ਨਵਾਂਸ਼ਹਿਰ 5 ਜੂਨ - ਵਾਤਾਵਰਣ ਨੂੰ ਬਚਾਉਣ ਲਈ ਪਿਛਲੇ 22 ਸਾਲਾਂ ਤੋਂ ਅਣਥੱਕ ਸੰਘਰਸ਼ ਕਰ ਰਹੀ ਵਾਤਾਵਰਣ ਸੰਭਾਲ ਸੁਸਾਇਟੀ ਰਜਿ ਵਲੋਂ ਸਰਕਾਰੀ ਸਿਵਿਲ ਹਸਪਤਾਲ ਨਵਾਂਸ਼ਹਿਰ ਵਿਖੇ ਬੂਟੇ ਲਗਾ ਕੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸਤਵਿੰਦਰ ਪਾਲ ਸਿੰਘ ਨੇ ਕਿਹਾ ਕਿ ਭਾਰਤ ਸਮੇਤ ਪੂਰੀ ਦੁਨੀਆ ਵਿੱਚ ਪ੍ਰਦੂਸ਼ਣ ਤੇਜ਼ੀ ਨਾਲ ਫੈਲ ਰਿਹਾ ਹੈ। ਵਧਦੇ ਪ੍ਰਦੂਸ਼ਣ ਕਾਰਨ ਕੁਦਰਤ ਖ਼ਤਰੇ ਵਿੱਚ ਹੈ। ਕੁਦਰਤ ਕਿਸੇ ਵੀ ਜੀਵ ਨੂੰ ਜੀਵਨ ਜਿਊਣ ਲਈ ਹਰ ਲੋੜੀਂਦੀ ਚੀਜ਼ ਪ੍ਰਦਾਨ ਕਰਦੀ ਹੈ। ਅਜਿਹੇ 'ਚ ਜੇਕਰ ਕੁਦਰਤ ਪ੍ਰਭਾਵਿਤ ਹੋਵੇਗੀ, ਤਾਂ ਜਨਜੀਵਨ ਵੀ ਪ੍ਰਭਾਵਿਤ ਹੋਵੇਗਾ। ਸੁਸਾਇਟੀ ਦੇ ਚੇਅਰਮੈਨ ਰਾਜਨ ਅਰੋੜਾ ਨੇ ਦੱਸਿਆ ਕਿ ਵਿਸ਼ਵ ਵਾਤਾਵਰਨ ਦਿਵਸ ਮਨਾਉਣ ਦੀ ਸ਼ੁਰੂਆਤ 5 ਜੂਨ 1972 ਨੂੰ ਕੁਦਰਤ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਉਦੇਸ਼ ਨਾਲ ਹੀ ਕੀਤੀ ਗਈ ਸੀ। ਇਸ ਦਿਨ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ ਅਤੇ ਕੁਦਰਤ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਸੁਸਾਇਟੀ ਦੇ ਵਾਇਸ ਪ੍ਰਧਾਨ ਤਰਸੇਮ ਲਾਲ ਨੇ ਹਸਪਤਾਲ ਸਟਾਫ਼ ਅਤੇ ਸੁਸਾਇਟੀ ਮੈਂਬਰਾਂ ਦੇ ਸਹਿਯੋਗ ਨਾਲ ਵੱਖ-ਵੱਖ ਕਿਸਮਾਂ ਦੇ 15 ਬੂਟੇ ਲਗਵਾਏ ਅਤੇ ਸਮੂਹ ਸਟਾਫ ਨੂੰ ਇਹਨਾਂ ਦੀ ਦੇਖਭਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫ਼ਸਰ ਸਤਵਿੰਦਰ ਪਾਲ ਸਿੰਘ, ਡਾਕਟਰ ਵਰਿੰਦਰ,ਸੁਪਰਵਾਈਜ਼ਰ ਸੋਨੀਆਂ,ਸਤਵਿੰਦਰ ਕੌਰ, ਬਾਦਲ, ਸੋਨੂੰ, ਨਰਸਿੰਗ ਸਟੂਡੈਂਟ ਪ੍ਰਿਆ, ਕਮਲਪ੍ਰੀਤ ਕੌਰ ਅਤੇ ਸੁਸਾਇਟੀ ਦੇ ਚੇਅਰਮੈਨ ਰਾਜਨ ਅਰੋੜਾ,ਪ੍ਰਧਾਨ ਜਸਵੰਤ ਸਿੰਘ ਭੱਟੀ, ਵਾਈਸ ਪ੍ਰਧਾਨ ਤਰਸੇਮ ਲਾਲ, ਕੁਲਦੀਪ ਕੁਮਾਰ, ਸਤਪਾਲ ਸ਼ਰਮਾਂ, ਰੇਸ਼ਮ ਸਿੰਘ, ਅਰੁਣ ਬਾਲੀ, ਧਰਮ ਪਾਲ ਬਾਲੀ ਆਦਿ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...