ਨਵਾਂਸ਼ਹਿਰ 31 ਮਈ - ਨਵਾਂ ਸ਼ਹਿਰ ਤੋਂ ਚੰਡੀਗੜ੍ਹ ਰੋਡ ਤੇ ਸਥਿਤ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਣ ਵਿਭਾਗ ਨਵਾਂ ਸ਼ਹਿਰ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਨੂੰ ਮੁੱਖ ਰੱਖਦਿਆਂ ਸ਼ਾਨਦਾਰ, ਫਲਦਾਰ ਤੇ ਫੁੱਲਦਾਰ ਪੌਦੇ ਲਗਾਏ ਗਏ। ਜਿਨ੍ਹਾਂ ਵਿਚ ਡਕੈਨ, ਨਿੰਮ,ਜਾਮਣ, ਅਰਜਨ, ਅੰਬ ਆਦਿ ਦੇ ਬੂਟੇ ਸ਼ਾਮਲ ਸਨ। ਵਣ ਵਿਭਾਗ ਤੋਂ ਆਏ ਤਜਿੰਦਰ ਪਾਲ ਸਿੰਘ ਅਤੇ ਜਗਦੀਪ ਕੌਰ ਨੇ ਬੱਚਿਆਂ ਨੂੰ ਪੌਦਿਆਂ ਦੀ ਮਹੱਤਤਾ ਦੱਸਦੇ ਹੋਏ ਦੱਸਿਆ ਕਿ ਸਾਨੂੰ ਆਪਣੀ ਜ਼ਿੰਦਗੀ ਵਿੱਚ ਵੱਧ ਤੋਂ ਵੱਧ ਸ਼ਾਨਦਾਰ ਫਲਦਾਰ ਤੇ ਫੁੱਲਦਾਰ ਰੁੱਖ ਲਗਾਣੇ ਚਾਹੀਦੇ ਹਨ ਤੇ ਇਨ੍ਹਾਂ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਤਾਂ ਕਿ ਅਸੀਂ ਆਪਣੇ ਵਾਤਾਵਰਨ ਨੂੰ ਸਾਫ ਸੁਥਰਾ ਅਤੇ ਸ਼ੁੱਧ ਰੱਖ ਸਕੀਏ। ਇਸ ਮੌਕੇ ਤੇ ਸੰਸਥਾ ਮੁਖੀ ਡਾਕਟਰ ਸੁਰਿੰਦਰਪਾਲ ਅਗਨੀਹੋਤਰੀ ਨੇ ਵਣ ਵਿਭਾਗ ਤੋਂ ਆਈ ਹੋਈ ਟੀਮ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਆਪਣੇ ਜਨਮਦਿਨ ਮੌਕੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਗੱਲ ਕਹੀ। ਸਕੂਲ ਮੁਖੀ ਡਾਕਟਰ ਅਗਨੀਹੋਤਰੀ ਨੇ ਬੱਚਿਆਂ ਨੂੰ ਧਰਤੀ ਦੀ ਦਿਨੋਂ ਦਿਨ ਵਧਦੀ ਤਪਸ਼ ਅਤੇ ਗਲੋਬਲ ਵਾਲਮੀਕਿ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਤੇ ਸੰਸਥਾ ਦੇ ਸੁਖਵਿੰਦਰ ਲਾਲ ਨੇ ਆਪਣੇ ਬੇਟੇ ਨਿਤਿਨ ਰਾਹੀਂ ਪੌਦਾ ਲਗਵਾਇਆ। ਇਸ ਮੌਕੇ ਸਕੂਲ ਸਟਾਫ ਚੋਂ ਬਲਦੀਪ ਸਿੰਘ,ਹਰਿੰਦਰ ਸਿੰਘ ਗੁਰਪ੍ਰੀਤ ਸਿੰਘ, ਪ੍ਰਦੀਪ ਸਿੰਘ, ਦਲਜੀਤ ਸਿੰਘ, ਪ੍ਰੇਮਪਾਲ ਸਿੰਘ, ਮਨਮੋਹਨ ਸਿੰਘ, ਮੈਡਮ ਗੁਨੀਤ,ਮੀਨਾ ਰਾਣੀ ਅਮਨਦੀਪ ਕੌਰ, ਰੇਖਾ ਜਨੇਜਾ ਆਦਿ ਤੋਂ ਇਲਾਵਾ ਵਿਦਿਆਰਥੀ ਅਤੇ ਸਕੂਲ ਦੇ ਸੁਰੱਖਿਆ ਕਰਮੀ ਤੇ ਦਰਜਾ ਚਾਰ ਕਰਮਚਾਰੀ ਮੌਜੂਦ ਸਨ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...