Tuesday, 19 August 2025

ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਚੋਣਾਂ ਲਈ ਵੋਟਰ ਸੂਚੀਆਂ ਅੱਪਡੇਟ ਕਰਨ ਦੀ ਪ੍ਰਕਿਰਿਆ ਸ਼ੁਰੂ


19 ਅਗਸਤ ਨੂੰ ਹੋਵੇਗਾ ਵੋਟਰ ਸੂਚੀਆਂ ਦਾ ਖਰੜਾ ਪ੍ਰਕਾਸ਼ਨ

3 ਸਤੰਬਰ ਨੂੰ ਜਾਰੀ ਹੋਣਗੀਆਂ ਵੋਟਰ ਸੂਚੀਆਂ ਦੀਆਂ ਅੰਤਿਮ ਕਾਪੀਆਂ

ਸ਼ਹੀਦ ਭਗਤ ਸਿੰਘ ਨਗਰ, 19 ਅਗਸਤ: ਰਾਜ ਚੋਣ ਕਮਿਸ਼ਨ ਨੇ 5 ਅਕਤੂਬਰ, 2025 ਤੱਕ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੇ ਅੱਪਡੇਟ ਲਈ ਸਮਾਂ-ਸਾਰਣੀ ਜਾਰੀ ਕੀਤੀ ਹੈ। 

ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਵੋਟਰ ਸੂਚੀਆਂ, ਜੋ ਪਹਿਲਾਂ 3 ਮਾਰਚ, 2025 ਨੂੰ ਪ੍ਰਕਾਸ਼ਿਤ ਹੋਈਆਂ ਸਨ, ਨੂੰ ਹੁਣ 1 ਸਤੰਬਰ, 2025 ਦੀ ਯੋਗਤਾ ਮਿਤੀ ਨਾਲ ਅੱਪਡੇਟ ਕੀਤਾ ਜਾਵੇਗਾ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਯੋਗ ਵੋਟਰ ਸੂਚੀ ਵਿਚ ਸ਼ਾਮਲ ਹਨ। ਪੰਜਾਬ ਰਾਜ ਚੋਣ ਕਮਿਸ਼ਨ ਐਕਟ, 1994 ਦੀ ਧਾਰਾ 28 ਦੇ ਅਨੁਸਾਰ, ਯੋਗ ਵੋਟਰਾਂ ਦੀ ਯੋਗਤਾ ਮਿਤੀ 'ਤੇ ਘੱਟੋ ਘੱਟ 18 ਸਾਲ ਦੀ ਉਮਰ ਹੋਣੀ ਚਾਹੀਦੀ ਹੈ ਅਤੇ ਆਮ ਤੌਰ 'ਤੇ ਇੱਕ ਹਲਕੇ ਵਿੱਚ ਨਿਵਾਸੀ ਹੋਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੌਜੂਦਾ ਵੋਟਰ ਸੂਚੀਆਂ ਦਾ ਖਰੜਾ ਪ੍ਰਕਾਸ਼ਨ 19 ਅਗਸਤ ਨੂੰ ਹੋਵੇਗਾ। ਉਨ੍ਹਾਂ ਦੱਸਿਆ ਕਿ 20 ਅਗਸਤ ਤੋਂ 27 ਅਗਸਤ, 2025 ਤੱਕ ਲੋਕ ਦਾਅਵੇ ਅਤੇ ਇਤਰਾਜ਼ ਦਾਇਰ ਕਰ ਸਕਦੇ ਹਨ ਜਿਨ੍ਹਾਂ ਦਾ ਨਿਪਟਾਰਾ 1 ਸਤੰਬਰ, 2025 ਤੱਕ ਕੀਤਾ ਜਾਵੇਗਾ। ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨ 3 ਸਤੰਬਰ 2025 ਨੂੰ ਹੋਵੇਗਾ।
  ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਸਾਰੇ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ-ਕਮ-ਸਬ ਡਿਵੀਜ਼ਨਲ ਮੈਜਿਸਟ੍ਰੇਟਾਂ ਨੂੰ ਇਸ ਸ਼ਡਿਊਲ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਹਲਕਿਆਂ ਦੇ ਸਾਰੇ ਯੋਗ ਵੋਟਰ ਇਸ ਪ੍ਰਕਿਰਿਆ ਵਿੱਚ ਹਿੱਸਾ ਲੈ ਸਕਣ।

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME