Friday, 8 August 2025

ਜਨਮਦਿਨ ‘ਤੇ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਮਨਰੂਪ ਕੌਰ ਅਤੇ ਰਾਧਿਕਾ ਨੇ ਬੂਟੇ ਲਗਾਏ


ਨਵਾਂਸ਼ਹਿਰ 08 ਅਗਸਤ - ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਵੱਲੋਂ ਜਨਮਦਿਨ ਤੇ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਨਵਾਂਸ਼ਹਿਰ ਵੱਲੋਂ ਪਿਛਲੇ ਕਾਫੀ ਲੰਬੇ ਸਮੇਂ ਤੋਂ ਜਨਮਦਿਨ ਤੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੇ ਤਹਿਤ ਅੱਜ ਮਨਰੂਪ ਕੌਰ ਪੁੱਤਰੀ ਸ. ਪ੍ਰਿਤਪਾਲ ਸਿੰਘ ਹਵੇਲੀ ਅਤੇ ਬੰਗਾ ਨਿਵਾਸੀ ਰਾਧਿਕਾ ਦੇ ਜਨਮਦਿਨ ਦੇ ਮੌਕੇ ਤੇ ਬੰਗਾ ਰੋਡ ਨਵਾਂਸ਼ਹਿਰ ਵਿਖੇ ਡਿਵਾਈਡਰ ਤੇ ਬੂਟੇ ਲਗਾਏ ਗਏ । ਇਸ ਮੌਕੇ ਸੁਸਾਇਟੀ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ ਅਤੇ ਅਮਰਜੀਤ ਸਿੰਘ ਖਾਲਸਾ ਵੱਲੋਂ ਜਨਮਦਿਨ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈਆਂ ਦਿੱਤੀਆਂ ਗਈਆਂ । ਇਸ ਮੌਕੇ ਉਨ੍ਹਾਂ ਨੇ ਅਰਦਾਸ ਕੀਤੀ ਕਿ ਵਾਹਿਗੁਰੂ ਬੱਚਿਆਂ ਦੀ ਲੰਬੀ ਉਮਰ, ਤੰਦਰੁਸਤੀ, ਵਿੱਦਿਆ ਦਾਨ ਅਤੇ ਮਾਤਾ ਪਿਤਾ ਦੇ ਆਗਿਆਕਾਰੀ ਬਣਾਉਣ । ਇਸ ਮੌਕੇ ਉਹਨਾਂ ਨੇ ਕਿਹਾ ਕਿ ਇਲਾਕੇ ਵਿੱਚ ਕਿਸੇ ਨੇ ਵੀ ਜਨਮਦਿਨ ਜਾਂ ਕਿਸੇ ਖੁਸ਼ੀ ਦੇ ਮੌਕੇ ਤੇ ਬੂਟੇ ਲਗਾਣੇ ਹੁਣ ਤਾਂ ਉਹ ਸੁਸਾਇਟੀ ਮੈਂਬਰਾਂ ਨਾਲ ਸੰਪਰਕ ਕਰ ਸਕਦੇ ਹੈ । ਇਸ ਮੌਕੇ ਪਰਿਵਾਰ ਵੱਲੋਂ ਸੁਸਾਇਟੀ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ ਅਤੇ ਸਾਰੇ ਹਾਜ਼ਰ ਮੈਂਬਰਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ । ਇਸ ਮੌਕੇ ਸੁਖਵਿੰਦਰ ਸਿੰਘ ਥਾਂਦੀ, ਅਮਰਜੀਤ ਸਿੰਘ ਖਾਲਸਾ, ਪ੍ਰਿਤਪਾਲ ਸਿੰਘ ਹਵੇਲੀ, ਬਲਜੀਤ ਕੌਰ, ਆਜ਼ਾਦ, ਮਨੀਸ਼ ਸਿੰਘ , ਅਮਰੀਕ ਸਿੰਘ, ਦੀਪਕ ਅਤੇ ਸ਼ਹਿਬਾਜ਼ ਸਿੰਘ ਹਾਜ਼ਰ ਸਨ ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME