Tuesday, 22 July 2025

ਵਿਧਾਇਕ ਜਿੰਪਾ ਨੇ ਮਾਨਵਤਾ ਮੰਦਿਰ ਸਕੂਲ ਦੇ ਵਿਦਿਆਰਥੀਆਂ ਨੂੰ ਕਰਵਾਇਆ ਪੰਜਾਬ ਤੇ ਹਰਿਆਣਾ ਵਿਧਾਨ ਸਭਾ ਦਾ ਦੌਰਾ


ਵਿਧਾਇਕ ਜਿੰਪਾ ਨੇ ਮਾਨਵਤਾ ਮੰਦਿਰ ਸਕੂਲ ਦੇ ਵਿਦਿਆਰਥੀਆਂ ਨੂੰ ਕਰਵਾਇਆ ਪੰਜਾਬ ਤੇ ਹਰਿਆਣਾ ਵਿਧਾਨ ਸਭਾ ਦਾ ਦੌਰਾ

ਹੁਸ਼ਿਆਰਪੁਰ, 22 ਜੁਲਾਈ: ਵਿਧਾਇਕ ਹੁਸ਼ਿਆਰਪੁਰ ਅਤੇ ਪੰਜਾਬ ਵਿਧਾਨ ਸਭਾ ਪਟੀਸ਼ਨ ਕਮੇਟੀ ਦੇ ਚੇਅਰਮੈਨ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ ਵਿਚ ਸ਼ਿਵ ਦੇਵ ਰਾਓ ਸ਼ਿਸ਼ੂ ਸਿੱਖਿਆ ਕੇਂਦਰ ਹਾਈ ਸਕੂਲ, ਮਾਨਵਤਾ ਮੰਦਿਰ, ਹੁਸ਼ਿਆਰਪੁਰ ਦੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਅੱਜ ਇਕ ਵਿਸ਼ੇਸ਼ ਵਿਦਿਅਕ ਟੂਰ 'ਤੇ ਚੰਡੀਗੜ੍ਹ ਲਿਜਾਇਆ ਗਿਆ। ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਅਤੇ ਹਰਿਆਣਾ ਵਿਧਾਨ ਸਭਾ ਦਾ ਦੌਰਾ ਕੀਤਾ ਅਤੇ ਲੋਕਤੰਤਰੀ ਪ੍ਰਕਿਰਿਆ ਦੀਆਂ ਬਾਰੀਕੀਆਂ ਨੂੰ ਨੇੜਿਓਂ ਦੇਖਿਆ ਅਤੇ ਸਮਝਿਆ। ਇਸ ਦੌਰਾਨ ਵਿਧਾਇਕਾ ਜੀਵਨਜੋਤ ਕੌਰ ਅਤੇ ਵਿਧਾਇਕਾ ਨੀਨਾ ਮਿੱਤਲ ਤੋਂ ਇਲਾਵਾ ਸਕੂਲ ਦੇ  ਪ੍ਰਿੰਸੀਪਲ ਤਰਸੇਮ ਸ਼ਰਮਾ ਤੇ ਸਟਾਫ਼ ਵੀ ਮੌਜੂਦ ਸੀ।

            ਇਸ ਮਹੱਤਵਪੂਰਨ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਸਪੀਕਰ ਦੇ ਚੈਂਬਰ, ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਦੇ ਚੈਂਬਰ, ਵਿਰੋਧੀ ਧਿਰ ਦੇ ਨੇਤਾ ਦੇ ਦਫ਼ਤਰ, ਮੀਡੀਆ ਗੈਲਰੀ ਅਤੇ ਲਾਇਬ੍ਰੇਰੀ ਸਮੇਤ ਕਈ ਮਹੱਤਵਪੂਰਨ ਥਾਵਾਂ 'ਤੇ ਲਿਜਾਇਆ ਗਿਆ, ਜਿਸ ਰਾਹੀਂ ਉਨ੍ਹਾਂ ਨੂੰ ਵਿਧਾਨ ਸਭਾ ਦੇ ਇਤਿਹਾਸ, ਢਾਂਚੇ ਅਤੇ ਕਾਰਜਸ਼ੈਲੀ ਬਾਰੇ ਅਸਲ ਤਜ਼ਰਬਾ ਮਿਲਿਆ।

            ਦੌਰੇ ਤੋਂ ਬਾਅਦ ਵਿਦਿਆਰਥੀਆਂ ਨੂੰ ਚੰਡੀਗੜ੍ਹ ਦੀ ਪ੍ਰਸਿੱਧ ਸੁਖਨਾ ਝੀਲ ਦਾ ਵੀ ਦੌਰਾ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਕੁਦਰਤੀ ਨਜ਼ਾਰਿਆਂ ਦਾ ਆਨੰਦ ਮਾਣਿਆ ਅਤੇ ਆਪਸੀ ਗੱਲਬਾਤ ਰਾਹੀਂ  ਤਜ਼ਰਬੇ ਸਾਂਝੇ ਕੀਤੇ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਤਰਸੇਮ ਸ਼ਰਮਾ ਅਤੇ ਹੋਰ ਅਧਿਆਪਕਾਂ ਨੇ ਵਿਸ਼ੇਸ਼ ਸਹਿਯੋਗ ਦਿੱਤਾ।

            ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਹੁਸ਼ਿਆਰਪੁਰ ਦੇ ਵਿਦਿਆਰਥੀ ਵਿਧਾਨ ਸਭਾ ਬਾਰੇ ਵੱਧ ਤੋਂ ਵੱਧ ਜਾਣਕਾਰੀ ਪ੍ਰਾਪਤ ਕਰਨ ਅਤੇ ਇਹ ਜਾਣਨ ਕਿ ਪੰਜਾਬ ਸਰਕਾਰ ਵੱਲੋਂ ਕੰਮ ਕਿਵੇਂ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਲੋਕਤੰਤਰੀ ਕਦਰਾਂ-ਕੀਮਤਾਂ, ਪ੍ਰਸ਼ਾਸਨਿਕ ਕੰਮ-ਕਾਜ ਅਤੇ ਨਾਗਰਿਕ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਉਣਾ ਸੀ। ਸਕੂਲ ਦੇ ਵਿਦਿਆਰਥੀ ਵੀ ਇਸ ਦੌਰੇ ਨੂੰ ਲੈ ਕੇ ਬਹੁਤ ਉਤਸ਼ਾਹਿਤ ਦਿਖਾਈ ਦਿੱਤੇ।

ਕੈਪਸ਼ਨ:   ਮਾਨਵਤਾ ਮੰਦਿਰ ਸਕੂਲ ਦੇ ਵਿਦਿਆਰਥੀ, ਵਿਧਾਨ ਸਭਾ ਦੇ ਦੌਰੇ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕਾ ਜੀਵਨਜੋਤ ਕੌਰ ਅਤੇ ਵਿਧਾਇਕਾ ਨੀਨਾ ਮਿੱਤਲ ਨਾਲ।


ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME