ਨਗਰ ਕੀਰਤਨ ਚ ਪੁੱਜੀਆਂ ਵੱਡੀ ਗਿਣਤੀ ਚ ਸੰਗਤਾਂ ਬੰਗਾ 22 ਅਗਸਤ -ਧੰਨ ਧੰਨ ਹਜ਼ੂਰ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ 85ਵੀਂ ਬਰਸੀ ਤੇ ਪਿੰਡ ਮੁਜਾਰਾ ਨੌ ਆਬਾਦ ਵਿਖੇ ਗੁਰਦੁਆਰਾ ਰਸੋਖਾਲਾ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਵਿਖੇ ਦੀਵਾਨ ਸਜਾਏ ਗਏ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਦਰਬਾਰ ਚ ਨਤਮਸਤਕ ਹੋਈਆਂ ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ । ਨਗਰ ਕੀਰਤਨ ਦਾ ਸੰਗਤਾਂ ਵੱਲੋਂ ਥਾਂ ਥਾਂ ਸਵਾਗਤ ਕੀਤਾ ਗਿਆ। ।ਜਿਸ ਵਿੱਚ ਭਾਈ ਉਂਕਾਰ ਸਿੰਘ ਮਾਨ , ਭਾਈ ਗੁਰਦੀਪ ਸਿੰਘ ਉੜਾਪੜ ਗੁਰਵਿੰਦਰ ਸਿੰਘ ਬੈਂਸ , ਪੰਡਿਤ ਸੋਮਨਥ ਰੋਡਿਆਂ ਵਾਲਿਆਂ ਦੇ ਜੱਥੇ ਨੇ ਗੁਰ ਇਤਿਹਾਸ ਸੁਣਾਇਆ ।ਸੰਗਤਾਂ ਦੀ ਸਹੂਲਤ ਵਾਸਤੇ ਥਾਂ ਥਾਂ ਤੇ ਲੰਗਰ ਲਗਾਏ ਗਏ। ਵੱਡੀ ਗਿਣਤੀ ਚ ਗੱਡੀਆਂ ਵੱਲੋਂ ਸੰਗਤਾਂ ਦੀ ਸੇਵਾ ਲਈ ਮੁਫਤ ਸੇਵਾ ਕੀਤੀ ਗਈ । ਇਸ ਮੌਕੇ ਇੰਦਰਜੀਤ ਸਿੰਘ ਸਿਆਣ , ਕੁਲਵੰਤ ਸਿੰਘ ਹੀਰ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ , ਕਰਨੈਲ ਸਿੰਘ, ਸ਼ਿੰਗਾਰਾ ਸਿੰਘ, ਸੋਹਣ ਸਿੰਘ , ਅਵਤਾਰ ਸਿੰਘ, ਕੁਲਵੰਤ ਸਿੰਘ ਘੁੰਮਣ , ਪਰਮਜੀਤ ਕੌਰ ਪ੍ਰਧਾਨ ਹਸਪਤਲ ਕਮੇਟੀ, ਤੇਜਿੰਦਰ ਸਿੰਘ, ਸੁਰਿੰਦਰ ਸਿੰਘ, ਬਾਬਾ ਬਿਕਰ ਸਿੰਘ, ਹਰਭਜਨ ਸਿੰਘ, ਦੀਦਾਰ ਸਿੰਘ, ਗੁਰਦੀਪ ਸਿੰਘ , ਗੁਰਪ੍ਰੀਤ ਸਿੰਘ ਗੋਰਾ, ਸੁਖਵਿੰਦਰ ਸਿੰਘ , ਪ੍ਰਦੀਪ ਕੁਮਾਰ, ਹਰਕੇਵਲ ਸਿੰਘ , ਜਸਬੀਰ ਸਿੰਘ , ਸੁਰਜੀਤ ਸਿੰਘ, ਕਮਲਜੀਤ ਸਿੰਘ ,ਮੱਖਣ ਸਿੰਘ , ਅਮਨਦੀਪ ਸਿੰਘ , ਬਲਿਹਾਰ ਸਿੰਘ , ਰਵਿੰਦਰ ਸਿੰਘ, ਅਮਰਜੀਤ ਸਿੰਘ , ਕਮਲਜੀਤ ਸਿੰਘ ਸੁੱਚਾ ਸਿੰਘ, ਜਸਵੀਰ ਸਿੰਘ , ਹਰਕੇਬਲ ਸਿੰਘ, ਰੇਸ਼ਮ ਸਿੰਘ, ਅਮਰਜੀਤ ਸਿੰਘ ਗੋਗੀ, ਤਜਿੰਦਰ ਸਿੰਘ ਬੱਬੂ, ਸੁੱਖਵਿੰਦਰ ਸਿੰਘ ਸੁੱਖਾ, ਮੋਹਣ ਸਿੰਘ, ਰਵਿੰਦਰ ਸਿੰਘ, ਸਤਨਾਮ ਸਿੰਘ ਸ਼ੇਰਗਿੱਲ ਆਦਿ ਹਾਜ਼ਰ ਸਨ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...