Saturday, 16 August 2025

ਡਿਪਟੀ ਕਮਿਸ਼ਨਰ ਨੇ ਰੈੱਡ ਕ੍ਰਾਸ ਮੈਂਬਰਾਂ ਨਾਲ ਮਿਲ ਕੇ ਬਿਰਧ ਆਸ਼ਰਮ, ਸਪੈਸ਼ਲ ਹੋਮ ਤੇ ਸਿਵਲ ਹਸਪਤਾਲ ਵਿਖੇ ਮਨਾਇਆ ਆਜ਼ਾਦੀ ਦਿਵਸ

ਡਿਪਟੀ ਕਮਿਸ਼ਨਰ ਨੇ ਰੈੱਡ ਕ੍ਰਾਸ ਮੈਂਬਰਾਂ ਨਾਲ ਮਿਲ ਕੇ ਬਿਰਧ ਆਸ਼ਰਮ, ਸਪੈਸ਼ਲ ਹੋਮ ਤੇ ਸਿਵਲ ਹਸਪਤਾਲ ਵਿਖੇ ਮਨਾਇਆ ਆਜ਼ਾਦੀ ਦਿਵਸ

ਹੁਸ਼ਿਆਰਪੁਰ, 16 ਅਗਸਤ :
         ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਦੀ ਪ੍ਰਧਾਨ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ 79ਵੇਂ ਆਜ਼ਾਦੀ ਦਿਵਸ ਦੇ ਮੌਕੇ ਬਿਰਧ ਆਸ਼ਰਮ, ਸਪੈਸ਼ਲ ਹੋਮ ਅਤੇ ਸਿਵਲ ਹਸਪਤਾਲ ਦੇ ਮਰੀਜ਼ਾਂ ਨਾਲ ਰਾਸ਼ਟਰੀ ਤਿਉਹਾਰ ਮਨਾਇਆ। ਇਸ ਮੌਕੇ ਉਨ੍ਹਾਂ ਨੇ ਬਜ਼ੁਰਗ ਨਾਗਰਿਕਾਂ, ਸਪੈਸ਼ਲ ਹੋਮ ਦੇ ਕੈਦੀਆਂ ਅਤੇ ਮਰੀਜ਼ਾਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਫਲ, ਮਠਿਆਈਆਂ ਅਤੇ ਹੋਰ ਜ਼ਰੂਰੀ ਚੀਜ਼ਾਂ ਵੰਡੀਆਂ।
    ਉਨ੍ਹਾਂ ਨੇ ਬਿਰਧ ਆਸ਼ਰਮ ਵਿਚ ਬਜ਼ੁਰਗਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਸਪੈਸ਼ਲ ਹੋਮ ਵਿਚ ਮੌਜੂਦ ਕੈਦੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਕੈਦੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ, ਜਿਸ ਵਿਚ ਭੰਗੜਾ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਸਕਾਰਾਤਮਕ ਢੰਗ ਨਾਲ ਜ਼ਿੰਦਗੀ ਜਿਊਣ ਦਾ ਸੰਦੇਸ਼ ਦਿੱਤਾ ਅਤੇ ਉਨ੍ਹਾਂ ਦੀ ਅਗਲੀ ਪੜ੍ਹਾਈ ਲਈ ਕਿਤਾਬਾਂ ਮੁਹੱਈਆ ਕਰਵਾਉਣ ਅਤੇ ਸਵੈ-ਨਿਰਭਰਤਾ ਲਈ ਹੁਨਰ ਕੋਰਸ ਸ਼ੁਰੂ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕੈਦੀਆਂ ਨੂੰ ਸੁਝਾਅ ਪੱਤਰ ਲਿਖਣ ਲਈ ਵੀ ਉਤਸ਼ਾਹਿਤ ਕੀਤਾ।
ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਦੇ ਸਕੱਤਰ ਮੰਗੇਸ਼ ਸੂਦ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਲੋੜਵੰਦ, ਗਰੀਬ ਅਤੇ ਵਿਧਵਾ ਔਰਤਾਂ ਨੂੰ 15 ਸਿਲਾਈ ਮਸ਼ੀਨਾਂ ਅਤੇ ਸਰੀਰਕ ਤੌਰ 'ਤੇ ਦਿਵਿਆਂਗ ਵਿਅਕਤੀਆਂ ਨੂੰ 8 ਮੋਟਰਾਈਜ਼ਡ ਟ੍ਰਾਈਸਾਈਕਲ, 2  ਟ੍ਰਾਈਸਾਈਕਲ ਤੇ 3 ਵ੍ਹੀਲਚੇਅਰਾਂ ਪ੍ਰਦਾਨ ਕੀਤੀਆਂ ਗਈਆਂ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 10ਵੀਂ, 12ਵੀਂ ਮੈਡੀਕਲ ਅਤੇ 12ਵੀਂ ਨਾਨ-ਮੈਡੀਕਲ ਸਟ੍ਰੀਮ ਦੇ 6 ਹੋਣਹਾਰ ਵਿਦਿਆਰਥੀਆਂ ਨੂੰ 10,000 ਰੁਪਏ ਨਕਦ, ਇਕ ਮੈਡਲ, ਇਕ ਸਰਟੀਫਿਕੇਟ ਅਤੇ ਭਾਰਤ ਦੇ ਇਕ ਸਫਲ ਵਿਅਕਤੀ ਦੀ ਪ੍ਰੇਰਨਾਦਾਇਕ ਕਿਤਾਬ ਭੇਟ ਕੀਤੀ ਗਈ।
    ਇਸ ਮੌਕੇ ਰਾਜੀਵ ਬਜਾਜ, ਵਾਈਸ ਚੇਅਰਮੈਨ ਹਸਪਤਾਲ ਵੈਲਫੇਅਰ ਸੈਕਸ਼ਨ ਰਾਕੇਸ਼ ਕਪਿਲਾ, ਵਿਨੋਦ ਓਹਰੀ (ਕਾਰਜਕਾਰੀ ਮੈਂਬਰ), ਕੁਲਦੀਪ ਕੋਹਲੀ, ਕੁਮਕੁਮ ਸੂਦ, ਇੰਦੂ ਚੰਦੇਲ, ਆਦਿੱਤਿਆ ਰਾਣਾ ਸੰਯੁਕਤ ਸਕੱਤਰ, ਸਰਬਜੀਤ ਅਤੇ ਸੁਸਾਇਟੀ ਦੇ ਹੋਰ ਸਟਾਫ ਮੈਂਬਰ ਮੌਜੂਦ ਸਨ।

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME