Monday, 12 May 2025

ਨੈਤਿਕ ਕਦਰਾਂ ਕੀਮਤਾਂ ਵਿਦਿਆਰਥੀ ਜੀਵਨ ਦਾ ਅਹਿਮ ਹਿੱਸਾ - ਪਰਵੀਨ ਕੁਮਾਰ

ਨੈਤਿਕ ਕਦਰਾਂ ਕੀਮਤਾਂ ਵਿਦਿਆਰਥੀ ਜੀਵਨ ਦਾ ਅਹਿਮ ਹਿੱਸਾ - ਪਰਵੀਨ ਕੁਮਾਰ 
ਨਵਾਂਸ਼ਹਿਰ 12 ਮਈ - ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ.ਐਸ.ਆਈ ਪ੍ਰਵੀਨ ਕੁਮਾਰ ਨੇ ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੇ ਗਿਆਰਵੀਂ ਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਮਿਲਣੀ ਕੀਤੀ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਬੱਚਿਆਂ ਨੂੰ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪ੍ਰਤੀ ਜਾਗਰੂਕ ਕੀਤਾ। ਏ ਐਸ ਆਈ ਪ੍ਰਵੀਨ ਕੁਮਾਰ ਨੇ ਕਿਹਾ ਕਿ ਨਸ਼ਾ ਵਿਦਿਆਰਥੀ ਅਤੇ ਆਮ ਵਿਅਕਤੀ ਦੇ ਜੀਵਨ ਲਈ ਕਿੰਨਾ ਕੁ ਘਾਤਕ ਹੈ ਜੋ ਸਮਾਜ ਦੀਆਂ ਕਈ ਪੀੜ੍ਹੀਆਂ ਨੂੰ ਖਤਮ ਕਰ ਰਿਹਾ ਹੈ।ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਕਿ ਸੜਕ ਤੇ ਚਲਦਿਆਂ ਸਾਨੂੰ ਕਿਹੜੀਆਂ ਕਿਹੜੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਏ.ਐਸ.ਆਈ ਪ੍ਰਵੀਨ ਕੁਮਾਰ ਨੇ ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਵੱਲ ਧਿਆਨ ਦੇਣ ਲਈ ਜ਼ੋਰ ਦਿੰਦਿਆਂ ਕਿਹਾ ਕਿ ਨੈਤਿਕ ਕਦਰਾਂ ਕੀਮਤਾਂ ਵਿਦਿਆਰਥੀ ਜੀਵਨ ਦਾ ਅਹਿਮ ਹਿੱਸਾ ਹਨ ।ਅਜੋਕੇ ਵਿੱਚ ਵਿਦਿਆਰਥੀ ਵਰਗ ਆਪਣੀ ਜੀਵਨ ਤੋਂ ਭਟਕ ਕੇ ਆਪਣੇ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਤਿਕਾਰ ਨਾ ਕਰਕੇ ਸਮਾਜਿਕ ਬੁਰਾਈਆਂ ਤੇ ਕ੍ਰਾਈਮ ਵੱਲ ਵੱਧ ਰਿਹਾ ਹੈ। ਇਸ ਲਈ ਵਿਦਿਆਰਥੀਆਂ ਨੂੰ ਆਪਣੀ ਸਿਹਤ ਨੂੰ ਰਿਸ਼ਟ ਪੁਸ਼ਟ ਰੱਖਣ ਲਈ ਸਵੇਰ ਨੂੰ ਸਰੀਰਕ ਕਸਰਤ ਦੇ ਨਾਲ ਨਾਲ ਅਧਿਆਤਮਿਕ ਤੌਰ ਤੇ ਪ੍ਰਮਾਤਮਾ ਨੂੰ ਯਾਦ ਕਰਨਾ ਚਾਹੀਦਾ ਹੈ ਅਤੇ ਆਪਣੇ ਅਧਿਆਪਕ ਤੇ ਮਾਪਿਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ, ਤਾਂ ਹੀ ਉਹ ਸਮਾਜ ਵਿੱਚ ਇੱਕ ਚੰਗਾ ਰੁਤਬਾ ਹਾਸਿਲ ਕਰ ਸਕਦਾ ਹੈ। ਇਸ ਮੌਕੇ ਗਿਆਰਵੀਂ ਬਾਰਵੀਂ ਜਮਾਤ ਦੇ ਵਿਦਿਆਰਥੀ ਅਤੇ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਤੋਂ ਇਲਾਵਾ ਸਕੂਲ ਦੇ ਹੋਰ ਸਟਾਫ ਮੈਂਬਰ ਆਦਿ ਹਾਜ਼ਰ ਸਨ। ਅਖੀਰ ਵਿੱਚ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈਲ ਇੰਚਾਰਜ ਦਾ ਧੰਨਵਾਦ ਕੀਤਾ ਤੇ ਬੱਚਿਆਂ ਨੂੰ ਉਨ੍ਹਾਂ ਵਲੋਂ ਦਿੱਤੀ ਜਾਣਕਾਰੀ ਤੇ ਅਮਲ ਕਰਨ ਲਈ ਜੈਰ ਦਿੱਤਾ ਗਿਆ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME