ਨਵਾਂਸ਼ਹਿਰ 12 ਮਈ- ਸਰਕਾਰੀ ਸਮਾਰਟ ਮਿਡਲ ਸਕੂਲ, ਭੰਗਲ ਖੁਰਦ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਵਜੀਫਾ ਪ੍ਰੀਖਿਆ ਐਨ ਐਮ ਐਮ ਐਸ ਵਿੱਚ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਜਾਣਕਾਰੀ ਦਿੰਦਿਆਂ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਅਵਾਰਡੀ ਨੇ ਦੱਸਿਆ ਕਿ ਨੈਸਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ ਪ੍ਰੀਖਿਆ ਵਿੱਚ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਭੰਗਲ ਖੁਰਦ ਸਕੂਲ ਮੋਹਰੀ ਰਿਹਾ। ਇਸ ਪ੍ਰੀਖਿਆ ਵਿੱਚ ਭੰਗਲ ਖੁਰਦ ਸਕੂਲ ਦੇ 19 ਵਿਦਿਆਰਥੀ ਮੈਰਿਟ ਵਿੱਚ ਆਏ ਅਤੇ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਜਿਸ ਵਿੱਚ ਲਵਪ੍ਰੀਤ, ਨੰਦ ਲਾਲ ਅਤੇ ਅਭਿਨਵ ਨੇ ਕ੍ਰਮਵਾਰ ਪਹਿਲਾ ,ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ
ਵਿਦਿਆਰਥੀਆਂ ਨੂੰ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਅਵਾਰਡੀ ਵੱਲੋ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਅਮਰਗੜ੍ਹ ਦੇ ਅਹੁਦੇਦਾਰਾਂ ਵੱਲੋਂ ਵੀ ਇਸ ਦੌਰਾਨ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਨੀਰਜ ਕੁਆਰੀ ਸਟੇਟ ਅਵਾਰਡੀ, ਹਰਜੀਤ ਕੌਰ, ਮਨਜਿੰਦਰ ਕੌਰ, ਰਾਮ ਕਪੂਰ, ਸੁਰਜੀਤ ਸਿੰਘ, ਰਾਜ ਕੁਮਾਰ, ਨਰੇਸ਼ ਕੁਮਾਰੀ, ਸਵਾਮੀ ਦਾਸ,ਚੇਅਰਮੈਨ ਅਮਨਦੀਪ, ਬਲਵੀਰ ਸਿੰਘ, ਦਵਿੰਦਰ ਕੌਰ,, ਜੀਵਨ ਕੁਮਾਰ ,ਕ੍ਰਿਸ਼ਨ ਪੰਚ, ਲਹਿੰਬਰ ਸਿੰਘ, ਸਰਪੰਚ ਭਜਨ ਸਿੰਘ ਖਰੌੜ ਅਤੇ ਵਿਦਿਆਰਥੀਆਂਦੇ ਮਾਪੇ ਹਾਜ਼ਰ ਸਨ।