Tuesday, 8 July 2025

ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਸ਼ਿੱਦਤ ਨਾਲ ਕੰਮ ਜਾਰੀ - ਡਾ. ਇਸ਼ਾਂਕ ਕੁਮਾਰ ਚੱਬੇਵਾਲ

ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਸ਼ਿੱਦਤ ਨਾਲ ਕੰਮ ਜਾਰੀ - ਡਾ. ਇਸ਼ਾਂਕ ਕੁਮਾਰ ਚੱਬੇਵਾਲ
-ਚੱਬੇਵਾਲ ਹਲਕੇ ਦੇ 21 ਸਰਕਾਰੀ ਸਕੂਲਾਂ ਨੂੰ 82.80 ਲੱਖ ਦੇ ਫੰਡ ਜਾਰੀ
ਹੁਸ਼ਿਆਰਪੁਰ/ਚੱਬੇਵਾਲ, 8 ਜੁਲਾਈ (ਬਿਊਰੋ ਚੀਫ਼) ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਲਕੇ ਦੇ 17 ਸਰਕਾਰੀ ਪ੍ਰਾਇਮਰੀ, ਇਕ ਸਰਕਾਰੀ ਹਾਈ ਸਕੂਲ ਅਤੇ ਤਿੰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 82 ਲੱਖ 80 ਹਜਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਨਾਲ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਜਾਵੇਗੀ। ਇਸ ਦੇ ਪ੍ਰਤੀ ਡਾ. ਇਸ਼ਾਂਕ ਕੁਮਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ ਹੈ। ਇਸ ਦੌਰਾਨ ਸੰਤ ਨਰਾਇਣ ਦਾਸ ਬਲਾਇੰਡ ਐਂਡ ਹੈਡੀਕੈਂਪਡ ਸਕੂਲ ਮਾਹਿਲਪੁਰ ਦੇ ਬੱਚੇ ਪ੍ਰਿੰਸੀਪਲ ਅਤਰ ਸਿੰਘ ਦੀ ਅਗਵਾਈ ਹੇਠ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਮਿਲੇ। ਇਸ ਮੌਕੇ ਡਾ. ਚੱਬੇਵਾਲ ਨੇ ਵਿਦਿਆਰਥੀਆਂ ਦੀ ਕਾਮਯਾਬੀ ਲਈ ਸਕੂਲ ਪ੍ਰਬੰਧਨ ਨੂੰ ਵਧਾਈ ਦਿੱਤੀ। ਇਸ ਸਮੇਂ ਡਾ. ਚੱਬੇਵਾਲ ਅਤੇ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਸਰਕਾਰੀ ਸਿੱਖਿਆ ਸੁਧਾਰਾਂ ਵਿਚ ਮੀਲ ਪੱਥਰ ਸਾਬਿਤ ਹੋ ਰਹੀ ਹੈ, ਜਿਸ ਦੇ ਨਤੀਜੇ ਵਜ੍ਹੋਂ ਸੂਬੇ ਦੇ ਲੋਕਾਂ ਦਾ ਸਰਕਾਰੀ ਸਕੂਲਾਂ ਪ੍ਰਤੀ ਮੁੜ ਵਿਸ਼ਵਾਸ਼ ਬਹਾਲ ਹੋਇਆ ਹੈ। 
      ਉਨ੍ਹਾਂ ਕਿਹਾ ਕਿ ਕੁਝ ਮਹੀਨੇ ਪਹਿਲਾ ਸ਼ੁਰੂ ਹੋਏ ਵਿੱਦਿਅਕ ਸੈਸ਼ਨ ਵਿਚ ਮਾਪਿਆਂ ਵੱਲੋਂ ਵੱਡੀ ਗਿਣਤੀ ਵਿਚ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿਚ ਲਿਆਉਣਾ ਦਰਸਾਉਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਚੁੱਕੇ ਗਏ ਕਦਮਾਂ ਨਾਲ ਲੋਕ ਵੀ ਕਦਮ ਮਿਲਾਉਣ ਲੱਗ ਪਏ ਹਨ।  ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਸਾਡੀ ਸਰਕਾਰ ਦਾ ਨਿਸ਼ਾਨਾ ਸਾਫ ਹੈ ਜਿਸ ਤਹਿਤ ਸਿੱਖਿਆ ਅਤੇ ਸਿਹਤ ਸਹੂਲਤਾਂ ਦੇ ਖੇਤਰ ਨੂੰ ਸਮੇਂ ਦੇ ਹਾਣ ਦਾ ਬਣਾਇਆ ਜਾ ਰਿਹਾ ਹੈ ਜਿਸ ਪ੍ਰਤੀ ਪਿਛਲੀਆਂ ਸਰਕਾਰਾਂ ਨੇ ਧਿਆਨ ਹੀ ਨਹੀਂ ਦਿੱਤਾ। ਚੱਬੇਵਾਲ ਹਲਕੇ ਦੇ ਜਿਨ੍ਹਾਂ ਸਕੂਲਾਂ ਵਿੱਚ ਵਿਕਾਸ ’ਤੇ ਖ਼ਰਚ ਕੀਤਾ ਜਾਣਾ ਹੈ, ਉਨ੍ਹਾਂ ਵਿਚ ਸਰਕਾਰੀ ਸਕੂਲ ਭਾਮ, ਫੁਗਲਾਣਾ, ਸੈਦੋ ਪੱਟੀ, ਸਾਹਰੀ, ਨੌਗਰਾਵਾਂ, ਤਨੂਲੀ, ਮਹਿਨਾ, ਸਸੋਲੀ, ਟੋਹਲੀਆ, ਹੁੱਕੜਾ, ਮਾਨਾ, ਭੱਟੀਆ ਬ੍ਰਾਹਮਣਾਂ, ਬਡਿਆਲ, ਸਿੰਬਲੀ, ਮੋਨਾ ਖੁਰਦ, ਅੱਛਰਵਾਲ, ਲਕਸੀਹਾ (ਸਾਰੇ ਸਰਕਾਰੀ ਪ੍ਰਾਈਮਰੀ ਸਕੂਲ), ਸਰਕਾਰੀ ਹਾਈ ਸਕੂਲ ਬਿਹਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਬੇਲੀ, ਕੋਟਫਤੂਹੀ ਅਤੇ ਈਸਪੁਰ ਸ਼ਾਮਿਲ ਹਨ। ਆਖਿਰ ਵਿਚ ਡਾ. ਇਸ਼ਾਂਕ ਕੁਮਾਰ ਨੇ ਉਨ੍ਹਾਂ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ, ਜਿਨ੍ਹਾਂ ਨੂੰ ਫੰਡ ਜਾਰੀ ਕੀਤੇ ਗਏ ਹਨ, ਕਿ ਵਿਕਾਸ ਕਾਰਜ ਕਰਵਾਉਣ ਸਮੇਂ ਗੁਣਵੱਤਾ ਨਾਲ ਕਿਸੇ ਤਰ੍ਹਾਂ ਦਾ ਵੀ ਸਮਝੌਤਾ ਨਾ ਕੀਤਾ ਜਾਵੇ।
ਕੈਪਸ਼ਨ-  -ਡਾ. ਇਸ਼ਾਂਕ ਕੁਮਾਰ ਚੱਬੇਵਾਲ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME