ਨਵਾਂਸ਼ਹਿਰ 21 ਜੂਨ - ਸੂਬਾ ਸਰਕਾਰ ਵੱਲੋਂ ਹਰ ਸਾਲ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਵੱਖ ਵੱਖ ਵਿਭਾਗਾਂ ਨੂੰ ਯੋਗ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ ਜਾਂਦੇ ਹਨ। ਇਸੇ ਲੜ੍ਹੀ ਤਹਿਤ ਚੰਡੀਗੜ੍ਹ ਰੋਡ ਤੇ ਸਥਿਤ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੇ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਮਿਲ ਕੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਦੀ ਯੋਗ ਅਗਵਾਈ ਹੇਠ ਸਕੂਲ ਦੇ ਬੱਚਿਆਂ ਅਤੇ ਸਟਾਫ ਨੇ ਸਕੂਲ ਪੁੱਜ ਕੇ ਵੱਖ ਵੱਖ ਯੋਗ ਕਿਰਿਆਵਾਂ ਕੀਤੀਆਂ। ਇਸ ਮੌਕੇ ਤੇ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਬੱਚਿਆਂ ਨੂੰ ਦੱਸਿਆ ਸਾਨੂੰ ਰਿਸ਼ਟ ਪੁਸ਼ਟ ਰਹਿਣ ਲਈ ਕਸਰਤ ਬੇਹੱਦ ਜਰੂਰੀ ਹੈ ਇਸ ਲਈ ਸਾਨੂੰ ਹਰ ਰੋਜ ਸਰੀਰਕ ਕਸਰਤ ਕਰਨੀ ਚਾਹੀਦੀ ਹੈ ਤਾਂ ਕਿ ਤਨ ਮਨ ਅਰੋਗ ਰਹੇ। ਸਕੂਲ ਬੱਚਿਆਂ ਤੇ ਸਟਾਫ ਵਲੋਂ ਯੋਗ ਆਸਨ ਕੀਤੇ ਗਏ।ਇਸ ਮੌਕੇ ਤੇ ਪ੍ਰਿੰਸੀਪਲ ਅਗਨੀਹੋਤਰੀ ਨੇ ਬੱਚਿਆਂ ਨੂੰ ਵਾਤਾਵਰਨ ਨੂੰ ਬਚਾਉਣ ਲਈ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਦਿਨੋ ਦਿਨ ਵੱਧ ਰਹੀ ਤਪਸ਼ ਅਤੇ ਗਲੋਬਲ ਵਾਰਮਿੰਗ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ। ਅੱਜ ਯੋਗ ਦਿਵਸ ਦੌਰਾਨ ਸਕੂਲ ਵਿਖੇ ਮੈਡਮ ਅਮਨਦੀਪ ਕੌਰ, ਨੀਰਜ ਬਾਲੀ, ਮੀਨਾ ਰਾਣੀ, ਜਸਵਿੰਦਰ ਕੌਰ, ਕਮਲਜੀਤ ਕੌਰ,ਨੀਰਜ ਕੌਰ,ਬਰਿੰਦਰ ਕੌਰ, ਗੁਰਪ੍ਰੀਤ ਕੌਰ, ਗੁਰਪ੍ਰੀਤ ਸਿੰਘ,ਹਰਿੰਦਰ ਸਿੰਘ, ਨਵਨੀਤ ਸਿੰਘ, ਪਰਦੀਪ ਸਿੰਘ, ਸੁਖਵਿੰਦਰ ਲਾਲ, ਮਨਮੋਹਨ ਸਿੰਘ, ਪ੍ਰੇਮਪਾਲ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਬਲਜਿੰਦਰ ਸਿੰਘ ਅਤੇ ਕੁਲਵਿੰਦਰ ਕੁਮਾਰ,ਆਦਿ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...