Tuesday, 26 August 2025

ਜ਼ੁਰਮਾਨੇ ਅਤੇ ਵਿਆਜ਼ ਤੋਂ ਛੋਟ ਪ੍ਰਾਪਤ ਕਰਨ ਲਈ 31 ਅਗਸਤ ਤੱਕ ਜਮ੍ਹਾ ਕਰਵਾਓ ਪ੍ਰਾਪਰਟੀ ਟੈਕਸ - ਜਯੋਤੀ ਬਾਲਾ ਮੱਟੂ

ਪ੍ਰਾਪਰਟੀ ਟੈਕਸ ਦੇ ਸਪੈਸ਼ਲ ਕਾਉਂਟਰ 27 ਤੋਂ 31ਅਗਸਤ ਤੱਕ 9 ਤੋਂ 3 ਵਜੇ ਤੱਕ ਰਹਿਣਗੇ ਖੁੱਲ੍ਹੇ
-ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਇਕਮੁਸ਼ਤ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਕੀਤੀ ਅਪੀਲ
ਹੁਸ਼ਿਆਰਪੁਰ, 26 ਅਗਸਤ : ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੀ ਓ.ਟੀ.ਐਸ (ਵਨ ਟਾਈਮ ਸੈਟਲਮੈਂਟ) ਸਕੀਮ ਤਹਿਤ ਲੋਕਾਂ ਨੂੰ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਵਾਉਣ ‘ਤੇ ਲੱਗੇ ਜ਼ੁਰਮਾਨੇ ਅਤੇ ਵਿਆਜ਼ ‘ਤੇ 100 ਫੀਸਦੀ ਛੋਟ ਦਿੱਤੀ ਗਈ ਹੈ, ਜਿਸ ਤਹਿਤ 31 ਜੁਲਾਈ, 2025 ਤੱਕ ਇਸ ਸਕੀਮ ਨੂੰ ਲਾਗੂ ਕੀਤਾ ਗਿਆ ਸੀ, ਪਰ ਲੋਕਾਂ ਵੱਲੋਂ ਇਸ ਸਕੀਮ ਨੂੰ ਮਿਲ ਰਹੇ ਲੋਕਾਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਅਤੇ ਜਮ੍ਹਾ ਹੋਏ ਭਾਰੀ ਟੈਕਸ ਕਾਰਨ ਸਰਕਾਰ ਵੱਲੋਂ ਇਸ ਸਕੀਮ ਨੂੰ 31 ਅਗਸਤ 2025 ਤੱਕ ਵਧਾ ਦਿੱਤਾ ਗਿਆ ਹੈ। ਇਸ ਤਰ੍ਹਾਂ ਇਕ ਸਕੀਮ ਨੂੰ ਖ਼ਤਮ ਹੋਣ ਵਿਚ ਸਿਰਫ 5 ਦਿਨ ਬਾਕੀ ਰਹਿ ਗਏ ਹਨ ।
ਉਨ੍ਹਾਂ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਉਹ ਆਪਣਾ ਬਣਦਾ ਪ੍ਰਾਪਰਟੀ ਟੈਕਸ ਇਕਮੁਸ਼ਤ ਜਮ੍ਹਾ ਕਰਵਾ ਕੇ 100 ਫੀਸਦੀ ਜ਼ੁਰਮਾਨੇ ਅਤੇ ਵਿਆਜ਼ ਤੋਂ ਛੋਟ ਪ੍ਰਾਪਤ ਕਰਕੇ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਆਮ ਪਬਲਿਕ ਦੀ ਸਹੂਲਤ ਲਈ 27 ਅਗਸਤ ਤੋਂ 31 ਅਗਸਤ ਤੱਕ (ਸਮੇਤ ਸ਼ਨੀਵਾਰ ਅਤੇ ਐਤਵਾਰ) ਸਪੈਸ਼ਲ ਕਾਉਂਟਰ ਸਵੇਰੇ 9.00 ਵਜੇ ਤੋਂ ਦੁਪਹਿਰ 3.00 ਵਜੇ ਤੱਕ ਖੁੱਲ੍ਹੇ ਰਹਿਣਗੇ। ਇਸ ਲਈ ਸਹਿਰਵਾਸੀ ਇਸ ਸਹੂਲਤ ਦਾ ਲਾਭ ਵੱਧ ਤੋਂ ਵੱਧ ਲੈਂਦੇ ਹੋਏ ਆਪਣਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ।
