ਨਵਾਂਸ਼ਹਿਰ, 06 ਮਈ: ਪੰਜਾਬ ਸਰਕਾਰ ਵੱਲੋਂ ਜ਼ਿਲਾ ਲੋਕ ਸੰਪਰਕ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਬਦਲੀਆਂ ਅਤੇ ਨਿਯੁਕਤੀਆਂ ਦੇ ਚੱਲਦਿਆਂ ਸੂਚਨਾ ਤੇ ਲੋਕ ਸੰਪਰਕ ਅਧਿਕਾਰੀ ਕਮਲ ਪਾਲ ਨੇ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲਾ ਲੋਕ ਸੰਪਰਕ ਅਫਸਰ ਵਜੋਂ ਅਹੁਦਾ ਸੰਭਾਲਿਆ। ਉਨ੍ਹਾਂ ਨੇ ਜ਼ਿਲੇ ਦੇ ਮੀਡੀਆ ਕਰਮੀਆਂ ਤੋਂ ਸਹਿਯੋਗ ਦੀ ਆਸ ਕੀਤੀl ਇਸ ਤੋਂ ਪਹਿਲਾਂ ਵੀ ਉਹ ਹੁਸ਼ਿਆਰਪੁਰ, ਕਪੂਰਥਲਾ ਅਤੇ ਹੋਰ ਸਥਾਨਾਂ ਤੇ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਮੌਕੇ ਉਨਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਦ੍ਰਿੜਤਾ ਅਤੇ ਤਨਦੇਹੀ ਨਾਲ ਨਿਭਾੳਣਗੇ। ਉਨਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਅਤੇ ਪ੍ਰੋਗਰਾਮਾਂ ਤੋਂ ਜਾਣੂ ਕਰਵਾਉਣਾ ਅਤੇ ਇਨ੍ਹਾਂ ਨੂੰ ਹੇਠਲੇ ਪੱਧਰ 'ਤੇ ਹਰੇਕ ਵਿਅਕਤੀ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਤੇ ਮੀਡੀਆ ਵਿਚਾਲੇ ਇਕ ਪੁਲ ਦੇ ਤੌਰ 'ਤੇ ਕੰਮ ਕਰਨਗੇ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੱਤਰਕਾਰਾਂ ਨਾਲ ਵਧੀਆ ਤਾਲਮੇਲ ਬਣਾ ਕੇ ਜ਼ਿਲ੍ਹੇ ਦੀ ਤਰੱਕੀ ਤੇ ਖੁਸ਼ਹਾਲੀ ਵਿਚ ਯੋਗਦਾਨ ਪਾਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਪੱਤਰਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਹਮੇਸ਼ਾ ਤੱਤਪਰ ਰਹਿਣਗੇ। ਇਸ ਮੌਕੇ ਲੋਕ ਸੰਪਰਕ ਦਫ਼ਤਰ ਦੇ ਸਟਾਫ ਮੈਂਬਰਾਂ ਵੱਲੋਂ ਨਵ-ਨਿਯੁਕਤ ਡੀ. ਪੀ. ਆਰ. ਓ ਦਾ ਸਵਾਗਤ ਕੀਤਾ ਗਿਆ।
ਫੋਟੋ ਕੈਪਸ਼ਨ : -ਜ਼ਿਲਾ ਲੋਕ ਸੰਪਰਕ ਅਫ਼ਸਰ ਕਮਲ ਨਾਲ ਅਹੁਦਾ ਸੰਭਾਲਦੇ ਹੋਏ।