Saturday, 19 July 2025

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦਾ ਵਿੱਦਿਅਕ ਸੈਸ਼ਨ 2025-26 ਆਰੰਭ

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦਾ ਵਿੱਦਿਅਕ ਸੈਸ਼ਨ 2025-26 ਆਰੰਭ
ਬੰਗਾ 19 ਜੁਲਾਈ  () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਦਾ ਸਾਲ 2025-26 ਦਾ ਵਿਦਿਅਕ ਸ਼ੈਸ਼ਨ ਦੀ ਆਰੰਭਤਾ ਕੀਤੀ ਗਈ । ਆਰੰਭਤਾ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲਿਆ ਗਿਆ। ਢਾਹਾਂ ਕਲੇਰਾਂ ਵਿਖੇ ਸ਼ਸ਼ੋਭਿਤ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਵਿਦਿਆਰਥੀਆਂ ਅਤੇ ਸਟਾਫ਼ ਸਟਾਫ ਵੱਲੋਂ ਸਰਬੱਤ ਦੇ ਭਲੇ ਅਤੇ ਚੜ੍ਹਦੀਕਲਾ ਦੀ ਅਰਦਾਸ ਕੀਤੀ ਗਈ ।  
        ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਟਰੱਸਟ ਵੱਲੋਂ  ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ  ਸਾਲ 2025-26 ਦੇ ਵਿਦਿਅਕ ਸ਼ੈਸ਼ਨ ਦੀ ਆਰੰਭਤਾ ਮੌਕੇ ਨਵੇਂ ਵਿਦਿਆਰਥੀਆਂ ਜੀ ਆਇਆਂ ਨੂੰ ਆਖਿਆ ਗਿਆ।  ਉਹਨਾਂ ਕਿਹਾ ਕਿ ਗਿਆਨ ਹਾਸਲ ਕਰਨ ਵਾਲਾ ਵਰਗ ਹੀ ਸਮਾਜ ਦਾ ਚਾਨਣ ਮੁਨਾਰਾ ਬਣਦਾ ਹੈ। ਉਹਨਾਂ ਹਾਜ਼ਰ ਵਿਦਿਆਰਥੀਆਂ ਨੂੰ ਚਰਿਤਰ ਨਿਰਮਾਣ ਦਾ ਵੀ ਹੋਕਾ ਦਿੱਤਾ। 
ਇਸ ਕਾਲਜ ਦੇ ਵਾਈਸ ਪ੍ਰਿੰਸੀਪਲ ਰਾਜਦੀਪ ਥਿਦਵਾਰ ਨੇ ਦੱਸਿਆ ਕਿ ਕਾਲਜ ਵਿਚ ਤਿੰਨ ਬੀ.ਐਸ.ਸੀ. ਡਿਗਰੀ  ਕੋਰਸਾਂ ਬੀ.ਐਸ.ਸੀ. ਲੈਬ ਸਾਇੰਸ, ਬੀ.ਐਸ.ਸੀ.  ਅਪਰੇਸ਼ਨ ਥੀਏਟਰ ਟੈਕਨੋਲਜੀ ਅਤੇ ਬੀ.ਐਸ.ਸੀ. ਰੇਡੀਉਲੋਜੀ ਤੇ ਇਮੇਜ਼ ਟੈਕਨੋਲਜੀ ਅਤੇ ਤਿੰਨ ਐਮ ਐਸ ਸੀ ਡਿਗਰੀ ਕੋਰਸਾਂ ਐਮ.ਐਸ.ਸੀ. ਰੇਡੀਓਲੋਜੀ ਐਂਡ ਇਮੈਜਿੰਗ ਟੈਕਨੋਲੋਜੀ, ਐਮ.ਐਸ.ਸੀ. ਮੈਡੀਕਲ ਮਾਈਕਰੋ ਬਾਇਉਲੋਜੀ, ਐਮ.ਐਸ.ਸੀ. ਮੈਡੀਕਲ ਟੈਕਨੋਲੋਜੀ-ਐਨੇਥੀਸੀਆ ਤੇ ਅਪਰੇਸ਼ਨ ਥੀਏਟਰ ਟੈਕਨੋਲੋਜੀ ਦੀ ਪੜ੍ਹਾਈ ਆਧੁਨਿਕ ਤਰੀਕਿਆਂ ਨਾਲ ਕਰਵਾਈ ਜਾ ਰਹੀ ਹੈ ਅਤੇ ਵਿਦਿਆਰਥੀਆਂ ਦੇ ਪ੍ਰੈਕਟੀਕਲ ਲਈ ਮਿਆਰੀ ਲੈਬਾਂ ਵੀ ਸਥਾਪਿਤ ਕੀਤੀਆਂ ਗਈਆਂ ਹਨ । ਉਹਨਾਂ ਕਿਹਾ ਕਿ ਜੇ ਵਿਦਿਆਰਥੀਆਂ ਨੂੰ ਕੋਈ ਮੁਸ਼ਕਲ ਪੇਸ਼ ਆਵੇ ਤਾਂ ਉਹ ਦਫਤਰ ਵਿਚ ਕਾਲਜ ਸਮੇਂ ਵਿਚ ਆ ਕੇ ਬੇਝਿਜਕ ਮਿਲ ਸਕਦੇ ਹਨ । ਨਵੇਂ ਸ਼ੈਸ਼ਨ ਦੀ ਆਰੰਭਤਾ ਮੌਕੇ  ਮੌਕੇ ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਭਾਈ ਜੋਗਾ ਸਿੰਘ, ਮੈਡਮ ਪਿਊਸ਼ੀ ਯਾਦਵ, ਸਮੂਹ ਸਟਾਫ਼ ਅਤੇ ਕਾਲਜ ਵਿਦਿਆਰਥੀ ਹਾਜ਼ਰ ਸਨ ।
ਫੋਟੋ ਕੈਪਸ਼ਨ :-  ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਵਿੱਦਿਅਕ ਸੈਸ਼ਨ ਦੀ ਆਰੰਭਤਾ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਟਰੱਸਟ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME