਬਾਅਦ ਜਦੋਂ ਉਹ ਤਹਿਰਾਨ ਬਾਰਡਰ ਤੇ ਦੂਸਰੇ ਦੇਸ਼ ਨੂੰ ਕ੍ਰੌਸ ਕਰ ਰਿਹਾ ਸੀ ਤਾਂ ਟਰੈਵਲ ਏਜੰਟਾਂ ਦੀ ਮਿਲੀ ਭੁਗਤ ਨਾਲ ਉੱਥੋਂ ਦੇ ਡੌਂਕੀ ਸਾਜਾਂ ਦੀ ਗ੍ਰਿਫਤ ਵਿੱਚ ਆ ਗਿਆ ਜਿਸ ਤੇ ਜਾਅਲਸਾਜੀ ਏਜੰਟਾਂ ਵਲੋਂ ਜਸਪਾਲ ਸਿੰਘ ਤੇ ਅਣ ਮਨੁੱਖੀ ਤਸ਼ੱਦਦ ਢਾਇਆ ਗਿਆ ਤੇ ਹੋਰ ਰਕਮ ਦੀ ਮੰਗ ਕੀਤੀ ਗਈ ਪਰਿਵਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਠੱਗ ਟ੍ਰੈਵਲ ਏਜੰਟਾਂ ਦੀ ਚੁੰਗਲ ਤੋਂ ਜਲਦ ਤੋਂ ਜਲਦ ਛੁਡਾਇਆ ਜਾਵੇ।ਦੱਸਣ ਯੋਗ ਹੈ ਕਿ ਘਰ ਵਿੱਚ ਮਾਤਾ ਪਿਤਾ ਤੋਂ ਇਲਾਵਾ ਜਸਪਾਲ ਸਿੰਘ ਦੀ ਪਤਨੀ ਅਤੇ ਦੋ ਮਾਸੂਮ ਬੱਚੇ ਹਨ ਜੋ ਕਿ ਆਪਣੇ ਪਿਤਾ ਦੀ ਅੱਜ ਵੀ ਉਡੀਕ ਕਰ ਰਹੇ ਹਨ।

Monday, 26 May 2025

ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਵਿਚੋਂ ਮੈਰਿਟ ਲਿਸਟ ਵਿਚ ਆਏ ਵਿਦਿਆਰਥੀਆਂ ਦਾ ਸਨਮਾਨ 3 ਜੂਨ ਨੂੰ

ਡਿਪਟੀ ਕਮਿਸ਼ਨਰ ਨਵਾਂਸ਼ਹਿਰ ਹੋਣਗੇ ਸਨਮਾਨ ਸਮਾਰੋਹ ਦੇ ਮੁੱਖ ਮਹਿਮਾਨ
ਨਵਾਂਸ਼ਹਿਰ 27ਜੂਨ - ਸਮਾਜ ਸੇਵਾ ਨੂੰ ਸਮਰਪਿਤ ਗੁਰੂ  ਨਾਨਕ  ਮਿਸ਼ਨ ਸੇਵਾ ਸੁਸਾਇਟੀ ਧਾਰਮਿਕ ਅਤੇ ਸਮਾਜ ਸੇਵਾ ਦੇ ਅਲੱਗ ਅਲੱਗ ਖੇਤਰਾਂ ਵਿਚ ਜਿੱਥੇ ਸਰਬੱਤ ਦੇ ਭਲੇ ਲਈ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ,  ਉੱਥੇ ਵਿਦਿਆ ਅਤੇ ਖੇਡਾਂ ਦੇ ਖੇਤਰ ਵਿਚ  ਵੀ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੱਚਿਆਂ ਨੂੰ ਉਤਸ਼ਾਹਿਤ ਕਰਨ ਅਤੇ ਉਨਾਂ ਅੰਦਰ ਪੜ ਲਿੱਖ ਕੇ ਉਚ ਅਹੁੱਦਿਆਂ ਤੇ ਪਹੁੰਚਣ ਦੀ ਭਾਵਨਾ ਨੂੰ ਪ੍ਰਬਲ ਕਰਨ ਹਿਤ ਅੱਠਵੀਂ, ਦਸਵੀਂ ਅਤੇ ਬਾਰਵੀਂ ਕਲਾਸ ਵਿਚੋਂ ਮੈਰਿਟ ਵਿਚ ਆਏ ਵਿਦਿਆਰਥੀਆਂ ਅਤੇ  ਸਟੇਟ ਪੱਧਰ ਤੇ ਖੇਡ ਕੇ ਆਏ ਸਕੂਲੀ ਖਿਡਾਰੀਆਂ ਦਾ ਸਨਮਾਨ ਕਰਨ ਲਈ ਵਿਸ਼ੇਸ਼ ਸਮਾਰੋਹ ਕੀਤਾ ਜਾ ਰਿਹਾ ਹੈ ਜਿਸ ਵਿਚ ਸ੍ਰੀ ਅੰਕੁਰਜੀਤ ਸਿੰਘ ਡਿਪਟੀ  ਕਮਿਸ਼ਨਰ ਨਵਾਂਸ਼ਹਿਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋ ਕੇ ਬੱਚਿਆਂ ਨੂੰ ਸਨਮਾਨਿਤ ਕਰਨਗੇ ਅਤੇ ਪ੍ਰਸਿੱਧ ਸਮਾਜ ਸੇਵੀ ਸ੍ਰੀ ਤਰਸੇਮ ਲਾਲ ਖੇਪੜ ਸਮਾਰੋਹ ਦੀ ਪ੍ਰਧਾਨਗੀ ਕਰਨਗੇ।  ਇਹ ਜਾਣਕਾਰੀ  ਸਾਂਝੀ ਕਰਦੇ ਹੋਏ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਅੱਜ ਪੰਜਾਬ ਦੇ ਨੌਜਵਾਨਾਂ ਅੰਦਰ ਰੁਜ਼ਗਾਰ ਦੀ ਖਾਤਰ ਬਾਰਵੀਂ ਪਾਸ ਕਰਨ ਉਪਰੰਤ ਵਿਦੇਸ਼ ਜਾਣ ਦੀ ਹੋੜ ਲੱਗੀ ਹੋਈ ਹੈ ਜਿਸ ਕਾਰਣ ਬੱਚਿਆਂ ਅੰਦਰ ਉੱਚ ਵਿਦਿਆ ਪ੍ਰਾਪਤੀ ਦਾ ਰੁਝਾਨ ਘਟਦਾ ਜਾ ਰਿਹਾ ਹੈ। ਇਹੀ ਕਾਰਨ  ਹੈ ਕਿ ਅੱਜ ਸਿਵਲ ਸਰਵਿਸਜ਼ ਅਤੇ ਹੋਰ ਉੱਚ ਅਹੁਦਿਆਂ ਤੇ ਪੰਜਾਬੀ ਬੱਚਿਆਂ ਦੀ ਗਿਣਤੀ ਨਾ ਮਾਤਰ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਰੁਜ਼ਗਾਰ ਦੀ ਖਾਤਰ ਵਿਦੇਸ਼ ਜਾਣਾ ਕੋਈ ਮਾੜੀ ਗੱਲ ਨਹੀ ਮਗਰ ਅੱਜ ਵਿਦੇਸ਼ਾਂ ਵਿਚ ਗਏ ਬੱਚੇ ਵੀ ਕੰਮ ਨਾ ਮਿਲਣ ਕਰਕੇ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਇਸ ਲਈ ਸਮਾਜ ਸੇਵੀ ਸੰਸਥਾਵਾਂ ਦਾ ਫਰਜ਼ ਬਣ ਜਾਂਦਾ ਹੈ ਕਿ ਅੱਜ ਬੱਚਿਆਂ ਨੂੰ ਉਚੇਰੀ ਵਿੱਦਿਆ ਪ੍ਰਾਪਤ ਕਰਨ ਅਤੇ ਰੁਜ਼ਗਾਰ ਮਿਲਣ ਤੱਕ ਉਨ੍ਹਾਂ ਨੂੰ ਪ੍ਰੋਤਸਾਹਿਤ ਕੀਤਾ ਜਾਵੇ । ਉਨ੍ਹਾਂ ਕਿਹਾ ਕਿ  ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ ਇਸ ਪਾਸੇ ਵੱਲ ਨਿਰੰਤਰ ਯਤਨ ਕਰ ਰਹੀ ਹੈ ਅਤੇ ਇਸੇ ਮੰਤਵ ਹਿਤ ਸੁਸਾਇਟੀ ਵਲੋਂ ਸਰਕਾਰੀ ਨੌਕਰੀਆਂ ਦੀ ਪ੍ਰੀਖਿਆ ਦੀ ਤਿਆਰੀ ਲਈ ਪਹਿਲਾਂ ਹੀ ਇੱਕ ਮੁਫਤ ਕੋਚਿੰਗ ਸੈਂਟਰ ਚਲਾਇਆ ਜਾ ਰਿਹਾ ਹੈ। 
ਉਨਾਂ ਦੱਸਿਆ ਕਿ ਮੈਰਿਟ ਵਿਚ ਆਏ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਸਨਮਾਨ ਸਮਾਰੋਹ 03 ਜੂਨ ਦਿਨ ਮੰਗਲਵਾਰ ਨੂੰ ਜੀ ਐੱਨ ਸੈਲੀਬਿਰੇਸ਼ਨ ਬੰਗਾ ਰੋਡ ਨਵਾਂਸ਼ਹਿਰ ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਜਿਲੇ ਭਰ ਵਿਚੋਂ ਉਤਕ੍ਰਿਸ਼ਟ ਬੱਚੇ ਸ਼ਾਮਲ ਹੋਣਗੇ। ਇਸ ਮੌਕੇ ਪ੍ਰਸਿੱਧ ਵਿਦਵਾਨ ਡਾ: ਸਰਬਜੀਤ ਸਿੰਘ ਰੇਣੁਕਾ ਪੀ ਏ ਯੂ ਲੁਧਿਆਣਾ ਵਾਲੇ ਬੱਚਿਆਂ ਨੂੰ ਵਿਦਿਆ ਪ੍ਰਾਪਤੀ ਸੰਬੰਧੀ ਵਿਸ਼ੇ ਤੇ ਸੰਬੋਧਨ ਕਰਨਗੇ।  ਸੁਸਾਇਟੀ ਦੇ ਮੁੱਖ ਸਰਪ੍ਰਸਤ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲੇ ਬੱਚਿਆਂ ਦਾ ਮਾਰਗਦਰਸ਼ਨ ਕਰਨ ਲਈ ਵੀ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ। ਜਾਣਕਾਰੀ ਸਾਂਝੀ ਕਰਨ ਸਮੇਂ ਉਨਾਂ ਦੇ ਨਾਲ ਜਗਜੀਤ ਸਿੰਘ, ਪਰਮਿੰਦਰ ਸਿੰਘ ਕੰਵਲ, ਇੰਦਰਜੀਤ ਸਿੰਘ ਬਾਹੜਾ, ਜਗਜੀਤ ਸਿੰਘ ਬਾਟਾ, ਮਨਮੋਹਨ ਸਿੰਘ ਕੰਵਲ, ਕੁਲਜੀਤ ਸਿੰਘ ਖਾਲਸਾ, ਗੁਰਚਰਨ ਸਿੰਘ ਪਾਬਲਾ, ਬਲਦੇਵ ਸਿੰਘ, ਇੰਦਰਜੀਤ ਸ਼ਰਮਾ ਅਤੇ  ਦਲਜੀਤ ਸਿੰਘ ਬਡਵਾਲ ਵੀ ਮੌਜੂਦ ਸਨ।

ਸ਼੍ਰੀ ਵਰਧਮਾਨ ਜੈਨ ਸੇਵਾ ਸੰਘ ਨੇ 20 ਲੋੜਵੰਦ ਲੋਕਾਂ ਨੂੰ ਰਾਸ਼ਨ ਵੰਡਿਆ

 ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਵੱਡਾ ਦਾਨ ਹੈ :: ਕੇਵਲ ਕ੍ਰਿਸ਼ਨ ਜੈਨ
ਨਵਾਂਸ਼ਹਿਰ 25ਮਈ : ਸ਼੍ਰੀ ਵਰਧਮਾਨ ਜੈਨ ਸੇਵਾ ਸੰਘ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਅੱਜ ਸ਼੍ਰੀ ਵਰਧਮਾਨ ਜੈਨ ਸੇਵਾ ਸੰਘ ਨਵਾਂਸ਼ਹਿਰ ਦੀ ਤਰਫੋਂ 20 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਮੁੱਖ ਮਹਿਮਾਨ ਸ਼੍ਰੀ ਕੇਵਲ ਕ੍ਰਿਸ਼ਨ ਜੈਨ ਨੇ ਕਿਹਾ ਕਿ ਸਮਾਜ ਦੇ ਕਿਸੇ ਵੀ ਲੋੜਵੰਦ ਵਿਅਕਤੀ ਦੀ ਮਦਦ ਕਰਨਾ ਸਭ ਤੋਂ ਵੱਡਾ ਪੁੰਨ ਦਾ ਕੰਮ ਹੈ। ਸਾਨੂੰ ਹਰ ਗਰੀਬ ਅਤੇ ਬੇਸਹਾਰਾ ਵਿਅਕਤੀ ਦੀ ਸੇਵਾ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਸ਼੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲੋੜਵੰਦਾਂ ਨੂੰ ਦਿੱਤੀ ਜਾ ਰਹੀ ਸੇਵਾ ਦੀ ਸ਼ਲਾਘਾ ਕੀਤੀ ਅਤੇ ਸਾਰਿਆਂ ਨੂੰ ਇਸ ਨੇਕ ਕਾਰਜ ਵਿੱਚ ਸਹਿਯੋਗ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਦੇ ਅਹੁਦੇਦਾਰਾਂ ਵਿਚ ਪ੍ਰਧਾਨ ਮੁਨੀਸ਼ ਜੈਨ, ਜਨਰਲ ਸਕੱਤਰ ਰਤਨ ਕੁਮਾਰ ਜੈਨ, ਸੁਰਿੰਦਰ ਜੈਨ, ਅਚਲ ਜੈਨ, ਅਸ਼ੋਕ ਜੈਨ, ਦਰਸ਼ਨ ਜੈਨ, ਰਾਜੇਸ਼ ਜੈਨ, ਪਦਮ ਜੈਨ, ਮੋਨੂੰ ਸਿੰਘ ਵੀ ਹਾਜ਼ਰ ਸਨ।

ਗੁਰੂ ਕੀ ਰਸੋਈ ਤੇ ਢੱਲ ਡਾਇਰੀ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ


ਨਵਾਂਸ਼ਹਿਰ 26 ਮਈ - ਨਿਸ਼ਕਾਮ ਟਿਫਨ ਸੇਵਾ ਸੋਸਾਇਟੀ ਤੇ ਗੁਰੂ ਕੀ ਰਸੋਈ ਨਵਾਂਸ਼ਹਿਰ ਦੇ ਮੁੱਖ ਸੇਵਾਦਾਰ ਸੂਬੇਦਾਰ ਅਮਰੀਕ ਸਿੰਘ ਅਤੇ ਆਰੀਆ ਸਮਾਜ ਰੋਡ ਸਥਿਤ ਢੱਲ ਡਾਇਰੀ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮੁੱਖ ਰੱਖਦਿਆਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਜਾਣਕਾਰੀ ਦਿੰਦਿਆਂ ਗੁਰਦੁਆਰਾ ਅੰਗਦ ਨਗਰ ਦੇ ਮੁੱਖ ਸੇਵਾਦਾਰ ਅਤੇ ਉੱਘੇ ਸਮਾਜ ਸੇਵਕ ਜਰਨੈਲ ਸਿੰਘ ਖਾਲਸਾ ਨੇ ਦੱਸਿਆ ਕਿ ਇਸ ਮੌਕੇ ਦੋਨਾਂ ਸੰਸਥਾਵਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।   ਇਸ ਮੌਕੇ ਪਰਮਿੰਦਰ ਸਿੰਘ ਕਾਲਾ, ਦਵਿੰਦਰ ਸਿੰਘ, ਤੇਜਾ ਸਿੰਘ, ਜਰਨੈਲ ਸਿੰਘ ਖਾਲਸਾ, ਗੁਰਮੁਖ ਸਿੰਘ ਸਾਡਾ ਨਵਾਂ ਸ਼ਹਿਰ,ਦਵਿੰਦਰ ਸਿੰਘ, ਵੇਦ ਪ੍ਰਕਾਸ਼, ਚੰਦਰ ਮੋਹਨ, ਤੇਜਇੰਦਰ ਸਿੰਘ, ਗੁਰਿੰਦਰ ਪਾਲ ਸਿੰਘ,ਅਮਨਦੀਪ ਸਿੰਘ, ਬਿਕਰਮਜੀਤ ਸਿੰਘ, ਲਲਿਤ ਮੋਹਨ ਪਾਠਕ,ਬਲਵਿੰਦਰ ਕੁਮਾਰ, ਕੌਂਸਲਰ ਪਰਮ ਸਿੰਘ ਖਾਲਸਾ, ਤੇਲੂ ਰਾਮ,ਦਵਿੰਦਰ ਸਿੰਘ ਆਸ਼ੂ, ਗੁਰਮੀਤ ਸਿੰਘ ਪਾਬਲਾ ਤੋਂ ਇਲਾਵਾ ਇਲਾਕੇ ਦੀ ਸੰਗਤ ਹਾਜ਼ਰ ਸੀ।

ਮੌਸਮੀ ਬਿਮਾਰੀਆਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ

 ਬੰਗਾ 26 ਮਈ - ਸੀਨੀਅਰ ਮੈਡੀਕਲ ਅਫ਼ਸਰ ਪੀ.ਐਚ.ਸੀ. ਸੁੱਜੋਂ ਡਾ. ਚਰਨਜੀਤ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਉਲੀਕੀ ਰੂਪ-ਰੇਖਾ ਦੇ ਅੰਤਰਗਤ ਆਯੁਸ਼ਮਾਨ ਅਰੋਗਿਆ ਕੇਂਦਰ ਮਕਸੂਦਪੁਰ ਵਿਖੇ ਕਮਿਊਨਟੀ ਹੈਲਥ ਅਫ਼ਸਰ ਡਾ. ਗੁਰਤੇਜ ਸਿੰਘ ਸਿੱਧੂ ਦੀ ਦੇਖ-ਰੇਖ ਵਿੱਚ ਮੌਸਮੀ ਬਿਮਾਰੀਆਂ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਡਾ. ਗੁਰਤੇਜ ਸਿੰਘ ਸਿੱਧੂ ਨੇ ਹਾਜ਼ਰੀਨ ਨੂੰ ਬਦਲਦੇ ਮੌਸਮ ਦੌਰਾਨ ਮੱਛਰਾਂ ਦੇ ਕੱਟਣ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਡੇਂਗੂ, ਚਿਕਨਗੁਨੀਆ, ਮਲੇਰੀਆ ਆਦਿ ਦੇ ਕਾਰਨਾਂ, ਬਚਾਅ ਅਤੇ ਇਲਾਜ ਸਬੰਧੀ ਵਿਸਥਾਰ ਨਾਲ ਸਮਝਾਇਆ। ਉਨ੍ਹਾਂ ਦੱਸਿਆ ਕਿ ਡੇਂਗੂ ਦੀ ਬਿਮਾਰੀ ਸਮੇਂ ਤੇਜ਼ ਬੁਖਾਰ, ਅੱਖਾਂ ਦੇ ਪਿਛਲੇ ਹਿੱਸੇ 'ਚ ਤਿੱਖਾ ਦਰਦ, ਸਾਰੇ ਸਰੀਰ ਵਿੱਚ ਇਸ ਤਰ੍ਹਾਂ ਦਰਦ ਹੁੰਦੀ ਹੈ ਜਿਵੇਂ ਸਾਰੀਆਂ ਹੱਡੀਆਂ ਇਕੱਠੀਆਂ ਟੁੱਟ ਗਈਆਂ ਹੋਣ, ਭੁੱਖ ਨਾ ਲੱਗਣਾ ਆਦਿ ਲੱਛਣ ਉਤਪੰਨ ਹੁੰਦੇ ਹਨ। ਇਸ ਬਿਮਾਰੀ ਨੂੰ ਫ਼ੈਲਾਉਣ ਵਾਲਾ ਮੱਛਰ ਅਕਸਰ ਦਿਨ ਸਮੇਂ ਕੱਟਦਾ ਹੈ ਜਿਸ ਕਾਰਨ ਡੇਂਗੂ ਦੀ ਬੀਮਾਰੀ ਫੈਲਦੀ ਹੈ। ਇਹ ਮੱਛਰ ਸਾਫ਼ ਪਾਣੀ 'ਤੇ ਜਿਆਦਾ ਪਲਦਾ ਹੈ। ਇਸ ਲਈ ਇਹ ਬਹੁਤ ਜ਼ਰੂਰੀ ਹੈ ਕਿ ਸਮੇ-ਸਮੇ 'ਤੇ ਕੂਲਰ, ਪਾਣੀ ਦੀ ਟੈਂਕੀ, ਗਮਲਿਆਂ ਆਦਿ ਦੀ ਸਫ਼ਾਈ ਕੀਤੀ ਜਾਣੀ ਚਾਹੀਦੀ ਹੈ। ਇਸ ਬੀਮਾਰੀ ਸਬੰਧੀ ਚਰਚਿਤ ਗਲਤਫ਼ਹਿਮੀਆਂ ਜਿਵੇਂ ਕਿ ਪਲੇਟਲੈਟਸ (ਸੈੱਲ) ਵਧਾਉਣ ਲਈ ਬੱਕਰੀ ਦਾ ਦੁੱਧ ਪਿਲਾਉਣਾ ਜੋ ਕਿਸੇ ਪੱਖੋਂ ਤਰਕਸੰਗਤ ਨਹੀਂ ਹੈ, ਟੂਣਾ ਆਦਿ ਕਰਨਾ ਬਾਰੇ ਵੀ ਚਰਚਾ ਕੀਤੀ ਗਈ। ਇਸ ਮੌਕੇ ਸਿਹਤ ਅਧਿਕਾਰੀ ਦਰਬਾਰਾ ਸਿੰਘ ਕੰਗਰੌੜ, ਏ.ਐਨ.ਐਮ. ਨਵਦੀਪ ਕੌਰ,ਆਸ਼ਾ ਵਰਕਰ ਹਰਜਿੰਦਰ ਕੌਰ ਮਕਸੂਦਪੁਰ ਆਦਿ ਹਾਜ਼ਰ ਸਨ।
ਕੈਪਸ਼ਨ: ਡਾ. ਗੁਰਤੇਜ ਸਿੰਘ ਸਿੱਧੂ ਹਾਜ਼ਰੀਨ ਨੂੰ ਡੇਂਗੂ ਬਾਰੇ ਜਾਣਕਾਰੀ ਦਿੰਦੇ ਹੋਏ, ਨਾਲ ਹੋਰ।

ਆਰਮੀ ਭਰਤੀ ਦੀ ਤਿਆਰੀ ਲਈ ਵਰਕਸ਼ਾਪ 28 ਨੂੰ : ਜ਼ਿਲ੍ਹਾ ਰੋਜ਼ਗਾਰ ਅਫ਼ਸਰ

ਸ. ਦਿਲਬਾਗ ਸਿੰਘ ਸਰਕਾਰੀ ਕਾਲਜ ਜਾਡਲਾ ਵਿਖੇ ਲੱਗੇਗੀ ਇੱਕ ਰੋਜ਼ਾ ਵਰਕਸ਼ਾਪ

ਸ਼ਹੀਦ ਭਗਤ ਸਿੰਘ ਨਗਰ, 26 ਮਈ: ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਕੁਰਜੀਤ ਸਿੰਘ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਰਦਾਰ ਦਿਲਬਾਗ ਸਿੰਘ ਸਰਕਾਰੀ ਕਾਲਜ ਜਾਡਲਾ ਵਿਖੇ 28 ਮਈ (ਬੁੱਧਵਾਰ) ਨੂੰ ਭਾਰਤੀ ਫੌਜ ‘ਚ ਭਰਤੀ ਰੈਲੀ ਲਈ ਇੱਕ ਰੋਜ਼ਾ ਵਰਕਸ਼ਾਪ ਲਾਈ ਜਾ ਰਹੀ ਹੈ। 

ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਦੀਪ ਕੁਮਾਰ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਰਕਸ਼ਾਪ ਵਿੱਚ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜਿਨ੍ਹਾਂ ਬਿਨੈਕਾਰਾਂ ਵੱਲੋਂ ਆਰਮੀ ਰੈਲੀ, ਭਰਤੀ ਦਾ ਸਾਲ 2025-26 ਲਈ ਅਪਲਾਈ ਕੀਤਾ ਹੈ, ਨੂੰ ਲਿਖਤੀ ਪ੍ਰੀਖਿਆ ਦੇ ਵਿਸ਼ਿਆਂ ਬਾਰੇ ਜਾਣਕਾਰੀ ਦੇ ਕੇ ਤਿਆਰੀ ਕਰਵਾਈ ਜਾਵੇਗੀ । ਉਨ੍ਹਾਂ ਦੱਸਿਆ ਕਿ ਵਰਕਸ਼ਾਪ ਸਵੇਰੇ 10.00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਲਾਈ ਜਾਵੇਗੀ ਜਿਸ ਵਿਚ ਆਮ ਗਿਆਨ, ਸਾਧਾਰਨ ਵਿਗਿਆਨ, ਗਣਿਤ, ਲਾਜ਼ਿਕਲ ਰੀਜ਼ਨਿੰਗ ਵਿਸ਼ਿਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦੇਣ ਦੇ ਨਾਲ-ਨਾਲ ਮਾਹਿਰਾਂ ਵੱਲੋਂ ਤਿਆਰੀ ਕਰਵਾਈ ਜਾਵੇਗੀ। ਨੌਜਵਾਨਾਂ ਨੂੰ ਇਸ ਵਰਕਸ਼ਾਪ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਵਰਕਸ਼ਾਪ ਦੌਰਾਨ ਮਾਹਿਰਾਂ ਵੱਲੋਂ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ ਜੋ ਭਰਤੀ ਦੇ ਚਾਹਵਾਨਾਂ ਲਈ ਬੇਹੱਦ ਲਾਹੇਵੰਦ ਹੋਵੇਗੀ।

ਡਾ. ਅੰਬੇਡਕਰ ਫਾਊਂਡੇਸ਼ਨ ਅਤੇ ਸਰਕਾਰ ਵੱਲੋਂ ਚਲਾਈਆਂ ਸਿਹਤ ਸਕੀਮਾਂ ਦਾ ਲਾਭ ਲੋਕ ਪ੍ਰਾਪਤ ਕਰਨ : ਸ੍ਰੀ ਮਨਜੀਤ ਬਾਲੀ

ਡਾ. ਅੰਬੇਡਕਰ ਫਾਊਂਡੇਸ਼ਨ ਅਤੇ ਸਰਕਾਰ ਵੱਲੋਂ ਚਲਾਈਆਂ ਸਿਹਤ ਸਕੀਮਾਂ ਦਾ ਲਾਭ ਲੋਕ ਪ੍ਰਾਪਤ ਕਰਨ : ਸ੍ਰੀ ਮਨਜੀਤ ਬਾਲੀ
ਬੰਗਾ 26 ਮਈ () ''ਇਲਾਕਾ ਨਿਵਾਸੀ ਡਾ. ਅੰਬੇਡਕਰ ਫਾਊਂਡੇਸ਼ਨ ਅਤੇ ਭਾਰਤ ਸਰਕਾਰ ਵੱਲੋਂ ਚਲਾਈਆਂ ਸਿਹਤ ਸਕੀਮਾਂ ਦਾ ਲੋਕ ਲਾਭ ਪ੍ਰਾਪਤ ਕਰਨ'', ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਅੰਬੇਡਕਰ ਫਾਊਂਡੇਸ਼ਨ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ ਭਾਰਤ ਦੇ ਮੈਂਬਰ ਰਹੇ ਸਮਾਜ ਸੇਵਕ ਅਤੇ ਸੀਨੀਅਰ ਭਾਜਪਾ ਆਗੂ ਸ੍ਰੀ ਮਨਜੀਤ ਬਾਲੀ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪੁੱਜਣ ਤੇ ਕੀਤਾ। ਇਸ ਮੌਕੇ ਸ੍ਰੀ ਬਾਲੀ ਨੇ ਹਸਪਤਾਲ ਪ੍ਰਬੰਧਕਾਂ ਨੂੰ ਭਾਰਤ ਸਰਕਾਰ ਦੀਆਂ ਲੋਕ ਭਲਾਈ ਸਿਹਤ ਸਕੀਮਾਂ ਸਬੰਧੀ ਜਾਗਰੁਕ ਕਰਦੇ ਦੱਸਿਆ ਕਿ ਡਾ. ਅੰਬੇਡਕਰ ਫਾਊਂਡੇਸ਼ਨ ਵੱਲੋਂ ਐਸ. ਸੀ. ਅਤੇ ਐਸ. ਟੀ. ਵਰਗਾਂ ਦੇ ਗਰੀਬ ਲੋੜਵੰਦ ਮਰੀਜਾਂ ਦੀ ਆਰਥਿਕ ਮਦਦ ''ਸਿਹਤ ਸਹਾਇਤਾ ਯੋਜਨਾ'' ਤਹਿਤ ਕਰਕੇ ਇਲਾਜ ਮੁਫਤ ਕਰਵਾਏ ਜਾ ਰਹੇ ਹਨ । ਇਸ ਸਕੀਮ ਦਾ ਲਾਭ ਉਹ ਪਰਿਵਾਰ ਲੈ ਸਕਦੇ ਹਨ ਜਿਹਨਾਂ ਦੀ ਆਮਦਨ ਤਿੰਨ ਲੱਖ ਰੁਪਏ ਤੋਂ ਘੱਟ ਹੈ । ਇਸ ਸਿਹਤ ਸਹਾਇਤਾ ਯੋਜਨਾ ਵਿਚ ਦਿਮਾਗ ਦੇ ਅਪਰੇਸ਼ਨ, ਰੀੜ੍ਹ ਦੀ ਹੱਡੀ ਦੇ ਅਪਰੇਸ਼ਨ, ਗੁਰਦਿਆਂ ਦੇ ਡਾਇਲਸਿਸ ਲਈ, ਗੁਰਦਿਆਂ ਦੇ ਟਰਾਂਸਪਲਾਂਟ, ਕੈਂਸਰ ਦੇ ਇਲਾਜ ਲਈ, ਦਿਲ ਦੀਆਂ ਬਿਮਾਰੀਆਂ ਤੋਂ ਇਲਾਵਾ ਹੋਰ ਜਾਨ ਲੇਵਾ ਬਿਮਾਰੀਆਂ ਤੋਂ ਪੀੜ੍ਹਤ ਮਰੀਜ਼ਾਂ ਦੇ ਇਲਾਜ ਲਈ ਫਾਊਂਡੇਸ਼ਨ ਵੱਲੋਂ  ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ । ਇਸ ਮੌਕੇ ਸ੍ਰੀ ਮਨਜੀਤ ਬਾਲੀ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚੱਲ ਰਹੀਆਂ ਉੱਚ ਪੱਧਰੀ ਮੈਡੀਕਲ ਸੇਵਾਵਾਂ ਦੀ ਭਾਰੀ ਸ਼ਲਾਘਾ ਕੀਤੀ । ਉਹਨਾਂ ਆਸ ਪ੍ਰਗਟਾਈ ਕਿ ਹਸਪਤਾਲ ਵਿਖੇ ਸਕੀਮ ਲਾਗੂ ਹੋਣ ਉਪਰੰਤ ਇਲਾਕੇ ਦੇ ਐਸ. ਸੀ. ਅਤੇ ਐਸ. ਟੀ. ਵਰਗ ਦੇ ਮਰੀਜ਼ਾਂ ਨੂੰ ਵੱਡਾ ਲਾਭ ਪ੍ਰਾਪਤ ਹੋਵੇਗਾ ।
ਇਸ ਤੋਂ ਪਹਿਲਾਂ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸ੍ਰੀ ਮਨਜੀਤ ਬਾਲੀ ਦਾ ਢਾਹਾਂ ਕਲੇਰਾਂ ਵਿਖੇ ਪੁੱਜਣ ਤੇ ਨਿੱਘਾ ਸਵਾਗਤ ਕੀਤਾ।  ਉਹਨਾਂ ਨੇ ਜਾਣਕਾਰੀ ਦਿੱਤੀ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਭਾਰਤ ਸਰਕਾਰ ਦੀ ਹਸਪਤਾਲਾਂ ਦੀ ਨਿਗਰਾਨ ਸੰਸਥਾ ਨਾਭ ਤੋਂ ਮਾਨਤਾ ਪ੍ਰਾਪਤ ਮਲਟੀਸ਼ਪੈਸ਼ਲਿਟੀ ਹਸਪਤਾਲ ਹੈ। ਸ. ਢਾਹਾਂ ਨੇ ਸ੍ਰੀ ਬਾਲੀ ਦਾ ਭਾਰਤ ਸਰਕਾਰ ਦੀਆਂ ਲੋਕ ਭਲਾਈ ਸਿਹਤ ਸਕੀਮਾਂ ਪ੍ਰਤੀ ਜਾਗਰੂਕ ਕਰਨ ਅਤੇ ਇਹਨਾਂ ਨੂੰ ਹਸਪਤਾਲ ਵਿਖੇ ਲਾਗੂ ਕਰਵਾਉਣ ਸਬੰਧੀ ਕੀਤੇ ਜਾ ਰਹੇ ਉੱਦਮਾਂ ਲਈ ਹਾਰਦਿਕ ਧੰਨਵਾਦ ਕੀਤਾ । ਇਸ ਸਵਾਗਤੀ ਸਮਾਗਮ ਵਿਚ ਜਥੇਦਾਰ ਸਤਨਾਮ ਸਿੰਘ ਲਾਦੀਆਂ,  ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਐਜ਼ੂਕੇਸ਼ਨ, ਸ੍ਰੀ ਅਭਿਸ਼ੇਕ ਐਸ ਐਚ ਉ ਸਦਰ ਬੰਗਾ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਸ੍ਰੀ ਰੋਮੀ ਮੌਂਗਾ ਨਾਭ ਕੁਆਰਡੀਨੇਟਰ, ਸ੍ਰੀ ਨਿਰਮਲ ਚਾਹਲ, ਸ੍ਰੀ ਬੰਟੀ ਜੱਸਲ, ਸ੍ਰੀ ਹੰਸ ਰਾਜ ਹੰਸ ਸਰਪੰਚ ਤੱਲਣ੍ਹ, ਸ੍ਰੀ ਹਰਦੀਪ ਜੱਸੀ, ਰਵਿੰਦਰ ਜੱਸਲ, ਮੋਹਿਤ ਕੁਮਾਰ, ਰੋਹਿਤ ਕੁਮਾਰ ਕਨੈਡਾ ਤੋਂ ਇਲਾਵਾ ਹੋਰ ਵੱਖ ਵੱਖ ਸਰਕਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਵੀ ਹਾਜ਼ਰ ਹਨ । ਵਰਨਣਯੋਗ ਹੈ ਕਿ ਸ੍ਰੀ ਮਨਜੀਤ ਬਾਲੀ  ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਡਾਇਰੈਕਟਰ ਐਜ਼ੂਕੇਸ਼ਨ ਪ੍ਰੌ: ਹਰਬੰਸ ਸਿੰਘ ਬੋਲੀਨਾ ਦੇ ਵਿਦਿਆਰਥੀ ਰਹੇ ਹਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ੍ਰੀ ਮਨਜੀਤ ਬਾਲੀ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕਰਦੇ ਹੋਏ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਅਤੇ ਹੋਰ ਪਤਵੰਤੇ 

Sunday, 25 May 2025

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਈ



ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਈ

* ਨਸ਼ੇ ਆਪ ਘਰਾਂ ਵਿੱਚ ਨਹੀਂ ਵੜੇ- ਪਿਛਲੀਆਂ ਸਰਕਾਰਾਂ ਨੇ ਨਸ਼ੇ ਵੰਡੇ: ਕੇਜਰੀਵਾਲ
* ਲੋਕ ਹੁਣ ਤਸਕਰਾਂ ਵਿਰੁੱਧ ਖੜ੍ਹੇ ਹੋ ਰਹੇ ਹਨ, ਪਿੰਡ ਨਸ਼ਾ ਮੁਕਤੀ ਲਈ 100 ਫੀਸਦੀ ਯਤਨਸ਼ੀਲ: ਅਰਵਿੰਦ ਕੇਜਰੀਵਾਲ
* ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਤਬਦੀਲ ਕਰਨ ਲਈ ਅੱਗੇ ਆਓ: ਮੁੱਖ ਮੰਤਰੀ ਨੇ ਲੋਕਾਂ ਨੂੰ ਦਿੱਤਾ ਸੱਦਾ
* ਕਿਹਾ, ਰਾਜ ਸਰਕਾਰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ
* ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਲੜਾਈ ਜਾਰੀ ਰੱਖਾਂਗੇ

ਨਾਭਾ (ਪਟਿਆਲਾ), 25 ਮਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ।

ਇੱਥੇ ਅੱਜ ਅਗਰਵਾਲ ਸਭਾ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਖ਼ਤਰੇ ਵਿਰੁੱਧ ਜੰਗ ਛੇੜੀ ਹੋਈ ਹੈ ਅਤੇ ਇਹ ਮੁਹਿੰਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਸਫ਼ਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ, ਜੋ ਆਮ ਆਦਮੀ ਦੇ ਸਹਿਯੋਗ ਤੋਂ ਬਿਨਾਂ ਜਿੱਤੀ ਨਹੀਂ ਜਾ ਸਕਦੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਨੇਕ ਕਾਰਜ ਲਈ ਦਿਲੋਂ ਸਮਰਥਨ ਦੇਣ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਨੂੰ ਦੇਸ਼ ਦਾ ਪ੍ਰਗਤੀਸ਼ੀਲ ਅਤੇ ਮੋਹਰੀ ਸੂਬਾ ਬਣਾਇਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਣਾ ਪਵੇਗਾ, ਜਿਸ ਲਈ ਲੋਕਾਂ ਨੂੰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ ਅਤੇ ਇਸ ਦਾ ਸਮਰਥਨ ਕਰਨਾ ਹਰ ਕਿਸੇ ਦਾ ਨੈਤਿਕ ਫ਼ਰਜ਼ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਨਸ਼ਿਆਂ ਦਾ ਸਰਾਪ ਖ਼ਤਮ ਨਹੀਂ ਹੋ ਜਾਂਦਾ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹੁਣ ਲਈ ਬੁਲਡੋਜ਼ਰ ਮੁਹਿੰਮ ਨੂੰ ਕਿਸੇ ਅੰਤਿਮ ਸਿੱਟੇ ਤੱਕ ਪਹੁੰਚਾਉਣ ਤੱਕ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਕਾਨੂੰਨ ਅਨੁਸਾਰ ਕੀਤੀ ਜਾ ਰਹੀ ਹੈ ਅਤੇ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨਸ਼ੇ ਦੇ ਵਪਾਰ ਨੂੰ ਡੂੰਘੀ ਸੱਟ ਵੱਜੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਸੂਬੇ ਵਿੱਚੋਂ ਨਸ਼ੇ ਦਾ ਪੂਰੀ ਤਰ੍ਹਾਂ ਸਫ਼ਾਇਆ ਕੀਤਾ ਜਾ ਸਕੇ।

ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਅਤੇ ਸਮਰਥਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਚਿਹਰੇ 'ਤੇ ਇੱਕ ਕਲੰਕ ਹੈ ਅਤੇ ਇਸ ਲਾਹਨਤ ਨੂੰ ਮਿਟਾਉਣ ਲਈ ਸੂਬਾ ਸਰਕਾਰ ਨੂੰ ਰਣਨੀਤੀ ਬਣਾਉਣ ਵਿੱਚ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਨਸ਼ਿਆਂ ਦੀ ਸਪਲਾਈ ਲਾਈਨ ਕੱਟ ਦਿੱਤੀ ਗਈ ਅਤੇ ਇਨ੍ਹਾਂ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ, ਨਸ਼ਾ ਪੀੜਤਾਂ ਦਾ ਪੁਨਰਵਾਸ ਯਕੀਨੀ ਬਣਾਇਆ ਗਿਆ ਅਤੇ ਇੱਥੋਂ ਤੱਕ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਵੀ ਜ਼ਬਤ ਕਰਕੇ ਨਸ਼ਟ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਦੇ ਰੂਪ ਵਿੱਚ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸੂਬੇ ਵਿੱਚੋਂ ਨਸ਼ਿਆਂ ਨੂੰ ਸਾਫ਼ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਦਿੱਤਾ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਸੂਬੇ ਦੇ ਲੋਕਾਂ ਨੂੰ ਪ੍ਰਗਤੀਸ਼ੀਲ ਨੀਤੀਆਂ ਦਾ ਲਾਭ ਮਿਲੇ। ਉਨ੍ਹਾਂ ਕਿਹਾ ਕਿ ਭਾਵੇਂ ਸਿਆਸਤਦਾਨਾਂ ਨੇ ਹਮੇਸ਼ਾ ਲੋਕਾਂ ਨੂੰ ਫਿਰਕੂ ਲੀਹਾਂ 'ਤੇ ਵੰਡਣ ਦੀ ਕੋਸ਼ਿਸ਼ ਕੀਤੀ ਹੈ ਪਰ ਸੂਬੇ ਦੇ ਲੋਕਾਂ ਨੇ ਹਮੇਸ਼ਾ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਸਮਾਜ ਦੇ ਹਰ ਵਰਗ ਨੂੰ ਆਪਣੇ-ਆਪਣੇ ਖੇਤਰ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਭਰਪੂਰ ਮੌਕੇ ਪ੍ਰਦਾਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ ਆਖਰੀ ਸਾਹ ਤੱਕ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਲੜਦੇ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸ਼ਨਿੱਚਰਵਾਰ ਨੂੰ ਨਵੀਂ ਦਿੱਲੀ ਵਿਖੇ ਹੋਈ ਨੀਤੀ ਆਯੋਗ ਦੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਸਾਹਮਣੇ ਪਾਣੀ, ਯਮੁਨਾ ਸਤਲੁਜ ਲਿੰਕ (ਵਾਈ.ਐਸ.ਐਲ.), ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੀ ਵਧੀਕੀ, ਚੰਡੀਗੜ੍ਹ ਅਤੇ ਹੋਰ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਸੀ। ਉਨ੍ਹਾਂ ਕਿਹਾ ਕਿ ਤਿੰਨ ਕਰੋੜ ਪੰਜਾਬੀਆਂ ਦੇ ਹਿੱਤਾਂ ਦੇ ਰਖਵਾਲੇ ਹੋਣ ਦੇ ਨਾਤੇ ਇਹ ਉਨ੍ਹਾਂ ਦਾ ਨੈਤਿਕ ਫ਼ਰਜ਼ ਹੈ ਅਤੇ ਉਹ ਹਮੇਸ਼ਾ ਅਜਿਹਾ ਕਰਦੇ ਰਹਿਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸੂਬੇ ਦੀਆਂ ਵਿਰੋਧੀ ਤਾਕਤਾਂ ਸਮਾਜ ਵਿੱਚ ਫੁੱਟ ਪਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀਆਂ ਹਨ ਪਰ ਉਹ ਆਪਣੇ ਇਸ ਮਾੜੇ ਮਨਸੂਬੇ ਵਿੱਚ ਕਦੇ ਵੀ ਸਫ਼ਲ ਨਹੀਂ ਹੋਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਮਾਜਿਕ ਸਾਂਝ ਇੰਨੀ ਮਜ਼ਬੂਤ ਹੈ ਕਿ ਪੰਜਾਬ ਦੀ ਉਪਜਾਊ ਧਰਤੀ 'ਤੇ ਕੋਈ ਵੀ ਬੀਜ ਉੱਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ 'ਤੇ ਕਦੇ ਨਹੀਂ ਪੁੰਗਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਰਸਤਾ ਦਿਖਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿੱਚ ਦੋ ਤਰ੍ਹਾਂ ਦੇ ਲੋਕ ਹੁੰਦੇ ਹਨ, ਇੱਕ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਅਤੇ ਦੂਜੇ ਪੈਰਾਸ਼ੂਟਰ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਉਹ ਹੁੰਦੇ ਹਨ, ਜੋ ਪੂਰੀ ਦੁਨੀਆ ਨੂੰ ਜਿੱਤਣ ਲਈ ਜ਼ਮੀਨ ਤੋਂ ਉੱਠਦੇ ਹਨ ਅਤੇ ਇਹ ਮਿਹਨਤੀ ਲੋਕ ਅਸਮਾਨ ਛੋਹਣ ਦੀ ਹਿੰਮਤ ਰੱਖਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੂਜੇ ਪਾਸੇ ਪੈਰਾਸ਼ੂਟਰ ਸਿੱਧੇ ਅਸਮਾਨ ਤੋਂ ਆਉਂਦੇ ਹਨ ਪਰ ਉਨ੍ਹਾਂ ਦਾ ਜ਼ਮੀਨ 'ਤੇ ਡਿੱਗਣਾ ਤੈਅ ਹੁੰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ 54000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ।

ਇਸ ਦੌਰਾਨ ਆਪਣੇ ਸੰਬੋਧਨ ਵਿੱਚ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਾ ਸਿਰਫ਼ ਨਸ਼ਾ ਵੇਚਣ ਵਾਲਿਆਂ ਨੂੰ ਸਰਪ੍ਰਸਤੀ ਦਿੱਤੀ, ਸਗੋਂ ਉਹ ਖ਼ੁਦ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਇਹ ਕਾਰੋਬਾਰ ਚਲਾਉਂਦੇ ਸਨ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਸ਼ਿਆਂ ਦੇ ਖ਼ਤਰੇ ਵਿਰੁੱਧ ਸਖ਼ਤੀ ਨਾਲ ਕਾਰਵਾਈ ਕਰ ਰਹੀ ਹੈ ਅਤੇ ਇਹ ਆਪਣੇ ਨੌਜਵਾਨਾਂ ਨੂੰ ਇਸ ਖ਼ਤਰੇ ਦਾ ਸ਼ਿਕਾਰ ਨਹੀਂ ਹੋਣ ਦੇਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਪਿੰਡ ਵਾਸੀ ਨਸ਼ਾ ਮੁਕਤ ਹੋ ਰਹੇ ਹਨ ਕਿਉਂਕਿ ਸੂਬੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਹਰ ਪਿੰਡ ਨੂੰ ਇਸ ਅਹਿਮ ਪ੍ਰੋਗਰਾਮ ਅਧੀਨ ਲਿਆਂਦਾ ਜਾ ਰਿਹਾ ਹੈ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਜਾਣ ਕੇ ਬਹੁਤ ਖ਼ੁਸ਼ੀ ਹੋਈ ਹੈ ਕਿ ਨਸ਼ੇ ਦੀ ਰੀੜ੍ਹ ਦੀ ਹੱਡੀ ਟੁੱਟ ਗਈ ਹੈ, ਜਿਸ ਲਈ ਪੰਜਾਬ ਪੁਲਿਸ ਨੂੰ ਥਾਪੜਾ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਇਹ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ ਦਾ ਸਮਕਾਲੀ ਭਾਰਤੀ ਇਤਿਹਾਸ ਵਿੱਚ ਕੋਈ ਸਾਨੀ ਨਹੀਂ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ੇ ਦੇ ਪੈਸੇ ਨਾਲ ਬਣੀਆਂ ਜਾਇਦਾਦਾਂ ਨੂੰ ਬੁਲਡੋਜ਼ਰਾਂ ਨੇ ਢਾਹ ਦਿੱਤਾ ਹੈ।

'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੀੜ੍ਹੀਆਂ ਨੂੰ ਬਰਬਾਦ ਕੀਤਾ ਹੈ, ਉਨ੍ਹਾਂ ਨੂੰ ਪਾਪਾਂ ਦੀ ਸਜ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦੇਣ ਵਾਲੇ ਇਨ੍ਹਾਂ ਆਗੂਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ ਅਤੇ ਇਸ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਆਮ ਆਦਮੀ ਨੂੰ ਰਾਹਤ ਦੇਣ ਦੇ ਇਸ ਕਾਰਜ ਲਈ ਵਚਨਬੱਧ ਹੈ ਅਤੇ ਇਸ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਤਰੱਕੀ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਰੰਗਲਾ ਪੰਜਾਬ ਜਲਦੀ ਹੀ ਹਕੀਕਤ ਬਣੇਗਾ। ਉਨ੍ਹਾਂ ਕਿਹਾ ਕਿ ਅੱਜ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮਿਲ ਰਹੀ ਹੈ, ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮਿਲ ਰਹੀਆਂ ਹਨ, 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਹਰ ਖੇਤਰ ਵਿੱਚ ਮੋਹਰੀ ਬਣ ਕੇ ਉਭਰੇਗਾ ਅਤੇ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਹੋਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ, ਡਾ ਬਲਬੀਰ ਸਿੰਘ, ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਅਤੇ ਹੋਰ ਵੀ ਮੌਜੂਦ ਸਨ।


Saturday, 24 May 2025

ਮਿਆਰੀ ਸਿੱਖਿਆ ਅਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ - ਡਾ. ਸੁਖਵਿੰਦਰ ਕੁਮਾਰ ਸੁੱਖੀ

ਸਿੱਖਿਆ ਕ੍ਰਾਂਤੀ ਤਹਿਤ ਵੱਖ-ਵੱਖ ਸਕੂਲਾਂ ਵਿਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ  

ਬੰਗਾ, 24 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਨੂੰ ਸਿੱਖਿਆ ਦੇ ਖੇਤਰ ਵਿਚ ਬੁਲੰਦੀਆਂ 'ਤੇ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਜਾਰੀ ਹਨ ਤਾਂ ਜੋ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਮੇਂ ਦੇ ਹਾਣੀ ਬਣਾਇਆ ਜਾਵੇ। 

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਪੰਜਾਬ ਕੰਟੇਨਰ ਅਤੇ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਨੇੜਲੇ ਪਿੰਡਾਂ ਮਹਿਰਮਪੁਰ ,ਬੀਕਾ ਅਤੇ ਮੰਡੇਰ ਦੇ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਸਕੂਲਾਂ ਵਿਚ ਹਰ ਲੋੜੀਂਦੇ ਬੁਨਿਆਦੀ ਢਾਂਚੇ ਦੀ ਸਥਾਪਤੀ ਯਕੀਨੀ ਬਣਾ ਰਹੀ ਹੈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਫੰਡ ਸਿਰਫ ਸਿੱਖਿਆ ਦੇ ਖੇਤਰ ਵਿਚ ਜਾਰੀ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ ਸਰਕਾਰ ਸਿੱਖਿਆ ਦਾ ਮਿਆਰ ਉੱਪਰ ਚੁੱਕਣ ਲਈ ਪੂਰੀ ਤਰ੍ਹਾਂ ਸੁਹਿਰਦ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਦੇ ਨਾਲ-ਨਾਲ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਤੋਂ ਅਧਿਆਪਕਾਂ ਦੀ ਪੱਕੀ ਭਰਤੀ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਹੀ ਅੱਜ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਵਧੀਆ ਸਹੂਲਤਾਂ ਉਪਲਬੱਧ ਹਨ। ਇਸ ਮੌਕੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ ਤੋਂ ਇਲਾਵਾ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਤੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।

ਫੋਟੋ ਕੈਪਸ਼ਨ  -ਸਿੱਖਿਆ ਕ੍ਰਾਂਤੀ ਤਹਿਤ ਵੱਖ-ਵੱਖ ਸਕੂਲਾਂ ਵਿਚ ਵਿਕਾਸ ਕਾਰਜਾਂ ਦੇ ਉਦਘਾਟਨ ਕਰਦੇ ਹੋਏ ਪੰਜਾਬ ਕੰਟੇਨਰ ਅਤੇ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ।

Thursday, 22 May 2025

ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ’ਚ ਹੋਇਆ ਭਾਰੀ ਵਾਧਾ : ਈ.ਟੀ.ਓ

ਲੋਕ ਪੱਖੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਸਰਕਾਰ ਵਚਨਵੱਧ 

ਹਲਕੇ ਦੇ 2 ਸਕੂਲਾਂ ਵਿਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਅੰਮ੍ਰਿਤਸਰ 22 ਮਈ 2025 : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਹੈ। ਇਸੇ ਲੜੀ ਦੇ ਤਹਿਤ ਅਜੌਕੇ ਸਮੇਂ ਦੌਰਾਨ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਨੂੰ ਲੈ ਕੇ ਭਾਰੀ ਵਾਧਾ ਹੋਇਆ ਹੈ ਅਤੇ ਹੁਣ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਨਵੀ ਤਕਨੀਕ ਨਾਲ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ,ਜਿਸ ਵਿਚ ਵਾਈ ਫਾਈ ਦੀ ਸੁਵਿਧਾ, ਪੋ੍ਜੈਕਟਰ ਮਾਧਿਅਮ ਰਾਹੀ ਸਿੱਖਿਆ ਅਤੇ ਕੰਪਿਊਟਰ ਰਾਹੀ ਸਿੱਖਿਆ ਦਿੱਤੀ ਜਾ ਰਹੀ ਹੈ।

ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਵਿਧਾਨ ਸਭਾ ਹਲਕਾ ਅਧੀਨ ਪੈਦੇ 2 ਸਰਕਾਰੀ ਸਕੂਲਾਂ ਦੇ ਨਵੀਨੀਕਰਨ ਦਾ ਉਦਘਾਟਨ ਕਰਨ ਉਪਰੰਤ ਕੀਤਾ। ਉਨ੍ਹਾ ਦੱਸਿਆ ਕਿ ਸਰਕਾਰ ਵਲੋ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇਣ ਲਈ ਹੁਣ ਹਰੇਕ ਸਕੂਲ ਦੀ ਚਾਰਦੀਵਾਰੀ, ਨਵੇ ਸਮਾਟ ਕਲਾਸ ਰੂਮ, ਨਵੇ ਖੇਡ ਮੈਦਾਨ ਤਿਆਰ ਕੀਤੇ ਗਏ ਹਨ,ਜਿਥੇ ਬੱਚਿਆਂ ਨੂੰ ਸਿੱਖਿਆ ਦੇ ਨਾਲ ਨਾਲ ਖੇਡਾਂ ਨਾਲ ਵੀ ਜੋੜਿਆ ਜਾਵੇਗਾ। 

ਸ: ਈ.ਟੀ.ਓ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ’ਤੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੇ ਭਵਿੱਖ ਲਈ ਲਗਾਤਾਰ ਕੰਮ ਕਰਦੀ ਰਹੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਦੀ ਕਮਾਨ ਸੰਭਾਲਣ ਉਪਰੰਤ ਹੀ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ।

ਕੈਬਿਨਟ ਮੰਤਰੀ ਸ: ਈ.ਟੀ.ਓ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਿੰਨ ਸਾਲ ਦੇ ਕਾਰਜ ਕਾਲ ਦੌਰਾਨ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ 'ਤੇ ਸੁਧਾਰ ਹੋਏ ਹਨ। ਸਰਕਾਰ ਨੇ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਸਿੱਖਿਆ ਦੇ ਖੇਤਰ ਵਿਚ 12 ਫੀਸਦੀ ਬਜਟ ਦਾ ਵਾਧਾ ਕਰ ਕੇ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਰੀਬ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ।

ਇਸ ਮੌਕੇ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਸਰਕਾਰੀ ਐਲੀਮੈਟਰੀ ਸਕੂਲ ਰਸੂਲਪੁਰ ਖੁਰਦ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹਿਰੀ ਮੰਡੀ ਵਿਖ ਕਰੀਬ 7 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਬਲਰਾਜ ਸਿੰਘ ਬਲਾਕ ਪ੍ਰਧਾਨ ਤਰਸਿਕਾ, ਸਵਰਨ ਸਿੰਘ ਬਲਾਕ ਪ੍ਰਧਾਨ, ਚੇਅਰਮੈਨ ਸੂਬੇਦਾਰ ਛਨਾਖ ਸਿੰਘ, ਜੁਗਰਾਜ ਸਿੰਘ ਕੋਆਡੀਨੇਟਰ ,ਅਮਰੀਕ ਸਿੰਘ ਦੇਵੀਦਾਸਪੁਰ ਅਤੇ ਸਕੂਲ ਦਾ ਸਮੁੱਚਾ ਸਟਾਫ ਅਤੇ ਪਿੰਡ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।

Wednesday, 21 May 2025

ਰਾਤ 10:00 ਵਜੇ ਤੋਂ ਸਵੇਰੇ 06:00 ਵਜੇ ਤੱਕ ਕਿਸੇ ਵੀ ਆਵਾਜੀ ਅਤੇ ਸੰਗੀਤਕ ਯੰਤਰਾਂ ਆਦਿ ਦੇ ਚਲਾਉਣ/ਵਜਾਉਣ ‘ਤੇ ਰਹੇਗੀ ਮੁਕੰਮਲ ਪਾਬੰਦੀ: ਜ਼ਿਲਾ ਮੈਜਿਸਟ੍ਰੇਟ

ਸਬ-ਡਵੀਜ਼ਨਾਂ ‘ਚ ਐਸ.ਡੀ.ਐਮਜ ਅਤੇ ਡੀ.ਐਸ.ਪੀਜ ਸ਼ੋਰ ਪ੍ਰਦੂਸ਼ਨ ਦੀ ਰੋਕਥਾਮ ਨੂੰ ਬਣਾਉਣਗੇ ਯਕੀਨੀ 

ਉਲੰਘਣਾਂ ਪਾਏ ਜਾਣ ‘ਤੇ ਆਵਾਜੀ/ਸੰਗੀਤਕ ਯੰਤਰ ਲਏ ਜਾਣਗੇ ਕਬਜ਼ੇ ‘ਚ

ਸ਼ਹੀਦ ਭਗਤ ਸਿੰਘ ਨਗਰ, 21 ਮਈ: ਜ਼ਿਲਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਸ਼ਹੀਦ ਭਗਤ ਸਿੰਘ ਨਗਰ ਅੰਦਰ ਸ਼ੋਰ ਪ੍ਰਦੂਸ਼ਨ ਦੀ ਰੋਕਥਾਮ ਲਈ ਪਾਬੰਦੀਆਂ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਸੰਬੰਧਤ ਸਬ-ਡਵੀਜ਼ਨ ਵਿਚ ਐਸ.ਡੀ.ਐਮਜ ਅਤੇ ਡੀ.ਐਸ.ਪੀਜ ਵੱਲੋਂ ਸ਼ੋਰ ਪ੍ਰਦੂਸ਼ਨ ਦੀ ਰੋਕਥਾਮ ਨੂੰ ਯਕੀਨੀ ਬਣਾਇਆ ਜਾਵੇਗਾ । 

ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਸੁਪਰੀਮ ਕੋਰਟ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਦੇ ਹਵਾਲੇ ਨਾਲ ਸੰਬੰਧਤ ਅਧਿਕਾਰੀਆਂ ਨੂੰ ਸ਼ੋਰ ਪ੍ਰਦੂਸ਼ਨ ਨੂੰ ਰੋਕਣ ਲਈ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਜਾਰੀ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਸ਼ੋਰ ਪ੍ਰਦੂਸ਼ਣ ‘ਤੇ ਰੋਕ ਲਗਾਉਣਾ ਜਰੂਰੀ ਹੈ ਕਿਉਂਕਿ ਮੈਰਿਜ਼ ਪੈਲੇਸਾਂ, ਹੋਟਲਾਂ, ਰੈਸਟੋਰੈਂਟਾਂ ਆਦਿ ਵਿੱਚ ਬਹੁਤ ਉੱਚੀ ਆਵਾਜ ਵਿਚ ਲਾਊਡ ਸਪੀਕਰ, ਡੀ.ਜੇ. ਆਦਿ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਸੇ ਤਰ੍ਹਾਂ ਕਈ ਪ੍ਰੋਫੈਸ਼ਨਲ ਗਾਇਕ ਸਭਿਆਚਾਰਕ ਪ੍ਰੋਗਰਾਮਾਂ ਵਿਚ ਭਾਗ ਲੈਂਦੇ ਹਨ ਅਤੇ ਦੇਰ ਰਾਤ ਤੱਕ ਲਾਊਡ ਸਪੀਕਰ/ਡੀ.ਜੇ ਆਦਿ ਦੀ ਵਰਤੋਂ ਕਰਦੇ ਹਨ, ਜਿਸ ਨਾਲ ਆਲੇ-ਦੁਆਲੇ ਦੇ ਵਸਨੀਕਾਂ, ਮਰੀਜਾਂ ਨੂੰ ਅਤੇ ਪੜ੍ਹਨ ਵਾਲੇ ਬੱਚਿਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸ਼ੋਰ ਪ੍ਰਦੂਸ਼ਣ ਨਾਲ ਉਹਨਾਂ ਦੀ ਸਿਹਤ ਲਈ ਵੀ ਖਤਰਾ ਪੈਦਾ ਹੁੰਦਾ ਹੈ ।ਇਸ ਤਰ੍ਹਾਂ ਸੁਪਰੀਮ ਕੋਰਟ ਆਫ ਇੰਡੀਆ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਵੀ ਉਲੰਘਣਾ ਹੁੰਦੀ ਹੈ।

ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਜੱਥੇਬੰਦੀਆਂ ਦੇ ਲੀਡਰਾਂ ਤੇ ਅਹੁਦੇਦਾਰਾਂ ਵੱਲੋਂ ਕੀਤੇ ਜਾਣ ਵਾਲੇ ਜਲਸਿਆਂ, ਰੈਲੀਆਂ, ਰੋਸ ਧਰਨੇ ਆਦਿ ਮੌਕੇ ਤੇ ਕਿਸੇ ਵੀ ਐਨ.ਜੀ.ਓਜ਼, ਪ੍ਰਾਈਵੇਟ ਸਮਾਜਿਕ, ਮੰਦਿਰਾਂ, ਮਸਜਿਦਾਂ ਅਤੇ ਗੁਰੂਦਵਾਰਿਆਂ ਦੀਆਂ ਸੰਸਥਾਵਾਂ, ਵਪਾਰਕ ਸੰਸਥਾਵਾਂ/ਅਦਾਰਿਆਂ ਆਦਿ ਦੇ ਪ੍ਰਬੰਧਕਾਂ/ਅਹੁਦੇਦਾਰਾਂ ਵੱਲੋਂ ਵੱਖ-ਵੱਖ ਪ੍ਰੋਗਰਾਮ, ਪ੍ਰੋਗਰਾਮਾਂ ਆਦਿ ਮੌਕੇ ‘ਤੇ ਕਿਸੇ ਵੀ ਬਿਲਡਿੰਗ, ਪਬਲਿਕ ਸਥਾਨ, ਖੁੱਲੇ ਸਥਾਨਾਂ, ਪੰਡਾਲਾਂ ਵਿੱਚ ਲਾਊਡ ਸਪੀਕਰ ਆਦਿ ਦੀ ਵਰਤੋਂ ਕਿਸੇ ਵੀ ਸਮੇਂ (ਦਿਨ ਜਾਂ ਰਾਤ) ਨੂੰ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੁਆਇਜ) ਐਕਟ, 1956 ਵਿੱਚ ਦਰਜ ਸ਼ਰਤਾਂ ਤਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਕੀਤੀ ਜਾ ਸਕੇਗੀ । ਇਸੇ ਤਰ੍ਹਾਂ ਕਿਸੇ ਵੱਲੋਂ ਵੀ ਵਿਆਹ ਸ਼ਾਦੀਆਂ, ਖੁਸ਼ੀ ਦੇ ਮੌਕਿਆਂ ਅਤੇ ਹੋਰ ਵੱਖ-ਵੱਖ ਮੌਕਿਆ ਆਦਿ ਤੇ ਮੈਰਿਜ ਪੈਲੇਸਾਂ, ਕਲੱਬਾਂ, ਹੋਟਲਾਂ ਅਤੇ ਖੁੱਲੇ ਸਥਾਨਾਂ ਆਦਿ ਵਿੱਚ ਡੀ.ਜੇ., ਆਰਕੈਸਟਰਾ, ਸੰਗੀਤਕ ਯੰਤਰ ਆਦਿ ਦੀ ਵਰਤੋਂ ਵੀ ਬਿਨਾਂ ਲਿਖਤੀ ਪ੍ਰਵਾਨਗੀ ਤੋਂ ਨਹੀਂ ਕੀਤੀ ਜਾ ਸਕੇਗੀ । ਜਾਰੀ ਹੁਕਮਾਂ ਅਨੁਸਾਰ ਲਿਖਤੀ ਪ੍ਰਵਾਨਗੀ ਲੈਣ ਉਪਰੰਤ ਇਹ ਤਸਦੀਕ ਕਰਨਾ ਪਵੇਗਾ ਕਿ ਆਵਾਜ਼ ਦਾ ਪੱਧਰ 10 ਡੀ.ਬੀ. (ਏ) ਤੋਂ ਜਿਆਦਾ ਨਹੀਂ ਹੋਵੇਗਾ। ਇਸ ਦੇ ਨਾਲ ਹੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋ ਜਾਰੀ ਹਦਾਇਤਾਂ ਮੁਤਾਬਿਕ ਇਮਤਿਹਾਨ ਦੇ ਦਿਨਾਂ ਤੋਂ 15 ਦਿਨ ਪਹਿਲਾਂ ਕਿਸੇ ਵੀ ਲਾਊਡ ਸਪੀਕਰ ਆਦਿ ਦੀ ਪ੍ਰਵਾਨਗੀ ਨਾ ਦੇਣਾ ਸਬੰਧਤ ਉਪ ਮੰਡਲ ਮੈਜਿਸਟਰੇਟਸ ਯਕੀਨੀ ਬਣਾਉਣਗੇ।

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਲਾਊਡ ਸਪੀਕਰ ਅਤੇ ਕਿਸੇ ਵੀ ਹੋਰ ਸੰਗੀਤਕ ਯੰਤਰ ਆਦਿ ਚਲਾਉਣ ਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਵੀ ਰਾਤ 10:00 ਵਜੇ ਤੋਂ ਸਵੇਰੇ 06:00 ਵਜੇ ਤੱਕ ਉਕਤ ਕਿਸੇ ਵੀ ਆਵਾਜੀ ਅਤੇ ਸੰਗੀਤਕ ਯੰਤਰਾਂ ਆਦਿ ਦੇ ਕਿਸੇ ਵੀ ਬਿਲਡਿੰਗ ਵਿੱਚ ਅਤੇ ਸਥਾਨ ਤੇ ਚਲਾਉਣ/ਵਜਾਉਣ ਤੇ ਮੁਕੰਮਲ ਪਾਬੰਦੀ ਹੋਵੇਗੀ । ਇਸ ਦੇ ਨਾਲ ਹੀ ਸਿਵਾਏ ਸੱਭਿਆਚਾਰਕ ਅਤੇ ਧਾਰਮਿਕ ਮੌਕਿਆਂ ‘ਤੇ ਰਾਤ 10:00 ਵਜੇ ਤੋਂ ਰਾਤ 12:00 ਵਜੇ ਤੱਕ, ਜਿਹੜੇ ਕਿ ਪੂਰੇ ਸਾਲ ਵਿੱਚ 15 ਦਿਨਾਂ ਤੋਂ ਵੱਧ ਨਹੀਂ ਹੋਣਗੇ ਅਤੇ ਅਵਾਜ਼ ਦਾ ਪੱਧਰ 10 ਡੀ.ਬੀ. (ਏ) ਤੋਂ ਜਿਆਦਾ ਨਹੀਂ ਹੋਵੇਗਾ। ਇਸ ਤੋਂ ਇਲਾਵਾ ਨਿੱਜੀ ਮਲਕੀਅਤ ਵਾਲੇ ਸਾਊਡ ਸਿਸਟਮ ਅਤੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਦੀ ਅਵਾਜ਼ ਦਾ ਪੱਧਰ 5 ਡੀ.ਬੀ. (ਏ)ਤੋਂ ਜਿਆਦਾ ਨਹੀਂ ਹੋਵੇਗਾ।

ਜਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਉਪ ਮੰਡਲ ਮੈਜਿਸਟਰੇਟਾਂ ਕੋਲ ਉਨ੍ਹਾਂ ਦੀ ਸਬ-ਡਵੀਜਨ ਵਿੱਚ ਕਿਸੇ ਵੱਲੋਂ ਵੀ ਸ਼ੋਰ ਪ੍ਰਦੂਸ਼ਣ ਸਬੰਧੀ ਕੋਈ ਸ਼ਿਕਾਇਤ ਪੇਸ਼ ਕੀਤੇ ਜਾਣ ‘ਤੇ ਸਬੰਧਤ ਉਪ ਮੰਡਲ ਮੈਜਿਸਟਰੇਟ ਵੱਲੋਂ ਆਪਣੇ ਪੱਧਰ ‘ਤੇ ਸਬੰਧਤ ਉਪ ਕਪਤਾਨ ਪੁਲਿਸ ਅਤੇ ਵਾਤਾਵਰਣ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਤਾਲਮੇਲ ਕਰਕੇ ਪ੍ਰਾਪਤ ਹੋਈ ਸ਼ਿਕਾਇਤ ਸਬੰਧੀ ਮੌਕੇ ‘ਤੇ ਜਾ ਕੇ ਲੋੜੀਂਦੀ ਪੜਤਾਲ ਕੀਤੀ ਜਾਵੇਗੀ । ਸ਼ਿਕਾਇਤ ਦਰੁਸਤ ਪਾਏ ਜਾਣ ‘ਤੇ ਅਦਾਲਤ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਉਕਤ ਐਕਟ ਤਹਿਤ, ਸ਼ਿਕਾਇਤ ਵਿੱਚ ਦਰਸਾਏ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੇ ਕਿਸੇ ਵੀ ਤਰ੍ਹਾਂ ਦੇ ਆਵਾਜੀ/ਸੰਗੀਤਕ ਯੰਤਰ ਨੂੰ ਹਟਵਾਕੇ ਆਪਣੇ ਕਬਜ਼ੇ ਵਿੱਚ ਲੈਣਗੇ ਅਤੇ ਉੱਕਤ ਐਕਟ ਅਤੇ ਇਸ ਹੁਕਮ ਦੀ ਉਲੰਘਣਾ ਕਰਨ ਵਾਲੇ ਦੇ ਖਿਲਾਫ ਆਪਣੇ ਪੱਧਰ ਤੇ ਕਾਨੂੰਨੀ ਕਾਰਵਾਈ ਕਰਕੇ ਪ੍ਰਾਪਤ ਹੋਣ ਵਾਲੀ ਸ਼ਿਕਾਇਤ ਦਾ ਨਿਪਟਾਰਾ ਕਰਨਗੇ।

ਕਿਸੇ ਵੀ ਵਿਅਕਤੀ ਵੱਲੋਂ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪ੍ਰਵਾਨਗੀ ਲੈਣ ਉਪਰੰਤ ਜਿਨ੍ਹਾਂ-ਜਿਨ੍ਹਾਂ ਥਾਵਾਂ ਤੇ ਇਹ ਲਾਊਡ ਸਪੀਕਰ, ਆਵਾਜੀ/ਸੰਗੀਤਕ ਯੰਤਰ ਆਦਿ ਚਲਾਏ ਜਾਣਗੇ, ਦੀ ਆਵਾਜ ਪ੍ਰੋਗਰਾਮ/ਫੰਕਸ਼ਨ ਵਾਲੇ ਸਥਾਨ, ਧਾਰਮਿਕ ਸਥਾਨ ਅਤੇ ਬਿਲਡਿੰਗ ਆਦਿ ਦੀ ਚਾਰਦੀਵਾਰੀ ਦੇ ਦਾਇਰੇ ਅੰਦਰ ਰਹਿਣੀ ਚਾਹੀਦੀ ਹੈ, ਜੋ ਕਿ ਭਾਰਤ ਸਰਕਾਰ ਵੱਲੋਂ ਜਾਰੀ "ਆਵਾਜੀ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000" ਤਹਿਤ ਜਾਰੀ ਨੋਟੀਫਿਕੇਸ਼ਨ ਮਿਤੀ 14.02.2000 ਵਿੱਚ ਨਿਰਧਾਰਤ ਕੀਤੇ ਆਵਾਜੀ ਸਟੈਡਰਡ (ਸਬੰਧਤ ਜਗ੍ਹਾ ਦੇ ਆਵਾਜੀ ਸਟੈਂਡਰਡ) ਤੋਂ ਕਿਸੇ ਵੀ ਹਾਲਤ ਵਿੱਚ ਵੱਧ ਨਹੀਂ ਹੋਣੀ ਚਾਹੀਦੀ ਹੈ।

ਜਾਰੀ ਹੁਕਮਾਂ ਅਨੁਸਾਰ ਸੀਨੀਅਰ ਪੁਲਿਸ ਕਪਤਾਨ, ਵਾਤਾਵਰਨ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਸੁਪਰੀਮ ਕੋਰਟ ਆਫ ਇੰਡੀਆਂ ਵੱਲੋਂ ਸ਼ੋਰ ਪ੍ਰਦੂਸ਼ਣ ਰੋਕਣ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ, ਭਾਰਤ ਸਰਕਾਰ ਦੇ "ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000 ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣਗੇ। ਇਹ ਹੁਕਮ ਮਿਤੀ 20 ਜੁਲਾਈ 2025 ਤੱਕ ਲਾਗੂ ਰਹਿਣਗੇ।

ਮੌਤ ਤੋਂ ਬਾਅਦ ਸਰੀਰ ਦਾਨ ਕਰਨਾ ਇੱਕ ਮਹਾਨ ਕਾਰਜ : ਐਸ.ਡੀ.ਐਮ. ਵਿਪਿਨ ਭੰਡਾਰੀ

ਨਵਾਂਸ਼ਹਿਰ 21 ਮਈ -  ਅੱਜ ਸ਼੍ਰੀ ਵਿਪਨ ਭੰਡਾਰੀ ਐਸ.ਡੀ.ਐਮ. ਬੰਗਾ  ਨੇ ਬੰਗਾ ਦੇ ਕੱਜਲਾ ਰੋਡ ਦੇ ਨਿਵਾਸੀ ਸ਼੍ਰੀ ਜਗਨਨਾਥ ਅਤੇ ਉਨ੍ਹਾਂ ਦੀ ਪਤਨੀ ਸ਼੍ਰੀਮਤੀ ਕਮਲਜੀਤ ਕੌਰ ਨੂੰ ਆਈਡੀ ਕਾਰਡ ਸੌਂਪਿਆ, ਜਿਨ੍ਹਾਂ ਨੇ ਮੌਤ ਤੋਂ ਬਾਅਦ ਆਪਣੇ ਸਰੀਰ ਦਾਨ ਕਰਨ ਦਾ ਪ੍ਰਣ ਲਿਆ ਸੀ, ਇਨ੍ਹਾਂ ਦੋਨੋ ਨੇ ਇਹ ਤਰਕਸ਼ੀਲ ਸੋਸਾਇਟੀ, ਪੰਜਾਬ ਦੀ ਨਵਾਂਸ਼ਹਿਰ ਇਕਾਈ ਦੇ ਵਿੱਤ ਸਕੱਤਰ ਸੁਖਵਿੰਦਰ ਸਿੰਘ ਗੋਗਾ ਜੀ ਤੋਂ ਪ੍ਰੇਰਿਤ ਹੋ ਕੇ ਇਹ ਫਾਰਮ ਭਰੇ ਹਨ। ਇਸ ਮੌਕੇ ਐਸ.ਡੀ.ਐਮ. ਵਿਪਨ ਭੰਡਾਰੀ ਨੇ ਕਿਹਾ ਕਿ ਮੌਤ ਤੋਂ ਬਾਅਦ ਸਰੀਰ ਦਾ ਸੰਸਕਾਰ ਕਰਨ ਦੀ ਬਜਾਏ ਜੇਕਰ ਇਸਨੂੰ ਕਿਸੇ ਮੈਡੀਕਲ ਕਾਲਜ ਨੂੰ ਦਾਨ ਕੀਤਾ ਜਾਂਦਾ ਹੈ, ਤਾਂ ਇਹ ਡਾਕਟਰੀ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਲਈ ਬਹੁਤ ਫਾਇਦੇਮੰਦ ਸਾਬਤ ਹੋਵੇਗਾ। ਮੌਤ ਤੋਂ ਬਾਅਦ ਸਰੀਰ ਦਾਨ ਕਰਨਾ ਇੱਕ ਮਹਾਨ ਅਤੇ ਪੁੰਨ ਦਾ ਕੰਮ ਹੈ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਤਰਕਸ਼ੀਲ ਸੋਸਾਇਟੀ ਪੰਜਾਬ ਦੇ ਸੁਖਵਿੰਦਰ ਸਿੰਘ ਗੋਗਾ ਨੇ ਖੁਦ ਦੇਹ ਦਾਨ ਫਾਰਮ ਭਰਿਆ ਹੈ ਅਤੇ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਉਨ੍ਹਾਂ ਦੀ ਪਤਨੀ ਰੂਬੀ ਬੰਗਾ, ਉਨ੍ਹਾਂ ਦੇ ਮਾਮੇ ਯਮੁਨਾ ਦਾਸ, ਮਾਮੀ ਬਚਨੋ ਦੇਵੀ, ਹੁਣ ਉਨ੍ਹਾਂ ਦੇ ਭਰਾ ਜਗਨਨਾਥ ਅਤੇ ਭਰਜਾਈ ਕਮਲਜੀਤ ਕੌਰ ਨੇ ਵੀ ਦੇਹ ਦਾਨ ਫਾਰਮ ਭਰਿਆ ਹੈ। ਇਸ ਮੌਕੇ ਦੋਆਬਾ ਸੇਵਾ ਸਮਿਤੀ ਦੇ ਜਨਰਲ ਸਕੱਤਰ ਰਤਨ ਕੁਮਾਰ ਨੇ ਕਿਹਾ ਕਿ ਜੋ ਲੋਕ ਆਪਣੀ ਇੱਛਾ ਅਨੁਸਾਰ ਮੌਤ ਤੋਂ ਬਾਅਦ ਆਪਣਾ ਸਰੀਰ ਦਾਨ ਕਰਨਾ ਚਾਹੁੰਦੇ ਹਨ। ਉਨ੍ਹਾਂ ਦੇ ਫਾਰਮ ਭਰੇ ਜਾਂਦੇ ਹਨ ਅਤੇ ਪਿਮਸ ਮੈਡੀਕਲ ਕਾਲਜ ਅਤੇ ਹਸਪਤਾਲ ਜਲੰਧਰ ਜਾਂ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਭੇਜੇ ਜਾਂਦੇ ਹਨ! ਉਨ੍ਹਾਂ ਦੇ ਆਈਡੀ ਕਾਰਡ ਉੱਥੋਂ  ਬਣਾਕੇ  ਆਂਦੇ ਹਨ। ਉਨ੍ਹਾਂ ਕਿਹਾ ਕਿ ਅੱਜ 138-139 ਵੇ ਸਰੀਰ ਦਾਨੀਆਂ ਨੂੰ ਪਛਾਣ ਪੱਤਰ ਦਿੱਤੇ ਗਏ ਹਨ। ਉਨ੍ਹਾਂ ਨੇ ਉਨ੍ਹਾਂ ਲੋਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਆਪਣੇ ਸਰੀਰ ਦਾਨ ਕਰਕੇ ਸਮਾਜ ਸੇਵਾ ਵਿੱਚ ਯੋਗਦਾਨ ਪਾਇਆ ਹੈ। ਇਸ ਮੌਕੇ 'ਤੇ ਸਰੀਰ ਦਾਨ ਕਰਨ ਵਾਲੇ ਸ਼੍ਰੀ ਜਗਨਨਾਥ ਅਤੇ ਕਮਲਜੀਤ ਕੌਰ ਜੀ ਨੇ ਕਿਹਾ ਕਿ ਉਨ੍ਹਾਂ ਦੀ ਇੱਛਾ ਹੈ ਕਿ ਉਨ੍ਹਾਂ ਦੀ ਮੌਤ ਤੋਂ ਬਾਅਦ ਕੋਈ ਵਿਦਿਆਰਥੀ ਉਨ੍ਹਾਂ ਦੇ ਨਾਸ਼ਵਾਨ ਸਰੀਰਾਂ ਤੋਂ ਸਿੱਖ ਕੇ ਡਾਕਟਰ ਬਣੇ ਅਤੇ ਲੋਕਾਂ ਦੀਆਂ ਜਾਨਾਂ ਬਚਾਵੇ। ਇਸੇ ਲਈ ਉਹਨਾਂ ਨੇ ਇਹ ਫਾਰਮ ਭਰਿਆ ਹੈ। ਇਸ ਮੌਕੇ,ਤਰਕਸ਼ੀਲ ਸੁਸਾਇਟੀ ਤੋਂ ਰੂਬੀ ਬੰਗਾ, ਸੁਖਵਿੰਦਰ ਸਿੰਘ ਗੋਗਾ , ਦੋਆਬਾ ਸੇਵਾ  ਸੰਮਤੀ  ਤੋਅਸ਼ੋਕ ਸ਼ਰਮਾ ਸੇਵਾਮੁਕਤ ਬੈਂਕ ਮੈਨੇਜਰ, ਮਾਸਟਰ ਹੁਸਨ ਲਾਲ, ਅਸ਼ੋਕ ਸ਼ਰਮਾ ਸੇਵਾਮੁਕਤ ਸੁਪਰਡੈਂਟ, ਗੁਰਦੀਪ ਸਿੰਘ ਹਾਫ਼ਿਜ਼ਾਬਾਦੀ ਹਾਜ਼ਰ ਸਨ |

ਖਟਕੜ ਕਲਾਂ ਵਿਖੇ ਹਾਈਪਰਟੈਂਸ਼ਨ ਤੇ ਮੌਸਮੀ ਬਿਮਾਰੀਆਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਖਟਕੜ ਕਲਾਂ ਵਿਖੇ ਹਾਈਪਰਟੈਂਸ਼ਨ ਤੇ ਮੌਸਮੀ ਬਿਮਾਰੀਆਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ
ਬੰਗਾ 21 ਮਈ - ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਸ਼ਹੀਦ ਭਗਤ ਸਿੰਘ ਨਗਰ ਦੀਆਂ ਹਦਾਇਤਾਂ ਅਨੁਸਾਰ ਉਲੀਕੀ ਰੂਪ-ਰੇਖਾ ਦੇ ਅੰਤਰਗਤ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਖਟਕੜ ਕਲਾਂ ਵਿਖੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਚਰਨਜੀਤ ਕੁਮਾਰ ਜੀ ਦੀ ਅਗਵਾਈ ਹੇਠ ਕਮਿਊਨਟੀ ਹੈਲਥ ਅਫ਼ਸਰ ਡਾ. ਸੁਖਵਿੰਦਰ ਸਿੰਘ ਵਲੋਂ ਮਹੀਨਾਵਾਰ ਚਲਣ ਵਾਲੀ ਹਾਈਪਰਟੈਂਸ਼ਨ ਡਰਾਈਵ ਦੇ ਸੰਦਰਭ ਵਿੱਚ ਹਾਈ ਬਲੱਡ ਪੈ੍ਸ਼ਰ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਡਾ. ਸੁਖਵਿੰਦਰ ਸਿੰਘ ਨੇ ਹਾਜ਼ਰੀਨ ਨੂੰ ਬਲੱਡ ਪੈ੍ਸ਼ਰ ਵਧਣ ਦੇ ਕਾਰਨਾਂ ਬਾਰੇ ਵਿਸਥਾਰ ਨਾਲ ਸਮਝਾਇਆ। ਜੀਵਨ ਸ਼ੈਲੀ ਦੇ ਬਦਲਾਅ ਅਤੇ ਬਜ਼ਾਰੂ ਜੰਕ ਫੂਡ ਕਾਰਨ ਬੀਪੀ ਵਿੱਚ ਵਾਧਾ ਹੁੰਦਾ ਹੈ। ਤੀਹ ਸਾਲ ਤੋਂ ਵੱਧ ਉਮਰ ਵਾਲੇ ਲੋਕਾਂ ਨੂੰ ਨਿਯਮਤ ਤੌਰ 'ਤੇ ਬਲੱਡ ਪੈ੍ਸ਼ਰ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਤੋਂ ਇਲਾਵਾ ਬਦਲਦੇ ਮੌਸਮ ਦੌਰਾਨ ਮੱਛਰਾਂ ਦੇ ਕੱਟਣ ਨਾਲ ਹੋਣ ਵਾਲੀਆਂ  ਬਿਮਾਰੀਆਂ ਜਿਵੇਂ ਡੇਂਗੂ, ਚਿਕਨਗੁਨੀਆ, ਮਲੇਰੀਆ ਆਦਿ ਦੇ ਕਾਰਨਾਂ, ਬਚਾਅ ਅਤੇ ਇਲਾਜ਼ ਸਬੰਧੀ ਵਿਸਥਾਰ ਨਾਲ ਸਮਝਾਇਆ। ਡੇਂਗੂ ਦੀ ਬੀਮਾਰੀ ਸਮੇਂ ਤੇਜ਼ ਬੁਖਾਰ, ਅੱਖਾਂ ਦੇ ਪਿਛਲੇ ਹਿੱਸੇ 'ਚ ਤਿੱਖਾ ਦਰਦ, ਸਾਰੇ ਸਰੀਰ ਵਿੱਚ ਇਸ ਤਰ੍ਹਾਂ ਦਰਦ ਹੁੰਦੀ ਹੈ ਜਿਵੇਂ ਸਾਰੀਆਂ ਹੱਡੀਆਂ ਇਕੱਠੀਆਂ ਟੁੱਟ ਗਈਆਂ ਹੋਣ, ਭੁੱਖ ਨਾ ਲੱਗਣਾ ਆਦਿ ਲੱਛਣ ਉਤਪੰਨ ਹੁੰਦੇ ਹਨ। ਇਸ ਬਿਮਾਰੀ ਨੂੰ ਫ਼ੈਲਾਉਣ ਵਾਲਾ ਮੱਛਰ ਅਕਸਰ ਦਿਨ ਸਮੇਂ ਕੱਟਦਾ ਹੈ ਜਿਸ ਕਾਰਨ ਡੇਂਗੂ ਦੀ ਬੀਮਾਰੀ ਫੈਲਦੀ ਹੈ। ਇਹ ਮੱਛਰ ਸਾਫ਼ ਪਾਣੀ 'ਤੇ ਜਿਆਦਾ ਪਲਦਾ ਹੈ। ਇਸ ਲਈ ਇਹ ਬਹੁਤ ਜ਼ਰੂਰੀ ਹੈ ਕਿ ਸਮੇ-ਸਮੇ 'ਤੇ ਕੂਲਰ, ਪਾਣੀ ਦੀ ਟੈਂਕੀ, ਗਮਲਿਆਂ ਆਦਿ ਦੀ ਸਫ਼ਾਈ ਕੀਤੀ ਜਾਣੀ ਚਾਹੀਦੀ ਹੈ। ਇਸ ਬੀਮਾਰੀ ਸਬੰਧੀ ਚਰਚਿਤ ਗਲਤਫ਼ਹਿਮੀਆਂ ਜਿਵੇਂ ਕਿ ਪਲੇਟਲੈਟਸ (ਸੈੱਲ) ਵਧਾਉਣ ਲਈ ਬੱਕਰੀ ਦਾ ਦੁੱਧ ਪਿਲਾਉਣਾ ਜੋ ਕਿਸੇ ਪੱਖੋਂ ਤਰਕਸੰਗਤ ਨਹੀਂ ਹੈ, ਟੂਣਾ ਆਦਿ ਕਰਨਾ ਬਾਰੇ ਵੀ ਚਰਚਾ ਕੀਤੀ ਗਈ। ਇਸ ਮੌਕੇ ਸਿਹਤ ਅਧਿਕਾਰੀ ਹਰਮੇਸ਼ ਲਾਲ, ਰਾਜ ਕੁਮਾਰ ਮੇਲ ਵਰਕਰ ,ਮ.ਪ.ਹ.ਸੁ (ਫੀ) ਸ੍ਰੀਮਤੀ ਸੋਮਾ ਦੇਵੀ , ਮ.ਪ.ਹ.ਵ (ਫੀ) ਚੰਦਰਕਾਂਤਾ, ਆਸ਼ਾ ਵਰਕਾਰ ਕੁਲਵਿੰਦਰ ਕੌਰ ਅਤੇ ਬਿਮਲਾ ਦੇਵੀ ਆਦਿ ਹਾਜ਼ਰ ਸਨ।
ਕੈਪਸ਼ਨ: ਡਾ. ਸੁਖਵਿੰਦਰ ਸਿੰਘ ਹਾਜ਼ਰੀਨ ਨੂੰ ਜਾਣਕਾਰੀ ਦਿੰਦੇ  ਹੋਏ, ਨਾਲ ਹੋਰ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (6ਵਾਂ ਸਮੈਸਟਰ) ਦਾ ਸੌ ਫ਼ੀਸਦੀ ਨਤੀਜਾ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (6ਵਾਂ ਸਮੈਸਟਰ) ਦਾ ਸੌ ਫ਼ੀਸਦੀ ਨਤੀਜਾ
ਬੰਗਾ 21 ਮਈ () ਪੰਜਾਬ ਦੀ ਪ੍ਰਸਿੱਧ ਨਰਸਿੰਗ ਵਿਦਿਅਕ ਸੰਸਥਾ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (6ਵਾਂ ਸਮੈਸਟਰ) ਦਾ ਸ਼ਾਨਦਾਰ ਸੌ ਫੀਸਦੀ ਨਤੀਜਾ ਆਇਆ ਹੈ ਅਤੇ ਸਾਰੇ ਵਿਦਿਆਰਥੀ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਪਹਿਲੇ ਦਰਜੇ ਵਿਚ ਪਾਸ ਹੋਏ ਹਨ । ਇਸ ਦੀ ਜਾਣਕਾਰੀ ਦਿੰਦੇ ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੇ ਮੀਡੀਆ ਨੂੰ ਦਿੱਤੀ। ਉਹਨਾਂ ਦੱਸਿਆ ਕਿ  ਕਲਾਸ ਵਿਚੋਂ ਪਹਿਲਾ ਸਥਾਨ ਦਿਲਪ੍ਰੀਤ ਸੈਣੀ ਪੁੱਤਰੀ ਸ. ਭੁਪਿੰਦਰ ਸਿੰਘ- ਸ੍ਰੀਮਤੀ ਅਕਵਿੰਦਰ ਕੌਰ ਪਿੰਡ ਸਿੰਬਲੀ ਨੇ ਸ਼ਾਨਦਾਰ ਗਰੇਡ
ਅੰਕ ਪ੍ਰਾਪਤ ਕਰਕੇ ਕੀਤਾ, ਜਦ ਕਿ ਦੂਜਾ ਸਥਾਨ ਵਿਦਿਆਰਥਣ ਨਿਸ਼ਾ ਪੁੱਤਰੀ ਸ੍ਰੀ ਪ੍ਰਦੀਪ ਕੁਮਾਰ-ਸ੍ਰੀਮਤੀ ਪਰਮਜੀਤ ਕੌਰ ਪਿੰਡ ਕਾਹਨ੍ਹੇਵਾਲ ਨੇ ਪ੍ਰਾਪਤ ਕਰਕੇ ਕੀਤਾ। ਕਲਾਸ ਵਿਚ ਤੀਜਾ ਸਥਾਨ ਇੱਕੋ ਜਿੰਨੇ ਗਰੇਡ ਅੰਕ ਪ੍ਰਾਪਤ ਕਰਕੇ ਚਾਰ ਵਿਦਿਆਰਥਣਾਂ ਸਿਮਰਨ ਘੇੜਾ ਪੁੱਤਰੀ ਸ੍ਰੀ ਇਕਬਾਲ ਚੰਦ- ਸ੍ਰੀਮਤੀ ਨੀਲਮ ਪਿੰਡ ਸਰਹਾਲ ਮੁੰਡੀ, ਗੁਰਲੀਨ ਬਾਠ ਪੁੱਤਰੀ ਸ. ਬਲਜਿੰਦਰ ਸਿੰਘ-ਰਾਜਵਿੰਦਰ ਕੌਰ ਜ਼ਿਲ੍ਹਾ ਤਰਨਤਾਰਨ, ਹੇਮਨਜੋਤ ਕੌਰ ਪੁੱਤਰੀ ਸ. ਭਗਤ ਸਿੰਘ-ਗੁਰਦੀਪ ਕੌਰ ਜ਼ਿਲ੍ਹਾ ਰੂਪਨਗਰ ਅਤੇ ਵੰਸ਼ਿਕਾ ਪੁੱਤਰੀ ਸ੍ਰੀ ਕਮਲ ਕਿਸ਼ੋ‍ਰੀ- ਸ੍ਰੀਮਤੀ ਮਿਨਾਕਸ਼ੀ ਜ਼ਿਲ੍ਹਾ ਜਲੰਧਰ  ਨੇ ਪ੍ਰਾਪਤ ਕੀਤਾ ਹੈ। ਨਰਸਿੰਗ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ ਲਈ ਕਾਲਜ ਦੇ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਮੂਹ ਨਰਸਿੰਗ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਸਮੂਹ ਅਧਿਆਪਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਹਨ। ਇਸ ਮੌਕੇ ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ, ਮੈਡਮ ਰਾਬੀਆ ਹਾਟਾ, ਮੈਡਮ ਮਨਪ੍ਰੀਤ ਕੌਰ,  ਮੈਡਮ ਸ਼ਿਵਾਨੀ ਭਰਦਵਾਜ਼, ਮੈਡਮ ਨੇਹਾ ਰਾਣੀ, ਸ੍ਰੀ ਗੁਰਮੀਤ ਸਿੰਘ, ਮੈਡਮ ਰੁਪਿੰਦਰ ਕੌਰ  ਤੇ  ਨਰਸਿੰਗ ਵਿਦਿਆਰਥੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਨਰਸਿੰਗ (6ਵਾਂ ਸਮੈਸਟਰ) ਦੇ ਪਹਿਲੇ , ਦੂਜੇ ਅਤੇ ਤੀਜੇ ਸਥਾਨ 'ਤੇ ਆਏ ਵਿਦਿਆਰਥੀ

Tuesday, 20 May 2025

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ

ਅਧਿਕਾਰੀਆਂ ਨੂੰ ਕੰਮਾਂ ਦੀ ਰਫਤਾਰ ‘ਚ ਤੇਜ਼ੀ ਲਿਆਉਣ ਅਤੇ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼

ਦਿਸ਼ਾ ਮੀਟਿੰਗ ‘ਚ ਵਿਧਾਇਕਾਂ ਅਤੇ ਅਧਿਕਾਰੀਆਂ ਦੀ ਮੌਜੂਦਗੀ  ‘ਚ ਕੇਂਦਰ-ਰਾਜ ਸਰਕਾਰ ਦੇ ਵਿਕਾਸ ਕਾਰਜਾਂ  ਮਅਤੇ ਭਲਾਈ ਸਕੀਮਾਂ ਦੀ ਮੌਜੂਦਾ ਸਥਿਤੀ ਦਾ ਲਿਆ ਜਾਇਜ਼ਾ

ਹਰੇਕ ਯੋਗ ਲਾਭਪਾਤਰੀ ਤੱਕ ਭਲਾਈ ਸਕੀਮਾਂ ਦਾ ਲਾਭ ਪੁੱਜਦਾ ਹੋਵੇ: ਕੰਗ


ਸ਼ਹੀਦ ਭਗਤ ਸਿੰਘ ਨਗਰ, 20 ਮਈ: ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਇੱਥੇ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਰਫਤਾਰ ਤੇਜ਼ ਕਰਨ ਅਤੇ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। 

ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ  ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੀ ਮੀਟਿੰਗ ਦੀ ਦੌਰਾਨ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਪੱਖੀ ਯੋਜਨਾਵਾਂ ਸਮੇਤ ਲਗਭਗ 35 ਵੱਖ-ਵੱਖ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ। ਮੈਂਬਰ ਸੰਸਦ ਨੇ ਕੇਂਦਰ ਅਤੇ ਰਾਜ ਸਰਕਾਰ ਦੀਆਂ ਸਕੀਮਾਂ ਬਾਰੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਇਨ੍ਹਾਂ ਨੂੰ ਲਾਗੂ ਕਰਨ ਵਿਚ ਕਿਸੇ ਕਿਸਮ ਦੀ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਨਤਕ ਹਿੱਤਾਂ ਨੂੰ ਮੱਦੇਨਜ਼ਰ ਰੱਖਦਿਆਂ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੁੱਜਦਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਬਣਦਾ ਲਾਭ ਮਿਲ ਸਕੇ। 

ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ, ਵਿਧਾਇਕ ਡਾ. ਨਛੱਤਰ ਪਾਲ ਅਤੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿਚ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਵੱਖ-ਵੱਖ ਪ੍ਰੋਜੇਕਟਾਂ ਅਤੇ ਸਕੀਮਾਂ ਤਹਿਤ  ਫੰਡਾਂ ਦੀ ਵੰਡ, ਚੱਲ ਰਹੇ ਕੰਮਾਂ, ਹੁਣ ਤੱਕ ਦੀ ਪ੍ਰਗਤੀ ਅਤੇ ਹਾਲ ਹੀ ਵਿੱਚ ਪੂਰੇ ਹੋਏ ਕੰਮਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਐਮ.ਪੀ.ਲੈਡ ਫੰਡ ਸਮੇਂ ਸਿਰ ਖਰਚ ਕਰਦਿਆਂ ਸਬੰਧਤ ਅਥਾਰਟੀ ਨੂੰ ਵਰਤੋਂ ਸਰਟੀਫਿਕੇਟ ਵੀ ਸੌਂਪਿਆ ਜਾਵੇ । ਅਧਿਕਾਰੀਆਂ ਨੇ ਦੱਸਿਆ ਕਿ ਇਸ ਤਹਿਤ 158.47 ਲੱਖ ਰੁਪਏ ਦੇ ਫੰਡ ਮਨਜ਼ੂਰ ਕੀਤੇ ਗਏ ਸਬ ਜਿਨ੍ਹਾਂ ਵਿੱਚੋਂ 54.45 ਲੱਖ ਰੁਪਏ ਖਰਚ ਕੀਤੇ ਗਏ ਹਨ ਜਦੋਂ ਕਿ ਬਾਕੀ ਕੰਮ ਪ੍ਰਗਤੀ ਅਧੀਨ ਹਨ। ਸੰਸਦ ਮੈਂਬਰ ਨੂੰ ਪੇਂਡੂ ਖੇਤਰਾਂ ਵਿਚ ਪੀਣ ਵਾਲੇ ਪਾਣੀ ਮੁਹੱਈਆ ਕਰਵਾਉਣ ਦੀ ਸਕੀਮ ਤਹਿਤ ਨਵੇਂ ਟਿਊਬਵੈੱਲ ਲਾਉਣ ਦੇ ਨਾਲ-ਨਾਲ ਸਿਹਤ ਖੇਤਰ ਦੀਆਂ ਜਨਨੀ ਸੁਰੱਖਿਆ ਯੋਜਨਾ, ਜਨਨੀ ਸ਼ਿਸ਼ੂ ਸੁਰੱਖਿਆ ਪ੍ਰੋਗਰਾਮ, ਪ੍ਰਧਾਨ ਮੰਤਰੀ ਰਾਸ਼ਟਰੀ ਡਾਇਲਸਿਸ ਪ੍ਰੋਗਰਾਮ ਅਤੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਓਡੀ ਰੋਕਥਾਮ ਦਾ ਵੀ ਜਾਇਜ਼ਾ ਲਿਆ। 

ਸੰਸਦ ਮੈਂਬਰ ਨੇ ਸਵੱਛ ਭਾਰਤ ਮਿਸ਼ਨ, ਖੁੱਲ੍ਹੇ ਵਿੱਚ ਸ਼ੌਚ ਮੁਕਤ ਪਿੰਡ ਅਤੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੇ ਤਹਿਤ ਕੰਮਾਂ ਦੀ ਸਮੀਖਿਆ ਕੀਤੀ ਜਿਸ ਵਿੱਚ ਜ਼ਿਲ੍ਹੇ ਵਿੱਚ 80 ਪ੍ਰਤੀਸ਼ਤ ਤੋਂ ਵੱਧ ਪ੍ਰਗਤੀ ਦਰਜ ਕੀਤੀ ਗਈ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਲਾਭਪਾਤਰੀਆਂ ਦੀ ਸਹੂਲਤ ਲਈ ਬੁਢਾਪਾ, ਵਿਧਵਾ, ਅਪਾਹਜ ਅਤੇ ਪਰਿਵਾਰਕ ਲਾਭ ਯੋਜਨਾਵਾਂ ਲਈ ਰਾਸ਼ਟਰੀ ਸਮਾਜਿਕ ਸਹਾਇਤਾ ਪ੍ਰੋਗਰਾਮ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ ) ਤਹਿਤ ਜ਼ਿਲ੍ਹੇ ਵਿੱਚ 637 ਯੋਗ ਲਾਭਪਾਤਰੀਆਂ ਦੀ ਪਛਾਣ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ 508 ਲਾਭਪਾਤਰੀਆਂ ਨੂੰ ਫੰਡ ਜਾਰੀ ਕੀਤੇ ਜਾ ਚੁੱਕੇ ਹਨ।

ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਤੇ ਸਮਾਰਟ ਰਾਸ਼ਨ ਕਾਰਡ ਯੋਜਨਾ ਦੀ ਸਮੀਖਿਆ ਕਰਦਿਆਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਜ਼ਿਲ੍ਹੇ ਵਿੱਚ ਕਣਕ ਦੀ ਵੰਡ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਦੀ ਵੀ ਤਾਕੀਦ ਕੀਤੀ। ਸੰਸਦ ਮੈਂਬਰ ਨੇ ਮਨਰੇਗਾ ਅਧੀਨ ਪਿੰਡਾਂ ਵਿੱਚ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਦਿਹਾਤੀ) ਤਹਿਤ ਕੁੱਲ 211 ਲਾਭਪਾਤਰੀਆਂ ਨੂੰ ਪਹਿਲੀ ਅਤੇ 183 ਲਾਭਪਾਤਰੀਆਂ ਨੂੰ ਦੂਜੀ ਕਿਸ਼ਤ ਦਾ ਲਾਭ ਦਿੱਤਾ ਜਾ ਚੁੱਕਾ ਹੈ। ਸੰਸਦ ਮੈਂਬਰ ਨੇ ਬੇਟੀ ਬਚਾਓ, ਬੇਟੀ ਪੜ੍ਹਾਓ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਅਤੇ ਹੋਰ ਯੋਜਨਾਵਾਂ ਅਧੀਨ ਪ੍ਰਗਤੀ 'ਤੇ ਵੀ ਚਰਚਾ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਸਾਰੇ ਕੰਮ ਬਿਨਾਂ ਕਿਸੇ ਦੇਰੀ ਤੋਂ  ਤੈਅ ਸਮੇਂ ਦੇ ਅੰਦਰ ਪੂਰੇ ਕੀਤੇ ਜਾਣ।

ਇਸ ਮੌਕੇ ਪੰਜਾਬ ਰਾਜ ਉਦਯੋਗਿਕ ਸਿਖਲਾਈ ਬੋਰਡ ਦੇ ਡਿਪਟੀ ਚੇਅਰਮੈਨ ਲਲਿਤ ਮੋਹਨ ਪਾਠਕ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਤੋਂ ਇਲਾਵਾ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਸ਼ਾਮਲ ਸਨ।

ਕੈਪਸ਼ਨ: ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਮੰਗਲਵਾਰ ਨੂੰ ਸ਼ਹੀਦ ਭਗਤ ਸਿੰਘ ਨਗਰ ਵਿਖੇ ਦਿਸ਼ਾ ਮੀਟਿੰਗ ਦੌਰਾਨ ਵਿਕਾਸ ਕੰਮਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ

Monday, 19 May 2025

ਕੇ. ਐਸ. ਐਮ. ਪਬਲਿਕ ਸਕੂਲ, ਨਵਾਂਸ਼ਹਿਰ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ 100 ਫੀਸਦੀ

ਕੇ. ਐਸ. ਐਮ. ਪਬਲਿਕ ਸਕੂਲ, ਨਵਾਂਸ਼ਹਿਰ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ 100 ਫੀਸਦੀ
ਨਵਾਂਸ਼ਹਿਰ 20 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2024-25 ਦਾ ਦਸਵੀਂ ਦੇ ਐਲਾਨੇ ਗਏ ਨਤੀਜੇ ਵਿੱਚ ਕੇ. ਐਸ. ਐਮ. ਪਬਲਿਕ ਸਕੂਲ, ਗੜ੍ਹਸ਼ੰਕਰ ਰੋਡ, ਨਵਾਂਸ਼ਹਿਰ ਦਾ ਨਤੀਜਾ 100 ਫ਼ੀਸਦੀ ਰਿਹਾ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਸੰਤੋਸ਼ ਬੋਪਾਰਾਏ ਨੇ ਦੱਸਿਆ ਕਿ ਸਕੂਲ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ 100 ਫ਼ੀਸਦੀ ਰਿਹਾ । ਇਸ ਵਾਰ ਵੀ ਉਸੇ ਲੜੀ ਨੂੰ ਦੁਹਰਾਉਂਦੇ ਹੋਏ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ, ਅਧਿਆਪਕਾ ਤੇ ਮਾਂ-ਬਾਪ ਦਾ ਮਾਣ ਵਧਾਇਆ ਹੈ । ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀਆਂ ਨੇ ਪ੍ਰੀਖਿਆ ਪਹਿਲੇ ਦਰਜੇ 'ਚ ਪਾਸ ਕੀਤੀ ਹੈ। ਉਨ੍ਹਾਂ ਦੱਸਿਆ ਕਿ *ਇਸ਼ਿਤਾ ਰਾਣੀ ਪੁੱਤਰੀ ਹਰਮੇਸ਼ ਕੁਮਾਰ ਜੋ ਕਿ ਪਹਿਲੇ ਸਥਾਨ 'ਤੇ, ਨੈਨਾ ਪੁੱਤਰੀ ਰਵੀ ਕੁਮਾਰ ਦੂਜੇ ਸਥਾਨ 'ਤੇ ਗਜ਼ਲ ਪੁੱਤਰੀ ਰਮਨੀਤ ਕੁਮਾਰ ਤੀਜੇ ਸਥਾਨ 'ਤੇ ਅਤੇ ਪਰਵੀਨਾ ਪੁੱਤਰੀ ਪ੍ਰਤਾਪ ਚੋਥੇ ਸਥਾਨ ਤੇ ਰਹੀ* । ਪ੍ਰਿੰਸੀਪਲ ਸੰਤੋਸ਼ ਬੋਪਾਰਾਏ ਨੇ ਮਿਹਨਤੀ ਸਟਾਫ਼ ਅਤੇ ਬਚਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ।ਮੁੱਖ ਅਧਿਆਪਿਕਾ ਨੇ ਦੱਸਿਆ ਕਿ ਬੱਚਿਆ ਨੂੰ ਬਹੁਤ ਹੀ ਮਿਹਨਤ ਦੇ ਨਾਲ ਪੜ੍ਹਾਇਆ ਜਾਦਾ ਹੈ ਤੇ ਬਿਨਾ ਤਣਾਅ ਪੜ੍ਹਾਈ ਨੂੰ ਸੰਚਾਲਿਤ ਕੀਤਾ ਜਾਂਦਾ ਹੈ। ਇਸ ਮੌਕੇ ਚੇਅਰਮੈਨ ਅਮਰਜੀਤ ਸਿੰਘ ਨੇ ਸਕੂਲ ਦੇ ਸ਼ਾਨਦਾਰ ਨਤੀਜੇ ਲਈ ਸਟਾਫ, ਬੱਚਿਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ । ਇਸ ਮੌਕੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ । ਅਧਿਆਪਕਾਂ ਅਤੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਸਕੂਲ ਸਟਾਫ਼ ਪ੍ਰਿੰਸੀਪਲ ਸੰਤੋਸ਼ ਬੋਪਾਰਾਏ, ਅਮਰਜੀਤ ਸਿੰਘ, ਆਰਤੀ, ਅਰਜਿੰਦਰ ਕੌਰ, ਗੀਤਾਂਜਲੀ, ਰੇਖਾ, ਮਨਦੀਪ ਕੌਰ, ਜਸਪ੍ਰੀਤ ਕੌਰ, ਮੋਨੀਕਾ ਰਾਣਾ, ਸ਼ਵਾਨਾ ਪਰਵੀਨ, ਅਮਨਦੀਪ ਕੌਰ, ਪ੍ਰਵੀਨ ਲਤਾ, ਮਨਜੀਤ ਕੌਰ, ਕਿਰਨਦੀਪ ਕੌਰ ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ ।

-ਭਗਵੰਤ ਮਾਨ ਅਤੇ ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਦਾ ਸਹਿਯੋਗ ਮੰਗਿਆ



ਭਗਵੰਤ ਮਾਨ ਅਤੇ ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਦਾ ਸਹਿਯੋਗ ਮੰਗਿਆ

* ਸੂਬੇ ਵਿੱਚ ਫੈਲੀ ਨਸ਼ਿਆਂ ਦੀ ਸਮੱਸਿਆ ਪਿਛਲੀਆਂ ਸਰਕਾਰਾਂ ਦੀ ਵਿਰਾਸਤ ਹੈ: ਮੁੱਖ ਮੰਤਰੀ
* ਸਰਕਾਰ ਨੌਜਵਾਨਾਂ ਅਤੇ ਸੂਬੇ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰੇਗੀ

ਜਲਾਲਪੁਰ (ਹੁਸ਼ਿਆਰਪੁਰ), 17 ਮਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਬੀਜਾਂ ਦਾ ਪੂਰੀ ਤਰ੍ਹਾਂ ਸਫ਼ਾਇਆ ਕਰ ਦਿੱਤਾ ਜਾਵੇ।

ਇੱਥੇ ਲੋਕਾਂ ਨੂੰ ਸਹੁੰ ਚੁਕਾਉਣ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਪਿਛਲੀਆਂ ਸਰਕਾਰਾਂ ਦੀ ਵਿਰਾਸਤ ਹੈ, ਜਿਨ੍ਹਾਂ ਨੇ ਪੰਜਾਬ ਦੀ ਭਲਾਈ ਨੂੰ ਨਜ਼ਰਅੰਦਾਜ਼ ਕੀਤਾ, ਜਿਸ ਕਾਰਨ ਸੂਬੇ ਦੀ ਹਾਲਤ ਤਰਸਯੋਗ ਹੋਈ ਹੈ। ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਚਿਹਰੇ 'ਤੇ ਕਲੰਕ ਹੈ ਅਤੇ ਇਸ ਸਰਾਪ ਨੂੰ ਜੜ੍ਹੋਂ ਪੁੱਟਣ ਲਈ ਸੂਬਾ ਸਰਕਾਰ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਲੱਗ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ, ਇਸ ਘਿਨਾਉਣੇ ਅਪਰਾਧ ਵਿਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ, ਨਸ਼ਾ ਪੀੜਤਾਂ ਦਾ ਮੁੜ ਵਸੇਬਾ ਯਕੀਨੀ ਬਣਾਇਆ ਗਿਆ ਅਤੇ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਜ਼ਬਤ ਕਰ ਕੇ ਨਸ਼ਟ ਕਰ ਦਿੱਤਾ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ, 'ਯੁੱਧ ਨਸ਼ਿਆਂ ਵਿਰੁੱਧ' ਦੇ ਰੂਪ ਵਿੱਚ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਹੈ। ਉਨ੍ਹਾਂ ਨਸ਼ਿਆਂ ਵਿਰੁੱਧ ਇਸ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਲੋਕਾਂ ਤੋਂ ਭਰਪੂਰ ਸਹਿਯੋਗ ਦੀ ਮੰਗ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਇਸ ਪਿੰਡ ਨੇ ਪੁਲਿਸ ਨੂੰ ਪੂਰਾ ਸਹਿਯੋਗ ਦੇ ਕੇ ਆਪਣੇ ਆਪ ਨੂੰ ਨਸ਼ਾ ਮੁਕਤ ਐਲਾਨਿਆ ਹੈ, ਉਸੇ ਤਰ੍ਹਾਂ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਇਸ ਨੂੰ ਦੁਹਰਾਇਆ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜੇ ਪੰਜਾਬੀਆਂ ਨੇ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਦ੍ਰਿੜ੍ਹ ਸੰਕਲਪ ਲਿਆ ਹੈ ਤਾਂ ਸਾਨੂੰ ਇਸ ਨੇਕ ਕਾਰਜ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਇਕ-ਇਕ ਇੰਚ ਵਿਚ ਮਹਾਨ ਗੁਰੂਆਂ, ਪੀਰਾਂ, ਪੈਗ਼ੰਬਰਾਂ ਅਤੇ ਸ਼ਹੀਦਾਂ ਦੀ ਚਰਨ ਛੋਹ ਪ੍ਰਾਪਤ ਹਨ, ਜਿਨ੍ਹਾਂ ਨੇ ਸਾਨੂੰ ਜ਼ੁਲਮ ਅਤੇ ਅਨਿਆਂ ਦਾ ਡਟ ਕੇ ਵਿਰੋਧ ਕਰਨ ਦਾ ਰਾਹ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਸ਼ਿਰਕਤ ਕੀਤੀ, ਜੋ ਚੰਗਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਜੇ ਔਰਤਾਂ ਕਿਸੇ ਵੀ ਖ਼ਤਰੇ ਨੂੰ ਖ਼ਤਮ ਕਰਨ ਲਈ ਇੰਨੇ ਵੱਡੇ ਪੱਧਰ 'ਤੇ ਅੱਗੇ ਆਉਣਗੀਆਂ ਤਾਂ ਬਹੁਤ ਜਲਦੀ ਇਸ ਖ਼ਤਰੇ ਦਾ ਸਫਾਇਆ ਹੋ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੀਆਂ ਔਰਤਾਂ ਦੀ ਸਰਗਰਮ ਸ਼ਮੂਲੀਅਤ ਨਾਲ ਸੂਬਾ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਸੂਬੇ ਦੇ ਆਗੂ ਪੰਜਾਬ ਦੇ ਹਿੱਤਾਂ ਨੂੰ ਖ਼ਤਰੇ ਵਿੱਚ ਪਾਉਂਦੇ ਸਨ, ਜਦੋਂ ਕਿ ਅੱਜ ਸੂਬਾ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਅਤੇ ਖ਼ੁਸ਼ਹਾਲੀ ਵੱਲ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਆਗੂ ਲੋਕਾਂ ਨੂੰ ਮਿਲਣ ਤੋਂ ਡਰਦੇ ਸਨ, ਜਦੋਂ ਕਿ ਅੱਜ ਸੂਬਾ ਸਰਕਾਰ ਲੋਕਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਤੋਂ ਫੀਡਬੈਕ ਲੈ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਕੇ ਸੂਬੇ ਅਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਰਵਾਇਤੀ ਪਾਰਟੀਆਂ ਦੇ ਆਗੂਆਂ 'ਤੇ ਤਿੱਖਾ ਵਿਅੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਬਾਥਰੂਮਾਂ 'ਚ ਸੋਨੇ ਦੀਆਂ ਟੂਟੀਆਂ ਲਗਾਉਣ ਅਤੇ ਆਪਣੇ ਨਿੱਜੀ ਖੇਤਾਂ ਲਈ ਨਹਿਰੀ ਪਾਣੀਆਂ 'ਤੇ ਅਜਾਰੇਦਾਰੀ ਕਰਨ ਵਾਲੇ ਆਮ ਨਾਗਰਿਕਾਂ ਦੇ ਸੰਘਰਸ਼ ਨੂੰ ਕਦੇ ਵੀ ਨਹੀਂ ਸਮਝ ਸਕਦੇ। ਉਨ੍ਹਾਂ ਦੇ ਨਿਘਾਰ ਨੂੰ ਉਜਾਗਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸੂਬੇ ਦੇ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਆਪਣੇ ਗੁਨਾਹਾਂ ਦੀ ਕੀਮਤ ਚੁਕਾ ਰਹੇ ਹਨ ਅਤੇ ਇਨ੍ਹਾਂ ਵਿੱਚੋਂ ਬਹੁਤੇ ਸਿਆਸਤਦਾਨ ਹੁਣ ਜਾਂ ਤਾਂ ਸਲਾਖਾਂ ਪਿੱਛੇ ਹਨ ਜਾਂ ਜ਼ਮਾਨਤ ਲਈ ਭੱਜ ਨੱਸ ਕਰ ਰਹੇ ਹਨ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦ੍ਰਿੜ੍ਹ ਇਰਾਦੇ ਨਾਲ ਆਪਣੇ ਟੀਚਿਆਂ ਨੂੰ ਪ੍ਰਾਪਤ ਕੀਤਾ ਹੈ ਅਤੇ ਇਹੀ ਸੰਕਲਪ ਇਸ ਅਹਿਮ ਲੜਾਈ ਵਿੱਚ ਜਿੱਤ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸੂਬਾ ਸਰਕਾਰ ਦ੍ਰਿੜਤਾ ਨਾਲ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬੀਆਂ ਦੇ ਸਰਗਰਮ ਸਹਿਯੋਗ ਨਾਲ ਸੂਬਾ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹੇਗਾ।

ਹੁਸ਼ਿਆਰਪੁਰ ਨਾਲ ਭਾਵਨਾਤਮਕ ਸਾਂਝ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਜ਼ਿਲ੍ਹੇ ਦੀ ਉੱਚ ਸਾਖਰਤਾ ਦਰ ਅਤੇ ਇਤਿਹਾਸਕ ਮਹੱਤਤਾ ਲਈ ਸ਼ਲਾਘਾ ਕੀਤੀ ਅਤੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਇੱਥੇ ਸਥਾਪਿਤ ਕੀਤੀ ਗਈ ਸੀ। ਉਨ੍ਹਾਂ ਨੇ ਸਥਾਨਕ ਪਿੰਡ ਨੂੰ ਨਸ਼ਾ ਮੁਕਤ ਜ਼ੋਨ ਹੋਣ ਦਾ ਮਾਣ ਹਾਸਲ ਕਰਨ ਲਈ ਵੀ ਪ੍ਰਸੰਸਾ ਕੀਤੀ, ਜਿਸ ਤੋਂ ਲੋਕਾਂ ਦੀ ਸਮੂਹਿਕ ਇੱਛਾ ਸ਼ਕਤੀ ਝਲਕਦੀ ਹੈ। ਭਗਵੰਤ ਸਿੰਘ ਮਾਨ ਨੇ ਹਲਕਾ ਹੁਸ਼ਿਆਰਪੁਰ ਦੇ 'ਆਪ' ਵਿਧਾਇਕਾਂ ਵੱਲੋਂ ਖੇਤਰ ਦੇ ਵਿਕਾਸ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਲਾਕੇ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ।

ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਥੇ ਬੱਸਾਂ ਜਾਂ ਰੈਸਟੋਰੈਂਟਾਂ ਜਾਂ ਲੋਕਾਂ ਦੇ ਕਾਰੋਬਾਰਾਂ ਵਿੱਚ ਹਿੱਸਾ ਪਾਉਣ ਨਹੀਂ ਆਏ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਮ ਆਦਮੀ ਦੇ ਦੁੱਖ ਵੰਡਾ ਰਹੀ ਹੈ, ਜਿਸ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ ਦੀ ਮੁਹਿੰਮ ਉਨ੍ਹਾਂ ਦੇ ਆਖਰੀ ਸਾਹ ਤੱਕ ਜਾਰੀ ਰਹੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ, ਬੀ.ਬੀ.ਐਮ.ਬੀ. ਅਤੇ ਹਰਿਆਣਾ ਸਰਕਾਰ ਵੱਲੋਂ ਸੂਬੇ ਦੇ ਪਾਣੀਆਂ ਦੀ ਚੋਰੀ ਕਰਨ ਦੇ ਕਦਮ ਦਾ ਸਖ਼ਤ ਵਿਰੋਧ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਰਾਣੇ ਆਗੂ ਆਪਣੇ ਸਵਾਰਥਾਂ ਲਈ ਵੱਡੇ ਪੱਧਰ 'ਤੇ ਰਾਜ ਵਿਰੋਧੀ ਕੰਮ ਕਰਦੇ ਸਨ ਪਰ ਸੂਬੇ ਦੇ ਪਾਣੀਆਂ ਦੇ ਰਖਵਾਲੇ ਹੋਣ ਦੇ ਨਾਤੇ ਉਹ ਅਜਿਹਾ ਕਦੇ ਵੀ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਆਪਣੀ ਨਹਿਰੀ ਪਾਣੀ ਪ੍ਰਣਾਲੀ ਨੂੰ ਅਪਗ੍ਰੇਡ ਕੀਤਾ ਹੈ ਅਤੇ ਹੁਣ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਸੂਬੇ ਦੇ ਕਿਸਾਨਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਪਾਣੀ ਦੀ ਲੋੜ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਪੰਜਾਬ ਕੋਲ ਦੂਜੇ ਰਾਜਾਂ ਨਾਲ ਵੰਡਣ ਲਈ ਪਾਣੀ ਦੀ ਇੱਕ ਬੂੰਦ ਵੀ ਵਾਧੂ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪਾਣੀ ਅਤੇ ਜਵਾਨੀ ਨੂੰ ਬਚਾਏਗੀ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਯੋਗਤਾ ਦੇ ਆਧਾਰ 'ਤੇ ਨੌਜਵਾਨਾਂ ਨੂੰ 54000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ।
प्रेस नोट-1
मुख्यमंत्री कार्यालय, पंजाब

भगवंत मान और केजरीवाल ने नशों के खिलाफ लड़ाई में लोगों का सहयोग मांगा

 * राज्य में फैली नशों की समस्या पिछली सरकारों की विरासत है: मुख्यमंत्री

 * सरकार युवाओं और राज्य को बचाने के लिए हर संभव प्रयास करेगी

जलालपुर (होशियारपुर), 17 मई

पंजाब के मुख्यमंत्री भगवंत सिंह मान और आम आदमी पार्टी (आप) के राष्ट्रीय संयोजक अरविंद केजरीवाल ने आज लोगों से अपील की कि राज्य से नशों के बीजों का पूरी तरह सफाया कर दिया जाए।

यहाँ लोगों को शपथ दिलाने से पहले जनसभा को संबोधित करते हुए मुख्यमंत्री ने कहा कि राज्य में नशों की समस्या पिछली सरकारों की विरासत है, जिन्होंने पंजाब की भलाई को नजरअंदाज किया, जिससे राज्य की हालत दयनीय हो गई है। नशों के खिलाफ जंग में लोगों के पूर्ण सहयोग की मांग करते हुए उन्होंने कहा कि नशों का अभिशाप राज्य के चेहरे पर कलंक है और इस अभिशाप को जड़ से उखाड़ने के लिए राज्य सरकार को दो साल से अधिक समय लगा है। भगवंत सिंह मान ने कहा कि अब नशों की सप्लाई लाइन तोड़ दी गई है, इस घिनौने अपराध में शामिल बड़ी मछलियों को सलाखों के पीछे डाला गया है, नशा पीड़ितों का पुनर्वास सुनिश्चित किया गया है और नशा तस्करों की संपत्ति को जब्त कर नष्ट कर दिया गया है।

मुख्यमंत्री ने कहा कि राज्य सरकार ने नशों के खिलाफ जंग, 'युद्ध नशों विरुद्ध'' के रूप में शुरू की है, जिसका उद्देश्य राज्य को नशा मुक्त बनाना है। उन्होंने नशों के खिलाफ इस जंग को जन आंदोलन में बदलने के लिए लोगों से भरपूर सहयोग की मांग की। भगवंत सिंह मान ने कहा कि जिस तरह इस गांव ने पुलिस को पूरा सहयोग देकर खुद को नशा मुक्त घोषित किया है, उसी तरह राज्य के अन्य हिस्सों में भी इसे दोहराया जाना चाहिए।

मुख्यमंत्री ने कहा कि यदि पंजाबियों ने राज्य को नशा मुक्त करने का दृढ़ संकल्प लिया है तो हमें इस नेक काम से कोई नहीं रोक सकता। उन्होंने कहा कि इस पवित्र धरती के एक-एक इंच में महान गुरुओं, पीरों, पैगंबरों और शहीदों के चरण पड़े हैं, जिन्होंने हमें अत्याचार और अन्याय का डटकर विरोध करने का रास्ता दिखाया है। भगवंत सिंह मान ने कहा कि उनके नक्शेकदम पर चलते हुए राज्य सरकार ने नशों के खिलाफ मुहिम छेड़ी है।

मुख्यमंत्री ने कहा कि यह खुशी की बात है कि इस समारोह में बड़ी संख्या में महिलाओं ने भाग लिया, जो अच्छा संकेत है। उन्होंने कहा कि यदि महिलाएं किसी भी खतरे को खत्म करने के लिए इतने बड़े पैमाने पर आगे आएंगी तो बहुत जल्द इस खतरे का सफाया हो जाएगा। भगवंत सिंह मान ने कहा कि वह दिन दूर नहीं, जब पंजाब की महिलाओं की सक्रिय भागीदारी से राज्य पूरी तरह नशा मुक्त हो जाएगा।

मुख्यमंत्री ने कहा कि पिछले समय में राज्य के नेता पंजाब के हितों को खतरे में डालते थे, जबकि आज राज्य सरकार राज्य के समग्र विकास और समृद्धि पर ध्यान दे रही है। उन्होंने कहा कि पहले नेता लोगों से मिलने से डरते थे, जबकि आज राज्य सरकार लोगों से बातचीत करके उनसे फीडबैक ले रही है। भगवंत सिंह मान ने कहा कि राज्य के सामाजिक-आर्थिक विकास में सक्रिय भागीदार बनाकर राज्य और यहां के लोगों के हितों की रक्षा के लिए हर संभव प्रयास किया जाएगा।

पारंपरिक पार्टियों के नेताओं पर तीखा व्यंग्य करते हुए मुख्यमंत्री ने कहा कि अपने बाथरूमों में सोने की टोंटियां लगाने और अपने निजी खेतों के लिए नहर के पानी पर एकाधिकार करने वाले आम नागरिकों के संघर्ष को कभी नहीं समझ सकते। उनके पतन को उजागर करते हुए भगवंत सिंह मान ने कहा कि इन नेताओं को राज्य के लोगों ने पूरी तरह नकार दिया है। उन्होंने कहा कि ये नेता अपने पापों की कीमत चुका रहे हैं और इनमें से अधिकांश राजनेता अब या तो सलाखों के पीछे हैं या जमानत के लिए भागदौड़ कर रहे हैं।

मुख्यमंत्री ने जोर देकर कहा कि पंजाबियों ने हमेशा दृढ़ संकल्प के साथ अपने लक्ष्यों को प्राप्त किया है और यही संकल्प इस महत्वपूर्ण लड़ाई में जीत सुनिश्चित करेगा। उन्होंने कहा कि पंजाब को नशा मुक्त बनाने के लिए राज्य सरकार दृढ़ता से प्रतिबद्ध है और इस नेक काम में कोई कसर बाकी नहीं छोड़ी जाएगी। भगवंत सिंह मान ने कहा कि वह दिन दूर नहीं, जब पंजाबियों के सक्रिय सहयोग से राज्य इस नेक काम को पूरा करेगा।

होशियारपुर के साथ भावनात्मक जुड़ाव की बात करते हुए मुख्यमंत्री ने जिले की उच्च साक्षरता दर और ऐतिहासिक महत्व के लिए सराहना की और कहा कि आजादी के बाद पंजाब विश्वविद्यालय यहां स्थापित किया गया था। उन्होंने स्थानीय गांव को नशा मुक्त क्षेत्र होने का गौरव हासिल करने के लिए भी प्रशंसा की, जिससे लोगों की सामूहिक इच्छाशक्ति झलकती है। भगवंत सिंह मान ने होशियारपुर निर्वाचन क्षेत्र के 'आप' विधायकों द्वारा क्षेत्र के विकास के लिए किए जा रहे अथक प्रयासों की सराहना करते हुए कहा कि इलाके के विकास कार्यों में तेजी लाई जाएगी।

लोगों के प्रति अपनी प्रतिबद्धता दोहराते हुए मुख्यमंत्री ने कहा कि वह यहां बसों या रेस्तरां या लोगों के व्यवसायों में हिस्सेदारी करने नहीं आए हैं। उन्होंने कहा कि हमारी सरकार आम आदमी के दुख बांट रही है, जिसके लिए वे पूरी तरह प्रतिबद्ध हैं। भगवंत सिंह मान ने कहा कि राज्य की भलाई और लोगों की समृद्धि सुनिश्चित करने का अभियान उनके आखिरी सांस तक जारी रहेगा।

मुख्यमंत्री ने कहा कि राज्य सरकार ने केंद्र, बीबीएमबी और हरियाणा सरकार द्वारा राज्य के पानी की चोरी करने के कदम का कड़ा विरोध किया है। भगवंत सिंह मान ने कहा कि पुराने नेता अपने स्वार्थों के लिए बड़े पैमाने पर राज्य विरोधी काम करते थे लेकिन राज्य के पानी के रखवाले होने के नाते वे ऐसा कभी नहीं होने देंगे। उन्होंने कहा कि पंजाब ने अपनी नहर जल प्रणाली को उन्नत किया है और अब धान के मौसम के मद्देनजर राज्य के किसानों की जरूरतों को पूरा करने के लिए पानी की जरूरत है। उन्होंने स्पष्ट किया कि पंजाब के पास दूसरे राज्यों के साथ बांटने के लिए पानी की एक बूंद भी अतिरिक्त नहीं है।

मुख्यमंत्री ने कहा कि पंजाब सरकार राज्य के पानी और युवाओं को बचाएगी और इस नेक काम के लिए कोई कसर बाकी नहीं छोड़ी जाएगी। उन्होंने कहा कि राज्य सरकार ने पहले ही योग्यता के आधार पर युवाओं को 54000 से अधिक नौकरियां दी हैं। भगवंत सिंह मान ने कहा कि इस कदम का उद्देश्य युवाओं को राज्य के सामाजिक-आर्थिक विकास में सक्रिय भागीदार बनाना है।
Press Note-1

BHAGWANT MANN AND KEJRIWAL SEEK SUPPORT OF PEOPLE IN FIGHT AGAINST DRUGS

DRUG PROBLEM PLAGUING THE STATE IS A GRIM LEGACY OF PREVIOUS GOVERNMENTS: SAYS CM

ASSERTS STATE GOVERNMENT WILL MAKE EVERY EFFORT TO SAVE THE YOUTH AND STATE

Jalalpur (Hoshiarpur), May 17-

Punjab Chief Minister Bhagwant Singh Mann and National Convener of Aam Aadmi Party (AAP) Arvind Kejriwal on Saturday urged the people to ensure that the seeds of the drug menace are wiped out completely from the state.

Addressing the gathering after administering oath to people here today, the Chief Minister said that the drug problem plaguing the state is a grim legacy of previous governments that neglected Punjab's welfare, leading to a sorry state of affairs. Soliciting fulsome support and cooperation of people in the war against drugs, he said that the scourge of drugs was a blot on the face of the state and it took more than two years to the state government to chalk out a strategy for wiping out this curse. Bhagwant Singh Mann said that subsequently the supply line of drugs was snapped, big fishes involved in this heinous crime were put behind the bars, rehabilitation of the drug victims was ensured and even the property of the drug smugglers was confiscated and destroyed.

The Chief Minister said that the state government has launched a war against drugs in the form of Yudh Nasheyan Virudh the aim of which is to clean the state. He solicited fulsome support and cooperation of people in this war against drugs to transform it into a mass movement. Bhagwant Singh Mann said that as the village has declared itself drug free after giving full support to the Police in the same manner it must be replicated in other parts of the state.

The Chief Minister said that if Punjabis have made a firm resolve to make the state drug free then no one can stop us from this noble cause. He said that every inch of this sacred land has the footprint of great Gurus, saints, seers and martyrs, who have shown us the way to oppose tyranny, injustice and oppression. Bhagwant Singh Mann said that walking on their footsteps only the state government has launched a crusade against drugs.

The Chief Minister said that it is heartening to see that a large number of women were participating in this function, which is a good sign. He said that if the women rise in such a big way to eliminate any menace then that it will be wiped out very soon. Bhagwant Singh Mann said that the day is not far when the state will be completely drug free with the active participation of the women in the state.

The Chief Minister said that contrary to earlier time when the leaders of the state used to jeopardize the interests of Punjab, the state government today is focusing on overall growth and prosperity of the state. He said that the earlier leaders were afraid of meeting the people whereas the state government today is interacting with the people and seeking their feedback. Bhagwant Singh Mann every effort will be made to safeguard the interests of the state and its people by making them an active partner in social economic development of the state.  

Taking a sharp dig at leaders of the traditional parties, the Chief Minister said that those who installed gold taps in their bathrooms and monopolized canal waters for personal farms can never understand the struggles of ordinary citizens. Highlighting their downfall, Bhagwant Singh Mann pointed out that these leaders were outrightly rejected by the people of the state. He said that these leaders are paying for their sins adding that most of these politicians are now either behind the bars or are running for bail.  

The Chief Minister emphasized that Punjabis have always achieved their goals with determination, and the same resolve will ensure victory in this momentous fight. He said that the state government is firmly committed to make Punjab drug free and no stone will be left unturned in this noble cause. Bhagwant Singh Mann said that the day is not far when with the active support and cooperation of the Punjabis, the state will accomplish this noble task.

Striking an emotional chord with Hoshiarpur, the Chief Minister praised the district for its high literacy rate and historical significance, noting that the first post-independence Punjab University was established there. He also lauded a local village for earning the distinction of being a drug-free zone, showcasing the collective will of its residents. Bhagwant Singh Mann commended the AAP MLAs from Hoshiarpur for their relentless efforts in driving development in the region adding that development projects in the area would be expedited.

Reaffirming his commitment to the people, the Chief Minister said that they are not here to own buses or restaurants or to seek a share in the ventures of people. However, he said that his government is there to share the struggles, agonies and sorrows of the common man for which they are committed to full core. Bhagwant Singh Mann said that the aim and drive to ensure well being of the state and prosperity of the people will continue till his last breath.

The Chief Minister said that the state government vehemently opposed the draconian move of centre, BBMB and Haryana government to steal waters of the state. Bhagwant Singh Mann said that his predecessors used to extend such largesse for their vested interests but as a custodian of waters of the state he will never allow this adding that as Punjab has upgraded its canal water system so now it requires water to cater to needs of the farmers of the state in wake of ensuing paddy season. He categorically said that Punjab doesn't have even a single drop of water to share with the other states.

The Chief Minister said that the state government will save the water and youth of the state adding that no stone will be left unturned for this noble cause. He said that the state government has already given more than 54000 jobs to the youth purely on the basis of merit. Bhagwant Singh Mann said that the move is aimed at making youth an active partner in socio-economic development of the state.




ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਨੈਤਿਕ ਸਿੱਖਿਆ ਪ੍ਰੀਖਿਆ ਦੇ ਟੌਪਰ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦਾ ਸਨਮਾਨ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਨੈਤਿਕ ਸਿੱਖਿਆ ਪ੍ਰੀਖਿਆ ਦੇ ਟੌਪਰ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦਾ ਸਨਮਾਨ
ਬੰਗਾ 19 ਮਈ ()  ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਰੂਪਨਗਰ-ਸ਼ਹੀਦ ਭਗਤ ਸਿੰਘ ਨਗਰ ਜ਼ੋਨ ਵੱਲੋਂ ਵਿਦਿਆਰਥੀਆਂ ਦੀ ਸਰਵਪੱਖੀ ਸਖਸ਼ੀਅਤ ਉਸਾਰੀ ਨੂੰ ਸਮਰਪਿਤ ਨੈਤਿਕ ਸਿੱਖਿਆ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ ਸੀ, ਜਿਸ ਵਿਚ ਭਾਗ ਲੈਣ ਵਾਲੇ ਗੁਰੂ ਨਾਨਕ ਕਾਲਜ ਆਫ ਨਰਸਿੰਗ  ਢਾਹਾਂ ਕਲੇਰਾਂ ਦੇ  ਉੱਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਦਾ ਵਿਦਿਆਰਥੀਆਂ ਨੂੰ ਅੱਜ ਸਨਮਾਨਿਤ ਕਰਨ ਦਾ ਸਮਾਚਾਰ ਹੈ। ਸਨਮਾਨ ਸਮਾਗਮ ਵਿਚ ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਮੈਰਿਟ ਅਤੇ ਅੱਵਲ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਨੈਤਿਕਤਾ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ । ਉਹਨਾਂ ਨੇ ਆਪਣੇ ਕਰ ਕਮਲਾਂ ਨਾਲ ਨੈਤਿਕ ਪ੍ਰੀਖਿਆ ਵਿਚ ਉੱਚ ਪੁਜ਼ੀਸ਼ਨਾਂ ਪ੍ਰਾਪਤ ਕਰ ਵਿਦਿਆਰਥੀਆਂ ਦਾ ਸਰਟੀਫੀਕੇਟ, ਨਕਦ ਇਨਾਮ ਅਤੇ ਯਾਦਚਿੰਨ ਭੇਟ ਕਰਕੇ ਨਾਲ ਸਨਮਾਨ ਕੀਤਾ । ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਰੂਪਨਗਰ-ਸ਼ਹੀਦ ਭਗਤ ਸਿੰਘ ਨਗਰ ਜ਼ੋਨ ਦੇ ਪ੍ਰਧਾਨ ਸ. ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਕਰਵਾਈ ਗਈ ਇਸ ਪ੍ਰੀਖਿਆ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਇਤਹਾਸ ਅਤੇ ਆਪਣੇ ਅਮੀਰ ਵਿਰਸੇ ਨਾਲ ਜੋੜਨ ਤੋਂ ਇਲਾਵਾ ਨੈਤਿਕ ਕਦਰਾਂ-ਕੀਮਤਾਂ ਪ੍ਰਤੀ ਜਾਗਰੁਕ ਕਰਨਾ ਹੈ । ਇਸ ਵਾਰੀ ਜ਼ੋਨ ਵਿਚ 24 ਕਾਲਜਾਂ ਦੇ ਦੋ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ । ਉਹਨਾਂ ਦੱਸਿਆ ਕਿ ਇਸ ਪ੍ਰੀਖਿਆ ਵਿਚੋ ਗੁਰੂ ਨਾਨਕ ਕਾਲਜ ਆਫ  ਨਰਸਿੰਗ ਢਾਹਾਂ ਕਲੇਰਾਂ ਦੀ ਵਿਦਿਆਰਥਣ ਹਰਜੋਤ ਦੁੱਗ ਨੇ ਜ਼ੋਨ ਵਿਚੋਂ ਚੌਥਾ ਸਥਾਨ ਪ੍ਰਾਪਤ ਕਰਕੇ ਵਿਸ਼ੇਸ਼ ਸਨਮਾਨ ਅਤੇ ਅਮਨੀਤ ਕੌਰ ਨੇ ਉਤਸ਼ਾਹ ਵਧਾਊ ਇਨਾਮ ਜਿੱਤ ਕੇ ,
  ਅੱਵਲ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਆਪਣਾ, ਆਪਣੇ ਮਾਪਿਆਂ ਅਤੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ।  ਇਸ ਮੌਕੇ ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਨੇ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ । ਸਨਮਾਨ ਸਮਾਗਮ ਵਿਚ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਵਾਈਸ ਪ੍ਰਿੰਸੀਪਲ ਰਮਨਦੀਪ ਕੌਰ ਨੇ ਬਾਖੂਬੀ ਨਿਭਾਈ । ਇਸ ਮੌਕੇ ਸ.ਸ਼ਮਸ਼ੇਰ ਸਿੰਘ ਸਕੱਤਰ ਗੁਰੂ ਗੋਬਿੰਦ ਸਿੰਘ ਸਟੱਡੀ ਖੇਤਰ  ਸ੍ਰੀ ਅਨੰਦਪੁਰ ਸਾਹਿਬ, ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰੂ ਨਾਨਕ ਮਿਸ਼ਨ ਅਤੇ ਕਾਲਜ ਅਧਿਆਪਕ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਨੈਤਿਕ ਸਿੱਖਿਆ ਪ੍ਰੀਖਿਆ ਦੇ ਟੌਪਰ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦਾ ਸਨਮਾਨ ਕਰਨ ਮੌਕੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ, ਸ. ਬਿਕਰਮਜੀਤ ਸਿੰਘ,  ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ, ਵਾਈਸ ਪ੍ਰਿੰਸੀਪਲ ਰਮਨਦੀਪ ਕੌਰ, ਭਾਈ ਜੋਗਾ ਸਿੰਘ,  ਸ.ਸ਼ਮਸ਼ੇਰ ਸਿੰਘ  ਅਤੇ ਕਾਲਜ ਅਧਿਆਪਕ


Sunday, 18 May 2025

ਸਰਕਾਰੀ ਸਕੂਲ ਲੰਗੜੋਆ ਦਾ ਦਸਵੀਂ/ ਬਾਰਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਸਰਕਾਰੀ ਸਕੂਲ ਲੰਗੜੋਆ ਦਾ ਦਸਵੀਂ/ ਬਾਰਵੀਂ ਦਾ ਨਤੀਜਾ ਰਿਹਾ ਸ਼ਾਨਦਾਰ 

ਨਵਾਂਸ਼ਹਿਰ 18 ਮਈ-  ਇਥੋਂ ਕੁਝ ਹੀ ਦੂਰੀ ਤੇ ਚੰਡੀਗੜ੍ਹ ਰੋਡ ਤੇ ਸਥਿਤ ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦਾ ਦਸਵੀਂ ਅਤੇ ਬਾਰਵੀਂ ਜਮਾਤ ਦਾ ਬੋਰਡ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਸੰਸਥਾ ਦੇ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਸਵੀਂ ਜਮਾਤ ਵਿੱਚ ਏਕਤਾ ਪੁੱਤਰੀ ਸਰਬਜੀਤ ਸਿੰਘ ਨੇ 92 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਆਕਾਸ਼ ਪੁੱਤਰ ਹੋਰੀ ਲਾਲ ਅਤੇ ਰਾਜਵੀਰ ਕੌਰ ਪੁੱਤਰੀ ਹੇਮ ਰਾਜ ਨੇ 88.3 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਿਲ ਕੀਤਾ ਇਸੇ ਤਰ੍ਹਾਂ ਗੋਬਿੰਦ ਪੁੱਤਰ ਛੋਟੂ ਨੇ 85.2 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਜੈਸਮੀਨ ਨੈਂਸੀ ਪੁੱਤਰੀ ਸੁਰਿੰਦਰ ਪਾਲ ਨੇ 83.5 ਅੰਕ,ਜੈਸਮੀਨ ਪੁੱਤਰੀ ਮਨਪ੍ਰੀਤ ਸਿੰਘ ਨੇ 82.5 ਅੰਕ, ਰਿਤਿਕਾ ਪੁੱਤਰੀ ਸੰਦੀਪ ਕੁਮਾਰ ਨੇ 80.9, ਆਰੀਅਨ ਬਾਵਾ ਪੁੱਤਰ ਪ੍ਰਵੀਨ ਕੁਮਾਰ ਨੇ 80.6 ਫੀਸਦੀ ਅੰਕ ਪ੍ਰਾਪਤ ਕੀਤੇ। ਬਾਰਵੀਂ ਜਮਾਤ ਦੇ ਆਰਟਸ ਗਰੁੱਪ ਵਿੱਚੋਂ ਅੰਜਲੀ ਸੋਨੀ ਪੁੱਤਰੀ ਸ਼ਸ਼ੀ ਭੂਸ਼ਣ ਨੇ 93 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ,ਹਰਪ੍ਰੀਤ ਕੌਰ ਪੁੱਤਰੀ ਸ਼ਿੰਦਰਜੀਤ ਸਿੰਘ ਨੇ 89.4 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਮੰਨਤ ਹੰਸ ਪੁਤਰੀ ਸੰਦੀਪ ਹੰਸ ਨੇ 87.6 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ ਜੇਕਰ ਸਾਇੰਸ ਗਰੁੱਪ ਦੇ ਨਤੀਜੇ ਦੀ ਗੱਲ ਕਰੀਏ ਤਾਂ ਨੇਹਾ ਪੁੱਤਰੀ ਪਵਨ ਕੁਮਾਰ ਅਤੇ ਕਿਰਨਜੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ 93.2 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ।ਜਸਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ ਨੇ 91.8 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਹਰਪ੍ਰੀਤ ਕੌਰ ਪੁੱਤਰੀ ਮਨਜੀਤ ਸਿੰਘ ਨੇ 91.2 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ।  
ਬੈਂਸਸਕੂਲ ਦੇ ਚੰਗੇ ਨਤੀਜੇ ਆਉਣ ਤੇ ਸੰਸਥਾ ਦੇ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਅਤੇ ਸਮੂਹ ਸਟਾਫ ਵੱਲੋਂ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਸੰਸਥਾ ਦਾ ਸਮੁੱਚਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME