Saturday, 23 August 2025

ਪੰਜਾਬ ਸਰਕਾਰ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ : ਵਿਧਾਇਕ ਦਲਬੀਰ ਸਿੰਘ ਟੌਂਗ

ਅੰਮ੍ਰਿਤਸਰ 23 ਅਗਸਤ --ਅੰਮ੍ਰਿਤਸਰ, ਬਾਬਾ ਬਕਾਲਾ : ਆਮ ਆਦਮੀ ਪਾਰਟੀ ਦੇ ਬਾਬਾ ਬਕਾਲਾ ਹਲਕੇ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਜੀ ਨੇ ਹੜ੍ਹਾਂ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਪੂਰਾ ਇਨਸਾਫ਼ ਦੇਣ ਦਾ ਵਾਅਦਾ ਕੀਤਾ ਹੈ। ਸਰਕਾਰ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕੀਤੀ ਜਾਵੇਗੀ।

ਉਹਨਾਂ ਕਿਹਾ ਕਿ ਹੜ੍ਹਾਂ ਨੇ ਕਈ ਇਲਾਕਿਆਂ ਵਿੱਚ ਕਿਸਾਨਾਂ ਦੀ ਫਸਲਾਂ, ਮਜ਼ਦੂਰਾਂ ਦੀ ਰੋਜ਼ੀ-ਰੋਟੀ, ਪਸ਼ੂ-ਪਾਲਕਾਂ ਅਤੇ ਆਮ ਪਰਿਵਾਰਾਂ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਇਸ ਲਈ ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਦੀ ਖੇਤੀ, ਘਰਾਂ, ਪਸ਼ੂਆਂ ਅਤੇ ਹੋਰ ਸਾਮਾਨ ਦਾ ਪੂਰਾ-ਪੂਰਾ ਹਿਸਾਬ ਲਗਾ ਕੇ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ ।

ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਕਿਸੇ ਵੀ ਪ੍ਰਭਾਵਿਤ ਪਰਿਵਾਰ ਨੂੰ ਮੁਆਵਜ਼ੇ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਸਰਕਾਰ ਵੱਲੋਂ ਵਿਸ਼ੇਸ਼ ਗਿਰਦਾਵਰੀ ਲਈ ਜ਼ਮੀਨੀ ਪੱਧਰ ‘ਤੇ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ, ਜੋ ਪੀੜਤਾਂ ਦੇ ਘਰ-ਘਰ ਜਾ ਕੇ ਨੁਕਸਾਨ ਦੀ ਜਾਂਚ ਕਰਨਗੀਆਂ ।

ਉਹਨਾਂ ਕਿਹਾ ਕਿ ਮਾਨ ਸਰਕਾਰ ਲੋਕ-ਹਿਤੈਸ਼ੀ ਨੀਤੀਆਂ ਤੇ ਕੰਮ ਕਰ ਰਹੀ ਹੈ ਅਤੇ ਹੜ੍ਹ-ਪ੍ਰਭਾਵਿਤ ਲੋਕਾਂ ਦੇ ਨਾਲ ਪੂਰੀ ਮਜ਼ਬੂਤੀ ਨਾਲ ਖੜੀ ਹੈ। ਵਿਧਾਇਕ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਮੁੜ ਆਪਣੇ ਪੈਰਾਂ ‘ਤੇ ਖੜ੍ਹਾ ਕਰਨਾ ਹੈ, ਤਾਂ ਜੋ ਉਹ ਆਪਣੀ ਜ਼ਿੰਦਗੀ ਨਵੇਂ ਹੌਸਲੇ ਨਾਲ ਸ਼ੁਰੂ ਕਰ ਸਕਣ।

ਟੌਂਗ ਨੇ ਇਹ ਵੀ ਕਿਹਾ ਕਿ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾਵੇਗੀ, ਚਾਹੇ ਉਹ ਆਰਥਿਕ ਸਹਾਇਤਾ ਹੋਵੇ ਜਾਂ ਹੋਰ ਲੋੜੀਂਦੀਆਂ ਸੁਵਿਧਾਵਾਂ। ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਦੁੱਖ-ਸੁੱਖ ਦੀ ਸਾਂਝੀਦਾਰ ਹੈ ਅਤੇ ਕਿਸੇ ਵੀ ਹਾਲਤ ਵਿੱਚ ਉਨ੍ਹਾਂ ਨੂੰ ਇਕੱਲਾ ਨਹੀਂ ਛੱਡੇਗੀ ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME