ਨਵਾਂਸ਼ਹਿਰ 2 ਅਗਸਤ - ਅੱਜ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਬੱਚਿਆਂ ਨੂੰ ਕੁਦਰਤੀ ਆਫਤਾਂ ਜਿਵੇਂ ਹੜ੍ਹ,ਭੁਚਾਲ, ਅੱਗ ਲੱਗਣ ਆਦਿ ਦੇ ਕਾਰਨ ਅਤੇ ਬਚਾਅ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਪ੍ਰਵੀਨ ਕੁਮਾਰ ਨੇ ਬੱਚਿਆਂ ਨੂੰ ਕੁਦਰਤੀ ਆਫਤਾਂ ਦੇ ਕਾਰਨ ਅਤੇ ਬਚਾਅ ਬਾਰੇ ਦੱਸਿਆ ਅਤੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਤੇ ਇਸ ਪ੍ਰਤੀ ਜਾਗਰੂਕ ਵੀ ਕੀਤਾ। ਏ ਐਸ ਆਈ ਪ੍ਰਵੀਨ ਕੁਮਾਰ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਸਾਨੂੰ ਇਸ ਦਾ ਹਿੱਸਾ ਬਣ ਕੇ ਸਰਕਾਰ ਦਾ ਸਾਥ ਦਿੰਦੇ ਹੋਏ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਨਰੋਈ ਸਿਹਤ ਲਈ ਰੋਜ਼ਾਨਾ ਸੈਰ ਅਤੇ ਕਸਰਤ ਕਰਨੀ ਚਾਹੀਦੀ ਹੈ। ਇਸ ਮੌਕੇ ਤੇ ਏ ਐਸ ਆਈ ਪ੍ਰਵੀਨ ਕੁਮਾਰ ਨੇ ਬੱਚਿਆਂ ਨੂੰ ਟ੍ਰੈਫਿਕ ਸਾਈਨ ਅਤੇ ਇਨ੍ਹਾਂ ਦੀ ਵਰਤੋਂ ਬਾਰੇ ਜਾਣੂ ਕਰਵਾਇਆ। ਅਖੀਰ ਸੰਸਥਾ ਦੇ ਮੁਖੀ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਇੰਚਾਰਜ ਪ੍ਰਵੀਨ ਕੁਮਾਰ ਦਾ ਧੰਨਵਾਦ ਕੀਤਾ ਤੇ ਬੱਚਿਆਂ ਨੂੰ ਉਨ੍ਹਾਂ ਵੱਲੋਂ ਦਿੱਤੀ ਗਈ ਜਾਣਕਾਰੀ ਨੂੰ ਆਪਣੇ ਜੀਵਨ ਦਾ ਆਧਾਰ ਬਣਾਉਣ ਦੀ ਗੱਲ ਕਹੀ। ਪ੍ਰਿੰਸੀਪਲ ਅਗਨੀਹੋਤਰੀ ਅਤੇ ਸਟਾਫ ਵੱਲੋਂ ਟ੍ਰੈਫਿਕ ਅਧਿਕਾਰੀ ਨੂੰ ਸਨਮਾਨ ਚਿੰਨ ਦੇ ਕੇ ਨਿਵਾਜਿਆ। ਇਸ ਮੌਕੇ ਤੇ ਸਕੂਲ ਦਾ ਸਮੁੱਚਾ ਸਟਾਫ ਅਤੇ ਸੀਨੀਅਰ ਜਮਾਤਾਂ ਦੇ ਵਿਦਿਆਰਥੀ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...