ਨਵਾਂਸ਼ਹਿਰ 31 ਮਈ - ਨਜਦੀਕੀ ਪਿੰਡ ਲੰਗੜੋਆ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ 419 ਵਾਂ ਸ਼ਹੀਦੀ ਪੁਰਬ ਖੂਨਦਾਨ ਕੈਂਪ ਲਗਾ ਕੇ ਬਣਾਇਆ ਗਿਆ। ਜਾਣਕਾਰੀ ਦਿੰਦੇ ਹੋਏ ਗੁਰਮੁਖ ਸਿੰਘ ਸਕੱਤਰ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਬੋਹੜਾਂ ਵਾਲਾ ਵਿਖੇ ਬਲੱਡ ਬੈਂਕ ਨਵਾਂ ਸ਼ਹਿਰ ਦੇ ਸਹਿਯੋਗ ਨਾਲ ਵਿਸ਼ਾਲ ਖੂਨ ਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ 69 ਯੂਨਿਟ ਇਕੱਤਰ ਹੋਏ। ਇਸ ਮੌਕੇ ਤੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਗੁਰਬਾਣੀ ਦੇ ਮਨੋਹਰ ਕੀਰਤਨ ਕੀਤੇ ਗਏ ਅਤੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਸਬੰਧ ਵਿੱਚ ਕਥਾ ਵਿਚਾਰਾਂ ਹੋਈਆਂ। ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।ਇਸ ਮੌਕੇ ਗੁਰਦੁਆਰਾ ਪ੍ਰਬੰਧਨ ਦੇ ਗੁਰਮੁਖ ਸਿੰਘ ਜੇ ਈ, ਮਹਿੰਦਰ ਸਿੰਘ, ਹਰਪ੍ਰੀਤ ਸਿੰਘ,ਦੇਵਾ ਸਿੰਘ, ਨਰਿੰਦਰ ਸਿੰਘ, ਰਾਜਵੰਤ ਸਿੰਘ, ਸੁਖਬੀਰ ਸਿੰਘ, ਪ੍ਰਦੀਪ ਸਿੰਘ ਆਦਿ ਤੋਂ ਇਲਾਵਾ ਪਤਵੰਤੇ ਅਤੇ ਸਾਧ ਸੰਗਤ ਹਾਜ਼ਰ ਸਨ। ਖੂਨਦਾਨ ਕੈਂਪ ਸੁਰਿੰਦਰ ਸਿੰਘ ਇਟਲੀ ਵਾਲੇ ਦੇ ਪਰਿਵਾਰ ਵਲੋਂ ਆਪਣੀ ਮਾਤਾ ਦੀ ਯਾਦ ਵਿੱਚ ਲਗਾਇਆ ਗਿਆ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...