Thursday, 31 July 2025

ਮਾਂਟਰੀਅਲ ਵਿਖੇ ਪੰਜਾਬੀ ਨਾਟਕ ਰਾਮ ਮੁਹੰਮਦ ਸਿੰਘ ਅਜ਼ਾਦ ਦੀ ਹੋਈ ਸ਼ਾਨਦਾਰ ਪੇਸ਼ਕਾਰੀ

 
ਨੀਤੂ ਸ਼ਰਮਾ ਦੀ ਨਿਰਦੇਸ਼ਨਾ ਵਿਚ ਖੇਡਿਆ ਗਿਆ ਨਾਟਕ
ਮਾਂਟਰੀਅਲ 31 ਜੁਲਾਈ - ਇਤਿਹਾਸਕ ਇਨਕਲਾਬੀ ਪੰਜਾਬੀ ਨਾਟਕ ਰਾਮ ਮੁਹੰਮਦ ਸਿੰਘ ਆਜ਼ਾਦ ਦੀ ਸ਼ਾਨਦਾਰ ਪੇਸ਼ਕਾਰੀ ਮਾਂਟਰੀਅਲ ਵਿੱਚ ਇਮੀਗ੍ਰੈਂਟ ਵਰਕਰਜ਼ ਸੈਂਟਰ (IWC) ਸਹਿਯੋਗ ਨਾਲ ਆਰਟਸ ਇਨ ਦ ਮਾਰਜਿਨਜ਼ ਬਿਊਰੋ ਡਿ ਇਨਫੋਰਮੇਸ਼ਨ ਡਿ ਪਾਰਕ-ਐਕਸਟੈਂਸ਼ਨ (BIPE) ਪਾਰਕ-ਐਕਸਟੈਂਸ਼ਨ ਐਕਸ਼ਨ ਕਮੇਟੀ (CAPE) ਸਾਊਥ ਏਸ਼ੀਅਨ ਡਾਇਸਪੋਰਾ ਐਕਸ਼ਨ ਕਲੈਕਟਿਵ (SADAC) ਸੈਂਟਰ ਫਾਰ ਪਰਫਾਰਮਿੰਗ ਆਰਟਸ ਦੇ ਸਹਿਯੋਗ ਨਾਲ ਨਾਲ ਹੋਈ।  ਮੈਡਮ ਨੀਤੂ ਸ਼ਰਮਾ ਦੀ ਨਿਰਦੇਸ਼ਨਾ ਹੇਠ ਖੇਡੇ ਗਏ ਨਾਟਕ ਨੇ ਸਰੋਤਿਆ ਦਾ ਮਨ ਮੋਹ ਲਿਆ ।  

 ਆਜ਼ਾਦੀ ਸੰਗਰਾਮ ਦੇ ਪ੍ਰਮੁੱਖ ਨਾਇਕ ਸ਼ਹੀਦ ਊਧਮ ਸਿੰਘ 'ਤੇ ਅਧਾਰਿਤ ਨਾਟਕ ਰਾਮ ਮੁਹੰਮਦ ਸਿੰਘ ਆਜ਼ਾਦ (ਆਜ਼ਾਦੀ ਦੀ ਰੂਹ) ਇੱਕ ਦਿਲ ਛੂਹਣ ਵਾਲਾ ਸੀ ਸ਼ਹੀਦ ਊਧਮ ਸਿੰਘ ਦੀ ਵਿਰਾਸਤ ਨੂੰ ਜਿੰਦਾ ਕਰਦੀ ਹੈ । ਇਸ ਪੰਜਾਬੀ ਨਾਟਕ ਦੀ ਅਦਾਕਾਰਾਂ ਵੱਲੋਂ ਊਧਮ ਸਿੰਘ ਭਾਰਤ ਦੇ ਇਤਿਹਾਸ ਦੇ ਸਭ ਤੋਂ ਬਹਾਦੁਰ ਤੇ ਪ੍ਰਮੁੱਖ ਦੇਸ਼ ਭਗਤ ਸਨ, ਜਿਹਨਾਂ ਨੇ ਦੇਸ਼ ਦੀ ਅਜ਼ਾਦੀ ਲਈ ਆਪਣੀਆਂ ਜਾਨ ਨਿਸ਼ਾਵਰ ਕਰ ਦਿੱਤੀ ਸੀ । ਸ਼ਹੀਦ ਊਧਮ ਸਿੰਘ ਧਰਮ ਨਿਰਪੱਖ ਅਤੇ ਅਗਾਂਹਵਧੂ ਸੋਚ ਦਾ ਮਾਲਕ ਸੀ। ਉਸ ਨੂੰ ਜਦੋਂ ਲੰਡਨ ਦੀ ਅਦਾਲਤ ਵੱਲੋਂ ਉਸ ਦੇ ਨਾਮ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਆਪਣਾ ਨਾਮ ‘ਰਾਮ ਮੁਹੰਮਦ ਸਿੰਘ ਆਜ਼ਾਦ’ ਦੱਸਿਆ। ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲੇ ਬਾਗ ਵਿੱਚ ਮੌਤ ਦੇ ਘਾਟ ਉਤਾਰੇ ਗਏ ਸੈਂਕੜੇ ਭਾਰਤੀ ਲੋਕਾਂ ਦੀ ਸ਼ਹੀਦੀ ਦਾ ਬਦਲਾ 20 ਸਾਲ ਦੇ ਲੰਮੇ ਅਰਸੇ ਬਾਅਦ ਲੈ ਕੇ ਦੇਸ਼ ਦੀ ਆਜ਼ਾਦੀ ਵਿੱਚ ਅਹਿਮ ਯੋਗਦਾਨ ਪਾਇਆ। ਦੋ ਦਹਾਕਿਆਂ ਤੱਕ ਇਨਕਲਾਬੀ ਸੰਘਰਸ਼ ਕਰਨ ਤੋਂ ਬਾਅਦ ਸ. ਊਧਮ ਸਿੰਘ ਨੇ ਮਾਈਕਲ ਓਡਵਾਇਰ ਨੂੰ ਮਾਰ ਦਿੱਤਾ । ਉਹਨਾਂ ਨੇ ਆਪਣਾ ਨਾਮ “ਰਾਮ ਮੁਹੰਮਦ ਸਿੰਘ ਆਜ਼ਾਦ” ਰੱਖਿਆ ਜੋ ਭਾਰਤ ਦੇ ਤਿੰਨ ਮੁੱਖ ਧਰਮਾਂ ਨੂੰ ਇਕਤ੍ਰਿਤ ਕਰਨ ਦੀ ਸੋਚ ਨੂੰ ਦਰਸਾਉਂਦਾ ਸੀ । ਉਹਨਾਂ ਕਿਹਾ ਸੀ ਕਿ, “ਮੈਂ ਇਹ ਕੀਤਾ ਕਿਉਂਕਿ ਮੈਨੂੰ ਉਸ ਤੋਂ ਨਫ਼ਰਤ ਸੀ। ਉਹ ਹੀ ਅਸਲ ਦੋਸ਼ੀ ਸੀ। ਮੈਂ ਆਪਣੇ ਲੋਕਾਂ ਨੂੰ ਭੁੱਖ ਨਾਲ ਮਰਦਾ ਦੇਖਿਆ ਹੈ। ਇਹ ਮੇਰਾ ਫਰਜ਼ ਸੀ। ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਸਦੀਆਂ ਤਕ ਭਾਰਤੀ ਲੋਕਾਂ ਨੂੰ ਦੇਸ਼ ਪਿਆਰ ਅਤੇ ਦੇਸ਼ ਲਈ ਕੁਰਬਾਨ ਹੋਣ ਦੀ ਪ੍ਰੇਰਨਾ ਦਿੰਦੀ ਰਹੇਗੀ।  ਸਾਨੂੰ ਉਹਨਾਂ ਦੇ ਜੀਵਨ ਤੋਂ ਸੇਧ ਲੈ ਕੇ ਆਪਣਾ ਜੀਵਨ ਤਬਦੀਲ ਕਰਨਾ ਹੀ ਉਹਨਾਂ ਦੀ ਕੁਰਬਾਨੀ ਉਤੇ ਮਾਣ ਹੋਵੇਗਾ। ਇਸ ਨਾਟਕ ਉਹਨਾਂ ਦੀ ਸ਼ਹਾਦਤ, ਕੁਰਬਾਨੀ ਅਤੇ ਇਨਸਾਫ਼ ਲਈ ਜਾਝਰੂ ਸੋਚ ਨੂੰ ਭਾਵੁਕ ਅੰਦਾਜ਼ ’ਚ ਸੰਗੀਤਮਈ ਢੰਗ ਨਾਲ ਪੇਸ਼ ਕੀਤਾ ਗਿਆ । ਇਸ ਤੋਂ ਇਲਾਵਾ ਇਹ ਨਾਟਕ ਭਾਈਚਾਰਕ ਏਕਤਾ ਦਾ ਪ੍ਰਤੀਕ ਬਣਿਆ।    


 ਇਸ ਨਾਟਕ ਵਿਚ  ਅਦਾਕਾਰ  ਗੁਰਦੀਪ ਖਿੰਡਾ, ਨੀਤੂ ਸ਼ਰਮਾ, ਮਿਨੂ ਗੁੰਦੇਵੀਆ,  ਅਸ਼ਪ੍ਰੀਤ ਕੌਰ,  ਸੁਖਦੀਪ ਸਿੰਘ  , ਫਕੀਰ ਚੰਦ  ,  ਹਰਜਿੰਦਰ ਹੈਰੀ  , ਅਰਵਿੰਦਰ ਸਿੰਘ, ਅਸ਼ਵੀਰ ਸਿੰਘ , ਸੰਦੀਪ ਕੁਮਾਰ , ਰਾਹੁਲ ਕੁਮਾਰ  ਅਤੇ  ਸੱਜਣ  ਕੁਮਾਰ  ਨੇ ਆਪਣੀ ਅਦਾਕਾਰੀ ਦੇ ਜੌਹਰ ਦਿਖਾਏ।  ਇਸ ਮੌਕੇ ਸਹਿਯੋਗੀ ਸੰਸਥਾ ਅਹੁਦੇਦਾਰ ਅਤੇ ਕਾਰਕੁੰਨਾਂ ਤੋਂ ਇਲਾਵਾ ਵੱਡੀ ਗਿਣਤੀ ਵੱਖ ਵੱਖ ਭਾਈਚਾਰਿਆਂ ਦੇ ਲੋਕ ਵੀ ਨਾਟਕ ਦੇਖਣ ਪੁੱਜੇ ਸਨ।
  ਵਰਣਨਯੋਗ ਹੈ  ਨਾਟਕ ਦੇ ਨਿਰਦੇਸ਼ਕ  ਨੀਤੂ ਸ਼ਰਮਾ ਅਤੇ ਗੌਰਵ ਸ਼ਰਮਾ ਮਾਂਟਰੀਅਲ ਅਧਾਰਤ ਨਾਟਕਕਾਰ, ਸਮਾਜ ਸੇਵਕ, ਸਮਾਜਿਕ ਆਰਗੇਨਾਈਜ਼ਰ ਅਤੇ ਇਨਸਾਫ਼ ਦੇ ਪੱਖਦਾਰ ਹਨ। ਉਹ 2008 ਤੋਂ ਨਾਟਕ ਅਤੇ ਸੜਕ ਨਾਟਾਂ ਰਾਹੀਂ ਮਜ਼ਦੂਰਾਂ ਅਤੇ ਮਹਿਲਾਵਾਂ ਦੇ ਹੱਕਾਂ ਲਈ ਕੰਮ ਕਰ ਰਹੇ ਹਨ । ਕੈਨੇਡਾ ਵਿੱਚ ਵੀ ਨੀਤੂ ਸ਼ਰਮਾ ਲੇਖਕਾ, ਨਿਰਦੇਸ਼ਕਾ ਅਤੇ ਅਭਿਨੇਤਰੀ ਵਜੋਂ ਸਰਗਰਮ ਹੈ ਅਤੇ ਗੌਰਵ ਇਮੀਗ੍ਰੈਂਟ ਵਰਕਰਜ਼ ਸੈਂਟਰ ’ਚ ਕਮਿਊਨਿਟੀ ਆਰਗੇਨਾਈਜ਼ਰ ਵਜੋਂ ਸੇਵਾਵਾਂ ਦੇ ਰਹੇ ਹਨ ਅਤੇ ਆਮ ਲੋਕਾਈ ਦੇ ਭਲੇ ਲਈ ਕਾਰਜਸ਼ੀਲ ਹਨ ।



19 ਵੀ ਰਾਸ਼ਟਰ ਪੱਧਰੀ ਕਰਾਟੇ ਚੈਂਪੀਅਨਸ਼ਿਪ ਚ ਲੰਗੜੋਆ ਸਕੂਲ ਦੀਆਂ ਵਿਦਿਆਰਥੀਆਂ ਰਹੀਆਂ ਮੋਹਰੀ




ਨਵਾਂਸ਼ਹਿਰ 30 ਜੁਲਾਈ (ਬਿਊਰੋ) 19 ਵੀਆਂ ਰਾਸ਼ਟਰ ਪੱਧਰੀ ਕਰਾਟੇ ਚੈਂਪੀਅਨਸ਼ਿਪ ਜ਼ਿਲ੍ਹਾ ਕਪੂਰਥਲਾ ਦੇ ਕੰਨਿਆ ਕਾਲਜ ਵਿਖੇ ਮਿਤੀ 26 ਅਤੇ 27 ਜੁਲਾਈ ਨੂੰ ਕਰਵਾਈ ਗਈ। ਜਿਸ ਵਿੱਚ ਪੂਰੇ ਭਾਰਤ ਵਿੱਚੋਂ ਕੁੱਲ 447 ਖਿਡਾਰੀਆਂ ਨੇ ਭਾਗ ਲਿਆ। ਇਸ ਚੈਂਪੀਅਨ ਵਿੱਚ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੀਆਂ ਵਿਦਿਆਰਥਣਾਂ ਨੇ ਆਪਣੇ ਕਰਤੱਵ ਦਿਖਾ ਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਰੌਸ਼ਨ ਕੀਤਾ।  ਕੋਚ ਰਾਮ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 15 ਸਾਲਾ ਉਮਰ ਗੁੱਟ ਤੇ 50 ਕਿੱਲੋ ਭਾਰ ਵਰਗ ਵਿੱਚ ਬੇਟੀ ਮਨੀਸ਼ਾ ਨੇ ਗੋਲਡ ਮੈਡਲ ਜਿੱਤਿਆ, ਇਸੇ ਤਰ੍ਹਾਂ ਸ਼ਰਨਦੀਪ ਕੌਰ ਤੇ ਸਲੋਨੀ 15 ਸਾਲ ਉਮਰ ਗੁੱਟ ਅਧੀਨ ਖੇਡ ਕੇ ਸਿਲਵਰ ਮੈਡਲ,ਚੌਥੀ ਖਿਡਾਰਣ ਬਿਸ਼ਾਖਾ ਨੇ 12 ਸਾਲ ਉਮਰ ਵਰਗ ਹੇਠ ਖੇਡ ਕੇ ਬਰਾਊਨ ਮੈਡਮ ਹਾਸਲ ਕੀਤਾ। ਬਲੈਕ ਬੈਲਟ ਹਾਸਲ ਅਤੇ ਯੂ ਐਸ ਏ ਅੰਤਰਰਾਸ਼ਟਰੀ ਗੋਲਡ ਮੈਡਲ ਪ੍ਰਾਪਤ ਕੋਚ ਰਾਮ ਕੁਮਾਰ ਦੀ ਅਗਵਾਈ ਹੇਠ ਖੇਡ ਕੇ ਆਈਆਂ ਵਿਦਿਆਰਥਣਾਂ ਨੂੰ ਸੰਸਥਾ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੇ ਪ੍ਰਿੰਸੀਪਲ ਡਾਕਟਰ ਸਤਿੰਦਰ ਪਾਲ ਅਗਨੀਹੋਤਰੀ ਨੇ ਵਧਾਈ ਦਿੱਤੀ ਅਤੇ ਉਹਨਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ‌। ਡਾਕਟਰ ਅਗਨੀਹੋਤਰੀ ਨੇ ਵਿਦਿਆਰਥਣਾਂ ਨੂੰ ਜਿੱਥੇ ਆਪਣੇ ਸਕੂਲ, ਜਿਲ੍ਹੇ ਅਤੇ ਸੋਹਣੇ ਸੂਬੇ ਪੰਜਾਬ ਦਾ ਨਾਮ ਰੋਸ਼ਨ ਕਰਨ ਦੀ ਵਧਾਈ ਦਿੱਤੀ,ਉੱਥੇ ਹੀ ਉਨ੍ਹਾਂ ਨੂੰ ਚੰਗੀ ਵਿੱਦਿਆ ਹਾਸਲ ਕਰਕੇ ਵਧੀਆ ਮੁਕਾਮ ਤੇ ਪਹੁੰਚਣ ਦਾ ਆਸ਼ੀਰਵਾਦ ਵੀ ਦਿੱਤਾ। ਇਸ ਮੌਕੇ ਤੇ ਸਕੂਲ ਸਟਾਫ ਅਤੇ ਵਿਦਿਆਰਥੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਰਹੀ ਹੈ।

Wednesday, 30 July 2025

ਪ੍ਰਜਾਪਿਤਾ ਬ੍ਰਹਮਕੁਮਾਰੀ ਈਸ਼ਵਰੀ ਵਿਸ਼ਵਵਿਦਿਆਲਾ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਬੰਨੀ ਰੱਖ਼ੜੀ


ਨਵਾਂਸ਼ਹਿਰ 30 ਜੁਲਾਈ (ਬਿਊਰੋ ਚੀਫ) ਪ੍ਰਜਾਪਿਤਾ ਬ੍ਰਹਮਾਕੁਮਾਰੀ ਈਸ਼ਵਰੀ ਵਿਸ਼ਵਵਿਦਿਆਲਾ ਸ਼ਾਖਾ ਨਵਾਂਸ਼ਹਿਰ ਵੱਲੋਂ ਰੱਖੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ! ਇਸ ਮੌਕੇ ਨਵਾਂਸ਼ਹਿਰ ਸ਼ਾਖਾ ਦੇ ਡਾਇਰੈਕਟਰ ਮਨਜੀਤ ਦੀਦੀ ਅਤੇ ਖੁਸ਼ਬੂ ਭੈਣ ਨੇ ਅੰਕੁਰ ਜੀਤ ਸਿੰਘ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ, ਰਾਜੀਵ ਕੁਮਾਰ ਵਰਮਾ ਵਧੀਕ ਡਿਪਟੀ ਕਮਿਸ਼ਨਰ,ਡਾ. ਮਹਿਤਾਬ ਸਿੰਘ ਐਸ ਐਸ ਪੀ, ਸਤਨਾਮ ਸਿੰਘ ਜਲਾਲਪੁਰ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਜਸਵੀਰ ਸਿੰਘ ਪੀਏ ਟੂ ਡੀਸੀ ਅਤੇ ਸਟਾਫ ਨੂੰ ਰੱਖੜੀ ਬੰਨ੍ਹੀ। ਇਸ ਮੌਕੇ ਇੰਦਰਪਾਲ, ਮੋਹਿਤ ਢੱਲ, ਪਰਮਜੀਤ, ਸਵਿਤਾ ਅਤੇ ਸਮਾਜ ਸੇਵਕ ਰਤਨ ਕੁਮਾਰ ਜੈਨ ਵੀ ਮੌਜੂਦ ਸਨ! ਇਸ ਮੌਕੇ ਮਨਜੀਤ ਦੀਦੀ ਅਤੇ ਖੁਸ਼ਬੂ ਭੈਣ ਨੇ ਸਾਰਿਆਂ ਨੂੰ ਰੱਖੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰਿਆਂ ਨੂੰ ਮਠਿਆਈਆਂ ਦਿੱਤੀਆਂ। ਸਾਰੇ ਪਤਵੰਤਿਆਂ ਅਤੇ ਮੈਂਬਰਾਂ ਨੇ ਰੱਖੜੀ ਬੰਨ੍ਹਣ ਲਈ ਮਨਜੀਤ ਦੀਦੀ ਦਾ ਧੰਨਵਾਦ ਕੀਤਾ! ਉਨ੍ਹਾਂ ਕਿਹਾ ਕਿ ਪ੍ਰਜਾਪਿਤਾ ਬ੍ਰਹਮਾਕੁਮਾਰੀ ਆਸ਼ਰਮ ਦੇ ਲੋਕਾਂ ਦਾ ਦੇਸ਼ ਨੂੰ ਅਧਿਆਤਮਿਕਤਾ ਨਾਲ ਜੋੜਨ ਵਿੱਚ ਬਹੁਤ ਵੱਡਾ ਯੋਗਦਾਨ ਹੈ! ਇਸ ਮੌਕੇ ਮਨਜੀਤ ਦੀਦੀ ਨੇ ਕਿਹਾ ਕਿ ਅੱਜ ਤੋਂ ਸਾਨੂੰ ਪ੍ਰਣ ਕਰਨਾ ਪਵੇਗਾ ਕਿ ਅਸੀਂ ਹਮੇਸ਼ਾ ਸਕਾਰਾਤਮਕ ਸੋਚਾਂਗੇ। ਅਸੀਂ ਹਮੇਸ਼ਾ ਸੋਚਾਂਗੇ ਕਿ ਮੈਂ ਇਹ ਕੰਮ ਕਰ ਸਕਦੀ ਹਾਂ! ਇਸਦੇ ਲਈ, ਸਾਨੂੰ ਸੱਚੇ ਦਿਲੋਂ ਕੋਸ਼ਿਸ਼ ਕਰਨੀ ਪਵੇਗੀ! ਅੱਜ ਤੋਂ, ਸਾਨੂੰ ਨਕਾਰਾਤਮਕ ਵਿਚਾਰਾਂ ਨੂੰ ਛੱਡਣਾ ਪਵੇਗਾ! ਕੇਵਲ ਤਦ ਹੀ ਅਸੀਂ ਰੱਖੜੀ ਦਾ ਤਿਉਹਾਰ ਸਹੀ ਢੰਗ ਨਾਲ ਮਨਾ ਸਕਾਂਗੇ।

ਸੰਯੁਕਤ ਕਿਸਾਨ ਮੋਰਚੇ ਵਲੋਂ ਲੈਂਡ ਪੂਲਿੰਗ ਪਾਲਿਸੀ ਵਿਰੁੱਧ ਕੱਢਿਆ ਟਰੈਕਟਰ ਮਾਰਚ


ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ 
ਨਵਾਂਸ਼ਹਿਰ 30 ਜੁਲਾਈ () ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਲੈਂਡ ਪੂਲਿੰਗ਼ ਪਾਲਿਸੀ ਨੂੰ ਰੱਦ ਕਰਵਾਉਣ ਹਿੱਤ ਵਿਸ਼ਾਲ ਟ੍ਰੈਕਟਰ ਮਾਰਚ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਸ਼. ਭ. ਸ. ਨਗਰ ਨੂੰ ਮੰਗ ਪੱਤਰ ਦਿੱਤਾ ਗਿਆ l 
 ਪਿੰਡ ਮਹਾਲੋਂ ਦੀ 384 ਏਕੜ ਜਮੀਨ ਲੈਂਡ ਪੂਲਿੰਗ਼ ਪਾਲਿਸੀ ਤਹਿਤ ਲਈ ਜਾਣੀ ਹੈ l ਪਿੰਡ ਵਾਸੀਆਂ ਅਤੇ ਸੰਯੁਕਤ ਕਿਸਾਨ ਨੇ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਅਗਰ ਸਰਕਾਰ ਨੇ ਫੈਸਲਾ ਵਾਪਿਸ ਨਾ ਲਿਆ ਅਤੇ ਪਾਲਿਸੀ ਰੱਦ ਨਾ ਕੀਤੀ ਤਾਂ ਪੰਜਾਬ ਦਾ ਲੜਾਈ ਸੜਕਾਂ ਤੇ ਲੜਨਗੇ l 
ਮਾਰਚ ਦੀ ਅਗਵਾਈ ਸੰਯੁਕਤ ਮੋਰਚੇ ਦੇ ਆਗੂਆਂ ਸੁਰਿੰਦਰ ਸਿੰਘ ਬੈਂਸ, ਕੁਲ ਜਿੰਦਰ ਸਿੰਘ ਮਹਾਲੋਂ, ਰਣਜੀਤ ਸਿੰਘ ਰਟੈਂਡਾ, ਭੁਪਿੰਦਰ ਸਿੰਘ ਵੜੈਚ, ਕੁਲਦੀਪ ਸਿੰਘ ਵਜ਼ੀਦਪੁਰ, ਨਿਰਮਲ ਸਿੰਘ ਔਜਲਾ, ਚਰਨਜੀਤ ਸਿੰਘ ਦੌਲਤਪੁਰ, ਸੰਤੋਖ ਸਿੰਘ ਰੈਲਮਾਜਰਾ, ਸੰਤੋਖ ਸਿੰਘ, ਬੂਟਾ ਸਿੰਘ ਬੱਲੋਵਾਲ ਨੇ ਕੀਤੀ l ਬੁਲਾਰਿਆਂ ਨੇ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਸਰਕਾਰ ਵਾਹੀਯੋਗ ਉਪਜਾਊ ਜਮੀਨ ਕੌਡੀਆਂ ਦੇ ਭਾਅ ਕਾਰਪੋਰੇਟਾਂ ਦੇ ਹਵਾਲੇ ਕਰਨਾ ਚਾਉਂਦੀ ਹੈ l ਉਨ੍ਹਾਂ ਕਿਹਾ ਕਿ ਇਹ ਭਾਜਪਾ ਦੀ ਬੀ ਟੀਮ ਹੈ ਤੇ ਕੇਂਦਰ ਤੇ ਦਿੱਲੀ ਦੇ ਇਸ਼ਾਰਿਆਂ ਤੇ ਪੰਜਾਬ ਨੂੰ ਉਜਾੜਨ ਦੇ ਰਾਹ ਪਈ ਹੋਈ ਹੈ l ਉਨ੍ਹਾਂ ਕਿਹਾ ਭਗਵੰਤ ਮਾਨ ਸਰਕਾਰ ਅਤੇ ਕੇਜਰੀਵਾਲ ਦੇ ਸੁਪਨਿਆਂ ਨੂੰ ਲੋਕ ਪੂਰਾ ਨਹੀਂ ਹੋਣ ਦੇਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਨੂੰ ਲੋਕ ਪਿੰਡਾਂ ਵਿੱਚ ਨਹੀਂ ਵੜਨ ਦੇਣਗੇ l ਇਕੱਠ ਵਿੱਚ ਤਰਸੇਮ ਸਿੰਘ ਬੈਂਸ, ਕੁਲਦੀਪ ਸਿੰਘ ਦਿਆਲ, ਅਵਤਾਰ ਸਿੰਘ ਸਾਧੜਾ, ਮੋਹਣ ਸਿੰਘ ਟੱਪਰੀਆਂ, ਸੁਰਿੰਦਰ ਸਿੰਘ ਮਹਿਰਮਪੁਰ ਕੁਲਵੀਰ ਸਿੰਘ ਸ਼ਾਹਪੁਰ ਆਦਿ ਆਗੂ ਸ਼ਾਮਲ ਸਨ l

Tuesday, 29 July 2025

ਜਲੰਧਰ ਕੈਂਟ ਦੇ ਅਧੀਨ ਡਾਕ ਘਰਾਂ ਵੱਲੋਂ ਆਈਟੀ 2.0 ਐਪਲੀਕੇਸ਼ਨ ਦੀ 4 ਅਗਸਤ ਤੋਂ ਹੋਵੇਗੀ ਸ਼ੁਰੂਆਤ





2 ਅਗਸਤ ਨੂੰ ਜਲੰਧਰ ਕੈਂਟ ਦੇ ਅਧੀਨ ਡਾਕ ਘਰਾਂ 'ਚ ਨਹੀਂ ਹੋਵੇਗਾ ਕੋਈ ਜਨਤਕ ਲੈਣ ਦੇਣ

ਆਈਟੀ 2.0 ਡਾਕ ਵਿਭਾਗ ਵੱਲੋਂ ਇੱਕ ਡਿਜ਼ੀਟਲ ਬਦਲਾਅ ਦੀ ਪਹਿਲ ਹੈ

ਜਲੰਧਰ 29 ਜੁਲਾਈ - ਡਾਕ ਵਿਭਾਗ ਵੱਲੋਂ ਡਿਜੀਟਲ ਬਦਲਾਅ ਦੀ ਲੜੀ ਹੇਠ ਏਪੀਟੀ(APT) ਐਪਲੀਕੇਸ਼ਨ ਦੀ ਸ਼ੁਰੂਆਤ ਦਾ ਐਲਾਨ ਕੀਤਾ ਗਿਆ ਹੈ, ਜੋ ਕਿ ਡਿਜ਼ੀਟਲ ਉੱਤਮਤਾ ਅਤੇ ਕੌਮੀ ਨਿਰਮਾਣ ਵੱਲ ਇਕ ਵੱਡੀ ਪਹਿਲ ਹੈ। ਇਸ ਬਦਲਾਅ ਪੂਰਨ ਪਹਿਲਕਦਮੀ ਵਜੋਂ, ਨਵੀਂ ਅੱਪਗ੍ਰੇਡ ਪ੍ਰਣਾਲੀ ਨੂੰ ਮਿਤੀ 04.08.2025 ਤੋਂ ਜਲੰਧਰ ਕੈਂਟ ਮੁੱਖ ਡਾਕ ਘਰ ਦੇ ਅਧੀਨ ਸਾਰੇ ਡਾਕ ਘਰਾਂ 'ਚ ਲਾਗੂ ਕੀਤਾ ਜਾਵੇਗਾ।

ਇਸ ਆਧੁਨਿਕ ਡਿਜ਼ੀਟਲ ਪਲੇਟਫਾਰਮ 'ਤੇ ਸੁਰੱਖਿਅਤ ਅਤੇ ਸੁਚੱਜੇ ਬਦਲਾਅ ਯਕੀਨੀ ਬਣਾਉਣ ਲਈ ਮਿਤੀ 02.08.2025 ਨੂੰ ਨਿਸ਼ਚਿਤ ਡਾਊਨਟਾਈਮ ਰੱਖਿਆ ਗਿਆ ਹੈ। ਇਸ ਦਿਨ ਕੋਈ ਵੀ ਜਨਤਕ ਲੈਣ-ਦੇਣ ਨਹੀਂ ਕੀਤਾ ਜਾਵੇਗਾ। ਇਹ ਅਸਥਾਈ ਸੇਵਾਵਾਂ ਦੀ ਰੋਕਥਾਮ ਡਾਟਾ ਮਾਈਗ੍ਰੇਸ਼ਨ, ਸਿਸਟਮ ਵੈਰੀਫਿਕੇਸ਼ਨ ਅਤੇ ਕਨਫਿਗ੍ਰੇਸ਼ਨ ਪ੍ਰਕਿਰਿਆਵਾਂ ਲਈ ਜ਼ਰੂਰੀ ਹੈ, ਤਾਂ ਜੋ ਨਵਾਂ ਸਿਸਟਮ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਾਲੂ ਕੀਤਾ ਜਾ ਸਕੇ।

ਜਨਤਕ ਸਹੂਲਤ ਲਈ, ਜਲੰਧਰ ਸ਼ਹਿਰ ਮੁੱਖ ਡਾਕ ਘਰ ਦੇ ਅਧੀਨ ਆਉਣ ਵਾਲੇ ਦਫ਼ਤਰਾਂ ਦੀਆਂ ਸੇਵਾਵਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਏਪੀਟੀ(APT) ਐਪਲੀਕੇਸ਼ਨ ਨੂੰ ਚੰਗੇ ਉਪਭੋਗਤਾ ਅਨੁਭਵ, ਤੇਜ਼ ਸੇਵਾ ਪ੍ਰਦਾਨ ਅਤੇ ਗਾਹਕ-ਅਨੁਕੂਲ ਇੰਟਰਫੇਸ ਦੇਣ ਲਈ ਡਿਜ਼ਾਈਨ ਕੀਤਾ ਗਿਆ ਹੈ, ਜੋ ਸਾਡੀ ਸਮਰਪਿਤ ਵਚਨਬੱਧਤਾ ਨੂੰ ਦਰਸਾਉਂਦਾ ਹੈ ਕਿ ਅਸੀਂ ਸੂਝਵਾਨ, ਨਿਪੰਨ ਅਤੇ ਭਵਿੱਖ ਲਈ ਚੰਗੀਆਂ ਡਾਕ ਸੇਵਾਵਾਂ ਦੇਣ ਲਈ ਤਿਆਰ ਹਾਂ।

ਅਸੀਂ ਆਪਣੇ ਸਤਿਕਾਰਯੋਗ ਗਾਹਕਾਂ ਨੂੰ ਬੇਨਤੀ ਕਰਦੇ ਹਾਂ ਕਿ ਕਿਰਪਾ ਕਰਕੇ ਆਪਣੇ ਆਉਣ ਦੀ ਯੋਜਨਾ ਪਹਿਲਾਂ ਦਰਜ ਕਰਵਾਈ ਜਾਵੇ ਤਾਂ ਜੋ ਇਸ ਅਸੁਵਿਧਾ ਦੌਰਾਨ ਸਾਡੇ ਨਾਲ ਸਹਿਯੋਗ ਕੀਤਾ ਜਾ ਸਕੇ। ਅਸੀਂ ਅਸੁਵਿਧਾ ਲਈ ਦੁੱਖ ਪ੍ਰਗਟਾਉਂਦੇ ਹਾਂ ਅਤੇ ਤੁਹਾਨੂੰ ਇਹ ਭਰੋਸਾ ਦਿੰਦੇ ਹਾਂ ਕਿ ਇਹ ਕਦਮ ਹਰ ਨਾਗਰਿਕ ਲਈ, ਚੰਗਾ, ਤੇਜ਼ ਅਤੇ ਡਿਜ਼ੀਟਲ ਤਰੀਕੇ ਨਾਲ ਸ਼ਕਤੀਸ਼ਾਲੀ ਸੇਵਾਵਾਂ ਪ੍ਰਦਾਨ ਕਰਨ ਲਈ ਚੁੱਕਿਆ ਜਾ ਰਿਹਾ ਹੈ।
================

ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਦੇ ਜੱਥੇ ਨੇ ਗੁਰਧਾਮਾਂ ਦੇ ਦਰਸ਼ਨ- ਦੀਦਾਰ ਕੀਤੇ


ਇਤਿਹਾਸ ਦੀ ਜਾਣਕਾਰੀ ਲਈ ਆਪਣੇ ਬੱਚਿਆਂ ਨੂੰ ਗੁਰਧਾਮਾਂ ਦੇ ਦਰਸ਼ਨ ਜਰੂਰ ਕਰਵਾਓ - ਅਮਰਜੀਤ ਸਿੰਘ ਖਾਲਸਾ
ਨਵਾਂਸ਼ਹਿਰ,29 ਜੁਲਾਈ: (ਬਿਊਰੋ ਚੀਫ )ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਦੇ 50 ਤੋਂ ਵੱਧ ਸੰਗਤ ਦੇ ਜੱਥੇ ਨੇ ਜ਼ਿਲ੍ਹਾ ਲੁਧਿਆਣਾ, ਮੋਗਾ ਅਤੇ ਫ਼ਿਰੋਜ਼ਪੁਰ ਦੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਦੀਦਾਰ ਕੀਤੇ । ਜਾਣਕਾਰੀ ਦਿੰਦੇ ਹੋਏ ਸੁਸਾਇਟੀ ਸਕੱਤਰ ਸ. ਅਮਰਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਦੇ 50 ਤੋਂ ਵੱਧ ਸੰਗਤ ਦੇ ਜੱਥਾ ਗੁ : ਮੰਜੀ ਸਾਹਿਬ, ਬੰਗਾ ਰੋਡ, ਨਵਾਂਸ਼ਹਿਰ ਤੋਂ ਅਰਦਾਸ ਕਰਕੇ ਗੁਰਧਾਮਾਂ ਦੇ ਦਰਸ਼ਨ ਲਈ ਰਵਾਨਾ ਹੋਇਆ । ਉਨ੍ਹਾਂ ਦੱਸਿਆ ਕਿ ਸੱਗਤਾਂ ਵੱਲੋਂ ਰਸਤੇ ਵਿੱਚ ਵਾਹਿਗੁਰੂ ਜੀ ਦਾ ਸਿਮਰਨ, ਪਾਠ ਅਤੇ ਕੀਰਤਨ ਦਾ ਅਨੰਦ ਲਿਆ ਗਿਆ । ਉਨ੍ਹਾਂ ਦੱਸਿਆ ਕਿ ਸੰਗਤਾਂ ਨੇ ਰਸਤੇ ਵਿੱਚ ਆਉਣ ਵਾਲੇ ਸਾਰੇ ਇਤਿਹਾਸਿਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ ਜਿਸ ਵਿੱਚ ਪ੍ਰਮੁੱਖ ਗੁਰਦੁਆਰਾ ਸਾਹਿਬ ਗੁ: ਮਹਿਤੇਆਣਾ ਸਾਹਿਬ, (ਸਿੱਖ ਇਤਿਹਾਸ ਦਾ ਸਕੂਲ), ਲੁਧਿਆਣਾ, ਗੁ: ਦੇਗਸਰ ਸਾਹਿਬ, (ਗੁ: ਕਟਾਣਾ ਸਾਹਿਬ), ਦੋਰਾਹਾ, ਗੁ : ਜ਼ਫ਼ਰਨਾਮਾ ਸਾਹਿਬ, ਦੀਨਾ ਕਾਂਗੜ, ਗੁ : ਸ਼੍ਰੀ ਗੁਰੂ ਗ੍ਰੰਥ ਸਾਹਿਬ ਬਾਗ, ਪੱਤੋ ਹੀਰਾ ਸਿੰਘ, ਮੋਗਾ, ਗੁ: ਸ਼ਹੀਦਗੰਜ ਸਾਹਿਬ, ਮੁੱਦਕੀ, ਗੁ : ਜਾਮਨੀ ਸਾਹਿਬ, ਪਾਤਸ਼ਾਹੀ ਦਸਵੀਂ ਫ਼ਿਰੋਜ਼ਪੁਰ ਆਦਿ । ਉਹਨਾਂ ਗੁਰਦੁਆਰਾ ਇਤਿਹਾਸ ਬਾਰੇ ਜਾਣਕਾਰੀ ਦਿੰਦੇ ਦੱਸਿਆ ਦਸਵੇ ਪਾਤਸ਼ਾਹ ਦੀ ਚਰਨ ਛੋਹ ਪ੍ਰਾਪਤ ਗੁ: ਮਹਿਤੇਆਣਾ ਸਾਹਿਬ ਦੇ ਆਸ ਪਾਸ ਸਿੱਖ ਯੋਧਿਆਂ ਦੀਆਂ ਮੂਰਤੀਆਂ ਅਤੇ ਬੁੱਤ ਬਣਾਏ ਗਏ ਹਨ ਜਿਨ੍ਹਾਂ ਨੇ ਨਾ ਸਿਰਫ ਧਰਮ ਦੀ ਖ਼ਾਤਰ ਆਪਣੀਆਂ ਜਾਨਾਂ ਵਾਰੀਆਂ ਬਲਕਿ ਮੁਗਲਾਂ ਦੇ ਹੱਥੋਂ ਤਸੀਹੇ ਵੀ ਝੱਲੇ। ਇਹ ਬੁੱਤ ਸਿਪਾਹੀ, ਔਰਤਾਂ ਅਤੇ ਬੱਚਿਆਂ ਦੇ ਟੁਕੜੇ ਕੀਤੇ ਜਾਣ ਨੂੰ ਦਰਸਾਉਂਦੇ ਹਨ। ਕੁਝ ਮੂਰਤੀਆਂ ਗੁਰੂ ਗੋਬਿੰਦ ਸਿੰਘ ਦੇ ਇੱਕ ਸਿਪਾਹੀ ਭਾਈ ਕਨ੍ਹਈਆ ਨੂੰ ਦਰਸਾਉਂਦੀਆਂ ਹਨ, ਨਾ ਸਿਰਫ ਆਪਣੀ ਫੌਜ ਵਿੱਚ ਜ਼ਖਮੀ ਫੌਜੀਆਂ ਨੂੰ, ਬਲਕਿ ਜ਼ਖਮੀ ਦੁਸ਼ਮਣ ਸਿਪਾਹੀਆਂ ਨੂੰ ਵੀ ਪਾਣੀ ਦੀ ਸੇਵਾ ਕਰ ਰਹੇ ਹਨ। ਇਨ੍ਹਾਂ ਮੂਰਤੀਆਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਕਿ ਧਰਮ ਉਨ੍ਹਾਂ ਦੇ ਜੀਵਨ ਨਾਲੋਂ ਜ਼ਿਆਦਾ ਮਹੱਤਵਪੂਰਨ ਸੀ। ਸਿੱਖ ਪਰਿਵਾਰਾਂ ਨੂੰ ਆਪਣੇ ਬੱਚਿਆਂ ਨੂੰ ਲੈ ਕੇ ਇਸ ਅਸਥਾਨ ਤੇ ਜ਼ਰੂਰ ਆਉਣਾ ਚਾਹੀਦਾ ਹੈ, ਤਾਂ ਜੋ ਅਜਾਇਬ ਘਰ ਨੂੰ ਦੇਖ ਕੇ ਬੱਚਿਆਂ ਨੂੰ ਸਿੱਖ ਇਤਿਹਾਸ ਬਾਰੇ ਮਹੱਤਵਪੂਰਨ ਜਾਣਕਾਰੀ ਹਾਸਿਲ ਹੋ ਸਕੇ । ਉਹਨਾਂ ਦੱਸਿਆ ਗੁਰੂ ਗ੍ਰੰਥ ਸਾਹਿਬ ਬਾਗ ਅਸਥਾਨ: ਗੁ: ਗੁਰੂਸਰ ਸਾਹਿਬ, ਪੱਤੋ ਹੀਰਾ ਸਿੰਘ, ਮੋਗਾ ਦਾ ਉਦਘਾਟਨ ਪੰਜ ਪਿਆਰਿਆਂ ਦੀ ਸਰਪ੍ਰਸਤੀ ਹੇਠ ਮਿਤੀ 20 ਸਤੰਬਰ 2021 ਨੂੰ ਕੀਤਾ ਗਿਆ । ਈਕੋਸਿੱਖ ਸੰਸਥਾ (ਯੂ.ਐਸ.ਏ.) ਅਤੇ ਪੈਟਲਸ ਸੁਸਾਇਟੀ ਵੱਲੋਂ, ਗੁਰਬਾਣੀ ਵਿੱਚ ਕੁਦਰਤ ਨਾਲ ਜੋੜਨ ਲਈ ਦਿੱਤੇ ਗਏ ਸੰਦੇਸ਼ ਨੂੰ ਉਜਾਗਰ ਕਰਨ ਲਈ ਇਹ ਬਾਗ ਸਥਾਪਿਤ ਕੀਤਾ ਗਿਆ ਹੈ । ਜਿਸ ਵਿਚ ਗੁਰਬਾਣੀ ਵਿੱਚ ਦਰਜ ਬੂਟੇ, ਰੁੱਖ, ਝਾੜ, ਫਸਲਾਂ ਆਦਿ ਬਾਗ ਦੇ ਰੂਪ ਵਿੱਚ ਦਰਸਾਏ ਗਏ ਹਨ ਤਾਂਕਿ ਆਉਣ ਵਾਲੀ ਪੀੜ੍ਹੀ ਨੂੰ ਇੱਥੋਂ ਪ੍ਰੇਰਨਾ ਮਿਲੇ । ਭਾਈ ਰਣਜੀਤ ਸਿੰਘ ਨੇ ਗਾਈਡ ਦੇ ਰੂਪ ਵਿੱਚ ਗੁਰੂ ਗ੍ਰੰਥ ਸਾਹਿਬ ਬਾਗ ਨਾਲ ਸਬੰਧਿਤ ਸਾਰੀ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ । ਇਸ ਨਾਲ ਸੰਗਤਾਂ ਨੂੰ ਗੁਰਬਾਣੀ ਚ ਆਏ ਕੁਦਰਤ ਅਤੇ ਉਸਦੀ ਸੰਭਾਲ ਕਰਨ ਦੇ ਸਿੱਖ ਗੁਰੂਆਂ ਵੱਲੋਂ ਦਿੱਤੇ ਉਪਦੇਸ਼ ਬਾਰੇ ਪਤਾ ਲੱਗਿਆ । ਸੰਗਤਾਂ ਦਾ ਜੱਥਾ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਗੁ: ਮੰਜੀ ਸਾਹਿਬ ਨਵਾਂਸ਼ਹਿਰ ਪਹੁੰਚਿਆ ਜਿੱਥੇ ਸੰਗਤਾਂ ਵੱਲੋਂ ਯਾਤਰਾ ਦੇ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ । ਇਸ ਮੌਕੇ ਅਮਰਜੀਤ ਸਿੰਘ ਖਾਲਸਾ, ਪ੍ਰਿਤਪਾਲ ਸਿੰਘ ਹਵੇਲੀ, ਦਾਰਾ ਸਿੰਘ ਕੁਲਾਮ, ਜੋਗਾ ਸਿੰਘ ਮਜੂਰ, ਗੁਰਬਾਜ਼ ਸਿੰਘ ਰਮਰਾਏਪੁਰ, ਬੀਨਾ ਕੌਰ ਕਰਨਾਣਾ, ਜਸਵਿੰਦਰ ਕੌਰ ਸੁਖਮਨੀ ਸੇਵਾ ਸੁਸਾਇਟੀ, ਬੰਗਾ, ਦਵਿੰਦਰ ਕੌਰ, ਤਰਸੇਮ ਕੌਰ ਮਾਤਾ ਗੁਜਰ ਕੌਰ ਸੁਖਮਨੀ ਸੇਵਾ ਸੁਸਾਇਟੀ, ਨਵਾਂਸ਼ਹਿਰ, ਕੁਲਦੀਪ ਸਿੰਘ, ਅਮਰਜੀਤ ਕੌਰ, ਦਰਸ਼ਨ ਕੌਰ, ਸ਼ਕੁੰਤਲਾ ਦੇਵੀ, ਗਿਆਨ ਚੰਦ, ਹਰਮਨਜੀਤ ਸਿੰਘ, ਕੁਲਵਿੰਦਰ ਸਿੰਘ, ਮਨੀਸ਼ ਸਿੰਘ ਅਤੇ ਸੰਦੀਪ ਆਦਿ ਹਾਜ਼ਰ ਸਨ ।

ਪਿੰਡ ਬਰਨਾਲਾ ਵਿੱਚ ਸੰਧੂ ਹਸਪਤਾਲ ਨਵਾਂਸ਼ਹਿਰ ਵੱਲੋਂ ਵਿਸ਼ਾਲ ਫਰੀ ਮੈਡੀਕਲ ਕੈਂਪ ਲਗਾਇਆ

ਪਿੰਡ ਬਰਨਾਲਾ ਵਿੱਚ ਸੰਧੂ ਹਸਪਤਾਲ ਨਵਾਂਸ਼ਹਿਰ ਵੱਲੋਂ ਵਿਸ਼ਾਲ ਫਰੀ ਮੈਡੀਕਲ ਕੈਂਪ ਲਗਾਇਆ 
ਨਵਾਂਸ਼ਹਿਰ 29 ਜੁਲਾਈ - ਅੱਜ ਪਿੰਡ ਬਰਨਾਲਾ ਵਿੱਚ ਸੰਧੂ ਹਸਪਤਾਲ, ਚੰਡੀਗੜ੍ਹ ਰੋਡ, ਨਵਾਂਸ਼ਹਿਰ ਵੱਲੋਂ ਇੱਕ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਗਿਆ। ਇਹ ਕੈਂਪ ਖਾਸ ਤੌਰ ’ਤੇ ਹੱਡੀਆਂ ਅਤੇ ਜੋੜਾਂ ਦੀਆਂ ਸਮੱਸਿਆਵਾਂ ਲਈ ਆਯੋਜਿਤ ਕੀਤਾ ਗਿਆ ਸੀ।
       ਸੰਧੂ ਹਸਪਤਾਲ ਦੇ ਹੱਡੀਂਆਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ਕਨਵ ਟੰਡਨ (MS Ortho) ਨੇ ਮੈਡੀਕਲ ਕੈਂਪ ਵਿੱਚ ਮਰੀਜ਼ਾਂ ਦੀ ਮੁਫ਼ਤ ਜਾਂਚ ਅਤੇ ਸਲਾਹ-ਮਸ਼ਵਰਾ ਦਿੱਤਾ। ਕੈਂਪ ਵਿੱਚ ਆਏ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ, ਅਤੇ ਉਨ੍ਹਾਂ ਨੂੰ ਸੰਧੂ ਹਸਪਤਾਲ ਵਿੱਚ ਮੁਫ਼ਤ ਐਕਸ-ਰੇ ਕਰਵਾਉਣ ਲਈ ਕੂਪਨ ਵੀ ਦਿੱਤੇ ਗਏ। ਇਸਦੇ ਨਾਲ ਨਾਲ ਖੂਨ ਦੀ ਜਾਂਚ ਵੀ ਰਿਆਇਤੀ ਦਰਾਂ ’ਤੇ ਕੀਤੀ ਗਈ। ਡਾ. ਕਨਵ ਟੰਡਨ ਅਤੇ ਸੰਧੂ ਹਸਪਤਾਲ ਦੀ ਟੀਮ ਨੇ 150 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ। ਇਸ ਮੌਕੇ ਡਾ. ਜੇ. ਐੱਸ. ਸੰਧੂ ਨੇ ਪਿੰਡ ਬਰਨਾਲਾ ਦੇ ਕੈਂਪ ਦੇ ਆਯੋਜਨ ਵਿੱਚ ਸਹਿਯੋਗੀ ਰਹੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ । ਇਸ ਮੈਡੀਕਲ ਕੈਂਪ ਵਿੱਚ ਪਿੰਡ ਬਰਨਾਲਾ ਦੇ ਸਰਪੰਚ ਸ਼੍ਰੀ ਹਰਮਨਜੀਤ ਸਿੰਘ ਅਤੇ ਖੇਤਰ ਦੀਆਂ ਕਈ ਹੋਰ ਪ੍ਰਮੁੱਖ ਹਸਤੀਆਂ ਵੀ ਮੌਜੂਦ ਰਹੀਆਂ।

ਧਾਲੀਵਾਲ ਨੇ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ

 

ਪਾਕਿਸਤਾਨ-ਅਧਾਰਤ ਤਸਕਰ ਸਰਹੱਦ ਪਾਰੋਂ ਹਥਿਆਰਾਂ ਦੀਆਂ ਖੇਪਾਂ ਭੇਜਣ ਲਈ ਡਰੋਨ ਦੀ ਕਰ ਰਿਹਾ ਸੀ ਵਰਤੋਂ: ਡੀਜੀਪੀ ਗੌਰਵ ਯਾਦਵ

 

ਬਰਾਮਦ ਕੀਤੇ ਗਏ ਹਥਿਆਰ ਖੇਤਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਕੀਤੇ ਜਾਣੇ ਸਨ ਸਪਲਾਈ

 

ਚੰਡੀਗੜ੍ਹ/ਅੰਮ੍ਰਿਤਸਰ, 29 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਕਾਰਕੁਨ ਜੋ ਪਾਕਿਸਤਾਨ ਅਧਾਰਿਤ ਤਸਕਰ ਦੇ ਇਸ਼ਾਰਿਆਂ 'ਤੇ ਕੰਮ ਕਰਦਾ ਸੀ, ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

 

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਭਰਤਪ੍ਰੀਤ ਸਿੰਘ ਵਾਸੀ ਦੇ ਪਿੰਡ ਮਾੜੀ ਮੇਘਾ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਪੰਜ ਆਧੁਨਿਕ ਪਿਸਤੌਲ - ਦੋ 9 ਐਮਐਮ, ਦੋ .30 ਬੋਰ ਅਤੇ ਇੱਕ .32 ਬੋਰ - ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਖੇਪਾਂ ਦੀ ਡਿਲੀਵਰੀ ਲਈ ਵਰਤੀ ਜਾ ਰਹੀ ਉਸ ਦੀ ਸਪਲੈਂਡਰ ਮੋਟਰਸਾਈਕਲ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।

 

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਆਪਣੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਪਾਕਿਸਤਾਨ ਅਧਾਰਤ ਤਸਕਰ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਸੀ। ਦੱਸਣਯੋਗ ਹੈ ਕਿ ਉਕਤ ਪਾਕਿਸਤਾਨ ਅਧਾਰਤ ਤਸਕਰ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਸੁੱਟਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਹਵਾ ਦੇਣ ਦੇ ਇਰਾਦੇ ਨਾਲ ਪੰਜਾਬ ਵਿੱਚ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਿਹਾ ਸੀ।

 

ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਨੂੰ ਮੁਲਜ਼ਮਾਂ ਦੁਆਰਾ ਤਰਨਤਾਰਨ ਦੇ ਪਿੰਡ ਦਲੀੜੀ ਨੇੜੇ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਹਥਿਆਰਾਂ ਦੀ ਖੇਪ ਹਾਸਲ ਕੀਤੇ ਜਾਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ। ਉਨ੍ਹਾਂ ਅੱਗੇ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸ਼ੱਕੀ ਭਰਤਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਦੇ ਪਿੰਡ ਇੱਬਣ-ਪਿੰਡ ਮੂਲੇਚੱਕ ਰੋਡ 'ਤੇ ਉਸ ਵੇਲੇ ਘੇਰਾ ਪਾ ਲਿਆ ਜਦੋਂ ਉਹ ਕਿਸੇ ਅੱਗੇ ਕਿਸੇ ਪਾਰਟੀ ਨੂੰ ਖੇਪ ਪਹੁੰਚਾਉਣ ਜਾ ਰਿਹਾ ਸੀ ਅਤੇ ਉਸਦੇ ਕਬਜ਼ੇ ਵਿੱਚੋਂ ਗੈਰ-ਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ।

 

ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

 

ਇਸ ਸਬੰਧੀ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 25(1)(ਏ) ਅਤੇ 25(1)(ਬੀ) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 41 ਮਿਤੀ 28-07-2025 ਦਰਜ ਕੀਤੀ ਗਈ ਹੈ ਹੈ।


Monday, 28 July 2025

ਮੁੱਖ ਮੰਤਰੀ ਨੇ ਸ਼ਹੀਦ ਏ.ਐਸ.ਆਈ. ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ


ਨਾਇਕਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਦੁਹਰਾਈ
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਜੁਲਾਈ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਊਟੀ ਦੌਰਾਨ ਸ਼ਹੀਦ ਹੋਏ ਏ.ਐਸ.ਆਈ. ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।

ਮੁੱਖ ਮੰਤਰੀ ਨੇ ਦੇਸ਼ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਦੇ ਸਤਿਕਾਰ ਵਜੋਂ ਸ਼ਹੀਦ ਏ.ਐਸ.ਆਈ. ਧਨਵੰਤ ਸਿੰਘ ਦੇ ਪਰਿਵਾਰ ਨੂੰ ਚੈੱਕ ਸੌਂਪਿਆ। ਉਨ੍ਹਾਂ ਕਿਹਾ ਕਿ ਏ.ਐਸ.ਆਈ. ਧਨਵੰਤ ਸਿੰਘ ਨੇ 18 ਜਨਵਰੀ, 2025 ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨਿਮਾਣੇ ਜਿਹੇ ਉਪਰਾਲੇ ਨਾਲ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਅਫ਼ਸਰ ਦੇ ਅਥਾਹ ਯੋਗਦਾਨ ਪ੍ਰਤੀ ਸ਼ੁਕਰਗੁਜ਼ਾਰ ਪ੍ਰਗਟ ਕਰਦੀ ਹੈ।

ਮਾਤ ਭੂਮੀ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹਨਾਂ ਪਰਿਵਾਰਾਂ ਦੀ ਸਹਾਇਤਾ ਕਰਨਾ ਪੰਜਾਬ ਸਰਕਾਰ ਦਾ ਮੁਢਲਾ ਫਰਜ਼ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨਾਇਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਦਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਸੁਹਿਰਦ ਯਤਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਜਿੱਥੇ ਪਰਿਵਾਰ ਨੂੰ ਧਰਵਾਸ ਦੇਵੇਗਾ, ਉੱਥੇ ਹੀ ਭਵਿੱਖ ਨੂੰ ਸੁਰੱਖਿਅਤ ਬਣਾਏਗਾ। ਉਨ੍ਹਾਂ ਕਿਹਾ ਕਿ ਇਹ ਕਦਮ ਨੌਜਵਾਨਾਂ ਨੂੰ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਹਥਿਆਰਬੰਦ ਸੈਨਾਵਾਂ ਅਤੇ ਪੰਜਾਬ ਪੁਲਿਸ ਵਿੱਚ ਜਾਣ ਲਈ ਵੀ ਉਤਸ਼ਾਹਿਤ ਕਰੇਗਾ।
------

ਫਾਸ਼ੀ ਹਮਲਿਆਂ ਵਿਰੋਧੀ ਫਰੰਟ ਵਲੋਂ ਜ਼ਿਲ੍ਹਾ ਪੱਧਰੀ ਕਨਵੈਂਨਸ਼ਨ 12 ਅਗਸਤ ਨੂੰ

ਨਵਾਂਸ਼ਹਿਰ 28 ਜੁਲਾਈ ( ਬਿਊਰੋ ਚੀਫ਼) ਫਾਸ਼ੀ ਹਮਲਿਆਂ ਵਿਰੋਧੀ ਫਰੰਟ ਵਲੋਂ ਜ਼ਿਲ੍ਹਾ ਪੱਧਰੀ ਕਨਵੈਂਨਸ਼ਨਾਂ ਕਰਨ ਦੇ ਸੱਦੇ 'ਤੇ ਸਾਥੀ ਕੁਲਵਿੰਦਰ ਸਿੰਘ ਵੜੈਚ ਦੀ ਪ੍ਰਧਾਨਗੀ ਹੇਠ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ ਹਰਪਾਲ ਸਿੰਘ ਜਗਤਪੁਰ, ਨਿਰੰਜਨ ਦਾਸ ਮੇਹਲੀ, ਕੁਲਦੀਪ ਸਿੰਘ ਦੌੜਕਾ, ਕਮਲਜੀਤ ਸਨਾਵਾ, ਹਰੀ ਬਿਲਾਸ, ਜਸਵਿੰਦਰ ਸਿੰਘ ਭੰਗਲ, ਗੁਰਦਿਆਲ ਸਿੰਘ, ਜਸਵਿੰਦਰ ਰਾਹੋਂ, ਗੁਰਿੰਦਰ ਲਾਲ, ਬਲਜਿੰਦਰ ਸਿੰਘ, ਹਰਮੇਸ਼ ਕੁਮਾਰ ਆਦਿ ਹਾਜ਼ਰ ਸਨ। ਦੇਸ਼ ਅੰਦਰ ਤਿੱਖੇ ਹੋ ਰਹੇ ਫਾਸ਼ੀਵਾਦੀ ਹਮਲਿਆਂ ਦਾ ਜਨਤਕ ਲਾਮਬੰਦੀ ਰਾਹੀਂ ਟਾਕਰਾ ਕਰਨ ਲਈ ਫਾਸ਼ੀ ਹਮਲਿਆਂ ਵਿਰੋਧੀ ਫਰੰਟ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਕਨਵੈਂਨਸ਼ਨ 12 ਅਗਸਤ ਨੂੰ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ, ਨਵਾਂ ਸ਼ਹਿਰ ਵਿਖੇ ਕਰਨ ਦਾ ਫੈਸਲਾ ਕੀਤਾ ਗਿਆ। 
     ਆਗੂਆਂ ਨੇ ਦੱਸਿਆ ਕਿ ਦੇਸ਼ ਪੱਧਰ ਤੇ ਆਰ ਐਸ ਐਸ ਵੱਲੋਂ ਹਿੰਦੂ ਰਾਜ ਬਣਾਉਣ ਲਈ ਭਾਜਪਾ ਰਾਹੀਂ ਲਿਆਂਦੀਆਂ ਜਾ ਰਹੀਆਂ ਫਿਰਕੂ ਫਾਸ਼ੀ ਨੀਤੀਆਂ ਦੇਸ਼ ਵਿੱਚ ਧਾਰਮਿਕ ਘੱਟ ਗਿਣਤੀਆਂ,ਦਲਿਤਾਂ, ਔਰਤਾਂ ਅਤੇ ਹਰ ਵਿਰੋਧੀ ਆਵਾਜ ਲਈ ਇੱਕ ਚੁਣੌਤੀ ਬਣ ਚੁੱਕੀਆਂ ਹਨ। ਦੇਸ਼ ਦਾ ਮਾੜਾ ਮੋਟਾ ਬਚਿਆ ਫੈਡਰਲ ਢਾਂਚਾ ਤਬਾਹ ਕਰਕੇ ਸਮੂਹ ਰਾਜਸੀ ਤੇ ਸੰਵਿਧਾਨਿਕ ਸ਼ਕਤੀਆਂ ਦਾ ਕੇਂਦਰੀਕਰਨ ਕੀਤਾ ਜਾ ਰਿਹਾ ਹੈ। ਦੇਸ਼ ਭਰ ਵਿੱਚ ਕਾਲੇ ਜਾਬਰ ਕਾਨੂੰਨ ਲਾਗੂ ਕਰਕੇ ਹਰ ਵਿਰੋਧੀ ਆਵਾਜ਼ ਦਾ ਗਲਾ ਘੁਟਿਆ ਜਾ ਰਿਹਾ ਹੈ। ਬਿਹਾਰ ਵਿੱਚ ਵੋਟਾਂ ਦਾ ਸਰਵੇਖਣ ਕਰਨ ਦੇ ਨਾਂ 'ਤੇ ਨਾਗਰਿਕਤਾ ਸੋਧ ਕਾਨੂੰਨ ਲਾਗੂ ਕੀਤਾ ਜਾ ਰਿਹਾ ਹੈ। ਜੋ ਕਿ ਆਉਂਦੇ ਸਮੇਂ ਵਿੱਚ ਸਾਰੇ ਦੇਸ਼ ਚ ਲਾਗੂ ਕਰਕੇ ਜਮਹੂਰੀਅਤ ਖਤਮ ਕਰਦਿਆਂ ਤਾਨਾਸ਼ਾਹੀ ਸਥਾਪਤ ਕੀਤੀ ਜਾਵੇਗੀ। ਤਾਜ਼ਾ ਘਟਨਾ 'ਚ ਦਿੱਲੀ ਵਿੱਚ ਸ਼ਹੀਦ ਭਗਤ ਸਿੰਘ ਛਾਤਰ ਮੋਰਚਾ ਦੇ ਕਾਰਕੁਨਾਂ ਨੂੰ ਅਗਵਾ ਕਰਕੇ ਅੰਨ੍ਹਾ ਤਸ਼ੱਦਦ ਢਾਹਿਆ ਗਿਆ ਹੈ। ਕਗਾਰ ਉਪਰੇਸ਼ਨ ਦੇ ਨਾਂ 'ਤੇ ਝਾਰਖੰਡ ਅਤੇ ਛੱਤੀਸਗੜ੍ਹ ਦੇ ਜੰਗਲਾਂ ਨੂੰ ਦੂਜੀ ਗਾਜਾ ਪੱਟੀ ਬਣਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਮੋਦੀ ਦੇ ਪੈਰਾਂ 'ਚ ਪੈਰ ਧਰਦਿਆਂ ਪੰਜਾਬ ਨੂੰ ਪੁਲਿਸ ਰਾਜ ਬਣਾ ਦਿੱਤਾ ਹੈ। ਦੇਸ਼ ਵਿੱਚ ਜਿੱਥੇ ਇੱਕ ਪਾਸੇ ਦੇਸ਼ ਨੂੰ ਅਮਰੀਕਾ ਦਾ ਗੁਲਾਮ ਬਣਾਇਆ ਜਾ ਰਿਹਾ ਹੈ, ਉੱਥੇ ਸੂਬੇ ਵਿੱਚ ਲੈਂਡ ਪੂਲਿੰਗ ਨੀਤੀ ਤਹਿਤ ਕਿਸਾਨੀ ਦੇ ਨਾਲ ਨਾਲ ਕਿਰਤੀ ਵਰਗ ਨੂੰ ਉਜਾੜਿਆ ਜਾ ਰਿਹਾ ਹੈ। ਮਨੂਵਾਦੀ ਫਾਸ਼ੀ ਹਕੂਮਤ ਦੇ ਇਹਨਾਂ ਹੱਲਿਆਂ ਦਾ ਟਾਕਰਾ ਲੋਕ ਸ਼ਕਤੀ ਨਾਲ ਕਰਨ ਲਈ ਆਉਂਦੇ ਸਮੇਂ 'ਚ ਜ਼ੋਰਦਾਰ ਅੰਦੋਲਨ ਚਲਾਉਣ ਹਿੱਤ ਸਮੂਹ ਅਗਾਂਹ ਵਧੂ ਲੋਕਾਂ ਨੂੰ ਕਨਵੈਂਨਸ਼ਨ ਵਿੱਚ ਪੁੱਜਣ ਦਾ ਸੱਦਾ ਦਿੱਤਾ ਗਿਆ।

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ' ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸਦੀਵੀ ਤੌਰ 'ਤੇ ਕਾਇਮ ਰੱਖੇਗਾ-ਮੁੱਖ ਮੰਤਰੀ

ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ
51.70 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਕੰਪਲੈਕਸ, ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਫਿਲਾਸਫੀ ਨੂੰ ਰੂਪਮਾਨ ਕਰੇਗਾ ਮਾਣਮੱਤਾ ਪ੍ਰਾਜੈਕਟ

ਖਟਕੜ ਕਲਾਂ , ਸ਼ਹੀਦ ਭਗਤ ਸਿੰਘ ਨਗਰ(ਬਿਊਰੋ ਚੀਫ਼) 28 ਜੁਲਾਈ
  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਸ਼ਹੀਦ ਸਰਦਾਰ ਭਗਤ ਸਿੰਘ ਦੇ ਦੇਸ਼ ਸੇਵਾ ਲਈ ਪਾਏ ਲਾਮਿਸਾਲ ਯੋਗਦਾਨ ਪ੍ਰਤੀ ਸਤਿਕਾਰ ਭੇਟ ਕਰਦਿਆਂ ‘ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਦਾ ਨੀਂਹ ਪੱਥਰ ਰੱਖਿਆ। ਇਸ ਮਾਣਮੱਤੇ ਪ੍ਰਾਜੈਕਟ ’ਤੇ 51 ਕਰੋੜ 70 ਲੱਖ ਰੁਪਏ ਦੀ ਲਾਗਤ ਆਵੇਗੀ ਜੋ ਮਹਾਨ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਲਈ ਨਿਮਾਣੀ ਜਿਹੀ ਕੋਸ਼ਿਸ਼ ਹੋਵੇਗੀ।
 ਸ਼ਹੀਦ-ਏ-ਆਜ਼ਮ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੇ ਗੁਲਾਮੀ ਦੀ ਦਲਦਲ ਵਿੱਚ ਫਸੇ ਮੁਲਕ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲੇ ਤੋਂ ਆਜ਼ਾਦ ਕਰਵਾਇਆ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਪ੍ਰਾਜੈਕਟ 9 ਮਹੀਨਿਆਂ ਵਿੱਚ ਮੁਕੰਮਲ ਹੋਵੇਗਾ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਕਰਨ ਲਈ ਪ੍ਰੇਰਨਾ ਸਰੋਤ ਬਣੇਗਾ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਉਪਰਾਲੇ ਦਾ ਉਦੇਸ਼ ਆਪਣੇ ਮਹਾਨ ਸਪੂਤ ਦੀ ਲਾਸਾਨੀ ਵਿਰਾਸਤ ਦੀ ਸੰਭਾਲ ਅਤੇ ਪਾਸਾਰ ਕਰਨਾ ਹੈ। 
 ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਸਿਰਫ ਇਕ ਇਮਾਰਤੀ ਢਾਂਚਾ ਨਹੀਂ ਹੋਵੇਗਾ ਸਗੋਂ ਨਾ-ਭੁੱਲਣਯੋਗ ਅਹਿਸਾਸ ਹੋਵੇਗਾ ਜਿੱਥੇ ਸ਼ਹੀਦ ਭਗਤ ਸਿੰਘ ਦੀ ਮਾਤ ਭੂਮੀ ਖਾਤਰ ਮਰ ਮਿਟ ਜਾਣ ਵਾਲੀ ਭਾਵਨਾ, ਬੌਧਿਕ ਸੋਚ ਅਤੇ ਸਾਹਸੀ ਜਜ਼ਬੇ ਦੀ ਝਲਕ ਦੇਖਣ ਨੂੰ ਮਿਲੇਗੀ। ਉਨ੍ਹਾਂ ਦੱਸਿਆ ਕਿ ਨਵੇਂ ਬਣਨ ਵਾਲੇ ਵਿਰਸਾਤੀ ਕੰਪਲੈਕਸ ਵਿੱਚ ਵਿਸ਼ਾਲ ਥੀਮੈਟਿਕ ਗੇਟ ਹੋਵੇਗਾ ਜੋ ਮਹਾਨ ਵਿਰਾਸਤ ਦੀ ਝਲਕ ਪੇਸ਼ ਕਰੇਗਾ। ਉਨ੍ਹਾਂ ਦੱਸਿਆ ਕਿ 350 ਮੀਟਰ ਲੰਮਾ ਵਿਰਾਸਤੀ ਲਾਂਘਾ ਵੀ ਇਸ ਪ੍ਰਾਜੈਕਟ ਦਾ ਅਹਿਮ ਹਿੱਸਾ ਹੋਵੇਗਾ। ਇਹ ਵਿਰਾਸਤੀ ਲਾਂਘਾ ਸ਼ਹੀਦ ਭਗਤ ਸਿੰਘ ਅਜਾਇਬ ਘਰ ਨੂੰ ਸ਼ਹੀਦ ਭਗਤ ਸਿੰਘ ਦੇ ਪੁਰਖਿਆਂ ਦੇ ਘਰ ਨਾਲ ਜੋੜੇਗਾ। ਇਹ ਲਾਂਘਾ ਸ਼ਹੀਦ ਭਗਤ ਸਿੰਘ ਦਾ ਜੀਵਨ ਸਫਰ ਅਤੇ ਭਾਰਤ ਦੇ ਆਜ਼ਾਦੀ ਸੰਘਰਸ਼ ਦੀ ਕਹਾਣੀ ਬੁੱਤਾਂ, 2ਡੀ/3ਡੀ ਕੰਧ ਚਿੱਤਰਾਂ, ਪੁਤਲਿਆਂ ਰਾਹੀਂ ਬਸਤੀਵਾਦੀ ਭਾਰਤ ਦੇ ਦੌਰ ਨੂੰ ਦਰਸਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 30 ਮੀਟਰ ਉੱਚਾ ਭਾਰਤੀ ਝੰਡਾ ਸਾਨੂੰ ਮੁਲਕ ਦੀ ਆਜ਼ਾਦੀ ਲਈ ਦੇਸ਼ ਭਗਤਾਂ ਦੀਆਂ ਮਹਾਨ ਕੁਰਬਾਨੀਆਂ ਦੀ ਯਾਦ ਦਿਵਾਉਂਦਾ ਰਹੇਗਾ। ਉਨ੍ਹਾਂ ਦੱਸਿਆ ਕਿ 700 ਸੀਟਾਂ ਦੀ ਸਮਰੱਥਾ ਵਾਲਾ ਆਡੀਟੋਰੀਅਮ ਪੂਰੀ ਤਰ੍ਹਾਂ ਵਾਤਾਨਕੂਲ (ਏ.ਸੀ.) ਹੋਵੇਗਾ ਜਿੱਥੇ ਸੱਭਿਆਚਾਰਕ ਪ੍ਰੋਗਰਾਮ ਅਤੇ ਸੈਮੀਨਾਰਾਂ ਸਮੇਤ ਹੋਰ ਗਤੀਵਿਧੀਆਂ ਕਰਵਾਈਆਂ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਲਾਇਲਪੁਰ (ਹੁਣ ਪਾਕਿਸਤਾਨ ਵਿੱਚ) ਸਥਿਤ ਜੱਦੀ ਘਰ ਦਾ ਮਾਡਲ ਤਿਆਰ ਕੀਤਾ ਜਾਵੇਗਾ। ਇਸੇ ਤਰ੍ਹਾਂ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਨੂੰ ਵੱਖ-ਵੱਖ ਦ੍ਰਿਸ਼ਾਂ ਅਤੇ ਮਾਧਿਅਮਾਂ ਰਾਹੀਂ ਦਰਸਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਖਟਕੜ ਕਲਾਂ ਵਿਖੇ ਜੱਦੀ ਘਰ ਦੀ ਬਹਾਲੀ ਤੇ ਸੰਭਾਲ ਕੀਤੀ ਜਾਵੇਗੀ ਅਤੇ ਸ਼ਹੀਦ ਭਗਤ ਸਿੰਘ ਦੇ ਅਦਾਲਤੀ ਮੁਕੱਦਮੇ ਦਾ ਦ੍ਰਿਸ਼ ਵੀ ਸਿਰਜਿਆ ਜਾਵੇਗਾ ਜੋ ਸੈਲਾਨੀਆਂ ਨੂੰ ਅਤੀਤ ਵਿੱਚ ਲੈ ਜਾਵੇਗਾ ਅਤੇ ਸ਼ਹੀਦ ਦੇ ਇਨਕਲਾਬੀ ਜੋਸ਼ ਦਾ ਪ੍ਰਗਟਾਵਾ ਕਰੇਗਾ। ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਮੌਜੂਦਾ ਲਾਇਬ੍ਰੇਰੀ ਦਾ ਆਧੁਨਿਕਕਰਨ ਕੀਤਾ ਜਾਵੇਗਾ ਜਿਸ ਤਹਿਤ ਇਸ ਨੂੰ ਡਿਜੀਟਲ ਢੰਗ ਨਾਲ ਨਵਾਂ ਰੂਪ ਮਿਲੇਗਾ ਜੋ ਪਾਠਕਾਂ ਨੂੰ ਵਿਲੱਖਣ ਤਜਰਬਾ ਦੇਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਟੂਰਿਸਟਾਂ ਲਈ ਸੁਵਿਧਾ ਕੇਂਦਰ, ਸੈਲਾਨੀਆਂ ਲਈ ਠਹਿਰ, ਬਾਗ-ਬਗੀਚੇ, ਸੰਗੀਤਕ ਫੁਹਾਰਾ ਅਤੇ ਪਾਰਕਿੰਗ ਲਈ ਢੁਕਵੀਂ ਥਾਂ ਹੋਵੇਗੀ। 
ਇਸ ਮੌਕੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

Saturday, 26 July 2025

ਵਣ ਵਿਭਾਗ ਹਿਮਾਚਲ ਦੇ ਡਾਇਰੈਕਟਰ ਜਨਰਲ ਤੇ ਉਘੇ ਵਿਗਿਆਨੀ ਹੋਏ ਲੰਗੜੋਆ ਸਕੂਲ ਦੇ ਬੱਚਿਆਂ ਨਾਲ ਰੂਬਰੂ

ਵਣ ਵਿਭਾਗ ਹਿਮਾਚਲ ਦੇ ਡਾਇਰੈਕਟਰ ਜਨਰਲ ਤੇ ਉਘੇ ਵਿਗਿਆਨੀ ਹੋਏ ਲੰਗੜੋਆ ਸਕੂਲ ਦੇ ਬੱਚਿਆਂ ਨਾਲ ਰੂਬਰੂ 
ਨਵਾਂਸ਼ਹਿਰ 26 ਜੁਲਾਈ - ਹਿਮਾਚਲ ਪ੍ਰਦੇਸ਼ ਚੋਂ ਬਤੌਰ ਡਾਇਰੈਕਟਰ ਜਨਰਲ ਵਣ ਵਿਭਾਗ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਉੱਘੇ ਵਿਗਿਆਨੀ ਡਾਕਟਰ ਰਣਜੀਤ ਸਿੰਘ ਜੋ ਕਿ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਸੇਵਾ ਨਿਭਾਅ ਰਹੇ ਹਰਿੰਦਰ ਸਿੰਘ ਦੇ ਬਹੁਤ ਹੀ ਕਰੀਬੀ ਰਿਸ਼ਤੇਦਾਰ ਹਨ ਅੱਜ ਬੱਚਿਆਂ ਅਤੇ ਅਧਿਆਪਕਾਂ ਨਾਲ ਰੂਬਰੂ ਹੋਏ। ਉਘੇ ਖੋਜੀ ਤੇ ਵਿਗਿਆਨੀ ਡਾਕਟਰ ਰਣਜੀਤ ਸਿੰਘ ਨੇ ਬੱਚਿਆਂ ਨੂੰ ਆਪਣੇ ਭਾਸ਼ਣ ਵਿੱਚ ਧਰਤੀ ਦੀ ਹੋਂਦ ਅਤੇ ਇਸ ਦੀ ਉਪਜ ਆਦਿ ਅਤੇ ਜੰਗਲੀ ਜੀਵਾਂ ਆਪੇ ਪੋਦਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਦਿਨੋ ਦਿਨ ਵੱਧ ਰਹੀ ਗਲੋਬਲ ਵਾਰਮਿੰਗ ਤੇ ਚਿੰਤਾ ਪ੍ਰਗਟ ਕਰਦਿਆਂ ਰੁੱਖਾਂ ਦੀ ਮਹੱਤਤਾ ਤੇ ਸਾਂਭ ਸੰਭਾਲ ਬਾਰੇ ਦੱਸਿਆ। ਉਨ੍ਹਾਂ ਨੇ ਦੱਸਿਆ ਕਿ ਸਮੇਂ ਸਮੇਂ ਤੇ ਭਾਰਤ ਦੀ ਅਰਥ ਵਿਵਸਥਾ ਵਿਚ ਕਦੋਂ ਕਦੋਂ ਤੇ ਕਿਵੇਂ ਉਤਰਾਅ ਚੜ੍ਹਾਅ ਆਇਆ ਅਤੇ ਜਿਹੜੀਆਂ ਸ਼ਖਸ਼ੀਅਤਾਂ ਨੇ ਇਸ ਵਿੱਚ ਆਪਣਾ ਯੋਗਦਾਨ ਦਿੱਤਾ ਅਤੇ ਇਸ ਤੋਂ ਇਲਾਵਾ ਇਨਸਾਨ ਆਪਣੇ ਸਵਾਰਥ ਲਈ ਆਪਣੀਆਂ ਲੋੜਾਂ ਨੂੰ ਪੂਰਾ ਕਰਦਾ ਰਿਹਾ ਅਤੇ ਰੁੱਖਾਂ ਜੰਗਲਾਂ ਨੂੰ ਕੱਟ ਕੇ ਆਪਣੇ ਜੀਵਨ ਬਸਰ ਲਈ ਆਪਣੇ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਮਕਾਨ ਬਣਾਉਣ ਤੱਕ ਹੀ ਸੀਮਿਤ ਰਿਹਾ। ਡਾਕਟਰ ਰਣਜੀਤ ਸਿੰਘ ਨੇ ਬੱਚਿਆਂ ਅਤੇ ਅਧਿਆਪਕਾਂ ਨੂੰ ਵਿਗਿਆਨਿਕ ਵਿਧੀ ਤੇ ਅਕਰਸ਼ਿਤ ਸਲਾਈਡਾਂ ਰਾਹੀਂ ਬਣਾਈ ਵੀਡੀਓ ਰਾਹੀਂ ਰੁੱਖਾਂ ਦੀ ਮਹੱਤਤਾ ਅਤੇ ਧਰਤੀ ਦੀ ਹੋਂਦ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਪ੍ਰਿੰਸੀਪਲ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਨੇ ਸਟਾਫ ਸਮੇਤ ਡਾਇਰੈਕਟਰ ਜਨਰਲ ਵਣ ਵਿਭਾਗ ਡਾਕਟਰ ਰਣਜੀਤ ਸਿੰਘ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ। ਅੱਜ ਦੇ ਇਸ ਵਿਸ਼ੇਸ਼ ਸੈਮੀਨਾਰ ਵਿੱਚ ਸਕੂਲ ਦੇ ਮੈਡਮ ਗੁਨੀਤ, ਪ੍ਰੇਮਪਾਲ ਸਿੰਘ, ਮਨਮੋਹਨ ਸਿੰਘ, ਸੁਖਵਿੰਦਰ ਲਾਲ, ਰੇਖਾ ਜਨੇਜਾ, ਕਲਪਨਾ ਬੀਕਾ, ਰਜਨੀ ਬਾਲਾ, ਬਰਿੰਦਰ ਕੌਰ,ਅਮਨਦੀਪ ਕੌਰ, ਹਰਿੰਦਰ ਸਿੰਘ, ਸਮੀਤ ਸੋਢੀ ਤੋਂ ਇਲਾਵਾ ਕੈਂਪਸ ਮੈਨੇਜਰ ਕੁਲਵਿੰਦਰ ਸਿੰਘ ਸੁਰੱਖਿਆ ਗਾਰਡ ਲਖਵੀਰ ਸਿੰਘ ਅਤੇ ਬਲਜਿੰਦਰ ਸਿੰਘ ਤੋਂ ਇਲਾਵਾ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

ਭੀਣ ਸਕੂਲ ਵਿਖੇ ਲਗਾਈ ਗਈ ਵੈਦਿਕ ਗਣਿਤ ਦੇ ਮਾਡਲਾਂ ਦੀ ਪ੍ਰਦਰਸ਼ਨੀ

ਭੀਣ ਸਕੂਲ ਵਿਖੇ ਲਗਾਈ ਗਈ ਵੈਦਿਕ ਗਣਿਤ ਦੇ ਮਾਡਲਾਂ ਦੀ ਪ੍ਰਦਰਸ਼ਨੀ
ਨਵਾਂਸ਼ਹਿਰ 26  - ਜੁਲਾਈ ਸਰਕਾਰੀ ਹਾਈ ਸਕੂਲ ਭੀਣ ਵਿਖੇ ਪੰਜਾਬ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੈਗਲੈਸ ਡੇ ਐਕਟੀਵਿਟੀ ਤਹਿਤ ਮੁੱਖ ਅਧਿਆਪਕ ਪਰਵਿੰਦਰ ਸਿੰਘ ਸਟੇਟ ਅਵਾਰਡੀ ਦੀ ਰਹਿਨੁਮਾਈ ਹੇਠ ਜਮਾਤ ਛੇਵੀਂ ਤੋਂ ਅੱਠਵੀਂ ਦੇ ਵਿਦਿਆਰਥੀਆਂ ਦੁਆਰਾ ਵੈਦਿਕ ਗਣਿਤ ਅਤੇ ਔਰੀਗੈਮੀ ਆਰਟ ਤਹਿਤ ਵੱਖ-ਵੱਖ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ। ਦੀਪ ਸਿੰਘ (ਡੀਪੀਈ )ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਹੈਡਮਾਸਟਰ ਪਰਵਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਗਿਆ ਕਿ ਭਵਿੱਖ ਵਿੱਚ ਇਹੋ ਜਿਹੀਆਂ ਪ੍ਰਦਰਸ਼ਨੀਆਂ ਦੇ ਨਾਲ ਵਿਦਿਅਰਥੀਆਂ ਵਿੱਚ ਕਿਰਿਆਤਮਕ ਅਤੇ ਟੀਮ ਵਰਕ ਦੀ ਭਾਵਨਾ ਪੈਦਾ ਹੋਵੇਗੀ। ਪ੍ਰਦਰਸ਼ਨੀ ਵਿੱਚ ਮਾਡਲਾਂ ਦੀ ਗਿਣਤੀ ਲਗਭਗ 20 ਸੀ। ਇਸ ਦੌਰਾਨ ਤ੍ਰਿਭੁਜ, ਸਮਾਨ ਅੰਤਰ ਚਤੁਰਭੁਜ ,ਕੋਣਾਂ ਦੀਆਂ ਕਿਸਮਾਂ, ਪ੍ਰਤੀਸ਼ਤ ,ਲਾਭ ਅਤੇ ਹਾਨੀ ਵਿਸ਼ਿਆਂ ਨਾਲ ਸੰਬੰਧਿਤ ਮਾਡਲ ਬਣਾਏ ਗਏ। ਸ਼੍ਰੀਮਤੀ ਕਿਰਨਦੀਪ ਵੱਲੋਂ ਗਾਈਡ ਅਧਿਆਪਕ ਦੀ ਭੂਮਿਕਾ ਨਿਭਾਈ ਗਈ ।ਅੰਤ ਵਿੱਚ ਮੁੱਖ ਅਧਿਆਪਕ ਜੀ ਅਤੇ ਮੁੱਖ ਮਹਿਮਾਨ ਦੁਆਰਾ ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅੰਜਨਾ ਰਾਕੇਸ਼ ਰਾਣੀ ਗਗਨਦੀਪ ਕੌਰ ਅਮਨਦੀਪ ਸਿੰਘ ਅਤੇ ਜਸਪ੍ਰੀਤ ਕੌਰ ਹਾਜ਼ਰ ਸਨ ।

Friday, 25 July 2025

31 ਜੁਲਾਈ ਤੋਂ ਪਹਿਲਾਂ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ 'ਤੇ ਵਿਆਜ਼ ਅਤੇ ਜੁਰਮਾਨੇ ਤੋਂ ਮਿਲੇਗੀ 100 ਫੀਸਦੀ ਛੋਟ


-ਸ਼ਨੀਵਾਰ ਅਤੇ ਐਤਵਾਰ ਨੂੰ ਵੀ ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹੀ ਰਹੇਗੀ ਪ੍ਰਾਪਰਟੀ ਟੈਕਸ ਬ੍ਰਾਂਚ 

ਹੁਸ਼ਿਆਰਪੁਰ, 25 ਜੁਲਾਈ (ਪਰਸ਼ੋਤਮ ਲਾਲ ਦੜੋਚ) ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 15.05.2025 ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਰਾਹੀਂ ਪ੍ਰਾਪਰਟੀ ਟੈਕਸ ਦੀ ਵਨ ਟਾਇਮ ਸੈਟਲਮੈਂਟ (ਓ. ਟੀ. ਐਸ) ਪਾਲਿਸੀ ਅਧੀਨ ਹਰੇਕ ਅਦਾਰੇ (ਜਿਵੇਂ ਕਿ -ਘਰੇਲੂ,ਵਪਾਰਕ, ਇੰਡਸਟ੍ਰੀਅਲ) ਦੇ ਮੌਜੂਦਾ ਅਤੇ ਪੁਰਾਣੇ ਟੈਕਸ ਨੂੰ ਮਿਤੀ 31.07.2025 ਤੱਕ ਜਮ੍ਹਾਂ ਕਰਵਾਉਣ 'ਤੇ ਜ਼ੁਰਮਾਨੇ ਅਤੇ ਵਿਆਜ਼ ਤੋਂ 100 ਫੀਸਦੀ ਮੁਆਫੀ ਦਿਤੀ ਗਈ ਹੈ। ਇਸ ਲਈ ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਪ੍ਰਾਪਰਟੀ (ਜਿਵੇਂ ਕਿ -ਘਰੇਲੂ, ਵਪਾਰਕ, ਇੰਡਸਟ੍ਰੀਅਲ ) ਦਾ ਬਣਦਾ ਮੂਲ ਪ੍ਰਾਪਰਟੀ ਟੈਕਸ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਮਿਤੀ 31.07.2025 ਤੋਂ ਪਹਿਲਾਂ ਬਿਨਾਂ  ਵਿਆਜ਼ ਅਤੇ ਜ਼ੁਰਮਾਨੇ ਤੋਂ ਜਮ੍ਹਾ ਕਰਵਾ ਕੇ ਸਰਕਾਰ ਦੀ ਇਸ 'ਵਨ ਟਾਇਮ ਸੈਟਲਮੈਂਟ' ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।
        ਉਨ੍ਹਾਂ ਦੱਸਿਆ ਕਿ ਜਨਤਾ ਨੂੰ ਇਸ ਸਕੀਮ ਦਾ ਲਾਭ ਦੇਣ ਲਈ ਨਗਰ ਨਿਗਮ ਵੱਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਸਵੇਰੇ 10 ਤੋਂ ਬਾਅਦ ਦੁਪਹਿਰ 3 ਵਜੇ ਤੱਕ ਪ੍ਰਾਪਰਟੀ ਟੈਕਸ ਬ੍ਰਾਂਚ ਖੁੱਲ੍ਹੀ ਰੱਖੀ ਜਾ ਰਹੀ ਹੈ।

ਮੈਡਮ ਨੀਤੂ ਸ਼ਰਮਾ ਦੀ ਨਿਰਦੇਸ਼ਨਾ ਵਿਚ ਹੋਣ ਵਾਲੇ ਪੰਜਾਬੀ ਨਾਟਕ ਰਾਮ ਮੁਹੰਮਦ ਸਿੰਘ ਅਜ਼ਾਦ ਦੀਆਂ ਤਿਆਰੀਆਂ ਮੁਕੰਮਲ



ਮੈਡਮ ਨੀਤੂ ਸ਼ਰਮਾ ਦੀ ਨਿਰਦੇਸ਼ਨਾ ਵਿਚ ਹੋਣ ਵਾਲੇ ਪੰਜਾਬੀ ਨਾਟਕ  ਰਾਮ ਮੁਹੰਮਦ ਸਿੰਘ ਅਜ਼ਾਦ ਦੀਆਂ ਤਿਆਰੀਆਂ ਮੁਕੰਮਲ 
 ਮਾਂਟਰੀਅਲ 25 ਜੁਲਾਈ - ਮਾਂਟਰੀਅਲ ਵਿੱਚ ਪਹਿਲੀ ਵਾਰ ਇਮੀਗ੍ਰੈਂਟ ਵਰਕਰਜ਼ ਸੈਂਟਰ (IWC) ਸਹਿਯੋਗ ਨਾਲ ਆਰਟਸ ਇਨ ਦ ਮਾਰਜਿਨਜ਼ ਬਿਊਰੋ ਡਿ ਇਨਫੋਰਮੇਸ਼ਨ ਡਿ ਪਾਰਕ-ਐਕਸਟੈਂਸ਼ਨ (BIPE) ਪਾਰਕ-ਐਕਸਟੈਂਸ਼ਨ ਐਕਸ਼ਨ ਕਮੇਟੀ (CAPE) ਸਾਊਥ ਏਸ਼ੀਅਨ ਡਾਇਸਪੋਰਾ ਐਕਸ਼ਨ ਕਲੈਕਟਿਵ (SADAC) ਸੈਂਟਰ ਫਾਰ ਪਰਫਾਰਮਿੰਗ ਆਰਟਸ ਵੱਲੋਂ ਇਤਿਹਾਸਕ ਇਨਕਲਾਬੀ ਪੰਜਾਬੀ ਨਾਟਕ ਰਾਮ ਮੁਹੰਮਦ ਸਿੰਘ ਆਜ਼ਾਦ (ਆਜ਼ਾਦੀ ਦੀ ਰੂਹ) ਜੋ ਮੈਡਮ ਨੀਤੂ ਸ਼ਰਮਾ ਦੀ ਨਿਰਦੇਸ਼ਨਾ ਹੇਠ 26 ਜੁਲਾਈ ਨੂੰ ਮਾਂਟਰੀਅਲ ਵਿਖੇ ਹੋਵੇਗਾ ਦੀਆਂ ਤਿਆਰੀਆਂ ਮੁਕੰਮਲ ਹੋਣ ਦਾ ਸਮਾਚਾਰ ਹੈ  । 
      ਇਸ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦੇ ਨਿਰਦੇਸ਼ਕ ਨੀਤੂ ਸ਼ਰਮਾ ਦੱਸਿਆ ਕਿ 75 ਮਿੰਟ ਦੇ ਇਸ ਪੰਜਾਬੀ ਨਾਟਕ ਦੀ ਅਦਾਕਾਰਾਂ ਵੱਲੋਂ ਮਨਮੋਹਕ ਪੇਸ਼ਕਾਰੀ ਕੀਤੀ ਜਾਵੇਗੀ । 
ਉਹਨਾਂ ਕਿਹਾ ਕਿ ਆਜ਼ਾਦੀ ਸੰਗਰਾਮ ਦੇ ਪ੍ਰਮੁੱਖ ਨਾਇਕ ਸ਼ਹੀਦ ਊਧਮ ਸਿੰਘ 'ਤੇ ਅਧਾਰਿਤ ਨਾਟਕ ਰਾਮ ਮੁਹੰਮਦ ਸਿੰਘ ਆਜ਼ਾਦ ਦੀ ਪੇਸ਼ਕਾਰੀ ਆਜ਼ਾਦੀ ਦੀ ਰੂਹ ਇੱਕ ਦਿਲ ਛੂਹਣ ਵਾਲੀ ਹੈ ਜੋ ਸ਼ਹੀਦ ਊਧਮ ਸਿੰਘ ਦੀ ਵਿਰਾਸਤ ਨੂੰ ਜਿੰਦਾ ਕਰਦੀ ਹੈ। ਊਧਮ ਸਿੰਘ ਭਾਰਤ ਦੇ ਇਤਿਹਾਸ ਦੇ ਸਭ ਤੋਂ ਬਹਾਦੁਰ ਤੇ ਪ੍ਰਮੁੱਖ ਦੇਸ਼ ਭਗਤ ਸਨ, ਜਿਹਨਾਂ ਨੇ ਦੇਸ਼ ਦੀ ਅਜ਼ਾਦੀ ਲਈ ਆਪਣੀਆਂ ਜਾਨਾਂ ਨਿਸ਼ਾਵਰ ਕਰ ਦਿੱਤੀਆਂ। ਆਪ 26 ਦਸੰਬਰ 1899 ਨੂੰ ਸ਼ੇਰ ਸਿੰਘ ਵਜੋਂ ਜਨਮੇ, ਉਹ ਜਲਿਆਂਵਾਲਾ ਬਾਗ ਹੱਤਿਆਕਾਂਡ  ਜਿੱਥੇ 13 ਅਪ੍ਰੈਲ 1919 ਨੂੰ ਵਿਸਾਖੀ ਦੇ ਮੇਲੇ ਦੌਰਾਨ ਬ੍ਰਿਟਿਸ਼ ਫੌਜਾਂ ਨੇ 1500 ਤੋਂ ਵੱਧ ਨਿਰਦੋਸ਼ ਲੋਕਾਂ ‘ਤੇ ਗੋਲੀਆਂ ਚਲਾਈਆਂ। ਇਹ ਦਰਦਨਾਕ ਘਟਨਾ ਉਸਦੀ ਜ਼ਿੰਦਗੀ ਦਾ ਮੋੜ ਬਣੀ। ਦੋ ਦਹਾਕਿਆਂ ਤੱਕ ਇਨਕਲਾਬੀ ਸੰਘਰਸ਼ ਕਰਨ ਤੋਂ ਬਾਅਦ ਸ. ਊਧਮ ਸਿੰਘ ਨੇ ਮਾਈਕਲ ਓਡਵਾਇਰ ਨੂੰ ਮਾਰ ਦਿੱਤਾ । ਉਹਨਾਂ ਨੇ ਆਪਣਾ ਨਾਮ “ਰਾਮ ਮੁਹੰਮਦ ਸਿੰਘ ਆਜ਼ਾਦ” ਰੱਖਿਆ ਜੋ ਭਾਰਤ ਦੇ ਤਿੰਨ ਮੁੱਖ ਧਰਮਾਂ ਨੂੰ ਇਕਤ੍ਰਿਤ ਕਰਨ ਦੀ ਸੋਚ ਨੂੰ ਦਰਸਾਉਂਦਾ ਸੀ । ਉਹਨਾਂ ਕਿਹਾ ਸੀ ਕਿ, “ਮੈਂ ਇਹ ਕੀਤਾ ਕਿਉਂਕਿ ਮੈਨੂੰ ਉਸ ਤੋਂ ਨਫ਼ਰਤ ਸੀ। ਉਹ ਹੀ ਅਸਲ ਦੋਸ਼ੀ ਸੀ। ਮੈਂ ਆਪਣੇ ਲੋਕਾਂ ਨੂੰ ਭੁੱਖ ਨਾਲ ਮਰਦਾ ਦੇਖਿਆ ਹੈ। ਇਹ ਮੇਰਾ ਫਰਜ਼ ਸੀ।
 
  ਇਹ ਨਾਟਕ ਰਾਮ ਮੁਹੰਮਦ ਸਿੰਘ ਆਜ਼ਾਦ (ਆਜ਼ਾਦੀ ਦੀ ਰੂਹ) ਉਹਨਾਂ ਦੀ ਸ਼ਹਾਦਤ, ਕੁਰਬਾਨੀ ਅਤੇ ਇਨਸਾਫ਼ ਲਈ ਸੋਚ ਨੂੰ ਭਾਵੁਕ ਅੰਦਾਜ਼ ’ਚ ਭੰਗੜੇ ਅਤੇ ਲੋਕ ਗੀਤਾਂ ਦੇ ਨਾਲ ਪੇਸ਼ ਕਰਦਾ ਹੈ । ਇਸ ਤੋਂ ਇਲਾਵਾ ਇਹ ਨਾਟਕ ਭਾਈਚਾਰਕ ਏਕਤਾ ਨੂੰ ਵੀ ਪੇਸ਼ ਕਰਦਾ ਹੈ।   
 



  ਵਰਣਨਯੋਗ ਹੈ  ਨਾਟਕ ਦੇ ਨਿਰਦੇਸ਼ਨ ਨੀਤੂ ਸ਼ਰਮਾ ਅਤੇ ਗੌਰਵ ਸ਼ਰਮਾ ਮਾਂਟਰੀਅਲ ਅਧਾਰਤ ਨਾਟਕਕਾਰ, ਸਮਾਜ ਸੇਵਕ, ਸਮਾਜਿਕ ਆਰਗੇਨਾਈਜ਼ਰ ਅਤੇ ਇਨਸਾਫ਼ ਦੇ ਪੱਖਦਾਰ ਹਨ। ਉਹਨਾਂ ਦੀ ਜੋੜੀ 2008 ਤੋਂ ਨਾਟਕ ਅਤੇ ਸੜਕ ਨਾਟਾਂ ਰਾਹੀਂ ਮਜ਼ਦੂਰਾਂ ਅਤੇ ਮਹਿਲਾਵਾਂ ਦੇ ਹੱਕਾਂ ਲਈ ਕੰਮ ਕਰ ਰਹੀ ਹੈ। ਕੈਨੇਡਾ ਵਿੱਚ ਵੀ ਨੀਤੂ ਸ਼ਰਮਾ ਲੇਖਕਾ, ਨਿਰਦੇਸ਼ਕਾ ਅਤੇ ਅਭਿਨੇਤਰੀ ਵਜੋਂ ਸਰਗਰਮ ਹੈ ਅਤੇ ਗੌਰਵ ਇਮੀਗ੍ਰੈਂਟ ਵਰਕਰਜ਼ ਸੈਂਟਰ ’ਚ ਕਮਿਊਨਿਟੀ ਆਰਗੇਨਾਈਜ਼ਰ ਵਜੋਂ ਸੇਵਾਵਾਂ ਦੇ ਰਹੇ ਹਨ ਅਤੇ ਆਮ ਲੋਕਾਈ ਦੇ ਭਲੇ ਲਈ ਕਾਰਜਸ਼ੀਲ ਹਨ । ਉਹਨਾਂ ਦੀ ਮਿਸ਼ਨ ਹੈ  ਹਾਸ਼ੀਏ ’ਤੇ ਧੱਕੇ ਖਾ ਰਹੀਆਂ ਆਵਾਜ਼ਾਂ ਨੂੰ ਉਭਾਰਨਾ,  ਸਭ ਲਈ ਪਰਿਵਾਰਿਕ ਤੇ ਮਿਆਰੀ ਨਾਟਕ ਤਿਆਰ ਕਰਨਾ ਅਤੇ ਲੋਕ  ਕਲਾਵਾਂ ਰਾਹੀਂ ਲੋਕਾਂ ਨੂੰ ਸਿੱਖਿਆ ਅਤੇ ਸ਼ਕਤੀਸ਼ਾਲੀ ਬਣਾਉਣਾ ਹੈ। 

ਇਸ ਨਾਟਕ ਸਬੰਧੀ ਹੋਰ ਜਾਣਕਾਰੀ ਲਈ ਫ਼ੋਨ 438 -934 -9999 ਤੇ ਗੌਰਵ ਸ਼ਰਮਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ । 

ਨਸਿਆਂ ਦੇ ਖਾਤਮੇ ਲਈ ਜਾਗਰੂਕਤਾ ਬਹੁਤ ਜ਼ਰੂਰੀ : ਵਿਧਾਇਕ ਡਾ. ਸੁੱਖੀ

ਪਿੰਡ ਹੈਪੋਵਾਲ ‘ਚ ਨਸ਼ਿਆ ਵਿਰੁੱਧ ਜਾਗਰੂਕਤਾ ਪ੍ਰੋਗਰਾਮ, ਅਲਾਮਤ ਖਿਲਾਫ ਸਾਂਝੇ ਯਤਨਾਂ ਦੀ ਲੋੜ ‘ਤੇ ਜ਼ੋਰ 

ਸਮਾਜਿਕ ਸੰਸਥਾਵਾਂ ਅਤੇ ਕਲੱਬਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਅਹਿਮ ਭੁਮਿਕਾ ਨਿਭਾਉਣ ਦਾ ਸੱਦਾ 
ਬੰਗਾ, 25 ਜੁਲਾਈ: ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ
 ਨੇ ਪਿੰਡ ਹੈਪੋਵਾਲ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਦੌਰਾਨ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਾਰਿਆਂ ਨੂੰ ਇੱਕਮੁੱਠ ਹੋ ਕੇ ਹੰਭਲਾ ਮਾਰਨਾ ਸਮੇਂ ਦੀ ਮੁੱਖ ਮੰਗ ਹੈ। 

ਜਾਗਰੂਕਤਾ ਪ੍ਰੋਗਰਾਮ ਮੌਕੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋੰ ਲਗਾਤਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ । ਉਨ੍ਹਾਂ ਨੇ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਵੱਖ-ਵੱਖ ਉਪਰਾਲਿਆਂ ਦੇ ਨਾਲ-ਨਾਲ ਸਿਹਤ ‘ਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਗਰੂਕ ਹੋਣਾ ਵੀ ਬਹੁਤ ਜ਼ਰੂਰੀ ਹੈ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਹੋਰ ਉਸਾਰੂ ਸਰਗਰਮੀਆਂ ਨਾਲ ਜੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ, ਸਮਾਜਿਕ ਸੰਸਥਾਵਾਂ ਅਤੇ ਕਲੱਬਾਂ ਦੇ ਸਹਿਯੋਗ ਨਾਲ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਅਹਿਮ ਭੂਮਿਕਾ ਨਿਭਾਈ ਜਾਣੀ ਚਾਹੀਦੀ ਹੈ ਜਿਸ ਲਈ ਪੰਜਾਬ ਸਰਕਾਰ, ਜ਼ਿਲਾ ਤੇ ਪੁਲਿਸ ਪ੍ਰਸ਼ਾਸਨ ਵਲੋਂ ਵੀ ਹਰ ਸੰਭਵ ਸਹਿਯੋਗ ਯਕੀਨੀ ਬਣਾਇਆ ਜਾਵੇਗਾ। 

ਨਸ਼ਾ ਵੇਚਣ ਵਾਲੇ ਅਨਸਰਾਂ ਖ਼ਿਲਾਫ਼ ਪੰਜਾਬ ਸਰਕਾਰ ਦੇ ਰੁਖ ਬਾਰੇ ਵਿਧਾਇਕ ਡਾ. ਸੁੱਖੀ ਨੇ ਕਿਹਾ ਕਿ ਸੂਬੇ ਅੰਦਰ ਨਸ਼ਿਆਂ ਦੇ ਖਾਤਮੇ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਨਸ਼ਾ ਵੇਚਣ ਵਾਲਿਆਂ ਵਿਰੂੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ "ਯੁੱਧ ਨਸ਼ਿਆਂ ਵਿਰੁੱਧ" ਦੇ ਬੀਤੇ ਦਿਨ ਹੋਏ 145 ਦਿਨਾਂ ਦੌਰਾਨ ਪੰਜਾਬ ਪੁਲਿਸ ਨੇ 400 ਥਾਵਾਂ 'ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 60 ਐਫਆਈਆਰ ਦਰਜ ਕਰਨ ਉਪਰੰਤ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 145 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,237 ਹੋ ਗਈ ਹੈ।

ਦੱਸਣਯੋਗ ਹੈ ਕਿ ਇਸ ਛਾਪੇਮਾਰੀ ਸਦਕਾ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 1.6 ਕਿਲੋ ਹੈਰੋਇਨ, 1 ਕਿਲੋ ਅਫੀਮ, 8.09 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਰਾਜ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ ਜੋ ਇਸ ਖੇਤਰ ਵਿੱਚ ਹੋ ਰਹੀਆਂ ਕਾਰਵਾਈਆਂ ਦੀ ਲਗਾਤਾਰ ਸਮੀਖਿਆ ਕਰਦੀ ਹੈ। ਪਿੰਡ ਵਾਸੀਆਂ ਨੇ ਵਿਧਾਇਕ ਨੂੰ ਪੂਰਾ ਭਰੋਸਾ ਦਿੱਤਾ ਕਿ ਨਸ਼ਿਆ ਦੇ ਖਾਤਮੇ ਲਈ ਹਰ ਪੱਖੋਂ ਸਹਿਯੋਗ ਕੀਤਾ ਜਾਵੇਗਾ ।

ਜ਼ਿਕਰਯੋਗ ਹੈ ਕਿ ਸ਼ਹੀਦ ਭਗਤ ਨਗਰ ਵਿਚ ਹੁਣ ਤੱਕ 440 ਦੇ ਕਰੀਬ ਨਸ਼ਾ ਮੁਕਤੀ ਪ੍ਰੋਗਰਾਮ ਕਰਵਾਏ ਜਾ ਚੁੱਕੇ ਹਨ ਜੋ ਅੱਗੋਂ ਤੋਂ ਵੀ ਨਿਰਵਿਘਨ ਜਾਰੀ ਰਹਿਣਗੇ। 


ਕੈਪਸ਼ਨ਼ ਸੁਖਵਿੰਦਰ ਕੁਮਾਰ ਸੁੱਖੀ ਪਿੰਡ ਹੈਪੋਵਾਲ ਵਿਖੇ ਨਸ਼ਾ ਮੁਕਤੀ ਪ੍ਰੋਗਰਾਮ ਦੌਰਾਨ ।

ਡਾ. ਅੰਬੇਡਕਰ ਫਾਊਂਡੇਸ਼ਨ ਦੀ ਸਿਹਤ ਸਹਾਇਤਾ ਯੋਜਨਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਰੰਭ : ਸ੍ਰੀ ਮੋਹਿਤ ਭਾਰਦਵਾਜ

ਡਾ. ਅੰਬੇਡਕਰ ਫਾਊਂਡੇਸ਼ਨ ਦੀ ਸਿਹਤ ਸਹਾਇਤਾ ਯੋਜਨਾ  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਰੰਭ : ਸ੍ਰੀ ਮੋਹਿਤ ਭਾਰਦਵਾਜ
ਬੰਗਾ 25 ਜੁਲਾਈ  () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ  ਡਾ. ਅੰਬੇਡਕਰ ਫਾਊਂਡੇਸ਼ਨ ਅਤੇ ਭਾਰਤ ਸਰਕਾਰ ਵੱਲੋਂ ਚਲਾਈ ''ਸਿਹਤ ਸਹਾਇਤਾ ਯੋਜਨਾ'' ਅੱਜ ਤੋਂ ਆਰੰਭ ਹੋ ਗਈ ਹੈ, ਇਹ ਐਲਾਨ ਸ੍ਰੀ ਮੋਹਿਤ ਭਾਰਦਵਾਜ ਮੈਂਬਰ ਡਾ. ਅੰਬੇਡਕਰ ਫਾਊਂਡੇਸ਼ਨ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ ਭਾਰਤ ਨੇ ਅੱਜ ਢਾਹਾਂ ਕਲੇਰਾਂ ਦੇ ਦੌਰੇ ਦੌਰਾਨ ਕੀਤਾ । ਉਹਨਾਂ ਨੇ ਦੱਸਿਆ ਕਿ ਡਾ. ਅੰਬੇਡਕਰ ਫਾਊਂਡੇਸ਼ਨ ਵੱਲੋਂ ਐਸ. ਸੀ. ਅਤੇ ਐਸ. ਟੀ. ਵਰਗਾਂ ਦੇ  ਲੋੜਵੰਦ ਮਰੀਜ਼ਾਂ ਦਾ ''ਸਿਹਤ ਸਹਾਇਤਾ ਯੋਜਨਾ'' ਤਹਿਤ ਇਲਾਜ ਮੁਫਤ ਕਰਵਾਇਆ ਜਾ ਰਿਹਾ ਹੈ। ਇਸ  ਯੋਜਨਾ ਹੇਠ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੇ ਅਪਰੇਸ਼ਨਾਂ, ਗੁਰਦਿਆਂ ਦੇ ਡਾਇਲਸਿਸ ਲਈ, ਗੁਰਦਿਆਂ ਦੀ ਬਿਮਾਰੀਆਂ, ਕੈਂਸਰ, ਦਿਲ ਦੀਆਂ ਬਿਮਾਰੀਆਂ ਤੋਂ ਇਲਾਵਾ ਹੋਰ ਜਾਨ ਲੇਵਾ ਰੋਗਾਂ ਤੋਂ ਪੀੜ੍ਹਤ ਮਰੀਜ਼ਾਂ ਦੇ ਇਲਾਜ ਅਤੇ ਅਪਰੇਸ਼ਨਾਂ ਲਈ ਡਾ. ਅੰਬੇਡਕਰ ਫਾਊਂਡੇਸ਼ਨ ਵੱਲੋਂ ਮਰੀਜ਼ਾਂ ਨੂੰ  ਅਡਵਾਂਸ ਵਿਚ ਹੀ ਆਰਥਿਕ ਮਦਦ ਦਿੱਤੀ ਜਾਂਦੀ ਹੈ । ਉਹਨਾਂ ਦੱਸਿਆ ਕਿ ਜਿਹਨਾਂ ਪਰਿਵਾਰਾਂ ਦੀ ਸਾਲਾਨਾ ਆਮਦਨ ਤਿੰਨ ਲੱਖ ਰੁਪਏ ਤੋਂ ਘੱਟ ਹੈ ਉਹ ਪਰਿਵਾਰ ਇਸ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਦੇ ਹਨ । ਇਸ ਮੌਕੇ ਸ੍ਰੀ ਮੋਹਿਤ ਭਾਰਦਵਾਜ ਨੇ ਕਿਹਾ ਕਿ ਇਹ ਯੋਜਨਾ ਹੁਣ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਰੰਭ ਹੋ ਚੁੱਕੀ ਹੈ ਅਤੇ ਇਲਾਕੇ ਦੇ ਐਸ. ਸੀ. ਤੇ ਐਸ. ਟੀ. ਵਰਗ ਦੇ ਲੋਕ ਢਾਹਾਂ ਕਲੇਰਾਂ ਹਸਪਤਾਲ ਵਿਖੇ ਉਕਤ ਬਿਮਾਰੀਆਂ ਦਾ ਇਲਾਜ ਕਰਵਾਉਣ ਲਈ  ਸਿਹਤ ਸਹਾਇਤਾ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਦੇ ਹਨ । ਇਸ ਦੌਰੇ ਦੌਰਾਨ ਸ੍ਰੀ ਮੋਹਿਤ ਭਾਰਦਵਾਜ ਨੇ ਢਾਹਾਂ ਕਲੇਰਾਂ ਵਿਖੇ ਚੱਲ ਰਹੀਆਂ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਨਾਲ ਵੀ ਮੁਲਾਕਾਤ ਕੀਤੀ ਅਤੇ  ਡਾ. ਅੰਬੇਡਕਰ ਫਾਊਂਡੇਸ਼ਨ ਵੱਲੋਂ ਵਿਦਿਆਰਥੀਆਂ ਨੂੰ ਦਿੱਤੇ ਜਾਂਦੇ ਵਜ਼ੀਫਿਆਂ ਸਬੰਧੀ ਵਿਚਾਰਾਂ ਕੀਤੀਆਂ ।
ਇਸ ਤੋਂ ਪਹਿਲਾਂ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ: ਸ੍ਰੀ ਮੋਹਿਤ ਭਾਰਦਵਾਜ ਮੈਂਬਰ ਡਾ. ਅੰਬੇਡਕਰ ਫਾਊਂਡੇਸ਼ਨ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ ਭਾਰਤ ਸਰਕਾਰ ਦਾ ਢਾਹਾਂ ਕਲੇਰਾਂ ਵਿਖੇ ਪੁੱਜਣ 'ਤੇ ਨਿੱਘਾ ਸਵਾਗਤ ਕੀਤਾ । ਉਹਨਾਂ ਨੇ ਦੱਸਿਆ ਸਾਲ 1984 ਤੋਂ ਚੱਲ ਰਿਹਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ,  ਭਾਰਤ ਸਰਕਾਰ ਦੀ ਹਸਪਤਾਲਾਂ ਦੀ ਨਿਗਰਾਨ ਸੰਸਥਾ ਨਾਭ ਤੋਂ  100 ਬੈੱਡਾਂ ਦੀ ਸਮਰੱਥਾ ਵਾਲਾ ਮਾਨਤਾ ਪ੍ਰਾਪਤ ਮਲਟੀਸਪੈਸ਼ਲਿਟੀ ਹਸਪਤਾਲ ਹੈ । ਡਾ. ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਡਾ. ਅੰਬੇਡਕਰ ਫਾਊਂਡੇਸ਼ਨ ਦੀ ''ਸਿਹਤ ਸਹਾਇਤਾ ਯੋਜਨਾ'' ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਰੰਭ ਕਰਨ ਲਈ ਸ੍ਰੀ ਮੋਹਿਤ ਭਾਰਦਵਾਜ ਦਾ ਹਾਰਦਿਕ ਧੰਨਵਾਦ ਕੀਤਾ ਅਤੇ ਉਹਨਾਂ ਦਾ ਸਨਮਾਨ ਕੀਤਾ ।  
      ਇਸ ਮੌਕੇ ਸ. ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ ਟਰੱਸਟ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਐਜ਼ੂਕੇਸ਼ਨ, ਸ. ਦਵਿੰਦਰ ਸਿੰਘ ਢਿੱਲੋਂ, ਸ. ਬਰਜਿੰਦਰ ਸਿੰਘ ਹੈਪੀ ਕਲੇਰਾਂ, ਸਮਾਜ ਸੇਵਕ ਜਗਜੀਤ ਕੁਲਥਮ, ਐਡਵੋਕੇਟ ਸੁਤੀਕਸ਼ਨ ਸਮਰੋਲ, ਸ੍ਰੀ ਸੰਦੀਪ ਨਾਰੰਗ, ਸਮਾਜ ਸੇਵਕ ਸਾਹਿਲ ਭੱਲਾ, ਐਡਵੋਕੇਟ ਏਕਮਜੋਤ ਸਿੰਘ ਗਿੱਲ, ਸ੍ਰੀ ਯੋਗਰਾਜ ਨਿਮਾਣਾ ਜ਼ਿਲ੍ਹਾ ਪ੍ਰਧਾਨ ਬੀਜੇਪੀ ਐਸ ਸੀ ਮੋਰਚਾ, ਸ੍ਰੀ ਬਲਬੀਰ ਸਾਬਕਾ ਸਰਪੰਚ ਲਾਦੀਆਂ, ਸ੍ਰੀ ਰਾਜ ਕੁਮਾਰ,  ਸ੍ਰੀ ਅਮਨ ਕੁਮਾਰ ਢਾਹਾਂ, ਸ੍ਰੀ ਦਵਿੰਦਰ ਕੁਮਾਰ, ਸ੍ਰੀ ਰਾਮ ਪਾਲ ਐਸ.ਐਚ.ਉ. ਸਦਰ ਬੰਗਾ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਡਾ. ਵਿਵੇਕ ਗੁੰਬਰ, ਡਾ, ਮਾਨਵਦੀਪ ਸਿੰਘ ਬੈਂਸ, ਡਾ. ਪਰਮਿੰਦਰ ਸਿੰਘ ਵਾਰੀਆ, ਡਾ. ਹਰਤੇਸ਼ ਸਿੰਘ ਪਾਹਵਾ, ਪ੍ਰਿੰਸੀਪਲ ਰਮਨਦੀਪ ਕੌਰ ਗੁਰੂ ਨਾਨਕ ਕਾਲਜ ਆਫ ਨਰਸਿੰਗ, ਪ੍ਰਿੰਸੀਪਲ ਰਾਜਦੀਪ ਥਿਦਵਾਰ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ ਤੋ ਇਲਾਵਾ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਹਸਪਤਾਲ ਅਤੇ ਵਿਦਿਅਕ ਸੰਸਥਾਵਾਂ ਦੇ ਉੱਚ ਅਧਿਕਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ :  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ੍ਰੀ ਮੋਹਿਤ ਭਾਰਦਵਾਜ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕਰਦੇ ਹੋਏ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ, ਸ.ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ ਅਤੇ ਹੋਰ ਪਤਵੰਤੇ 

Thursday, 24 July 2025

ਸ਼ਿਵ ਚੰਦ ਪਬਲਿਕ ਹਾਈ ਸਕੂਲ, ਸਕੋਹਪੁਰ ਵਿਖੇ ਦੰਦਾਂ ਦਾ ਮੁਫ਼ਤ ਚੈੱਕ ਅੱਪ ਕੈਂਪ ਲਗਾਇਆ

ਸ਼ਿਵ ਚੰਦ ਪਬਲਿਕ ਹਾਈ ਸਕੂਲ, ਸਕੋਹਪੁਰ ਵਿਖੇ ਦੰਦਾਂ ਦਾ ਮੁਫ਼ਤ ਚੈੱਕ ਅੱਪ ਕੈਂਪ ਲਗਾਇਆ 
ਨਵਾਂਸ਼ਹਿਰ 24 ਜੁਲਾਈ:  ਨਵਾਂਸ਼ਹਿਰ ਜ਼ਿਲ੍ਹੇ ਵਿਚ ਪੈਂਦੇ ਸ਼ਿਵ ਚੰਦ ਪਬਲਿਕ ਹਾਈ ਸਕੂਲ, ਸਕੋਹਪੁਰ ਵਿਖੇ ਵਿਦਿਆਰਥੀਆਂ ਦੀ ਸਿਹਤ ਅਤੇ ਦੰਦਾਂ ਸੰਬੰਧੀ ਚੇਤਨਾ ਵਧਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਨੂੰ ਧਿਆਨ ਵਿੱਚ ਰੱਖਦਿਆਂ ਦੰਦਾਂ ਦਾ ਮੁਫ਼ਤ ਚੈਕ ਅਪ ਕੈਂਪ ਲਗਾਇਆ ਗਿਆ । ਇਸ ਮੁਫ਼ਤ ਕੈਂਪ ਦਾ ਸਹਿਯੋਗ K.D. Orthodontic & Implant Centre, ਨਵਾਂਸ਼ਹਿਰ ਵੱਲੋਂ ਦਿੱਤਾ ਗਿਆ ਜਿਸ ਵਿੱਚ ਵਿਸ਼ੇਸ਼ ਮੌਕੇ ’ਤੇ ਨਵਾਂਸ਼ਹਿਰ ਦੇ ਦੰਦਾ ਦੇ ਮਾਹਿਰ ਚਿਕਿਤਸਕ ਡਾ. ਤਰਨਦੀਪ ਕਾਰਾ ਅਤੇ ਡਾ. ਅਮਿਤ ਕਾਰਾ ਨੇ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਕੀਤੀ ਅਤੇ ਬਚਿਆਂ ਨੂੰ ਦੰਦਾਂ ਦੀ ਸੰਭਾਲ ਵਾਰੇ ਜਾਣਕਾਰੀ ਦਿੱਤੀ । ਉਨ੍ਹਾਂ ਦੇ ਨਾਲ ਸਹਾਇਕ ਸਰਜਨ ਕਿਰਨਜੀਤ ਕੌਰ ਅਤੇ ਨਵਜੋਤ ਕੌਰ ਵੀ ਮੌਜੂਦ ਰਹੇ। ਕਈ ਵਿੱਦਿਆਰਥੀਆਂ ਦੇ ਦੰਦਾਂ ਨਾਲ ਸੰਬੰਧਤ ਸ਼ੁਰੂਆਤੀ ਸਮੱਸਿਆਵਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਇਲਾਜ ਲਈ ਸੁਝਾਅ ਦਿੱਤੇ ਗਏ। 
ਇਸ ਮੌਕੇ ਸਕੂਲ ਦੇ ਡਾਇਰੈਕਟਰ ਅਤੇ ਟਰੱਸਟੀ ਅਸ਼ੋਕ ਮਹਿਰਾ ਅਤੇ ਪ੍ਰਿੰਸੀਪਲ ਸੰਦੀਪ ਚਾਵਲਾ ਨੇ ਡਾ. ਤਰਨਦੀਪ ਕਰਾ, ਡਾ ਅਮਿਤ ਕਰਾ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦੀ ਨਿਸ਼ਕਾਮ ਸੇਵਾ ਅਤੇ ਸਮਰਪਣ ਭਾਵਨਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਰਾਹੀਂ ਨਾ ਸਿਰਫ ਵਿਦਿਆਰਥੀਆਂ ਦੀ ਸਿਹਤ ਸੁਧਰਦੀ ਹੈ ਸਗੋਂ ਉਨ੍ਹਾਂ ਨੂੰ ਆਪਣੇ ਸਰੀਰ ਤੇ ਧਿਆਨ ਦੇਣ ਦੀ ਸਿੱਖਿਆ ਵੀ ਮਿਲਦੀ ਹੈ। ਇਹਨਾਂ ਮੁਫ਼ਤ ਕੈਂਪਾਂ ਰਾਹੀਂ ਸਿਹਤ ਸੰਬੰਧੀ ਬੁਨਿਆਦੀ ਜਾਣਕਾਰੀ ਬੱਚਿਆਂ ਤੱਕ ਪਹੁੰਚ ਰਹੀ ਹੈ ਜੋ ਕਿ ਭਵਿੱਖ ਵਿੱਚ ਉਨ੍ਹਾਂ ਦੇ ਲਈ ਬਹੁਤ ਲਾਭਕਾਰੀ ਸਾਬਤ ਹੋਵੇਗੀ। ਸਕੂਲ ਦੇ ਅਧਿਆਪਕ ਅਤੇ ਬੱਚੇ ਇਸ ਮੌਕੇ ਤੇ ਕੈਂਪ ਵਿੱਚ ਹਾਜ਼ਰ ਰਹੇ ਅਤੇ ਉਨ੍ਹਾਂ ਨੇ ਵੀ ਡਾਕਟਰੀ ਟੀਮ ਦਾ ਅਤੇ ਸਕੂਲ ਮੈਨੇਜਮੈਂਟ ਦਾ ਇਸ ਕੈਂਪ ਲਈ ਧੰਨਵਾਦ ਕੀਤਾ।ਇਸ ਮੌਕੇ ਸਕੂਲ ਪ੍ਰਬੰਧਕੀ ਟੀਮ ਵੱਲੋਂ ਡਾਕਟਰਾਂ ਅਤੇ ਉਨ੍ਹਾਂ ਦੀ ਸਹਾਇਕ ਟੀਮ ਨੂੰ ਸਨਮਾਨਿਤ ਕੀਤਾ ਗਿਆ। ਇਹ ਕੈਂਪ ਵਿਦਿਅਰਥੀਆਂ ਲਈ ਬਹੁਤ ਹੀ ਲਾਭਕਾਰੀ ਅਤੇ ਜਾਣਕਾਰੀ ਭਰਪੂਰ ਸਾਬਤ ਹੋਇਆ।

ਦੁਬਈ ਤੋਂ 26 ਸਾਲਾ ਧਰਮਬੀਰ ਦਾ ਮ੍ਰਿਤਕ ਸਰੀਰ ਭਾਰਤ ਪੁੱਜਾ

ਦੁਬਈ ਤੋਂ 26 ਸਾਲਾ ਧਰਮਬੀਰ ਦਾ ਮ੍ਰਿਤਕ ਸਰੀਰ ਭਾਰਤ ਪੁੱਜਾ
 ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਹਵਾਈ ਅੱਡੇ ਤੋਂ ਘਰ ਭੇਜਿਆ ਗਿਆ ਮ੍ਰਿਤਕ ਸਰੀਰ
ਅੰਮ੍ਰਿਤਸਰ, 24 ਜੁਲਾਈ -  ਹੁਸ਼ਿਆਰਪੁਰ ਜ਼ਿਲ੍ਹੇ ਦੀ ਤਹਿਸੀਲ ਗੜ੍ਹਸ਼ੰਕਰ ਨੇੜਲੇ ਪਿੰਡ ਲਹਿਰਾ ਨਾਲ ਸਬੰਧਿਤ 26 ਸਾਲਾ ਨੌਜਵਾਨ ਧਰਮਬੀਰ ਪੁੱਤਰ ਮੇਜਰ ਰਾਮ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।
       ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ  ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਧਰਮਬੀਰ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਕਰੀਬ ਪਿਛਲੇ 5 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਦੱਸਣ ਮੁਤਾਬਿਕ ਅਚਾਨਕ ਸਿਹਤ ਖਰਾਬ ਹੋਣ ਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਦਿਲ ਦਾ ਦੌਰਾ ਪੈਣ ਕਾਰਨ ਬੀਤੀ 17 ਜੁਲਾਈ ਨੂੰ ਉਸਦੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਅੱਜ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜ੍ਹਤ ਪਰਿਵਾਰ ਦੀ ਹਾਜ਼ਰੀ 'ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਅਤੇ ਜਗਦੇਵ ਸਿੰਘ ਛੀਨਾ ਵੱਲੋਂ ਪ੍ਰਾਪਤ ਕਰਕੇ ਟਰੱਸਟ ਦੀ 'ਮੁਫ਼ਤ ਐਂਬੂਲੈਂਸ ਸੇਵਾ' ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਧਰਮਬੀਰ ਦਾ ਮ੍ਰਿਤਕ ਸਰੀਰ ਭੇਜਣ 'ਤੇ ਆਇਆ ਖਰਚ ਆਦਿ ਉਸ ਦੀ ਕੰਮ ਵਾਲੀ ਕੰਪਨੀ ਵੱਲੋਂ ਕੀਤਾ ਗਿਆ ਹੈ। ਡਾ.ਉਬਰਾਏ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਹੁਸ਼ਿਆਰਪੁਰ ਜ਼ਿਲ੍ਹਾ ਟੀਮ ਵੱਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਕਰਵਾਉਣ ਉਪਰੰਤ ਧਰਮਬੀਰ ਦੇ ਪਰਿਵਾਰ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ।
        ਜ਼ਿਕਰਯੋਗ ਹੈ ਕਿ ਡਾ.ਉਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ 419 ਦੇ ਕਰੀਬ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਅਤੇ ਪਿਛਲੇ ਕੁਝ ਅਰਸੇ ਤੋਂ ਹਵਾਈ ਅੱਡਾ ਅੰਮ੍ਰਿਤਸਰ ਤੋਂ ਮਿਤ੍ਰਕ ਸਰੀਰ ਘਰਾਂ ਤੱਕ ਪਹੁੰਚਣ ਲਈ ਮੁਫ਼ਤ ਐਂਬੂਲੈਂਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ।
       ਇਸ ਦੌਰਾਨ ਹਵਾਈ ਅੱਡੇ ਤੇ ਮੌਜ਼ੂਦ ਮ੍ਰਿਤਕ ਦੇ ਫੁੱਫੜ ਜਸਪਾਲ ਸਿੰਘ,ਚਾਚਾ ਲੇਖਰਾਜ, ਚਾਚਾ ਸੰਦੀਪ ਕੁਮਾਰ,ਚਾਚਾ ਚਰਨਜੀਤ ਸਿੰਘ, ਮਾਮਾ ਬੁੱਧ ਰਾਮ ਅਤੇ ਭਰਾ ਬਲਜਿੰਦਰ ਸਿੰਘ ਆਦਿ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਔਖੀ ਘੜੀ ਵੇਲੇ ਵੱਡੀ ਮਦਦ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ।       

ਮਾਤਾ ਚਿੰਤਪੁਰਨੀ ਮੇਲੇ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਲੰਗਰ ਕਮੇਟੀਆਂ ਤੇ ਸਮਾਜਿਕ ਸੰਸਥਾਵਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ : ਬ੍ਰਮ ਸ਼ੰਕਰ ਜਿੰਪਾ



-ਵਿਧਾਇਕ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ, ਲੰਗਰ ਕਮੇਟੀਆਂ ਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

-ਲੋਕ ਨਿਰਮਾਣ ਵਿਭਾਗ ਅਤੇ ਨਿਗਮ ਨੂੰ ਮਾਤਾ ਚਿੰਤਪੁਰਨੀ ਰੋਡ ਨੂੰ ਜਾਣ ਵਾਲੇ ਸੜਕਾਂ ਦੇ ਟੋਇਆ ਨੂੰ ਤੁਰੰਤ ਭਰਨ ਦੇ ਦਿੱਤੇ ਨਿਰਦੇਸ਼

-ਕਿਹਾ, ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਲੰਗਰ ਕਮੇਟੀਆਂ ਚੁੱਕਣ ਢੁਕਵੇਂ ਕਦਮ

ਹੁਸ਼ਿਆਰਪੁਰ, 24 ਜੁਲਾਈ :  25 ਜੁਲਾਈ ਨੂੰ ਸ਼ੁਰੂ ਹੋਣ ਵਾਲੇ ਮਾਤਾ ਚਿੰਤਪੁਰਨੀ ਦੇ ਮੇਲੇ ਦੇ ਪ੍ਰਬੰਧਾਂ ਨੂੰ ਲੈ ਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੇਕਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ, ਲੰਗਰ ਕਮੇਟੀਆਂ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਅਤੇ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ।
     ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਾਰੇ ਵਿਭਾਗਾਂ ਨੂੰ ਮੇਲੇ ਦੇ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਬਿਨ੍ਹਾਂ ਲੰਗਰ ਕਮੇਟੀਆਂ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਤੋਂ ਬਿਨਾਂ ਮਾਤਾ ਚਿੰਤਪੁਰਨੀ ਦੇ ਮੇਲੇ ਦੀ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਨਹੀਂ ਚਲਾਇਆ ਜਾ ਸਕਦਾ। ਇਸ ਲਈ ਲੰਗਰ ਕਮੇਟੀਆਂ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਦੀ ਵਿਸ਼ੇਸ਼ ਲੋੜ ਹੈ।
      ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੇਲੇ ਦੌਰਾਨ ਲੰਗਰਾਂ ਨੂੰ ਸਿੰਗਲ-ਯੂਜ਼ ਪਲਾਸਟਿਕ ਤੋਂ ਮੁਕਤ ਬਣਾਉਣ ਲਈ ਸ਼ਲਾਘਾਯੋਗ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਲੇ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਗਰ ਨਿਗਮ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ 5 ਲੱਖ ਰੁਪਏ ਦੇ ਕਰੀਬ ਵਾਤਾਵਰਨ ਅਨੁਕੂਲ ਪਲੇਟਾਂ, ਗਲਾਸ ਅਤੇ ਚਮਚੇ ਉਨ੍ਹਾਂ ਲੰਗਰ ਸੁਸਾਇਟੀਆਂ ਨੂੰ ਉਪਲਬੱਧ ਕਰਵਾਏ ਜਾਣਗੇ, ਜੋ ਅਣਜਾਣੇ ਵਿਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰ ਰਹੇ ਹਨ।  ਉਨ੍ਹਾਂ ਸਾਰੇ ਲੰਗਰ ਸੁਸਾਇਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ। ਵਿਧਾਇਕ ਨੇ ਕਿਹਾ ਕਿ ਮਾਤਾ ਚਿੰਤਪੂਰਨੀ ਮੇਲੇ 'ਤੇ ਲੰਗਰ ਲਗਾਉਂਦੇ ਸਮੇਂ ਸਫ਼ਾਈ ਵਿਵਸਥਾ ਬਰਕਰਾਰ ਰੱਖਣੀ ਵੀ ਯਕੀਨੀ ਬਣਾਈ ਜਾਵੇ, ਤਾਂ ਜੋ ਵਾਤਾਵਰਨ ਪ੍ਰਦੂਸ਼ਿਤ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਸਥਾਵਾਂ ਵਿਚਕਾਰ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ, ਤਾਂ ਜੋ ਸਾਂਝੇ ਯਤਨਾਂ ਰਾਹੀਂ ਮੇਲਾ ਸਫਲਤਾਪੂਰਵਕ ਆਯੋਜਿਤ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਸੁਚਾਰੂ ਆਵਾਜਾਈ ਲਈ ਸੰਸਥਾਵਾਂ ਸੜਕ 'ਤੇ ਆ ਕੇ ਲੰਗਰ ਨਾ ਵੰਡਣ। ਉਨ੍ਹਾਂ ਲੋਕ ਨਿਰਮਾਣ ਵਿਭਾਗ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਤਾ ਚਿੰਤਪੁਰਨੀ ਨੂੰ ਜਾਣ ਵਾਲੀਆਂ ਸੜਕਾਂ 'ਤੇ ਪਏ ਟੋਇਆਂ ਨੂੰ ਤੁਰੰਤ ਭਰਿਆ ਜਾਵੇ, ਤਾਂ ਜੋ ਸ਼ਰਧਾਲੂਆਂ ਨੂੰ ਕੋਈ ਮੁਸ਼ਕਲ ਨਾ ਆਵੇ।
     ਡਿਪਟੀ ਕਮਿਸ਼ਨਰ ਨੇ ਲੰਗਰ ਕਮੇਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਵਸਥਾ ਸੁਚਾਰੂ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੁਝ ਤਿਆਰੀਆਂ ਕੀਤੀਆਂ ਗਈਆਂ ਹਨ, ਜਿਸ ਵਿਚ ਲੰਗਰ ਕਮੇਟੀਆਂ ਦਾ ਸਹਿਯੋਗ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੰਗਰ ਲਗਾਉਣ, ਲਾਊਡ ਸਪੀਕਰ ਦੇ ਲਈ ਲੰਗਰ ਕਮੇਟੀਆਂ ਐਸ.ਡੀ.ਐਮ ਦਫ਼ਤਰ ਵਿਚ ਅਪਲਾਈ ਜ਼ਰੂਰ ਕਰਨ ਤਾਂ ਜੋ ਪ੍ਰਸ਼ਾਸਨ ਨੂੰ ਇਹ ਪਤਾ ਲੱਗ ਸਕੇ ਕਿ ਕਿਸ ਕਮੇਟੀ ਨੇ ਕਿਥੇ ਲੰਗਰ ਲਗਾਇਆ ਹੈ। ਅਜਿਹਾ ਕਰਨ ਨਾਲ ਟ੍ਰੈਫਿਕ ਸਮੱਸਿਆ ਜਾਂ ਕਿਸੇ ਹੋਰ ਸਮੱਸਿਆ ਦੀ ਸੂਰਤ ਵਿੱਚ ਸਬੰਧਤ ਅਧਿਕਾਰੀ ਲੰਗਰ ਕਮੇਟੀ ਨਾਲ ਸਿੱਧਾ ਸੰਪਰਕ ਕਰ ਸਕਦਾ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਭਾਰ ਢੋਣ ਵਾਲੇ ਵਾਹਨਾਂ ਵਿਚ ਨਾ ਆਉਣ ਦੀ ਅਪੀਲ ਵੀ ਕੀਤੀ।
    ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਲੰਗਰ ਕਮੇਟੀਆਂ ਨੂੰ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਵਿਚ ਸਹਿਯੋਗ ਦੇਣ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਦੇ ਅਧਿਕਾਰੀ ਅਤੇ ਕਰਮਚਾਰੀ 24 ਘੰਟੇ ਚਿੰਤਪੁਰਨੀ ਰੋਡ 'ਤੇ ਤਾਇਨਾਤ ਰਹਿਣਗੇ, ਤਾਂ ਜੋ ਸ਼ਰਧਾਲੂਆਂ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਟ੍ਰੈਫਿਕ ਅਤੇ ਸੁਰੱਖਿਆ ਨੂੰ ਲੈ ਕੇ ਲੰਗਰ ਕਮੇਟੀਆਂ ਨਾਲ ਆਪਸੀ ਤਾਲਮੇਲ ਦੇ ਨਾਲ ਕੰਮ ਕੀਤਾ ਜਾਵੇਗਾ।
ਮੇਅਰ ਸੁਰਿੰਦਰ ਕੁਮਾਰ ਨੇ ਕਿਹਾ ਕਿ ਨਗਰ ਨਿਗਮ ਸਫਾਈ ਵਿਵਸਥਾ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੇਗਾ। ਫਾਇਰ ਬ੍ਰਿਗੇਡ ਅਤੇ ਕਾਰਪੋਰੇਸ਼ਨ ਅਧੀਨ ਸੜਕਾਂ 'ਤੇ ਪਏ ਟੋਇਆਂ ਨੂੰ ਵੀ ਤੁਰੰਤ ਭਰਿਆ ਜਾਵੇਗਾ। ਇਸ ਮੌਕੇ ਏ.ਡੀ.ਸੀ (ਵਿਕਾਸ) ਨਿਕਾਸ ਕੁਮਾਰ, ਏ.ਡੀ.ਸੀ (ਜ) ਅਮਰਬੀਰ ਕੌਰ ਭੁੱਲਰ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਐਸ.ਪੀ ਡਾ. ਮੁਕੇਸ਼ ਕੁਮਾਰ, ਐਸ.ਪੀ ਨਵਨੀਤ ਕੌਰ ਗਿੱਲ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਆਰ.ਟੀ.ਓ ਅਮਨਦੀਪ ਕੌਰ ਘੁੰਮਣ, ਡੀ.ਐਸ.ਪੀ ਪਲਵਿੰਦਰ ਸਿੰਘ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ ਤੋਂ ਇਲਾਵਾ ਲੰਗਰ ਕਮੇਟੀਆਂ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਵਿਚ ਕ੍ਰਿਸ਼ਨ ਗੋਪਾਲ ਆਨੰਦ, ਭਾਰਤ ਭੂਸ਼ਣ ਵਰਮਾ, ਅਨੀਤ ਨਈਅਰ, ਸੰਦੀਪ ਸ਼ਰਮਾ, ਪ੍ਰਮੋਦ ਸ਼ਰਮਾ, ਅਸ਼ਵਨੀ ਸ਼ਰਮਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਮਾਜਿਕ ਸੰਸਥਾਵਾਂ ਅਤੇ ਲੰਗਰ ਕਮੇਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

ਅਮਰੀਕਾ ਦੀ ਸੰਸਥਾ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਦੇ ਐਗਜ਼ੀਕਿਊਟਿਵ ਡਾਇਰੈਕਟਰ ਸ. ਗੁਰਬੀਰ ਸਿੰਘ ਬਰਾੜ ਵੱਲੋਂ ਢਾਹਾਂ ਕਲੇਰਾਂ ਦਾ ਦੌਰਾ

ਅਮਰੀਕਾ ਦੀ ਸੰਸਥਾ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਦੇ ਐਗਜ਼ੀਕਿਊਟਿਵ ਡਾਇਰੈਕਟਰ ਸ. ਗੁਰਬੀਰ ਸਿੰਘ ਬਰਾੜ ਵੱਲੋਂ ਢਾਹਾਂ ਕਲੇਰਾਂ ਦਾ ਦੌਰਾ
ਬੰਗਾ  24 ਜੁਲਾਈ () ਅਮਰੀਕਾ ਦੀ ਸਮਾਜ ਸੇਵੀ ਸੰਸਥਾ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਦੇ ਐਗਜ਼ੀਕਿਊਟਿਵ ਡਾਇਰੈਕਟਰ ਸ. ਗੁਰਬੀਰ ਸਿੰਘ ਬਰਾੜ ਅੱਜ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਥਾਪਿਤ ਸੰਸਥਾਵਾਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਦੌਰੇ 'ਤੇ ਪੁੱਜੇ । ਇਸ ਮੌਕੇ ਟਰੱਸਟ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਐਗਜ਼ੀਕਿਊਟਿਵ ਡਾਇਰੈਕਟਰ ਸ. ਗੁਰਬੀਰ ਸਿੰਘ ਬਰਾੜ ਦਾ ਢਾਹਾਂ ਕਲੇਰਾਂ ਵਿਖੇ ਪੁੱਜਣ 'ਤੇ ਨਿੱਘਾ ਸਵਾਗਤ ਕੀਤਾ । ਸ. ਢਾਹਾਂ ਨੇ ਦੱਸਿਆ ਕਿ ਸ. ਗੁਰਬੀਰ ਸਿੰਘ ਬਰਾੜ ਅਮਰੀਕਾ ਵਿਚ ਸਮਾਜ ਸੇਵੀ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਦੇ ਐਗਜ਼ੀਕਿਊਟਿਵ ਡਾਇਰੈਕਟਰ ਹਨ, ਉੱਥੇ ਉਹ ਉੱਚ ਕੋਟੀ ਦੇ ਫੋਟੋਗਰਾਫਰ ਅਤੇ ਵਿਦਵਾਨ ਹਨ। ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਨੇ ਉਹਨਾਂ ਨੂੰ ਟਰੱਸਟ ਦੇ ਪ੍ਰਬੰਧ ਹੇਠਾਂ ਚੱਲ ਰਹੀਆਂ ਮੈਡੀਕਲ ਅਤੇ ਵਿਦਿਅਕ ਸੰਸਥਾਵਾਂ ਬਾਰੇ ਡਾਕੂਮੈਂਟਰੀ ਫਿਲਮ ਦਿਖਾਈ ਅਤੇ ਟਰੱਸਟ ਵੱਲੋਂ ਲੋਕ ਸੇਵਾ ਹਿੱਤ ਚਲਾਏ ਜਾ ਰਹੇ ਪ੍ਰੌਜਕਟਾਂ ਸਬੰਧੀ ਜਾਣਕਾਰੀ ਦਿੱਤੀ । ਸ. ਗੁਰਬੀਰ ਸਿੰਘ ਬਰਾੜ ਨੇ ਟਰੱਸਟ ਵੱਲੋਂ ਢਾਹਾਂ ਕਲੇਰਾਂ ਵਿਖੇ ਗ਼ਰੀਬ ਅਤੇ ਲੋੜਵੰਦ ਲੋਕਾਂ ਲਈ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਭਾਰੀ ਸ਼ਲਾਘਾ ਕੀਤੀ । ਉਨ੍ਹਾਂ ਨੇ ਢਾਹਾਂ ਕਲੇਰਾਂ ਵਿਖੇ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਵਿਚ ਸਕਾਲਰਸ਼ਿਪ ਰਾਹੀ ਸਹਿਯੋਗ ਪ੍ਰਦਾਨ ਕਰਨ ਦੇ ਵੱਖ-ਵੱਖ ਪਹਿਲੂਆਂ 'ਤੇ ਵਿਚਾਰ-ਚਰਚਾ ਵੀ ਕੀਤੀ । ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਦੇ ਐਗਜ਼ੀਕਿਊਟਿਵ ਡਾਇਰੈਕਟਰ ਸ. ਗੁਰਬੀਰ ਸਿੰਘ ਬਰਾੜ ਦਾ ਸਨਮਾਨ ਵੀ ਕੀਤਾ ਅਤੇ ਢਾਹਾਂ ਕਲੇਰਾਂ ਵਿਖੇ ਪੁੱਜ ਕੇ ਇੱਥੇ ਦੀਆਂ ਸੰਸਥਾਵਾਂ ਦੇ ਵਿਦਿਆਰਥੀਆਂ ਦੇ ਸੁਨਿਹਰੀ ਭੱਵਿਖ ਲਈ ਉਲੀਕੇ ਪ੍ਰੌਜੈਕਟ ਲਈ ਧੰਨਵਾਦ ਵੀ ਕੀਤਾ । ਇਸ ਮੌਕੇ ਜਥੇਦਾਰ ਸਵਰਨਜੀਤ ਸਿੰਘ ਮੁੱਖੀ ਤਰਨਾ ਦਲ ਦੁਆਬਾ, ਸ.ਅਜੀਤ ਸਿੰਘ, ਸ.ਰਜ਼ਾ ਸਿੰਘ ਬਰਾੜ, ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, ਪ੍ਰਿੰਸੀਪਲ ਵਨੀਤਾ ਚੋਟ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਪ੍ਰਿੰਸੀਪਲ ਰਮਨਦੀਪ ਕੌਰ ਗੁਰੂ ਨਾਨਕ ਕਾਲਜ ਆਫ ਨਰਸਿੰਗ, ਵਾਈਸ ਪ੍ਰਿੰਸੀਪਲ ਰਾਜਦੀਪ ਥਿਦਵਾਰ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਸ.ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਮੁਖੀ ਅਤੇ ਸੀਨੀਅਰ ਅਧਿਆਪਕ ਹਾਜ਼ਰ ਸਨ ।
ਫੋਟੋ ਕੈਪਸ਼ਨ :-   ਟਰੱਸਟ ਕੰਪਲੈਕਸ ਢਾਹਾਂ ਕਲੇਰਾਂ ਵਿਖੇ ਸਿੱਖ ਹਿਊਮਨ ਡਿਵੈਲਪਮੈਂਟ ਦੇ ਡਾਇਰੈਕਟਰ ਸ. ਗੁਰਬੀਰ ਸਿੰਘ ਬਰਾੜ ਦਾ ਸਨਮਾਨ ਕਰਦੇ ਹੋਏ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨਾਲ ਸਹਿਯੋਗ ਦੇ ਰਹੇ ਹਨ ਜਥੇਦਾਰ ਸਵਰਨਜੀਤ ਸਿੰਘ ਮੁੱਖੀ ਤਰਨਾ ਦਲ ਦੁਆਬਾ ਅਤੇ ਪ੍ਰੌ: ਹਰਬੰਸ ਸਿੰਘ ਬੋਲੀਨਾ   

Wednesday, 23 July 2025

ਸਾਰੇ ਨਾਗਰਿਕ ਆਪਣੇ ਅਤੇ ਆਪਣੇ ਬੱਚਿਆਂ ਦੇ ਆਧਾਰ ਕਾਰਡ ਜਰੂਰ ਅੱਪਡੇਟ ਕਰਵਾਉਣ – ਏ.ਡੀ.ਸੀ.

ਸੇਵਾ ਕੇਂਦਰਾਂ 'ਚ ਬਣਵਾਏ ਜਾਂ ਅੱਪਡੇਟ ਕਰਵਾਏ ਜਾ ਸਕਦੇ ਹਨ ਆਧਾਰ ਕਾਰਡ
ਹੁਸ਼ਿਆਰਪੁਰ, 23 ਜੁਲਾਈ: ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਆਧਾਰ ਕਾਰਡ ਨਾਗਰਿਕਾਂ ਲਈ ਇੱਕ ਮਹੱਤਵਪੂਰਨ ਦਸਤਾਵੇਜ਼ ਹੈ, ਜਿਸਦਾ ਉਪਯੋਗ ਪਛਾਣ, ਪਤੇ ਅਤੇ ਉਮਰ ਦੇ ਸਬੂਤ ਵਜੋਂ ਕੀਤਾ ਜਾਂਦਾ ਹੈ। ਇਹ ਦਸਤਾਵੇਜ਼ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਵੱਖ-ਵੱਖ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਲੈਣ ਵਿੱਚ ਸਹਾਇਕ ਹੈ ਅਤੇ ਦੇਸ਼ ਦੇ ਡਿਜ਼ੀਟਲ ਬਦਲਾਅ ਦੀ ਰੀੜ ਦੀ ਹੱਡੀ ਹੈ।

ਇਸ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ (ਸਧਾਰਨ) ਅਮਰਬੀਰ ਕੌਰ ਭੁੱਲਰ ਨੇ ਦੱਸਿਆ ਕਿ ਯੂਆਈਡੀਏਆਈ ਨਵੀਂ ਦਿੱਲੀ ਵੱਲੋਂ ਮਿਲੀ ਰਿਪੋਰਟ ਮੁਤਾਬਕ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 5 ਸਾਲ ਤੋਂ ਘੱਟ ਉਮਰ ਦੇ 55,120 ਬੱਚਿਆਂ ਦੇ ਆਧਾਰ ਕਾਰਡ ਅਜੇ ਤੱਕ ਨਹੀਂ ਬਣੇ ਹਨ। ਇਸਦੇ ਨਾਲ-ਨਾਲ 5 ਤੋਂ 18 ਸਾਲ ਦੀ ਉਮਰ ਦੇ 8,370 ਬੱਚਿਆਂ ਦੇ ਵੀ ਆਧਾਰ ਕਾਰਡ ਨਹੀਂ ਬਣੇ ਹਨ, ਜਦਕਿ 1,37,623 ਨਾਗਰਿਕਾਂ ਦੇ ਲਾਜ਼ਮੀ ਬਾਇਓਮੈਟ੍ਰਿਕ ਅੱਪਡੇਟ ਬਾਕੀ ਹਨ।

ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਈ ਨਾਗਰਿਕਾਂ ਦੇ ਆਧਾਰ ਕਾਰਡਾਂ ਨਾਲ ਨਾ ਤਾਂ ਮੋਬਾਈਲ ਨੰਬਰ ਲਿੰਕ ਹਨ ਅਤੇ ਨਾ ਹੀ ਬਾਇਓਮੈਟ੍ਰਿਕ ਅੱਪਡੇਟ ਹੋਏ ਹਨ, ਜਿਸ ਕਰਕੇ ਉਨ੍ਹਾਂ ਨੂੰ ਸਰਕਾਰੀ ਜਾਂ ਨਿੱਜੀ ਸੇਵਾਵਾਂ ਦਾ ਲਾਭ ਲੈਣ ਸਮੇਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਸੇਵਾ ਕੇਂਦਰ ਵਿੱਚ ਜਾ ਕੇ ਆਪਣੇ ਅਤੇ ਆਪਣੇ ਬੱਚਿਆਂ ਦੇ ਆਧਾਰ ਕਾਰਡ ਬਣਵਾਏ ਜਾਂ ਅੱਪਡੇਟ ਕਰਵਾਏ, ਤਾਂ ਜੋ ਭਵਿੱਖ ਵਿੱਚ ਦਫਤਰੀ ਕੰਮ ਜਾਂ ਕਿਸੇ ਹੋਰ ਲੋੜ ਲਈ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਆਵੇ।

ਜਿਲ੍ਹਾ ਆਈ.ਟੀ. ਮੈਨੇਜਰ ਕਰਮਜੀਤ ਸਿੰਘ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਆਧਾਰ ਨਾਲ ਸੰਬੰਧਤ ਸੇਵਾਵਾਂ ਉਪਲੱਬਧ ਹਨ। ਨਾਗਰਿਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦੇ ਹੋਏ ਮਿੰਨੀ ਸਕੱਤਰੇਤ ਵਿਖੇ ਸਥਿਤ ਸੇਵਾ ਕੇਂਦਰ ਵਿੱਚ ਆਧਾਰ ਕਾਊਂਟਰ ਕੰਮ ਕਰ ਰਹੇ ਹਨ। ਇਸਦੇ ਇਲਾਵਾ ਐਸ.ਡੀ.ਐਮ. ਦਫ਼ਤਰ ਮੁਕੇਰੀਆਂ, ਗੜ੍ਹਸ਼ੰਕਰ, ਤਹਿਸੀਲ ਟਾਂਡਾ, ਦਸੂਹਾ ਅਤੇ ਹੋਰ ਸੇਵਾ ਕੇਂਦਰਾਂ ‘ਚ ਐਤਵਾਰ ਨੂੰ ਵੀ ਆਧਾਰ ਕਾਰਡ ਸੇਵਾ ਉਪਲੱਬਧ ਹੈ।

ਨਾਇਬ ਤਹਿਸੀਲਦਾਰ ਭੀਮ ਸੈਨ ਨੇ ਲਿਆ ਸਬ ਰਜਿਸਟਰਾਰ -ਟੂ ਦਾ ਚਾਰਜ

ਨਾਇਬ ਤਹਿਸੀਲਦਾਰ ਭੀਮ ਸੈਨ ਨੇ ਲਿਆ ਸਬ ਰਜਿਸਟਰਾਰ -ਟੂ ਦਾ ਚਾਰਜ
ਹੁਸ਼ਿਆਰਪੁਰ 23 ਜੁਲਾਈ (ਪਰਸ਼ੋਤਮ ਲਾਲ ਦੜੋਚ) ਬੀਤੇ ਦਿਨੀ ਪੰਜਾਬ ਸਰਕਾਰ ਵੱਲੋਂ 16 ਨਾਇਬ ਤਹਿਸੀਲਦਾਰਾ ਦੀ ਬਦਲੀਆਂ ਕੀਤੀਆਂ ਗਈਆ ਸਨ। ਜਿਨ੍ਹਾਂ ਵਿੱਚ ਭੀਮ ਸੈਨ ਨਾਇਬ ਤਹਿਸੀਲਦਾਰ ਨੂੰ ਸਬ ਰਜਿਸਟਰਾਰ-ਟੂ ਹੁਸ਼ਿਆਰਪੁਰ ਲਗਾਇਆ ਗਿਆ ਹੈ। ਨਾਇਬ ਤਹਿਸੀਲਦਾਰ ਭੀਮ ਸੈਨ ਨੇ ਤਹਿਸੀਲ ਹੁਸ਼ਿਆਰਪੁਰ ਵਿਖੇ ਸਬ ਰਜਿਸਟਰਾਰ ਟੂ ਦਾ ਚਾਰਜ ਸੰਭਾਲਿਆ।ਇਸ ਉਪਰੰਤ ਉਹਨਾ ਕਿਹਾ ਕਿ ਸਰਕਾਰ ਵੱਲੋਂ ਮਿਲੀ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ, ਮਾਲ ਵਿਭਾਗ ਦੇ ਕੰਮ  ਹਰ ਇੱਕ ਲਈ ਬਿਨ੍ਹਾ ਕਿਸੇ ਦੇਰੀ ਤੇ ਬਿਨ੍ਹਾਂ ਭੇਦਭਾਵ ਦੇ ਪਹਿਲ ਦੇ ਅਧਾਰ ਤੇ ਕਰਨਗੇ। ਫਿਰ ਜੇਕਰ ਕਿਸੇ ਨੂੰ ਕੋਈ ਮੁਸ਼ਕਲ ਪੇਸ਼ ਆਵੇ ਤਾ ਬੇਝਿਜਕ ਉਹਨਾ ਨਾਲ ਦਫਤਰ ਵਿੱਚ ਸੰਪਰਕ ਕੀਤਾ ਜਾਵੇ। ਵਰਨਣਯੋਗ ਹੈ ਕਿ ਉਹਨਾ ਮਹਿਕਮਾ ਮਾਲ ਵਿੱਚ 2003 ਵਿੱਚ ਬਤੌਰ ਪਟਵਾਰੀ ਪ੍ਰਵੇਸ਼ ਕੀਤਾ ਤੇ 2011 ਵਿੱਚ ਕਾਨੂਗੋ ਪ੍ਰਮੋਟ ਹੋਏ। ਪਹਿਲੀ ਵਾਰ ਤਰੱਕੀ ਉਪਰੰਤ ਧਾਰ ਕਲਾ ਬਤੌਰ ਨਾਇਬ ਤਹਿਸੀਲਦਾਰ ਜੁਆਇਨ ਕੀਤਾ ਸੀ। ਉਹ ਮਾਨਸਾ, ਨਾਭਾ, ਰਾਮਪੁਰਾ ਫੂਲ, ਮੌੜ, ਪਾਤੜਾ, ਬਾਗਾਪੁਰਾਣਾ ਵਿਖੇ ਨਾਇਬ ਤਹਿਸੀਲਦਾਰ ਵੱਜੋ ਆਪਣੀਆਂ ਸੇਵਾਵਾਂ ਬਾਖੂਬੀ ਨਿਭਾ ਚੁੱਕੇ ਹਨ।

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾ. ਪਰਮਿੰਦਰ ਸਿੰਘ ਵਾਰੀਆ ਨੇ ਟੁੱਟੀ ਕੂਹਣੀ ਦੇ ਜੋੜ ਦਾ ਸਫਲ ਅਪਰੇਸ਼ਨ ਕੀਤਾ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾ. ਪਰਮਿੰਦਰ ਸਿੰਘ ਵਾਰੀਆ ਨੇ ਟੁੱਟੀ ਕੂਹਣੀ ਦੇ ਜੋੜ ਦਾ ਸਫਲ ਅਪਰੇਸ਼ਨ ਕੀਤਾ
ਬੰਗਾ 24 ਜੁਲਾਈ  ()  ਇਲਾਕੇ ਦੇ ਪ੍ਰਸਿੱਧ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ 
ਦੇ ਗੋਡੇ, ਮੋਢੇ ਅਤੇ ਚੂਲੇ ਦੇ ਜੋੜਾਂ ਦੀ ਬਦਲੀ ਦੇ ਮਾਹਿਰ ਸਰਜਨ ਡਾ. ਪਰਮਿੰਦਰ ਸਿੰਘ ਵਾਰੀਆ ਐਮ.ਐਸ. (ਆਰਥੋ) ਨੇ ਬਾਂਹ ਦੀ ਟੁੱਟੀ ਕੂਹਣੀ ਦੇ ਜੋੜਾਂ ਦਾ ਸਫਲਤਾ ਪੂਰਵਕ ਅਪਰੇਸ਼ਨ ਕੀਤਾ ਹੈ । ਇਸ ਵਿਸ਼ੇਸ਼ ਅਪਰੇਸ਼ਨ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦੇ ਡਾ. ਪਰਮਿੰਦਰ ਸਿੰਘ ਵਾਰੀਆ ਐਮ.ਐਸ. ਨੇ ਦੱਸਿਆ ਕਿ ਬਾਬਾ ਬਿਕਰਮਜੀਤ ਸਿੰਘ ਡੇਰਾ ਬਿਸ਼ਨਪੁਰੀ ਨੰਗਲ ਖੁਰਦ ਵਾਲੇ ਆਪਣੀ ਬਾਂਹ ਦੀ ਤਕਲੀਫ ਲਈ ਇਲਾਜ ਕਰਵਾਉਣ ਆਏ ਅਤੇ ਜਦੋ ਜਾਂਚ ਕੀਤੀ ਤਾਂ ਉਹਨਾਂ ਦੀ ਕੂਹਣੀ ਦਾ ਜੋੜ ਟੁੱਟਾ ਹੋਇਆ ਸੀ ਅਤੇ ਜਿਸ ਕਰਕੇ ਉਹਨਾਂ ਦੀ ਬਾਂਹ ਠੀਕ ਤਰ੍ਹਾਂ ਕੰਮ ਨਹੀ ਕਰ ਰਹੀ ਸੀ । ਡਾ. ਸਾਹਿਬ ਨੇ ਦੱਸਿਆ ਕਿ ਕੂਹਣੀ ਦਾ ਜੋੜ ਤਿੰਨ ਹੱਡੀਆਂ ਨੂੰ ਮਿਲਾ ਕੇ ਬਣਦਾ ਹੈ ਅਤੇ ਇਸ ਦਾ ਅਪਰੇਸ਼ਨ ਵੀ ਬਹੁਤ ਗੁੰਝਲਦਾਰ ਹੁੰਦਾ ਹੈ । ਬਾਬਾ ਜੀ ਦੀ ਕੂਹਣੀ ਦੇ ਜੋੜ ਦਾ ਅਪਰੇਸ਼ਨ (ਰੇਡੀਅਲ ਹੈੱਡ ਫਿਕਸੇਸ਼ਨ) ਕਰਨ ਉਪਰੰਤ ਹੁਣ ਬਾਬਾ ਜੀ ਤੰਦਰੁਸਤ ਹਨ । ਉਹਨਾਂ ਦੀ ਬਾਂਹ ਅਤੇ ਕੂਹਣੀ ਦਾ ਜੋੜ ਠੀਕ ਤਰ੍ਹਾਂ ਕੰਮ ਕਰ ਰਿਹਾ ਹੈ । ਇਸ ਮੌਕੇ ਡਾ. ਪਰਮਿੰਦਰ ਸਿੰਘ ਵਾਰੀਆ ਐਮ.ਐਸ. ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨਵੀਂ ਤਕਨੀਕ ਵਾਲੇ ਅਪਰੇਸ਼ਨ ਕਰਨ ਕਰਕੇ  ਦੁਰਘਨਾਵਾਂ ਵਿਚ ਟੁੱਟੀਆਂ ਹੱਡੀਆਂ ਅਤੇ ਜੋੜਾਂ ਦਾ ਮਿਆਰੀ ਇਲਾਜ ਕੀਤਾ ਜਾਂਦਾ ਹੈ ਤੇ ਅਪਰੇਸ਼ਨ ਬਾਅਦ ਮਰੀਜ਼ ਬਿਨਾਂ ਕਿਸੇ ਪ੍ਰੇਸ਼ਾਨੀ ਦੇ  ਰੋਜ਼ਾਨਾ ਦੇ ਕੰਮਕਾਰ ਅਤੇ ਘਰ ਦੇ ਕੰਮ ਕਰ ਸਕਦੇ ਹਨ । ਹਸਪਤਾਲ ਵਿਖੇ ਫਿਜ਼ਿਉਥੈਰਾਪੀ ਵਿਭਾਗ ਹੋਣ ਕਰਕੇ ਵਿਸ਼ੇਸ਼ ਕਸਰਤਾਂ ਨਾਲ ਮਰੀਜ਼ ਨੂੰ ਦੋਹਰਾ ਲਾਭ ਮਿਲਦਾ ਹੈ ਅਤੇ ਜਲਦੀ ਤੰਦਰੁਸਤ ਹੁੰਦਾ ਹੈ । ਇਸ ਮੌਕੇ ਬਾਬਾ ਜੀ ਨੇ ਡਾ. ਪਰਮਿੰਦਰ ਸਿੰਘ ਵਾਰੀਆ ਐਮ.ਐਸ. (ਆਰਥੋ) ਅਤੇ ਸਮੂਹ ਹਸਪਤਾਲ ਪ੍ਰਬੰਧਕਾਂ ਅਤੇ ਸਟਾਫ ਦਾ ਉਹਨਾਂ ਦਾ ਸ਼ਾਨਦਾਰ ਅਪਰੇਸ਼ਨ ਅਤੇ ਇਲਾਜ ਕਰਨ ਲਈ ਹਾਰਦਿਕ ਧੰਨਵਾਦ ਕੀਤਾ । ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਬਾਬਾ ਬਾਬਾ ਬਿਕਰਮਜੀਤ ਸਿੰਘ ਡੇਰਾ ਬਿਸ਼ਨਪੁਰੀ ਦਾ ਸ਼ਾਨਦਾਰ ਅਪਰੇਸ਼ਨ ਕਰਨ ਲਈ ਡਾ. ਪਰਮਿੰਦਰ ਸਿੰਘ ਵਾਰੀਆ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ । ਸ. ਢਾਹਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਤਪਾਲ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਹੱਡੀਆਂ ਦੇ ਵਿਭਾਗ ਵਿਚ ਖਰਾਬ ਗੋਡੇ, ਮੋਢੇ ਅਤੇ ਚੂਲੇ ਦੇ ਜੋੜ ਬਦਲੀ ਕਰਨ, ਹੱਡੀਆਂ ਦੀ ਵੱਖ ਵੱਖ ਬਿਮਾਰੀਆਂ ਦਾ ਇਲਾਜ ਅਤੇ ਅਪਰੇਸ਼ਨ ਸਫਲਤਾ ਪੂਰਵਕ ਕੀਤੇ ਜਾ ਰਹੇ ਹਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਫਲ ਅਪਰੇਸ਼ਨ  ਉਪਰੰਤ ਡਾ. ਪਰਮਿੰਦਰ ਸਿੰਘ ਵਾਰੀਆ ਯਾਦਗਾਰੀ ਤਸਵੀਰ ਕਰਵਾਉਣ ਮੌਕੇ ਖੁਸ਼ੀ ਭਰੇ ਮਾਹੌਲ ਵਿਚ  ਬਾਬਾ ਜੀ ਅਤੇ ਸਟਾਫ

Tuesday, 22 July 2025

2 ਸਾਲਾਂ ਤੋਂ ਵੱਧ ਸਮੇਂ ਤੋਂ ਲੰਬਿਤ ਪਏ ਗ੍ਰੈਚੁਟੀ ਦੇ ਸਾਰੇ ਮਾਮਲਿਆਂ ਦਾ ਕੀਤਾ ਗਿਆ ਨਿਪਟਾਰਾ : ਜਸ਼ਨਦੀਪ ਸਿੰਘ ਕੰਗ

2 ਸਾਲਾਂ ਤੋਂ ਵੱਧ ਸਮੇਂ ਤੋਂ ਲੰਬਿਤ ਪਏ ਗ੍ਰੈਚੁਟੀ ਦੇ ਸਾਰੇ ਮਾਮਲਿਆਂ ਦਾ ਕੀਤਾ ਗਿਆ ਨਿਪਟਾਰਾ : ਜਸ਼ਨਦੀਪ ਸਿੰਘ ਕੰਗ
ਹੁਸ਼ਿਆਰਪੁਰ, 22 ਜੁਲਾਈ :ਗ੍ਰੈਚੁਟੀ ਕੋਈ ਇਨਾਮ ਨਹੀਂ ਹੈ, ਸਗੋਂ ਮਾਲਕ ਦੁਆਰਾ ਕਰਮਚਾਰੀ ਦਾ ਅਧਿਕਾਰ ਹੈ। ਇਸ ਲਈ 2 ਸਾਲਾਂ ਤੋਂ ਵੱਧ ਸਮੇਂ ਤੋਂ ਸਹਾਇਕ ਕਿਰਤ ਕਮਿਸ਼ਨਰ ਦੀ ਅਦਾਲਤ ਵਿਚ ਲੰਬਿਤ ਪਏ ਗ੍ਰੈਚੁਟੀ ਭੁਗਤਾਨ ਐਕਟ 1972 ਦੇ ਤਹਿਤ ਮਾਮਲਿਆਂ ਦਾ ਜਲਦੀ ਨਿਪਟਾਰਾ ਯਕੀਨੀ ਬਣਾਉਣ ਲਈ, ਠੋਸ ਯਤਨ ਕੀਤੇ ਗਏ ਹਨ ਅਤੇ ਫਾਸਟ ਟਰੈਕ ਮੋਡ ਵਿਚ ਕੇਸਾਂ ਦੀ ਸੁਣਵਾਈ ਕੀਤੀ ਗਈ ਹੈ। ਇਸ ਅਨੁਸਾਰ 2 ਸਾਲਾਂ ਤੋਂ ਵੱਧ ਸਮੇਂ ਤੋਂ ਲੰਬਿਤ ਪਏ ਗ੍ਰੈਚੁਟੀ ਭੁਗਤਾਨ ਐਕਟ 1972 ਦੇ ਤਹਿਤ ਸਾਰੇ ਮਾਮਲਿਆਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸਹਾਇਕ ਕਿਰਤ ਕਮਿਸ਼ਨਰ, ਹੁਸ਼ਿਆਰਪੁਰ ਜਸ਼ਨਦੀਪ ਸਿੰਘ ਕੰਗ ਨੇ ਦੱਸਿਆ ਕਿ ਪਿਛਲੇ 5 ਮਹੀਨਿਆਂ ਵਿਚ ਕੁੱਲ 158 ਗ੍ਰੈਚੁਟੀ ਕੇਸ, ਜਿਨ੍ਹਾਂ ਵਿਚੋਂ ਕੁਝ 2009 ਵਰਗੇ ਪੁਰਾਣੇ ਸਨ, ਦਾ ਨਿਪਟਾਰਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਿਛਲੇ 5 ਮਹੀਨਿਆਂ ਵਿਚ ਘੱਟੋ-ਘੱਟ ਉਜਰਤਾਂ ਐਕਟ 1948 ਦੇ ਤਹਿਤ 64 ਕੇਸ, ਤਨਖਾਹਾਂ ਭੁਗਤਾਨ ਐਕਟ 1936 ਦੇ ਤਹਿਤ 40 ਕੇਸ ਅਤੇ ਕਰਮਚਾਰੀ ਮੁਆਵਜ਼ਾ ਐਕਟ 1923 ਦੇ ਤਹਿਤ 14 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਿਆਂ ਦੇ ਹਿੱਤ ਵਿਚ ਹੁਣ ਕਰਮਚਾਰੀ ਮੁਆਵਜ਼ਾ ਐਕਟ 1923 ਦੇ ਤਹਿਤ 2 ਸਾਲਾਂ ਤੋਂ ਵੱਧ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਨੂੰ ਫਾਸਟ ਟਰੈਕ ਮੋਡ ਵਿਚ ਨਜਿੱਠਿਆ ਜਾਵੇਗਾ।

ਵਿਧਾਇਕ ਜਿੰਪਾ ਨੇ ਮਾਨਵਤਾ ਮੰਦਿਰ ਸਕੂਲ ਦੇ ਵਿਦਿਆਰਥੀਆਂ ਨੂੰ ਕਰਵਾਇਆ ਪੰਜਾਬ ਤੇ ਹਰਿਆਣਾ ਵਿਧਾਨ ਸਭਾ ਦਾ ਦੌਰਾ


ਵਿਧਾਇਕ ਜਿੰਪਾ ਨੇ ਮਾਨਵਤਾ ਮੰਦਿਰ ਸਕੂਲ ਦੇ ਵਿਦਿਆਰਥੀਆਂ ਨੂੰ ਕਰਵਾਇਆ ਪੰਜਾਬ ਤੇ ਹਰਿਆਣਾ ਵਿਧਾਨ ਸਭਾ ਦਾ ਦੌਰਾ

ਹੁਸ਼ਿਆਰਪੁਰ, 22 ਜੁਲਾਈ: ਵਿਧਾਇਕ ਹੁਸ਼ਿਆਰਪੁਰ ਅਤੇ ਪੰਜਾਬ ਵਿਧਾਨ ਸਭਾ ਪਟੀਸ਼ਨ ਕਮੇਟੀ ਦੇ ਚੇਅਰਮੈਨ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ ਵਿਚ ਸ਼ਿਵ ਦੇਵ ਰਾਓ ਸ਼ਿਸ਼ੂ ਸਿੱਖਿਆ ਕੇਂਦਰ ਹਾਈ ਸਕੂਲ, ਮਾਨਵਤਾ ਮੰਦਿਰ, ਹੁਸ਼ਿਆਰਪੁਰ ਦੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਅੱਜ ਇਕ ਵਿਸ਼ੇਸ਼ ਵਿਦਿਅਕ ਟੂਰ 'ਤੇ ਚੰਡੀਗੜ੍ਹ ਲਿਜਾਇਆ ਗਿਆ। ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਅਤੇ ਹਰਿਆਣਾ ਵਿਧਾਨ ਸਭਾ ਦਾ ਦੌਰਾ ਕੀਤਾ ਅਤੇ ਲੋਕਤੰਤਰੀ ਪ੍ਰਕਿਰਿਆ ਦੀਆਂ ਬਾਰੀਕੀਆਂ ਨੂੰ ਨੇੜਿਓਂ ਦੇਖਿਆ ਅਤੇ ਸਮਝਿਆ। ਇਸ ਦੌਰਾਨ ਵਿਧਾਇਕਾ ਜੀਵਨਜੋਤ ਕੌਰ ਅਤੇ ਵਿਧਾਇਕਾ ਨੀਨਾ ਮਿੱਤਲ ਤੋਂ ਇਲਾਵਾ ਸਕੂਲ ਦੇ  ਪ੍ਰਿੰਸੀਪਲ ਤਰਸੇਮ ਸ਼ਰਮਾ ਤੇ ਸਟਾਫ਼ ਵੀ ਮੌਜੂਦ ਸੀ।

            ਇਸ ਮਹੱਤਵਪੂਰਨ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਸਪੀਕਰ ਦੇ ਚੈਂਬਰ, ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਦੇ ਚੈਂਬਰ, ਵਿਰੋਧੀ ਧਿਰ ਦੇ ਨੇਤਾ ਦੇ ਦਫ਼ਤਰ, ਮੀਡੀਆ ਗੈਲਰੀ ਅਤੇ ਲਾਇਬ੍ਰੇਰੀ ਸਮੇਤ ਕਈ ਮਹੱਤਵਪੂਰਨ ਥਾਵਾਂ 'ਤੇ ਲਿਜਾਇਆ ਗਿਆ, ਜਿਸ ਰਾਹੀਂ ਉਨ੍ਹਾਂ ਨੂੰ ਵਿਧਾਨ ਸਭਾ ਦੇ ਇਤਿਹਾਸ, ਢਾਂਚੇ ਅਤੇ ਕਾਰਜਸ਼ੈਲੀ ਬਾਰੇ ਅਸਲ ਤਜ਼ਰਬਾ ਮਿਲਿਆ।

            ਦੌਰੇ ਤੋਂ ਬਾਅਦ ਵਿਦਿਆਰਥੀਆਂ ਨੂੰ ਚੰਡੀਗੜ੍ਹ ਦੀ ਪ੍ਰਸਿੱਧ ਸੁਖਨਾ ਝੀਲ ਦਾ ਵੀ ਦੌਰਾ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਕੁਦਰਤੀ ਨਜ਼ਾਰਿਆਂ ਦਾ ਆਨੰਦ ਮਾਣਿਆ ਅਤੇ ਆਪਸੀ ਗੱਲਬਾਤ ਰਾਹੀਂ  ਤਜ਼ਰਬੇ ਸਾਂਝੇ ਕੀਤੇ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਤਰਸੇਮ ਸ਼ਰਮਾ ਅਤੇ ਹੋਰ ਅਧਿਆਪਕਾਂ ਨੇ ਵਿਸ਼ੇਸ਼ ਸਹਿਯੋਗ ਦਿੱਤਾ।

            ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਹੁਸ਼ਿਆਰਪੁਰ ਦੇ ਵਿਦਿਆਰਥੀ ਵਿਧਾਨ ਸਭਾ ਬਾਰੇ ਵੱਧ ਤੋਂ ਵੱਧ ਜਾਣਕਾਰੀ ਪ੍ਰਾਪਤ ਕਰਨ ਅਤੇ ਇਹ ਜਾਣਨ ਕਿ ਪੰਜਾਬ ਸਰਕਾਰ ਵੱਲੋਂ ਕੰਮ ਕਿਵੇਂ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਲੋਕਤੰਤਰੀ ਕਦਰਾਂ-ਕੀਮਤਾਂ, ਪ੍ਰਸ਼ਾਸਨਿਕ ਕੰਮ-ਕਾਜ ਅਤੇ ਨਾਗਰਿਕ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਉਣਾ ਸੀ। ਸਕੂਲ ਦੇ ਵਿਦਿਆਰਥੀ ਵੀ ਇਸ ਦੌਰੇ ਨੂੰ ਲੈ ਕੇ ਬਹੁਤ ਉਤਸ਼ਾਹਿਤ ਦਿਖਾਈ ਦਿੱਤੇ।

ਕੈਪਸ਼ਨ:   ਮਾਨਵਤਾ ਮੰਦਿਰ ਸਕੂਲ ਦੇ ਵਿਦਿਆਰਥੀ, ਵਿਧਾਨ ਸਭਾ ਦੇ ਦੌਰੇ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕਾ ਜੀਵਨਜੋਤ ਕੌਰ ਅਤੇ ਵਿਧਾਇਕਾ ਨੀਨਾ ਮਿੱਤਲ ਨਾਲ।


ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ-ਮੁੱਖ ਮੰਤਰੀ ਵੱਲੋਂ ਸੰਕਲਪ

ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ-ਮੁੱਖ ਮੰਤਰੀ ਵੱਲੋਂ ਸੰਕਲਪ

 ਨਾ-ਮੁਆਫੀਯੋਗ ਅਪਰਾਧ ਪਿਛਲੀਆਂ ਤਾਕਤਾਂ ਦਾ ਛੇਤੀ ਹੀ ਪਰਦਾਫਾਸ਼ ਹੋਵੇਗਾ

 ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸੂਬੇ ਵਿੱਚ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ

ਅੰਮ੍ਰਿਤਸਰ, 22 ਜੁਲਾਈਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਦਾ ਨਾ-ਮੁਆਫੀਯੋਗ ਅਪਰਾਧ ਕਰਨ ਵਾਲੇ ਗੁਨਾਹਗਾਰਾਂ ਲਈ ਮਿਸਾਲੀ ਸਜ਼ਾ ਨੂੰ ਯਕੀਨੀ ਬਣਾਉਣ ਦਾ ਸੰਕਲਪ ਲਿਆ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, "ਦੁਨੀਆ ਭਰ ਦੇ ਲੋਕ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਦੇ ਹਨ ਅਤੇ ਆਪਣੇ ਪਰਿਵਾਰਾਂ ਅਤੇ ਸਾਕ-ਸਬੰਧੀਆਂ ਦੀ ਤਰੱਕੀ ਤੇ ਸਲਾਮਤੀ ਲਈ ਅਰਦਾਸ ਕਰਦੇ ਹਨ। ਅਸੀਂ ਕਿਸੇ ਨੂੰ ਇਸ ਪਾਵਨ ਅਸਥਾਨ ਨੂੰ ਧਮਕੀਆਂ ਦੇਣ ਦੀ ਇਜਾਜ਼ਤ ਕਿਵੇਂ ਦੇ ਸਕਦੇ ਹਾਂ।"

                ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਇਸ ਬਾਰੇ ਮਹੱਤਵਪੂਰਨ ਸੁਰਾਗ ਮਿਲ ਗਏ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਮਾਮਲਾ ਛੇਤੀ ਹੀ ਹੱਲ ਹੋ ਜਾਵੇਗਾ ਕਿਉਂਕਿ ਪੁਲਿਸ ਪਹਿਲਾਂ ਹੀ ਦੋਸ਼ੀਆਂ ਦੀ ਸ਼ਨਾਖਤ ਕਰ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਗਿਆਨਕ ਢੰਗ ਨਾਲ ਤਸਦੀਕ ਜਾਰੀ ਹੈ ਅਤੇ ਇਸ ਦੇ ਪੂਰਾ ਹੋਣ 'ਤੇ ਵੇਰਵੇ ਸਾਂਝੇ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਇਸ ਪਵਿੱਤਰ ਅਸਥਾਨ ਦੀ ਸੁਰੱਖਿਆ ਪ੍ਰਤੀ ਹਰ ਵੇਲੇ ਚੌਕਸ ਰਹਿੰਦੀ ਹੈ, ਜਿੱਥੇ ਹਰ ਰੋਜ਼ ਲੱਖਾਂ ਸ਼ਰਧਾਲੂ ਆਉਂਦੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ਵੀ ਇਸ ਮਾਮਲੇ ਵਿੱਚ ਕੋਈ ਵੀ ਅਹਿਮ ਜਾਣਕਾਰੀ ਸਾਂਝੀ ਕਰਨ ਲਈ ਆਖਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੀ ਸਥਿਤੀ 'ਤੇ ਬਾਜ਼ ਅੱਖ ਰੱਖੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਵਿੱਤਰ ਸ਼ਹਿਰ ਵਿੱਚ ਸੁਰੱਖਿਆ ਪਹਿਲਾਂ ਹੀ ਵਧਾ ਦਿੱਤੀ ਗਈ ਹੈ।

ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਨਾ ਘਬਰਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਪੰਜਾਬ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਅਜਿਹੇ ਮਾਮਲਿਆਂ ਨਾਲ ਨਜਿੱਠਣ ਦੇ ਸਮਰੱਥ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦੋਸ਼ੀ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਲੁਕ ਨਹੀਂ ਸਕਦੇ ਅਤੇ ਸੂਬਾ ਸਰਕਾਰ ਉਨ੍ਹਾਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫਰਜ਼ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਪੰਜਾਬ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਹਮੇਸ਼ਾ ਮਜ਼ਬੂਤ ਰਹੇਗੀ ਅਤੇ ਸੂਬਾ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME