Monday, 30 June 2025

ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਦਾ ਆਯੋਜਨ

ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ 'ਕੁਦਰਤੀ ਖੇਤੀ' ਬਾਬਤ ਸਿਖਲਾਈ ਦਾ ਆਯੋਜਨ

ਨਵਾਂਸ਼ਹਿਰ 30 ਜੂਨ - ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਸ਼ਹੀਦ ਭਗਤ ਸਿੰਘ ਨਗਰ ਅਤੇ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਵੱਲੋਂ 'ਨੈਸ਼ਨਲ ਮਿਸ਼ਨ ਆਨ ਕੁਦਰਤੀ ਖੇਤੀ ਅਧੀਨ ਮਿਤੀ 30 ਜੂਨ ਤੋਂ 4 ਜੁਲਾਈ 2025 ਤੱਕ ਪੰਜ ਦਿਨਾਂ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ 20 ਕ੍ਰਿਸ਼ੀ ਸਖੀਆਂ ਅਤੇ ਕਿਸਾਨ ਵੀਰਾਂ ਨੇ ਹਿੱਸਾ ਲਿਆ।
ਸਿਖਲਾਈ ਦੇ ਪਹਿਲੇ ਦਿਨ ਡਾ. ਪ੍ਰਦੀਪ ਕੁਮਾਰ, ਉਪ ਨਿਰਦੇਸ਼ਕ (ਸਿਖਲਾਈ) ਨੇ ਕ੍ਰਿਸ਼ੀ ਸਖੀ ਅਤੇ ਕਿਸਾਨਾਂ ਦਾ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਨਿੱਘਾ ਸੁਆਗਤ ਕੀਤਾ। ਉਹਨਾਂ ਨੇ ਸਿਖਿਆਰਥੀਆਂ ਨੂੰ ਕੇ. ਵੀ. ਕੇ. ਵਿਖੇ 'ਕੁਦਰਤੀ ਖੇਤੀ' ਸੰਬੰਧੀ ਹੋ ਰਹੀਆਂ ਗਤੀਵਿਧੀਆਂ ਬਾਰੇ ਜਾਣੂੰ ਕਰਵਾਇਆ। ਡਾ. ਪ੍ਰਦੀਪ ਕੁਮਾਰ ਨੇ ਕੇ.ਵੀ.ਕੇ. ਵੱਲੋਂ ਆਯੋਜਿਤ ਕੀਤੇ ਜਾ ਰਹੇ ਵੱਖ-ਵੱਖ ਕਿੱਤਾ ਮੁੱਖੀ ਸਿਖਲਾਈ ਕੋਰਸਾਂ ਬਾਰੇ ਵੀ ਦੱਸਿਆ ਤੇ ਨਾਲ ਹੀ ਖੇਤੀ ਸਹਾਇਕ ਧੰਦਿਆਂ ਨੂੰ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ। ਡਾ. ਕੁਲਵਿੰਦਰ ਕੋਰ (ਖੇਤੀਬਾੜੀ ਅਫ਼ਸਰ, ਨਵਾਂਸ਼ਹਿਰ) ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ
ਵਿਖੇ ਕੁਦਰਤੀ ਖੇਤੀ ਤੇ ਚਲ ਰਹੇ 'ਨੈਸ਼ਨਲ ਮਿਸ਼ਨ ਆਨ ਨੈਚੂਰਲ ਫਾਰਮਿੰਗ' ਬਾਰੇ ਸਿਖਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ। ਕਮਲਦੀਪ ਸਿੰਘ ਸੰਘਾਂ, ਪ੍ਰੋਜੈਕਟ ਡਾਇਰੈਕਟਰ (ਆਤਮਾ) ਨੇ ਕੁਦਰਤੀ ਤਰੀਕਿਆਂ ਨਾਲ ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਅਤੇ ਸਿਖਿਆਰਥੀਆਂ ਨੂੰ ਫਸਲਾਂ ਦੀਆਂ ਬਿਮਾਰੀਆਂ ਤੋਂ ਬਚਾਉਣ ਲਈ ਕੁਦਰਤੀ ਰੋਗਨਾਸ਼ਕ ਦਵਾਈਆਂ ਜਿਵੇਂ ਜੀਵ ਅੰਮ੍ਰਿਤ, ਬੀਜ਼ ਅੰਮ੍ਰਿਤ, ਅਤੇ ਬ੍ਰਹਮ ਅਸਤਰ ਦੀ ਵਰਤੋਂ ਬਾਰੇ ਵੀ ਦੱਸਿਆ ।ਸਿਖਲਾਈ ਦੌਰਾਨ ਡਾ. ਆਰਤੀ ਵਰਮਾ, ਸਹਾਇਕ ਪ੍ਰੋਫੈਸਰ (ਸਬਜੀ ਵਿਗਿਆਨ) ਨੇ ਪਹੁੰਚੇ ਕ੍ਰਿਸ਼ੀ ਸਖੀਆਂ ਅਤੇ ਕਿਸਾਨ ਵੀਰਾਂ ਨੂੰ ਅੱਜ ਦੇ ਸਮੇਂ ਵਿੱਚ 'ਕੁਦਰਤੀ ਖੇਤੀ" ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਹਨਾਂ ਨੇ ਕੁਦਰਤੀ ਖੇਤੀ ਦੁਆਰਾ ਤਿਆਰ ਫਲ ਅਤੇ ਸਬਜ਼ੀਆਂ ਦੀ ਪੌਸ਼ਟਿਕਤਾ ਬਾਰੇ ਵੀ ਸਿਖਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਕੁਦਰਤੀ ਖੇਤੀ ਦੇ ਜਰੂਰੀ ਨੁਕਤੇ ਤੇ ਪਹਿਲੂਆਂ ਬਾਰੇ ਦੱਸਿਆ।

ਰੋਟਰੀ ਕਲੱਬ ਬੰਗਾ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਰੀਜ਼ਾਂ ਲਈ ਅੰਨਪੂਰਨਾ ਦਿਵਸ ਨੂੰ ਸਮਰਪਿਤ ਦੋ ਦਿਨ ਦੀ ਲੰਗਰ ਸੇਵਾ

ਰੋਟਰੀ ਕਲੱਬ ਬੰਗਾ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਰੀਜ਼ਾਂ ਲਈ ਅੰਨਪੂਰਨਾ ਦਿਵਸ ਨੂੰ ਸਮਰਪਿਤ ਦੋ ਦਿਨ ਦੀ ਲੰਗਰ ਸੇਵਾ
ਬੰਗਾ  : 30 ਜੂਨ () ਅੱਜ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਰੋਟਰੀ ਕਲੱਬ ਬੰਗਾ ਦੇ ਮੌਜੂਦਾ ਪ੍ਰਧਾਨ ਸੁਰਿੰਦਰਪਾਲ ਖੇਪੜ ਅਤੇ ਨਵੇਂ ਪ੍ਰਧਾਨ ਪ੍ਰਵੀਨ ਕੁਮਾਰ ਦੀ ਅਗਵਾਈ ਹੇਠ ਸਮੂਹ ਰੋਟੇਰੀਅਨ ਮੈਂਬਰਾਂ ਅਤੇ ਅਹੁਦੇਦਾਰਾਂ ਵੱਲੋਂ ਹਸਪਤਾਲ ਵਿਚ ਦਾਖਲ ਮਰੀਜ਼ਾਂ ਅਤੇ ਉਹਨਾਂ ਦੇ ਸਹਾਇਕਾਂ ਲਈ ਅੰਨਪੂਰਨਾ ਦਿਵਸ  ਨੂੰ ਸਮਰਪਿਤ ਦੋ ਦਿਨ ਦੀ ਲੰਗਰ ਸੇਵਾ ਕੀਤੀ ਗਈ । ਇਸ ਸ਼ੁਭ ਕਾਰਜ ਦਾ ਆਰੰਭ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਕੀਤਾ । ਉਹਨਾਂ ਨੇ ਰੋਟਰੀ ਕਲੱਬ ਬੰਗਾ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਭਾਰੀ ਸ਼ਲਾਘਾ ਕੀਤੀ ਅਤੇ ਹਸਪਤਾਲ ਢਾਹਾਂ ਕਲੇਰਾਂ ਦੇ ਮਰੀਜ਼ਾਂ ਲਈ ਦੋ ਦਿਨ ਦੇ ਲੰਗਰ ਦੀ ਸੇਵਾ ਕਰਨ ਲਈ ਹਾਰਦਿਕ ਧੰਨਵਾਦ ਕੀਤਾ । ਇਸ ਮੌਕੇ ਰੋਟਰੀ ਕਲੱਬ ਬੰਗਾ ਦੇ ਮੌਜੂਦਾ ਪ੍ਰਧਾਨ ਸੁਰਿੰਦਰਪਾਲ ਖੇਪੜ ਅਤੇ ਨਵੇਂ ਪ੍ਰਧਾਨ ਪ੍ਰਵੀਨ ਕੁਮਾਰ ਨੇ ਆਪਣੇ  ਰੋਟੇਰੀਅਨ ਮੈਂਬਰਾਂ ਨਾਲ ਹਸਪਤਾਲ ਵਿਚ ਦਾਖਲ ਮਰੀਜ਼ਾਂ ਅਤੇ ਉਹਨਾਂ ਦੇ ਸਹਾਇਕਾਂ ਨੂੰ ਲੰਗਰ ਵਰਤਾਇਆ । ਲੰਗਰ ਸੇਵਾ ਮੌਕੇ ਸ਼ਰਨਜੀਤ ਸਿੰਘ ਸੈਕਟਰੀ ਰੋਟਰੀ ਕਲੱਬ, ਪ੍ਰੌਜੈਕਟ ਡਾਇਰੈਕਟਰ ਇਕਬਾਲ ਸਿੰਘ ਬਾਜਵਾ, ਰਾਜ ਬਾਜਾੜ ਅਸਿਸਟੈਂਟ ਗਵਰਨਰ,  ਪ੍ਰਿੰਸੀਪਲ ਗੁਰਜੰਟ ਸਿੰਘ ਸਾਬਕਾ ਪ੍ਰਧਾਨ, ਰਾਜ ਕੁਮਾਰ ਭੰਮਰਾ, ਭੁਪਿੰਦਰ ਕੁਮਾਰ ਝਿੱਕਾ, ਐਡਵਕੇਟ ਅਨਿਲ ਕਟਾਰੀਆ, ਅਮਨਦੀਪ ਘਈ, ਪਰਮਜੀਤ ਸਿੰਘ ਭੋਗਲ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਉਮ ਬਹਾਦਰ ਵਿਸ਼ਵਕਰਮਾ ਅਤੇ ਹੋਰ ਪਤਵੰਤੇ ਹਾਜ਼ਰ ਸਨ ।
ਫੋਟੋ ਕੈਪਸ਼ਨ :  ਹਸਪਤਾਲ ਢਾਹਾਂ ਕਲੇਰਾਂ ਵਿਖੇ  ਰੋਟਰੀ ਕਲੱਬ ਬੰਗਾ ਵੱਲੋਂ ਹਸਪਤਾਲ ਵਿਚ ਦਾਖਲ ਮਰੀਜ਼ਾਂ ਅਤੇ ਉਹਨਾਂ ਦੇ ਸਹਾਇਕਾਂ ਲਈ ਅੰਨਪੂਰਨਾ ਦਿਵਸ ਨੂੰ ਸਮਰਪਿਤ 
ਦੋ ਦਿਨ ਦੀ  ਲੰਗਰ ਆਰੰਭ ਕਰਨ ਮੌਕੇ ਦੀ ਤਸਵੀਰ

Saturday, 28 June 2025

ਛੁੱਟੀਆ ਤੋਂ ਬਾਅਦ ਸਕੂਲਾਂ ਵਿੱਚ ਬੱਚਿਆ ਦੀ ਹਾਜ਼ਰੀ ਲਈ ਵਧੀਆ ਮਾਹੌਲ ਸਿਰਜਿਆ ਜਾਵੇ-ਅਨੀਤਾ ਸਰਮਾ ਡੀ.ਈ.ਓ

ਪਹਿਲੀ ਜੂਲਾਈ ਨੂੰ ਸਕੂਲ਼ਾਂ ਦੀ ਵਿਸ਼ੇਸ ਚੈਕਿੰਗ ਕੀਤੀ ਜਾਵੇਗੀ-ਲਖਵੀਰ ਸਿੰਘ ਡਿਪਟੀ ਡੀ.ਈ.ਓ

ਨਵਾਂਸਹਿਰ 28 ਜੂਨ - ਜਿਲ੍ਹਾ ਸਿੱਖਿਆ ਅਫਸਰ(ਅੇਲੀ/ਸੈ.ਸਿ) ਅਨੀਤਾ ਸ਼ਰਮਾ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ(ਸੈ.ਸਿ) ਲਖਵੀਰ ਸਿੰਘ ਨੇ ਜਿਲ੍ਹੇ ਦੇ ਪ੍ਰਾਇਮਰੀ,ਮਿਡਲ,ਹਾਈ ਤੇ ਸੈਕੰਡਰੀ ਸਕੂਲ ਮੁੱਖੀਆ ਅਤੇ ਸਕੂਲ ਇੰਚਾਰਜਾਂ ਨੂੰ ਕਿਹਾ ਕਿ ਪਹਿਲੀ ਜੁਲਾਈ ਨੂੰ ਸਕੂਲ ਛੁੱਟੀਆਂ ਤੋਂ ਬਾਅਦ ਖੁਲੱਣ ਜਾ ਰਹੇ ਹਨ ਇਸ ਲਈ ਪਹਿਲੀ ਜੁਲਾਈ ਨੂੰ ਬੱਚਿਆ ਦੀ ਵੱਧ ਤੋਂ ਵੱਧ ਹਾਜਰੀ ਲਈ ਯਤਨ ਕੀਤੇ ਜਾਣ ਅਤੇ ਸਕੂਲ ਵਿੱਚ ਜਸ਼ਨ ਵਰਗਾ ਮਾਹੌਲ ਬਣਾਇਆ ਜਾਵੇ ਤਾਂ ਜੋ ਬੱਚਿਆ ਨੂੰ ਇਹ ਮਹਿਸ਼ੁਸ ਨਾ ਹੋਵੇ ਕਿ ਉਹ ਸਕੂਲ ਜਾ ਰਹੇ ਹਨਤੇ ਬੱਚੇ ਚਾਂਈ ਚਾਂਈ ਸਕੂਲ ਆਉਣ।ਉੇਨਾਂ ਕਿਹਾ ਕਿ ਇਸ ਵਾਰ ਸਕੂਲਾਂ ਵਿੱਚ "ਆਓ ਸਕੂਲ ਚੱਲੀਏ" ਪ੍ਰੋਗਰਾਮ ਤਹਿਤ ਸਕੁਲ਼ਾਂ ਨੂੰ ਸਜਾਇਆ ਅਤੇ ਸਕੂਲ ਵਿੱਚ ਇਸ ਦਿਨ ਸਦਭਾਵਨਾ ਵਾਲਾ ਮਾਹੌਲ ਹੋਵੇ।ਉਹਨਾਂ ਸਕੂਲ ਮੁੱਖੀਆ ਨੂੰ ਕਿਹਾ ਕਿ ਇਸ ਸਕੂਲ ਵਿੱਚ ਇੱਕ ਜਸ਼ਨ ਵਰਗਾ ਮਾਹੌਲ ਹੋਵੇ ਤੇ ਬੱਚੇ ਖੁਸ਼ੀ ਨਾਲ ਸਕੂਲ ਆਉਣ ਤੇ ਇਸ ਦਿਨ ਸਕੂਲ ਵਿੱਚ ਵੱਖ ਵੱਖ ਗਤੀਵਿਧੀਆ ਕਰਵਾਉਣ ਲਈ ਯਤਨ ਕੀਤੇ ਜਾਣ। ਇਸ ਤੋਂ ਉਨਾਂ ਸਕੂਲ ਮੁੱਖੀਆ ਨੂੰ ਹਦਾਇਤ ਕੀਤੀ ਕਿ ਉਹ ਸਕੂਲ ਵਿੱਚ ਇੱਕ ਦਿਨ ਪਹਿਲਾਂ ਸਕੂਲ ਕੰਪਲੈਕਸ ਦੀ ਸਫਾਈ ਅਤੇ ਮਿਡ ਡੇ ਮੀਲ ਲਈ ਲੋੜੀਂਦੀ ਤਿਆਰੀ ਪਹਿਲ਼ਾਂ ਹੀ ਕੀਤੀ ਜਾਵੇ।ਉਹਨਾਂ ਕਿਹਾ ਕਿ ਸਕੂਲਾਂ ਵਿੱਚ ਬੱਚਿਆ ਦੀ 100 ਫੀਸਦੀ ਹਾਜਰੀ ਲਈ ਮਾਪਿਆ ਨਾਲ ਰਾਬਤਾ ਕੀਤਾ ਜਾਵੇ ਅਤੇ ਮਾਪਿਆ ਨੂੰ ਸਕੂਲ ਮੈਨੇਜਮੈਂਟ ਕਮੇਟੀਆ , ਪੰਚਾਇਤ ਅਤੇ ਪਤਵੰਤਿਆ ਰਾਹੀਂ ਪ੍ਰੇਰਿਤ ਕੀਤਾ ਜਾਵੇ।ਉਹਨਾਂ ਦੱਸਿਆ ਕਿ ਇਸ ਦਿਨ ਜਿਲ੍ਹੇ ਦੇ ਸਕੂਲਾਂ ਦੀ ਉਹਨਾਂ ਵਲੋਂ, ਅਤੇ ਬਲਾਕ ਨੋਡਲ ਅਫਸਰਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਵਲੋਂ ਵਿਸੇਸ ਚੈਕਿੰਗ ਕੀਤੀ ਜਾਵੇਗੀ ,ਚੈਕਿੰਗ ਦੌਰਾਨ ਸਕੂਲ ਦੀ ਸਫਾਈ ,ਬੱਚਿਆ ਦੀ ਹਾਜਰੀ ,ਪੀਣ ਵਾਲੇ ਪਾਣੀ ਦੀ ਚੈਕਿੰਗ ਆਦਿ ਸਮੇਤ ਸਕੂਲ ਦੇ ਸਾਰੇ ਪੱਖ ਚੈਕ ਕੀਤੇ ਜਾਣਗੇ।ਇਸ ਸਬੰਧੀ ਟੀਮਾਂ ਬਣਾ ਕੇ ਉਹਨਾਂ ਨੂੰ ਬਲਾਕ ਦੀ ਅਲਾਟਮੈਂਟ ਕਰ ਦਿੱਤੀ ਗਈ ਹੈ।

ਈ.ਪੀ.ਐੱਫ. ਵਿਭਾਗ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਕਰਮਚਾਰੀਆਂ ਲਈ ਈ.ਪੀ.ਐੱਫ ਜਾਗਰੂਕਤਾ ਸੈਮੀਨਾਰ ਲਗਾਇਆ

ਈ.ਪੀ.ਐੱਫ. ਵਿਭਾਗ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਕਰਮਚਾਰੀਆਂ ਲਈ ਈ.ਪੀ.ਐੱਫ ਜਾਗਰੂਕਤਾ ਸੈਮੀਨਾਰ ਲਗਾਇਆ
ਬੰਗਾ 28 ਜੂਨ () ਭਾਰਤ ਸਰਕਾਰ ਦੇ ਈ.ਪੀ.ਐੱਫ.ਓ. ਵਿਭਾਗ (ਕਰਮਚਾਰੀ ਭਵਿੱਖ ਨਿਧੀ ਸੰਗਠਨ) ਦੇ ਜਲੰਧਰ ਜ਼ੋਨ ਵੱਲੋਂ  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਕਰਮਚਾਰੀਆਂ ਲਈ ਈ.ਪੀ.ਐੱਫ. ਜਾਗਰੁਕਤਾ ਸੈਮੀਨਾਰ ਕਰਵਾਇਆ ਗਿਆ । ਜਿਸ ਵਿਚ ਸ੍ਰੀ ਭੁਪਿੰਦਰ ਕੁਮਾਰ ਸਿੰਘ ਇੰਨਫੋਰਸਮੈਂਟ ਅਫਸਰ ਨੇ ਈ.ਪੀ.ਐਫ. ਦੇ ਲਾਭਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ । ਉਹਨਾਂ ਦੱਸਿਆ ਕਿ ਇਸ ਯੋਜਨਾ ਨਾਲ ਜੁੜੇ  ਸਾਰੇ ਕਰਮਚਾਰੀਆਂ ਦੀ ਆਮਦਨ ਦਾ ਕੁਝ ਹਿੱਸਾ ਹਰ ਮਹੀਨੇ ਜਮ੍ਹਾਂ ਕਰਵਾਇਆ ਜਾਂਦਾ ਹੈ, ਜਿਸ ਨੂੰ ਸੇਵਾਮੁਕਤੀ ਤੋਂ ਬਾਅਦ ਕਢਵਾਇਆ ਜਾ ਸਕਦਾ ਹੈ। ਇਸ 'ਚ ਇਕ ਹਿੱਸਾ ਕਰਮਚਾਰੀ ਦਾ ਹੁੰਦਾ ਹੈ, ਜਦਕਿ ਦੂਜਾ ਹਿੱਸਾ ਕੰਮ ਕਰਵਾਉਣ ਵਾਲੀ ਸੰਸਥਾ/ਕੰਪਨੀ ਨੂੰ ਜਮ੍ਹਾ ਕਰਵਾਉਣਾ ਹੁੰਦਾ ਹੈ, ਜਿਸ 'ਤੇ ਸਰਕਾਰ ਵਲੋਂ ਤੈਅਸ਼ੁਦਾ ਵਿਆਜ ਦਿੱਤਾ ਜਾਂਦਾ ਹੈ । ਉਹਨਾਂ ਦੱਸਿਆ ਕਿ ਪਰ ਕਿਸੇ ਐਮਰਜੈਂਸੀ ਵਿੱਚ ਈ.ਪੀ.ਐਫ. ਫੰਡ ਨੂੰ ਆਸਾਨੀ ਨਾਲ  ਕਢਵਾਇਆ ਜਾ ਸਕਦਾ ਹੈ । ਉਹਨਾਂ ਦੱਸਿਆ ਕਿ ਸਰਕਾਰ ਦੁਆਰਾ ਚਲਾਈ ਜਾ ਰਹੀ  ਸਕੀਮ ਵਿੱਚ ਵੀ ਈ.ਪੀ.ਐਫ. ਯੋਜਨਾ ਦੇ ਨਾਲ ਲੋਕਾਂ ਦੀ ਬੱਚਤ ਵਿੱਚ ਵਾਧਾ ਹੁੰਦਾ ਹੈ । ਹੁਣ ਈ.ਪੀ.ਐਫ. ਖਾਤਾ ਧਾਰਕ ਦੇ ਆਪਣੇ ਖਾਤਿਆਂ ਵਿੱਚ ਜਮ੍ਹਾਂ ਕੀਤੀ ਰਕਮ ਨੂੰ ਆਨਲਾਈਨ ਜਾਂ ਐਸ.ਐਮ.ਐਸ. ਰਾਹੀਂ ਵੀ ਚੈੱਕ ਕਰ ਸਕਦਾ ਹੈ । ਇਸ ਤੋਂ ਇਲਾਵਾ ਪੈਨਸ਼ਨ ਅਤੇ ਮੌਤ ਦੇ ਕੇਸਾਂ ਵਿਚ ਵੀ ਵਿਭਾਗ ਵੱਲੋਂ ਤਹਿ ਸਮੇਂ ਵਿਚ ਖਾਤਾ ਧਾਰਕਾਂ ਨੂੰ ਉਹਨਾਂ ਦੀ ਜਮ੍ਹਾਂ ਰਾਸ਼ੀ ਪ੍ਰਾਪਤ ਹੋ ਜਾਂਦੀ ਹੈ । ਇਸ ਮੌਕੇ ਹਸਪਤਾਲ ਪ੍ਰਬੰਧਕ ਟਰੱਸਟ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਈ.ਪੀ.ਐੱਫ.ਓ. (ਕਰਮਚਾਰੀ ਭਵਿੱਖ ਨਿਧੀ ਸੰਗਠਨ) ਦੇ ਵਿਸ਼ਾ ਮਾਹਿਰਾਂ  ਦਾ  ਧੰਨਵਾਦ ਕੀਤਾ ਅਤੇ ਉਹਨਾਂ ਨੂੰ ਸਨਮਾਨਿਤ ਕੀਤਾ । ਉਹਨਾਂ ਆਸ ਪ੍ਰਗਟਾਈ ਕਿ ਸੰਸਥਾ ਕਰਮਚਾਰੀਆਂ ਨੂੰ ਈ.ਪੀ.ਐੱਫ ਜਾਗੁਰਕਤਾ ਸੈਮੀਨਾਰ ਦਾ ਲਾਭ ਮਿਲੇਗਾ । ਇਸ ਮੌਕੇ ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਸ. ਕਮਲਜੀਤ ਸਿੰਘ ਈ.ਪੀ.ਐੱਫ. ਇੰਚਾਰਜ, ਸ੍ਰੀ ਸਕੇਤ ਕੁਮਾਰ ਸੀਨੀਅਰ ਸਹਾਇਕ, ਸ. ਜਸਵੰਤ ਸਿੰਘ ਮੰਡੇਰ  ਕੈਸ਼ੀਅਰ ਅਤੇ ਹਸਪਤਾਲ ਦੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ ਵੀ ਹਾਜ਼ਰ ਸਨ ।
ਤਸਵੀਰ : ਈ.ਪੀ.ਐੱਫ. ਜਾਗਰੁਕਤਾ ਸੈਮੀਨਾਰ ਦੇ ਮਾਹਿਰਾਂ ਨੂੰ ਸਨਮਾਨਿਤ ਕਰਦੇ ਹੋਏ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ

Friday, 27 June 2025

ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਦਾ ਜੱਥਾ ਗੁ: ਸ੍ਰੀ ਰੀਠਾ ਸਾਹਿਬ ਉਤਰਾਖੰਡ ਦੇ ਦਰਸ਼ਨ ਕਰਕੇ ਵਾਪਸ ਪਰਤਿਆ

ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਦਾ ਜੱਥਾ ਗੁ: ਸ੍ਰੀ ਰੀਠਾ ਸਾਹਿਬ ਉਤਰਾਖੰਡ ਦੇ ਦਰਸ਼ਨ ਕਰਕੇ ਵਾਪਸ ਪਰਤਿਆ
ਨਵਾਂਸ਼ਹਿਰ 27 ਜੂਨ - ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਦਾ ਜੱਥਾ ਗੁ : ਸ੍ਰੀ ਰੀਠਾ ਸਾਹਿਬ ਉਤਰਾਖੰਡ ਦੀ ਯਾਤਰਾ ਲਈ 3 ਬੱਸਾਂ ਰਾਹੀਂ ਹੋਇਆ ਸੀ । ਜਾਣਕਾਰੀ ਦਿੰਦੇ ਹੋਏ ਸੁਸਾਇਟੀ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ ਅਤੇ ਅਮਰਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਦਾ 120 ਦੇ ਕਰੀਬ ਸੰਗਤਾਂ ਦਾ ਜੱਥਾ 20 ਜੂਨ ਨੂੰ ਗੁ : ਮੰਜੀ ਸਾਹਿਬ, ਬੰਗਾ ਰੋਡ, ਨਵਾਂਸ਼ਹਿਰ ਤੋਂ ਅਰਦਾਸ ਕਰਕੇ ਗੁਰਦੁਆਰਾ ਰੀਠਾ ਸਾਹਿਬ ਜੀ ( ਉਤਰਾਖੰਡ ) ਲਈ 3 ਬੱਸਾਂ ਰਾਹੀਂ ਰਵਾਨਾ ਹੋਇਆ ਸੀ । ਉਨ੍ਹਾਂ ਦੱਸਿਆ ਕਿ ਸੱਗਤਾਂ ਵੱਲੋਂ ਰਸਤੇ ਵਿੱਚ ਵਾਹਿਗੁਰੂ ਜੀ ਦਾ ਸਿਮਰਨ, ਪਾਠ ਅਤੇ ਕੀਰਤਨ ਦਾ ਅਨੰਦ ਲਿਆ ਗਿਆ । ਉਨ੍ਹਾਂ ਦੱਸਿਆ ਕਿ ਸੰਗਤਾਂ ਰਸਤੇ ਵਿੱਚ ਆਉਣ ਵਾਲੇ ਸਾਰੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਦੇ ਹੋਏ ਜਿਸ ਵਿੱਚ ਪ੍ਰਮੁੱਖ ਗੁਰਦੁਆਰਾ ਸਾਹਿਬ ਗੁ : ਸ੍ਰੀ ਨਾਨਕਮਤਾ ਸਾਹਿਬ, ਗੁ : ਦੁੱਧ ਵਾਲਾ ਖੂਹ, ਗੁ : ਸ੍ਰੀ ਭੰਡਾਰਾ ਸਾਹਿਬ, ਗੁ : ਸ਼੍ਰੀ ਬਾਉਲੀ ਸਾਹਿਬ, ਗੁ : ਨਾਨਕਪੁਰੀ ਟਾਂਡਾ,, ਗੁ : ਪੰਜੋਖੜਾ ਸਾਹਿਬ, ਗੁ : ਮੰਜੀ ਸਾਹਿਬ ਪਾਤਸ਼ਾਹੀ ਛੇਵੀਂ ਅੰਬਾਲਾ, ਗੁ : ਫਤਿਹਗੜ੍ਹ ਸਾਹਿਬ, ਗੁ : ਜੋਤੀ ਸਰੂਪ ਸਾਹਿਬ, ਗੁ : ਸ਼੍ਰੀ ਚਮਕੌਰ ਸਾਹਿਬ, ਗੁ: ਗੜੀ ਸਾਹਿਬ ਅਤੇ ਗੁ : ਮਾਛੀਵਾੜਾ ਸਾਹਿਬ ਆਦਿ । ਦਿਸ ਯਾਤਰਾ ਦੋਰਾਨ ਸੰਗਤਾਂ ਨੂੰ ਨੇਪਾਲ ਜਾਣ ਵੀ ਮੋਕਾ ਮਿਲਿਆ ਜਿੱਥੇ ਸੰਗਤਾਂ ਵੱਲੋਂ ਨਿਸ਼ਾਨੀਆਂ ਵਜੋ ਘਰ ਦੇ ਸਾਮਾਨ ਦੀ ਖਰੀਦਦਾਰੀ ਕੀਤੀ । ਸੰਗਤਾਂ ਦਾ ਜੱਥਾ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਗੁ: ਮੰਜੀ ਸਾਹਿਬ ਨਵਾਂਸ਼ਹਿਰ ਪਹੁੰਚਿਆ ਜਿੱਥੇ ਸੰਗਤਾਂ ਵੱਲੋਂ ਯਾਤਰਾ ਦੇ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ । ਫਗਵਾੜੇ ਤੋਂ ਜੱਥੇ ਦੇ ਨਾਲ ਗਏ ਕਥਾਵਾਚਕ ਗਿਆਨੀ ਜੈਦੀਪ ਸਿੰਘ ਨੇ ਯਾਤਰਾ ਦੌਰਾਨ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਕਥਾ ਦੀ ਹਾਜ਼ਰੀ ਭਰੀ ਗਈ । ਰੀਠਾ ਸਾਹਿਬ ਦਾ ਇਤਿਹਾਸ ਵਾਰੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੱਸਿਆ ਇਤਾਇਤਿਹਾਸਿਕ ਸ੍ਰੋਤਾਂ ਦੇ ਅਨੁਸਾਰ ਕੱਤਕ ਦੀ ਪੂਰਨਮਾਸ਼ੀ ’ਤੇ ਜਦ ਗੁਰੂ ਸਾਹਿਬ ਆਪਣੇ ਸਾਥੀ ਦੇ ਨਾਲ ਇਸ ਅਸਥਾਨ ’ਤੇ ਪਹੁੰਚੇ ਤਾਂ ਗੋਰਖ ਨਾਥ ਦੇ ਚੇਲੇ ਢੇਰ ਨਾਥ ਨੇ ਰੀਠੇ ਦੇ ਦਰੱਖਤ ਥੱਲੇ ਆਪਣਾ ਡੇਰਾ ਲਾਇਆ ਹੋਇਆ ਸੀ ਤੇ ਦੂਜੇ ਪਾਸੇ ਗੁਰੂ ਸਾਹਿਬ ਜੀ ਨੇ ਆਪਣੇ ਸਾਥੀਆਂ ਸਮੇਤ ਉੱਥੇ ਆਸਣ ਲਗਾ ਲਿਆ। ਗੁਰੂ ਸਾਹਿਬ ਜੀ ਨੂੰ ਉਥੇ ਆਇਆਂ ਦੇਖ ਕੇ ਸਿੱਧ ਹੈਰਾਨ ਹੋ ਗਏ ਤੇ ਗੁਰੂ ਸਾਹਿਬ ਜੀ ਤੋਂ ਇੱਥੇ ਆਉਣ ਦਾ ਕਾਰਨ ਪੁੱਛਿਆ ਤਾਂ ਗੁਰੂ ਸਾਹਿਬ ਜੀ ਨੇ ਜੋਗੀਆਂ ਨੂੰ ਦੱਸਿਆ ਕਿ ਪਰਿਵਾਰਿਕ ਤੇ ਸਮਾਜਿਕ ਜ਼ਿੰਮੇਵਾਰੀਆਂ ਨੂੰ ਨਿਭਾਉਂਦੇ ਹੋਏ ਉਸ ਪਰਮਾਤਮਾ ਦੇ ਨਾਲ ਜੁੜੇ ਰਹਿਣਾ ਹੀ ਅਸਲ ਜੋਗ ਹੈ। ਘਰ-ਬਾਰ ਤਿਆਗ ਕੇ, ਬਾਹਰੀ ਦਿਖਾਵੇ ਤੇ ਕਰਮ-ਕਾਂਡ ਕਰਕੇ ਪਰਮਾਤਮਾ ਦਾ ਮਿਲਾਪ ਹਾਸਿਲ ਨਹੀਂ ਕੀਤਾ ਜਾ ਸਕਦਾ। ਅਜੇ ਵਿਚਾਰ ਚਰਚਾ ਚੱਲ ਹੀ ਰਹੀ ਸੀ ਕਿ ਭਾਈ ਮਰਦਾਨਾ ਜੀ ਨੂੰ ਭੁੱਖ ਲੱਗ ਗਈ ਤਾਂ ਗੁਰੂ ਸਾਹਿਬ ਜੀ ਨੇ ਕਿਹਾ ਕਿ ਅਸੀਂ ਬਾਹਰ ਤੋਂ ਆਏ ਹਾਂ ਤੇ ਸਿੱਧਾਂ ਦੇ ਮਹਿਮਾਨ ਹਾਂ, ਉਨ੍ਹਾਂ ਤੋਂ ਹੀ ਕੁਝ ਖਾਣ ਦੇ ਲਈ ਮੰਗ ਲਉ। ਜਦੋਂ ਭਾਈ ਮਰਦਾਨਾ ਜੀ ਨੇ ਸਿੱਧਾਂ ਤੋਂ ਕੁਝ ਖਾਣ ਦੇ ਲਈ ਮੰਗਿਆ ਤਾਂ ਉਨ੍ਹਾਂ ਬੜੇ ਹੰਕਾਰ ਭਰੇ ਸ਼ਬਦਾਂ ਵਿਚ ਕਿਹਾ ਕਿ ਜੇਕਰ ਤੁਹਾਡਾ ਗੁਰੂ ਸਰਬ ਕਲਾ ਸਮਰੱਥ ਹੈ ਤਾਂ ਬਿਨਾਂ ਕਿਤੇ ਗਏ ਤੁਹਾਡੇ ਲਈ ਭੋਜਨ ਦਾ ਪ੍ਰਬੰਧ ਕਿਉਂ ਨਹੀਂ ਕਰ ਸਕਦੇ। ਗੁਰੂ ਸਾਹਿਬ ਜੀ ਨੇ ਸਿੱਧਾਂ ਦਾ ਅਜਿਹਾ ਕਠੋਰ ਵਿਵਹਾਰ ਦੇਖ ਕੇ ਭਾਈ ਮਰਦਾਨਾ ਜੀ ਨੂੰ ਰੀਠੇ ਦੇ ਦਰੱਖਤ ਵੱਲ ਇਸ਼ਾਰਾ ਕਰਕੇ ਇਹ ਫਲ ਤੋੜ ਕੇ ਖਾਣ ਦੇ ਲਈ ਕਿਹਾ। ਭਾਈ ਮਰਦਾਨਾ ਜੀ ਨੇ ਜਦ ਰੀਠੇ ਦੇ ਦਰੱਖਤ ਵੱਲ ਦੇਖਿਆ ਤਾਂ ਸੋਚਿਆ ਕਿ ਇਹ ਤਾਂ ਜ਼ਹਿਰ ਦੀ ਤਰ੍ਹਾਂ ਕੌੜੇ ਹਨ, ਇਨ੍ਹਾਂ ਨੂੰ ਕਿਵੇਂ ਖਾਇਆ ਜਾ ਸਕਦਾ ਹੈ ਤਾਂ ਗੁਰੂ ਸਾਹਿਬ ਜੀ ਨੇ ਰੀਠੇ ਦੇ ਦਰੱਖਤ ਵੱਲ ਮਿਹਰ ਦੀ ਨਜ਼ਰ ਪਾਈ ਤੇ ਕਿਹਾ ਪਰਮਾਤਮਾ ਨੂੰ ਯਾਦ ਕਰਕੇ ਇਹ ਫਲ ਤੋੜ ਕੇ ਆਪ ਵੀ ਖਾ ਲਉ ਤੇ ਇਨ੍ਹਾਂ ਸਿੱਧਾਂ ਨੂੰ ਵੀ ਖਾਣ ਲਈ ਦਿਉ। ਗੁਰੂ ਜੀ ਦਾ ਹੁਕਮ ਮੰਨ ਕੇ ਭਾਈ ਮਰਦਾਨਾ ਜੀ ਨੇ ਦਰੱਖਤ ਤੋਂ ਰੀਠੇ ਤੋੜੇ ਆਪ ਵੀ ਖਾਧੇ ਤੇ ਸਿੱਧਾਂ ਨੂੰ ਵੀ ਦਿੱਤੇ। ਭਾਈ ਮਰਦਾਨਾ ਜੀ ਪਰਮਾਤਮਾ ਜੀ ਦੇ ਇਸ ਕੋਤਕ ਤੋਂ ਬਹੁਤ ਹੈਰਾਨ ਹੋਏ ਕਿ ਪਰਮਾਤਮਾ ਦੀ ਮਿਹਰ ਦੇ ਨਾਲ ਜ਼ਹਿਰ ਵਰਗੇ ਕੌੜੇ ਰੀਠੇ ਵੀ ਸ਼ਹਿਦ ਵਰਗੇ ਮਿੱਠੇ ਹੋ ਗਏ। ਭਾਈ ਮਰਦਾਨਾ ਜੀ ਨੇ ਵੀ ਪੇਟ ਭਰ ਰੀਠੇ ਖਾਧੇ ਤੇ ਸਿੱਧਾਂ ਨੇ ਵੀ। ਸ਼ਹਿਦ ਵਰਗੇ ਮਿੱਠੇ ਰੀੱਠੇ ਖਾ ਕੇ ਸਿੱਧ ਵੀ ਹੈਰਾਨ ਹੋ ਗਏ। ਉਨ੍ਹਾਂ ਨੇ ਆਪਣੀ ਤਾਂਤਰਿਕ ਸ਼ਕਤੀ ਦੇ ਨਾਲ ਰੀਠੇ ਮਿੱਠੇ ਕਰਨ ਦੀ ਕੋਸਿਸ਼ ਕੀਤੀ, ਪਰ ਅਸਫਲ ਰਹੇ। ਦਰੱਖਤ ਤਾਂ ਦੁਨੀਆਂ ਵਿੱਚ ਹੋਰ ਵੀ ਬਹੁਤ ਹੀ ਸੁੰਦਰ ਤੇ ਕੀਮਤੀ ਹਨ ਪਰ ਜਿਨ੍ਹਾਂ ’ਤੇ ਗੁਰੂ ਨਾਨਕ ਸਾਹਿਬ ਜੀ ਦੀ ਕਿਰਪਾ ਦੀ ਦ੍ਰਿਸ਼ਟੀ ਪਈ ਉਸਦਾ ਫਲ ਨਾ ਕੇਵਲ ਮਿੱਠਾ ਹੀ ਹੋਇਆ ਬਲਕਿ ਨਾਨਕ ਨਾਮ ਲੇਵਾ ਸੰਗਤ ਦਾ ਮਾਰਗ ਦਰਸ਼ਕ ਬਣ ਗਿਆ। ਗੁਰੂ ਸਾਹਿਬ ਜੀ ਨੇ ਸਿੱਧਾਂ ਦੇ ਹੰਕਾਰ ਨੂੰ ਤੋੜਦੇ ਹੋਏ ਉਨ੍ਹਾਂ ਦਾ ਇਕ ਪਰਮਾਤਮਾ ਤੇ ਵਿਸ਼ਵਾਸ਼ ਕਾਇਮ ਕੀਤਾ ਤੇ ਇਹ ਅਸਥਾਨ ਅੱਜ ਵੀ ਗੁਰਦੁਆਰਾ ਸ੍ਰੀ ਰੀਠਾ ਸਾਹਿਬ ਦੇ ਨਾਮ ਨਾਲ ਸੁਸ਼ੋਭਿਤ ਹੈ। ਇਸ ਮੌਕੇ ਸੁਖਵਿੰਦਰ ਸਿੰਘ ਥਾਂਦੀ, ਅਮਰਜੀਤ ਸਿੰਘ ਖਾਲਸਾ, ਗਿਆਨੀ ਜੈਦੀਪ ਸਿੰਘ, ਜਸਵਿੰਦਰ ਸਿੰਘ, ਕਰਮਜੀਤ ਸਿੰਘ ਸੋਢੀ, ਹਰਪ੍ਰੀਤ ਸਿੰਘ, ਸੋਹਣ ਸਿੰਘ, ਸ਼ਿੰਗਾਰਾ ਸਿੰਘ ਜਸਵਿੰਦਰ ਕੌਰ, ਗੁਰਲੀਨ ਕੌਰ, ਅਮਰਜੀਤ ਕੌਰ, ਕਿਰਨਦੀਪ ਕੌਰ, ਜਸਮੀਤ ਕੌਰ, ਅਸ਼ਮੀਤ ਸਿੰਘ,  ਸੁਰਜੀਤ ਕੌਰ, ਪਿਆਰ ਕੌਰ, ਜਸਵਿੰਦਰ ਕੌਰ (ਗੁਰੂ ਕੀ ਰਸੋਈ), ਗੁਰਜੀਤ ਕੌਰ (ਗੁਰੂ ਕੀ ਰਸੋਈ), ਕਸ਼ਮੀਰ ਕੌਰ, ਗੁਰਮੁਖ ਸਿੰਘ, ਹਰਵਿੰਦਰ ਸਿੰਘ, ਦਲਜੀਤ ਕੌਰ (ਗੁਰੂ ਕੀ ਰਸੋਈ), ਦਲਜੀਤ ਕੌਰ, ਪਰਮਜੀਤ ਕੌਰ, ਕੁਲਵੰਤ ਕੌਰ, ਅਜਮੇਰ ਸਿੰਘ, ਇਕਬਾਲ ਸਿੰਘ, ਗੁਰਸ਼ਰਨਪਾਲ ਸਿੰਘ, ਮਲਕੀਤ ਰਾਮ, ਹਰਮਨਜੀਤ ਸਿੰਘ, ਪਰਮਿੰਦਰ ਕੌਰ ਆਦਿ ਹਾਜ਼ਰ ਸਨ ।

Thursday, 26 June 2025

ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਨਸ਼ਾ ਖੋਰੀ ਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ

ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਨਸ਼ਾ ਖੋਰੀ ਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ

ਮਾਪੇ ਆਪਣੇ ਬੱਚਿਆਂ ਨੂੰ ਨਜ਼ਰਅੰਦਾਜ਼ ਨਾ ਕਰਨ - ਡੀ ਐਸ ਪੀ ਰਾਜ ਕੁਮਾਰ  
ਨਵਾਂਸ਼ਹਿਰ 26 ਜੂਨ ( ) ਇੰਡੀਅਨ ਰੈਡ ਕਰਾਸ ਸੁਸਾਇਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਰੈਡ ਕਰਾਸ ਨਸ਼ਾ ਪੀੜਤ ਅਤੇ ਇੱਕੀਕ੍ਰਿਤ ਤੇ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਅੱਜ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਸਥਾਨਕ ਆਈ ਟੀ ਆਈ (ਲੜਕੇ)ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਨਸ਼ਾ ਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਵਿਸ਼ੇ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਡੀ ਐਸ ਪੀ ਰਾਜ ਕੁਮਾਰ, ਕਿਰਨ ਕੌਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਤੋਂ ਇਲਾਵਾ ਗੁਰਚਰਨ ਅਰੋੜਾ ਚੇਅਰਮੈਨ ਆਈ ਟੀ ਆਈ ਨਵਾਂਸ਼ਹਿਰ ਨੇ ਬਤੌਰ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਡੀ ਐਸ ਪੀ ਰਾਜ ਕੁਮਾਰ ਨੇ ਬੱਚਿਆਂ ਦੇ ਮਾਪਿਆਂ ਨੂੰ ਸੁਨੇਹਾ ਦਿੱਤਾ ਕਿ ਉਹ ਆਪਣੇ ਬੱਚਿਆਂ ਦੀ ਗਲਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੂੰ ਕਦੇ ਵੀ ਨਜ਼ਰ ਅੰਦਾਜ਼ ਨਾ ਕਰਨ ਅਤੇ ਹਮੇਸ਼ਾ ਉਨ੍ਹਾਂ ਨਾਲ ਦੋਸਤਾਨਾ ਸੰਬੰਧ ਬਣਾ ਕੇ ਰਖਣ‌। ਡੀਐਸਪੀ ਰਾਜ ਕੁਮਾਰ ਵੱਲੋਂ ਸਾਲ 2022- 23 ਦੌਰਾਨ ਨਸ਼ਿਆਂ ਨਾਲ ਮਰਨ ਵਾਲੇ ਵਿਅਕਤੀਆਂ ਦੇ ਅੰਕੜੇ ਪੇਸ਼ ਕੀਤੇ ਜੋ ਕਿ ਇੱਕ ਚਿੰਤਾ ਦਾ ਵਿਸ਼ਾ ਹੈ। ਮੁੱਖ ਮਹਿਮਾਨ ਰਾਜ ਕੁਮਾਰ ਨੇ ਦੱਸਿਆ ਕਿ ਸਾਨੂੰ ਨਸ਼ੇ ਛੱਡ ਕੇ ਸਿਹਤਮੰਦ ਰਹਿਣ ਲਈ ਰੋਜਾਨਾ ਸਰੀਰਕ ਕਸਰਤ ਕਰਨੀ ਚਾਹੀਦੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ "ਯੁੱਧ ਨਸ਼ਿਆਂ ਵਿਰੁੱਧ ਮੁਹਿੰਮ" ਦਾ ਹਿੱਸਾ ਬਣਨਾ ਚਾਹੀਦਾ ਹੈ।ਸੈਮੀਨਾਰ ਦੌਰਾਨ ਵਿਸ਼ੇਸ਼ ਬੁਲਾਰੇ ਸਿਵਲ ਹਸਪਤਾਲ ਨਵਾਂਸ਼ਹਿਰ ਤੋਂ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ ਰਾਜਨ ਸ਼ਾਸਤਰੀ ਨੇ ਮੌਕੇ ਤੇ ਹਾਜ਼ਰ ਆਈ ਟੀ ਆਈ ਦੇ ਵਿਦਿਆਰਥੀਆਂ ਤੇ ਪਤਵੰਤਿਆਂ ਨੂੰ ਨਸ਼ਿਆਂ ਨਾਲ ਹੋ ਰਹੇ ਨੁਕਸਾਨ ਅਤੇ ਇਨ੍ਹਾਂ ਦੀ ਰੋਕਥਾਮ ਬਾਰੇ ਆਪਣੇ ਕੀਮਤੀ ਵਿਚਾਰ ਪੇਸ਼ ਕੀਤੇ। ਉਨ੍ਹਾਂ ਢੁਕਵੀਂ ਸ਼ਬਦਾਬਲੀ ਰਾਹੀਂ ਆਪਣੀ ਜ਼ਿੰਦਗੀ ਦੇ ਤਜਰਬੇ ਸਾਂਝੇ ਕੀਤੇ। ਡਾਕਟਰ ਸ਼ਾਸਤਰੀ ਨੇ ਕਿਹਾ ਕਿ ਕਦੇ ਵੀ ਆਪਣੇ ਬੱਚਿਆਂ ਨੂੰ ਇਕਾਂਤ ਵਿੱਚ ਨਾ ਛੱਡੋ ਤੇ ਉਨ੍ਹਾਂ ਨੂੰ ਬੇਲੋੜੇ ਮੋਬਾਈਲ ਫੋਨ ਦੀ ਵਰਤੋਂ ਕਰਨ ਤੋਂ ਦੂਰ ਰੱਖੋ। ਇਸ ਮੌਕੇ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਨੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਪਤਿਤ ਪੁਣੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਡਾਇਰੈਕਟਰ ਚਮਨ ਸਿੰਘ ਨੇ ਕਿਹਾ ਕਿ ਸਾਨੂੰ ਇਸ ਅਲਾਮਤ ਤੋਂ ਦੂਰ ਰਹਿ ਕੇ ਧਾਰਮਿਕ ਬਿਰਤੀ ਵਾਲੇ ਇਨਸਾਨ ਬਣਕੇ ਆਪਣੇ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ।ਅੱਜ ਦੇ ਇਸ ਸੈਮੀਨਾਰ ਦੌਰਾਨ ਸਮਾਜ ਸੇਵੀ ਸੰਸਥਾਵਾਂ ਜਿਨ੍ਹਾਂ ਵਿੱਚ ਮਝੂਰ ਦੋਆਬਾ ਫਿਲਮ ਪ੍ਰੋਡਕਸ਼ਨ ਦੇ ਸੁਰਜੀਤ ਮਝੂਰ, ਉਪਕਾਰ ਕੋਆਰਡੀਨੇਸ਼ਨ ਸੋਸਾਇਟੀ ਦੇ ਪ੍ਰਿੰਸੀਪਲ ਜਸਪਾਲ ਸਿੰਘ ਗਿੱਦਾ, ਰੋਡ ਸੇਫਟੀ ਜਾਗਰੂਕਤਾ ਸੋਸਾਇਟੀ ਅਤੇ ਬਲੱਡ ਬੈਂਕ ਨਵਾਂਸ਼ਹਿਰ ਦੇ ਪ੍ਰਧਾਨ ਗੁਰਿੰਦਰ ਸਿੰਘ ਤੂਰ ਅਤੇ ਮਨੁੱਖੀ ਅਧਿਕਾਰ ਸੰਗਠਨ ਦੇ ਦੇਸ਼ਰਾਜ ਬਾਲੀ ਅਤੇ ਵਾਸਦੇਵ ਪਰਦੇਸੀ ਨੇ ਆਪਣੇ ਵਿਚਾਰ ਪੇਸ਼ ਕੀਤੇ। ਮੰਚ ਸੰਚਾਲਨ ਦੀ ਭੂਮਿਕਾ ਪ੍ਰਿੰਸੀਪਲ ਜਸਪਾਲ ਸਿੰਘ ਗਿੱਦਾ ਵਲੋਂ ਬਾਖੂਬੀ ਨਿਭਾਈ। ਇਸ ਮੌਕੇ ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਦੇ ਅਫਸਰਾਂ ਤੋਂ ਇਲਾਵਾ ਬੁੱਧੀਜੀਵੀ ਵਰਗ ਹਾਜ਼ਰ ਰਿਹਾ। ਅੱਜ ਦੇ ਸੈਮੀਨਾਰ ਮੌਕੇ ਨਸ਼ਿਆਂ ਨੂੰ ਖਤਮ ਕਰਨ ਲਈ ਦਰਸਾਉਂਦਾ ਹ
ਵਾਸਦੇਵ ਪਰਦੇਸੀ ਦਾ ਗਾਣਾ " ਪੁੱਤ ਨਸ਼ਿਆਂ ਨੇ ਖਾ ਲਏ" ਮੁੱਖ ਮਹਿਮਾਨ ਡੀ ਐਸ ਪੀ ਰਾਜ ਕੁਮਾਰ ਵੱਲੋਂ ਲੋਕ ਅਰਪਣ ਕੀਤਾ ਗਿਆ। ਡਾਕਟਰ ਚਮਨ ਸਿੰਘ ਨੇ ਮੁੱਖ ਮਹਿਮਾਨ ਤੇ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ।ਉਪਰੰਤ ਆਈਆਂ ਹੋਈਆਂ ਸਮਾਜ ਸੇਵੀ ਸੰਸਥਾਵਾਂ ਤੇ ਬਾਕੀ ਪਤਵੰਤਿਆਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਅਜਿਹੇ ਸੈਮੀਨਾਰ ਕਰਨ ਦੀ ਗੱਲ ਕਹੀ। ਵਿਦਿਆਰਥਣ ਸਪਨਾ ਰਾਣੀ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਸਬੰਧੀ ਕਵਿਤਾ ਪੇਸ਼ ਕੀਤੀ ਗਈ। ਅਖੀਰ ਵਿੱਚ ਰੈਡ ਕਰਾਸ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਵਲੋਂ ਸਾਰਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ।ਇਸ ਵਿਸ਼ੇਸ਼ ਸੈਮੀਨਾਰ ਦੌਰਾਨ ਉਪਕਾਰ ਕੋਆਰਡੀਨੇਸ਼ਨ ਸੋਸਾਇਟੀ ਵਲੋਂ ਜਸਪਾਲ ਸਿੰਘ ਗਿੱਦਾ, ਸੁਰਜੀਤ ਕੌਰ ਡੁਲਕੂ, ਨਰਿੰਦਰ ਸਿੰਘ ਭਾਰਟਾ, ਦੇਸ ਰਾਜ ਬਾਲੀ, ਡਾ ਅਵਤਾਰ ਸਿੰਘ ਦੇਣੋਵਾਲ ਕਲਾਂ, ਬਲਵਿੰਦਰ ਸਿੰਘ ਨਾਨੋਵਾਲ, ਸ਼ਮਾ ਮੱਲ੍ਹਨ, ਸੁਖਵਿੰਦਰ ਕੌਰ ਸੁੱਖੀ, ਸੀਨੀਅਰ ਸਿਟੀਜਨ ਐਸੋਸੀਏਸ਼ਨ ਵਲੋਂ ਡਾ. ਜੇ.ਡੀ.ਵਰਮਾ, ਸੁਭਾਸ਼ ਅਰੋੜਾ, ਬੀ.ਡੀ.ਸੀ.ਦੇ ਬਾਨੀ ਪ੍ਰਧਾਨ ਜੀ. ਐਸ ਤੂਰ, ਮਨੁੱਖੀ ਅਧਿਕਾਰ ਸੰਗਠਨ ਤੋਂ ਵਾਸਦੇਵ ਪ੍ਰਦੇਸੀ, ਹਰਜੀਤ ਸਿੰਘ,ਦੇਸ ਰਾਜ ਬਾਲੀ ਸੁਰਜੀਤ ਸਿੰਘ ਮਝੂਰ ਕਲਾਂ, ਪ੍ਰਮੋਦ ਭਾਰਤੀ ਪੱਤਰਕਾਰ, ਹਰਿੰਦਰ ਸਿੰਘ ਪੱਤਰਕਾਰ, ਆਈ ਟੀ ਆਈ (ਇ) ਤੋਂ ਮੈਡਮ ਪੂਜਾ ਸ਼ਰਮਾ ਤੇ ਅੰਜਨਾ ਕੁਮਾਰੀ,ਆਈ ਟੀ ਆਈ (ਨੋਡਲ) ਤੋਂ ਓਮਕਾਰ ਸਿੰਘ ਸ਼ੀਂਹਮਾਰ ਪ੍ਰਿੰਸੀਪਲ, ਰਾਜਿੰਦਰ ਕੁਮਾਰ, ਰਣਜੀਤ ਕੁਮਾਰ , ਪ੍ਰੋਗਰਾਮ ਆਫੀਸਰ ਜਤਿੰਦਰ ਕਾਟਲ,ਪੱਤਰਕਾਰ ਬਹਾਦਰ ਚੰਦ ਅਰੋੜਾ ਆਦਿ ਹਾਜ਼ਰ ਸਨ।

ਪੰਜਾਬ ਮੰਡੀ ਬੋਰਡ ਵੱਲੋਂ ਢਾਹਾਂ ਕਲੇਰਾਂ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਿੰਕ ਸੜਕ ਦੇ ਨਿਰਮਾਣ ਦੀ ਆਰੰਭਤਾ

ਪੰਜਾਬ ਮੰਡੀ ਬੋਰਡ ਵੱਲੋਂ ਢਾਹਾਂ ਕਲੇਰਾਂ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਿੰਕ ਸੜਕ ਦੇ ਨਿਰਮਾਣ ਦੀ ਆਰੰਭਤਾ
ਬੰਗਾ 26 ਜੂਨ () ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਗਤੀਸ਼ੀਲ ਵਿਕਾਸ ਅਗਵਾਈ ਵਿੱਚ ਅਤੇ ਸ. ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਦੇ ਉਦੱਮਾਂ ਨਾਲ ਪੰਜਾਬ ਦੀਆਂ ਮੰਡੀਆਂ ਅਤੇ ਪੇਂਡੂ ਖੇਤਰਾਂ ਦਾ ਵਿਕਾਸ ਜ਼ੋਰਾਂ ਨਾਲ ਹੋ ਰਿਹਾ ਹੈ । ਇਹਨਾਂ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਸ. ਬਰਸਟ ਦੇ ਉਚੇਚੇ ਯਤਨਾਂ ਸਦਕਾ ਢਾਹਾਂ ਕਲੇਰਾਂ ਵਿਖੇ ਨੈਸ਼ਨਲ ਹਾਈਵੇ ਬੰਗਾ-ਫਗਵਾੜਾ ਸੜਕ ਤੋਂ  ਪਿੰਡ ਕਲੇਰਾਂ ਨੂੰ ਜਾਂਦੀ ਸੜਕ ਤੋਂ ਪਿੰਡ ਬਾਹੜੋਵਾਲ, ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ  ਸ਼ਮਸ਼ਾਨ ਘਾਟ ਢਾਹਾਂ ਨੂੰ ਜਾਂਦੀਆਂ ਲਿੰਕ ਸੜਕਾਂ ਦੇ ਨਿਰਮਾਣ ਕਾਰਜ ਦੀ ਆਰੰਭਤਾ ਅਰਦਾਸ ਉਪੰਰਤ ਹੋਈ । ਆਧੁਨਿਕ ਤਕਨੀਕ ਨਾਲ ਬਣਨ ਵਾਲੀ ਕੰਟਰੀਟ ਦੀ ਇਸ ਸੜਕ 'ਤੇ 40 ਲੱਖ ਰੁਪਏ ਦੀ ਲਾਗਤ ਆਵੇਗੀ ।  ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੇ ਫੋਨ ਸੁਨੇਹੇ ਅਨੁਸਾਰ ਇਹ ਆਧੁਨਿਕ ਲਿੰਕ ਸੜਕ ਰਿਕਾਰਡ ਸਮੇਂ ਵਿੱਚ ਤਿਆਰ ਕੀਤੀ ਜਾਵੇਗੀ ਅਤੇ ਇਸ ਦੇ ਨਵੀਂ ਬਣਨ ਨਾਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ, ਹਸਪਤਾਲ ਢਾਹਾਂ ਕਲੇਰਾਂ ਨੂੰ ਆਣ ਵਾਲੇ ਮਰੀਜ਼ਾਂ ਨੂੰ ਅਤੇ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿਚ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਪੰਜਾਬ ਸਰਕਾਰ ਅਤੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦਾ ਢਾਹਾਂ ਕਲੇਰਾਂ ਵਿਖੇ ਲਿੰਕ ਰੋਡ ਦੇ ਨਿਰਮਾਣ ਦੇ ਸ਼ੁੱਭ ਕਾਰਜ ਦੀ ਆਰੰਭਤਾ ਕਰਵਾਉਣ ਲਈ ਹਾਰਦਿਕ ਧੰਨਵਾਦ ਕੀਤਾ । ਇਸ ਮੌਕੇ ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ ਗੁਰੂ ਨਾਨਕ ਮਿਸ਼ਨ ਪਬਲਿਕ ਸੀ.ਸੈ. ਸਕੂਲ ਢਾਹਾਂ ਕਲੇਰਾਂ, ਸ੍ਰੀ ਗੌਰਵ ਭੱਟੀ ਕਾਰਜਕਾਰੀ ਇੰਜੀਨੀਅਰ, ਸ੍ਰੀ ਸੰਦੀਪ ਜੱਸੀ ਐਸ.ਡੀ.ਓ., ਸ. ਚਰਨਜੀਤ ਸਿੰਘ ਜੇ.ਈ., ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਇੰਜੀ: ਭੁਪਿੰਦਰ ਸਿੰਘ, ਰੋਡ ਇੰਜੀ: ਸੰਦੀਪ ਕੁਮਾਰ, ਸ. ਗੁਰਮੱਖ ਸਿੰਘ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ ।
ਤਸਵੀਰ : ਢਾਹਾਂ ਕਲੇਰਾਂ ਵਿਖੇ ਲਿੰਕ ਰੋਡ ਦੇ ਨਿਰਮਾਣ ਕਾਰਜ ਦੀ ਆਰੰਭਤਾ ਦੀ ਅਰਦਾਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਅਤੇ ਹੋਰ ਪਤਵੰਤੇ

Tuesday, 24 June 2025

ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਆਧੁਨਿਕ ਖੇਤੀ ਵੱਲ ਇਕ ਸੁਚਾਰੂ ਕਦਮ- ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ

ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਆਧੁਨਿਕ ਖੇਤੀ ਵੱਲ ਇਕ ਸੁਚਾਰੂ ਕਦਮ- ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ  
ਨਵਾਂਸ਼ਹਿਰ 24 ਜੂਨ - ਭਾਰਤ ਸਰਕਾਰ ਵੱਲੋਂ ਵਿਕਸਿਤ ਭਾਰਤ 2047” ਦੇ ਦ੍ਰਿਸ਼ਟੀਕੋਣ ਤਹਿਤ ਖੇਤੀਬਾੜੀ ਨੂੰ ਆਧੁਨਿਕ, ਲਾਭਕਾਰੀ ਅਤੇ ਟਿਕਾਊ ਬਣਾਉਣ ਲਈ “ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ 2025” ਦੀ ਸ਼ੁਰੂਆਤ ਕੀਤੀ ਗਈ । ਜਿਸਦੇ ਤਹਿਤ ਭਾਰਤ ਸਰਕਾਰ ਦੇ ਖੇਤੀ ਨਾਲ ਸੰਬੰਧਿਤ ਅਦਾਰਿਆਂ ਦੇ ਵਿਗਿਆਨੀ ਭਾਰਤੀ ਖੇਤੀ ਖੋਜ ਪ੍ਰੀਸ਼ਦ, ਕੇ.ਵੀ.ਕੇ, ਸੂਬੇ ਦੀਆਂ ਖੇਤੀ ਯੂਨੀਵਰਸਿਟੀਆਂ, ਰਾਜਾਂ ਦੇ ਖੇਤੀ ਵਿਭਾਗ ਤੇ ਸਹਿਯੋਗੀ ਅਦਾਰੇ ਨਿਰਦੇਸ਼ਕ ਪੀ ਏ ਯੂ ਲੁਧਿਆਣਾ ਅਤੇ ਨਿਰਦੇਸ਼ਕ ਅਟਾਰੀ, ਲੁਧਿਆਣਾ, ਜੀ ਦੀ ਯੋਗ ਅਗਵਾਈ ਵਿੱਚ ਸਿੱਧੇ ਤੌਰ ਤੇ ਕਿਸਾਨਾਂ ਦੇ ਰੂਬਰੂ ਹੋਏ ਅਤੇ ਕਿਸਾਨਾਂ ਨੂੰ ਆਧੁਨਿਕ ਖੇਤੀਬਾੜ੍ਹੀ ਦੀਆਂ ਤਕਨੀਕਾਂ, ਨਵੇਂ ਬੀਜਾਂ, ਖਾਦਾਂ, ਖੇਤੀ ਸੰਦਾਂ ਆਦਿ ਬਾਰੇ ਜਾਣਕਾਰੀ ਦਿੱਤੀ ਗਈ। ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਦੇ ਡਾਇਰੈਕਟਰ ਡਾਕਟਰ ਪ੍ਰਦੀਪ ਕੁਮਾਰ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਕੇਂਦਰੀ ਖੇਤੀਬਾੜ੍ਹੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਜੀ ਵੱਲੋਂ 29 ਮਈ 2025 ਨੂੰ ਇਹ ਮੁਹਿੰਮ ਸ਼ੁਰੂ ਕੀਤੀ ਜੋ ਕਿ 12 ਜੂਨ 2025 ਤੱਕ ਚੱਲੀ, ਜਿਸ ਰਾਂਹੀ “ਲੇਬ ਤੋਂ ਲੈਂਡ' ਦੇ ਸਿਧਾਂਤ ਅਨੁਸਾਰ ਖੇਤੀ ਖੋਜਾਂ ਨੂੰ ਕਿਸਾਨਾਂ ਦੇ ਖੇਤਾ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਦੇਸ਼ ਦੇ 700 ਤੋਂ ਵੱਧ ਜਿਲ੍ਹਿਆਂ,ਲਗਭਗ 65 ਹਜਾਰ ਪਿੰਡਾਂ ਅਤੇ 1.5 ਕਰੋੜ ਕਿਸਾਨਾਂ ਨਾਲ ਰਾਬਤਾ ਖੇਤੀ ਕਰਨ ਲਈ ਵਿਗਿਆਨੀਆਂ ਦੀਆਂ 2170 ਟੀਮਾਂ ਵੱਲੋਂ ਪਹੁੰਚ ਕੀਤੀ ਗਈ। ਜਿੱਥੇ ਇਸ ਮੁਹਿੰਮ ਤਹਿਤ ਵਿਗਿਆਨੀਆਂ‌ ਵੱਲੋਂ ਪੂਰੇ ਭਾਰਤ ਦੇ ਕਿਸਾਨਾਂ ਕੋਲ ਪਹੁੰਚ ਕੀਤੀ ਉੱਥੇ ਪੰਜਾਬ ਵਿੱਚ ਵੀ ਇਸ ਅਭਿਆਨ ਤਹਿਤ ਪੂਰੇ ਪੰਜਾਬ ਦੇ ਕਿਸਾਨਾਂ ਨਾਲ ਪੀਏਯੂ ਦੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੇ ਵਿਗਿਆਨੀਆਂ ਵੱਲੋਂ ਪਹੁੰਚ ਕੀਤੀ ਗਈ। ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਜੇਕਰ ਖੇਤੀਬਾੜ੍ਹੀ ਵਿੱਚ ਆ ਰਹੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਲਿਆ ਜਾਵੇ ਤਾਂ ਪੰਜਾਬ ਵਿੱਚ ਖੇਤੀਬਾੜ੍ਹੀ ਦਾ ਭਵਿੱਖ ਬਹੁਤ ਸ਼ਾਨਦਾਰ ਹੋ ਸਕਦਾ ਹੈ। ਪੰਜਾਬ ਦੀ ਖੇਤੀਬਾੜ੍ਹੀ ਨੂੰ ਪ੍ਰਫੁਲਿਤ ਕਰਨ ਵਿੱਚ ਪੰਜਾਬ ਖੇਤੀਬਾੜ੍ਹੀ ਯੂਨੀਵਰਸਿਟੀ ਅਤੇ ਪੀਏਯੂ ਦੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਨੇ ਬਹੁਤ ਵੱਡਾ ਰੋਲ ਅਦਾ ਕੀਤਾ ਹੈ। ਇਸ ਮੁਹਿੰਮ ਤਹਿਤ ਪੰਜਾਬ ਦੇ ਖੇਤੀ ਵਿਗਿਆਨੀਆਂ ਨੇ ਪਿੰਡ -2 ਤੱਕ ਪਹੁੰਚ ਕੀਤੀ ਹੈ। ਆਮ ਤੌਰ ਤੇ ਵਿਗਿਆਨੀ ਲੈਬਾਂ ਵਿੱਚ ਖੋਜਾਂ ਕਰਨ ਤੱਕ ਸੀਮਤ ਰਹਿੰਦੇ ਹਨ ਅਤੇ ਕਈ ਵਾਰੀ ਜ਼ਮੀਨੀ ਮੁਸ਼ਕਿਲਾਂ ਤੋਂ ਅਸਿੱਧੇ ਤੌਰ ਤੇ ਦੌਰ ਨਾਲ ਜਾਣੂ ਹੁੰਦੇ ਹਨ ਪਰ ਇਸ ਮੁਹਿੰਮ ਤਹਿਤ ਵਿਗਿਆਨੀਆਂ ਨੂੰ ਸਿੱਧੇ ਰੂਪ ਵਿੱਚ ਕਿਸਾਨਾਂ ਨਾਲ ਅਤੇ ਕਿਸਾਨਾਂ ਨੂੰ ਸਿੱਧੇ ਤੌਰ ਤੇ ਵਿਗਿਆਨੀਆਂ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਿਆ ਹੈ। ਇਸ ਨਾਲ ਵਿਗਿਆਨੀਆਂ ਨੇ ਸਿੱਧੇ ਤੌਰ ਤੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੀ ਨਬਜ਼ ਫੜੀ ਹੈ। ਨਵੀਆਂ ਖੋਜਾਂ ਰਾਹੀਂ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ ਹੈ । ਇਸ ਮੁਹਿੰਮ ਵਿੱਚ ਪੰਜਾਬ ਦੇ ਕਿਸਾਨਾਂ ਵੱਲੋਂ ਉਨ੍ਹਾਂ ਨੂੰ ਖੇਤੀ ਵਿੱਚ ਆ ਰਹੀਆਂ ਮੁਸ਼ਕਿਲਾਂ ਜਿਵੇਂ ਕਿ ਪਰਾਲੀ ਦੀ ਸਮੱਸਿਆ, ਬੀਜਾਂ ਦੀ ਸਮੱਸਿਆ, ਨਵੀਆਂ ਤਕਨੀਕਾਂ ਨੂੰ ਅਪਣਾਉਣ ਦੀ ਜਰੂਰਤ, ਖੇਤੀ ਵਿਭਿੰਨਤਾ, ਖੇਤੀ ਉਤਪਾਦਨ, ਖੇਤੀ ਵਿੱਚ ਆ ਰਹੇ ਖਰਚ, ਮੰਡੀਕਰਨ ਫਸਲਾਂ ਦੀ ਕੀਮਤਾਂ ਆਦਿ ਬਾਰੇ ਵਡਮੁੱਲੀ ਜਾਣਕਾਰੀ ਦਿੱਤੀ ਗਈ। ਵਿਗਿਆਨੀਆਂ ਵੱਲੋਂ ਇਸ ਮੁਹਿੰਮ ਦੇ ਉਦੇਸ਼ਾਂ ਤਹਿਤ ਖੇਤੀ ਵਿੱਚ ਆਧੁਨਿਕਤਾ ਲੈ ਕੇ ਆਉਣ ਲਈ ਨਵੇਂ ਤਕਨੀਕੀ ਸਾਧਨਾਂ ਦੀ ਵਰਤੋਂ, ਮਿੱਟੀ ਦੀ ਜਾਂਚ ਅਤੇ ਪਾਣੀ ਦੀ ਸੁਚੱਜੀ ਵਰਤੋਂ, ਟਿਕਾਊ ਖੇਤੀ ਦੇ ਢੰਗ, ਫਸਲੀ ਚੱਕਰ ਵਿੱਚ ਸੁਧਾਰ,ਜੈਵਿਕ ਅਤੇ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ, ਰਹਿੰਦ ਖੂੰਦ ਅਤੇ ਪਰਾਲੀ ਸੰਭਾਲ ਦੇ ਨਵੇਂ ਢੰਗ, ਕਿਸਾਨਾਂ ਦੀ ਆਮਦਨ ਵਧਾਉਣ, ਮੰਡੀਕਰਨ ਦੇ ਆਧੁਨਿਕ ਤਰੀਕੇ, ਐਗਰੀ-ਬਿਜ਼ਨਸ ਅਤੇ ਐਗਰੀ-ਸਟਾਰਟਅਪਜ਼ ਨੂੰ ਉਤਸ਼ਾਹਿਤ ਕਰਨ, ਸਰਕਾਰ ਦੀਆਂ ਸਕੀਮਾਂ ਦੀ ਜਾਣਕਾਰੀ, ਕਿਸਾਨ ਬੀਬੀਆਂ ਅਤੇ ਨੌਜਵਾਨਾਂ ਦੀ ਖੇਤੀ ਵਿੱਚ ਹਿੱਸੇਦਾਰੀ ਵਧਾਉਣ, ਕਿਸਾਨਾਂ ਨੂੰ ਸਵੈ-ਰੋਜ਼ਗਾਰ ਅਤੇ ਘਰੇਲੂ ਉੱ ਉਦਯੋਗ ਵੱਲ ਪ੍ਰੇਰਿਤ ਕਰਨ ਜਿਹੀਆਂ ਜਾਣਕਾਰੀਆਂ ਦਿੱਤੀਆਂ ਗਈਆਂ ਹਨ। ਜਿਸਦੇ ਸਿੱਟੇ ਵਜੋਂ ਪਿੰਡਾਂ ਵਿੱਚ ਕਿਸਾਨਾਂ, ਨੌਜਵਾਨਾਂ ਅਤੇ ਮਹਿਲਾਵਾਂ ਵੱਲੋਂ ਇਸ ਮੁਹਿੰਮ ਤਹਿਤ ਪਹੁੰਚੇ ਵਿਗਿਆਨੀਆਂ ਵੱਲੋਂ ਦਿੱਤੀ ਜਾ ਰਹੀ ਜਾਣਕਾਰੀ ਵੱਲ ਖਾਸ ਰੁਚੀ ਦਿਖਾਈ ਗਈ ਹੈ ਅਤੇ ਆਧੁਨਿਕ ਖੇਤੀ ਅਪਣਾਉਣ ਵੱਲ ਆਕਰਸ਼ਿਕ ਹੋਏ।ਇਹ ਆਸ ਕੀਤੀ ਜਾ ਸਕਦੀ ਹੈ ਕਿ ਪੰਜਾਬ ਦੇ ਕਿਸਾਨ, ਖਾਸ ਕਰਕੇ ਨੌਜਵਾਨ ਅਤੇ ਔਰਤਾਂ, ਇਸ ਮੁਹਿੰਮ ਦਾ ਹਿੱਸਾ ਬਣ ਕੇ ਵਿਕਸਿਤ ਭਾਰਤ 2047ਦੇ ਸੁਪਨੇ ਨੂ ਸਾਕਾਰ ਕਰਨਗੇ।

ਢਾਹਾਂ ਕਲੇਰਾਂ ਹਸਪਤਾਲ ਵਿਖੇ ਯੂਰੋਲੌਜੀ ਵਿਭਾਗ ਵਿਚ ਗੁਰਦਿਆਂ ਦੀਆਂ ਬਿਮਾਰੀਆਂ, ਪੱਥਰੀਆਂ ਤੇ ਪਿਸ਼ਾਬ ਦੇ ਰੋਗਾਂ ਦਾ 15 ਦਿਨਾਂ ਫਰੀ ਚੈੱਕਅੱਪ ਕੈਂਪ ਮਿਤੀ 1 ਜੁਲਾਈ ਤੋਂ

ਢਾਹਾਂ ਕਲੇਰਾਂ ਹਸਪਤਾਲ ਵਿਖੇ ਯੂਰੋਲੌਜੀ ਵਿਭਾਗ ਵਿਚ ਗੁਰਦਿਆਂ ਦੀਆਂ ਬਿਮਾਰੀਆਂ,
ਪੱਥਰੀਆਂ ਤੇ ਪਿਸ਼ਾਬ ਦੇ ਰੋਗਾਂ ਦਾ 15 ਦਿਨਾਂ ਫਰੀ ਚੈੱਕਅੱਪ ਕੈਂਪ ਮਿਤੀ 1 ਜੁਲਾਈ ਤੋਂ

ਬੰਗਾ , 24 ਜੂਨ ( ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ 
ਯੂਰੋਲੌਜੀ ਵਿਭਾਗ ਵਿਚ ਗੁਰਦਿਆਂ ਦੀਆਂ ਬਿਮਾਰੀਆਂ ਦਾ, ਪੱਥਰੀਆਂ ਦਾ ਅਤੇ ਪਿਸ਼ਾਬ ਦੇ ਰੋਗਾਂ ਦਾ 15 ਦਿਨਾਂ ਫਰੀ ਚੈੱਕਅੱਪ ਕੈਂਪ ਮਿਤੀ 01 ਜੁਲਾਈ  ਦਿਨ ਮੰਗਲਵਾਰ ਨੂੰ ਸਵੇਰੇ 9 ਵਜੇ ਆਰੰਭ ਹੋ ਰਿਹਾ ਹੈ । ਇਹ ਜਾਣਕਾਰੀ ਸ. ਕੁਲਵਿੰਦਰ ਸਿੰਘ ਢਾਹਾਂ  ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਪ੍ਰੈੱਸ ਨੂੰ ਦਿੱਤੀ । ਸ. ਢਾਹਾਂ  ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਇਲਾਕੇ ਦੇ ਲੋੜਵੰਦ ਮਰੀਜ਼ਾਂ ਦੀ ਸਹੂਲਤ ਲਈ ਸਥਾਪਿਤ ਕੀਤੇ ਯੂਰੋਲੌਜੀ ਵਿਭਾਗ ਵਿਚ 01 ਜੁਲਾਈ  2025 ਤੋਂ 15 ਜੁਲਾਈ 2025 ਤੱਕ ਲਗਾਏ ਜਾ ਰਹੇ 15 ਦਿਨਾਂ ਫਰੀ ਚੈੱਕਅੱਪ ਕੈਂਪ ਵਿਚ ਗੁਰਦਿਆਂ ਦੀਆਂ ਪੱਥਰੀਆਂ, ਗਦੂਦਾਂ ਦੀਆਂ ਬਿਮਾਰੀਆਂ, ਪਿਸ਼ਾਬ ਦੀਆਂ ਬਿਮਾਰੀਆਂ, ਗੁਰਦਿਆਂ ਦੀਆਂ ਬਿਮਾਰੀਆਂ ਦਾ, ਮਰਦਾਨਾ ਕਮਜ਼ੋਰੀ, ਪਿਸ਼ਾਬ ਦੀ ਥੈਲੀ (ਬਲੈਡਰ) ਦੇ ਕੈਂਸਰ ਦੇ ਮਰੀਜ਼ਾਂ ਅਤੇ ਪੇਟ ਦੇ ਹੇਠਲੇ ਹਿੱਸੇ ਜਾਂ ਵੱਖੀ ਵਿਚ ਦਰਦਾਂ ਦੀ ਬਿਮਾਰੀਆਂ ਦਾ ਫਰੀ ਚੈੱਕਅੱਪ ਹਸਪਤਾਲ ਦੇ ਯੂਰੋਲੌਜੀ ਮਾਹਿਰ ਡਾਕਟਰ ਡਾ. ਅਮਿਤ ਸੰਧੂ ਐਮ.ਐਸ., ਐਮ.ਸੀ.ਐਚ. ਵੱਲੋਂ ਰੋਜ਼ਾਨਾ 9 ਵਜੇ ਤੋਂ 1 ਵਜੇ ਤੱਕ ਕੀਤਾ ਜਾਵੇਗਾ । ਕੈਂਪ ਦੌਰਾਨ ਮਰੀਜ਼ਾਂ ਦੀ ਰਜਿਟਰੇਸ਼ਨ ਮੁਫਤ ਹੋਵੇਗੀ ਅਤੇ ਅਲਟਰਾ ਸਾਊਂਡ ਸਕੈਨ ਸਿਰਫ 300/- ਰੁਪਏ ਵਿਚ ਕੀਤਾ ਜਾਵੇਗਾ । ਇਸ ਤੋਂ ਇਲਾਵਾ ਕੈਂਪ ਮਰੀਜ਼ਾਂ ਨੂੰ ਹਸਪਤਾਲ ਵੱਲੋਂ ਲੈਬ ਟੈਸਟ ਜਿਵੇਂ ਪੀ ਐਸ ਏ, ਆਰ ਐਫ ਟੀ, ਸੀ ਬੀ ਸੀ ਅਤੇ ਪਿਸ਼ਾਬ ਦੇ ਟੈਸਟਾਂ ਵਿਚ 50 ਫੀਸਦੀ ਛੋਟ ਦਿੱਤੀ ਜਾ ਰਹੀ ਹੈ । ਇਸ ਮੌਕੇ ਲੋੜਵੰਦ ਮਰੀਜ਼ਾਂ ਦੇ ਅਪਰੇਸ਼ਨ ਵੀ ਰਿਆਇਤੀ ਦਰਾਂ ਵਿਚ ਕੀਤੇ ਜਾਣਗੇ । ਉਹਨਾਂ ਨੇ ਸਮੂਹ ਇਲਾਕਾ ਨਿਵਾਸੀ ਲੋੜਵੰਦ ਮਰੀਜ਼ਾਂ ਨੂੰ 1 ਜੁਲਾਈ ਤੋਂ ਆਰੰਭ ਹੋ ਰਹੇ 15 ਦਿਨਾਂ ਗੁਰਦਿਆਂ ਦੀਆਂ ਬਿਮਾਰੀਆਂ, ਪੱਥਰੀਆਂ ਤੇ ਪਿਸ਼ਾਬ ਦੇ ਰੋਗਾਂ ਦੇ ਫਰੀ ਚੈੱਕਅੱਪ ਕੈਂਪ ਦਾ ਲਾਭ ਉਠਾਉਣ ਦੀ ਅਪੀਲ ਕੀਤੀ । ਇਸ ਮੌਕੇ ਸ. ਜੋਗਿੰਦਰ ਸਿੰਘ ਸਾਧੜਾ ਸੀਨੀਅਰ ਮੀਤ ਪ੍ਰਧਾਨ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਸੀਨੀਅਰ ਯੂਰੋਲੋਜਿਸਟ ਡਾ. ਅਮਿਤ ਸੰਧੂ ਐਮ ਐਸ, ਐਮ ਸੀ ਐਚ(ਯੂਰੋਲੌਜੀ) ਅਤੇ ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : 01 ਜੁਲਾਈ ਮੰਗਲਵਾਰ ਤੋਂ ਢਾਹਾਂ ਕਲੇਰਾਂ ਹਸਪਤਾਲ ਵਿਖੇ ਲੱਗ ਰਹੇ 15 ਦਿਨਾਂ ਯੂਰੋਲੋਜੀ ਦੇ ਫਰੀ ਚੈੱਕਅੱਪ ਕੈਂਪ ਬਾਰੇ ਜਾਣਕਾਰੀ ਦੇਣ ਦਿੰਦੇ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ 
ਪ੍ਰਧਾਨ ਸ. ਜੋਗਿੰਦਰ ਸਿੰਘ ਸਾਧੜਾ  ਸੀਨੀਅਰ ਮੀਤ ਪ੍ਰਧਾਨ ਅਤੇ  ਮਾਹਿਰ ਡਾਕਟਰ ਸਾਹਿਬਾਨ

ਬਾਕਸ ਲਈ : ਕੈਂਪ ਦੌਰਾਨ ਅਲਟਰਾ ਸਾਊਂਡ ਸਕੈਨ ਸਿਰਫ 300/- ਰੁਪਏ ਵਿਚ ਅਤੇ ਲੈਬ ਟੈਸਟ ਪੀ ਐਸ ਏ, ਆਰ ਐਫ ਟੀ, ਸੀ ਬੀ ਸੀ, ਪਿਸ਼ਾਬ ਦੇ ਟੈਸਟਾਂ ਵਿਚ 50% ਛੋਟ

ਉਪਕਾਰ ਸੋਸਾਇਟੀ ਵਿਸ਼ਵ ਨਸ਼ਾ ਵਿਰੋਧੀ ਦਿਵਸ ਸੈਮੀਨਾਰ ਵਿੱਚ ਸ਼ਮੂਲੀਅਤ ਕਰੇਗੀ

ਉਪਕਾਰ ਸੋਸਾਇਟੀ ਵਿਸ਼ਵ ਨਸ਼ਾ ਵਿਰੋਧੀ ਦਿਵਸ ਸੈਮੀਨਾਰ ਵਿੱਚ ਸ਼ਮੂਲੀਅਤ ਕਰੇਗੀ
ਨਵਾਂਸ਼ਹਿਰ 24 ਜੂਨ - ਉਪਕਾਰ ਕੋਆਰਡੀਨੇਸ਼ਨ ਸੋਸਾਇਟੀ 26 ਜੂਨ ਨੂੰ “ਵਿਸ਼ਵ ਨਸ਼ਾ ਵਿਰੋਧੀ ਦਿਵਸ” ਸੈਮੀਨਾਰ ਵਿੱਚ ਸ਼ਮੂਲੀਅਤ ਕਰੇਗੀ ਜੋ ਕਿ ਸਥਾਨਕ ਆਈ ਟੀ ਆਈ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸੋਸਾਇਟੀ ਦੀ ਵਿਸ਼ੇਸ਼ ਮੀਟਿੰਗ ਸਥਾਨਕ ਖਾਦੀ ਭੰਡਾਰ ਵਿਖੇ ਪ੍ਰਧਾਨ ਜੇ ਐਸ ਗਿੱਦਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਕਾਰਵਾਈ ਦਾ ਸੰਚਾਲਨ ਸਕੱਤਰ ਦੇਸ ਰਾਜ ਬਾਲੀ ਵਲੋਂ ਕੀਤਾ ਗਿਆ। ਹਾਊਸ ਨੂੰ ਦੱਸਿਆ ਗਿਆ ਕਿ ਸਥਾਨਕ ਰੈੱਡ ਕਰਾਸ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ੍ਹ ਹੋਣ ਵਾਲ੍ਹੇ ਜਾਗਰੂਕਤਾ ਸੈਮੀਨਾਰ ਦੀ ਪ੍ਰਧਾਨਗੀ ਪ੍ਰਿੰਸੀਪਲ ਓਮਕਾਰ ਸਿੰਘ ਸ਼ੀਂਹਮਾਰ ਕਰਨਗੇ ਜਦ ਕਿ ਮੁੱਖ ਮਹਿਮਾਨ ਡੀ ਐਸ ਪੀ ਰਾਜ ਕੁਮਾਰ, ਵਿਸ਼ੇਸ਼ ਮਹਿਮਾਨ ਜਿਲ੍ਹਾ ਸਮਾਜਿਕ ਸੁਰੱਖਿਆ ਆਫੀਸਰ ਰਾਜ ਕਿਰਨ ਕੌਰ ਤੇ ਆਈ ਟੀ ਆਈ (ਇਸਤ੍ਰੀਆਂ) ਦੀ ਆਈ ਐਮ ਸੀ ਦੇ ਚੇਅਰਮੈਨ ਗੁਰਚਰਨ ਅਰੋੜਾ ਹੋਣਗੇ। ਨਸ਼ਿਆਂ ਦੀ ਮਾਰੂ ਸਮਾਜਿਕ ਬੁਰਾਈ ਵਿਸ਼ੇ ਦੇ ਮਾਹਰ ਵਕਤਾ ਐਮ ਡੀ ਮਨੋਰੋਗ- ਚਿਕਿਸਤਕ ਡਾ ਰਾਜਨ ਸ਼ਾਸ਼ਤਰੀ (ਸਿਵਲ ਹਸਪਤਾਲ) ਹੋਣਗੇ। ਸੋਸਾਇਟੀ ਵਲੋਂ ਕਟਾਈ ਸਿਲਾਈ ਟ੍ਰੇਨਿੰਗ ਸੈਂਟਰ ਦੇ ਸੰਚਾਲਨ ਵਾਰੇ ਸਤੁੰਸ਼ਟੀ ਪ੍ਰਗਟ ਕੀਤੀ ਗਈ ਇਸ ਮੌਕੇ “ਬਾਲੀ ਜਠੇਰੇ ਪ੍ਰਬੰਧਕ ਕਮੇਟੀ ਮੁਜੱਫਰਪੁਰ” ਵਲੋਂ ਦੋ ਵਿਸ਼ੇਸ਼ ਸਿਲਾਈ ਮਸ਼ੀਨਾਂ ਦੇ ਸਹਿਯੋਗ ਵਾਰੇ ਜਾਣੂ ਕਰਵਾਇਆ ਗਿਆ। ਸੋਸਾਇਟੀ ਵਲੋਂ ਛੁੱਟੀਆਂ ਉਪ੍ਰੰਤ ਜਿਲ੍ਹੇ ਭਰ ਦੇ ਵਿਦਿਅਕ ਅਦਾਰਿਆਂ ਵਿੱਚ ਸਮਾਜਿਕ ਬੁਰਾਈਆਂ ਦੀ ਰੋਕਥਾਮ ਲਈ ਪੰਦਰਵਾੜਾ ਜਾਗਰੂਕਤਾ ਪ੍ਰੈਜੈਕਟ ਆਰੰਭ ਕੀਤੇ ਜਾਣਗੇ। ਮੀਟਿੰਗ ਵਿੱਚ ਪ੍ਰਧਾਨ ਜੇ ਐਸ ਗਿੱਦਾ, ਮੀਤ ਪ੍ਰਧਾਨ ਸੁਰਜੀਤ ਕੌਰ ਡੂਲਕੂ, ਸਕੱਤਰ ਦੇਸ ਰਾਜ ਬਾਲੀ, ਬੁਲਾਰਾ ਮਾ: ਨਰਿੰਦਰ ਸਿੰਘ ਭਾਰਟਾ, ਕੈਸ਼ੀਅਰ ਬੀਰਬਲ ਤੱਖੀ, ਪ੍ਰੈਸ ਸਕੱਤਰ ਨਰਿੰਦਰਪਾਲ ਤੂਰ, ਪ੍ਰਿੰਸੀਪਲ ਬਿਕਰਮਜੀਤ ਸਿੰਘ, ਰਾਜਿੰਦਰ ਕੌਰ ਗਿੱਦਾ, ਸੁਖਵਿੰਦਰ ਕੌਰ ਸੁੱਖੀ, ਸਿਮਰਨਜੀਤ ਕੌਰ ਤੱਖੀ ਹਾਜਰ ਹੋਏ।

Saturday, 21 June 2025

ਸਰਕਾਰੀ ਸਕੂਲ ਲੰਗੜੋਆ ਦੇ ਵਿਦਿਆਰਥੀਆਂ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

 ਨਵਾਂਸ਼ਹਿਰ 21 ਜੂਨ - ਸੂਬਾ ਸਰਕਾਰ ਵੱਲੋਂ ਹਰ ਸਾਲ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਵੱਖ ਵੱਖ ਵਿਭਾਗਾਂ ਨੂੰ ਯੋਗ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ ਜਾਂਦੇ ਹਨ। ਇਸੇ ਲੜ੍ਹੀ ਤਹਿਤ ਚੰਡੀਗੜ੍ਹ ਰੋਡ ਤੇ ਸਥਿਤ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੇ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਮਿਲ ਕੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਦੀ ਯੋਗ ਅਗਵਾਈ ਹੇਠ ਸਕੂਲ ਦੇ ਬੱਚਿਆਂ ਅਤੇ ਸਟਾਫ ਨੇ ਸਕੂਲ ਪੁੱਜ ਕੇ ਵੱਖ ਵੱਖ ਯੋਗ ਕਿਰਿਆਵਾਂ ਕੀਤੀਆਂ। ਇਸ ਮੌਕੇ ਤੇ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਬੱਚਿਆਂ ਨੂੰ ਦੱਸਿਆ ਸਾਨੂੰ ਰਿਸ਼ਟ ਪੁਸ਼ਟ ਰਹਿਣ ਲਈ ਕਸਰਤ ਬੇਹੱਦ ਜਰੂਰੀ ਹੈ ਇਸ ਲਈ ਸਾਨੂੰ ਹਰ ਰੋਜ ਸਰੀਰਕ ਕਸਰਤ ਕਰਨੀ ਚਾਹੀਦੀ ਹੈ ਤਾਂ ਕਿ ਤਨ ਮਨ ਅਰੋਗ ਰਹੇ। ਸਕੂਲ ਬੱਚਿਆਂ ਤੇ ਸਟਾਫ ਵਲੋਂ ਯੋਗ ਆਸਨ ਕੀਤੇ ਗਏ।ਇਸ ਮੌਕੇ ਤੇ ਪ੍ਰਿੰਸੀਪਲ ਅਗਨੀਹੋਤਰੀ ਨੇ ਬੱਚਿਆਂ ਨੂੰ ਵਾਤਾਵਰਨ ਨੂੰ ਬਚਾਉਣ ਲਈ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਦਿਨੋ ਦਿਨ ਵੱਧ ਰਹੀ ਤਪਸ਼ ਅਤੇ ਗਲੋਬਲ ਵਾਰਮਿੰਗ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ। ਅੱਜ ਯੋਗ ਦਿਵਸ ਦੌਰਾਨ ਸਕੂਲ ਵਿਖੇ ਮੈਡਮ ਅਮਨਦੀਪ ਕੌਰ, ਨੀਰਜ ਬਾਲੀ, ਮੀਨਾ ਰਾਣੀ, ਜਸਵਿੰਦਰ ਕੌਰ, ਕਮਲਜੀਤ ਕੌਰ,ਨੀਰਜ ਕੌਰ,ਬਰਿੰਦਰ  ਕੌਰ, ਗੁਰਪ੍ਰੀਤ ਕੌਰ, ਗੁਰਪ੍ਰੀਤ ਸਿੰਘ,ਹਰਿੰਦਰ ਸਿੰਘ, ਨਵਨੀਤ ਸਿੰਘ, ਪਰਦੀਪ ਸਿੰਘ, ਸੁਖਵਿੰਦਰ ਲਾਲ, ਮਨਮੋਹਨ ਸਿੰਘ, ਪ੍ਰੇਮਪਾਲ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਬਲਜਿੰਦਰ ਸਿੰਘ ਅਤੇ ਕੁਲਵਿੰਦਰ ਕੁਮਾਰ,ਆਦਿ ਹਾਜ਼ਰ ਸਨ।

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਯੂਰੋਲੋਜੀ ਵਿਭਾਗ ਵਿੱਚ ਡਾ.ਅਮਿਤ ਸੰਧੂ ਸੀਨੀਅਰ ਯੂਰੋਲੋਜਿਸਟ ਨਿਯੁਕਤ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਯੂਰੋਲੋਜੀ ਵਿਭਾਗ ਵਿੱਚ ਡਾ.ਅਮਿਤ ਸੰਧੂ ਸੀਨੀਅਰ ਯੂਰੋਲੋਜਿਸਟ ਨਿਯੁਕਤ
ਬੰਗਾ 21 ਜੂਨ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਸੇਵਾਵਾਂ ਵਿਚ ਵਾਧਾ ਕਰਦੇ ਹੋਏ ਯੂਰੋਲੋਜੀ ਵਿਭਾਗ ਦੀ ਸਥਾਪਨਾ ਕੀਤੀ ਗਈ ਹੈ ਅਤੇ ਇਸ ਵਿਚ ਯੂਰੋਲੋਜੀ  ਦੇ ਮਾਹਿਰ ਡਾਕਟਰ ਅਮਿਤ ਸੰਧੂ ਐਮ.ਐਸ.,ਐਮ.ਸੀ.ਐਚ. ਨੂੰ ਸੀਨੀਅਰ ਯੂਰੋਲੋਜਿਸਟ ਨਿਯੁਕਤ ਕੀਤਾ ਗਿਆ ਹੈ । ਇਹ ਜਾਣਕਾਰੀ ਹਸਪਤਾਲ ਪ੍ਰਬੰਧਕ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦਿੱਤੀ । ਉਹਨਾਂ ਦੱਸਿਆ ਕਿ ਇਲਾਕੇ ਦੇ ਲੋੜਵੰਦ ਮਰੀਜ਼ਾਂ ਦੀ ਭਾਰੀ ਮੰਗ ਕਰਕੇ ਅਤੇ ਮਰੀਜ਼ਾਂ ਦੀ ਸਹੂਲਤ ਲਈ ਗੁਰਦਿਆਂ ਦੀਆਂ ਬਿਮਾਰੀਆਂ ਦਾ, ਪੱਥਰੀਆਂ ਦਾ ਅਤੇ ਪਿਸ਼ਾਬ ਦੇ ਰੋਗਾਂ ਦਾ ਯੂਰੋਲੋਜੀ ਵਿਭਾਗ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬਣਾਇਆ ਗਿਆ ਹੈ । ਜਿਸ ਵਿਚ ਮਾਹਿਰ ਡਾਕਟਰ ਅਮਿਤ ਸੰਧੂ  ਰੋਜ਼ਾਨਾ ਗੁਰਦਿਆਂ ਦੀਆਂ ਪੱਥਰੀਆਂ, ਗਦੂਦਾਂ ਦੀਆਂ ਬਿਮਾਰੀਆਂ, ਪਿਸ਼ਾਬ ਦੀਆਂ ਬਿਮਾਰੀਆਂ, ਗੁਰਦਿਆਂ ਦੀਆਂ ਬਿਮਾਰੀਆਂ ਦਾ, ਮਰਦਾਨਾ ਕਮਜ਼ੋਰੀ, ਪਿਸ਼ਾਬ ਦੀ ਥੈਲੀ (ਬਲੈਡਰ) ਦੇ ਕੈਂਸਰ ਦੇ ਮਰੀਜ਼ਾਂ ਅਤੇ ਪੇਟ ਦੇ ਹੇਠਲੇ ਹਿੱਸੇ ਜਾਂ ਵੱਖੀ ਵਿਚ ਦਰਦਾਂ ਦੀ ਬਿਮਾਰੀਆਂ ਦਾ ਇਲਾਜ ਅਤੇ ਅਪਰੇਸ਼ਨ ਕਰਗੇ । ਉਹਨਾਂ ਦੱਸਿਆ ਕਿ ਡਾ. ਸੰਧੂ ਯੂਰੋਲੋਜੀ ਨਾਲ ਸੰਬਧਿਤ ਹਰ ਤਰ੍ਹਾਂ ਦੀਆਂ ਬਿਮਾਰੀਆਂ ਦੇ ਇਲਾਜ ਕਰਨ ਦੇ ਮਾਹਿਰ ਅਤੇ ਤਜਰਬੇਕਾਰ ਡਾਕਟਰ ਹਨ । ਉਹਨਾਂ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੋਂ ਐਮ.ਐਸ. ਅਤੇ ਸਰਦਾਰ ਪਟੇਲ ਮੈਡੀਕਲ ਕਾਲਜ ਬੀਕਾਨੇਰ ਤੋਂ ਐਮ.ਸੀ.ਐਚ. (ਯੂਰੋਲੋਜੀ) ਦੀ ਡਿਗਰੀ ਕੀਤੀ ਹੋਈ ਹੈ ਅਤੇ ਯੂ ਕੇ ਤੋਂ ਵੀ ਵਿਸ਼ੇਸ਼ ਫੈਲੋਸ਼ਿਪ ਪ੍ਰਾਪਤ ਕੀਤੀ ਹੋਈ ਹੈ । ਇਸ ਤੋਂ ਪਹਿਲਾਂ ਉਹ ਆਈ ਵੀ ਵਾਈ (ਲਿਵਾਸਾ) ਹਸਪਤਾਲ, ਸਰਵੋਦਿਆ ਹਸਪਤਾਲ ਜਲੰਧਰ ਅਤੇ ਯੂ.ਕੇ. ਦੇ ਪ੍ਰਸਿੱਧ ਨੌਰਥੈਂਪਟਨ ਜਨਰਲ ਹਸਪਤਾਲ, ਨੌਰਥੈਂਪਟਨ, ਇੰਗਲੈਂਡ ਵਿਖੇ  ਵਧੀਆ ਇਲਾਜ ਅਤੇ ਅਪਰੇਸ਼ਨ ਕਰਕੇ ਹਜ਼ਾਰਾਂ ਮਰੀਜ਼ਾਂ ਨੂੰ ਤੰਦਰੁਸਤ ਕਰ ਚੁੱਕੇ ਹਨ । ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਡਾ. ਅਮਿਤ ਸੰਧੂ ਹੁਣ ਰੋਜ਼ਾਨਾ ਸਵੇਰੇ 09 ਵਜੇ ਤੋਂ 1 ਵਜੇ ਤੱਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਰੀਜ਼ਾਂ ਦਾ ਜਾਂਚ ਕਰਿਆ ਕਰਨਗੇ । ਇਸ ਲਈ ਹਸਪਤਾਲ ਵਿਖੇ ਯੂਰੋਲੋਜੀ ਵਿਭਾਗ ਵਿਚ ਉਕਤ ਬਿਮਾਰੀਆਂ ਦਾ ਇਲਾਜ ਅਤੇ ਅਪਰੇਸ਼ਨ ਕਰਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ । ਇਸ ਮੌਕੇ ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ,  ਡਾਕਟਰ ਅਮਿਤ ਸੰਧੂ ਐਮ.ਐਸ., ਐਮ. ਸੀ.ਐਚ., ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਜੋਤੀ ਭਾਟੀਆ ਫਰੰਟ ਡੈਕਸ ਮੈਨੇਜਰ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ :  ਡਾਕਟਰ ਅਮਿਤ ਸੰਧੂ ਐਮ.ਐਸ., ਐਮ. ਸੀ.ਐਚ., ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਪਣੀ ਓ.ਪੀ.ਡੀ. ਵਿੱਚ

ਗੁਰੂ ਨਾਨਕ ਕਾਲਜ ਆਫ ਨਰਸਿੰਗ ਕਾਲਜ ਢਾਹਾਂ ਕਲੇਰਾਂ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

ਗੁਰੂ ਨਾਨਕ ਕਾਲਜ ਆਫ ਨਰਸਿੰਗ ਕਾਲਜ ਢਾਹਾਂ ਕਲੇਰਾਂ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ
ਬੰਗਾ 21 ਜੂਨ () ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਅੰਤਰ-ਰਾਸ਼ਟਰੀ ਯੋਗ ਦਿਵਸ 2025 ਦੇ ਥੀਮ "ਇੱਕ ਧਰਤੀ, ਇੱਕ ਸਿਹਤ ਲਈ ਯੋਗ" ਤਹਿਤ ਮਨਾਇਆ ਗਿਆ । ਇਸ ਮੌਕੇ  ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਜੀਵਨ ਵਿੱਚ ਯੋਗ ਨੂੰ ਜ਼ਰੂਰ ਅਪਣਾਉਣਾ ਚਾਹੀਦਾ ਹੈ ਅਤੇ ਕਿਉਂਕਿ  ਯੋਗਾ ਆਸਣ ਕਰਨ ਨਾਲ  ਸਰੀਰ ਅਤੇ ਮਨ ਹਮੇਸ਼ਾਂ ਤੰਦਰੁਸਤ ਰਹਿੰਦਾ ਹੈ । ਨਰਸਿੰਗ ਕਾਲਜ ਦੇ ਪ੍ਰਿੰਸੀਪਲ ਰਮਨਦੀਪ ਕੌਰ ਕੰਗ ਨੇ ਨਰਸਿੰਗ ਵਿਦਿਆਰਥੀਆਂ ਦੇ ਸਹਿਯੋਗ ਨਾਲ ਸਮੂਹ ਨਰਸਿੰਗ ਵਿਦਿਆਰਥੀਆਂ, ਨਰਸਿੰਗ ਅਧਿਆਪਕਾਂ ਨੂੰ ਵੱਖ-ਵੱਖ ਯੋਗ ਕ੍ਰਿਆਵਾਂ ਦਾ ਅਭਿਆਸ ਕਰਵਾਇਆ ਅਤੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ। ਉਹਨਾਂ ਨੇ ਯੋਗ ਆਸਣਾਂ ਦੇ ਲਾਭਾਂ ਬਾਰੇ ਵੀ ਜਾਣਕਾਰੀ ਦਿੱਤੀ । ਢਾਹਾਂ ਕਲੇਰਾਂ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਮੌਕੇ ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮੈਡਮ ਸ਼ਿਵਾਨੀ ਭਰਦਵਾਜ ਮੈਡਮ ਸੀਮਾ ਪੂੰਨੀ, ਕਾਲਜ ਅਧਿਆਪਕ, ਹੋਸਟਲ ਵਾਰਡਨ ਅਤੇ ਨਰਸਿੰਗ ਵਿਦਿਆਰਥੀ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਹੋਏ ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਝਲਕੀਆਂ

Thursday, 19 June 2025

ਪਟਿਆਲਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗੇ 7 ਨਜਾਇਜ ਪਿਸਟਲਾਂ ਤੇ ਗੋਲੀ ਸਿੱਕੇ ਸਮੇਤ ਕਾਬੂ-ਐਸ.ਐਸ.ਪੀ. ਵਰੁਣ ਸ਼ਰਮਾ

ਪਟਿਆਲਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗੇ 7 ਨਜਾਇਜ ਪਿਸਟਲਾਂ ਤੇ ਗੋਲੀ ਸਿੱਕੇ ਸਮੇਤ ਕਾਬੂ-ਐਸ.ਐਸ.ਪੀ. ਵਰੁਣ ਸ਼ਰਮਾ

-30 ਤੇ 32 ਬੋਰ ਦੇ 3-3 ਪਿਸਟਲ, 315 ਬੋਰ ਦੇ 1 ਦੇਸੀ ਕੱਟੇ ਸਮੇਤ 10 ਮੈਗਜੀਨ ਤੇ 11 ਜਿੰਦਾ ਕਾਰਤੂਸ ਬਰਾਮਦ

ਪਟਿਆਲਾ, 19 ਜੂਨ: ਪਟਿਆਲਾ ਪੁਲਿਸ ਨੇ ਮੁਸਤੈਦੀ ਵਰਤਦਿਆਂ ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗਿਆਂ ਨੂੰ 30 ਤੇ 32 ਬੋਰ ਦੇ 3-3 ਪਿਸਟਲ, 315 ਬੋਰ ਦਾ ਇੱਕ ਦੇਸੀ ਕੱਟਾ ਅਤੇ 10 ਮੈਗਜੀਨ ਸਮੇਤ 11 ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸਰਮਾ ਨੇ ਅੱਜ ਇੱਥੇ ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।

ਉਨ੍ਹਾਂ ਦੱਸਿਆ ਕਿ ਪੈਸੇ ਲਈ ਅਪਰਾਧ ਜਗਤ ਨਾਲ ਜੁੜੇ ਇਨ੍ਹਾਂ ਨੌਜਵਾਨਾਂ ਦੀ ਪਛਾਣ ਤੇਜਿੰਦਰ ਸਿੰਘ ਉਰਫ ਫ਼ੌਜੀ ਪੁੱਤਰ ਲਖਵੀਰ ਸਿੰਘ ਵਾਸੀ ਪਿੰਡ ਦੌਣ ਕਲਾਂ, ਰਾਹੁਲ ਕੱਦੂ ਪੁੱਤਰ ਮਹੀਪਾਲ ਸਿੰਘ ਵਾਸੀ ਪਿੰਡ ਬੜਾਉਆ ਜ਼ਿਲ੍ਹਾ ਵਧਾਈਆ ਯੂ.ਪੀ. ਹਾਲ ਵਾਸੀ ਨੇੜੇ ਬਾਬਾ ਭਵਾਤ ਰੋਡ ਮੋਹਾਲੀ ਜੀਰਕਪੁਰ, ਵਿਪਲ ਕੁਮਾਰ ਬਿੱਟੂ ਪੁੱਤਰ ਪੂਰਨ ਸਿੰਘ ਵਾਸੀ ਪਿੰਡ ਰਾਮਨਗਰ ਮੇਰਠ ਯੂ.ਪੀ., ਸੁਖਚੈਨ ਸਿੰਘ ਉਰਫ ਸੁੱਖੀ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਸਿਆਲੂ ਘਨੌਰ, ਦੇਵ ਕਰਨ ਪੁੱਤਰ ਮਨੋਜ ਖੰਡੇਵਾਲ ਵਾਸੀ ਪਿੰਡ ਕਲਿਆਣਪੁਰ ਮੇਰਠ ਯੂ.ਪੀ ਵਜੋਂ ਹੋਈ, ਜਿਹੜੇ ਕੇ ਸੁਪਾਰੀ ਲੈ ਕੇ ਕਤਲ ਤੇ ਹੋਰ ਸੰਗੀਨ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਐਸ.ਐਸ.ਪੀ. ਨੇ ਦੱਸਿਆ ਕਿ ਬਰਾਮਦ ਹੋਏ ਨਜਾਇਜ਼ ਹਥਿਆਰਾਂ ਦੀ ਵੀ ਉਨ੍ਹਾਂ ਦੀ ਫੈਕਟਰੀ ਤੱਕ ਜਾ ਕੇ ਗੰਭੀਰਤਾ ਨਾਲ ਪੜਤਾਲ ਕੀਤੀ ਜਾਵੇਗੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਐਸ.ਪੀ. ਪੀ.ਬੀ.ਆਈ. ਸਵਰਨਜੀਤ ਕੌਰ ਤੇ ਐਸ.ਪੀ ਸਿਟੀ ਪਲਵਿੰਦਰ ਸਿੰਘ ਚੀਮਾ ਦੀ ਅਗਵਾਈ ਹੇਠ ਡੀ.ਐਸ.ਪੀ. ਸਰਕਲ ਦਿਹਾਤੀ ਦੀ ਨਿਗਰਾਨੀ ਹੇਠ ਥਾਣਾ ਸਦਰ ਪਟਿਆਲਾ ਦੇ ਮੁਖੀ ਇੰਸਪੈਕਰ ਅੰਮ੍ਰਿਤਵੀਰ ਸਿੰਘ ਦੀ ਟੀਮ ਦੇ ਮੈਂਬਰ ਤੇ ਚੌਂਕੀ ਬਹਾਦਰਗੜ੍ਹ ਦੇ ਇੰਚਾਰਜ ਏ.ਐਸ.ਆਈ. ਹਰਦੀਪ ਸਿੰਘ ਦੀ ਪੁਲਿਸ ਪਾਰਟੀ ਨੇ ਇਹ ਗ੍ਰਿਫ਼ਤਾਰੀਆਂ ਬੀ.ਐਨ.ਐਸ. ਦੀਆਂ ਧਾਰਾਵਾਂ 109, 118(1), 115(2), 191(3), 190, 351(3), 61(2) ਤਹਿਤ ਮਿਤੀ 26 ਮਈ 2025 ਨੂੰ ਦਰਜ ਹੋਏ ਮੁਕੱਦਮਾ ਨੰਬਰ 78 ਵਿੱਚ ਕੀਤੀਆਂ ਹਨ।

ਘਟਨਾ ਦਾ ਵੇਰਵਾ ਦਿੰਦਿਆਂ ਐਸ.ਐਸ.ਪੀ. ਨੇ ਦੱਸਿਆ ਕਿ ਮਿਤੀ 24-05-2025 ਨੂੰ ਪਿੰਡ ਦੌਣ ਕਲਾਂ ਦੇ ਵਾਸੀ ਦਲਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ 'ਤੇ 7/8 ਅਣਪਛਾਤੇ ਵਿਅਕਤੀਆਂ ਨੇ ਮਾਰ ਦੇਣ ਦੀ ਨੀਅਤ ਨਾਲ ਜਾਨਲੇਵਾ ਹਮਲਾ ਕਰਕੇ ਉਸਦੀਆਂ ਲੱਤਾਂ ਤੇ ਬਾਹਵਾਂ 'ਤੇ ਤਲਵਾਰਾਂ ਤੇ ਰਾਡਾਂ ਨਾਲ ਵਾਰ ਕੀਤੇ ਗਏ ਸਨ। ਉਸ ਦੇ ਬਿਆਨਾਂ ਦੇ ਅਧਾਰ 'ਤੇ ਤੇਜਿੰਦਰ ਸਿੰਘ ਉਰਫ ਫ਼ੌਜੀ ਤੇ ਹੋਰਨਾਂ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਤੇਜਿੰਦਰ ਸਿੰਘ ਫ਼ੌਜੀ ਜੋ ਪਹਿਲਾਂ ਹੀ ਇੱਕ ਮੁਕੱਦਮੇ 'ਚ ਸਾਲ 2022 ਤੋਂ ਹੀ ਜੇਲ ਵਿੱਚ ਬੰਦ ਹੈ, ਨੂੰ ਕੇਂਦਰੀ ਜੇਲ÷  ਫਿਰੋਜਪੁਰ ਤੋਂ ਪ੍ਰੋਡਕਸਨ ਵਰੰਟ ਹਾਸਲ ਕਰਕੇ ਮਿਤੀ 13 ਜੂਨ 2025 ਨੂੰ ਮੁਕੱਦਮੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਨੇ ਪੁੱਛਗਿੱਛ ਵਿੱਚ ਮੰਨਿਆ ਸੀ ਕਿ ਉਸਨੇ ਜੇਲ ਵਿੱਚ ਹੁੰਦੇ ਹੋਏ ਸੁਖਚੈਨ ਸਿੰਘ ਸੁੱਖੀ, ਰਾਹੁਲ ਕੱਦੂ, ਵਿਪਲ ਕੁਮਾਰ ਬਿੱਟੂ ਤੇ ਦੇਵ ਕਰਨ ਤੋਂ ਦਲਵਿੰਦਰ ਸਿੰਘ ਦੀ ਕੁੱਟਮਾਰ ਕਰਵਾਈ ਸੀ ਜਿਸਦੇ ਅਧਾਰ 'ਤੇ ਇਨ੍ਹਾਂ ਨੂੰ ਵੀ ਨਾਮਜਦ ਕੀਤਾ ਗਿਆ ਅਤੇ ਉਸੇ ਦਿਨ ਸੁਖਚੈਨ ਸਿੰਘ ਉਰਫ ਸੁੱਖੀ ਅਤੇ ਰਾਹੁਲ ਉਰਫ ਕੱਦੂ ਨੂੰ ਗ੍ਰਿਫਤਾਰ ਕੀਤਾ ਗਿਆ। ਤਫਤੀਸ 'ਚ ਵਿਪਲ ਕੁਮਾਰ ਬਿੱਟੂ ਅਤੇ ਦੇਵ ਕਰਨ ਦੱਸਿਆ ਕਿ ਲੜਾਈ ਵਾਲੇ ਦਿਨ ਉਨ੍ਹਾਂ ਕੋਲ ਇੱਕ ਪਿਸਟਲ 32 ਬੋਰ ਤੇ 7 ਕਾਰਤੂਸ ਜਿੰਦਾ, 2 ਮੈਗਜੀਨ ਅਤੇ ਇੱਕ ਦੇਸੀ ਕੱਟਾ ਨਜਾਇਜ 315 ਬੋਰ ਸਮੇਤ 1 ਕਾਰਤੂਸ ਜਿੰਦਾ ਸੀ, ਜਿਨ੍ਹਾਂ ਨੂੰ ਉਨ੍ਹਾਂ ਨੇ ਝਗੜੇ ਬਾਅਦ ਰਾਜਾ ਫਾਰਮ ਬਹਾਦਰਗੜ ਨੇੜੇ ਕਿਸੇ ਜਗ੍ਹਾ ਦੱਬ ਦਿੱਤਾ ਸੀ, ਇਨ੍ਹਾਂ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ।

ਐਸ.ਐਸ.ਪੀ. ਨੇ ਦੱਸਿਆ ਕਿ ਪੁੱਛਗਿੱਛ ਤੋਂ ਸਾਹਮਣੇ ਆਇਆ ਕਿ ਇਹ ਅਸਲਾ ਮੱਧਪ੍ਰਦੇਸ਼ ਤੋਂ ਸਸਤੇ ਭਾਅ ਲਿਆ ਕੇ ਮੰਗ ਅਨੁਸਾਰ ਮਹਿੰਗੇ ਰੇਟ 'ਤੇ ਵੇਚਦੇ ਹਨ। ਇਨ੍ਹਾਂ ਨੇ ਮੰਨਿਆ ਕਿ ਲੜਾਈ ਤੋਂ ਪਹਿਲਾਂ ਉਹ 5 ਹੋਰ ਅਸਲੇ ਕਿਸੇ ਹੋਰ ਬੇਅਬਾਦ ਜਗ੍ਹਾ 'ਤੇ ਦੱਬੇ ਸਨ ਜਿਨ੍ਹਾਂ ਨੂੰ ਵੀ 18.06.2025 ਨੂੰ 03 ਨਜਾਇਜ ਅਸਲੇ 30 ਬੋਰ ਪਿਸਟਲ ਅਤੇ 02 ਨਜਾਇਜ ਅਸ਼ਲੇ 32 ਬੋਰ ਪਿਸਟਲ ਸਮੇਤ 08 ਮੈਗਜੀਨ ਅਤੇ 03 ਜਿੰਦਾ ਕਾਰਤੂਸ ਬਰਮਾਦ ਕੀਤੇ ਗਏ ਤੇ ਇਨ੍ਹਾਂ ਦਾ ਅਦਾਲਤ ਤੋਂ ਰਿਮਾਂਡ ਲੈਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਉਕਤ ਹਮਲੇ ਦੀ ਵਜ੍ਹਾ ਰੰਜਿਸ਼ ਦੱਸਦੇ ਹੋਏ ਐਸ.ਐਸ.ਪੀ ਵਰੁਣ ਸ਼ਰਮਾ ਨੇ ਕਿਹਾ ਕਿ ਭਿੰਦਾ ਕਤਲ ਕੇਸ ਵਿੱਚ ਤੇਜਿੰਦਰ ਸਿੰਘ ਉਰਫ ਫ਼ੌਜੀ ਧਿਰ ਮ੍ਰਿਤਕ ਭਿੰਦਾ ਦੇ ਪਰਿਵਾਰ 'ਤੇ ਰਾਜੀਨਾਮਾ ਕਰਨ ਲਈ ਦਬਾਅ ਬਣਾ ਰਹੇ ਸਨ ਅਤੇ ਦਲਵਿੰਦਰ ਸਿੰਘ ਜੋ ਕਿ ਮ੍ਰਿਤਕ ਭਿੰਦਾ ਦਾ ਦੋਸਤ ਸੀ, ਉਹ ਭਿੰਦੇ ਦੇ ਪਰਿਵਾਰ ਨੂੰ ਰਾਜੀਨਾਮਾ ਨਾ ਕਰਨ ਸਬੰਧੀ ਰੋਕ ਰਿਹਾ ਸੀ ਜਿਸ ਕਰਕੇ ਤੇਜਿੰਦਰ ਸਿੰਘ ਉਰਫ ਫ਼ੌਜੀ ਨੇ ਰੰਜਸ਼ ਰੱਖਦੇ ਹੋਏ ਦਲਵਿੰਦਰ ਸਿੰਘ 'ਤੇ ਹਮਲਾ ਕਰਵਾਇਆ ਸੀ।

ਐਸ.ਐਸ.ਪੀ. ਨੇ ਹੋਰ ਦੱਸਿਆ ਕਿ ਤੇਜਿੰਦਰ ਸਿੰਘ ਉਰਫ ਫ਼ੌਜੀ ਅਤੇ ਰਾਹੁਲ ਉਰਫ ਕੱਦੂ ਇੱਕਠੇ ਜੇਲ ਵਿੱਚ ਰਹੇ ਹਨ, ਜਿੱਥੋਂ ਇਹ ਸਾਰੇ ਅੱਗੇ ਇੱਕ ਦੂਜੇ ਦੇ ਜਾਣਕਾਰਾਂ ਰਾਹੀ ਸੰਪਰਕ ਵਿੱਚ ਆਏ ਤੇ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਸਬੰਧ ਰੱਖਦੇ ਹਨ ਤੇ ਜੇਲ੍ਹ 'ਚੋਂ ਹੀ ਗੱਲਬਾਤ ਕਰਕੇ, ਯੋਜਨਾ ਬਣਾ ਕਰ ਸਾਰੀਆ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਹੁਣ ਵੀ ਸੂਬੇ ਤੇ ਪਟਿਆਲਾ ਅਤੇ ਹੋਰ ਕਈ ਥਾਵਾ 'ਤੇ ਰੈਕੀ ਕੀਤੀ ਹੋਈ ਸੀ ਅਤੇ ਕਈ ਟਾਰਗੇਟ ਕਿਲਿੰਗ ਦੀਆ ਘਟਨਾਵਾਂ ਨੂੰ ਅੰਜਾਮ ਦੇਣਾ ਸੀ। ਇਨ੍ਹਾਂ ਨੇ ਭਿੰਦਾ ਕਤਲ ਕੇਸ 38/22 ਥਾਣਾ ਅਰਬਨ ਅਸਟੇਟ ਪਟਿਆਲਾ ਦੇ ਅਹਿਮ ਗਵਾਹ ਦੀ ਵੀ ਰੈਕੀ ਕੀਤੀ ਗਈ ਸੀ ਅਤੇ ਜੇਕਰ ਇਨ੍ਹਾਂ ਦੀ ਗ੍ਰਿਫ਼ਤਾਰੀ ਤੇ ਅਸਲੇ ਦੀ ਬਰਾਮਦਗੀ ਨਾ ਹੁੰਦੀ ਤਾਂ ਇਨ੍ਹਾਂ ਨੇ ਕਈ ਘਟਨਾਵਾ ਨੂੰ ਅੰਜਾਮ ਦੇ ਕੇ ਮਾਹੌਲ ਖਰਾਬ ਕਰਨਾ ਸੀ।

ਐਸ.ਐਸ.ਪੀ. ਨੇ ਦੱਸਿਆ ਕਿ ਤੇਜਿੰਦਰ ਸਿੰਘ ਫ਼ੌਜੀ ਵਿਰੁੱਧ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ 'ਚ ਅੱਧੀ ਦਰਜਨ ਤੋਂ ਵਧੇਰੇ ਮੁਕੱਦਮੇ ਦਰਜ ਸਨ। ਰਾਹੁਲ ਉਰਫ ਕੱਦੂ ਪੁੱਤਰ ਮਹੀਪਾਲ ਸਿੰਘ ਖ਼ਿਲਾਫ਼ ਵੀ ਦੋ ਮੁਕੱਦਮੇ ਦਰਜ ਸਨ। ਵਿਪਲ ਕੁਮਾਰ ਉਰਫ ਬਿੱਟੂ ਪੁੱਤਰ ਪੂਰਨ ਸਿੰਘ ਵਿਰੁੱਧ ਇੱਕ ਮੁੱਕਦਮਾ ਦਰਜ ਹੈ ਪਰੰਤੂ ਸੁਖਚੈਨ ਸਿੰਘ ਸੁੱਖੀ ਤੇ ਦੇਵ ਕਰਨ ਵਿਰੁੱਧ ਪਹਿਲਾਂ ਕੋਈ ਮੁੱਕਦਮਾ ਦਰਜ ਨਹੀ ਹੈ।


ਵਿਧਾਨ ਸਭਾ ਹਲਕਾ 047 ਨਵਾਂਸ਼ਹਿਰ ਦੇ ਸਮੂਹ ਸੈਕਟਰ ਸੁਪਰਵਾਈਜ਼ਰ ਨੂੰ ਐਸ਼.ਡੀ.ਐਮ. ਦਫ਼ਤਰ ਨਵਾਂਸ਼ਹਿਰ ਵਿਖੇ ਟ੍ਰੇਨਿੰਗ ਦਿੱਤੀ ਗਈ।

ਵਿਧਾਨ ਸਭਾ ਹਲਕਾ 047 ਨਵਾਂਸ਼ਹਿਰ ਦੇ ਸਮੂਹ ਸੈਕਟਰ ਸੁਪਰਵਾਈਜ਼ਰ ਨੂੰ ਐਸ਼.ਡੀ.ਐਮ. ਦਫ਼ਤਰ ਨਵਾਂਸ਼ਹਿਰ ਵਿਖੇ ਟ੍ਰੇਨਿੰਗ ਦਿੱਤੀ ਗਈ। 
ਨਵਾਂਸ਼ਹਿਰ 19 ਜੂਨ  ) ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਚੋਣ ਹਲਕਾ 047- ਨਵਾਂਸ਼ਹਿਰ -ਕਮ-ਉੱਪ -ਮੰਡਲ ਮੈਜਿਸਟ੍ਰੇਟ ਨਵਾਂਸ਼ਹਿਰ ਅਨਮਜੋਤ ਕੌਰ ਦੀਆ ਹਦਾਇਤਾ ਅਨੁਸਾਰ ਐਸ਼ ਡੀ ਐਮ ਦਫਤਰ ਨਵਾਂਸ਼ਹਿਰ ਵਿਖੇ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ /ਸਵੀਪ ਨੋਡਲ ਅਫਸਰ ਤਰਸੇਮ ਲਾਲ ਨੇ ਵਿਸਥਾਰ ਪੂਰਵਕ ਟ੍ਰੇਨਿੰਗ ਦਿੱਤੀ ਗਈ।

ਤਰਸੇਮ ਲਾਲ ਨੇ ਦੱਸਿਆ ਕਿ ਅੱਜ ਮਾਣਯੋਗ ਭਾਰਤ ਚੋਣ ਕਮਿਸ਼ਨ ਜੀ ਵਲੋਂ ਜਾਰੀ ਨਵੀਆਂ ਹਿਦਾਇਤਾਂ ਅਨੁਸਾਰ ਸੈਕਟਰ ਸੁਪਰਵਾਈਜ਼ਰ ਨਾਲ਼ ਵਿਚਾਰ ਵਟਾਂਦਰਾ ਕਰਦਿਆਂ ਟ੍ਰੇਨਿੰਗ ਦਿੱਤੀ ਗਈ।

ਉਹਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਕਟਰ ਸੁਪਰਵਾਈਜ਼ਰ ਨੂੰ ਆਪਣੇ ਆਪਣੇ ਸੈਕਟਰ ਦੇ ਬੀ ਐਲ ਓਜ਼ ਨੂੰ ਵੋਟਰਾਂ ਦੇ ਨਵੀਂ ਵੋਟ ਬਣਾਉਣ ਲਈ ਫ਼ਾਰਮ ਨੰਬਰ 6, ਫਾਰਮ ਨੰਬਰ 6 ਏ ,ਵੋਟ ਕਟਵਾਉਣ ਲਈ ਫਾਰਮ ਨੰਬਰ 7 ਅਤੇ ਵੋਟ ਵਿੱਚ ਸੋਧ ਕਰਵਾਉਣ ਲਈ ਫਾਰਮ ਨੰਬਰ 8 ,ਆਨਲਾਈਨ ਬੀ. ਐਲ .ਓ. ਐਪ ਤੇ ਫਾਰਮ ਭਰਨ ਸਬੰਧੀ ਟ੍ਰੇਨਿੰਗ ਦਿੱਤੀ ਗਈ।

ਤਰਸੇਮ ਲਾਲ ਨੇ ਆਏ ਹੋਏ ਸੂਪਰਵਾਈਜਰਸ ਨੂੰ ਜਿੱਥੇ ਆਪਣੇ ਸੈਕਟਰ ਦੀਆਂ ਵੋਟਾਂ ਅਪਡੇਟ ਕਰਵਾਉਣ , ਬੀ ਐਲ ਓਜ਼ ਨੂੰ ਚੈਕ ਲਿਸਟ ਹਰ ਰੋਜ ਚੈਕ ਕਰਨ,ਡੋਰ ਟੁ ਡੋਰ ਸਰਵੇ ਆਦਿ ਸਬੰਧੀ ਜਾਣਕਾਰੀ ਦਿੱਤੀ ਗਈ ।   
ਇਸ ਦੇ ਨਾਲ ਹੀ ਉਨ੍ਹਾਂ ਨੇ ਚੱਲ ਰਹੀ ਖੂਨਦਾਨ ਮੁਹਿੰਮ ਤਹਿਤ ਸਿਹਤ ਸਿੱਖਿਆ ਦਿੰਦਿਆਂ ਕਿਹਾ ਕਿ ਆਉ ਆਪਾਂ ਆਪਣੇ ਆਪਣੇ ਸੈਕਟਰਾਂ ਵਿੱਚ ਖੂਨ ਦਾਨ ਕਰਨ ਲਈ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਖੂਨਦਾਨ ਕਰਨ ਲਈ ਪ੍ਰੇਰਿਤ ਕਰੀਏ ਤਾਂ ਜ਼ੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ।
                 ਇਸ ਮੌਕੇ ਰਣਜੀਤ ਸਿੰਘ , ਅਲਕਾ ਧੀਮਾਨ,ਦਫ਼ਤਰ ਐਸ਼ ਡੀ ਐਮ ਨਵਾਂਸ਼ਹਿਰ ਦੇ ਸਟਾਫ ਅਤੇ ਦੇਵ ਮਿੱਤਰ, ਹਰੀਸ਼ ਕੁਮਾਰ,ਮਦਨ ਲਾਲ, ਪ੍ਰਸੰਨ ਦੀਪ ਸਿੰਘ, ਨਵਜੋਤ ਸਿੰਘ, ਅਵਤਾਰ ਸਿੰਘ, ਅਸ਼ਵਨੀ ਕੁਮਾਰ, ਨਰਿੰਦਰ ਸਿੰਘ, ਗੁਰਮੇਲ ਸਿੰਘ, ਬਲਜਿੰਦਰ ਸਿੰਘ, ਵਿਵੇਕ ਸੂਦ ਬਲਜੀਤ ਸਿੰਘ,ਦੀਵਾਸੂ ਸੋਹਲ, ਪ੍ਰਦੀਪ ਸਿੰਘ, ਕੁਲਦੀਪ ਸਿੰਘ,ਰਮਨ ਕੁਮਾਰ, ਸੁਖਵਿੰਦਰ ਸਿੰਘ ਤੂਰ ਸੂਪਰਵਾਈਜਰਸ ਸਾਹਿਬਾਨ ਵਲੋ ਸਪੂਰਨ ਸਹਿਯੋਗ ਦਿੱਤਾ ਗਿਆ।

ਬਲੱਡ ਬੈਂਕ ਢਾਹਾਂ ਕਲੇਰਾਂ ਵਿਖੇ ਵਿਸ਼ਵ ਖੂਨਦਾਨ ਦਿਵਸ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ਵਿਚ 31 ਯੂਨਿਟ ਖੂਨਦਾਨ

ਬਲੱਡ ਬੈਂਕ ਢਾਹਾਂ ਕਲੇਰਾਂ ਵਿਖੇ ਵਿਸ਼ਵ ਖੂਨਦਾਨ ਦਿਵਸ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ਵਿਚ 31 ਯੂਨਿਟ ਖੂਨਦਾਨ
ਬੰਗਾ 19 ਜੂਨ :  ਅੱਜ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਰੋਟਰੀ ਕਲੱਬ ਬੰਗਾ ਦੇ ਸਹਿਯੋਗ ਨਾਲ ਵਿਸ਼ਵ ਖੂਨਦਾਨ ਦਿਵਸ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ਅੱਜ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਗਾਇਆ । ਜਿੱਥੇ  31 ਖੂਨਦਾਨੀ ਵਲੰਟੀਅਰਾਂ ਨੇ ਖੂਨਦਾਨ ਕੀਤਾ । ਇਸ ਮੌਕੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ, ਰੋਟਰੀ ਕਲੱਬ ਬੰਗਾ ਦੇ ਪ੍ਰਧਾਨ ਸੁਰਿੰਦਰਪਾਲ ਖੇਪੜ ਅਤੇ ਪ੍ਰੌਜੈਕਟ ਡਾਇਰੈਕਟਰ ਇਕਬਾਲ ਸਿੰਘ ਬਾਜਵਾ ਨੇ ਖੂਨ ਦੀ ਮਾਹਨਤਾ ਬਾਰੇ ਦੱਸਦੇ ਕਿਹਾ ਕਿ ਖੂਨਦਾਨ ਸੰਸਾਰ ਦਾ ਸਭ ਤੋਂ ਉੱਤਮ ਦਾਨ ਹੈ ਤੇ ਸਾਡੇ ਵੱਲੋਂ ਦਾਨ ਵਿਚ ਦਿੱਤਾ ਹੋਇਆ ਖੂਨ ਕੀਮਤੀ ਮਨੁੱਖੀ ਜਾਨਾਂ ਬਚਾਉਣ ਦੇ ਕੰਮ ਆਉਂਦਾ ਹੈ। ਉਨ੍ਹਾਂ ਨੇ ਇਸ ਮੌਕੇ ਖੂਨਦਾਨ ਲਹਿਰ ਦੇ ਜਨਮ ਦਾਤੇ ਡਾ. ਕਾਰਲ ਲੈਂਡਸਟੀਨਰ  ਨੂੰ ਯਾਦ ਕੀਤਾ ਅਤੇ  ਕਿਹਾ ਕਿ ਸਾਨੂੰ ਖੂਨਦਾਨ ਬਾਰੇ ਜਾਗਰੂਕਤਾ ਪੈਦਾ ਕਰਨ ਦੀ ਬਹੁਤ ਲੋੜ ਹੈ । ਇਸ ਲਈ ਆਉਣ ਵਾਲੀ ਪੀੜ੍ਹੀ ਨੂੰ ਖੂਨਦਾਨ ਦੀ ਮਹੱਤਤਾ ਬਾਰੇ ਸਮਝਣਾ ਅਤੇ ਸਿੱਖਣਾ ਚਾਹੀਦਾ ਹੈ, ਕਿਉਂਕਿ ਇਹ ਸਮਾਜ ਅਤੇ ਮਨੁੱਖਤਾ ਲਈ ਇਕ ਮਹੱਤਵਪੂਰਨ ਸੇਵਾ ਹੈ । ਇਸ ਮੌਕੇ ਉਹਨਾਂ ਨੇ ਖੂਨਦਾਨੀਆਂ ਨੂੰ ਯਾਦ ਚਿੰਨ੍ਹ ਅਤੇ ਸਨਮਾਨ ਪੱਤਰ ਦੇ ਕੇ ਵੀ ਸਨਮਾਨਿਤ ਕੀਤਾ । ਇਸ ਸਵੈ-ਇਛੁੱਕ ਖੂਨਦਾਨ ਕੈਂਪ ਵਿਚ ਪ੍ਰੌਜੈਕਟ ਡਾਇਰੈਕਟਰ ਇਕਬਾਲ ਸਿੰਘ ਬਾਜਵਾ (77ਵੀਂ ਵਾਰ ਖੂਨਦਾਨ) ਆਪਣੇ ਬੇਟੇ ਈਸ਼ਵਰ ਸਿੰਘ ਬਾਜਵਾ ਨਾਲ (7ਵੀ ਵਾਰ ਖੂਨਦਾਨ) ਇਕੱਠੇ ਖੂਨਦਾਨ ਕਰਕੇ  ਸਮੂਹ ਖੂਨਦਾਨੀਆਂ ਲਈ ਪ੍ਰਰੇਣਾ ਸਰੋਤ ਬਣੇ ।  ਇਸ ਮੌਕੇ ਖੂਨਦਾਨੀਆਂ ਦੀਆਂ ਹੌਸਲਾ ਅਫਜ਼ਾਈ ਅਤੇ ਸੇਵਾ ਸੰਭਾਲ ਲਈ  ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਡਾ ਰਾਹੁਲ ਗੋਇਲ ਬੀ ਟੀ ਉ, ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਬਲਦੇਵ ਸਿੰਘ ਸੁਪਰਡੈਂਟ ਐਸ ਡੀ ਐਮ ਦਫਤਰ ਬੰਗਾ, ਅਮਨਦੀਪ ਸਿੰਘ , ਗੁਰਸ਼ਰਨ ਸਿੰਘ, ਅਮਨਦੀਪ ਘਈ, ਰਵਿੰਦਰ ਸਿੰਘ,  ਸ਼ਰਨਜੀਤ ਸਿੰਘ ਸੈਕਟਰੀ ਰੋਟਰੀ ਕਲੱਬ, ਪ੍ਰੌਜੈਕਟ ਡਾਇਰੈਕਟਰ ਇਕਬਾਲ ਸਿੰਘ ਬਾਜਵਾ, ਰਾਜ ਬਾਜਾੜ ਅਸਿਸਟੈਂਟ ਗਵਰਨਰ,  ਪ੍ਰਿੰਸੀਪਲ ਗੁਰਜੰਟ ਸਿੰਘ ਸਾਬਕਾ ਪ੍ਰਧਾਨ, ਪ੍ਰਵੀਨ ਕੁਮਾਰ‍, ਵਿਜੈ ਗੁਣਾਚੌਰ, ਹਰਸ਼ ਸ਼ਰਮਾ ਨਵਾਂਸ਼ਹਿਰ, ਪਰਮਜੀਤ ਸਿੰਘ ਭੋਗਲ, ਇੰਦਰਜੀਤ ਸਿੰਘ ਮਾਨ ਐਮ ਸੀ ਬੰਗਾ, ਤੇਜਪਾਲ ਐਮ ਸੀ ਬੰਗਾ, ਰਾਜ ਕੰਪਿਊਟਰ ਨਵਾਂਸ਼ਹਿਰ, ਇੰਦਰਜੀਤ ਸੈਣੀ, ਮਨਜੀਤ ਸਿੰਘ ਬੇਦੀ ਇੰਚਾਰਜ ਬਲੱਡ ਬੈਂਕ, ਈਸ਼ਵਰ ਸਿੰਘ ਬਾਜਵਾ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਬਲੱਡ ਬੈਂਕ ਢਾਹਾਂ ਕਲੇਰਾਂ ਵਿੱਚ ਲੱਗੇ ਸਵੈ-ਇਛੁੱਕ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਪਤਵੰਤੇ

Monday, 16 June 2025

ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਨੇ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ



ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਨੇ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ

 

-ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਰੋਟਰੀ ਕਲੱਬ ਦਾ ਉਪਰਾਲਾ

 

-ਕਲੱਬ ਵੱਲੋਂ ਲੜਕੀਆਂ ਨੂੰ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਕੀਤੇ ਜਾ ਰਹੇ ਨੇ ਲਗਾਤਾਰ ਉਪਰਾਲੇ : ਸ਼ੀਸ਼ਪਾਲ ਮਿੱਤਲ

 

ਪਟਿਆਲਾ, 15 ਜੂਨ:

              ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਨੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਵੱਡਾ ਉਪਰਾਲਾ ਕਰਦਿਆਂ ਪੜ੍ਹੀਆਂ ਲਿਖੀਆਂ ਲੋੜਵੰਦ ਲੜਕੀਆਂ ਨੂੰ ਸਿਲਾਈ ਦਾ ਕੋਰਸ ਕਰਵਾਇਆ ਅਤੇ ਸਫਲਤਾਪੂਰਵਕ ਕੋਰਸ ਮੁਕੰਮਲ ਕਰਨ ਵਾਲੀਆਂ ਲੜਕੀਆਂ ਨੂੰ ਕਲੱਬ ਵੱਲੋਂ ਸਿਲਾਈ ਮਸ਼ੀਨਾਂ ਵੰਡ ਕੇ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਗਿਆ

              ਕਲੱਬ ਵੱਲੋਂ ਪ੍ਰਧਾਨ ਰੋਟੇਰੀਅਨ ਸ਼ੀਸ਼ਪਾਲ ਮਿੱਤਲ ਦੀ ਅਗਵਾਈ ਵਿੱਚ ਸਿਲਾਈ ਕੋਰਸ ਮੁਕੰਮਲ ਹੋਣ 'ਤੇ ਕਰਵਾਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਸਤਿੰਦਰ ਕੌਰ ਵਾਲੀਆ ਨੇ ਮੁੱਖ ਮਹਿਮਾਨ ਤੇ ਰਾਜੇਸ਼ ਪੰਜੋਲਾ ਵੱਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਕੇ ਲੜਕੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ

              ਇਸ ਮੌਕੇ ਕਲੱਬ ਪ੍ਰਧਾਨ ਰੋਟੇਰੀਅਨ ਸ਼ੀਸ਼ਪਾਲ ਮਿੱਤਲ ਨੇ ਕਲੱਬ ਵੱਲੋਂ ਕੀਤੇ ਜਾਂਦੇ ਸਮਾਜ ਭਲਾਈ ਦੇ ਕੰਮਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਪਹਿਲੇ ਦਿਨ ਤੋਂ ਹੀ ਲੋਕ ਭਲਾਈ ਦੇ ਕੰਮਾਂ ਅਤੇ ਲੋੜਵੰਦਾਂ ਦੀ ਮਦਦ ਲਈ ਕੰਮ ਕਰਦਾ ਆ ਰਿਹਾ ਹੈ ਉਨ੍ਹਾਂ ਦੱਸਿਆ ਕਿ ਇਸ ਕਲੱਬ ਨਾਲ ਜੁੜੇ ਹਰੇਕ ਮੈਂਬਰ ਵੱਲੋਂ ਆਪਣੀ ਸਮਰੱਥਾ ਅਨੁਸਾਰ ਸਮਾਜ ਭਲਾਈ ਦੇ ਕੰਮਾਂ ਵਿੱਚ ਯੋਗਦਾਨ ਪਾਇਆ ਜਾਂਦਾ ਹੈ

              ਉਨ੍ਹਾਂ ਦੱਸਿਆ ਕਿ ਗੀਤਾਂਜਲੀ ਸਿਲਾਈ ਅਧਿਆਪਕਾ ਦੀ ਮਿਹਨਤ ਅਤੇ ਕਾਬਲੀਅਤ ਸਦਕਾ ਸਿਲਾਈ ਸੈਂਟਰ ਦੀ ਕਲਾਸ 'ਚ ਲੜਕੀਆਂ ਦੀ ਗਿਣਤੀ 25 ਤੱਕ ਪਹੁੰਚ ਗਈ ਹੈ ਇਨ੍ਹਾਂ ਲੜਕੀਆਂ ਦਾ ਇਮਤਿਹਾਨ ਲਿਆ ਗਿਆ ਜਿਸ ਵਿਚੋਂ 11 ਲੜਕੀਆਂ ਪਾਸ ਹੋਈਆਂ ਅਤੇ ਇਨ੍ਹਾਂ ਲੜਕੀਆਂ ਨੂੰ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਦੁਆਰਾ ਆਯੋਜਿਤ ਪ੍ਰਾਜੈਕਟ ਰਾਹੀਂ ਤੇ ਬਰਿੰਦਰ ਢੂੰਡੀਆਂ ਵੱਲੋਂ ਆਪਣੀ ਧਰਮ ਪਤਨੀ ਮਰਹੂਮ ਰਾਕੇਸ਼ ਢੂੰਡੀਆਂ ਦੀ ਯਾਦ ਵਿੱਚ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ ਤੇ ਨਾਲ ਹੀ ਕਲੱਬ ਵੱਲੋਂ ਸਰਟੀਫਿਕੇਟ ਵੀ ਦਿੱਤੀ ਗਏ ਜ਼ਿਕਰਯੋਗ ਹੈ ਕਿ ਪਹਿਲੀ ਵਾਰ ਗਰੈਜੂਏਟ ਤੇ ਪੋਸਟ ਗਰੈਜੂਏਟ ਲੜਕੀਆਂ ਸਿਲਾਈ ਸਿੱਖਣ ਲਈ ਆਈਆਂ

              ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸਤਿੰਦਰ ਕੌਰ ਵਾਲੀਆਂ ਨੇ ਕਲੱਬ ਵੱਲੋਂ ਸਮਾਜ ਭਲਾਈ ਦੇ ਕੰਮਾਂ ਵਿੱਚ ਪਾਏ ਜਾ ਰਹੇ ਯੋਗਦਾਨ ਲਈ ਕਲੱਬ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜਿਕ ਕਦਰਾਂ ਕੀਮਤਾਂ ਨੂੰ ਹੋਰ ਮਜ਼ਬੂਤ ਕਰਦੇ ਹਨ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਰਾਜੇਸ਼ ਪੰਜੋਲਾ ਨੇ ਕਿਹਾ ਕਿ ਕਲੱਬ ਵੱਲੋਂ ਕੀਤੇ ਉਪਰਾਲਿਆਂ ਸਦਕਾ ਕਈ ਲੋੜਵੰਦ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਕਾਬਲ ਹੋਏ ਹਨ, ਜੋ ਇਕ ਚੰਗਾ ਉਪਰਾਲਾ ਹੈ ਉਨ੍ਹਾਂ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਕੇਵਲ ਇਕ ਵਿਅਕਤੀ ਨੂੰ ਨਹੀਂ ਸਗੋਂ ਉਸ ਦੇ ਪੂਰੇ ਪਰਿਵਾਰ ਨੂੰ ਪੈਰਾ ਸਿਰ ਕਰਦੀਆਂ ਹਨ

              ਸਮਾਗਮ ਦੌਰਾਨ ਰੋਟੇਰੀਅਨ ਸ਼ੀਸ਼ਪਾਲ ਮਿੱਤਲ ਪ੍ਰਧਾਨ, ਰੋਟੇਰੀਅਨ ਰੋਹਿਤ ਗੁਪਤਾ ਸੈਕਟਰੀ, ਰੋਟੇਰੀਅਨ ਬਰਿੰਦਰ ਢੂੰਡੀਆਂ ਪ੍ਰਾਜੈਕਟ ਚੇਅਰਮੈਨ, ਰੋਟੇਰੀਅਨ ਰਕੇਸ਼ ਸਿੰਗਲਾ, ਰੋਟੇਰੀਅਨ ਦੇਵੀ ਦਿਆਲ ਗੋਇਲ ਨੇ ਵੀ ਆਪਣੇ ਵਿਚਾਰ ਰੱਖੇ ਇਸ ਮੌਕੇ ਰੋਟੇਰੀਅਨ ਮਾਨਿਕ ਸਿੰਗਲਾ, ਇਮੀਜੀਏਟ ਪ੍ਰਧਾਨ ਅਸ਼ੋਕ ਕੁਮਾਰ ਰੌਣੀ, ਇਲੈਕਟਡ ਪ੍ਰਧਾਨ ਰੋਟੇਰੀਅਨ ਵਿਸ਼ਾਲ ਸ਼ਰਮਾ, ਕੈਸ਼ੀਅਰ ਰੋਟੇਰੀਅਨ ਗੀਤੇਸ ਸਿੰਗਲਾ, ਰੋਟੇਰੀਅਨ ਕੌਂਸਲ ਰਾਓ ਸਿੰਗਲਾ, ਆਰ ਕੇ ਸਿੰਗਲਾ, ਜੀਵਨ ਕੁਮਾਰ ਗਰਗ, ਅਮਿਤ ਜਿੰਦਲ, ਆਸ਼ੀਸ਼ ਅਗਰਵਾਲ ਵੀ ਮੌਜੂਦ ਸਨ

 

 

 

Sunday, 15 June 2025

ਬਾਬਾ ਜਵਾਹਰ ਸਿੰਘ ਜੀ ਦੀ ਯਾਦ ਵਿੱਚ ਲਾਈ ਛਬੀਲ

ਬਾਬਾ ਜਵਾਹਰ ਸਿੰਘ ਜੀ ਦੀ ਯਾਦ ਵਿੱਚ ਲਾਈ ਛਬੀਲ 

ਬੰਗਾ 15 ਜੂਨ - ਧੰਨ ਧੰਨ ਬਾਬਾ ਜਵਾਹਰ ਸਿੰਘ ਜੀ ਦੀ ਯਾਦ ਵਿੱਚ ਪਿੰਡ ਜੀਂਦੋਵਾਲ ਨਿਵਾਸੀਆਂ ਦੁਆਰਾ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਛੋਲਿਆਂ ਦਾ ਪ੍ਰਸ਼ਾਦ ਸੰਗਤਾਂ ਨੂੰ ਵਰਤਾਇਆ ਗਿਆ। ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਨਵਾਂਸ਼ਹਿਰ ਮੁੱਖ ਮਾਰਗ 'ਤੇ ਬਾਬਾ ਜਵਾਹਰ ਸਿੰਘ ਜੀ ਦੀ ਯਾਦ ਵਿਚ ਰਹਿਣ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਜਾਂਦੀ ਹੈ। ਇਸ ਮੌਕੇ ਸੇਵਾ ਲਈ ਰੌਣਕੁ ਸਿੰਘ, ਮਨਜੀਤ ਰਾਮ, ਮੱਖਣ ਸਿੰਘ, ਸੰਤੋਖ ਸਿੰਘ, ਮੋਹਨ ਸਿੰਘ ਫੌਜੀ, ਬਲਬੀਰ ਸਿੰਘ, ਫੌਜੀ ਕੁਲਵੰਤ ਸਿੰਘ, ਬੰਟੀ, ਕ੍ਰਿਪਾਲ ਸਿੰਘ,  ਕਿਰਨ ਪਾਲ ਸਿੰਘ, ਜੋਗਾ ਸਿੰਘ, ਫੌਜੀ ਚੂਹੜ ਸਿੰਘ, ਬਲਿਹਾਰ ਸਿੰਘ, ਲਾਲ ਚੰਦ, ਸੁਖਵਿੰਦਰ ਸਿੰਘ, ਜਤਿੰਦਰ ਕੁਮਾਰ, ਅਵਤਾਰ ਸਿੰਘ ਅਤੇ ਨਗਰ ਨਿਵਾਸੀ ਸੰਗਤਾਂ ਹਾਜ਼ਰ ਸਨ।

ਜੇ ਐਸ ਐਫ ਐਚ ਖਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਜੇ ਐਸ ਐਫ ਐਚ ਖਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ 
ਨਵਾਂਸ਼ਹਿਰ 15 ਜੂਨ - ਦਿਨ ਸ਼ਨੀਵਾਰ ਨੂੰ ਜੇ.ਐਸ.ਐਫ.ਐਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂ ਸ਼ਹਿਰ ਦੇ ਬੱਚਿਆਂ ਵੱਲੋਂ ਇਤਿਹਾਸਿਕ ਵਿੱਦਿਅਕ ਟੂਰ ਲਗਾਇਆ ਗਿਆ I ਇਸ ਵਿੱਦਿਅਕ ਟੂਰ ਵਿੱਚ ਅਧਿਆਪਕ ਸਾਹਿਬਾਨਾਂ ਵੱਲੋਂ ਬੱਚਿਆਂ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ ਏ ਖਾਲਸਾ ਜੋ ਸਿੱਖਾਂ ਦੇ 500 ਸਾਲਾਂ ਇਤਿਹਾਸਿਕ ਪਿਛੋਕੜ ਨੂੰ ਦਰਸ਼ਾਉਂਦਾ ਹੈ ਉਸਦੇ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ ਕਿ 100 ਏਕੜ ਰਕਬੇ ਵਿੱਚ ਉਸਾਰੇ ਵਿਰਾਸਤ ਏ ਖਾਲਸਾ ਨੂੰ ਅੰਤਰਰਾਸ਼ਟਰੀ ਪ੍ਰਸਿੱਧ ਆਰਚੀਟੈਕਟ ਸ਼੍ਰੀ  ਮੇਸ਼ੋ ਸਫੇਦੀ ਜਿਸ ਵੱਲੋਂ ਯੇਰੋਸ਼ਲਮ (ਇਜਰਾਇਲ) ਵਿਚ ਹੋਲੇ ਕਾਸਟ ਮਿਊਜ਼ੀਅਮ ਵੀ ਤਿਆਰ ਕੀਤੀ ਗਈ ਸੀ, ਨੇ ਡਿਜ਼ਾਇਨ ਕੀਤਾ ਹੈ I ਪ੍ਰਿੰਸੀਪਲ ਦਲਜੀਤ ਸਿੰਘ ਬੋਲਾ ਨੇ ਵਿਰਾਸਤ ਏ ਖਾਲਸਾ ਦੇ ਪਹਿਲੇ ਪੜਾਅ ਵਿੱਚ ਬਣੀਆ ਇਤਿਹਾਸਿਕ ਤਸਵੀਰਾਂ ਅਤੇ ਕਲਾਕ੍ਰਿਤੀਆਂ ਜੋ ਪੰਜਾਬ ਦੇ ਸੱਭਿਆਚਾਰ, ਰਹਿਣ ਸਹਿਣ, ਸਿੱਖ ਧਰਮ ਦੇ ਉਦੈ, ਦਸ ਗੁਰੂ ਸਾਹਿਬਾਨ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਮਿਲਣ ਤੱਕ ਦਾ ਇਤਿਹਾਸ ਨੂੰ ਬੱਚਿਆਂ ਨੂੰ ਦਿਖਾਉਂਦੇ ਹੋਏ ਉਨਾਂ ਤਸਵੀਰਾਂ ਅਤੇ ਕਲਾਕ੍ਰਿਤੀਆਂ ਦੇ ਇਤਿਹਾਸਿਕ ਪਿਛੋਕੜ ਨਾਲ ਜਾਣੂ ਕਰਵਾਇਆI ਦੂਜੇ ਪੜਾਅ ਵਿੱਚ ਬੰਦਾ ਸਿੰਘ ਬਹਾਦਰ ਤੋਂ ਲੈ ਕੇ ਭਾਰਤ ਦੀ ਆਜ਼ਾਦੀ (1708-1947 ਈਸਵੀ) ਪੰਜਾਬ ਦੇ ਇਤਿਹਾਸ ਜਿਵੇਂ ਕਿ ਬੁੱਧ ਧਰਮ ਦਾ ਆਗਮਨ, ਮਿਸ਼ਰ ਦੇ ਬਾਦਸ਼ਾਹ ਵੱਲੋਂ ਫਤਿਹ,ਮੁਸਲਮਾਨ ਹਮਲਾਵਰ ਗਜਨਵੀ, ਗੌਰੀ, ਗੁਲਾਮ ਖਿਲਜੀ ਤੁਗਲਕ, ਤੈਮੂਰ ਸਯਦ, ਲੋਧੀ ਮੁਗਲ ਖਾਨਦਾਨ, ਵੇਦਾਂ ਦੀ ਰਚਨਾ ਗੀਤਾ ਦਾ ਗਿਆਨ ਚਰਿੱਤਰਬਾਣ ਪੂਰਨ ਭਗਤ ਦਾ ਕਿੱਸਾ, ਬਹਾਦਰ ਯੋਧਿਆ ਦੀਆਂ ਵਾਰਾਂ ਅਤੇ 10  ਗੁਰੂ ਸਾਹਿਬਾਨਾਂ ਦੇ ਇਤਿਹਾਸ ਨੂੰ ਬੱਚਿਆਂ ਨਾਲ ਸਾਂਝਾ ਕੀਤਾ ਗਿਆ। ਇਸ ਤੋਂ ਬਾਅਦ ਅਨੰਦਪੁਰ ਸਾਹਿਬ ਵਿਖੇ ਬਾਕੀ ਇਤਿਹਾਸਿਕ ਗੁਰਦੁਆਰਿਆਂ ਦੇ ਵੀ ਬੱਚਿਆਂ ਨੂੰ ਦਰਸ਼ਨ ਕਰਵਾਏ ਗਏI ਪ੍ਰਿੰਸੀਪਲ ਦਲਜੀਤ ਸਿੰਘ ਬੋਲਾ ਨੇ ਇਸ ਇਤਿਹਾਸਿਕ ਵਿੱਦਿਅਕ ਟੂਰ ਨੂੰ ਆਯੋਜਿਤ ਕਰਨ ਲਈ ਅਧਿਆਪਕ ਸਾਹਿਬਾਨਾਂ ਦੀ ਸਲਾਘਾਂ ਕਰਦੇ ਹੋਏ ਕਿਹਾ ਕੀ ਇਸ ਵਿੱਦਿਅਕ ਟੂਰ ਲਈ ਬੱਚਿਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨਾਂ ਦੇ ਮਾਤਾ ਪਿਤਾ ਸਾਹਿਬਾਨਾਂ ਨੇ ਵੀ ਇਸ ਉਪਰਾਲੇ ਦੀ ਸ਼ਲਾਘਾਂ ਕੀਤੀ, ਉਨਾਂ ਨੇ ਦੱਸਿਆ ਬਾਕੀ ਕਲਾਸਾ ਦੇ ਵੀ  ਅਜਿਹੇ ਹੋਰ ਵਿੱਦਿਅਕ ਟੂਰ ਆਉਣ ਵਾਲੇ ਭਵਿੱਖ ਵਿੱਚ ਕਰਵਾਏ ਜਾਣਗੇ ਤਾਂ ਕਿ ਜੋ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਸਮਾਜਿਕ, ਆਰਥਿਕ ਅਤੇ ਇਤਿਹਾਸਿਕ ਚੀਜ਼ਾਂ ਦੇ ਨਾਲ ਵੀ ਜਾਣੂ ਕਰਵਾਇਆ ਜਾ ਸਕੇ ਜਿਸ ਨਾਲ ਦਾ ਬੱਚਿਆਂ ਦਾ ਸਰਵਪੱਖੀ ਵਿਕਾਸ ਹੋਵੇਗਾ ਅਤੇ ਬੱਚੇ ਆਪਣੇ ਆਉਣ ਵਾਲੇ ਭਵਿੱਖ ਵਿੱਚ ਆਪਣੀਆਂ ਮਿੱਥੀਆਂ ਹੋਈਆਂ ਮੰਜ਼ਿਲਾਂ ਤੇ ਪਹੁੰਚ ਸਕਣਗੇ।ਇਸ ਵਿੱਦਿਅਕ ਟੂਰ ਵਿੱਚ ਪ੍ਰਿੰਸੀਪਲ ਦਿਲਜੀਤ ਸਿੰਘ ਬੋਲਾ, ਇੰਦਰਜੀਤ ਮਾਹੀ ,ਪੂਜਾ ਪ੍ਰਭਾਕਰ ਅਤੇ ਸੰਦੀਪ ਕੌਰ ਆਦਿ ਸ਼ਾਮਿਲ ਸਨI

ਸ਼ਹਿਰ ਚ ਵੱਖ ਵੱਖ ਥਾਈਂ ਮਨਾਇਆ ਸੰਗਰਾਂਦ ਦਾ ਪਵਿੱਤਰ ਦਿਹਾੜਾ

ਸ਼ਹਿਰ ਚ ਵੱਖ ਵੱਖ ਥਾਈਂ ਮਨਾਇਆ ਸੰਗਰਾਂਦ ਦਾ ਪਵਿੱਤਰ ਦਿਹਾੜਾ 
ਨਵਾਂਸ਼ਹਿਰ 15 ਜੂਨ - ਨਵਾਂ ਸ਼ਹਿਰ ਵਿਖੇ ਹਾੜ ਮਹੀਨੇ ਦੀ ਪਵਿੱਤਰ ਸੰਗਰਾਂਦ ਦਾ ਦਿਹਾੜਾ ਵੱਖ ਵੱਖ ਥਾਈਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਚੰਡੀਗੜ੍ਹ ਚੌਂਕ ਸਥਿਤ ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਵਿਖੇ ਹਾੜ ਮਹੀਨੇ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਬਾਰਾਂਮਾਹ ਦੇ ਪਾਠ ਸਰਵਣ ਕਰਵਾਏ ਗਏ ਅਤੇ ਬਾਅਦ ਵਿੱਚ ਅਸਾੜ ਮਹੀਨੇ ਦੀ ਭਾਈ ਮਨਜੀਤ ਸਿੰਘ ਵੱਲੋਂ ਵਿਆਖਿਆ ਕੀਤੀ ਗਈ। ਉਪਰੰਤ ਭਾਈ ਸੁਖਬੀਰ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕਰਵਾਇਆ। ਸਮਾਪਤੀ ਤੇ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਰਾਜਾ ਹਸਪਤਾਲ ਨਵਾਂ ਸ਼ਹਿਰ ਵੱਲੋਂ ਮਰੀਜ਼ਾਂ ਦੀਆਂ ਆਮ ਬਿਮਾਰੀਆਂ ਦੀ ਜਾਂਚ ਮੁਫਤ ਵਿੱਚ ਕੈਂਪ ਲਗਾ ਕੇ ਕੀਤੀ ਗਈ। ਗੁਰਦੁਆਰਾ ਪ੍ਰਬੰਧਕ ਦੇ ਪ੍ਰਧਾਨ ਮੱਖਣ ਸਿੰਘ ਗਰੇਵਾਲ ਅਤੇ ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ ਨੇ ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਸੰਗਤਾਂ ਨੂੰ ਵਧਾਈ ਦਿੱਤੀ।
 ਇਸ ਤੋਂ ਇਲਾਵਾ ਰੇਲਵੇ ਰੋਡ ਸਥਿਤ ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਰੈਡ ਕ੍ਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਵਿਖੇ ਵੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਇਸ ਮੌਕੇ ਤੇ ਬਾਰਾਂ ਮਾਹ ਦੇ ਪਾਠ ਤੋਂ ਉਪਰੰਤ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ ਅਤੇ ਪ੍ਰੋਜੈਕਟ ਦੇ ਡਾਇਰੈਕਟਰ ਚਮਨ ਸਿੰਘ ਵੱਲੋਂ ਸੰਸਥਾ ਅੰਦਰ ਦਾਖਲ ਨੌਜਵਾਨਾਂ ਨੂੰ ਨਸ਼ਾ ਤੋਂ ਅਤੇ ਪਤਿਤ ਪੁਣੇ ਤੋਂ ਦੂਰ ਰਹਿ ਕੇ ਨਰੋਆ ਪੰਜਾਬ ਸਿਰਜਣ ਦੀ ਗੱਲ ਕਹੀ ਅਤੇ 26 ਜੂਨ ਨੂੰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਤੇ ਨਸ਼ਾ ਤਸਕਰੀ ਤੋਂ ਮੁਕਤੀ ਦਾ ਦਿਲ ਮਨਾਉਣ ਲਈ ਵਿਚਾਰ ਵਟਾਂਦਰਾ ਕੀਤਾ। ਵੱਖ ਵੱਖ ਬੁਲਾਰਿਆਂ ਆਪਣੇ ਵਿਚਾਰ ਪੇਸ਼ ਕੀਤੇ।ਇਸ ਮੌਕੇ ਤੇ ਪ੍ਰਿੰਸੀਪਲ ਜਸਪਾਲ ਸਿੰਘ ਗਿੱਦਾ, ਮਾਸਟਰ ਹਰਿੰਦਰ ਸਿੰਘ, ਸਮਾਜ ਸੇਵੀ ਸੁਭਾਸ਼ ਅਰੋੜਾ,ਸ:ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀ ਕਿ੍ਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ, ਮਨਜੀਤ ਸਿੰਘ, ਬਲਜੀਤ ਕੁਮਾਰ, ਪਰਵੇਸ਼ ਕੁਮਾਰ, ਪਰਵੀਨ ਕੁਮਾਰੀ,ਕਮਲਾ ਰਾਣੀ, ਮਰੀਜ਼ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਆਦਿ ਹਾਜ਼ਰ ਸਨ।

“ਵਿਸ਼ਵ ਖੂਨਦਾਨੀ ਦਿਵਸ” ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ਵਿੱਚ ਖੂਨਦਾਨੀਆਂ ਨੇ ਕੀਤਾ ਖੂਨਦਾਨ

“ਵਿਸ਼ਵ ਖੂਨਦਾਨੀ ਦਿਵਸ” ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ਵਿੱਚ ਖੂਨਦਾਨੀਆਂ ਨੇ ਕੀਤਾ ਖੂਨਦਾਨ
ਨਵਾਂਸ਼ਹਿਰ 16 - ਖੂਨ ਦੇ ਗਰੁੱਪਾਂ ਦੀ ਖੋਜੀ ਮਹਾਨ ਵਿਗਿਆਨੀ ਤੇ ਨੋਬਲ ਪੁਰਸਕਾਰ ਨਾਲ੍ਹ ਸਨਮਾਨਿਤ ਡਾ.ਕਾਰਲ ਲੈਂਡਸਟੀਨਰ ਦੇ ਜਨਮ ਦਿਨ ਤੇ ਸਥਾਨਕ ਬੀ ਡੀ ਸੀ ਬਲੱਡ ਸੈਂਟਰ ਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਡਾ.ਕਾਰਲ ਲੈਂਡਸਟੇਨ ਨੇ ਖੋਜ ਕੀਤੀ ਕਿ ਭਾਂਵੇ ਮਨੁੱਖੀ ਖੂਨ ਦਾ ਰੰਗ ਲਾਲ ਹੈ ਪਰ ਇਸ ਵਿੱਚ ਵੀ ਅੱਗੋਂ ਹੋਰ ਭੇਦ ਹਨ। ਉਹਨਾਂ ਖੂਨ ਦੇ ਗਰੁਪਾਂ ਨੂੰ ਏ, ਬੀ, ਓ, ਤੇ ਏਬੀ ਦੇ ਨਾਮ ਦਿੱਤੇ। ਉਹਨਾਂ ਦੀ ਮਹਾਨ ਕਾਢ ਕਾਰਨ ਹੀ ਅੱਜ ਖੂਨ ਦੇ ਦਾਨ ਤੇ ਖੂਨ ਦੀ ਲੋੜ ਵਾਲ੍ਹੇ ਮਰੀਜ਼ ਦੀ ਲੋੜ ਪੂਰੀ ਕਰਨ ਦੀ ਸੇਵਾ ਇਸ ਮੁਕਾਮ ਤੱਕ ਪੁੱਜੀ ਹੈ। ਉਸ ਮਹਾਨ ਵਿਗਿਆਨੀ ਦਾ ਜਨਮਦਿਨ 14 ਜੂਨ1868 ਨੂੰ ਹੋਇਆ ਸੀ ਇਸ ਲਈ ਉਹਨਾਂ ਦੇ ਜਨਮ ਦਿਨ ਨੂੰ ਖੂਨਦਾਨੀਆਂ ਦਾ ਦਿਨ ਕਰਕੇ ਵਿਸ਼ਵ ਭਰ ਵਿੱਚ ਮਨਾਇਆ ਜਾਂਦਾ ਹੈ। 
               ਇਸੇ ਸਬੰਧ ਵਿੱਚ ਆਈ.ਐਸ.ਬੀ.ਟੀ.ਆਈ ਪੰਜਾਬ ਚੈਪਟਰ ਵਲੋਂ ਬੀ ਡੀ ਸੀ ਬਲੱਡ ਸੈਂਟਰ ਵਿਖੇ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ। ਸੱਭ ਤੋਂ ਪਹਿਲਾਂ ਮੁੱਖ ਮਹਿਮਾਨ , ਬੀਡੀਸੀ ਮੈਨੇਜਮੈਂਟ ਤੇ ਸਟਾਫ ਵਲੋਂ ਡਾ ਕਾਰਲ ਲੈਂਡਸਟੀਨਰ ਦੀ ਤਸਵੀਰ ਸਾਹਮਣੇ ਖੜੇ ਹੋ ਕੇ ਉਹਨਾਂ ਦੀ ਮਹਾਨ ਖੋਜ ਨੂੰ ਯਾਦ ਕੀਤਾ ਗਿਆ। ਇਸ ਮੌਕੇ ਅਹਿਮਦਾਬਾਦ ਹਵਾਈ ਹਾਦਸੇ ਵਿੱਚ ਵਿਛੜੀਆਂ ਕੀਮਤੀ ਜਾਨਾਂ ਦੀ ਆਤਮਿਕ ਸ਼ਾਂਤੀ ਲਈ ਮੋਨ ਧਾਰਿਆ ਗਿਆ। ਦੀਆਂ ਕੈੱਪ ਦਾ ਉਦਘਾਟਨ ਸਮਾਜ ਸੇਵੀ ਸ਼ਖ਼ਸੀਅਤ ਤੇ ਕਾਰੋਬਾਰੀ ਦਿਲਾਵਰ ਸਿੰਘ ਹੀਰ ਵਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ। ਉਹਨਾਂ ਵਲੋਂ ਖੂਨਦਾਨੀਆਂ ਨੂੰ ਸਨਮਾਨਿਤ ਕੀਤਾ ਗਿਆ। ਉਹਨਾਂ ਵਿਸ਼ਵ ਪੱਧਰੀ ਮਹਾਨ ਵਿਗਿਆਨੀ ਦਾ ਜਨਮ ਦਿਨ ਮਨਾਉਣ ਲਈ ਸੰਸਥਾ ਦੀ ਪ੍ਰਸੰਸਾ ਕੀਤੀ। ਕੈਂਪ ਵਿੱਚ ਕੁੱਲ 60 ਖੂਨਦਾਨੀਆਂ ਨੇ ਖੂਨਦਾਨ ਕੀਤਾ। ਮੁੱਖ ਮਹਿਮਾਨ ਅਤੇ ਰਾਜਵਿੰਦਰ ਸਿੰਘ ਜੀ ਐਨ ਨੂੰ ਸੰਸਥਾ ਦੇ ਪ੍ਰਧਾਨ ਤੇ ਅਹੁਦੇਦਾਰਾਂ ਵਲੋਂ ਸਨਮਾਨਿਤ ਕੀਤਾ ਗਿਆ। ਡਾ ਅਜੇ ਬੱਗਾ ਤੇ ਡਾ ਦਿਆਲ ਸਰੂਪ ਦੀ ਅਗਵਾਈ ਵਿੱਚ ਸੰਸਥਾ ਦੀ ਤਕਨੀਕੀ ਟੀਮ ਵਲੋਂ ਖੂਨਦਾਨੀਆਂ ਤੋਂ ਬਲੱਡ ਯੂਨਿਟ ਪ੍ਰਾਪਤ ਕੀਤੇ ਗਏ।ਦੇ ਇਸ ਮੌਕੇ ਪ੍ਰਧਾਨ ਐਸ ਕੇ ਸਰੀਨ, ਸਕੱਤਰ ਜੇ ਐਸ ਗਿੱਦਾ, ਵਿੱਤ ਸਕੱਤਰ ਪ੍ਰਵੇਸ਼ ਕੁਮਾਰ, ਰਾਜਵਿੰਦਰ ਸਿੰਘ ਜੀ ਐਨ, ਡਾ. ਅਜੇ ਬੱਗਾ, ਐਡਵੋਕੇਟ ਨੋਬਲ ਸਰੀਨ, ਡਾ ਦਿਆਲ ਸਰੂਪ, ਗੌਰਵ ਸਰੀਨ, ਯੁਵਰਾਜ ਕਾਲ੍ਹੀਆ, ਮੈਨੇਜਰ ਮਨਮੀਤ ਸਿੰਘ, ਹਰਪ੍ਰਭਮਹਿਲ ਸਿੰਘ, ਸੁਖਵਿੰਦਰ ਕੌਰ ਸੁੱਖੀ, ਰਾਜੀਵ ਭਾਰਦਵਾਜ, ਗੁਰਿੰਦਰ ਸਿੰਘ ਸੇਠੀ, ਰਾਜਿੰਦਰ ਛੋਕਰ, ਦੇਸ ਰਾਜ ਬਾਲੀ, ਮਲਕੀਅਤ ਸਿੰਘ ਸੜੋਆ, ਮੁਕੇਸ਼ ਕਾਹਮਾ, ਜਗਤਾਰ ਮਹਿੰਦੀਪੁਰ, ਪ੍ਰਿਅੰਕਾ ਕੌਸ਼ਿਕ, ਕਮਲਜੀਤ ਪਾਬਲ੍ਹਾ, ਤਾਨੀਆ ਵਰਮਾ, ਅਨੀਤਾ ਕੁਮਾਰੀ, ਸੂਨੈਨਾ, ਮੰਦਨਾ ਤੇ ਬੀ ਡੀ ਸੀ ਦਾ ਹੋਰ ਸਟਾਫ ਹਾਜਰ ਸੀ।

Friday, 13 June 2025

ਕੁਦਰਤ ਦੀ ਹੋਂਦ ਲਈ ਹਰਿਆਲੀ ਅਤਿ ਜ਼ਰੂਰੀ-ਤਰਸੇਮ ਲਾਲ

ਕੁਦਰਤ ਦੀ ਹੋਂਦ ਲਈ ਹਰਿਆਲੀ ਅਤਿ ਜ਼ਰੂਰੀ-ਤਰਸੇਮ ਲਾਲ

ਨਵਾਂਸ਼ਹਿਰ 13 ਜੂਨ - ਲੰਬੇ ਸਮੇਂ ਤੋਂ ਕੁਦਰਤ ਦੀ ਸੇਵਾ ਕਰ ਰਹੀ ਵਾਤਾਵਰਣ ਸੰਭਾਲ ਸੁਸਾਇਟੀ ਵੱਲੋਂ ਭਗਤ ਕਬੀਰ ਜੀ ਅਤੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬੂਟੇ ਲਗਾਏ ਗਏ। ਇਸ ਮੌਕੇ ਤੇ ਬਾਰਾਦਰੀ ਗਾਰਡਨ ਵਿਖੇ ਵੱਖ-ਵੱਖ ਕਿਸਮਾਂ ਦੇ 10 ਬੂਟੇ ਲਗਾਉਣ ਸਮੇਂ ਸੁਸਾਇਟੀ ਦੇ ਵਾਈਸ ਪ੍ਰੈਜ਼ੀਡੈਂਟ ਤਰਸੇਮ ਲਾਲ ਨੇ ਕਿਹਾ ਕਿ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸਿੱਖ ਧਰਮ ਦੇ ਪ੍ਰਚਾਰ-ਪਸਾਰ, ਸਿੱਖਾਂ ਨੂੰ ਜ਼ੁਲਮ ਦੇ ਖ਼ਿਲਾਫ਼ ਲੜਨ ਲਈ ਸ਼ਾਸਤਰ ਵਿਦਿਆ ਦੇਣ, ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਅਤੇ ਮੀਰੀ-ਪੀਰੀ ਦੇ ਸਿਧਾਂਤ ਤੇ ਦ੍ਰਿੜ੍ਹਤਾ ਨਾਲ ਚੱਲਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਭਗਤ ਕਬੀਰ ਜੀ ਨੇ ਊਚ-ਨੀਚ, ਜਾਤ-ਪਾਤ ਅਤੇ ਪੰਖਡਵਾਦ ਦੇ ਖਿਲਾਫ਼ ਆਵਾਜ਼ ਬੁਲੰਦ ਕਰਕੇ ਕਿਰਤ ਕਰਦੇ ਹੋਏ ਰੱਬ ਨੂੰ ਮੰਨਣ ਅਤੇ ਕੁਦਰਤ ਦੀ ਸੰਭਾਲ ਲਈ ਜਗਤ ਨੂੰ ਸੇਧ ਦਿੱਤੀ। ਇਸ ਮੌਕੇ ਤੇ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਭੱਟੀ ਨੇ ਬਾਰਾਦਰੀ ਬਾਗ ਦੀ ਇੰਚਾਰਜ ਮੈਡਮ ਨਵਨੀਤ ਰਾਣਾ ਅਤੇ ਸੈਰ ਕਰਨ ਵਾਲੇ ਲੋਕਾਂ ਤੋਂ ਵੀ ਬੂਟੇ ਲਗਵਾਏ ਅਤੇ ਇਹਨਾਂ ਦੀ ਦੇਖਭਾਲ ਕਰਨ ਦੀ ਅਪੀਲ ਕੀਤੀ। ਇਸ ਮੌਕੇ ਤੇ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਭੱਟੀ, ਵਾਈਸ ਪ੍ਰਧਾਨ ਤਰਸੇਮ ਲਾਲ, ਰੇਸ਼ਮ ਸਿੰਘ, ਅਰੁਣ ਬਾਲੀ, ਕੁਲਦੀਪ ਕੁਮਾਰ, ਧਰਮ ਪਾਲ ਬਾਲੀ, ਸਤਪਾਲ ਸ਼ਰਮਾਂ, ਰਾਕੇਸ਼ ਕੁਮਾਰ, ਰਾਜੂ ਅਤੇ ਕਈ ਹੋਰ ਸਾਥੀ ਹਾਜ਼ਰ ਸਨ।

Thursday, 12 June 2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਰਾਹੀਂ ਮਾਲ ਸੁਧਾਰਾਂ ਲਈ ਇਕ ਹੋਰ ਇਨਕਲਾਬੀ ਕਦਮ ਚੁੱਕਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਰਾਹੀਂ ਮਾਲ ਸੁਧਾਰਾਂ ਲਈ ਇਕ ਹੋਰ ਇਨਕਲਾਬੀ ਕਦਮ ਚੁੱਕਿਆ

 

ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ, ਸੁਚਾਰੂ, ਪ੍ਰੇਸ਼ਾਨੀ ਰਹਿਤ ਅਤੇ ਪਾਰਦਰਸ਼ੀ ਸੇਵਾਵਾਂ ਦੇਣ ਵਿੱਚ ਪੰਜਾਬ ਨੇ ਸਫਲਤਾ ਦਾ ਨਵਾਂ ਮੁਕਾਮ ਹਾਸਲ ਕੀਤਾ

 

ਲੋਕਾਂ ਨੂੰ ਹੁਣ ਵਟਸਐਪ 'ਤੇ ਮਿਲੇਗੀ ਜਮ੍ਹਾਂਬੰਦੀ

 

ਇੰਤਕਾਲ, ਰਪਟ ਐਂਟਰੀ ਅਤੇ ਫਰਦ ਬਦਰ ਦੀਆਂ ਸੇਵਾਵਾਂ ਵੀ ਹੁਣ ਆਨਲਾਈਨ ਹਾਸਲ ਹੋਣਗੀਆਂ

 

 ਅੰਮ੍ਰਿਤਸਰ, 12 ਜੂਨ -   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 'ਈਜ਼ੀ ਜਮ੍ਹਾਂਬੰਦੀ' ਪੋਰਟਲ ਦੀ ਸ਼ੁਰੂਆਤ ਕੀਤੀ ਜਿਸ ਨਾਲ ਪੰਜਾਬ ਨੇ ਆਪਣੇ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਮੁਕਤ, ਸੁਚਾਰੂ, ਪ੍ਰੇਸ਼ਾਨੀ ਰਹਿਤ ਅਤੇ ਪਾਰਦਰਸ਼ੀ ਸੇਵਾਵਾਂ ਦੇਣ ਵਿੱਚ ਸਫਲਤਾ ਦਾ ਨਵਾਂ ਮੁਕਾਮ ਹਾਸਲ ਕੀਤਾ ਹੈ। 

ਦੋਵਾਂ ਆਗੂਆਂ ਨੇ ਕਿਹਾ ਕਿ ਇਸ ਸ਼ੁਰੂਆਤ ਨਾਲ ਮਾਲ ਵਿਭਾਗ ਦੀਆਂ ਪ੍ਰਮੁੱਖ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਇੱਕ ਹੋਰ ਇਤਿਹਾਸਕ ਕਦਮ ਚੁੱਕਿਆ ਹੈ। ਇਨ੍ਹਾਂ ਸੇਵਾਵਾਂ ਨਾਲ ਹਰੇਕ ਸਾਲ ਲੱਖਾਂ ਲੋਕਾਂ ਦਾ ਸਿੱਧਾ ਵਾਹ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਪੰਜਾਬ ਨੇ 'ਈਜ਼ੀ ਰਜਿਸਟਰੀ' ਦੀ ਸ਼ੁਰੂਆਤ ਕੀਤੀ ਸੀ, ਜਿਸਦਾ ਉਦੇਸ਼ ਜਾਇਦਾਦ ਦੀ ਰਜਿਸਟਰੀ ਨੂੰ ਸਰਲ ਅਤੇ ਪਾਰਦਰਸ਼ੀ ਬਣਾਉਣਾ ਅਤੇ ਭ੍ਰਿਸ਼ਟਾਚਾਰ ਨੂੰ ਮੁਕੰਮਲ ਤੌਰ 'ਤੇ ਖਤਮ ਕਰਨਾ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਮੋਹਾਲੀ ਵਿੱਚ 'ਈਜ਼ੀ ਰਜਿਸਟਰੀਦਾ ਉਪਰਾਲਾ ਸ਼ੁਰੂ ਕੀਤਾ ਸੀ ਅਤੇ ਇਹ ਲੋਕਾਂ ਲਈ ਵੱਡੀ ਸਫਲਤਾ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਮਹੀਨੇ ਇਸ ਪੂਰੇ ਜ਼ਿਲ੍ਹੇ ਤੋਂ ਭ੍ਰਿਸ਼ਟਾਚਾਰ ਦੀ ਇਕ ਵੀ ਸ਼ਿਕਾਇਤ ਦਰਜ ਨਹੀਂ ਕੀਤੀ ਗਈ ਜੋ ਇਸ ਪਹਿਲਕਦਮੀ ਦੀ ਸ਼ਾਨਦਾਰ ਸਫਲਤਾ ਨੂੰ ਦਰਸਾਉਂਦਾ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਇਸ 'ਈਜ਼ੀ ਰਜਿਸਟਰੀ' ਨੂੰ 15 ਜੁਲਾਈ ਤੱਕ ਪੂਰੇ ਪੰਜਾਬ ਵਿੱਚ ਲਾਗੂ ਕਰ ਦਿੱਤਾ ਜਾਵੇਗਾ।

ਦੋਵਾਂ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦਾ ਵਾਅਦਾ ਕੀਤਾ ਸੀ ਅਤੇ ਅੱਜ ਇੱਥੋਂ ਸ਼ੁਰੂ ਹੋਈ 'ਈਜ਼ੀ ਜਮ੍ਹਾਂਬੰਦੀ' ਪੋਰਟਲ ਦੀ ਇਨਕਲਾਬੀ ਪਹਿਲ ਸਾਡੀ ਸਰਕਾਰ ਦੀ ਇਮਾਨਦਾਰੀ, ਨੇਕ ਨੀਅਤ, ਪਾਰਦਰਸ਼ਤਾ ਅਤੇ ਲੋਕ-ਪੱਖੀ ਉਪਰਾਲਿਆਂ ਨੂੰ ਦਰਸਾਉਂਦੀ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਪੋਰਟਲ ਲੋਕਾਂ ਨੂੰ ਪੰਜ ਮੁੱਖ ਸੇਵਾਵਾਂ ਪ੍ਰਦਾਨ ਕਰੇਗਾ ਜਿਨ੍ਹਾਂ ਵਿੱਚ ਵਟਸਐਪ 'ਤੇ ਜਮ੍ਹਾਂਬੰਦੀ ਪ੍ਰਾਪਤ ਕਰਨਾ, ਇੰਤਕਾਲ ਕਰਵਾਉਣ, ਰਪਟ ਐਂਟਰੀ ਅਤੇ ਫਰਦ ਬਦਰ (ਜ਼ਮੀਨ ਰਿਕਾਰਡਾਂ ਵਿੱਚ ਸੁਧਾਰ) ਲਈ ਆਨਲਾਈਨ ਸੇਵਾਵਾਂ ਹਾਸਲ ਹੋਣਗੀਆਂ। ਇਸ ਦਾ ਵਿਸਥਾਰ ਵਿੱਚ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਹਾ ਕਿ ਵਟਸਐਪ ਰਾਹੀਂ ਜਮ੍ਹਾਂਬੰਦੀ ਪ੍ਰਾਪਤ ਕਰਨ ਦਾ ਫੈਸਲਾ ਲੋਕਾਂ ਨੂੰ ਵੱਡੇ ਪੱਧਰ 'ਤੇ ਸਹੂਲਤ ਪ੍ਰਦਾਨ ਕਰੇਗਾ ਕਿਉਂਕਿ ਹਰ ਸਾਲ 40 ਲੱਖ ਲੋਕਾਂ ਨੂੰ ਜ਼ਮੀਨੀ ਰਿਕਾਰਡ ਦੀਆਂ ਫਰਦਾਂ (ਜਮ੍ਹਾਂਬੰਦੀ) ਪ੍ਰਾਪਤ ਕਰਨ ਲਈ ਜਾਂ ਤਾਂ ਆਪਣੇ ਪਟਵਾਰੀ ਕੋਲ ਗੇੜੇ ਕੱਢਣੇ ਪੈਂਦੇ ਸਨ ਜਾਂ ਫਰਦ ਕੇਂਦਰਾਂ 'ਤੇ ਜਾਣਾ ਪੈਂਦਾ ਸੀ।

ਹਾਲਾਂਕਿ, ਦੋਵਾਂ ਆਗੂਆਂ ਨੇ ਕਿਹਾ ਕਿ ਹੁਣ ਜ਼ਮੀਨੀ ਰਿਕਾਰਡ ਲਈ ਪਟਵਾਰੀ ਕੋਲ ਜਾਣ, ਕਤਾਰਾਂ ਵਿੱਚ ਖੜ੍ਹੇ ਹੋਣ ਜਾਂ ਰਿਸ਼ਵਤ ਦੇਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਲੋਕਾਂ ਨੂੰ ਸਿਰਫ਼ 'ਈਜ਼ੀ ਵੈੱਬਸਾਈਟ' 'ਤੇ ਜਾ ਕੇ ਆਪਣੇ ਵੇਰਵੇ ਦਰਜ ਕਰਨੇ ਹਨ ਅਤੇ ਉਨ੍ਹਾਂ ਨੂੰ ਜਮ੍ਹਾਂਬੰਦੀ ਦੀ ਕਾਪੀ ਮੁਫ਼ਤ ਵਿੱਚ ਮਿਲ ਜਾਵੇਗੀ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਜਮ੍ਹਾਂਬੰਦੀ ਉਪਰ ਡਿਜੀਟਲ ਤੌਰ 'ਤੇ ਦਸਤਖਤ ਹੋਣਗੇ ਅਤੇ ਇਸ ਉਪਰ ਕਿਊ.ਆਰ. ਕੋਡ ਵੀ ਹੋਵੇਗਾ ਜਿਸ ਨਾਲ ਕੋਈ ਵੀ ਜ਼ਮੀਨੀ ਰਿਕਾਰਡ ਦੀ ਤਸਦੀਕ ਕਰਨ ਲਈ ਕਿਊ.ਆਰ. ਕੋਰਡ ਨੂੰ ਸਕੈਨ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ 99 ਫੀਸਦੀ ਪਿੰਡਾਂ ਦਾ ਜ਼ਮੀਨੀ ਰਿਕਾਰਡ ਡਿਜੀਟਾਈਜ਼ ਕਰ ਦਿੱਤਾ ਹੈ, ਸਾਰੇ ਜ਼ਮੀਨੀ ਰਿਕਾਰਡ ਇਸ ਸੇਵਾ ਰਾਹੀਂ ਪ੍ਰਾਪਤ ਕੀਤੇ ਜਾ ਸਕਦੇ ਹਨ ਅਤੇ ਨਾਲ ਹੀ ਬਾਕੀ ਰਹਿੰਦੇ ਪਿੰਡਾਂ ਨੂੰ ਵੀ ਅਗਲੇ ਦੋ ਮਹੀਨਿਆਂ ਵਿੱਚ ਡਿਜੀਟਾਈਜ਼ ਕਰ ਦਿੱਤਾ ਜਾਵੇਗਾ।

ਆਨਲਾਈਨ ਇੰਤਕਾਲ ਸੇਵਾ ਬਾਰੇ ਵੇਰਵੇ ਦਿੰਦੇ ਹੋਏ ਦੋਵਾਂ ਆਗੂਆਂ ਨੇ ਕਿਹਾ ਕਿ ਹਰ ਸਾਲ ਅੱਠ ਲੱਖ ਇੰਤਕਾਲ ਹੁੰਦੇ ਹਨ ਜਿਨ੍ਹਾਂ ਵਿੱਚ 6 ਲੱਖ ਜ਼ਮੀਨ ਦੀ ਰਜਿਸਟਰੀ ਉਪਰੰਤ ਅਤੇ 2 ਲੱਖ ਵਿਰਾਸਤੀ ਇੰਤਕਾਲ ਸ਼ਾਮਲ ਹਨ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜ਼ਮੀਨ ਖਰੀਦਣ ਜਾਂ ਵਿਰਾਸਤੀ ਜਾਇਦਾਦ ਦੀ ਮਲਕੀਅਤ ਲਈ ਇੰਤਕਾਲ ਵਾਸਤੇ ਮਹੀਨਿਆਂ ਬੱਧੀ ਭੱਜ-ਦੌੜ ਕਰਨੀ ਪੈਂਦੀ ਸੀ ਅਤੇ ਵੱਡੀਆਂ ਰੁਕਾਵਟਾਂ ਖੜ੍ਹੀਆਂ ਹੁੰਦੀਆਂ ਸਨ। ਉਨ੍ਹਾਂ ਕਿਹਾ ਕਿ ਹੁਣ ਪਟਵਾਰੀ ਲੋਕਾਂ ਦੇ ਰਾਹ ਵਿੱਚ ਰੋੜਾ ਨਹੀਂ ਬਣ ਸਕਦੇ ਅਤੇ ਨਾ ਹੀ ਇਸ ਕੰਮ ਲਈ ਕਿਸੇ ਨੂੰ ਰਿਸ਼ਵਤ ਦੇਣ ਦੀ ਲੋੜ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਆਪਣੀ ਜ਼ਮੀਨ ਦੀ ਰਜਿਸਟਰੀ ਕਰਵਾਉਂਦਾ ਹੈ ਤਾਂ ਇਸ ਦਾ ਇੰਤਕਾਲ ਆਪਣੇ ਆਪ 30 ਦਿਨਾਂ ਦੇ ਅੰਦਰ ਹੋ ਜਾਵੇਗਾ। ਵਿਰਾਸਤੀ ਜ਼ਮੀਨ ਦੇ ਮਾਮਲੇ ਵਿੱਚ ਬਿਨੈਕਾਰ 'ਈਜ਼ੀ ਜਮ੍ਹਾਂਬੰਦੀ' ਵੈੱਬਸਾਈਟ 'ਤੇ ਇੰਤਕਾਲ ਲਈ ਆਨਲਾਈਨ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ ਅਤੇ 30 ਦਿਨਾਂ ਦੇ ਨਿਰਧਾਰਤ ਸਮੇਂ ਦੇ ਅੰਦਰ ਇੰਤਕਾਲ ਹੋ ਜਾਵੇਗਾ। ਇਸ ਬਾਰੇ ਉਸ ਨੂੰ ਸਮੁੱਚੀ ਪ੍ਰਕਿਰਿਆ ਦੇ ਹਰ ਕਦਮ ਦਾ ਵਟਸਐਪ ਰਾਹੀਂ ਅਪਡੇਟ ਮਿਲੇਗਾ।

ਰਪਟ ਐਂਟਰੀ ਬਾਰੇ ਗੱਲ ਕਰਦਿਆਂ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹਰ ਸਾਲ, ਲਗਭਗ 2 ਲੱਖ ਰਪਟ ਐਂਟਰੀਆਂ (ਅਦਾਲਤੀ ਹੁਕਮਾਂ ਜਾਂ ਕਰਜ਼ੇ ਬਾਰੇ ਇੰਦਰਾਜ) ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਦਸਤੀ ਪ੍ਰਕਿਰਿਆ ਜਾਂ ਦਫਤਰਾਂ ਦੇ ਝੰਜਟ ਵਿੱਚ ਪੈਣ ਦੀ ਕੋਈ ਲੋੜ ਨਹੀਂ। ਉਨ੍ਹਾਂ ਕਿਹਾ ਕਿ ਹਰ ਕੇਸ ਦਸਤੀ ਕਾਰਵਾਈ ਜਾਂ ਲਾਲ-ਫੀਤਾਸ਼ਾਹੀ ਤੋਂ ਬਿਨਾਂ ਹੀ ਪਟਵਾਰੀ ਤੋਂ ਸਿੱਧਾ ਡਿਜੀਟਲ ਰੂਪ ਵਿੱਚ ਤਬਦੀਲ ਹੋ ਜਾਵੇਗਾ। ਦੋਵਾਂ ਆਗੂਆਂ ਨੇ ਕਿਹਾ ਕਿ ਅਦਾਲਤੀ ਹੁਕਮਾਂ ਲਈ ਇਕ ਦਿਨ ਦੇ ਅੰਦਰ ਅਤੇ ਕਰਜ਼ਿਆਂ ਲਈ ਸੱਤ ਦਿਨਾਂ ਦੇ ਅੰਦਰ ਰਪਟ ਐਂਟਰੀ ਕੀਤੀ ਜਾਵੇਗੀ।

ਫਰਦ ਬਦਰ (ਜ਼ਮੀਨ ਰਿਕਾਰਡ ਵਿੱਚ ਸੋਧ) ਬਾਰੇ ਜਾਣਕਾਰੀ ਦਿੰਦਿਆਂ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹਰ ਸਾਲ ਲਗਭਗ 60,000 ਫਰਦ ਬਦਰ (ਰਿਕਾਰਡ ਵਿੱਚ ਸੋਧ) ਬਾਰੇ ਬੇਨਤੀਆਂ ਪ੍ਰਾਪਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਜ਼ਮੀਨੀ ਰਿਕਾਰਡ (ਜਿਵੇਂ ਕਿ ਨਾਮ ਵਿੱਚ ਸੋਧ) ਵਿੱਚ ਗਲਤੀਆਂ ਨੂੰ ਠੀਕ ਕਰਨ ਲਈ ਲੋਕਾਂ ਨੂੰ ਹੁਣ ਸਰਕਾਰੀ ਦਫ਼ਤਰਾਂ ਦੇ ਚੱਕਰ ਲਾਉਣ ਜਾਂ ਤਹਿਸੀਲਦਾਰਾਂ ਦੇ ਰਹਿਮੋ-ਕਰਮ 'ਤੇ ਰਹਿਣ ਦੀ ਲੋੜ ਨਹੀਂ ਪਵੇਗੀ। ਦੋਵਾਂ ਆਗੂਆਂ ਨੇ ਕਿਹਾ ਕਿ ਇਸ ਸਬੰਧੀ ਹੁਣ ਲੋੜੀਂਦੇ ਦਸਤਾਵੇਜ਼ਾਂ ਵਾਲਾ ਸਧਾਰਨ ਫਾਰਮ ਆਨਲਾਈਨ ਜਮ੍ਹਾਂ ਕੀਤਾ ਜਾ ਸਕਦਾ ਹੈ ਅਤੇ ਅਰਜ਼ੀ ਦੀ ਪ੍ਰਕਿਰਿਆ 15 ਦਿਨਾਂ ਦੀ ਸਮਾਂ ਸੀਮਾ ਅੰਦਰ ਕੀਤੀ ਜਾਵੇਗੀ ਅਤੇ ਨਾਲ ਹੀ ਇਨ੍ਹਾਂ ਸੇਵਾਵਾਂ ਲਈ ਨਾਮਾਤਰ ਅਰਜ਼ੀ ਫੀਸ ਵੀ ਆਨਲਾਈਨ ਅਦਾ ਕੀਤੀ ਜਾਵੇਗੀ।

ਜਮ੍ਹਾਂਬੰਦੀ ਲਈ ਸਬਸਕ੍ਰਾਈਬ ਕਰੋ (ਆਪਣੇ ਜ਼ਮੀਨੀ ਰਿਕਾਰਡ ਲਈ ਵੇਰਵੇ ਦਰਜ ਕਰੋ) ਬਾਰੇ ਜਾਣਕਾਰੀ ਦਿੰਦਿਆਂ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜ਼ਮੀਨ ਦੀ ਮਾਲਕੀ ਦੀ ਸੁਰੱਖਿਆ ਲਈ ਖਾਸ ਕਰਕੇ ਐਨ.ਆਰ.ਈ. ਭਾਈਚਾਰੇ ਲਈ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ "ਆਪਣੇ ਜ਼ਮੀਨੀ ਰਿਕਾਰਡ ਲਈ ਸਬਸਕ੍ਰਾਈਬ ਕਰੋ" ਪੋਰਟਲ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਬਹੁਤ ਸਾਰੇ ਜ਼ਮੀਨੀ ਰਿਕਾਰਡ ਵਿੱਚ ਮਾਲਕ ਦੀ ਜਾਣਕਾਰੀ ਤੋਂ ਬਿਨਾਂ ਹੀ ਬਦਲਾਅ ਕਰ ਦਿੱਤੇ ਜਾਂਦੇ ਸਨ ਅਤੇ ਅਕਸਰ ਉਨ੍ਹਾਂ ਨੂੰ ਕਈ ਸਾਲਾਂ ਬਾਅਦ ਪਤਾ ਲੱਗਦਾ ਸੀ ਜਿਸ ਉਪਰੰਤ ਉਨ੍ਹਾਂ ਨੂੰ ਇਸ ਰਿਕਾਰਡ ਨੂੰ ਦਰੁਸਤ ਕਰਵਾਉਣ ਲਈ ਅਦਾਲਤਾਂ ਵਿੱਚ ਲੰਬੇ ਕਾਨੂੰਨੀ ਸੰਘਰਸ਼ ਦਾ ਸਾਹਮਣਾ ਕਰਨਾ ਪੈਂਦਾ ਸੀ। ਦੋਵਾਂ ਆਗੂਆਂ ਨੇ ਕਿਹਾ ਕਿ ਜ਼ਮੀਨ ਮਾਲਕ ਹੁਣ ਸਰਕਾਰ ਦੀ ਵੈੱਬਸਾਈਟ 'ਤੇ ਜਾ ਸਕਦੇ ਹਨ ਅਤੇ ਜ਼ਮੀਨ ਮਾਲਕ ਪ੍ਰਤੀ ਖੇਵਟ 500 ਰੁਪਏ ਦੀ ਸਾਲਾਨਾ ਫੀਸ ਦੇ ਕੇ ਆਪਣੇ ਜ਼ਮੀਨੀ ਰਿਕਾਰਡ ਨੂੰ ਸਬਸਕ੍ਰਾਈਬ ਕਰ ਸਕਦੇ ਹਨ।

ਦੋਵਾਂ ਆਗੂਆਂ ਨੇ ਕਿਹਾ ਕਿ ਇਸ ਕਦਮ ਨਾਲ ਉਹ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਬੈਠ ਕੇ ਡਿਜੀਟਲ ਰੂਪ ਵਿੱਚ ਆਪਣੀ ਜ਼ਮੀਨ ਨੂੰ ਸੁਰੱਖਿਅਤ ਕਰਨ ਦੇ ਯੋਗ ਹੋ ਜਾਣਗੇ। ਇਸ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਜੇਕਰ ਸਬਸਕ੍ਰਾਈਬ ਕੀਤੇ ਰਿਕਾਰਡ ਨਾਲ ਛੇੜਛਾੜ ਕਰਨ ਦੀ ਕੋਈ ਵੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਜ਼ਮੀਨ ਮਾਲਕ ਨੂੰ ਵਟਸਐਪ ਜਾਂ ਈਮੇਲ ਰਾਹੀਂ ਤੁਰੰਤ ਅਲਰਟ ਮਿਲ ਜਾਵੇਗਾ ਜਿਸ ਤੋਂ ਬਾਅਦ ਉਹ ਉਸੇ ਵੇਲੇ ਆਨਲਾਈਨ ਇਤਰਾਜ਼ ਉਠਾ ਸਕਦੇ ਹਨ ਅਤੇ ਇਹ ਇਤਰਾਜ਼ ਸਿੱਧੇ ਤੌਰ 'ਤੇ ਸਬੰਧਤ ਮਾਲ ਅਧਿਕਾਰੀ ਨੂੰ ਚਲਾ ਜਾਵੇਗਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਕਦਮ ਦੁਨੀਆ ਭਰ ਦੇ ਪ੍ਰਵਾਸੀ ਭਾਰਤੀਆਂ ਲਈ ਉਨ੍ਹਾਂ ਦੀ ਜ਼ਮੀਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦਾ ਹੈ।

ਦੋਵਾਂ ਆਗੂਆਂ ਨੇ ਕਿਹਾ ਕਿ ਜਮ੍ਹਾਂਬੰਦੀ (ਜ਼ਮੀਨ ਰਿਕਾਰਡ ਦੀ ਕਾਪੀ), ਇੰਤਕਾਲ, ਅਤੇ ਫਰਦ ਬਦਰ (ਰਿਕਾਰਡ ਵਿੱਚ ਸੋਧ) ਵਰਗੀਆਂ ਸੇਵਾਵਾਂ ਲਈ ਪਹਿਲਾਂ ਹਰ ਵਿਅਕਤੀ ਨੂੰ ਪਟਵਾਰੀਆਂ ਜਾਂ ਤਹਿਸੀਲਦਾਰਾਂ ਕੋਲ ਖੱਜਲ ਹੋਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਹਨਾਂ ਦਫ਼ਤਰਾਂ ਵਿੱਚ ਅਕਸਰ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੁੰਦਾ ਸੀ ਪਰ ਹੁਣ ਉਨ੍ਹਾਂ ਨੂੰ ਵਾਰ-ਵਾਰ ਪਟਵਾਰੀਆਂ ਜਾਂ ਤਹਿਸੀਲਦਾਰਾਂ ਦੇ ਦਫ਼ਤਰਾਂ ਦੇ ਗੇੜੇ ਨਹੀਂ ਲਾਉਣੇ ਪੈਣਗੇ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਕੋਈ ਵੀ ਵਿਅਕਤੀ ਆਪਣੇ ਘਰ ਬੈਠ ਕੇ ਮਾਲ ਵਿਭਾਗ ਦੀ ਵੈੱਬਸਾਈਟ easyjamabandi.punjab.gov.in ਰਾਹੀਂ ਸਿਰਫ਼ ਇੱਕ ਕਲਿੱਕ ਨਾਲ ਇਹ ਸੇਵਾਵਾਂ ਪ੍ਰਾਪਤ ਕਰ ਸਕਦਾ ਹੈ। ਇਸ ਦੇ ਨਾਲ ਹੀ 1076 'ਤੇ ਡਾਇਲ ਕਰਕੇ ਜਾਂ ਕਿਸੇ ਵੀ ਸੇਵਾ ਕੇਂਦਰ ਵਿੱਚ ਅਰਜ਼ੀਆਂ ਜਮ੍ਹਾਂ ਕਰਵਾ ਕੇ ਵੀ ਇਹਨਾਂ ਸੇਵਾਵਾਂ ਦਾ ਲਾਭ ਲਿਆ ਜਾ ਸਕਦਾ ਹੈ।

---

 

ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ

ਹੁਣ ਇੰਤਕਾਲ ਵਿੱਚ ਪਟਵਾਰੀ ਅੜਿਕੇ ਖੜੇ ਨਹੀਂ ਕਰ ਸਕਣਗੇ ਅਤੇ ਨਾ ਹੀ ਦੇਣੀ ਪਵੇਗੀ ਰਿਸ਼ਵਤ -ਅਮਨ ਅਰੋੜਾ

ਸਿੰਗਲ ਕਲਿੱਕ ਨਾਲ ਹੋਣਗੇ ਮਾਲ ਵਿਭਾਗ ਦੇ ਬਹੁਤੇ ਕੰਮ

ਅੰਮ੍ਰਿਤਸਰ 12 ਜੂਨ 2025-

ਪ੍ਰਸ਼ਾਸਨਿਕ ਸੁਧਾਰਾਂ ਬਾਰੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਰਕਾਰ ਵੱਲੋਂ ਲਾਂਚ ਕੀਤੀਆਂ ਗਈਆਂ ਮਾਲ ਵਿਭਾਗ ਦੀਆਂ ਸੇਵਾਵਾਂ ਦੀ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਰਾਜ ਵਿੱਚੋਂ ਭਰਿਸ਼ਟਾਚਾਰ ਦੇ ਖਾਤਮੇ ਲਈ ਇਹ ਕ੍ਰਾਂਤੀਕਾਰੀ ਕਦਮ ਸਿੱਧ ਹੋਵੇਗਾ। ਇੱਥੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਉਹਨਾਂ ਦੱਸਿਆ ਕਿ ਹੁਣ ਜਮੀਨ ਜਾਇਦਾਦ ਦੀ ਜਮਾਂਬੰਦੀ, ਇੰਤਕਾਲ, ਫਰਦ ਬਦਰ ਆਦਿ ਲਈ ਲੋਕਾਂ ਨੂੰ ਦਫਤਰਾਂ ਦੇ ਗੇੜੇ ਨਹੀਂ ਲਾਉਣੇ ਪੈਣਗੇ, ਸਗੋਂ ਉਹ ਇੱਕ ਕਲਿੱਕ ਉੱਤੇ ਹੀ ਇਹ ਕੰਮ ਆਪਣੇ ਮੋਬਾਈਲ ਤੋਂ ਕਰ ਸਕਣਗੇ ਉਹਨਾਂ ਕਿਹਾ ਕਿ ਅੱਜ ਆਮ ਲੋਕਾਂ ਨਾਲ ਜੁੜੀਆਂ ਸੇਵਾਵਾਂ ਨੂੰ ਆਨਲਾਈਨ ਕੀਤਾ ਗਿਆ ਹੈ ਅਤੇ ਇਹ ਸਾਰੀਆਂ ਸੇਵਾਵਾਂ ਜੀ ਜਮਾਬੰਦੀ ਦੀ ਵੈਬਸਾਈਟ ਤੋਂ ਪ੍ਰਾਪਤ ਕੀਤੀਆਂ ਜਾ ਸਕਣਗੀਆਂ ਜਾਂ 1076 ਫੋਨ ਨੰਬਰ ਡਾਇਲ ਕਰਕੇ ਤੁਸੀਂ ਘਰ ਬੈਠੇ ਇਹ ਸੇਵਾ ਪ੍ਰਾਪਤ ਕਰ ਸਕਦੇ ਹੋ।

ਉਹਨਾਂ ਕਿਹਾ ਕਿ ਇਸ ਵੇਲੇ ਪੰਜਾਬ ਵਿੱਚ ਤਕਰੀਬਨ 40 ਲੱਖ ਲੋਕ ਫਰਦ ਦੀ ਕਾਪੀ ਲੈਣ ਲਈ ਫਰਦ ਕੇਂਦਰਾਂ ਵਿੱਚ ਜਾਂਦੇ ਹਨ ਅਤੇ ਇਸ ਲਈ 45 ਕਰੋੜ ਰੁਪਏ ਫੀਸ ਵਜੋਂ ਦਿੰਦੇ ਹਨ, ਜਦ ਕਿ ਹੁਣ ਇਹ ਕੰਮ ਮੋਬਾਇਲ ਫੋਨ ਰਾਹੀਂ ਹੋ ਸਕੇਗਾ ਅਤੇ ਇਸ ਨਾਲ ਪੰਜਾਬੀਆਂ ਦੇ ਲਗਭਗ 22 ਕਰੋੜ ਤੋਂ ਵੱਧ ਦੇ ਪੈਸੇ ਬਚਣਗੇ ਇਸ ਤੋਂ ਇਲਾਵਾ ਨਾ ਪਟਵਾਰੀ ਕੋਲ ਜਾਣ ਦੀ ਲੋੜ ਪਵੇਗੀ, ਨਾ ਲਾਈਨ ਵਿੱਚ ਲੱਗਣ ਦੀ ਅਤੇ ਨਾ ਹੀ ਰਿਸ਼ਵਤ ਦੇਣ ਦੀ।

ਉਹਨਾਂ ਦੱਸਿਆ ਕਿ ਇਸੇ ਤਰ੍ਹਾਂ ਹਰ ਸਾਲ ਪੰਜਾਬ ਵਿੱਚ 8 ਲੱਖ ਦੇ ਕਰੀਬ ਇੰਤਕਾਲ ਹੁੰਦੇ ਹਨ, ਜਿੰਨਾਂ ਵਿੱਚੋਂ 6 ਲੱਖ ਇੰਤਕਾਲ ਰਜਿਸਟਰੀਆਂ ਦੇ ਅਤੇ 2 ਲੱਖ ਵਿਰਾਸਤੀ ਇੰਤਕਾਲ ਹੋ ਜਾਂਦੇ ਹਨ ਇਹ ਇੰਤਕਾਲ ਕਰਵਾਉਣ ਲਈ ਅਕਸਰ ਲੋਕ ਕਈ ਮਹੀਨੇ ਧੱਕੇ ਖਾਂਦੇ ਸਨ ਪਰ ਹੁਣ ਨਾ ਇੰਤਕਾਲ ਵਿੱਚ ਪਟਵਾਰੀ ਅੜਿਕਾ ਖੜਾ ਕਰ ਸਕੇਗਾ ਅਤੇ ਨਾ ਹੀ ਰਿਸ਼ਵਤ ਦੇਣੀ ਪਵੇਗੀ ਇੰਤਕਾਲ ਦਾ ਸਾਰਾ ਕੰਮ ਪਾਰਦਰਸ਼ੀ ਹੋਵੇਗਾ ਅਤੇ ਇਸ ਨੂੰ 30 ਦਿਨਾਂ ਵਿੱਚ ਪੂਰਾ ਕੀਤਾ ਜਾਵੇਗਾ ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਰਪਟ ਐਂਟਰੀ ਲਈ ਹੁਣ ਕੋਈ ਕਾਗਜ਼ੀ ਕਾਰਵਾਈ ਕਰਨ ਜਾਂ ਦਫਤਰਾਂ ਦੇ ਧੱਕੇ ਖਾਣ ਦੀ ਲੋੜ ਨਹੀ ਤੁਹਾਡਾ ਕੇਸ ਡਿਜੀਟਲ ਤੌਰ ਤੇ ਪਟਵਾਰੀ ਤੋਂ ਲੈ ਕੇ ਤਹਿਸੀਲਦਾਰ ਕੋਲ ਜਾਵੇਗਾ ਅਤੇ ਤੁਹਾਨੂੰ ਵਟਸਐਪ ਉੱਤੇ ਪਲ ਪਲ ਦੀ ਜਾਣਕਾਰੀ ਮਿਲੇਗੀ ਇਸੇ ਤਰ੍ਹਾਂ ਫਰਦ ਬਦਰ ਦੀ ਸੇਵਾ ਆਨਲਾਈਨ ਕਰ ਦਿੱਤੀ ਗਈ ਹੈ ਅਤੇ ਮਾਲ ਰਿਕਾਰਡ ਵਿੱਚ ਤਰੁਟੀਆਂ ਆਸਾਨੀ ਨਾਲ ਦੂਰ ਹੋਣਗੀਆਂ ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਕੋਈ ਵੀ ਨਾਗਰਿਕ ਸਾਲ ਦੇ 500 ਰੁਪਏ ਫੀਸ ਦੇ ਕੇ ਆਪਣੀ ਖੇਵਟ ਦੀ ਰਿਕਾਰਡ ਲਈ ਸਬਸਕ੍ਰਿਪਸ਼ਨ ਲੈ ਸਕਦਾ ਹੈ ਅਤੇ ਉਹ ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਹੋਵੇ, ਜਦੋਂ ਵੀ ਉਸਦੀ ਖੇਵਟ ਨਾਲ ਕੋਈ ਛੇੜ ਛਾੜ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸਨੂੰ ਵਟਸਐਪ ਨੰਬਰ ਜਾਂ ਈਮੇਲ ਉੱਤੇ ਅਲਰਟ ਜਾਵੇਗਾ।

                ਇਸ ਮੌਕੇ ਮਾਲ ਵਿਭਾਗ ਦੇ ਮੰਤਰੀ ਸ: ਹਰਦੀਪ ਸਿੰਘ ਮੁੰਡੀਆ ਨੇ ਇਨਾਂ ਕਦਮਾਂ ਨੂੰ ਆਮ ਆਦਮੀ ਪਾਰਟੀ ਦੀ ਭ੍ਰਿਸ਼ਟਾਚਾਰ ਵਿਰੋਧੀ ਅਤੇ ਲੋਕ ਪੱਖੀ ਸੋਚ  ਦਾ ਨਤੀਜਾ ਦੱਸਦੇ ਇਸ ਇਤਿਹਾਸਿਕ ਮੌਕੇ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਵਿਸ਼ੇਸ਼ ਧੰਨਵਾਦ ਕੀਤਾ ਉਨਾਂ ਕਿਹਾ ਕਿ ਸੁਧਾਰਾਂ ਦੇ ਇਹ ਦੌਰ ਅਜੇ ਜਾਰੀ ਹੈ ਅਤੇ ਭਵਿੱਖ ਵਿੱਚ ਹੋਰ ਵੀ ਲੋਕ ਪੱਖੀ ਸੁਧਾਰ ਕੀਤੇ ਜਾਣਗੇ

  ਪ੍ਰੈੱਸ ਕਾਨਫਰੰਸ ਵਿੱਚ ਇਸ ਮੌਕੇ ਉਹਨਾਂ ਨਾਲ ਕੈਬਨਿਟ ਮੰਤਰੀ : ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ : ਹਰਭਜਨ ਸਿੰਘ ਈਟੀਓ, ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਸਕੱਤਰ ਮਾਲ ਵਿਭਾਗ ਸ੍ਰੀਮਤੀ ਸੋਨਾਲੀ ਗਿਰੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਕੈਪਸ਼ਨ : ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨਾਲ ਹਨ ਸ: ਹਰਦੀਪ ਸਿੰਘ ਮੁੰਡੀਆ, : ਕੁਲਦੀਪ ਸਿੰਘ ਧਾਲੀਵਾਲ, : ਹਰਭਜਨ ਸਿੰਘ ਈਟੀਓ, ਸ੍ਰੀ ਅਨੁਰਾਗ ਵਰਮਾ, ਸ੍ਰੀਮਤੀ ਸੋਨਾਲੀ ਗਿਰੀ

==



*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME