ਨਵਾਂਸ਼ਹਿਰ 30 ਜੁਲਾਈ (ਬਿਊਰੋ) 19 ਵੀਆਂ ਰਾਸ਼ਟਰ ਪੱਧਰੀ ਕਰਾਟੇ ਚੈਂਪੀਅਨਸ਼ਿਪ ਜ਼ਿਲ੍ਹਾ ਕਪੂਰਥਲਾ ਦੇ ਕੰਨਿਆ ਕਾਲਜ ਵਿਖੇ ਮਿਤੀ 26 ਅਤੇ 27 ਜੁਲਾਈ ਨੂੰ ਕਰਵਾਈ ਗਈ। ਜਿਸ ਵਿੱਚ ਪੂਰੇ ਭਾਰਤ ਵਿੱਚੋਂ ਕੁੱਲ 447 ਖਿਡਾਰੀਆਂ ਨੇ ਭਾਗ ਲਿਆ। ਇਸ ਚੈਂਪੀਅਨ ਵਿੱਚ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੀਆਂ ਵਿਦਿਆਰਥਣਾਂ ਨੇ ਆਪਣੇ ਕਰਤੱਵ ਦਿਖਾ ਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਰੌਸ਼ਨ ਕੀਤਾ। ਕੋਚ ਰਾਮ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 15 ਸਾਲਾ ਉਮਰ ਗੁੱਟ ਤੇ 50 ਕਿੱਲੋ ਭਾਰ ਵਰਗ ਵਿੱਚ ਬੇਟੀ ਮਨੀਸ਼ਾ ਨੇ ਗੋਲਡ ਮੈਡਲ ਜਿੱਤਿਆ, ਇਸੇ ਤਰ੍ਹਾਂ ਸ਼ਰਨਦੀਪ ਕੌਰ ਤੇ ਸਲੋਨੀ 15 ਸਾਲ ਉਮਰ ਗੁੱਟ ਅਧੀਨ ਖੇਡ ਕੇ ਸਿਲਵਰ ਮੈਡਲ,ਚੌਥੀ ਖਿਡਾਰਣ ਬਿਸ਼ਾਖਾ ਨੇ 12 ਸਾਲ ਉਮਰ ਵਰਗ ਹੇਠ ਖੇਡ ਕੇ ਬਰਾਊਨ ਮੈਡਮ ਹਾਸਲ ਕੀਤਾ। ਬਲੈਕ ਬੈਲਟ ਹਾਸਲ ਅਤੇ ਯੂ ਐਸ ਏ ਅੰਤਰਰਾਸ਼ਟਰੀ ਗੋਲਡ ਮੈਡਲ ਪ੍ਰਾਪਤ ਕੋਚ ਰਾਮ ਕੁਮਾਰ ਦੀ ਅਗਵਾਈ ਹੇਠ ਖੇਡ ਕੇ ਆਈਆਂ ਵਿਦਿਆਰਥਣਾਂ ਨੂੰ ਸੰਸਥਾ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੇ ਪ੍ਰਿੰਸੀਪਲ ਡਾਕਟਰ ਸਤਿੰਦਰ ਪਾਲ ਅਗਨੀਹੋਤਰੀ ਨੇ ਵਧਾਈ ਦਿੱਤੀ ਅਤੇ ਉਹਨਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਡਾਕਟਰ ਅਗਨੀਹੋਤਰੀ ਨੇ ਵਿਦਿਆਰਥਣਾਂ ਨੂੰ ਜਿੱਥੇ ਆਪਣੇ ਸਕੂਲ, ਜਿਲ੍ਹੇ ਅਤੇ ਸੋਹਣੇ ਸੂਬੇ ਪੰਜਾਬ ਦਾ ਨਾਮ ਰੋਸ਼ਨ ਕਰਨ ਦੀ ਵਧਾਈ ਦਿੱਤੀ,ਉੱਥੇ ਹੀ ਉਨ੍ਹਾਂ ਨੂੰ ਚੰਗੀ ਵਿੱਦਿਆ ਹਾਸਲ ਕਰਕੇ ਵਧੀਆ ਮੁਕਾਮ ਤੇ ਪਹੁੰਚਣ ਦਾ ਆਸ਼ੀਰਵਾਦ ਵੀ ਦਿੱਤਾ। ਇਸ ਮੌਕੇ ਤੇ ਸਕੂਲ ਸਟਾਫ ਅਤੇ ਵਿਦਿਆਰਥੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਰਹੀ ਹੈ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...