Tuesday, 6 May 2025

ਸਿਹਤਮੰਦ ਮਨੁੱਖ ਸੁੱਖਾਂ ਦਾ ਸਾਗਰ :- ਚਮਨ ਸਿੰਘ

ਸਿਹਤਮੰਦ ਮਨੁੱਖ ਸੁੱਖਾਂ ਦਾ ਸਾਗਰ  :- ਚਮਨ ਸਿੰਘ
ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਮਿਤੀ 06 ਮਈ 2025 ਨੂੰ ਸਰਕਾਰੀ ਮਿਡਲ ਪ੍ਰਾਇਮਰੀ ਸਮਾਰਟ ਸਕੂਲ, ਚੂਹੜਪੁਰ(ਨਵਾਂਸ਼ਹਿਰ)  ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀਮਤੀ ਰਵਨੀਤ (ਮੁੱਖ ਅਧਿਆਪਕਾ )ਨੇ ਕੀਤੀ ਗਈ ।
ਇਸ ਮੌਕੇ ਤੇ ਸ. ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਨੇ ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਰੈੱਡ ਕਰਾਸ ਦੀ ਸਥਾਪਨਾ ਬਾਰੇ ਜਾਣਕਾਰੀ ਦਿੱਤੀ। ਉਹਨਾਂ ਨੇ ਰੈੱਡ ਕਰਾਸ ਪੰਜਾਬ ਦੇ ਪਹਿਲੇ ਬਾਨੀ ਭਾਈ ਘੱਨਈਆਂ ਜੀ ਦੇ ਜੀਵਨ ਬਾਰੇ ਵੀ ਵਿਸਥਾਰ ਪੂਰਵਕ ਦੱਸਿਆ। ਉਨਾਂ ਨੇ ਬੱਚਿਆਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕਰਦੇ ਹੋਏ ਅਪੀਲ ਕੀਤੀ ਕਿ ਜੋ ਲੋਕ ਅਨੁਸ਼ਾਸਨ ਵਿੱਚ ਰਹਿੰਦੇ ਹਨ, ਉਹ ਲੋਕ ਆਪਣੀ ਮੰਜਿਲ ਤੇ ਪਹੁੰਚ ਜਾਂਦੇ ਹਨ। ਜੇਕਰ ਘਰ ਪਰਿਵਾਰ ਵਿੱਚ ਕੋਈ ਮੈਂਬਰ ਨਸ਼ਾ ਕਰ ਰਿਹਾ ਹੈ ਤਾਂ ਬੱਚੇ ਵੀ ਉਨਾਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕਰਕੇ ਨਸ਼ੇ ਦੇ ਨੁਕਸਾਨ ਬਾਰੇ ਜਿਵੇ ਬੀੜੀ , ਸਿਗਰਟ ਪੀਣ ਨਾਲ ਕੈਂਸਰ ਵਰਗੀਆਂ ਬਿਮਾਰੀਆਂ ਆਦਿ ਬਾਰੇ ਦੱਸ ਸਕਦੇ ਹਨ, ਜਿਸ ਨਾਲ ਨਸ਼ੇ ਦਾ ਆਦੀ ਵਿਅਕਤੀ ਵੀ ਨਸ਼ੇ ਨੂੰ ਛੱਡ ਸਕਦਾ ਹੈ। ਉਨਾ ਨੇ ਕਿਹਾ ਕਿ ਜੇਕਰ ਅਸੀ ਸਰੀਰਕ ਪੱਖੋਂ ਅਤੇ ਮਾਨਸਿਕ ਪੱਖੋਂ ਤੰਦਰੁਸਤ ਹਾਂ ਤਾਂ ਹੀ ਆਪਣੀ ਮਿੱਥੀ ਹੋਈ ਮੰਜਿਲ ਨੂੰ ਪ੍ਰਾਪਤ ਕਰ ਸਕਦੇ ਹਾਂ। ਇਸ ਕਰਕੇ ਨਸ਼ੇ ਤੋਂ ਦੂਰ ਰਹਿ ਕੇ ਹੀ ਆਪਣੇ ਆਪ  ਨੂੰ ਤੰਦਰੁਸਤ ਰੱਖ ਸਕਦੇ ਹਾਂ। ਅੱਜ ਦੇ ਸਮੇਂ ਵਿੱਚ ਨਸ਼ੇ ਦੇ ਪ੍ਰਤੀ ਜਾਗਰੂਕ ਕਰਕੇ ਹੀ ਲੋਕਾਂ ਨੂੰ ਨਸ਼ੇ ਤੋਂ ਦੂਰ ਰੱਖਿਆ ਜਾ ਸਕਦ ਹੈ। ਉਨਾਂ ਨੇ ਨਸ਼ੇ ਦੇ ਆਦੀ ਲੋਕਾਂ ਦੀ ਪਹਿਚਾਣ ਕਰਨ ਬਾਰੇ ਵੀ ਕੁੱਝ ਨੁਕਤੇ ਸਾਂਝੇ ਕੀਤੇ। ਤੇ ਨਸ਼ੇ ਤੋਂ ਹੋਣ ਵਾਲੀਆਂ ਬਿਮਾਰੀਆਂ ਬਾਰੇ ਵੀ ਵਿਸਥਾਰਪੂਰਵਕ ਦੱਸਿਆ। ਅੰਤ ਵਿੱਚ ਉਨਾ ਨੇ ਕਿਹਾ ਕਿ ਵਿਦਿਆਰਥੀਆਂ ਦੇ ਜੀਵਨ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਆਉਣਗੀਂਆਂ ਪਰ ਉਹ ਆਪਣੇ ਮਾਤਾ ਪਿਤਾ ਜਾ ਅਧਿਆਪਕਾਂ ਨਾਲ ਸਾਂਝੇ ਕਰਨ । ਉਨਾ ਨੇ ਅਧਿਆਪਕਾ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਨੂੰ ਸਕੂਲ ਦੀ ਪੜਾਈ ਦੇ ਨਾਲ ਨਾਲ ਨਸ਼ੇ ਦੇ ਪ੍ਰਤੀ ਵੀ ਜਾਗਰੂਕ ਕਰਨ ਤਾਂ ਕਿ ਬੱਚਿਆ ਨੂੰ ਨਸ਼ੇ ਤੋਂ ਦੂਰ ਰੱਖਿਆ ਜਾ ਸਕੇ। 

ਸ਼੍ਰੀ ਪਰਵੇਸ਼ ਕੁਮਾਰ (ਪੀਅਰ ਐਜੂਕੇਟਰ) ਨੇ ਸੈਂਟਰ ਵਿੱਖੇ ਮਰੀਜਾਂ ਦੇ ਇਲਾਜ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਕਿ ਕੋਈ ਵੀ ਨਸ਼ੇ ਦਾ ਆਦੀ ਵਿਆਕਤੀ ਆਪਣੀ ਇੱਛਾ ਅਨੁਸਾਰ ਇੱਕ ਮਹੀਨਾ ਦਾਖਿਲ ਰਹਿ ਕੇ ਮੁਫਤ  ਇਲਾਜ ਕਰਵਾ ਸਕਦਾ ਹੈ, ਕਿਉਕਿ ਨਸ਼ਾ ਘਰ ਰਹਿ ਕੇ ਨਹੀਂ ਛੱਡਿਆ ਜਾ ਸਕਦਾ ,ਨਸ਼ੇ ਨੂੰ ਛੱਡਣ ਲਈ ਮਨੋਰੋਗਾਂ ਦੇ ਡਾਕਟਰ ਅਤੇ ਨਸ਼ੇ ਛੁਡਾਓ ਕੇਂਦਰਾਂ ਤੱਕ ਪਹੁੰਚ ਕਰਨੀ ਜਰੂਰੀ ਹੈ।
ਇਸ ਮੌਕੇ ਤੇ ਸ਼੍ਰੀ ਰਾਮ ਲਾਲ(ਮੁੱਖ ਅਧਿਆਪਕ) ਨੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਜੇਕਰ ਵਿਦਿਆਰਥੀਆਂ ਨੂੰ ਕੋਈ ਵੀ ਸਮੱਸਿਆ ਆਉਦੀ ਹੈ ਤਾਂ ਉਹ ਆਪਣੇ ਮਾਤਾ ਪਿਤਾ ਜਾਂ ਅਧਿਆਪਕਾਂ ਨਾਲ ਸਾਝਾਂ ਕਰਨ ਅਤੇ ਸਿਰਫ ਪੜ੍ਹਾਈ ਤੇ ਧਿਆਨ ਕੇਂਦਰਿਤ ਕਰਨ ਤੇ ਆਪਣੀ ਮੰਜਿਲ ਨੂੰ ਪ੍ਰਾਪਤ ਕਰਨ। ਉਨਾ ਨੇ ਰੈੱਡ ਕਰਾਸ ਟੀਮ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਭੱਵਿਖ ਵਿੱਚ ਵੀ ਨਸ਼ੇ ਵਿਰੋਧੀ ਜਾਗਰੂਕਤਾ ਕੈਂਪ ਲਗਵਾਉਦੇ ਰਹਿਣਗੇ । ਇਸ ਮੌਕੇ ਤੇ ਦਿਨੇਸ਼ ਕੁਮਾਰ(ਸਟਾਫ੍ ਮੈਂਬਰ), ਪਰਮਿੰਦਰ ਕੌਰ,ਸੀਮਾ ਰਾਣੀ, ਕਮਲਜੀਤ, ਬਬੀਤਾ, ਸਾਕਸ਼ੀ,ਜਸਵਿੰਦਰ ਕੌਰ, ਰਾਜਦੀਪ ਕੌਰ, ਮਨਜੀਤ ਕੌਰ, ਆਸ਼ਾ ਰਾਣੀ, ਵਿਦਿਆਰਥੀ ਅਤੇ ਪਿੰਡ ਵਾਸੀ ਮੌਜੂਦ ਸਨ।

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME