Monday, 7 July 2025

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਅਧਿਆਪਕਾਂ ਦੀ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪਿਆਡ ਵਿੱਚ ਪ੍ਰਾਪਤੀ

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਅਧਿਆਪਕਾਂ ਦੀ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪਿਆਡ ਵਿੱਚ ਪ੍ਰਾਪਤੀ
ਨਵਾਂਸ਼ਹਿਰ,07 ਜੁਲਾਈ- ਜ਼ਿਲ੍ਹੇ ਦੇ ਅਧਿਆਪਕਾਂ ਨੇ ਸੂਬੇ ਭਰ ਵਿੱਚ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪਿਆਡ ਲਈ ਪੜ੍ਹਨ ਸਮੱਗਰੀ ਦੀ ਤਿਆਰੀ ਵਿੱਚ ਯੋਗਦਾਨ ਪਾ ਕੇ ਜ਼ਿਲ੍ਹੇ ਦਾ ਨਾਂ ਰੁਸ਼ਨਾਇਆ । ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪਿਆਡ ਵਿੱਚ ਹਿੱਸਾ ਲੈਣ ਵਾਲ਼ੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਸਨਮਾਨ ਸਮਾਰੋਹ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ 3 ਅਧਿਆਪਕਾਂ ਦਾ ਅੰਤਰਰਾਸ਼ਟਰੀ ਪੰਜਾਬੀ ਓਲੰਪਿਆਡ ਲਈ ਪੜ੍ਹਨ ਸਮੱਗਰੀ ਦੀ ਤਿਆਰੀ ਕਰਨ 'ਤੇ ਸਨਮਾਨ ਕੀਤਾ ਗਿਆ। ਇਸ ਵਿੱਚ ਸਤਨਾਮ ਸਿੰਘ (ਸਟੇਟ ਅਵਾਰਡੀ) ਹੈੱਡ ਟੀਚਰ ਬੱਬਰ ਦਲੀਪ ਸਿੰਘ ਸਪਸਸ ਗੋਸਲ,ਅਜੈ ਖਟਕੜ (ਸਟੇਟ ਅਵਾਰਡੀ) ਸਸਸਸ ਕਾਹਮਾ ਅਤੇ ਗਗਨਦੀਪ ਸਿੰਘ ਸਪਸ ਗੜ੍ਹੀ ਅਜੀਤ ਸਿੰਘ ਸ਼ਾਮਲ ਹਨ।ਇਸ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਮੂਲੀਅਤ ਕੀਤੀ।ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੁਆਰਾ ਇਹਨਾਂ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਅਨੀਤਾ ਸ਼ਰਮਾ ਨੇ ਇਹਨਾਂ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਆਖਿਆ ਕਿ ਮਾਂ-ਬੋਲੀ ਦੀ ਸੇਵਾ ਕਰ ਕੇ ਇਸ ਦਾ ਪਰਚਮ ਅੰਤਰਰਾਸ਼ਟਰੀ ਪੱਧਰ 'ਤੇ ਚਮਕਾਉਣ ਵਿੱਚ ਹਿੱਸਾ ਪਾਉਣਾ ਆਪਣੇ ਆਪ ਵਿੱਚ ਇੱਕ ਮਾਣ ਵਾਲ਼ੀ ਗੱਲ ਹੈ।ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸਾਬਕਾ ਆਈ ਏ ਐੱਸ ਅਧਿਕਾਰੀ ਅਮਰਪਾਲ ਸਿੰਘ, ਡਾਇਰੈਕਟਰ ਪ੍ਰਾਇਮਰੀ ਸਿੱਖਿਆ ਹਰਕੀਰਤ ਕੌਰ ਚਾਨੀ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਗੁਰਿੰਦਰ ਸਿੰਘ ਸੋਢੀ, ਭਾਸ਼ਾ ਵਿਭਾਗ ਪੰਜਾਬ ਦੇ ਨਿਰਦੇਸ਼ਕ ਜਸਵੰਤ ਸਿੰਘ ਜਫ਼ਰ ਅਤੇ ਪੰਜਾਬੀ ਭਾਸ਼ਾ ਸੈੱਲ ਦੇ ਮੁਖੀ ਪਰਮਿੰਦਰ ਕੌਰ ਸਮੇਤ ਹੋਰ ਵੀ ਪ੍ਰਭਾਵੀ ਸ਼ਖ਼ਸ਼ੀਅਤਾਂ ਹਾਜ਼ਰ ਸਨ।
ਲਖਵੀਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਵਰਿੰਦਰ ਕੁਮਾਰ ਪ੍ਰਿੰਸੀਪਲ ਡਾਈਟ ਅਤੇ ਬੀ.ਪੀ.ਈ.ਓ. ਮੁਕੰਦਪੁਰ ਗੁਰਪਾਲ ਸਿੰਘ ਨੇ ਇਹਨਾਂ ਅਧਿਆਪਕਾਂ ਨੂੰ ਵਧਾਈ ਦਿੱਤੀ।
ਕੈਪਸ਼ਨ-ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਤੋਂ ਸਨਮਾਨ ਪ੍ਰਾਪਤ ਕਰਦੇ ਹੋਏ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME