ਸੀਰਤ ਸੰਧੂ ਨੂੰ ਪੜ੍ਹਾਈ ਤੋਂ ਇਲਾਵਾ, ਬਾਸਕਟਬਾਲ ਖੇਡਣਾ, ਪੇਂਟਿੰਗ ਕਰਨਾ ਅਤੇ ਕਿਤਾਬਾਂ ਪੜ੍ਹਨਾ ਪਸੰਦ ਹੈ। ਉਹ ਆਪਣੇ ਮਾਪਿਆਂ ਵਾਂਗ ਡਾਕਟਰ ਬਣਨਾ ਚਾਹੁੰਦੀ ਹੈ। ਸੀਰਤ ਦੇ ਅਨੁਸਾਰ, ਉਸਦੀ ਸਫਲਤਾ ਉਸਦੇ ਅਧਿਆਪਕਾਂ, ਮਾਪਿਆਂ ਅਤੇ ਦਾਦਾ-ਦਾਦੀ ਦੀ ਸਖ਼ਤ ਮਿਹਨਤ ਅਤੇ ਮਾਰਗਦਰਸ਼ਨ ਦਾ ਨਤੀਜਾ ਹੈ। ਉਸਦੇ ਦਾਦਾ ਜੀ ਪ੍ਰੋਫੈਸਰ ਜੀ.ਐਸ. ਸੰਧੂ ਪ੍ਰਸਿੱਧ ਸਿੱਖਿਆ ਸ਼ਾਸਤਰੀ, ਸਮਾਜ ਸੇਵਕ ਅਤੇ ਪੰਜਾਬ ਦੀ ਨਾਮਵਰ ਸ਼ਖ਼ਸੀਅਤ ਹਨ ਅਤੇ ਦਾਦੀ ਜੀ ਵੀ ਇੱਕ ਮਸ਼ਹੂਰ ਕਵੀ ਅਤੇ ਲੇਖਕ ਹਨ। ਵਰਨਣਯੋਗ ਹੈ ਕਿ ਤਿੰਨ ਸਾਲ ਪਹਿਲਾਂ, ਉਸਦੇ ਭਰਾ ਅਰਮਾਨਜੋਤ ਸਿੰਘ ਸੰਧੂ ਨੇ ਵੀ 99.6% ਅੰਕਾਂ ਨਾਲ ਜ਼ਿਲ੍ਹੇ ਵਿੱਚ ਟਾਪ ਕੀਤਾ ਸੀ ਅਤੇ ਹੁਣ ਡੀਐਮਸੀ ਲੁਧਿਆਣਾ ਵਿੱਚ ਐਮ.ਬੀ.ਬੀ.ਐਸ ਕਰ ਰਿਹਾ ਹੈ।
Wednesday, 14 May 2025
ਸੀਰਤ ਸੰਧੂ ਨੇ ਦਸਵੀਂ ਜਮਾਤ ਦੀ ਪ੍ਰੀਖਿਆ ਵਿੱਚ 99.6% ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚ ਦੂਜਾ ਸਥਾਨ ਅਤੇ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ
ਨਵਾਂਸ਼ਹਿਰ 14 ਮਈ - ਨਵਾਂਸ਼ਹਿਰ ਦੇ ਪ੍ਰਸਿੱਧ ਡਾਕਟਰ ਜੇ.ਐਸ. ਸੰਧੂ ਅਤੇ ਡਾ. ਗੁਰਜੀਤ ਸੰਧੂ ਦੀ ਲਾਡਲੀ ਤੇ ਹੋਣਹਾਰ ਬੇਟੀ ਅਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਸੀਰਤ ਸੰਧੂ ਨੇ ਸੀ ਬੀ ਐਸ ਈ ਬੋਰਡ ਦੀ ਦਸਵੀਂ ਜਮਾਤ ਦੀ ਪ੍ਰੀਖਿਆ ਵਿੱਚ 99.6% ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚ ਦੂਜਾ ਸਥਾਨ ਅਤੇ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣਾ, ਆਪਣੇ ਮਾਪਿਆਂ ਦਾ , ਆਪਣੇ ਸਕੂਲ ਦਾ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਰੋਸ਼ਨ ਕੀਤਾ ਹੈ।
By
EDITER
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...