ਉਕਤ ਸਹੂਲਤ ਦੇ ਸਬੰਧ ਵਿਚ ਕਮਿਸਨਰ ਨਗਰ ਨਿਗਮ ਵੱਲੋਂ ਜਿਹੜੇ ਵਿਅਕਤੀਆਂ ਵੱਲੋਂ ਆਪਣਾ ਪ੍ਰਾਪਰਟੀ ਟੈਕਸ ਪਿਛਲੇ ਕਈ ਸਾਲਾਂ ਤੋਂ ਜਮ੍ਹਾ ਨਹੀ ਕਰਵਾਇਆ ਗਿਆ ਹੈ, ਨਾਲ ਲਗਾਤਾਰ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਪ੍ਰਾਪਰਟੀ ਟੈਕਸ ਡਿਫਾਲਟਰਾਂ ਵੱਲੋਂ ਓ.ਟੀ.ਐਸ ਸਕੀਮ ਦਾ ਲਾਭ ਲੈਂਦੇ ਹੋਏ 31 ਅਗਸਤ ਤੱਕ ਬਿਨਾਂ ਜ਼ੁਰਮਾਨੇ ਅਤੇ ਵਿਆਜ਼ ਤੋ ਆਪਣਾ ਬਣਦਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਇਆ ਜਾਵੇ ਤਾਂ ਜੋ ਨਗਰ ਨਿਗਮ ਵੱਲੋਂ 31 ਅਗਸਤ ਉਪਰੰਤ ਪ੍ਰਾਪਰਟੀ ਟੈਕਸ ਡਿਫਾਲਟਰਾਂ ‘ਤੇ ਕੀਤੀ ਜਾਣ ਵਾਲੀ ਸਖ਼ਤ ਕਾਰਵਾਈ ਤੋਂ ਬਚਿਆ ਜਾ ਸਕੇ ।
ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਹੁਣ ਤੱਕ 102 ਪ੍ਰਾਪਰਟੀ ਟੈਕਸ ਡਿਫਾਲਟਰਾਂ (ਜਿਨ੍ਹਾਂ ਵੱਲ ਪ੍ਰਾਪਰਟੀ ਟੈਕਸ ਦਾ ਕਾਫੀ ਵੱਡੀ ਰਕਮ ਵਿਚ ਬਕਾਇਆ ਜਾਤ ਸੀ ) ਨਾਲ ਮੀਟਿੰਗ ਉਪਰੰਤ ਉਨ੍ਹਾਂ ਵੱਲੋਂ ਸਮੇ ਸਿਰ ਆਪਣਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਇਆ ਜਾ ਚੁੱਕਾ ਹੈ । ਆਉਣ ਵਾਲੇ ਦਿਨਾਂ ਵਿਚ ਨਗਰ ਨਿਗਮ ਵੱਲੋਂ ਜੋ ਪ੍ਰਾਪਰਟੀ ਟੈਕਸ ਡਿਫਾਲਟਰ, ਜਿਨ੍ਹਾਂ ਵੱਲ ਪਿਛਲੇ ਕਈ ਸਾਲਾਂ ਤੋਂ ਪ੍ਰਾਪਰਟੀ ਟੈਕਸ ਦਾ ਬਕਾਇਆ ਪੈਡਿੰਗ ਹੈ, ਜੇਕਰ ਉਹ ਇਸ ਸਕੀਮ ਤਹਿਤ ਆਪਣਾ ਪ੍ਰਾਪਰਟੀ ਟੈਕਸ ਨਹੀ ਜਮ੍ਹਾ ਕਰਵਾਉਦੇ ਹਨ ਤਾਂ ਇਨ੍ਹਾਂ ਪ੍ਰਾਪਰਟੀ ਟੈਕਸ ਡਿਫਾਲਟਰਾਂ ‘ਤੇ 31 ਅਗਸਤ ਉਪਰੰਤ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਕੈਪਸ਼ਨ :   -ਪ੍ਰਾਪਰਟੀ ਟੈਕਸ ਸਬੰਧੀ ਮੀਟਿੰਗ ਕਰਦੇ ਹੋਏ ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ।

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME