ਸ਼ਹੀਦ ਭਗਤ ਸਿੰਘ ਨਗਰ: 12 ਮਈ: ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੀ ਹਦੂਦ ਅੰਦਰ ਵਿਆਹ/ਧਾਰਮਿਕ ਸਮਾਗਮਾਂ ਜਾਂ ਹੋਰ ਪ੍ਰੋਗਰਾਮਾਂ ਵਿਚ ਬਿਨਾਂ ਮਨਜ਼ੂਰੀ ਤੋਂ ਡਰੋਨ ਚਲਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲਾ ਮੈਜਿਸਟਰੇਟ ਅੰਕੁਰਜੀਤ ਸਿੰਘ ਵਲੋੰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਤਹਿਤ ਜਾਰੀ ਹੁਕਮਾਂ ਅਨੁਸਾਰ ਪਿਛਲੇ ਦਿਨੀਂ ਰਾਜ ਦੇ ਸਰਹੱਦੀ ਜ਼ਿਲਿਆਂ ਵਿਚ ਸਮਾਜ ਵਿਰੋਧੀ ਅਨਸਰਾਂ ਵਲੋੰ ਡਰੋਨ ਰਾਹੀਂ ਮਾੜੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਜਿਸਦੇ ਮੱਦੇਨਜ਼ਰ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਇਹ ਹੁਕਮ ਜਾਰੀ ਕੀਤੇ ਗਏ। ਜਿਲਾ ਮੈਜਿਸਟਰੇਟ ਨੇ ਕਿਹਾ ਕਿ ਇਨ੍ਹਾ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਇਹ ਹੁਕਮ 12 ਜੁਲਾਈ 2025 ਤੱਕ ਲਾਗੂ ਰਹਿਣਗੇ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...