Saturday, 3 May 2025

ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ

ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ 
ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕਾ  ਐਨਆਰਆਈ ਮਨਮੀਤ ਸਿੰਘ ਸਾਦੜਾ ਪੁੱਤਰ ਸ਼੍ਰੀ ਮੋਹਨ ਸਿੰਘ ਸਾਧੜਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਵਿਖੇ ਦੌਰਾ ਕੀਤਾ । ਉਹਨਾਂ ਨੇ ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਰਿਤੂ ਸ਼ਰਮਾ ਜੀ ਦੇ ਨਾਲ ਵਿਚਾਰ ਚਰਚਾ ਕੀਤੀ। ਉਨਾਂ ਵੱਲੋਂ ਸਕੂਲ ਦੇ ਵਿੱਚ ਆਪਣੇ ਵੱਲੋਂ ਯੋਗਦਾਨ ਪਾਉਣ ਦੀ ਇੱਛਾ ਪ੍ਰਗਟ ਕੀਤੀ ਗਈ । 
ਉਨਾਂ ਵੱਲੋਂ ਸਕੂਲ ਦੇ ਵਿਕਾਸ ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਕੂਲ ਦੇ ਅਧਿਆਪਕ ਬੜੇ ਹੀ ਮਿਹਨਤੀ ਅਤੇ ਸਕੂਲ ਦੇ ਵਿਕਾਸ ਲਈ ਕੰਮ ਕਰ ਰਹੇ ਹਨ।ਉਹਨਾਂ ਨੂੰ ਇਸ ਮੌਕੇ ਸਕੂਲ ਨੂੰ ਮੁੱਖ ਅਧਿਆਪਕ ਜੀ ਵੱਲੋਂ ਉਹਨਾਂ ਨੂੰ ਦੱਸਿਆ ਗਿਆ ਕਿ ਗਰਮੀ ਦੇ ਮੌਸਮ ਆਉਣ ਕਾਰਨ ਸਕੂਲ ਨੂੰ ਇਨਵਰਟਰ ਦੀ ਜਰੂਰਤ ਹੈ। ਉਹਨਾਂ ਵਲੋਂ ਸਕੂਲ ਨੂੰ ਇੰਵਰਟਰ ਦਿੱਤਾ ਗਿਆ ਤੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਉਹ ਸਕੂਲ ਦੀ ਬਿਹਤਰੀ ਲਈ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹਿਣਗੇ। ਇਸ ਮੌਕੇ ਬੋਲਦਿਆਂ ਸ਼੍ਰੀਮਤੀ ਰਿਤੂ ਸ਼ਰਮਾ ਮੁੱਖ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੇ ਉਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਅਤੇ ਵਿਸ਼ਵਾਸ ਦਵਾਇਆ ਕਿ ਸਕੂਲ ਸਟਾਫ ਬੱਚਿਆਂ ਦੀ ਬੇਹਤਰੀ ਲਈ ਇਸੇ ਤਰ੍ਹਾਂ ਕੰਮ ਕਰਦੇ ਰਹਿਣਗੇ ਅਤੇ ਪਿੰਡ ਦੇ ਸਹਿਯੋਗ ਦੇ ਨਾਲ ਸਕੂਲ ਨੂੰ ਹੋਰ ਬਿਹਤਰ ਬਣਾਉਣਗੇ। ਇਸ ਮੌਕੇ ਸਕੂਲ ਅਧਿਆਪਿਕਾ ਸ੍ਰੀਮਤੀ ਰਜਵਿੰਦਰ ਕੌਰ ਸ੍ਰੀਮਤੀ ਅਨੀਤਾ, ਸ਼੍ਰੀਮਤੀ ਅਨੁਰਾਧਾ , ਇੰਦਰਜੀਤ ਕੌਰ, ਨੀਲਮ ਰਾਣੀ ਹਾਜ਼ਰ ਸਨ।

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME