ਨਵਾਂਸ਼ਹਿਰ 26 - ਜੁਲਾਈ ਸਰਕਾਰੀ ਹਾਈ ਸਕੂਲ ਭੀਣ ਵਿਖੇ ਪੰਜਾਬ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੈਗਲੈਸ ਡੇ ਐਕਟੀਵਿਟੀ ਤਹਿਤ ਮੁੱਖ ਅਧਿਆਪਕ ਪਰਵਿੰਦਰ ਸਿੰਘ ਸਟੇਟ ਅਵਾਰਡੀ ਦੀ ਰਹਿਨੁਮਾਈ ਹੇਠ ਜਮਾਤ ਛੇਵੀਂ ਤੋਂ ਅੱਠਵੀਂ ਦੇ ਵਿਦਿਆਰਥੀਆਂ ਦੁਆਰਾ ਵੈਦਿਕ ਗਣਿਤ ਅਤੇ ਔਰੀਗੈਮੀ ਆਰਟ ਤਹਿਤ ਵੱਖ-ਵੱਖ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ। ਦੀਪ ਸਿੰਘ (ਡੀਪੀਈ )ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਹੈਡਮਾਸਟਰ ਪਰਵਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਗਿਆ ਕਿ ਭਵਿੱਖ ਵਿੱਚ ਇਹੋ ਜਿਹੀਆਂ ਪ੍ਰਦਰਸ਼ਨੀਆਂ ਦੇ ਨਾਲ ਵਿਦਿਅਰਥੀਆਂ ਵਿੱਚ ਕਿਰਿਆਤਮਕ ਅਤੇ ਟੀਮ ਵਰਕ ਦੀ ਭਾਵਨਾ ਪੈਦਾ ਹੋਵੇਗੀ। ਪ੍ਰਦਰਸ਼ਨੀ ਵਿੱਚ ਮਾਡਲਾਂ ਦੀ ਗਿਣਤੀ ਲਗਭਗ 20 ਸੀ। ਇਸ ਦੌਰਾਨ ਤ੍ਰਿਭੁਜ, ਸਮਾਨ ਅੰਤਰ ਚਤੁਰਭੁਜ ,ਕੋਣਾਂ ਦੀਆਂ ਕਿਸਮਾਂ, ਪ੍ਰਤੀਸ਼ਤ ,ਲਾਭ ਅਤੇ ਹਾਨੀ ਵਿਸ਼ਿਆਂ ਨਾਲ ਸੰਬੰਧਿਤ ਮਾਡਲ ਬਣਾਏ ਗਏ। ਸ਼੍ਰੀਮਤੀ ਕਿਰਨਦੀਪ ਵੱਲੋਂ ਗਾਈਡ ਅਧਿਆਪਕ ਦੀ ਭੂਮਿਕਾ ਨਿਭਾਈ ਗਈ ।ਅੰਤ ਵਿੱਚ ਮੁੱਖ ਅਧਿਆਪਕ ਜੀ ਅਤੇ ਮੁੱਖ ਮਹਿਮਾਨ ਦੁਆਰਾ ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅੰਜਨਾ ਰਾਕੇਸ਼ ਰਾਣੀ ਗਗਨਦੀਪ ਕੌਰ ਅਮਨਦੀਪ ਸਿੰਘ ਅਤੇ ਜਸਪ੍ਰੀਤ ਕੌਰ ਹਾਜ਼ਰ ਸਨ ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...