ਨਵਾਂਸ਼ਹਿਰ 19 ਜੁਲਾਈ - ਗੁਰੂ ਸਾਹਿਬਾਨ ਦੇ ਪਵਨ ਗੁਰੂ ਪਾਣੀ ਪਿਤਾ ਮਾਤਾ ਧਰਤ ਮਹਤ ਦੇ ਪਾਵਨ ਉਪਦੇਸ਼ ਮੁਤਾਬਿਕ ਆਚਰਣ ਕਰ ਰਹੀ ਵਾਤਾਵਰਣ ਸੰਭਾਲ ਸੁਸਾਇਟੀ ਵੱਲੋਂ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਾਰਾਦਰੀ ਪਾਰਕ ਵਿਖੇ ਵੱਖ-ਵੱਖ ਕਿਸਮਾਂ ਦੇ 11 ਬੂਟੇ ਲਗਾਏ ਗਏ। ਇਸ ਮੌਕੇ ਤੇ ਸੁਸਾਇਟੀ ਦੇ ਚੇਅਰਮੈਨ ਰਾਜਨ ਅਰੋੜਾ ਨੇ ਕਿਹਾ ਕਿ ਸਾਡੀ ਸੁਸਾਇਟੀ ਪਿਛਲੇ 22 ਸਾਲਾਂ ਤੋਂ ਲੋਕ ਅਤੇ ਸਮਾਜ ਭਲਾਈ ਦੇ ਕੰਮ ਕਰਦੀ ਆ ਰਹੀ ਹੈ। ਸੁਸਾਇਟੀ ਦੇ ਵਾਈਸ ਪ੍ਰਧਾਨ ਤਰਸੇਮ ਲਾਲ ਨੇ ਕਿਹਾ ਕਿ ਵਾਤਾਵਰਨ ਨੂੰ ਸ਼ੁਧ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਅਤੇ ਪੀਣ ਵਾਲੇ ਪਾਣੀ ਨੂੰ ਬਚਾਉਣ ਲਈ ਸੁਸਾਇਟੀ ਮੈਂਬਰਾਂ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਆਮ ਪਬਲਿਕ ਨੂੰ ਜਾਗਰੂਕ ਕਰਕੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਹੁਣ ਤੱਕ 52000 ਤੋਂ ਵੱਧ ਬੂਟੇ ਵੱਖ-ਵੱਖ ਥਾਂਵਾਂ, ਸਕੂਲਾਂ, ਕਾਲਜਾਂ,ਹਸਪਤਾਲਾਂ,ਸੜਕਾਂ, ਪਾਰਕਾਂ, ਨਹਿਰਾਂ, ਗੁਰਦੁਆਰਿਆਂ, ਮੰਦਿਰਾਂ ਅਤੇ ਹੋਰ ਧਾਰਮਿਕ ਸਥਾਨਾਂ ਦੀ ਜਗ੍ਹਾ ਤੇ ਲਗਾਏ ਜਾ ਚੁੱਕੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਸੁਸਾਇਟੀ ਮੈਂਬਰਾਂ ਵੱਲੋਂ ਇਹ ਉਪਰਾਲੇ ਜਾਰੀ ਰਹਿਣਗੇ। ਇਸ ਮੌਕੇ ਤੇ ਸੁਸਾਇਟੀ ਦੇ ਚੇਅਰਮੈਨ ਰਾਜਨ ਅਰੋੜਾ, ਪ੍ਰਧਾਨ ਜਸਵੰਤ ਸਿੰਘ ਭੱਟੀ, ਵਾਈਸ ਪ੍ਰਧਾਨ ਤਰਸੇਮ ਲਾਲ, ਕੈਸ਼ੀਅਰ ਕੁਲਦੀਪ ਕੁਮਾਰ, ਅਰੁਣ ਬਾਲੀ, ਧਰਮਪਾਲ ਬਾਲੀ, ਸਤਪਾਲ ਸ਼ਰਮਾਂ ਆਦਿ ਮੌਜੂਦ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...