Thursday, 7 August 2025

ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਬਲਾਕ ਪੱਧਰ ਦੇ ਸਕੂਲ ਮੁਖੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਨਵਾਂਸ਼ਹਿਰ 7 ਅਗਸਤ-  ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਸਿੱਖਿਆ ਅਫਸਰ (ਸੈ ਸਿ) ਮੈਡਮ ਅਨੀਤਾ ਸ਼ਰਮਾ ਅਤੇ ਉਪ ਜਿਲਾ ਸਿੱਖਿਆ ਅਫਸਰ (ਸੈ) ਲਖਬੀਰ ਸਿੰਘ ਨੇ ਅੱਜ ਬਲਾਕ ਨਵਾਂ ਸ਼ਹਿਰ -1 ਦੇ ਵੱਖ ਵੱਖ ਸਕੂਲ ਮੁਖੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ।ਜਿਸ ਵਿੱਚ ਪ੍ਰਾਇਮਰੀ, ਮਿਡਲ ,ਹਾਈ ਅਤੇ ਸੈਕੰਡਰੀ ਸਕੂਲਾਂ ਦੇ ਇੰਚਾਰਜ ਅਤੇ ਸਕੂਲ ਮੁਖੀ ਹਾਜ਼ਰ ਰਹੇ। ਸੰਸਥਾ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੇ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਸਿੱਖਿਆ ਅਧਿਕਾਰੀਆਂ ਦਾ ਸੰਸਥਾ ਵਿੱਚ ਆਉਣ ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਜੀ ਆਇਆਂ ਕਹਿੰਦਿਆਂ ਹੋਇਆ ਮੀਟਿੰਗ ਦੀ ਸ਼ੁਰੂਆਤ ਕੀਤੀ। ਏਜੰਡੇ ਮੁਤਾਬਿਕ ਸਿੱਖਿਆ ਅਧਿਕਾਰੀ ਅਨੀਤਾ ਸ਼ਰਮਾ ਨੇ ਮੀਟਿੰਗ ਦੌਰਾਨ ਮਿਸ਼ਨ ਸਮਰੱਥ, ਦਾਖਲੇ ਦੌਰਾਨ ਬੱਚਿਆਂ ਦੀ ਗਿਣਤੀ ਵਿੱਚ ਹੋਇਆ ਵਾਧਾ, ਯੂ-ਡਾਈਸ ,ਈਕੋ ਕਲੱਬ, ਉੱਲਾਸ ਪ੍ਰੋਗਰਾਮ ਆਦਿ ਵਰਗੀਆਂ ਗਤੀਵਿਧੀਆਂ ਤੋਂ ਇਲਾਵਾ ਖੇਡਾਂ ਦੀ ਸਮੀਖਿਆ ਕੀਤੀ ਅਤੇ ਸਕੂਲ ਮੁਖੀਆਂ ਨਾਲ ਪੜ੍ਹਾਈ ਤੇ ਪੱਧਰ ਨੂੰ ਹੋਰ ਉੱਚਾ ਚੱਕਣ ਸਬੰਧੀ ਵਿਚਾਰ ਚਰਚਾ ਕੀਤੀ ਅਤੇ ਇਸ ਦੀ ਸਮੁੱਚੀ ਰਿਪੋਰਟ ਚੈੱਕ ਕੀਤੀ। ਸਿੱਖਿਆ ਅਧਿਕਾਰੀ ਵੱਲੋਂ ਵੱਖ-ਵੱਖ ਸਕੂਲ ਮੁਖੀਆਂ ਤੋਂ ਸਿੱਖਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਇਸ ਦੇ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਸੁਝਾਅ ਮੰਗੇ ਗਏ। ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫਸਰ (ਸੈ ਸਿ ) ਲਖਬੀਰ ਸਿੰਘ ਨੇ ਬੱਚਿਆਂ ਦੇ ਸਮੁੱਚੇ ਮੁਲਾਂਕਣ ਦੀ ਜਾਣਕਾਰੀ ਹਾਸਿਲ ਕੀਤੀ ਅਤੇ ਅਧਿਆਪਕਾਂ ਨੂੰ ਬੱਚਿਆਂ ਨਾਲ ਨੇੜਤਾ ਵਧਾਉਂਦੇ ਹੋਏ ਹੋਰ ਮਿਹਨਤ ਕਰਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਕੂਲ ਦੇ ਸਮੁੱਚੇ ਪ੍ਰਬੰਧ ਦਾ ਜਾਇਜ਼ਾ ਵੀ ਲਿਆ ਤੇ ਪ੍ਰਿੰਸੀਪਲ ਅਗਨੀਹੋਤਰੀ ਵਲੋਂ ਨਿਭਾਈ ਜਾ ਰਹੀ ਕਾਰਗੁਜ਼ਾਰੀ ਤੇ ਤਸੱਲੀ ਪ੍ਰਗਟ ਕੀਤੀ। ਜ਼ਿਲ੍ਹਾ ਸਿੱਖਿਆ ਅਫ਼ਸਰ ਅਨੀਤਾ ਸ਼ਰਮਾ ਵਲੋਂ ਮੀਟਿੰਗ ਉਪਰੰਤ ਸਕੂਲ ਵਿੱਚ ਪੌਦਾ ਵੀ ਲਗਾਇਆ ਤੇ ਬੱਚਿਆਂ ਨਾਲ ਰੂਬਰੂ ਹੋ ਕੇ ਉਹਨਾਂ ਨੂੰ ਵਾਤਾਵਰਨ ਨੂੰ ਬਚਾਉਣ ਲਈ ਛਾਂ ਦਾਰ,ਫਲ ਦਾਰ ਅਤੇ ਸਜਾਵਟੀ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ।ਡਾਕਟਰ ਅਗਨੀਹੋਤਰੀ ਵਲੋਂ ਸਿੱਖਿਆ ਅਧਿਕਾਰੀਆਂ ਤੇ ਆਏ ਹੋਏ ਵੱਖ ਵੱਖ ਸਕੂਲਾਂ ਦੇ ਮੁਖੀਆਂ ਦਾ ਸਵਾਗਤ ਤੇ ਧੰਨਵਾ ਕੀਤਾ।ਅੱਜ ਦੀ ਇਸ ਵਿਸ਼ੇਸ਼ ਮੀਟਿੰਗ ਦੌਰਾਨ ਸਿੱਖਿਆ ਅਧਿਕਾਰੀਆਂ ਤੋਂ ਇਲਾਵਾ ਕੋਆਰਡੀਨੇਟਰ ਖੇਡਾਂ ਦਵਿੰਦਰ ਕੌਰ, ਸਮਾਰਟ ਸਕੂਲ ਮੈਂਟੋਰ ਰਜਨੀਸ਼ ਕੁਮਾਰ, ਡੀ ਆਰ ਸੀ ਬਰਿੰਦਰ ਬੰਗਾ, ਡੀ ਆਰ ਸੀ ਸਤਨਾਮ ਸਿੰਘ, ਜਗਦੀਸ਼ ਸਿੰਘ ਐਮ ਆਈ ਐਸ ਕੋਆਰਡੀਨੇਟਰ, ਮੁੱਖ ਅਧਿਆਪਕਾ ਸਰਕਾਰੀ ਹਾਈ ਸਕੂਲ ਸਨਾਵਾ ਮੀਨਾਕਸ਼ੀ ਭੱਲਾ, ਪ੍ਰਿੰਸੀਪਲ ਸੁਨੀਤਾ ਕੁਮਾਰੀ ਅਤੇ ਸੀ ਐਚ ਟੀ ਰਮਨ ਕੁਮਾਰ ਆਦਿ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਮੁਖੀ ਅਤੇ ਇੰਚਾਰਜ ਹਾਜ਼ਰ ਰਹੇ।

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME