Monday, 25 August 2025

27 ਅਗਸਤ ਨੂੰ ਜ਼ਿਲ੍ਹੇ ਵਿੱਚ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ



ਸ਼ਹੀਦ ਭਗਤ ਸਿੰਘ ਨਗਰ, 25 ਅਗਸਤ: ਜ਼ਿਲ੍ਹਾ ਮੈਜਿਸਟਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਤਹਿਤ ਹੁਕਮ ਜਾਰੀ ਕਰਦਿਆਂ ਕਿਹਾ ਕਿ 27 ਅਗਸਤ ਨੂੰ ਸੰਵਤਸਰੀ ਤਿਉਹਾਰ ਦੇ ਮੌਕੇ ‘ਤੇ ਜ਼ਿਲ੍ਹੇ ਦੀ ਹਦੂਦ ਅੰਦਰ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ਰਹਿਣਗੇ। 
  ਜਾਰੀ ਹੁਕਮਾਂ ਅਨੁਸਾਰ 27 ਅਗਸਤ ਨੂੰ ਜੈਨ ਧਰਮ ਦੇ ਮਹਾਂਪਰਵ ਸੰਵਤਸਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਜਿਸ ਦੇ ਮੱਦੇਨਜ਼ਰ ਮੀਟ ਦੀਆਂ ਦੁਕਾਲਾਂ ਅਤੇ ਸਲਾਟਰ ਹਾਊਸ ਬੰਦ ਰਹਿਣਗੇ ਤਾਂ ਜੋ ਇਸ ਦਿਨ ਅਹਿੰਸਾ ਦਿਵਸ ਦੇ ਰੂਪ ਵਿਚ ਮਨਾਇਆ ਜਾ ਸਕੇ। ਇਹ ਹੁਕਮ ਲਾਗੂ ਕਰਨ ਲਈ ਸੀਨੀਅਰ ਪੁਲਿਸ ਕਪਤਾਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਨਗਰ ਕੌਂਸਲ ਨਵਾਂਸ਼ਹਿਰ, ਬੰਗਾ, ਰਾਹੋਂ ਅਤੇ ਬਲਾਚੌਰ ਦੇ ਕਾਰਜਸਾਧਕ ਅਫ਼ਸਰ ਜਿੰਮੇਵਾਰ ਹੋਣਗੇ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME