ਨਵਾਂਸ਼ਹਿਰ 20 ਜੁਲਾਈ (ਬਿਊਰੋ) ਸਥਾਨਕ ਚੰਡੀਗੜ੍ਹ ਚੌਂਕ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਅੱਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ਼੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਦਾ 369 ਸਾਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ਼ਾਮਾਂ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਆਰੰਭ ਕੀਤੇ ਪਾਠ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਤੇ ਕਥਾ ਵਿਚਾਰਾ ਦਾ ਨਿਰਵਿਘਨ ਪ੍ਰਵਾਹ ਚੱਲਿਆ। ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਤੋਂ ਉਪਰੰਤ ਗੁਰਦੁਆਰਾ ਸਿੰਘ ਸਭਾ ਦੇ ਹਜ਼ੂਰੀ ਰਾਗੀ ਭਾਈ ਸੁਖਬੀਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਅਵਸਰ ਤੇ ਭਾਈ ਜੈਦੀਪ ਸਿੰਘ ਜੀ ਫਗਵਾੜੇ ਵਾਲਿਆਂ ਨੇ ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਫਲਸਫੇ ਬਾਰੇ ਸੰਗਤਾਂ ਨਾਲ ਸਾਂਝ ਪਾਈ ਅਤੇ ਭਾਈ ਜੈ ਦੀਪ ਸਿੰਘ ਨੇ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਨਾਲ ਸੰਬੰਧਿਤ ਵੱਖ-ਵੱਖ ਬਿਰਤਾਂਤ ਦੇ ਪ੍ਰਮਾਣ ਰਾਹੀਂ ਸੰਗਤਾਂ ਨੂੰ ਕ੍ਰਿਤਾਰਥ ਕੀਤਾ। ਗੁਰਦੁਆਰਾ ਸਿੰਘ ਸਭਾ ਦੇ ਮੁੱਖ ਸੇਵਾਦਾਰ ਮੱਖਣ ਸਿੰਘ ਗਰੇਵਾਲ ਅਤੇ ਸ੍ਰੀ ਗੁਰੂ ਰਾਮਦਾਸ ਤੇ ਉਸ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ ਅਤੇ ਅਮਰਜੀਤ ਸਿੰਘ ਖਾਲਸਾ ਨੇ ਸ਼੍ਰੀ ਗੁਰੂ ਹਰ ਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਉਹਨਾਂ ਦੇ ਜੀਵਨ ਅਤੇ ਸਿਧਾਂਤ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਗੱਲ ਕਹੀ। ਪ੍ਰਬੰਧਕ ਕਮੇਟੀ ਵੱਲੋਂ ਨੌਜਵਾਨਾਂ ਨੂੰ ਪਤਿਤ ਪੁਣੇ ਤੋਂ ਦੂਰ ਰਹਿ ਕੇ ਅਤੇ ਨਸ਼ੇ ਤਿਆਗ ਕੇ ਵਧੀਆ ਜੀਵਨ ਜਿਉਣ ਲਈ ਪ੍ਰੇਰਤ ਕੀਤਾ। ਸਮਾਪਤੀ ਤੇ ਗ੍ਰੰਥੀ ਮਨਜੀਤ ਸਿੰਘ ਨੇ ਸ਼ੁਕਰਾਨੇ ਵਜੋਂ ਅਰਦਾਸ ਬੇਨਤੀ ਕੀਤੀ ਅਤੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਅੱਜ ਤੇ ਇਸ ਰਾਤਰੀ ਸਮਾਗਮ ਮੌਕੇ ਸ਼ਹਿਰ ਦੀਆਂ ਵੱਖ-ਵੱਖ ਸੰਗਤਾਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਅਤੇ ਗੁਰੂ ਘਰ ਦੇ ਵਜ਼ੀਰ ਆਦਿ ਹਾਜ਼ਰ ਸਨ, ਜਿਨ੍ਹਾਂ ਨੇ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...