Thursday, 24 July 2025

ਸ਼ਿਵ ਚੰਦ ਪਬਲਿਕ ਹਾਈ ਸਕੂਲ, ਸਕੋਹਪੁਰ ਵਿਖੇ ਦੰਦਾਂ ਦਾ ਮੁਫ਼ਤ ਚੈੱਕ ਅੱਪ ਕੈਂਪ ਲਗਾਇਆ

ਸ਼ਿਵ ਚੰਦ ਪਬਲਿਕ ਹਾਈ ਸਕੂਲ, ਸਕੋਹਪੁਰ ਵਿਖੇ ਦੰਦਾਂ ਦਾ ਮੁਫ਼ਤ ਚੈੱਕ ਅੱਪ ਕੈਂਪ ਲਗਾਇਆ 
ਨਵਾਂਸ਼ਹਿਰ 24 ਜੁਲਾਈ:  ਨਵਾਂਸ਼ਹਿਰ ਜ਼ਿਲ੍ਹੇ ਵਿਚ ਪੈਂਦੇ ਸ਼ਿਵ ਚੰਦ ਪਬਲਿਕ ਹਾਈ ਸਕੂਲ, ਸਕੋਹਪੁਰ ਵਿਖੇ ਵਿਦਿਆਰਥੀਆਂ ਦੀ ਸਿਹਤ ਅਤੇ ਦੰਦਾਂ ਸੰਬੰਧੀ ਚੇਤਨਾ ਵਧਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਨੂੰ ਧਿਆਨ ਵਿੱਚ ਰੱਖਦਿਆਂ ਦੰਦਾਂ ਦਾ ਮੁਫ਼ਤ ਚੈਕ ਅਪ ਕੈਂਪ ਲਗਾਇਆ ਗਿਆ । ਇਸ ਮੁਫ਼ਤ ਕੈਂਪ ਦਾ ਸਹਿਯੋਗ K.D. Orthodontic & Implant Centre, ਨਵਾਂਸ਼ਹਿਰ ਵੱਲੋਂ ਦਿੱਤਾ ਗਿਆ ਜਿਸ ਵਿੱਚ ਵਿਸ਼ੇਸ਼ ਮੌਕੇ ’ਤੇ ਨਵਾਂਸ਼ਹਿਰ ਦੇ ਦੰਦਾ ਦੇ ਮਾਹਿਰ ਚਿਕਿਤਸਕ ਡਾ. ਤਰਨਦੀਪ ਕਾਰਾ ਅਤੇ ਡਾ. ਅਮਿਤ ਕਾਰਾ ਨੇ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਕੀਤੀ ਅਤੇ ਬਚਿਆਂ ਨੂੰ ਦੰਦਾਂ ਦੀ ਸੰਭਾਲ ਵਾਰੇ ਜਾਣਕਾਰੀ ਦਿੱਤੀ । ਉਨ੍ਹਾਂ ਦੇ ਨਾਲ ਸਹਾਇਕ ਸਰਜਨ ਕਿਰਨਜੀਤ ਕੌਰ ਅਤੇ ਨਵਜੋਤ ਕੌਰ ਵੀ ਮੌਜੂਦ ਰਹੇ। ਕਈ ਵਿੱਦਿਆਰਥੀਆਂ ਦੇ ਦੰਦਾਂ ਨਾਲ ਸੰਬੰਧਤ ਸ਼ੁਰੂਆਤੀ ਸਮੱਸਿਆਵਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਇਲਾਜ ਲਈ ਸੁਝਾਅ ਦਿੱਤੇ ਗਏ। 
ਇਸ ਮੌਕੇ ਸਕੂਲ ਦੇ ਡਾਇਰੈਕਟਰ ਅਤੇ ਟਰੱਸਟੀ ਅਸ਼ੋਕ ਮਹਿਰਾ ਅਤੇ ਪ੍ਰਿੰਸੀਪਲ ਸੰਦੀਪ ਚਾਵਲਾ ਨੇ ਡਾ. ਤਰਨਦੀਪ ਕਰਾ, ਡਾ ਅਮਿਤ ਕਰਾ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦੀ ਨਿਸ਼ਕਾਮ ਸੇਵਾ ਅਤੇ ਸਮਰਪਣ ਭਾਵਨਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਰਾਹੀਂ ਨਾ ਸਿਰਫ ਵਿਦਿਆਰਥੀਆਂ ਦੀ ਸਿਹਤ ਸੁਧਰਦੀ ਹੈ ਸਗੋਂ ਉਨ੍ਹਾਂ ਨੂੰ ਆਪਣੇ ਸਰੀਰ ਤੇ ਧਿਆਨ ਦੇਣ ਦੀ ਸਿੱਖਿਆ ਵੀ ਮਿਲਦੀ ਹੈ। ਇਹਨਾਂ ਮੁਫ਼ਤ ਕੈਂਪਾਂ ਰਾਹੀਂ ਸਿਹਤ ਸੰਬੰਧੀ ਬੁਨਿਆਦੀ ਜਾਣਕਾਰੀ ਬੱਚਿਆਂ ਤੱਕ ਪਹੁੰਚ ਰਹੀ ਹੈ ਜੋ ਕਿ ਭਵਿੱਖ ਵਿੱਚ ਉਨ੍ਹਾਂ ਦੇ ਲਈ ਬਹੁਤ ਲਾਭਕਾਰੀ ਸਾਬਤ ਹੋਵੇਗੀ। ਸਕੂਲ ਦੇ ਅਧਿਆਪਕ ਅਤੇ ਬੱਚੇ ਇਸ ਮੌਕੇ ਤੇ ਕੈਂਪ ਵਿੱਚ ਹਾਜ਼ਰ ਰਹੇ ਅਤੇ ਉਨ੍ਹਾਂ ਨੇ ਵੀ ਡਾਕਟਰੀ ਟੀਮ ਦਾ ਅਤੇ ਸਕੂਲ ਮੈਨੇਜਮੈਂਟ ਦਾ ਇਸ ਕੈਂਪ ਲਈ ਧੰਨਵਾਦ ਕੀਤਾ।ਇਸ ਮੌਕੇ ਸਕੂਲ ਪ੍ਰਬੰਧਕੀ ਟੀਮ ਵੱਲੋਂ ਡਾਕਟਰਾਂ ਅਤੇ ਉਨ੍ਹਾਂ ਦੀ ਸਹਾਇਕ ਟੀਮ ਨੂੰ ਸਨਮਾਨਿਤ ਕੀਤਾ ਗਿਆ। ਇਹ ਕੈਂਪ ਵਿਦਿਅਰਥੀਆਂ ਲਈ ਬਹੁਤ ਹੀ ਲਾਭਕਾਰੀ ਅਤੇ ਜਾਣਕਾਰੀ ਭਰਪੂਰ ਸਾਬਤ ਹੋਇਆ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME