ਨਵਾਂਸ਼ਹਿਰ 18 ਜੁਲਾਈ - ਮੂਸਾਪੁਰ ਰੋਡ ਸਥਿਤ ਨਵਾਂ ਸ਼ਹਿਰ ਦੀ ਨਾਮਵਰ ਸਮਾਜ ਸੇਵੀ ਸੰਸਥਾ ਸ਼ਹੀਦ ਮੇਜਰ ਮਨਦੀਪ ਸਿੰਘ ਵੈਲਫੇਅਰ ਸੋਸਾਇਟੀ ਵੱਲੋਂ ਪਰਵਿੰਦਰ ਸਿੰਘ ਭੰਗਲ ਰਾਜ ਪੁਰਸਕਾਰ ਜੇਤੂ ਅਤੇ ਮਨਦੀਪ ਸਿੰਘ ਵੈਲਫੇਅਰ ਸੋਸਾਇਟੀ ਦੇ ਕਾਰਜ਼ਕਾਰੀ ਮੈਂਬਰ ਨੂੰ ਉਨ੍ਹਾਂ ਦੀ ਬਤੌਰ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਭੀਣ ਵਿਖੇ ਪਦ ਉਨਤੀ ਹੋਣ ਤੋਂ ਇਲਾਵਾ ਸਮਾਜ ਵਿੱਚ ਨਿਭਾਈਆਂ ਜਾਣ ਵਾਲੀਆਂ ਸੇਵਾਵਾਂ ਨੂੰ ਦੇਖਦਿਆਂ ਸਨਮਾਨਿਤ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਮੇਜਰ ਮਨਦੀਪ ਸਿੰਘ ਵੈਲਫੇਅਰ ਸੋਸਾਇਟੀ ਦੇ ਸਰਪ੍ਰਸਤ ਤੇ ਸਾਬਕਾ ਜ਼ਿਲ੍ਹਾ ਸਿੱਖਿਆ ਅਫਸਰ ਦਿਲਬਾਗ ਸਿੰਘ ਨੇ ਦੱਸਿਆ ਕਿ ਪਰਵਿੰਦਰ ਸਿੰਘ ਭੰਗਲ ਬਹੁਤ ਹੀ ਮਿਹਨਤੀ ਅਤੇ ਮਿਲਾਪੜੇ ਸੁਭਾਅ ਦਾ ਮਾਲਕ ਹੈ ਅਤੇ ਸਮਾਜ ਵਿੱਚ ਹਰ ਵੇਲੇ ਗਰੀਬਾਂ ਤੇ ਲੋੜਵੰਦਾਂ ਦਾ ਮਸੀਹਾ ਬਣ ਕੇ ਵਿਚਰ ਰਿਹਾ ਹੈ। ਇਸ ਮੌਕੇ ਤੇ ਸੰਸਥਾ ਮੇਜ਼ਰ ਮਨਦੀਪ ਸਿੰਘ ਵੈਲਫੇਅਰ ਸੋਸਾਇਟੀ ਵੱਲੋਂ ਪਰਵਿੰਦਰ ਸਿੰਘ ਭੰਗਲ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਦੇ ਚੰਗੇ ਭਵਿੱਖ ਤੇ ਨਰੋਈ ਸਿਹਤ ਲਈ ਕਾਮਨਾ ਕੀਤੀ ਗਈ।ਇਸ ਮੌਕੇ ਤੇ ਲੈਕਚਰਾਰ ਬਲਬੀਰ ਕੁਮਾਰ ਜਨਰਲ ਸਕੱਤਰ ਤਰਸੇਮ ਪਠਲਾਵਾ, ਉਪ ਪ੍ਰਧਾਨ ਅਵਤਾਰ ਸਿੰਘ ਘਮੌਰ, ਹਰਬੰਸ ਕੌਰ (ਮੇਜ਼ਰ ਮਨਦੀਪ ਸਿੰਘ ਦੇ ਮਾਤਾ),ਅਮਰਜੀਤ ਸਿੰਘ ਮੈਂਬਰ, ਪ੍ਰਭਜੋਤ ਸਿੰਘ ਮੈਂਬਰ ਤੋਂ ਇਲਾਵਾ ਸੁਸਾਇਟੀ ਦੇ ਹੋਰ ਮੈਂਬਰਾਂ ਤੋਂ ਇਲਾਵਾ ਸਕੂਲ ਦੇ ਸਟਾਫ ਮੈਂਬਰਾਂ ਵਿੱਚ ਅੰਜਨਾ , ਕਿਰਨਦੀਪ, ਗਗਨਦੀਪ, ਰਾਕੇਸ਼ ਰਾਣੀ,ਅਮਨਦੀਪ ਸਿੰਘ, ਸੁਮਨ, ਜਸਪ੍ਰੀਤ ਕੌਰ,ਨਰਿੰਦਰ ਕੌਰ ਆਦਿ ਹਾਜ਼ਰ ਸਨ
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...