Monday, 25 August 2025

ਅੱਖਾਂ ਦਾ ਦਾਨ - ਜ਼ਿੰਦਗੀ ਨੂੰ ਰੋਸ਼ਨੀ ਵਿਸ਼ੇ 'ਤੇ 40ਵੇਂ ਨੇਤਰਦਾਨ ਪੰਦਰਵਾੜੇ ਦੀ ਸ਼ੁਰੂਆਤ ਮੌਕੇ ਸੈਮੀਨਾਰ ਆਯੋਜਿਤ


ਹੁਸ਼ਿਆਰਪੁਰ 25 ਅਗਸਤ - ਸਿਹਤ ਵਿਭਾਗ ਵੱਲੋਂ ਆਈ ਡੋਨੇਸ਼ਨ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਸਹਿਯੋਗ ਨਾਲ 40ਵੇਂ ਨੇਤਰਦਾਨ ਪੰਦਰਵਾੜੇ ਦੀ ਸ਼ੁਰੂਆਤ ਸੰਬੰਧੀ ਸੈਮੀਨਾਰ ਦਾ ਆਯੋਜਨ ਏਐਨਐਮ ਟ੍ਰੇਨਿੰਗ ਸਕੂਲ ਹੁਸ਼ਿਆਰਪੁਰ ਵਿਖੇ ਕੀਤਾ ਗਿਆ। ਸਿਵਲ ਸਰਜਨ ਡਾ.ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਇਸ ਸੈਮੀਨਾਰ ਦੀ ਪ੍ਰਧਾਨਗੀ ਸਹਾਇਕ ਸਿਵਲ ਸਰਜਨ ਡਾ. ਡੀ.ਪੀ. ਸਿੰਘ ਨੇ ਕੀਤੀ। ਇਸ ਮੌਕੇ ‘ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ ਜਿਲਾ ਸਿਹਤ ਅਧਿਕਾਰੀ ਡਾ. ਜਤਿੰਦਰ ਭਾਟੀਆ, ਡਿਪਟੀ ਮਾਸ ਮੀਡੀਆ ਅਫਸਰ ਰਮਨਦੀਪ ਕੌਰ, ਬੀ.ਈ.ਈ ਅਮਨਦੀਪ ਸਿੰਘ, ਆਈ ਡੋਨੇਸ਼ਨ ਐਸੋਸੀਏਸ਼ਨ ਦੇ ਸਰਪ੍ਰਸਤ ਪ੍ਰੋ. ਬਹਾਦਰ ਸਿੰਘ ਸੁਨੇਤ ਪ੍ਰਧਾਨ ਸ਼੍ਰੀ ਸੁਰੇਸ਼ ਕਟਾਰੀਆ, ਜਨਰਲ ਸਕੱਤਰ ਸ. ਬਲਜੀਤ ਸਿੰਘ ਪਨੇਸਰ ਅਤੇ ਐਸੋਸੀਏਸ਼ਨ ਦੇ ਹੋਰ ਮੈਂਬਰ ਸਾਹਿਬਾਨ, ਏਐਨਐਮ ਟ੍ਰੇਨਿੰਗ ਸਕੂਲ ਦੀ ਪ੍ਰਿੰਸੀਪਲ ਮੈਡਮ ਸੁਖਵਿੰਦਰ ਕੌਰ ਸਮੇਤ ਸਕੂਲ ਦਾ ਪੂਰਾ ਸਟਾਫ ਵਿਸ਼ੇਸ਼ ਤੌਰ ‘ਤੇ ਹਾਜ਼ਰ ਸੀ। ਸੈਮੀਨਾਰ ਦੌਰਾਨ ਵਕਤਾਵਾਂ ਨੇ ਨੇਤਰਦਾਨ ਦੀ ਮਹੱਤਤਾ ਅਤੇ ਲੋੜ ਬਾਰੇ ਵਿਸਥਾਰ ਨਾਲ ਆਪਣੇ ਵਿਚਾਰ ਪ੍ਰਗਟ ਕੀਤੇ। ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਸੁਰੇਸ਼ ਕਟਾਰੀਆ ਨੇ ਸਾਰੇ ਹੀ ਮਹਿਮਾਨਾਂ ਨੂੰ ਜੀ ਆਇਆ ਆਖਿਆ ਅਤੇ ਕਿਹਾ ਕਿ ਨੇਤਰਦਾਨ ਸਭ ਤੋਂ ਮਹਾਨ ਦਾਨਾਂ ਵਿੱਚੋਂ ਇੱਕ ਹੈ, ਜੋ ਕਿਸੇ ਅੰਨ੍ਹੇ ਵਿਅਕਤੀ ਦੀ ਜ਼ਿੰਦਗੀ ਨੂੰ ਹਨੇਰੇ ਤੋਂ ਕੱਢ ਕੇ ਰੌਸ਼ਨੀ ਦੇ ਸਕਦਾ ਹੈ। 
ਡਾ. ਡੀ.ਪੀ. ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨੇਤਰਦਾਨ ਇੱਕ ਐਸਾ ਪਵਿੱਤਰ ਕੰਮ ਹੈ, ਜਿਸ ਨਾਲ ਮੌਤ ਤੋਂ ਬਾਅਦ ਵੀ ਮਨੁੱਖ ਆਪਣਾ ਅਸਤਿਤਵ ਜਿਉਂਦਾ ਰੱਖ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਆਪਣੀ ਧਾਰਮਿਕ ਤੇ ਸਮਾਜਿਕ ਸੋਚ ਤੋਂ ਉੱਪਰ ਉਠ ਕੇ ਇਸ ਮਹਾਨ ਕੰਮ ਲਈ ਵੱਧ ਤੋਂ ਵੱਧ ਲੋਕਾਂ ਨੂੰ ਪ੍ਰੇਰਿਤ ਕਰਨਾ ਚਾਹੀਦਾ ਹੈ।
ਡਾ. ਜਤਿੰਦਰ ਭਾਟੀਆ ਨੇ ਵੀ ਲੋਕਾਂ ਨੂੰ ਸਮਾਜ ਵਿੱਚ ਅਜੇ ਵੀ ਬਹੁਤ ਸਾਰੇ ਲੋਕ ਅਗਿਆਨਤਾ ਕਾਰਨ ਨੇਤਰਦਾਨ ਲਈ ਅੱਗੇ ਨਹੀਂ ਆਉਂਦੇ, ਇਸ ਲਈ ਜਾਗਰੂਕਤਾ ਮੁਹਿੰਮਾਂ ਦੀ ਸਖ਼ਤ ਲੋੜ ਹੈ। ਅੱਖਾਂ ਦੇ ਮਾਹਿਰ ਡਾ.ਮੀਨੂ ਨੇ ਅੱਖਾਂ ਦੀ ਸਿਹਤ ਸੰਭਾਲ ਬਾਰੇ ਜਾਗਰੂਕ ਕੀਤਾ। 

ਐਸੋਸੀਏਸ਼ਨ ਦੇ ਸਰਪ੍ਰਸਤ ਪ੍ਰੋ. ਬਹਾਦਰ ਸਿੰਘ ਸੁਨੇਤ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸੰਸਾਰ ਵਿੱਚ ਉਹੀ ਮਨੁੱਖ ਮਹਾਨ ਮੰਨੇ ਜਾਂਦੇ ਹਨ ਜੋ ਆਪਣੇ ਜੀਵਨ ਦੇ ਨਾਲ–ਨਾਲ ਮਰਨੋਂਪਰੰਤ ਵੀ ਹੋਰਾਂ ਨੂੰ ਜੀਵਨ ਬਖ਼ਸ਼ਦੇ ਹਨ। 

ਡਿਪਟੀ ਮਾਸ ਮੀਡੀਆ ਅਫਸਰ ਰਮਨਦੀਪ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਇਸ ਪੰਦਰਵਾੜੇ ਦੌਰਾਨ ਆਈ ਓਪੀਡੀ ਅਤੇ ਸਕੂਲਾਂ ਕਾਲਜਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਏਗਾ। ਆਈਈਸੀ ਸਮੱਗਰੀ ਵੰਡੀ ਜਾਵੇਗੀ। ਸਮਾਰੋਹ ਦੇ ਅੰਤ ਵਿੱਚ ਐਸੋਸੀਏਸ਼ਨ ਦੇ ਜਰਨਲ ਸਕੱਤਰ ਸ ਬਲਜੀਤ ਸਿੰਘ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। 

ਇਸ ਮੌਕੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਨੇਤਰਦਾਨ ਲਈ ਅੱਗੇ ਆਉਣ ਅਤੇ ਇਸ ਸੰਦੇਸ਼ ਨੂੰ ਘਰ–ਘਰ ਤੱਕ ਪਹੁੰਚਾਇਆ ਜਾਵੇ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਸਿਰਫ਼ ਅੱਖਾਂ ਦੀ ਕਮੀ ਕਾਰਨ ਅੰਨ੍ਹੇਰੇ ਵਿੱਚ ਜੀਵਨ ਨਾ ਗੁਜ਼ਾਰਨਾ ਪਵੇ।

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME