Tuesday, 30 September 2025

ਏ ਆਈ ਪੀ ਐਲ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਕਰੇਗਾ ਬੇਘਰ ਹੋਏ ਲੋਕਾਂ ਲਈ 100 ਘਰਾਂ ਦਾ ਨਿਰਮਾਣ

ਅੰਮ੍ਰਿਤਸਰ,  30 ਸਤੰਬਰ -   ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਹੜ ਪ੍ਰਭਾਵਿਤ ਇਲਾਕੇ ਵਿੱਚ ਲੋਕਾਂ ਦੇ ਮੁੜ ਵਸੇਬੇ ਲਈ ਸ਼ੁਰੂ ਕੀਤੇ ਗਏ ਸਾਂਝੇ ਉਪਰਾਲੇ ਤਹਿਤ ਦੇਸ਼ ਦੀ ਨਾਮੀ ਰੀਅਲ ਅਸਟੇਟ ਕੰਪਨੀ ਏ ਆਈ ਪੀ ਐਲ ਨੇ ਅਜਨਾਲਾ ਦੇ ਹੜ ਪ੍ਰਭਾਵਿਤ ਇਲਾਕੇ ਵਿੱਚ ਬੇਘਰ ਹੋਏ ਲੋਕਾਂ ਲਈ 100 ਘਰ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਕੰਪਨੀ ਦੇ ਡਾਇਰੈਕਟਰ ਸ ਸਮਸ਼ੇਰ ਸਿੰਘ ਨੇ ਦੱਸਿਆ ਕਿ ਅਸੀਂ ਰਾਜ ਸਭਾ ਮੈਂਬਰ ਸ ਵਿਕਰਮਜੀਤ ਸਿੰਘ ਸਾਹਨੀ ਦੇ ਸਹਿਯੋਗ ਨਾਲ ਉਹਨਾਂ ਲੋਕਾਂ ਦੇ ਘਰਾਂ ਦਾ ਨਿਰਮਾਣ ਕਰ ਰਹੇ ਹਾਂ ਜਿਨਾਂ ਦੇ ਘਰ ਹੜ ਦੇ ਪਾਣੀ ਨੇ ਨੁਕਸਾਨ ਦਿੱਤੇ ਹਨ। ਉਹਨਾਂ ਕਿਹਾ ਕਿ ਸਾਡੀ ਟੀਮ ਵੱਲੋਂ ਇਹਨਾਂ ਘਰਾਂ ਦਾ ਨਿਰਮਾਣ ਸ਼ੁਰੂ ਕੀਤਾ ਜਾ ਚੁੱਕਾ ਹੈ ਅਤੇ ਜਿਵੇ ਜਿਵੇਂ ਘਰਾਂ ਦਾ ਨਿਰਮਾਣ ਹੁੰਦਾ ਜਾਵੇਗਾ ਅਸੀਂ ਸਬੰਧਤ ਮਾਲਕਾਂ ਦੇ ਹੈਂਡ ਓਵਰ ਕਰ ਦੇਵਾਂਗੇ।

  ਉਹਨਾਂ ਕਿਹਾ ਕਿ ਸਾਨੂੰ ਇਸ ਉਪਰਾਲੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਦਾ ਵਿਸ਼ੇਸ਼ ਸਹਿਯੋਗ ਮਿਲ ਰਿਹਾ ਹੈ ਅਤੇ ਉਹਨਾਂ ਦੀ ਅਗਵਾਈ ਹੇਠ ਹੀ ਅਸੀਂ ਇਹ ਕੰਮ ਲੋੜਵੰਦ ਪਰਿਵਾਰਾਂ ਲਈ ਕਰ ਰਹੇ ਹਾਂ। ਸ਼ਮਸ਼ੇਰ ਸਿੰਘ ਨੇ ਕਿਹਾ ਕਿ ਅਸੀਂ ਏ ਆਈ ਪੀ ਐਲ ਸੇਵਾ ਦੇ ਨਾਂ ਹੇਠ ਇਹ ਸ਼ੁਭ ਕੰਮ ਸ਼ੁਰੂ ਕੀਤਾ ਹੈ, ਜਿਸ ਵਿੱਚ ਕੰਮ ਦੀ ਗੁਣਵੱਤਾ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ। ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਇਹਨਾਂ ਵੱਲੋਂ ਲੋੜਵੰਦ ਵਿਦਿਆਰਥੀਆਂ ਨੂੰ ਕਿਤਾਬਾਂ, ਸਕੂਲ ਬੈਗ ਅਤੇ ਸਟੇਸ਼ਨਰੀ ਦੇਣ ਦੀ ਸੇਵਾ ਵੱਡੇ ਪੱਧਰ ਉੱਤੇ ਰੈਡ ਕਰਾਸ ਰਾਹੀਂ ਕੀਤੀ ਗਈ ਹੈ।

Fwd: PN PBI, HINDI & ENG ਨਸ਼ਾ ਤਸਕਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਤਸਕਰ 4.7 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

ਨਸ਼ਾ ਤਸਕਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਤਸਕਰ 4.7 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ
— ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਜ਼ਦੀਕੀ ਸਾਥੀ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ ਮੁਲਜ਼ਮ: ਡੀਜੀਪੀ ਗੌਰਵ ਯਾਦਵ
— ਸਪਲਾਈ ਚੇਨ ਦਾ ਪਤਾ ਲਗਾਉਣ ਅਤੇ ਖੇਪ ਪ੍ਰਾਪਤ ਕਰਨ ਵਾਲਿਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ: ਏਆਈਜੀ ਸੀਆਈ ਪਟਿਆਲਾ ਡਾ. ਸਿਮਰਤ ਕੌਰ
ਪਟਿਆਲਾ, 30 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਪਟਿਆਲਾ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 4.7 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵੰਸ਼ ਕੁਮਾਰ, ਪਿੰਡ ਦਾਲਮ, ਬਟਾਲਾ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵੰਸ਼ ਕੁਮਾਰ ਦੁਬਈ ਅਧਾਰਤ ਅੰਮ੍ਰਿਤਪਾਲ ਸਿੰਘ, ਜੋ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਹੈ, ਨਾਲ ਨੇੜਿਓਂ ਕੰਮ ਕਰ ਰਿਹਾ ਹੈ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਗਠਜੋੜ ਦਾ ਪਰਦਾਫਾਸ਼ ਕੀਤਾ ਜਾ ਸਕੇ।
ਇਸ ਆਪਰੇਸ਼ਨ ਦੇ ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਪਟਿਆਲਾ ਡਾ. ਸਿਮਰਤ ਕੌਰ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ਪ੍ਰਾਪਤ ਹੋਈ ਸੀ ਕਿ ਸ਼ੱਕੀ ਵੰਸ਼ ਕੁਮਾਰ ਨੇ ਤਰਨਤਾਰਨ ਤੋਂ ਹੈਰੋਇਨ ਦੀ ਖੇਪ ਚੁੱਕੀ ਹੈ ਅਤੇ ਉਹ ਇਸਨੂੰ ਜਲੰਧਰ ਪਹੁੰਚਾਉਣ ਜਾ ਰਿਹਾ ਹੈ। ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਸੀਆਈ ਪਟਿਆਲਾ ਦੀਆਂ ਪੁਲਿਸ ਟੀਮਾਂ ਨੇ ਉਸਨੂੰ ਘੇਰਾ ਪਾ ਲਿਆ ਅਤੇ ਮੌਕੇ 'ਤੇ ਹੀ ਉਸਦੇ ਕਬਜ਼ੇ 'ਚੋਂ ਹੈਰੋਇਨ ਦੀ ਖੇਪ ਬਰਾਮਦ ਕੀਤੀ ਅਤੇ ਉਸਦਾ ਮੋਬਾਈਲ ਫੋਨ ਵੀ ਜ਼ਬਤ ਕਰ ਲਿਆ ਹੈ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵੰਸ਼ ਅੰਮ੍ਰਿਤਪਾਲ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਅੰਮ੍ਰਿਤਪਾਲ 'ਤੇ ਪਹਿਲਾਂ ਵੀ ਤਿੰਨ ਅਪਰਾਧਿਕ ਮਾਮਲੇ ਹਨ, ਜਿਨ੍ਹਾਂ ਵਿੱਚ ਅਸਲਾ ਐਕਟ, ਐਨਡੀਪੀਐਸ ਐਕਟ ਅਤੇ ਆਈਪੀਸੀ ਦੀ ਧਾਰਾ 302 ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਅੰਮ੍ਰਿਤਪਾਲ ਨੂੰ ਇਨ੍ਹਾਂ 'ਚੋਂ ਇੱਕ ਮਾਮਲੇ ਵਿੱਚ ਸਥਾਨਕ ਅਦਾਲਤ ਨੇ ਭਗੌੜਾ ਵੀ ਐਲਾਨਿਆ ਹੋਇਆ ਹੈ।

ਏਆਈਜੀ ਨੇ ਕਿਹਾ ਕਿ ਸਪਲਾਈ ਚੇਨ ਦਾ ਪਤਾ ਲਗਾਉਣ ਅਤੇ ਜਲੰਧਰ ਵਿੱਚ ਖੇਪ ਪ੍ਰਾਪਤ ਕਰਨ ਵਾਲੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।

ਇਸ ਸਬੰਧੀ ਕੇਸ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਥਾਣਾ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਤਹਿਤ ਐਫਆਈਆਰ ਨੰਬਰ 54 ਮਿਤੀ 30 ਸਤੰਬਰ, 2025 ਨੂੰ ਦਰਜ ਕੀਤਾ ਗਿਆ ਹੈ।






ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਲਈ 1 ਤੋਂ 6 ਅਕਤੂਬਰ ਤੱਕ ਸੇਵਾ ਕੇਂਦਰਾਂ ‘ਚ ਲਈਆਂ ਜਾਣਗੀਆਂ ਦਰਖ਼ਾਸਤਾਂ

13 ਅਕਤੂਬਰ ਨੂੰ ਆਰਜ਼ੀ ਲਾਇਸੰਸਾਂ ਲਈ ਲਾਟਰੀ ਸਿਸਟਮ ਰਾਹੀਂ ਕੱਢਿਆ ਜਾਵੇਗਾ ਡਰਾਅ : ਡਿਪਟੀ ਕਮਿਸ਼ਨਰ

 ਨਵਾਂਸ਼ਹਿਰ, 30 ਸਤੰਬਰ: ਦੀਵਾਲੀ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਲੈਣ ਦੇ ਚਾਹਵਾਨ 01 ਤੋਂ 06 ਅਕਤੂਬਰ ਸ਼ਾਮ 5 ਵਜੇ ਤੱਕ ਸਬ-ਡਵੀਜ਼ਨ ਵਾਈਜ਼ ਆਪਣੀਆਂ ਦਰਖ਼ਾਸਤਾਂ ਨੇੜੇ ਦੇ ਸੇਵਾ ਕੇਂਦਰ ਵਿਖੇ ਜਮਾਂ ਕਰਵਾ ਸਕਦੇ ਹਨ। 

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਨਿਸ਼ਚਿਤ ਕੀਤੇ ਗਏ ਸਮੇਂ ਦੌਰਾਨ ਪ੍ਰਾਪਤ ਹੋਈਆਂ ਦਰਖ਼ਾਸਤਾਂ ‘ਤੇ ਹੀ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 13 ਅਕਤੂਬਰ 2025 ਨੂੰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਲਾਟਰੀ ਸਿਸਟਮ ਰਾਹੀਂ ਪਟਾਕੇ ਵੇਚਣ ਸਬੰਧੀ ਆਰਜ਼ੀ ਲਾਇਸੰਸ ਜਾਰੀ ਕਰਨ ਲਈ ਡਰਾਅ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੂੰ ਆਰਜ਼ੀ ਲਾਇਸੰਸ ਜਾਰੀ ਕੀਤਾ ਜਾਵੇਗਾ, ਸਿਰਫ ਉਹ ਵਿਅਕਤੀ ਹੀ ਪਟਾਕੇ ਵੇਚਣ ਲਈ ਅਧਿਕਾਰਤ ਹੋਣਗੇ। ਉਨ੍ਹਾਂ ਕਿਹਾ ਕਿ ਆਮ ਪਬਲਿਕ ਵੀ ਅਧਿਕਾਰਤ ਵਿਅਕਤੀਆਂ ਪਾਸੋਂ ਨਿਰਧਾਰਤ ਕੀਤੇ ਗਏ ਸਥਾਨਾਂ ‘ਤੇ ਹੀ ਪਟਾਕੇ ਖਰੀਦੇ ਅਤੇ ਅਣ-ਅਧਿਕਾਰਤ ਤੌਰ ‘ਤੇ ਪਟਾਕੇ ਵੇਚਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਕ ਵਿਅਕਤੀ ਇਕ ਦਰਖ਼ਾਸਤ ਪੇਸ਼ ਕਰ ਸਕਦਾ ਹੈ ਅਤੇ ਇਕ ਤੋਂ ਵੱਧ ਦਰਖ਼ਾਸਤ ਮੰਨਣਯੋਗ ਨਹੀਂ ਹੋਵੇਗੀ।

Monday, 29 September 2025

ਹਸਪਤਾਲ ਢਾਹਾਂ ਕਲੇਰਾਂ ਵਿਖੇ 15 ਦਿਨਾਂ ਪੇਟ ਦੇ ਰੋਗਾਂ ਦੇ ਅਪਰੇਸ਼ਨਾਂ ਦਾ ਕੈਂਪ ਅਤੇ ਬੱਚਿਆਂ ਦੀਆਂ ਬਿਮਾਰੀਆਂ ਦਾ ਟੀਕਾਕਰਨ ਕੈਂਪ ਮਿਤੀ 1 ਅਕਤੂਬਰ ਤੋ ਆਰੰਭ

ਹਸਪਤਾਲ ਢਾਹਾਂ ਕਲੇਰਾਂ ਵਿਖੇ 15 ਦਿਨਾਂ ਪੇਟ ਦੇ ਰੋਗਾਂ ਦੇ ਅਪਰੇਸ਼ਨ ਕੈਂਪ ਅਤੇ ਬੱਚਿਆਂ ਦੀਆਂ ਬਿਮਾਰੀਆਂ ਦਾ ਟੀਕਾਕਰਨ ਕੈਂਪ ਮਿਤੀ 1 ਅਕਤੂਬਰ ਤੋ ਆਰੰਭ
ਬੰਗਾ 29 ਸਤੰਬਰ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਪੁਰਬ ਨੂੰ ਸਮਰਪਿਤ 15 ਦਿਨਾਂ ਪੇਟ ਦੇ ਰੋਗਾਂ ਦੇ ਅਪਰੇਸ਼ਨਾਂ ਦਾ ਕੈਂਪ ਅਤੇ ਬੱਚਿਆਂ ਦੀ ਜਾਂਚ ਤੇ ਬਿਮਾਰੀਆਂ ਦਾ ਟੀਕਾਕਰਨ ਕੈਂਪ ਮਿਤੀ 01 ਅਕਤੂਬਰ ਤੋ 15 ਅਕਤੂਬਰ ਤੱਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਮੀਡੀਆ ਨੂੰ ਦਿੱਤੀ । ਉਹਨਾਂ ਦੱਸਿਆ ਕਿ ਇਸ ਮੌਕੇ ਪੇਟ ਦੇ ਰੋਗਾਂ ਅਤੇ ਅਪਰੇਸ਼ਨਾਂ ਦੇ ਮਾਹਿਰ ਡਾ. ਮਾਨਵਦੀਪ ਸਿੰਘ ਬੈਂਸ ਐਮ. ਐਸ. (ਲੈਪਰੋਸਕੋਪਿਕ ਸਰਜਨ) ਅਤੇ ਬੱਚਿਆਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਹਰਤੇਸ਼ ਸਿੰਘ ਪਾਹਵਾ ਐਮ.ਡੀ. ਰੋਜ਼ਾਨਾ ਮਰੀਜ਼ਾਂ ਦਾ ਚੈੱਕਅੱਪ ਕਰਕੇ ਵਧੀਆ ਇਲਾਜ ਕਰਨਗੇ । 15 ਦਿਨਾਂ ਕੈਂਪ ਦੌਰਾਨ ਮਰੀਜ਼ ਦਾ ਚੈੱਕਅੱਪ ਕਾਰਡ ਮੁਫ਼ਤ ਬਣੇਗਾ । ਬੱਚਿਆਂ ਦੇ ਟੀਕਾਕਰਨ ਵਿਚ ਟਾਈਫਾਈਡ ਅਤੇ ਸਵਾਈਨ ਫਲੂ ਦੇ ਟੀਕੇ 50 ਫੀਸਦੀ ਛੋਟ ਅਤੇ ਖਸਰਾ, ਨਿਮੋਨੀਆ, ਰੋਟਾਵਾਇਰਸ, ਚਿਕਨਪੌਕਸ, ਹੈਪੇਟਾਈਟਸ, ਬੂਸਟਰਿਕਸ ਵੈਕਸੀਨ 20 ਫੀਸਦੀ ਛੋਟ 'ਤੇ ਲਗਾਈ ਜਾਵੇਗੀ। ਜਦ ਕਿ ਜਨਰਲ ਸਰਜਰੀ ਵਿਭਾਗ ਵਿਚ ਮਰੀਜ਼ਾਂ ਦੀ ਫਰੀ ਰਜਿਸਟਰੇਸ਼ਨ ਹੋਵੇਗੀ ਅਤੇ ਕੈਂਪ ਮਰੀਜ਼ਾਂ ਲਈ ਅਲਟਰਾ ਸਾਊਂਡ ਸਕੈਨ 300/- ਰੁਪਏ ਵਿਚ ਕੀਤੀ ਜਾਵੇਗੀ । ਇਸ ਤੋਂ ਇਲਾਵਾ ਸਰਜਰੀ ਵਿਭਾਗ ਦੇ ਮਰੀਜ਼ਾਂ ਨੂੰ ਲੈਬ ਟੈਸਟਾਂ ਸੀ.ਬੀ.ਸੀ. (CBC), ਐਲ.ਐਫ. ਟੀ. (LFT) ਅਤੇ ਲਿਪਡ ਪ੍ਰੋਫਾਈਲ ਟੈਸਟ (Lipid Profile) ਵਿਚ 50 ਫੀਸਦੀ ਛੋਟ ਪ੍ਰਦਾਨ ਕੀਤੀ ਜਾਵੇਗੀ। ਜਦ ਕਿ ਦੂਰਬੀਨ ਰਾਹੀਂ ਪਿੱਤੇ ਦੀ ਪੱਥਰੀ ਦਾ ਆਪਰੇਸ਼ਨ, ਹਰਨੀਆਂ ਦਾ ਆਪਰੇਸ਼ਨ, ਫਿਸ਼ਰ ਦਾ ਆਪਰੇਸ਼ਨ, ਅਪੈਂਡਿਕਸ ਦਾ ਆਪਰੇਸ਼ਨ, ਹਾਈਡਰੋਸੀਲ ਦਾ ਆਪਰੇਸ਼ਨ, ਲੱਤਾਂ ਦੀਆਂ ਫ਼ੁੱਲੀਆਂ ਨਸਾਂ ਦਾ ਆਪਰੇਸ਼ਨ, ਬਵਾਸੀਰ ਦਾ ਆਪਰੇਸ਼ਨ ਅਤੇ ਭਗੰਦਰ ਦਾ ਆਪਰੇਸ਼ਨ ਰਿਆਇਤੀ ਪੈਕਜ ਦਰਾਂ ਵਿਚ ਕੀਤੇ ਜਾਣਗੇ । ਡਾ. ਢਾਹਾਂ ਵੱਲੋਂ ਲੋੜਵੰਦ ਮਰੀਜ਼ਾਂ ਨੂੰ  01 ਅਕਤੂਬਰ ਤੋਂ ਆਰੰਭ ਹੋਣ ਵਾਲੇ 15 ਦਿਨਾਂ ਕੈਂਪ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਦੀ ਅਪੀਲ ਕੀਤੀ ਗਈ ਹੈ । ਇਸ ਮੌਕੇ ਡਾ ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਮਾਨਵਦੀਪ ਸਿੰਘ ਬੈਂਸ ਐਮ. ਐਸ. (ਲੈਪਰੋਸਕੋਪਿਕ ਸਰਜਨ), ਬੱਚਿਆਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਹਰਤੇਸ਼ ਸਿੰਘ ਪਾਹਵਾ ਐਮ ਡੀ ਅਤੇ ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ ਵੀ  ਹਾਜ਼ਰ ਸਨ।
ਤਸਵੀਰ :- ਹਸਪਤਾਲ ਢਾਹਾਂ ਕਲੇਰਾਂ ਵਿਖੇ ਲੱਗ ਰਹੇ 15 ਦਿਨਾਂ ਪੇਟ ਦੇ ਰੋਗਾਂ ਦੇ ਅਪਰੇਸ਼ਨਾਂ ਦਾ ਕੈਂਪ ਤੇ ਬੱਚਿਆਂ ਦੀਆਂ ਬਿਮਾਰੀਆਂ ਦਾ ਟੀਕਾਕਰਨ ਕੈਂਪ ਦੀ ਜਾਣਕਾਰੀ ਦਿੰਦੇ ਡਾ. ਕੁਲਵਿੰਦਰ ਸਿੰਘ ਢਾਹਾਂ

Sunday, 28 September 2025

ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ



ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ ਲੋਕਾਂ ਨੂੰ ਜਲਦ ਕੀਤਾ ਜਾਵੇਗਾ ਸਮਰਪਿਤ
ਖਟਕੜ ਕਲਾਂ ਵਿਖੇ ਸਥਾਪਿਤ 100 ਫੁੱਟ ਉੱਚਾ ਤਿਰੰਗਾ ਝੰਡਾ ਲੋਕਾਂ ਨੂੰ ਸਮਰਪਿਤ ਕੀਤਾ
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਸਤੰਬਰ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹੀਦ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਮਹਾਨ ਸ਼ਹੀਦ ਦੇ ਜੱਦੀ ਪਿੰਡ ਵਿਖੇ ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ ਸੂਬੇ ਨੂੰ ਸਮਰਪਿਤ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਸ਼ਹੀਦ-ਏ-ਆਜ਼ਮ ਦੇ ਜਨਮ ਦਿਵਸ 'ਤੇ ਅਜਾਇਬ ਘਰ ਵਿੱਚ ਸਥਾਪਿਤ ਕੀਤਾ ਗਿਆ 100 ਫੁੱਟ ਉੱਚਾ ਤਿਰੰਗਾ ਝੰਡਾ ਵੀ ਲੋਕਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਇਹ 30 x 20 ਫੁੱਟ ਆਕਾਰ ਦਾ ਕੌਮੀ ਝੰਡਾ ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ ਦਾ ਹਿੱਸਾ ਹੈ, ਜੋ ਸਾਰਿਆਂ ਲਈ ਸਤਿਕਾਰਤ ਇਸ ਸਥਾਨ ਦਾ ਮਾਣ-ਸਨਮਾਨ ਹੋਰ ਵਧਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕੰਪਲੈਕਸ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ, ਜੋ ਬਹੁਤ ਜਲਦ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ 51.70 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਇਹ ਕੰਪਲੈਕਸ ਸ਼ਹੀਦ-ਏ-ਆਜ਼ਮ ਨੂੰ ਨਿਮਰ ਸ਼ਰਧਾਂਜਲੀ ਹੈ।
ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੇ ਭਾਰਤ ਨੂੰ ਵਿਦੇਸ਼ੀ ਸਾਮਰਾਜਵਾਦ ਦੀਆਂ ਗੁਲਾਮੀ ਦੀਆਂ ਬੇੜੀਆਂ ਤੋਂ ਆਜ਼ਾਦ ਕਰਵਾਉਣ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਹੱਤਵਪੂਰਨ ਪ੍ਰਾਜੈਕਟ ਦੇਸ਼ ਦੀ ਨਿਰਸਵਾਰਥ ਸੇਵਾ ਵਾਸਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਵਜੋਂ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਪਹਿਲ ਦਾ ਉਦੇਸ਼ ਸਾਡੀ ਮਿੱਟੀ ਦੇ ਮਹਾਨ ਸਪੂਤ ਦੀ ਬੇਮਿਸਾਲ ਵਿਰਾਸਤ ਨੂੰ ਸੰਭਾਲਣਾ ਅਤੇ ਵੱਧ ਤੋਂ ਵੱਧ ਪ੍ਰਫੁੱਲਤ ਕਰਨਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਕੰਪਲੈਕਸ ਸਿਰਫ਼ ਇੱਕ ਸਮਾਰਕ ਨਹੀਂ, ਸਗੋਂ ਇੱਕ ਵਿਲੱਖਣ ਅਨੁਭਵ ਹੋਵੇਗਾ ਕਿਉਂਕਿ ਇਹ ਸੈਲਾਨੀਆਂ ਨੂੰ ਮਾਤ ਭੂਮੀ ਲਈ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ, ਉਨ੍ਹਾਂ ਦੀ ਡੂੰਘੀ ਸੂਝ-ਬੂਝ ਅਤੇ ਦਲੇਰਾਨਾ ਭਾਵਨਾ ਬਾਰੇ ਨੇੜਿਓਂ ਜਾਣਨ ਦਾ ਮੌਕਾ ਦੇਵੇਗਾ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਇਸ ਸਮਾਰਕ ਵਿੱਚ ਇੱਕ ਗ੍ਰੈਂਡ ਥੀਮੈਟਿਕ ਗੇਟ, ਸ਼ਹੀਦ ਭਗਤ ਸਿੰਘ ਅਜਾਇਬ ਘਰ ਨੂੰ ਉਨ੍ਹਾਂ ਦੇ ਜੱਦੀ ਘਰ ਨਾਲ ਜੋੜਦਾ 350 ਮੀਟਰ ਲੰਬੀ ਵਿਰਾਸਤੀ ਲਾਂਘਾ ਹੋਵੇਗਾ, ਜੋ ਸ਼ਹੀਦ-ਏ-ਆਜ਼ਮ ਦੇ ਜੀਵਨ ਅਤੇ ਭਾਰਤ ਦੇ ਆਜ਼ਾਦੀ ਸੰਘਰਸ਼ ਨੂੰ ਮੂਰਤੀ-ਕਲਾ, 2ਡੀ/3ਡੀ ਕੰਧ ਕਲਾ ਰਾਹੀਂ ਬਿਆਨ ਕਰਦਿਆਂ ਬਸਤੀਵਾਦੀ ਯੁੱਗ ਦੇ ਭਾਰਤ ਦੇ ਸਾਰ ਨੂੰ ਦਰਸਾਏਗੀ। ਉਨ੍ਹਾਂ ਕਿਹਾ ਕਿ ਇਸ ਵਿੱਚ 700 ਸੀਟਾਂ ਵਾਲਾ ਪੂਰੀ ਤਰ੍ਹਾਂ ਏਅਰ-ਕੰਡੀਸ਼ਨਡ ਆਡੀਟੋਰੀਅਮ ਵੀ ਹੋਵੇਗਾ ਅਤੇ ਨਾਲ ਹੀ ਸ਼ਹੀਦ ਭਗਤ ਸਿੰਘ ਦੇ ਲਾਇਲਪੁਰ (ਹੁਣ ਪਾਕਿਸਤਾਨ ਵਿੱਚ) ਵਿਚਲੇ ਜੱਦੀ ਘਰ ਦਾ ਇਕ ਮਾਡਲ ਵੀ ਬਣਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਵਿਰਾਸਤੀ ਗਲੀ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਦੀ ਝਲਕ ਬਾਖੂਬੀ ਢੰਗ ਨਾਲ ਪੇਸ਼ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਖਟਕੜ ਕਲਾਂ ਵਿਖੇ ਮਹਾਨ ਸ਼ਹੀਦ ਦੇ ਜੱਦੀ ਘਰ ਨੂੰ ਸੁਰੱਖਿਅਤ ਢੰਗ ਨਾਲ ਬਹਾਲ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਸੈਲਾਨੀਆਂ ਨੂੰ ਪਿਛਲੇ ਸਮੇਂ ‘ਚ ਲਿਜਾ ਕੇ ਸ਼ਹੀਦੇ-ਆਜ਼ਮ ਭਗਤ ਸਿੰਘ ਦੇ ਇਨਕਲਾਬੀ ਜੋਸ਼ ਦਾ ਸਾਖੀ ਬਣਾਉਣ ਲਈ ਉਨ੍ਹਾਂ ਦੇ ਅਦਾਲਤੀ ਮੁਕੱਦਮੇ ਦੀ ਡਿਜੀਟਲ ਝਲਕ ਵੀ ਤਿਆਰ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਮੌਜੂਦਾ ਲਾਇਬ੍ਰੇਰੀ ਦਾ ਵੀ ਆਧੁਨਿਕਰਨ ਅਤੇ ਡਿਜੀਟਾਈਜ਼ ਕੀਤਾ ਜਾ ਰਿਹਾ ਹੈ ਤਾਂ ਜੋ ਇਸਦੇ ਅਨੁਭਵ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕੰਪਲੈਕਸ ਵਿਖੇ ਹੋਰ ਸਹੂਲਤਾਂ ਵਿੱਚ ਇੱਕ ਟੂਰਿਸਟ ਫੈਸੀਲੀਟੇਸ਼ਨ ਸੈਂਟਰ, ਬਾਗਬਾਨੀ ਲੈਂਡਸਕੇਪਿੰਗ, ਸੰਗੀਤਕ ਫੁਹਾਰਾ ਅਤੇ ਢੁਕਵੀਂ ਪਾਰਕਿੰਗ ਥਾਂ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫਰਜ਼ ਹੈ ਕਿ ਉਹ ਮਾਤ ਭੂਮੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੀ ਵਿਰਾਸਤ ਨੂੰ ਕਾਇਮ ਰੱਖੇ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦੇ-ਆਜ਼ਮ ਭਗਤ ਸਿੰਘ ਕੋਈ ਆਮ ਵਿਅਕਤੀ ਨਹੀਂ ਸਗੋਂ ਇੱਕ ਸੋਚ ਸਨ ਅਤੇ ਸਾਨੂੰ ਦੇਸ਼ ਦੀ ਤਰੱਕੀ ਲਈ ਉਨ੍ਹਾਂ ਦੇ ਨਕਸ਼ੇ-ਕਦਮਾਂ 'ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਹਰ ਯਤਨ ਸ਼ਹੀਦ ਭਗਤ ਸਿੰਘ ਦੇ ਸੁਪਨੇ ਅਨੁਸਾਰ ਇੱਕ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਬਣਾਉਣ ਵੱਲ ਕੇਂਦਰਿਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪੂਰੇ ਮੰਤਰੀ ਮੰਡਲ ਨੇ ਖਟਕੜ ਕਲਾਂ ਦੀ ਇਸ ਪਵਿੱਤਰ ਧਰਤੀ 'ਤੇ ਅਹੁਦੇ ਦੀ ਸਹੁੰ ਚੁੱਕੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ 23 ਮਾਰਚ, 2022 ਨੂੰ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ 'ਤੇ ਹੁਸੈਨੀਵਾਲਾ ਤੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਸ਼ੁਰੂ ਕੀਤੀ ਗਈ ਸੀ, ਜੋ ਭ੍ਰਿਸ਼ਟਾਚਾਰ ਵਿਰੁੱਧ ਜੰਗ ਦੀ ਸ਼ੁਰੂਆਤ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਐਸਏਐਸ ਨਗਰ (ਮੋਹਾਲੀ) ਦੇ ਪ੍ਰਵੇਸ਼ ਦੁਆਰ 'ਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ 30 ਫੁੱਟ ਉੱਚਾ ਬੁੱਤ ਉਨ੍ਹਾਂ ਦੇ ਸਨਮਾਨ ਵਿੱਚ ਸਥਾਪਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ, ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ 'ਤੇ ਰੱਖਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ. ਅੰਬੇਡਕਰ ਦੀਆਂ ਤਸਵੀਰਾਂ ਲਾਉਣ ਦਾ ਵੀ ਫੈਸਲਾ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਲੋਕ ਇਨ੍ਹਾਂ ਮਹਾਨ ਸ਼ਖਸੀਅਤਾਂ ਤੋਂ ਪ੍ਰੇਰਨਾ ਲੈ ਕੇ ਸੂਬੇ ਦੀ ਸੇਵਾ ਕਰਨ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਇਨ੍ਹਾਂ ਇਨਕਲਾਬੀ ਆਗੂਆਂ ਦੇ ਨਕਸ਼ੇ-ਕਦਮਾਂ 'ਤੇ ਚੱਲਣ ਦਾ ਸੱਦਾ ਦਿੱਤਾ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ 'ਤੇ ਫੁੱਲ ਮਾਲਾ ਭੇਟ ਕੀਤੀ ਅਤੇ ਮਹਾਨ ਸ਼ਹੀਦ ਦੇ ਪਿਤਾ ਸਰਦਾਰ ਕਿਸ਼ਨ ਸਿੰਘ ਦੀ ਯਾਦਗਾਰ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਨੇ ਮਹਾਨ ਸ਼ਹੀਦ ਦੀ ਤਸਵੀਰ ਦੀ ਰੰਗੋਲੀ ਬਣਾਉਣ ਵਾਲੀ ਮਜਾਰਾ ਢੀਂਗਰੀਆਂ ਦੀ 11ਵੀਂ ਜਮਾਤ ਦੀ ਵਿਦਿਆਰਥਣ ਦੀਕਸ਼ਾ ਰਾਜੂ ਨੂੰ ਸਾਬਸ਼ੀ ਵੀ ਦਿੱਤੀ।

ਇਸ ਮੌਕੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਹੋਰ ਮੌਜੂਦ ਸਨ।

Saturday, 27 September 2025

ਐਤਵਾਰ ਨੂੰ ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹੇ ਰਹਿਣਗੇ ਪ੍ਰਾਪਰਟੀ ਟੈਕਸ ਕਾਊਂਟਰ

30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ 'ਤੇ ਮਿਲੇਗੀ 10 ਫੀਸਦੀ ਛੋਟ

ਹੁਸ਼ਿਆਰਪੁਰ, 27 ਸਤੰਬਰ (ਪ੍ਰਸ਼ੋਤਮ ਲਾਲ ਦੜੋਚ)  ਕਮਿਸ਼ਨਰ, ਨਗਰ ਨਿਗਮ ਜਿਓਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ,ਪੰਜਾਬ ਵੱਲੋਂ ਮੌਜੂਦਾ ਸਾਲ ਦਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ 'ਤੇ 10 ਫੀਸਦੀ ਛੋਟ ਦਿੱਤੀ ਜਾ ਰਹੀ ਹੈ, ਜਿਸ ਦੀ ਆਖਰੀ ਮਿਤੀ 30 ਸਤੰਬਰ ਤੱਕ ਹੈ, ਜਿਸ ਸਬੰਧੀ ਨਗਰ ਨਿਗਮ ਵੱਲੋਂ ਦਫ਼ਤਰੀ ਕੰਮਕਾਜ਼ ਵਾਲੇ ਦਿਨਾਂ ਵਿਚ ਪ੍ਰਾਪਰਟੀ ਟੈਕਸ ਕਾਊਂਟਰ ਸਵੇਰੇ 9 ਵਜੇ ਤੋ 11 ਵਜੇ ਤੱਕ ਅਤੇ ਸਾਮ 3 ਵਜੇ ਤੋਂ 5 ਵਜੇ ਤੱਕ ਖੁੱਲ੍ਹੇ ਰਹਿੰਣਗੇ ਅਤੇ ਮਿਤੀ 28 ਸਤੰਬਰ ਦਿਨ ਐਤਵਾਰ ਨੂੰ ਪਬਲਿਕ ਸਹੂਲਤ ਨੂੰ ਮੁੱਖ ਰੱਖਦੇ ਹੋਏ ਕਾਊਂਟਰ ਸਵੇਰੇ 10 ਵਜੇ ਤੋ ਬਾਅਦ ਦੁਪਹਿਰ 3 ਵਜੇ ਤੱਕ ਖੁੱਲ੍ਹੇ ਰਹਿੰਣਗੇ। ਇਸ ਲਈ ਮੌਜੂਦਾ ਸਾਲ ਦੇ ਪ੍ਰਾਪਰਟੀ ਟੈਕਸ ਵਿੱਚ 10 ਫੀਸਦੀ ਛੋਟ ਲੈਣ ਲਈ ਸ਼ਹਿਰ ਵਾਸੀ ਆਪਣੇ ਘਰਾਂ, ਦੁਕਾਨਾਂ ਅਤੇ ਉਦਯੋਗਿਕ ਅਦਾਰਿਆਂ ਦਾ ਬਣਦਾ ਪ੍ਰਾਪਰਟੀ ਟੈਕਸ ਮਿਤੀ 30 ਸਤੰਬਰ 2025 ਤੱਕ ਜਮ੍ਹਾ ਕਰਵਾਉਣਾ ਯਕੀਨੀ ਬਣਾਉਣ ਅਤੇ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਪ੍ਰਾਪਤ ਕਰਨ।

ਪ੍ਰੈਸ ਕੌਂਸਲ ਆਫ਼ ਇੰਡੀਆ ਜਾਂ ਭਾਰਤੀਯ ਪ੍ਰੈਸ ਪਰਿਸ਼ਦ ਦੇ ਨਾਮ ਜਾਂ ਲੋਗੋ ਦੀ ਦੁਰਵਰਤੋਂ ਕਰਨੀ ਗ਼ੈਰ-ਕਾਨੂੰਨੀ: ਡਿਪਟੀ ਕਮਿਸ਼ਨਰ


 ਭਾਰਤੀਯ ਪ੍ਰੈਸ ਪਰਿਸ਼ਦ ਦੇ ਨਾਮ ਨਾਲ ਮਿਲਦੇ-ਜੁਲਦੇ ਨਾਵਾਂ ਵਾਲੇ ਆਪਣੀ ਸੰਸਥਾ ਦੇ ਨਾਮ ਵਿੱਚ ਤੁਰੰਤ ਸੋਧ ਕਰਨ

ਪਟਿਆਲਾ, 26 ਸਤੰਬਰ (ਬਿਊਰੋ) ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਜਨਤਕ ਸੂਚਨਾ ਜਾਰੀ ਕਰਕੇ ਲੋਕਾਂ ਨੂੰ ਸੂਚਿਤ ਕੀਤਾ ਹੈ ਕਿ ਜੇਕਰ ਕਿਸੇ ਸਰਕਾਰੀ ਜਾਂ ਗ਼ੈਰ-ਸਰਕਾਰੀ ਅਦਾਰੇ ਜਾਂ ਪ੍ਰੈਸ ਨਾਲ ਸਬੰਧਤ ਸੰਸਥਾ ਨੇ ਆਪਣੇ ਅਦਾਰੇ ਜਾਂ ਸੰਸਥਾ ਦਾ ਨਾਮ " ਭਾਰਤੀਯ ਪ੍ਰੈਸ ਪਰਿਸ਼ਦ ਜਾਂ ਪ੍ਰੈਸ ਕੌਂਸਲ ਆਫ਼ ਇੰਡੀਆ " ਰੱਖਿਆ ਹੋਇਆ ਹੈ, ਤਾਂ ਉਹ ਤੁਰੰਤ ਆਪਣੀ ਸੰਸਥਾ ਦੇ ਨਾਂ ਵਿੱਚ ਸੋਧ ਕਰਵਾਏ ਜਾਂ ਇਹ ਨਾਮ ਬਦਲ ਲਵੇ। ਜੇਕਰ ਇਸ ਤੋ ਬਾਅਦ ਵੀ ਨਾਮ ਦੀ ਦੁਰਵਰਤੋਂ ਸਾਹਮਣੇ ਆਈ, ਤਾਂ ਸਬੰਧਤ ਅਦਾਰੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਹਨਾਂ ਨੇ ਆਮ ਲੋਕਾਂ ਦੀ ਸੂਚਨਾ ਲਈ ਭਾਰਤੀਯ ਪ੍ਰੈਸ ਪਰਿਸ਼ਦ ਦੇ ਸਕੱਤਰ ਸ਼ੁਭਾ ਗੁਪਤਾ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਭੇਜੇ ਪੱਤਰ ਅਤੇ ਭਾਰਤੀ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਦੇ ਸਕੱਤਰ ਸੰਜੇ ਜੱਜੂ ਵੱਲੋਂ ਭੇਜੇ ਪੱਤਰ ਦੇ ਹਵਾਲੇ ਨਾਲ ਸਪੱਸ਼ਟ ਕੀਤਾ ਹੈ ਕਿ "ਪ੍ਰੈਸ ਕੌਂਸਲ" ਜਾਂ ਇਸਦਾ ਹਿੰਦੀ ਅਨੁਵਾਦ "ਪ੍ਰੈਸ ਪਰਿਸ਼ਦ" ਨਾਂ ਹੇਠ ਕੋਈ ਵੀ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾ ਰਜਿਸਟਰ ਨਹੀਂ ਕੀਤੀ ਜਾ ਸਕਦੀ।

ਉਹਨਾਂ ਦੱਸਿਆ ਕਿ ਸ੍ਰੀ ਸੰਜੇ ਜੱਜੂ ਦੇ ਪੱਤਰ ਮੁਤਾਬਕ ਦੱਸਿਆ ਗਿਆ ਹੈ ਕਿ ਪ੍ਰੈਸ ਕਾਊਂਸਲ ਆਫ ਇੰਡੀਆ, ਜੋ ਕਿ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੀ ਇੱਕ ਸਵਤੰਤਰ ਸੰਸਥਾ ਹੈ, ਨੂੰ ਪ੍ਰੈਸ ਕਾਊਂਸਲ ਐਕਟ, 1978 ਅਨੁਸਾਰ ਬਣਾਇਆ ਗਿਆ ਸੀ। ਇਸ ਸੰਸਥਾ ਦਾ ਉਦੇਸ਼ ਪ੍ਰੈਸ ਦੀ ਆਜ਼ਾਦੀ ਦੀ ਰੱਖਿਆ ਕਰਨਾ ਅਤੇ ਅਖਬਾਰਾਂ ਸਮੇਤ ਨਿਊਜ਼ ਏਜੰਸੀਆਂ ਵਿੱਚ ਨੈਤਿਕ ਮਾਪਦੰਡਾਂ ਅਤੇ ਉਚ ਗੁਣਵੱਤਾ ਵਿੱਚ ਸੁਧਾਰ ਲਿਆਉਣਾ ਹੈ।

ਇਸ ਸੰਸਥਾ ਦਾ ਦਫ਼ਤਰ ਸਕੱਤਰੇਤ, ਸੂਚਨਾ ਭਵਨ, ਸੀ.ਜੀ.ਓ. ਕੰਪਲੈਕਸ, ਲੋਧੀ ਰੋਡ, ਨਵੀਂ ਦਿੱਲੀ ਵਿਖੇ ਸਥਿਤ ਹੈ। ਇਸ ਦੀ ਕਿਸੇ ਹੋਰ ਰਾਜ ਵਿੱਚ ਕੋਈ ਸ਼ਾਖਾ ਨਹੀਂ ਹੈ ਅਤੇ ਕਿਸੇ ਹੋਰ ਅਦਾਰੇ ਨੂੰ ਇਸਦੇ ਨਾਮ ਜਾਂ ਲੋਗੋ ਦੀ ਵਰਤੋਂ ਕਰਨ ਦੀ ਆਗਿਆ ਵੀ ਨਹੀਂ ਹੈ। ਇਸ ਕਾਰਨ, " ਭਾਰਤੀਯ ਪ੍ਰੈਸ ਪਰਿਸ਼ਦ ਜਾਂ ਪ੍ਰੈਸ ਕੌਂਸਲ ਆਫ਼ ਇੰਡੀਆ " ਦੇ ਨਾਂ ਦੀ ਵਰਤੋਂ ਕਿਸੇ ਹੋਰ ਅਦਾਰੇ ਵੱਲੋਂ ਕਰਨਾ ਗੈਰਕਾਨੂੰਨੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਪ੍ਰੈਸ ਕੌਂਸਲ ਜਾਂ ਪਰਿਸ਼ਦ ਦੇ ਲੋਗੋ ਅਤੇ ਇਸਦੇ ਨਾਮ ਦੀ ਕਿਸੇ ਵੀ ਹੋਰ ਅਦਾਰੇ ਵੱਲੋਂ ਕੀਤੀ ਜਾਣ ਵਾਲੀ ਵਰਤੋਂ, ਐਂਬਲਮ ਐਂਡ ਨੇਮਜ਼ (ਪ੍ਰੀਵੈਂਸ਼ਨ ਆਫ ਇੰਪ੍ਰੌਪਰ ਯੂਜ਼) ਐਕਟ, 1950 ਦੇ ਸੈਕਸ਼ਨ 3 ਨੂੰ ਪੜ੍ਹਦੇ ਹੋਏ ਐਂਟਰੀ 7(i) ਦੀ ਉਲੰਘਣਾ ਮੰਨੀ ਜਾਵੇਗੀ।

ਪੰਚਮੀ ਤੇ ਸ਼ਨੀਵਾਰ ਨੂੰ ਪੰਜਵੇਂ ਨਰਾਤੇ ਮੌਕੇ ਸ੍ਰੀ ਕਾਲੀ ਦੇਵੀ ਮੰਦਿਰ 'ਚ ਦਰਸ਼ਨ ਕਰਨ ਲਈ ਸਵੇਰ ਤੋਂ ਰਾਤ ਤੱਕ ਸ਼ਰਧਾਲੂਆਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ -ਐਡਵਾਇਜਰੀ ਮੈਨੇਜਿੰਗ ਕਮੇਟੀ ਦੇ ਤਿੰਨੇ ਮੈਂਬਰਾਂ ਨੇ ਮੰਦਿਰ ਵਿਖੇ ਸ਼ਰਧਾਲੂਆਂ ਦੀ ਸਹੂਲਤ ਲਈ ਸੇਵਾ ਦੀ ਖ਼ੁਦ ਸੰਭਾਲੀ ਕਮਾਨ







-ਐਡਵਾਇਜਰੀ ਮੈਨੇਜਿੰਗ ਕਮੇਟੀ ਦੇ ਤਿੰਨੇ ਮੈਂਬਰਾਂ ਨੇ ਮੰਦਿਰ ਵਿਖੇ ਸ਼ਰਧਾਲੂਆਂ ਦੀ ਸਹੂਲਤ ਲਈ ਸੇਵਾ ਦੀ ਖ਼ੁਦ ਸੰਭਾਲੀ ਕਮਾਨ

ਪਟਿਆਲਾ, 27 ਸਤੰਬਰ (ਬਿਊਰੋ)  ਪਟਿਆਲਾ ਦੇ ਇਤਿਹਾਸਕ ਤੇ ਪੁਰਾਤਨ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਚੱਲ ਰਹੇ ਅੱਸੂ ਦੇ ਸ਼ਾਰਦੀਆ ਨਵਰਾਤਰਿਆਂ ਦੌਰਾਨ ਅੱਜ ਪੰਚਮੀਂ ਤੇ ਸ਼ਨੀਵਾਰ ਵਾਲੇ ਦਿਨ ਪੰਜਵੇਂ ਨਰਾਤੇ ਮੌਕੇ ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਦਰਸ਼ਨ ਸਵੇਰ ਤੋਂ ਦੇਰ ਰਾਤ ਤੱਕ ਲੰਮੀਆਂ ਕਤਾਰਾਂ ਲਗਾ ਕੇ ਕੀਤੇ।ਇਸ ਦੌਰਾਨ ਸ਼ਰਧਾਲੂਆਂ ਦੀ ਵੱਡੀ ਆਮਦ ਨੂੰ ਦੇਖਦਿਆਂ ਮੰਦਿਰ ਦੀ ਐਡਵਾਇਜਰੀ ਮੈਨੇਜਿੰਗ ਕਮੇਟੀ ਦੇ ਮੈ੍ਂਬਰਾਂ ਸੀ.ਏ ਅਜੇ ਅਲੀਪੁਰੀਆ, ਡਾ. ਰਾਜਨ ਗੁਪਤਾ ਤੇ ਸੰਜੇ ਸਿੰਗਲਾ ਵੱਲੋਂ ਸੇਵਾ ਦੀ ਖ਼ੁਦ e

ਪਾਵਨ ਮੰਦਿਰ ਵਿਖੇ ਨਤਸਤਕ ਹੋਣ ਲਈ ਪੁੱਜ ਰਹੇ ਸ਼ਰਧਾਲੂਆਂ ਦੀਆਂ ਕਤਾਰਾਂ ਸ਼ੇਰਾਂ ਵਾਲਾ ਗੇਟ ਤੋਂ ਪਿੱਛੇ ਬਾਜ਼ਾਰ ਤੱਕ ਲੱਗੀਆਂ ਹੋਈਆਂ ਸਨ, ਇਨ੍ਹਾਂ ਸਾਰੇ ਸ਼ਰਧਾਲੂਆਂ ਦੀ ਲਾਈਨਾਂ ਵਿੱਚ ਗਰਮੀ ਨੂੰ ਦੇਖਦਿਆਂ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਸੇਵਾਦਾਰ ਵਲੰਟੀਅਰਾਂ ਵੱਲੋਂ ਸੇਵਾ ਭਾਵਨਾਂ ਨਾਲ ਪਾਣੀ ਪਿਲਾਇਆ ਜਾ ਰਿਹਾ ਹੈ।ਲਾਈਨਾਂ ਵਿੱਚ ਲੱਗੇ ਸ਼ਰਧਾਲੂਆਂ ਨੂੰ ਵਾਰੀ ਆਉਣ ਉਤੇ ਅੱਗੇ ਤੋਰਨ ਲਈ ਸੇਵਾਦਾਰ ਪੂਰੇ ਨਿਮਰ ਭਾਵ ਨਾਲ ਸੇਵਾ ਕਰ ਰਹੇ ਹਨ।

ਸਲਾਹਕਾਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੀ.ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜਨ ਗੁਪਤਾ ਨੇ ਦੱਸਿਆ ਕਿ ਮੰਦਿਰ 'ਚ ਸ਼ਰਧਾਲੂ ਮਾਤਾ ਰਾਣੀ ਦੇ ਦਰਸ਼ਨ ਕਰਨ ਲਈ ਲਾਇਨਾਂ ਵਿੱਚ ਲੱਗਕੇ ਭਵਨ ਤੱਕ ਪੁੱਜ ਰਹੇ ਹਨ, ਅਤੇ ਸੰਗਤ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਕਿਉਂਕਿ ਲੰਮਾ ਸਮਾਂ ਉਡੀਕ ਕਰਨੀ ਪੈਂਦੀ ਹੈ, ਇਸ ਲਈ ਪਾਣੀ ਤੇ ਲੰਗਰ ਦੀ ਪੂਰੀ ਵਿਵਸਥਾ ਮੰਦਿਰ ਵਿਖੇ ਕੀਤੀ ਗਈ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਨਵਰਾਤਰਿਆਂ ਦੀ ਵਧਾਈ ਦਿੰਦਿਆਂ ਕਿਹਾ ਕਿ ਮੰਦਿਰ ਪ੍ਰਬੰਧਾਂ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ, ਤਾਂ ਕਿ ਸ਼ਰਧਾਲੂ ਪੂਰੀ ਸ਼ਰਧਾ ਭਾਵਨਾਂ ਦੇ ਨਾਲ ਸ੍ਰੀ ਕਾਲੀ ਦੇਵੀ ਦੇ ਦਰਸ਼ਨ ਕਰਕੇ ਆਪਣੀਆਂ ਮੰਨਤਾਂ ਮੰਗ ਸਕਣ ਤੇ ਸੁੱਖਾਂ ਤਾਰ ਸਕਣ। ਇਸ ਮੌਕੇ ਮੰਦਿਰ ਦੇ ਸੁਪਰਵਾਈਜ਼ਰ ਨਵਨੀਤ ਟੰਡਨ ਵੀ ਮੌਜੂਦ ਸਨ।

ਫੋਟੋ ਕੈਪਸ਼ਨ- ਸ਼ਾਰਦੀਆ ਨਰਾਤਿਆਂ ਮੌਕੇ ਸ੍ਰੀ ਕਾਲੀ ਦੇਵੀ ਮੰਦਿਰ ਪਟਿਆਲਾ ਵਿਖੇ ਐਡਵਾਈਜਰੀ ਕਮੇਟੀ ਦੇ ਮੈਂਬਰ ਸੀ.ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜਨ ਗੁਪਤਾ ਸ਼ਰਧਾਲੂਆਂ ਦੀ ਸੇਵਾ ਸੰਭਾਲਦੇ ਹੋਏ।





ਜ਼ਿਲ੍ਹਾ ਪ੍ਰਸ਼ਾਸਨ ਨੇ ਵੱਲੋਂ ਪਿੰਡ ਭੱਗੂਪੁਰ ਵਿਖੇ ਨਸ਼ਾ ਤਸਕਰ ਮਲੂਕ ਸਿੰਘ ਦਾ ਘਰ ਢਾਹਿਆ

ਮਲੂਕ ਸਿੰਘ ਅਤੇ ਉਸਦੇ ਪੁੱਤਰਾਂ ਖਿਲਾਫ 24 ਐਨਡੀਪੀਐਸ ਦੇ ਕੇਸ ਦਰਜ

- ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਬੀਡੀਪੀਓ ਤੇ ਜ਼ਿਲ੍ਹਾ ਪੁਲਿਸ ਅੰਮ੍ਰਿਤਸਰ ਦਿਹਾਤੀ ਦੀ ਸਾਂਝੀ ਕਾਰਵਾਈ

ਅੰਮ੍ਰਿਤਸਰ, 26 ਸਤੰਬਰ - ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਅੱਜ ਵੱਡੀ ਕਾਰਵਾਈ ਕਰਦਿਆਂ ਹਲਕਾ ਰਾਜਾ ਸਾਂਸੀ ਦੇ ਪਿੰਡ ਭੱਗੂਪੁਰ ਵਿਖੇ ਨਸ਼ਾ ਤਸਕਰ ਮਲੂਕ ਸਿੰਘ ਪੁੱਤਰ ਜੋਗਿੰਦਰ ਸਿੰਘ ਦਾ ਘਰ ਢਾਹ ਦਿੱਤਾ ਗਿਆ। ਜ਼ਿਲਾ ਪੁਲਿਸ ਮੁਖੀ ਮਨਿੰਦਰ ਸਿੰਘ ਵੱਲੋਂ ਪੁਲਿਸ ਟੀਮ ਦੀ ਅਗਵਾਈ ਐਸਪੀ ਸ੍ਰੀ ਅਦਿੱਤਿਆ ਵਾਇਰਰ ਨੇ ਕੀਤੀ। ਉਨ੍ਹਾਂ ਦੱਸਿਆ ਕਿ ਮਲੂਕ ਸਿੰਘ ਅਤੇ ਉਸਦੇ ਪੁੱਤਰ ਸਤਬੀਰ ਸਿੰਘ ਉਰਫ਼ ਸੋਨੂ ਤੇ ਰਣਜੀਤ ਸਿੰਘ ਪਿਛਲੇ ਲੰਮੇ ਸਮੇਂ ਤੋਂ ਨਸ਼ਿਆਂ ਦਾ ਕਾਰੋਬਾਰ ਕਰ ਰਹੇ ਹਨ। ਇੰਨਾਂ ਖਿਲਾਫ਼ ਹੁਣ ਤੱਕ 24 ਕੇਸ ਐਨਡੀਪੀਐਸ ਐਕਟ ਤਹਿਤ ਦਰਜ ਹਨ। ਐਸ ਪੀ ਨੇ ਕਿਹਾ ਕਿ ਇਹ ਪਰਿਵਾਰ ਪਿੰਡ ਦੀ ਛੱਪੜ ਦੀ ਜ਼ਮੀਨ 'ਤੇ ਗੈਰ-ਕਾਨੂੰਨੀ ਤੌਰ 'ਤੇ ਮਕਾਨ ਬਣਾਕੇ ਰਹਿ ਰਿਹਾ ਸੀ। ਪਿੰਡ ਵਾਸੀਆਂ ਨੇ ਬੀਡੀਪੀਓ ਦਫ਼ਤਰ ਨੂੰ ਲਿਖਤੀ ਸ਼ਿਕਾਇਤ ਕੀਤੀ, ਜਿਸ ਉਪਰੰਤ ਬੀਡੀਪੀਓ ਨੇ ਰਿਪੋਰਟ ਤਿਆਰ ਕਰਕੇ ਪੁਲਿਸ ਪ੍ਰਸ਼ਾਸਨ ਨੂੰ ਭੇਜੀ ਅਤੇ ਇਹ ਉਸਾਰੀ ਢਾਹਉਣ ਦੀ ਮੰਗ ਕੀਤੀ। ਅੱਜ ਬੀਡੀਪੀਓ ਦਫਤਰ ਨੇ ਪੁਲਿਸ ਟੀਮ ਨਾਲ ਉਸਾਰੀ ਨੂੰ ਢਾਹ ਕੇ ਜ਼ਮੀਨ ਦਾ ਕਬਜ਼ਾ ਪੰਚਾਇਤ ਦੇ ਹਵਾਲੇ ਕਰ ਦਿੱਤਾ।

ਐਸਪੀ ਅਦਿੱਤਿਆ ਵਾਇਰਰ ਨੇ ਕਿਹਾ ਕਿ ਮਲੂਕ ਸਿੰਘ ਅਤੇ ਉਸਦੇ ਪੁੱਤਰ ਇਸ ਸਮੇਂ ਫਰਾਰ ਹਨ, ਪਰ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੀ ਜਾਰੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ 7-8 ਸਾਲਾਂ ਤੋਂ ਇਹ ਪਰਿਵਾਰ ਨਸ਼ਿਆਂ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਸੀ ਅਤੇ ਲੋਕਾਂ ਨੂੰ ਨਸ਼ੇ ਦੀ ਲਤ ਲਗਾ ਕੇ ਗੈਰ ਕਾਨੂੰਨੀ ਕਮਾਈ ਕਰ ਰਿਹਾ ਸੀ। ਸ੍ਰੀ ਵਾਰੀਅਰ ਨੇ ਕਿਹਾ ਕਿ ਨਸ਼ੇ ਦੀ ਕਾਲੀ ਕਮਾਈ ਨਾਲ ਬਣੇ ਮਕਾਨ ਅਤੇ ਜਾਇਦਾਦ ਕਿਸੇ ਵੀ ਹਾਲਤ ਵਿੱਚ ਨਹੀਂ ਰਹਿਣ ਦਿੱਤੇ ਜਾਣਗੇ। ਪਿੰਡ ਵਾਸੀਆਂ ਨੇ ਪੁਲਿਸ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਕਾਰਵਾਈ ਹੋਰ ਗੈਰ-ਕਾਨੂੰਨੀ ਤੱਤਾਂ ਲਈ ਵੀ ਚੇਤਾਵਨੀ ਹੈ। ਐਸਪੀ ਨੇ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਕਿ ਨਸ਼ਿਆਂ ਤੋਂ ਦੂਰ ਰਹਿਣ ਅਤੇ ਸੱਚੀ ਕਮਾਈ ਕਰਕੇ ਆਪਣੀ ਜ਼ਿੰਦਗੀ ਬਤੀਤ ਕਰਨ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਚਾਹੀਦਾ ਹੈ ਕਿ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ।ਇਸ ਕਾਰਵਾਈ ਕਾਰਨ ਪਿੰਡ ਵਿੱਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ ਅਤੇ ਲੋਕ ਵੱਡੀ ਗਿਣਤੀ ਵਿੱਚ ਮੌਜੂਦ ਰਹੇ। ਸ੍ਰੀ ਵਾਰੀਅਰ  ਨੇ ਸਾਫ਼ ਕੀਤਾ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਜਾਰੀ ਰਹੇਗੀ।

ਕਾਲਜ ਦੇ ਕਮਰਸ ਵਿਭਾਗ ਵੱਲੋਂ ਪ੍ਰਤਿਭਾ ਖੋਜ ਪ੍ਰਤੀਯੋਗਤਾ ਕਰਵਾਈ ਗਈ





ਮਾਹਿਲਪੁਰ 25 ਸਤੰਬਰ (ਪ੍ਰਸ਼ੋਤਮ ਲਾਲ ਦੜੋਚ) ਇੱਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਪੋਸਟ ਗਰੈਜੂਏਟ ਕਾਮਰਸ ਵਿਭਾਗ ਵੱਲੋਂ ਵਿਦਿਆਰਥੀਆਂ ਦੀਆਂ ਸਿਰਜਨਾਤਮਕ ਰੁਚੀਆਂ ਨੂੰ ਪ੍ਰਫੁੱਲਤ ਕਰਨ ਲਈ "ਪ੍ਰਤਿਭਾ ਖੋਜ" (ਟੇਲੈਂਟ ਹੰਟ) ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ । ਇਸ ਪ੍ਰਤੀਯੋਗਤਾ ਵਿੱਚ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਨੇ ਕਾਮਰਸ ਅਤੇ ਬੈਂਕਿੰਗ ਵਿਸ਼ੇ ਨਾਲ ਸੰਬੰਧਿਤ ਵੱਖ-ਵੱਖ ਸਿਰਜਨਾਤਮਕ ਮੁਕਾਬਲਿਆਂ ਵਿੱਚ ਹਿੱਸਾ ਲਿਆ । ਇਸ ਮੌਕੇ ਸਿੱਖ ਐਜੂਕੇਸ਼ਨਲ ਕੌਂਸਲ ਦੇ ਜਨਰਲ ਸਕੱਤਰ ਪ੍ਰੋਫੈਸਰ ਅਪਿੰਦਰ ਸਿੰਘ, ਖਜ਼ਾਨਚੀ ਵੀਰ ਇੰਦਰ ਸ਼ਰਮਾ, ਖੇਤੀਬਾੜੀ ਮਾਹਿਰ ਡਾ ਸੁਖਦੇਵ ਸਿੰਘ ਢਿਲੋਂ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ। ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਨੇ ਹਾਜ਼ਰ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਕੱਲ ਦੇ ਦੌਰ ਵਿੱਚ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ ਨਾਲ ਰੁਜ਼ਗਾਰ ਕੇਂਦਰਤ ਹੋਣ ਲਈ ਨਿੱਕੇ ਨਿੱਕੇ ਵਪਾਰਕ ਕਾਰੋਬਾਰਾਂ ਤੋਂ ਸ਼ੁਰੂਆਤ ਕਰਨ ਦੀ ਲੋੜ ਹੈ । ਕਾਮਰਸ ਵਿਭਾਗ ਦੇ ਮੁਖੀ ਪ੍ਰੋ ਬਿਮਲਾ ਜਸਵਾਲ ਨੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਬਿਜ਼ਨਸ ਕੁਇਜ਼ ਪ੍ਰਤੀਯੋਗਤਾ, ਲੰਗੋਲੀ, ਪੋਸਟਰ ਬਣਾਉਣ, ਮਾਡਲ ਸਿਰਜਣ, ਪੀਪੀਟੀ ਪੇਸ਼ਕਾਰੀ ਅਤੇ ਐਡਮੈਡ ਸ਼ੋਅ ਵਿੱਚ ਹਿੱਸਾ ਲਿਆ । ਬਿਜਨਸ ਕੁਇਜ਼ ਵਿੱਚ ਟੀਮ ਬ੍ਰਿਲਿਐਂਟ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਲੰਗੌਲੀ ਵਿੱਚ ਸਿਮਰਨ ਕੌਰ, ਪੋਸਟਰ ਮੇਕਿੰਗ ਵਿੱਚ ਨੈਨਸੀ ਅਤੇ ਪੀਪੀਟੀ ਪੇਸ਼ਕਾਰੀ ਵਿੱਚ ਪ੍ਰਿਅੰਸ਼ੂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਮਾਡਲ ਮੇਕਿੰਗ ਮੁਕਾਬਲੇ ਵਿੱਚ ਵਿਦਿਆਰਥੀ ਮੰਨਤ, ਡਿੰਪਲ, ਰਚਨਾ ਨੇ ਪਹਿਲਾ ਸਥਾਨ ਹਾਸਿਲ ਕੀਤਾ। ਐਡਮੈਡ ਸ਼ੋਅ ਵਿੱਚ ਅਸਮਾ ਪਰਵੀਨ ਅਤੇ ਪ੍ਰਿਯੰਸ਼ੂ ਨੇ ਵਿਅਕਤੀਗਤ ਤੌਰ 'ਤੇ ਪਹਿਲੇ ਸਥਾਨ ਪ੍ਰਾਪਤ ਕੀਤੇ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਆਪਕਾਂ ਡਾ ਜੇ.ਬੀ. ਸੇਖੋਂ, ਪ੍ਰੋ ਅਨਿਲ ਕਲਸੀ, ਪ੍ਰੋ ਗੁਰਪ੍ਰੀਤ ਕੌਰ, ਡਾ ਆਰਤੀ ਸ਼ਰਮਾ, ਪ੍ਰੋ ਰਾਜਵਿੰਦਰ ਕੌਰ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਜਜਮੈਂਟ ਦੇਣ ਦੀ ਭੂਮਿਕਾ ਨਿਭਾਈ । ਕੌਂਸਲ ਦੇ ਜਨਰਲ ਸਕੱਤਰ ਪ੍ਰੋਫੈਸਰ ਅਪਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਅਤੇ ਰੁਜ਼ਗਾਰ ਕੇਂਦਰਤ ਹੋਣ ਦੇ ਨਾਲ ਨਾਲ ਚੰਗੀਆਂ ਨੈਤਿਕ ਕਦਰਾਂ ਕੀਮਤਾਂ ਦੇ ਧਾਰਨੀ ਹੋਣ ਦੀ ਸਿੱਖਿਆ ਦਿੱਤੀ। ਇਸ ਸਮਾਰੋਹ ਦੇ ਸਫਲਤਾ ਪੂਰਵਕ ਆਯੋਜਨ ਵਿੱਚ ਕਾਮਰਸ ਵਿਭਾਗ ਦੇ ਸਮੂਹ ਅਧਿਆਪਕ ਪ੍ਰੋ ਅਮਰਜੀਤ ਲਾਲ, ਡਾ ਰਾਕੇਸ਼ ਕੁਮਾਰ, ਪ੍ਰੋ ਜਗਦੀਪ ਕੁਮਾਰੀ, ਪ੍ਰੋ ਸੰਦੀਪ ਕੌਰ, ਪ੍ਰੋ ਅਮਰਜੋਤੀ, ਪ੍ਰੋ ਹਰਪ੍ਰੀਤ ਕੌਰ, ਪ੍ਰੋ ਗੁਰਪ੍ਰੀਤ ਕੌਰ, ਪ੍ਰੋ ਅੰਜਲੀ, ਪ੍ਰੋ ਸਵਿਤਾ, ਪ੍ਰੋ ਹਰਪ੍ਰੀਤ ਕੌਰ ਅਤੇ ਵਿਦਿਆਰਥੀਆਂ ਨੇ ਆਪਣਾ ਯੋਗਦਾਨ ਪਾਇਆ।
ਕੈਪਸ਼ਨ- ਕਾਮਰਸ ਵਿਭਾਗ ਵਲੋਂ ਆਯੋਜਿਤ ਟੇਲੈਂਟ ਹੰਟ ਪ੍ਰਤੀਯੋਗਤਾ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਕੌਂਸਲ ਦੇ ਜਨਰਲ ਸਕੱਤਰ ਪ੍ਰੋ ਅਪਿੰਦਰ ਸਿੰਘ, ਖਜ਼ਾਨਚੀ ਵੀਰਇੰਦਰ ਸ਼ਰਮਾ, ਪ੍ਰਿੰਸੀਪਲ ਪਰਵਿੰਦਰ ਸਿੰਘ ਅਤੇ ਸਟਾਫ।





ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਲਈ ਦੋ ਦਿਨਾਂ ਵਿਦਿਆਰਥੀ ਸ਼ਖਸ਼ੀਅਤ ਉਸਾਰੀ ਕੈਂਪ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਲਈ ਦੋ ਦਿਨਾਂ ਵਿਦਿਆਰਥੀ ਸ਼ਖਸ਼ੀਅਤ ਉਸਾਰੀ ਕੈਂਪ
ਬੰਗਾ 27 ਸਤੰਬਰ () ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਲਈ ਸਿੱਖੀ ਦੇ ਪ੍ਰਚਾਰ-ਪਸਾਰ ਲਈ ਯਤਨਸ਼ੀਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਰੋਪੜ-ਨਵਾਂਸ਼ਹਿਰ ਜ਼ੋਨ ਵੱਲੋਂ ਨੌਵੇਂ ਪਾਤਸ਼ਾਹ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਦੋ ਦਿਨਾਂ ਵਿਦਿਆਰਥੀ ਸ਼ਖਸ਼ੀਅਤ ਉਸਾਰੀ  ਕੈਂਪ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ  ਲਗਾਇਆ ।  ਇਸ ਕੈਂਪ ਵਿਚ 160 ਤੋਂ ਵਧੇਰੇ ਨਰਸਿੰਗ ਵਿਦਿਆਰਥੀਆਂ ਨੇ ਹਿੱਸਾ ਲਿਆ ।
    ਵਿਦਿਆਰਥੀ ਸ਼ਖਸੀਅਤ ਉਸਾਰੀ ਕੈਂਪ ਦੀ ਆਰੰਭਤਾ ਦੀ ਆਰੰਭਤਾ ਮੂਲ ਮੰਤਰ, ਵਾਹਿਗੁਰੂ ਜਾਪ ਅਤੇ ਗੁਰਬਾਣੀ ਕੀਰਤਨ ਨਾਲ ਹੋਈ । ਇਸ ਮੌਕੇ  ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਨੇ ਨਾਲ-ਨਾਲ ਆਪਣੀ  ਸ਼ਖਸੀਅਤ ਨੂੰ ਉਸਾਰੂ ਬਣਾਉਣਾ ਵੀ ਬਹੁਤ ਜ਼ਰੂਰੀ ਹੈ । ਉਹਨਾਂ ਕਿਹਾ ਕਿ ਇਹ ਕੈਂਪ ਗੁਰਮਤਿ ਦੀ ਸੋਝੀ ਹਾਸਲ ਕਰਨ ਅਤੇ ਵਿਦਿਆਰਥੀਆਂ ਦੀ ਸ਼ਖਸ਼ੀਅਤ ਉਸਾਰੀ ਵਿਚ ਅਹਿਮ ਯੋਗਦਾਨ ਪਾਵੇਗਾ । ਡਾ. ਢਾਹਾਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਢਾਹਾਂ ਕਲੇਰਾਂ ਵਿਖੇ ਵਿਦਿਆਰਥੀ ਸ਼ਖਸੀਅਤ ਉਸਾਰੀ ਕੈਂਪ ਲਗਾਉਣ ਦੇ ਕਾਰਜ ਦੀ ਪ੍ਰਸੰਸਾ ਕਰਦੇ ਹੋਏ, ਇਹਨਾਂ ਕੈਂਪਾਂ ਨੂੰ ਵੱਧ ਤੋਂ ਵੱਧ ਲਗਾਉਣ ਲਈ ਪ੍ਰੇਰਿਤ ਕੀਤਾ ।
       ਕੈਂਪ ਦੇ ਪਹਿਲੇ ਦਿਨ ਸ. ਹਰਜੀਤ ਸਿੰਘ ਸਟੇਟ ਪ੍ਰਧਾਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਵਿਸ਼ੇ ਉੱਤੇ ਅਤੇ ਡਾਕਟਰ ਮਿਹਰਪ੍ਰੀਤ ਸਿੰਘ ਫਗਵਾੜਾ ਦੁਆਰਾ ਪਰਸਨੈਲਿਟੀ ਮੈਥ ਵਿਸ਼ੇ ਉੱਤੇ ਬੇਸ਼ਕੀਮਤੀ ਵਿਚਾਰਾਂ ਦੀ ਸਾਂਝ ਪਾਈ ਗਈ ।  ਦੂਜੇ ਦਿਨ ਸ. ਬਿਕਰਮਜੀਤ ਸਿੰਘ ਪ੍ਰਧਾਨ ਰੂਪ ਨਗਰ-ਸ਼ਹੀਦ ਭਗਤ ਸਿੰਘ ਨਗਰ ਜੋਨ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਵਿਦਿਆਰਥੀਆਂ ਨੂੰ ਸਦਾ ਵਿਗਾਸ ਵਿਸ਼ੇ 'ਤੇ ਅਤੇ ਸ. ਤੇਜਿੰਦਰ ਸਿੰਘ ਖਿਜਰਾਬਾਦੀ ਡਾਇਰੈਕਟਰ ਸਿੱਖ ਬੁੱਕ ਟਰੱਸਟ ਇੰਟਰਨੈਸ਼ਨਲ ਨੇ ਸਿੱਖ ਧਰਮ ਵਿੱਚ ਔਰਤ ਦਾ ਸਥਾਨ ਅਤੇ ਕਰਤੱਵ ਵਿਸ਼ੇ ਤੇ ਆਪਣੇ ਵਿਚਾਰ ਪੇਸ਼ ਕੀਤੇ । ਇਸ ਮੌਕੇ  ਸ. ਹਰਮੋਹਿੰਦਰ ਸਿੰਘ ਨੰਗਲ ਦੁਆਰਾ ਨੈਤਿਕ ਕਦਰਾਂ ਕੀਮਤਾਂ ਵਿਸ਼ੇ ਤੇ ਸੰਬੋਧਨ ਕਰਦੇ ਹੋਏ ਵਿਦਿਆਰਥੀ ਸ਼ਖਸ਼ੀਅਤ ਉਸਾਰੀ ਕੈਂਪਾਂ ਦੇ ਮਨੋਰਥ ਬਾਰੇ ਜਾਣਕਾਰੀ ਦਿੱਤੀ । ਵਿਦਿਆਰਥੀ ਸ਼ਖਸ਼ੀਅਤ ਉਸਾਰੀ ਕੈਂਪ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਵੀ ਵੱਖ ਵੱਖ ਵਿਸ਼ਿਆਂ 'ਤੇ ਵਿਚਾਰ ਪੇਸ਼ ਕੀਤੇ ਅਤੇ ਦੋ ਦਿਨਾਂ ਕੈਂਪ ਵਿਚ ਮਿਲੀ ਸਿੱਖਿਆ ਬਾਰੇ ਗੱਲਬਾਤ ਕਰਦੇ ਆਪਣੇ  ਸੁਝਾਅ ਵੀ ਦਿੱਤੇ । ਦੋਵੇਂ ਦਿਨ ਬੱਚਿਆਂ ਨਾਲ ਸਵਾਲ-ਜਵਾਬ ਸੈਸ਼ਨ ਕੀਤਾ ਗਿਆ ਅਤੇ ਜੀਵਨ ਨੂੰ ਸੇਧ ਅਤੇ ਮਨੋਰਥ ਦੇਣ ਵਾਲੀ ਫਿਲਮ ਵੀ ਵਿਖਾਈ ਗਈ । ਇਸ ਮੌਕੇ ਮੈਡਮ ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਨੇ ਸਮੂਹ ਕੈਂਪ ਪ੍ਰਬੰਧਕਾਂ ਅਤੇ ਟਰੱਸਟ ਪ੍ਰਬੰਧਕ ਕਮੇਟੀ ਦਾ ਵਿਦਿਆਰਥੀ ਸ਼ਖਸ਼ੀਅਤ ਉਸਾਰੀ ਕੈਂਪ ਲਗਾਉਣ ਲਈ ਹਾਰਦਿਕ ਧੰਨਵਾਦ ਕੀਤਾ ।  ਕੈਂਪ ਦੀ ਸਮਾਪਤੀ ਮੌਕੇ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਟਰੱਸਟ ਵੱਲੋਂ ਵਿਚ ਵੱਖ-ਵੱਖ ਸ਼ੈਸ਼ਨਾਂ ਵਿਚ ਉੱਤਮ ਪੇਸ਼ਕਾਰੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦ ਚਿੰਨ੍ਹ  ਦੇ ਕੇ ਸਨਮਾਨਿਤ ਵੀ ਕੀਤਾ ਗਿਆ ਅਤੇ ਸਟੇਜ ਤੇ ਉਹਨਾਂ ਦਾ ਸਹਿਯੋਗ  ਸ. ਤੇਜਿੰਦਰ ਸਿੰਘ ਖਿਜਰਾਬਾਦੀ ਨੇ ਦਿੱਤਾ । ਸ. ਹਰਮੋਹਿੰਦਰ ਸਿੰਘ ਨੰਗਲ ਨੇ ਦੋਵੇਂ ਦਿਨ ਬਾਖੂਬੀ ਸਟੇਜ ਦੀ ਸੰਚਾਲਨ ਕੀਤਾ ।  ਦੋ ਦਿਨਾਂ ਵਿਦਿਆਰਥੀ ਸ਼ਖਸ਼ੀਅਤ ਉਸਾਰੀ ਕੈਂਪ ਨੂੰ ਸਫਲ ਕਰਨ ਲਈ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ, .ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਭਾਈ ਮਨਜੀਤ ਸਿੰਘ, ਬੀਬੀ ਜਸਵੀਰ ਕੌਰ ਰੋਪੜ, ਬੀਬੀ ਸਤਿੰਦਰਪਾਲ ਕੌਰ ਨੰਗਲ, ਮੈਡਮ ਗੁਰਦੀਪ ਕੌਰ ਅਤੇ ਮੈਡਮ ਰੀਤੂ ਦਾ ਵਿਸ਼ੇਸ਼ ਯੋਗਦਾਨ ਰਿਹਾ ।
ਫੋਟੋ ਕੈਪਸ਼ਨ :-  ਢਾਹਾਂ ਕਲੇਰਾਂ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਦੋ ਰੋਜ਼ਾ ਵਿਦਿਆਰਥੀ ਸ਼ਖਸੀਅਤ ਉਸਾਰੀ ਕੈਂਪ ਦੀਆਂ ਝਲਕੀਆਂ

Wednesday, 24 September 2025

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚੜ੍ਹਦੀ ਕਲਾ ਨਾਲ ਕਰਵਾਇਆ ਗਿਆ 13ਵਾਂ ਗੁਰਮਤਿ ਸਮਾਗਮ


ਬੰਗਾ 24 ਸਤੰਬਰ () ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਤਾਬਦੀ ਸ਼ਹੀਦੀ ਪੁਰਬ (ਸਾਕਾ-ਏ-ਚਾਂਦਨੀ ਚੌਂਕ) ਨੂੰ ਸਮਰਪਿਤ ਨਵਾਂਸ਼ਹਿਰ ਵਿਖੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ (ਨਵਾਂਸ਼ਹਿਰ) ਵਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਰਾਤ ਦੇ 25 ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਤਹਿਸੀਲ ਪੱਧਰੀ ਮਹਾਨ ਗੁਰਮਤਿ ਸਮਾਗਮ ਪੂਰੀ ਸ਼ਰਧਾ ਭਾਵਨਾ ਨਾਲ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਇਆ ਗਿਆ । ਸਮਾਗਮ ਦੀ ਆਰੰਭਤਾ ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਨਾਲ ਹੋਈ । ਉਪਰੰਤ ਭਾਈ ਸ਼ੁੱਭਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵੱਲੋਂ ਅੰਮ੍ਰਿਤਮਈ ਬਾਣੀ ਦਾ ਰਸਭਿੰਨਾ ਕੀਰਤਨ ਸਰਵਣ ਕਰਵਾ ਕੇ ਸੰਗਤਾਂ ਨੂੰ ਗੁਰਬਾਣੀ ਦੇ ਨਾਲ ਜੋੜਿਆ ਗਿਆ ।  
               ਸਮਾਗਮ ਵਿਚ ਕਥਾਵਾਚਕ ਪ੍ਰੋ: ਸਰਬਜੀਤ ਸਿੰਘ ਰੇਣਕਾ ਲੁਧਿਆਣੇ ਵਾਲਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਗੁਰਬਾਣੀ ਦੇ ਵਡਮੁੱਲੇ ਸਿਧਾਂਤਾਂ ਤੋਂ ਜਾਣੂ ਕਰਵਾਇਆ । ਉਹਨਾਂ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਉਪਦੇਸ਼ ਅਨੁਸਾਰ ਨਾਮ ਜਪਣ, ਕਿਰਤ ਕਰਨ, ਵੰਡ ਛਕਣ ਦੇ ਸਿਧਾਂਤ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਅਤੇ ਗੁਰਇਤਹਾਸ ਬਾਰੇ ਚਾਨਣਾ ਪਾਇਆ । ਇਸ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਕੀਰਤਨੀ ਜਥਿਆਂ ਨੇ ਵੀ ਹਾਜ਼ਰੀ ਭਰੀ । 
             ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮੁੱਖ ਸੇਵਦਾਰ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਮਹਾਨ ਗੁਰਮਤਿ ਸਮਾਗਮ ਵਿਚ ਹਾਜ਼ਰੀਆਂ ਭਰਨ ਵਾਲੀਆਂ ਸਮੂਹ ਸੰਗਤਾਂ ਦਾ ਅਤੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਸਮੂਹ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ । ਉਹਨਾਂ ਨੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਗੁਰਮਤਿ ਦੇ ਪ੍ਰਚਾਰ ਅਤੇ ਪਸਾਰ ਲਈ ਹਰ ਸਾਲ ਗੁਰਮਤਿ ਸਮਾਗਮ ਕਰਵਾਉਣ ਦੇ ਕਾਰਜਾਂ ਦੀ ਭਾਰੀ ਸ਼ਲਾਘਾ ਕੀਤੀ । ਸ. ਢਾਹਾਂ ਨੇ ਟਰੱਸਟ ਦੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਨੂੰ ਯਾਦ ਕਰਦੇ ਹੋਏ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਅਤੇ ਨਰਸਿੰਗ ਕਾਲਜ, ਪੈਰਾਮੈਡੀਕਲ ਕਾਲਜ ਅਤੇ ਸੀਨੀਅਰ ਸੈਕੰਡਰੀ ਸਕੂਲ ਬਾਰੇ ਜਾਣਕਾਰੀ ਵੀ ਸੰਗਤਾਂ ਨਾਲ ਸਾਂਝੀ ਕੀਤੀ । ਸਮਾਗਮ ਵਿਚ ਸੰਬੋਧਨ ਕਰਦੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਸੁਰਜੀਤ ਸਿੰਘ ਨੇ ਸਮੂਹ ਬੁਲਾਰਿਆਂ ਦਾ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਪ੍ਰਬੰਧਕਾਂ ਦਾ ਗੁਰਮਤਿ ਸਮਾਗਮ ਲਈ ਕੀਤੇ ਸ਼ਾਨਦਾਰ ਪ੍ਰਬੰਧਾਂ ਲਈ ਧੰਨਵਾਦ ਕੀਤਾ । ਇਸ ਮੌਕੇ ਉਹਨਾਂ ਨੇ ਸੁਸਾਇਟੀ ਵੱਲੋ ਕੀਤੇ ਜਾ ਰਹੇ ਵੱਖ-ਵੱਖ ਸੇਵਾ ਕਾਰਜਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਸਾਲ ਗੁਰਮਤਿ ਸਮਾਗਮਾਂ ਦੇ ਨਾਲ ਨਾਲ ਪੰਜਾਬ ਵਿਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਵਿਚ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ । ਉਹਨਾਂ ਨੇ ਸਮੂਹ ਸੰਗਤਾਂ ਨੂੰ ਨਵਾਂਸ਼ਹਿਰ ਵਿਖੇ ਹੋ ਰਹੇ ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਦੀ ਜਾਣਕਾਰੀ ਦਿੰਦੇ ਹੋਏ ਹਾਜ਼ਰੀਆਂ ਭਰਨ ਦੀ ਪੁਰਜ਼ੋਰ ਅਪੀਲ ਕੀਤੀ। ਇਸ ਮੌਕੇ ਟਰੱਸਟ ਅਤੇ ਸੁਸਾਇਟੀ ਵਲੋਂ ਭਾਈ ਸ਼ੁੱਭਦੀਪ ਸਿੰਘ, ਡਾ. ਸਰਬਜੀਤ ਸਿੰਘ ਰੇਣਕਾ ਅਤੇ ਪਤਵੰਤੇ ਸੱਜਣਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ । ਸਟੇਜ ਸਕੱਤਰ ਦੀ ਸੇਵਾ ਗਿਆਨੀ ਤਰਲੋਚਨ ਸਿੰਘ ਖਟਕੜ ਕਲਾਂ ਵਾਲਿਆਂ ਨੇ ਬਾਖੂਬੀ ਨਿਭਾਈ ।
           ਇਸ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਸਾਬਕਾ ਪ੍ਰਧਾਨ ਟਰੱਸਟ, ਦਵਿੰਦਰ ਸਿੰਘ ਢਿੱਲੋਂ ਯੂ ਐਸ ਏ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਬਾਬਾ ਸਤਨਾਮ ਸਿੰਘ ਮਜਾਰੀ ਵਾਲੇ, ਬਾਬਾ ਰੇਸ਼ਮ ਸਿੰਘ ਜੀਂਦੋਵਾਲ, ਭਾਈ ਹਰਜਿੰਦਰ ਸਿੰਘ ਰਾਮਪੁਰ ਅਟਾਰੀ, ਜਸਵੀਰ ਸਿੰਘ ਨੂਰਪੁਰ, ਭੁਪਿੰਦਰ ਸਿੰਘ ਕਲਸੀ, ਕੁਲਵਿੰਦਰ ਸਿੰਘ ਸੁੱਧਾ ਮਾਜਰਾ, ਸੁਸਾਇਟੀ ਸਰਪ੍ਰਸਤ ਉੱਤਮ ਸਿੰਘ ਸੇਠੀ, ਜਗਜੀਤ ਸਿੰਘ ਜਨਰਲ ਸਕੱਤਰ, ਮੁਖਵਿੰਦਰ ਪਾਲ ਸਿੰਘ, ਪਲਵਿੰਦਰ ਸਿੰਘ ਕਰਿਆਮ, ਜਗਦੀਪ ਸਿੰਘ ਕੈਸ਼ੀਅਰ, ਜਗਜੀਤ ਸਿੰਘ ਬਾਟਾ, ਪਰਮਜੀਤ ਸਿੰਘ ਮੂਸਾਪੁਰ, ਕੁਲਜੀਤ ਸਿੰਘ ਖਾਲਸਾ, ਹਕੀਕਤ ਸਿੰਘ, ਹਰਦੀਪ ਸਿੰਘ ਗੜ੍ਹ ਪਧਾਣਾ, ਮਨਮੋਹਨ ਸਿੰਘ, ਸੋਹਣ ਸਿੰਘ ਉਸਤਾਦ, ਮਨਜੀਤ ਸਿੰਘ ਮਹਿਤਪੁਰ, ਅਮਰੀਕ ਸਿੰਘ ਸੋਢੀ, ਸੁਖਵਿੰਦਰ ਸਿੰਘ ਲਧਾਣਾ ਉੱਚਾ, ਰਮਣੀਕ ਸਿੰਘ, ਨਵਦੀਪ ਸਿੰਘ, ਅਮਰਜੀਤ ਸਿੰਘ ਖਾਲਸਾ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਗੁਰਦੇਵ ਸਿੰਘ ਗਹੂੰਣ, ਤਲਵੀਰ ਸਿੰਘ ਬਲਾਚੌਰ, ਬਰਜਿੰਦਰ ਸਿੰਘ ਹੈਪੀ ਕਲੇਰਾਂ, ਜਥੇਦਾਰ ਤਰਲੋਕ ਸਿੰਘ ਫਲੋਰਾ, ਗਿਆਨੀ ਸੁਖਵਿੰਦਰ ਸਿੰਘ ਗੋਬਿੰਦਪੁਰ, ਗੁਰਦੀਪ ਸਿੰਘ ਢਾਹਾਂ, ਲੰਬੜਦਾਰ ਸਵਰਨ ਸਿੰਘ ਕਾਹਮਾ, ਬੂਟਾ ਸਿੰਘ ਢੰਢੂਹਾ, ਨਰਿੰਦਰ ਸਿੰਘ ਲੱਖਪੁਰ, ਤਰਨਜੀਤ ਸਿੰਘ ਥਾਂਦੀ ਦੌਲਤਪੁਰ, ਕੁਲਜਿੰਦਰਜੀਤ ਸਿੰਘ ਸੋਢੀ, ਅਮਰਜੀਤ ਸਿੰਘ ਪੂਨੀ ਜੀਂਦੋਵਾਲ, ਕੁਲਦੀਪ ਸਿੰਘ ਪਾਬਲਾ, ਸਤਵੀਰ ਸਿੰਘ ਜੀਂਦੋਵਾਲ, ਭਾਈ ਦਲਜੀਤ ਸਿੰਘ, ਭਾਈ ਮਨਜੀਤ ਸਿੰਘ, ਭਾਈ ਸਤਨਾਮ ਸਿੰਘ ਜੀਂਦੋਵਾਲ, ਭਾਈ ਗੁਰਪ੍ਰੀਤ ਸਿੰਘ ਜੀਂਦੋਵਾਲ, ਮਾਸਟਰ ਸੁਖਵਿੰਦਰ ਸਿੰਘ ਮੱਲੂਪੋਤਾ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਰਾਜਦੀਪ ਥਿਦਵਾੜ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਸਮੂਹ ਸਟਾਫ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਸਮੂਹ ਸਟਾਫ ਅਤੇ ਵਿਦਿਆਰਥੀ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਤੋਂ ਇਲਾਵਾ ਇਲਾਕੇ ਦੀਆਂ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੀ ਗੁਰਮਤਿ ਸਮਾਗਮ ਵਿਚ ਹਾਜ਼ਰੀ ਭਰੀਆਂ । ਇਸ ਮੌਕੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ । ਸਮਾਗਮ ਦੌਰਾਨ ਜੋੜਿਆਂ ਦੀ ਸੇਵਾ ਭਾਈ ਘਨੱਈਆ ਦਲ ਜਾਡਲਾ ਵੱਲੋ ਬੜੇ ਸੁਚੱਜੇ ਢੰਗ ਨਾਲ ਕੀਤੀ ਗਈ ।
ਫੋਟੋ ਕੈਪਸ਼ਨ : ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਦੀਆਂ ਝਲਕੀਆਂ

Monday, 22 September 2025

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਹਾਨ ਗੁਰਮਤਿ ਸਮਾਗਮ ਅੱਜ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਹਾਨ ਗੁਰਮਤਿ ਸਮਾਗਮ ਅੱਜ
ਬੰਗਾ 22 ਸਤੰਬਰ () ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ  ਦੀ 350 ਸਾਲਾ ਸ਼ਤਾਬਦੀ ਸ਼ਹੀਦੀ ਪੁਰਬ (ਸਾਕਾ-ਏ-ਚਾਂਦਨੀ ਚੌਂਕ) ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅੱਜ 23 ਸਤੰਬਰ ਦਿਨ ਮੰਗਲਵਾਰ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ । ਇਹ ਜਾਣਕਾਰੀ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦਿੰਦੇ ਦੱਸਿਆ ਕਿ ਅੱਜ 23 ਸਤੰਬਰ ਦਿਨ ਮੰਗਲਵਾਰ ਸ਼ਾਮ 5.30 ਤੋਂ ਰਾਤ 9 ਵਜੇ ਤੱਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਹਾਨ ਗੁਰਮਤਿ ਸਮਾਗਮ ਦਾ ਆਯੋਜਨ ਹੋਵੇਗਾ । ਜਿਸ ਵਿੱਚ ਪੰਥ ਦੇ ਪ੍ਰਸਿੱਧ ਕੀਰਤੀਨੇ ਭਾਈ ਸ਼ੁੱਭਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ  ਪ੍ਰਸਿੱਧ ਕਥਾਵਾਚਕ ਡਾ. ਸਰਬਜੀਤ ਸਿੰਘ ਰੇਣਕਾ ਲੁਧਿਆਣੇ ਵਾਲਿਆਂ ਵੱਲੋਂ ਕਥਾ - ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ। ਸਮਾਗਮ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ । ਇਸ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ, ਸ. ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ ਵੀ ਹਾਜ਼ਰ ਸਨ ।
ਕੈਪਸ਼ਨ - ਮਹਾਨ ਗੁਰਮਤਿ ਸਮਾਗਮ ਦੀ ਜਾਣਕਾਰੀ ਦਿੰਦੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ  

Sunday, 21 September 2025

ਅੱਖਾਂ ਦੇ ਫਰੀ ਆਪ੍ਰੇਸ਼ਨ ਕਰਵਾ ਕੇ ਅਸਲ ਪੁੰਨ ਖੱਟ ਰਹੀ ਸਰਬ ਨੌਜਵਾਨ ਸਭਾ - ਲੁਬਾਣਾ

ਅੱਖਾਂ ਦੇ ਫਰੀ ਆਪ੍ਰੇਸ਼ਨ ਕਰਵਾ ਕੇ ਅਸਲ ਪੁੰਨ ਖੱਟ ਰਹੀ ਸਰਬ ਨੌਜਵਾਨ ਸਭਾ - ਲੁਬਾਣਾ

ਬਿਰਧ ਹੰਸ ਰਾਜ ਦੀ ਅੱਖ ਦਾ ਹੋਇਆ ਫਰੀ ਆਪ੍ਰੇਸ਼ਨ
ਫਗਵਾੜਾ 21 ਸਤੰਬਰ - ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਅਤੇ ਸਰਬ ਨੌਜਵਾਨ ਵੈਲਫੇਅਰ ਸੁਸਾਇਟੀ ਵਲੋਂ ‘ਆਓ ਪੁੰਨ ਕਮਾਈਏ’ ਲੜੀ ਤਹਿਤ ਇਕ ਹੋਰ ਲੋੜਵੰਦ ਬਿਰਧ ਦੀ ਅੱਖ ਦਾ ਫਰੀ ਓਪਰੇਸ਼ਨ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਅਤੇ ਉਦਯੋਗਪਤੀ ਜਤਿੰਦਰ ਸਿੰਘ ਕੁੰਦੀ ਵਲੋਂ ਮਿਲੇ ਆਰਥਕ ਸਹਿਯੋਗ ਸਦਕਾ ਕਰਵਾਇਆ ਗਿਆ। ਇਸ ਦੌਰਾਨ ਅੱਖਾਂ ਦੇ ਮਾਹਿਰ ਡਾ: ਤੁਸ਼ਾਰ ਅਗਰਵਾਲ ਨੇ ਮੋਤੀਆਬਿੰਦ ਨਾਲ ਪੀੜ੍ਹਤ ਬਜ਼ੁਰਗ ਹੰਸ ਰਾਜ ਦੀ ਅੱਖ ਦਾ ਸਫਲ ਆਪ੍ਰੇਸ਼ਨ ਕਰਦਿਆਂ ਲੈਂਜ ਪਾ ਕੇ ਨਵੀਂ ਰੌਸ਼ਨੀ ਦਿੱਤੀ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਜ਼ਿਲ੍ਹਾ ਯੋਜਨਾ ਬੋਰਡ ਕਪੂਰਥਲਾ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਨੇ ਸ਼ਿਰਕਤ ਕੀਤੀ। ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਸੰਤੋਸ਼ ਕੁਮਾਰ ਗੋਗੀ ਜ਼ਿਲ੍ਹਾ ਸਕੱਤਰ ਆਮ ਆਦਮੀ ਪਾਰਟੀ, ਗੁਰਦੀਪ ਦੀਪਾ ਹਲਕਾ ਕੋਆਰਡੀਨੇਟਰ ਸਿੱਖਿਆ ਕ੍ਰਾਂਤੀ, ਰਣਜੀਤ ਸਿੰਘ ਫਤਿਹ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ‘ਆਪ’ ਅਤੇ ਸਮਾਜ ਸੇਵਕ ਮਦਨ ਲਾਲ ਕੋਰੋਟਾਨੀਆ ਸ਼ਾਮਲ ਹੋਏ। ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਨੇ ਲੋੜਵੰਦ ਨੇਤਰ ਰੋਗੀਆਂ ਨੂੰ ਫਰੀ ਦਵਾਈਆਂ ਭੇਂਟ ਕਰਦੇ ਹੋਏ ਕਿਹਾ ਕਿ ਸਰਬ ਨੌਜਵਾਨ ਸਭਾ ਹਮੇਸ਼ਾ ਸਮਾਜ ਦੀ ਭਲਾਈ ਲਈ ਅਗਵਾਈ ਕਰਦੀ ਆ ਰਹੀ ਹੈ। ਜ਼ਰੂਰਤਮੰਦ ਹੰਸ ਰਾਜ ਦੀ ਅੱਖ ਦਾ ਫਰੀ ਆਪ੍ਰੇਸ਼ਨ ਕਰਵਾ ਕੇ ਇਸ ਸਭਾ ਨੇ ਮਨੁੱਖਤਾ ਦੀ ਸੱਚੀ ਸੇਵਾ ਕੀਤੀ ਹੈ। ਉਹਨਾਂ ਕਿਹਾ ਕਿ ਫਰੀ ਆਪ੍ਰੇਸ਼ਨਾਂ ਰਾਹੀਂ ਸਭਾ ਅਸਲ ਵਿੱਚ ਪੁੰਨ ਖੱਟ ਰਹੀ ਹੈ। ਕਿਉਂਕਿ ਇਸ ਤਰ੍ਹਾਂ ਦੇ ਉਪਰਾਲੇ ਲੋਕਾਂ ਲਈ ਆਸ ਤੇ ਉਮੀਦ ਦੀ ਕਿਰਨ ਬਣਦੇ ਹਨ। ਸੰਤੋਸ਼ ਕੁਮਾਰ ਗੋਗੀ ਜ਼ਿਲਾ ਸਕੱਤਰ ਆਮ ਆਦਮੀ ਪਾਰਟੀ ਨੇ ਕਿਹਾ ਕਿ ਸਰਬ ਨੌਜਵਾਨ ਸਭਾ ਵੱਲੋਂ ਕੀਤੀ ਜਾ ਰਹੀ ਇਹ ਸੇਵਾ ਬੇਮਿਸਾਲ ਹੈ। ਜ਼ਰੂਰਤਮੰਦਾਂ ਦੀ ਸਹਾਇਤਾ ਕਰਨਾ ਸਭ ਤੋਂ ਵੱਡਾ ਧਰਮ ਹੈ। ਅੱਜ ਹੰਸ ਰਾਜ ਦੀ ਅੱਖ ਦੇ ਅਪ੍ਰੇਸ਼ਨ ਨਾਲ ਇਹ ਸਾਬਤ ਹੋਇਆ ਹੈ ਕਿ ਜੇਕਰ ਸਮਾਜ ਇਕੱਠਾ ਹੋ ਕੇ ਕੰਮ ਕਰੇ ਤਾਂ ਕੋਈ ਵੀ ਜ਼ਰੂਰਤਮੰਦ ਇਕੱਲਾ ਨਹੀਂ ਰਹਿੰਦਾ। ਉਨ੍ਹਾਂ ਨੇ ਕਿਹਾ ਕਿ ਸਮਾਜ ਦੀ ਅਸਲ ਸੇਵਾ ਉਹੀ ਹੈ ਜਦੋਂ ਅਸੀਂ ਕਿਸੇ ਲੋੜਵੰਦ ਦੇ ਦਰਦ ਨੂੰ ਮਹਿਸੂਸ ਕਰਕੇ ਉਸਨੂੰ ਰਾਹਤ ਦੇਣ ਲਈ ਯਤਨ ਕਰਦੇ ਹਾਂ। ਅੱਖਾਂ ਦੇ ਮਾਹਿਰ ਡਾ: ਤੁਸ਼ਾਰ ਅਗਰਵਾਲ ਨੇ ਅੱਖਾਂ ਦੀ ਸੰਭਾਲ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ 50 ਸਾਲ ਤੋਂ ਵੱਧ ਉਮਰ ਦੇ ਵਿਅਕਤੀ ‘ਚ ਆਮ ਤੌਰ ’ਤੇ ਮੋਤੀਆਬਿੰਦ ਵਿਕਸਿਤ ਹੋਣਾ ਸ਼ੁਰੂ ਹੋ ਜਾਂਦਾ ਹੈ। ਜੋ ਕਿ ਬਹੁਤ ਹੌਲੀ ਹੌਲੀ ਵਧਦਾ ਹੈ, ਇਸ ਲਈ ਮਰੀਜ ਨੂੰ ਇਸ ਦਾ ਅਹਿਸਾਸ ਨਹੀਂ ਹੁੰਦਾ। ਜੇਕਰ ਸਮੇਂ ਸਿਰ ਜਾਂਚ ਕਰਵਾਈ ਜਾਵੇ ਤਾਂ ਰੁਟੀਨ ਜਾਂਚ ਵਿੱਚ ਇਲਾਜ ਕੀਤਾ ਜਾ ਸਕਦਾ ਹੈ। ਉਹਨਾਂ ਦੱਸਿਆ ਕਿ 40 ਸਾਲ ਦੀ ਉਮਰ ਤੋਂ ਬਾਅਦ ਸਾਲ ਵਿੱਚ ਇੱਕ ਵਾਰ ਰੁਟੀਨ ਜਾਂਚ ਜਰੂਰ ਕਰਵਾਉਣੀ ਚਾਹੀਦੀ ਹੈ। ਡਾ. ਤੁਸ਼ਾਰ ਨੇ ਭਰੋਸਾ ਦਿੱਤਾ ਕਿ ਉਹਨਾਂ ਦਾ ਹਸਪਤਾਲ ਵੱਧ ਤੋਂ ਵੱਧ ਲੋੜਵੰਦਾਂ ਦੀਆਂ ਅੱਖਾਂ ਦਾ ਆਪਰੇਸ਼ਨ ਕਰਵਾਉਣ ਵਿੱਚ ਸਭਾ ਅਤੇ ਸੁਸਾਇਟੀ ਨੂੰ ਸਹਿਯੋਗ ਕਰਦਾ ਰਹੇਗਾ। ਉਦਯੋਗਪਤੀ ਜਤਿੰਦਰ ਸਿੰਘ ਕੁੰਦੀ ਨੇ ਵੀ ਸਭਾ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਇਹ ਸਾਡੇ ਸਮਾਜ ਦੀ ਵੱਡੀ ਜ਼ਿੰਮੇਵਾਰੀ ਹੈ ਕਿ ਜਿੱਥੇ ਲੋੜ ਹੈ, ਉਥੇ ਅਸੀਂ ਖੜੇ ਹੋਈਏ। ਉਹਨਾਂ ਨੇ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਘੱਟ ਤੋਂ ਘੱਟ ਮੋਬਾਇਲ ਫੋਨ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲੋੜਵੰਦ ਬਜ਼ੁਰਗ ਹੰਰਰਾਜ ਦੀ ਅੱਖ ‘ਚ ਫੋਲਡੇਬਲ ਲੈਨਜ਼ ਪਾਇਆ ਗਿਆ ਹੈ। ਇਸ ਮੌਕੇ ਸਭਾ ਦੇ ਜਨਰਲ ਸਕੱਤਰ ਡਾ. ਵਿਜੇ ਕੁਮਾਰ, ਸਮਾਜ ਸੇਵਕ ਰਮਨ ਨਹਿਰਾ, ਆਰ.ਪੀ. ਸ਼ਰਮਾ, ਨਰਿੰਦਰ ਸੈਣੀ, ਰਾਕੇਸ਼ ਕੋਛੜ, ਜੀਤ ਰਾਮ ਟਿੱਬੀ, ਗੁਲਸ਼ਨ ਕਪੂਰ, ਸ਼ੁਭਮ ਸ਼ਰਮਾ, ਪਰਸ ਰਾਮ ਸ਼ਿਵਪੁਰੀ ਆਦਿ ਹਾਜ਼ਰ ਸਨ।
ਤਸਵੀਰ ਸਮੇਤ।

ਲਾਇਨ ਅਜੀਤ ਸਿੰਘ ਬਾਲੀ ਵਲੋ ਜੋਨ 3 ਰੀਜਨ 8 ਦੀ ਸਟਾਫ ਮੀਟਿੰਗ

ਲਾਇਨ ਅਜੀਤ ਸਿੰਘ ਬਾਲੀ ਵਲੋ ਜੋਨ 3 ਰੀਜਨ 8 ਦੀ ਸਟਾਫ ਮੀਟਿੰਗ। 

 ਹੁਸ਼ਿਆਰਪੁਰ 20 ਸਤੰਬਰ - ਲਾਇਨਜ ਕਲੱਬ 321-D ਹੁਸ਼ਿਆਰਪੁਰ ਜੋਨ 3 ਦੀ ਮੀਟਿੰਗ ਅੱਜ ਹੁਸ਼ਿਆਰਪੁਰ ਵਿਖੇ ਇੱਕ ਸਥਾਨਕ ਹੋਟਲ ਵਿੱਚ ਕੀਤੀ ਗਈ, ਜਿਸ ਦੀ ਪ੍ਰਧਾਨਗੀ ਲਾਇਨ ਅਜੀਤ ਸਿੰਘ ਬਾਲੀ ਨੇ ਕੀਤੀ । ਜਿਸ ਵਿੱਚ ਉੱਚੇਰੇ ਤੌਰ ਤੇ ਲਾਇਨਜ ਕਲੱਬਾ ਹੁਸ਼ਿਆਰਪੁਰ ਰੌਇਲ, ਹੁਸ਼ਿਆਰਪੁਰ ਐਕਸਨ ਅਤੇ ਹੁਸ਼ਿਆਰਪੁਰ ਵਿਸ਼ਵਾਸ ਦੇ ਪ੍ਰਧਾਨ, ਸੈਕਟਰੀ, ਕੈਸ਼ੀਅਰ ਅਤੇ ਪੀ ਆਰ ਓ ਨੇ ਉੱਚੇਚੇ ਤੌਰ ਤੇ ਸ਼ਿਰਕਤ ਕੀਤੀ। ਜਿਸ ਵਿੱਚ ਲਾਇਨਜ ਕਲੱਬ ਇੰਟਰਨੈਸ਼ਨਲ ਦੀਆਂ ਹਦਾਇਤਾਂ ਮੁਤਾਬਕ ਕੀਤੇ ਕੰਮਾ ਵਾਰੇ ਸਲਾਹ ਮਸ਼ਵਰਾ ਕੀਤਾ ਗਿਆ ਅਤੇ ਪੰਜਾਬ ਵਿੱਚ ਆਏ ਹੜ੍ਹਾਂ ਕਰਕੇ ਹੋਏ ਨੁਕਸਾਨ ਅਤੇ ਮਾਨਵਤਾ ਦੀ ਸੇਵਾ ਦਾ ਸੰਕਲਪ ਲਿਆ। ਜਿਸ ਵਿੱਚ ਪ੍ਰਧਾਨ ਲਾਇਨ ਨਰਿੰਦਰ ਸਿੰਘ ਸੈਣੀ, ਲਾਇਨ ਉਂਕਾਰ ਸਿੰਘ ਭਾਰਜ, ਹਰਦੀਪ ਸਿੰਘ, ਲਾਇਨ ਰਾਕੇਸ਼ ਕੁਮਾਰ ਵਰਮਾ, ਲਾਇਨ ਰੋਹਿਤ ਅਗਰਵਾਲ, ਲਾਇਨ ਰੋਹਿਤ ਬਰਕੀ, ਲਾਇਨ ਮੁਕੇਸ ਬੱਗਾ, ਲਾਇਨ ਨਵੀਨ ਬੱਗਾ, ਲਾਇਨ, ਭੁਪਿੰਦਰ ਸਿੰਘ ਗੱਗੀ, ਲਾਇਨ ਦਲਜਿੰਦਰ ਸਿੰਘ ਆਦਿ ਹਾਜਿਰ ਸਨ। ਜਿਸ ਵਿੱਚ ਮੰਚ ਸੰਚਾਲਕ ਦੀ ਭੂਮਿਕਾ ਲਾਇਨ ਮਹਾਂਵੀਰ ਸਿੰਘ ਢਿੱਲੋਂ ਜੀ ਨੇ ਨਿਭਾਈ। ਚੀਫ ਗੇਸਟ ਲਾਇਨ ਦਵਿੰਦਰ ਪਾਲ ਅਰੋੜਾ ਪਾਸਟ ਡਿਸਟਰਿਕ ਗਵਰਨਰ ਜੀ ਨੇ ਕਲੱਬਾ ਦੀ ਬਿਹਤਰੀ ਲਈ ਬਹੁਤ ਵਧੀਆ ਸੁਝਾਵ ਦਿੱਤੇ।

Saturday, 20 September 2025

ਭੋਗ ਤੇ ਵਿਸ਼ੇਸ਼ ਡਾ ਅੰਮ੍ਰਿਤਪਾਲ ਸਿੰਘ ਦਿਓਲ।

ਭੋਗ ਤੇ ਵਿਸ਼ੇਸ਼ ਡਾ ਅੰਮ੍ਰਿਤਪਾਲ ਸਿੰਘ ਦਿਓਲ। 
ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਮਧਰਾ ਨਜ਼ਦੀਕੀ ਅੱਡਾ ਊਧਨਵਾਲ  ਦੇ ਡਾਕਟਰ ਅੰਮ੍ਰਿਤਪਾਲ ਸਿੰਘ ਦਿਓਲ ਦਾ ਜਨਮ 7 ਜਨਵਰੀ 1999 ਨੂੰ ਮਾਤਾ ਰਾਜਵਿੰਦਰ ਕੌਰ ਅਤੇ ਪਿਤਾ ਡਾ ਹਰਭਜਨ ਸਿੰਘ ਦਿਓਲ (ਦਿਓਲ ਮੈਡੀਕਲ ਸਟੋਰ)ਦੇ ਗ੍ਰਹਿ ਪਿੰਡ ਮਧਰਾ ਵਿਖੇ ਹੋਇਆ।ਡਾ ਅੰਮ੍ਰਿਤਪਾਲ ਸਿੰਘ ਦੋਵੇਂ ਭੈਣ ਭਰਾ ਚੋ ਆਪ ਵੱਡੇ ਸਨ । ਅੰਮ੍ਰਿਤਪਾਲ ਸਿੰਘ ਦਿਓਲ ਦੀ ਮੁਢਲੀ  ਤੇ ਦਸਵੀਂ ਤੱਕ ਦੀ ਪੜ੍ਹਾਈ  ਆਰ ਡੀ  ਖੋਸਲਾ ਸਕੂਲ ਬਟਾਲਾ ਤੋਂ ਬਾਰਵੀਂ  ਦੀ ਪੜ੍ਹਾਈ  ਚੰਡੀਗੜ੍ਹ ਤੋਂ ਕਰਨ ਉਪਰੰਤ ਨੀਟ ਦਾ ਟੈਸਟ ਪਾਸ ਕਰਕੇ ਐਮ ਬੀ ਬੀ ਐਸ  ਦੀ ਡਿਗਰੀ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਅੰਮ੍ਰਿਤਸਰ ਤੋਂ ਕੀਤੀ।ਨੀਟ ਪੀ ਜੀ ਦਾ ਟੈਸਟ ਪਾਸ ਕਰਕੇ ਐਮ ਐਸ ਆਰਥੋ ਦੀ ਪੜਾਈ ਵੀ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਵਿੱਚ ਹੀ ਕਰ ਰਿਹਾ। ਡਾਕਟਰ ਅੰਮ੍ਰਿਤਪਾਲ ਸਿੰਘ ਦੇ ਮਨ ਵਿੱਚ ਹਮੇਸ਼ਾ ਗਰੀਬਾਂ ਪ੍ਰਤੀ ਸਤਿਕਾਰ ਅਤੇ ਮੁਫਤ ਇਲਾਜ ਕਰਨ ਦੀ ਗੱਲ ਅਕਸਰ ਰਹਿੰਦੀ ਸੀ। ਉਹ ਪੜ੍ਹਾਈ ਦੇ ਨਾਲ ਨਾਲ ਚੰਗੀਆਂ ਕਵਿਤਾਵਾਂ ਦੀ ਲਿਖਣ ਦੀ ਮੁਹਾਰਤ ਰੱਖਦਾ ਸੀ।ਡਾ ਅੰਮ੍ਰਿਤਪਾਲ ਸਿੰਘ ਗੁਰਸਿੱਖ ਅੰਮ੍ਰਿਤਧਾਰੀ ਤੇ ਨਿਤਨੇਮੀ ਮਿੱਠੇ ਸੁਭਾਅ ਦਾ ਮਾਲਕ ਸੀ ਅਚਾਨਕ 12 ਸਤੰਬਰ ਨੂੰ ਆਪਣੇ ਸਾਥੀ ਡਾਕਟਰ ਨਾਲ ਚੰਡੀਗੜ੍ਹ ਤੋਂ ਵਾਪਸ ਆਉਂਦਿਆਂ ਬੰਗੇ ਨੇੜੇ ਰੇਤਾ ਦੇ ਭਰੇ ਟਿੱਪਰ ਨਾਲ ਭਿਆਨਕ ਹਾਦਸੇ ਦਾ ਸ਼ਿਕਾਰ ਹੋ  ਗਿਆ ਤੇ ਮੌਕੇ ਤੇ ਹੀ ਡਾ ਅੰਮ੍ਰਿਤਪਾਲ ਸਿੰਘ ਦਿਓਲ ਅਕਾਲ ਚਲਾਣਾ ਕਰ ਗਿਆ।ਉਹ ਆਪਣੇ ਪਿੱਛੇ ਮਾਤਾ ਪਿਤਾ, ਭੈਣ, ਦਾਦਾ ਦਾਦੀ ਅਤੇ ਸਾਕਸਬੰਧੀਆ ਨੂੰ ਸਦਾ ਲਈ ਅਲਵਿਦਾ ਆਖ ਗਿਆ। ਡਾਕਟਰ ਅੰਮ੍ਰਿਤਪਾਲ ਸਿੰਘ ਦਿਓਲ ਦੇ ਨਮਿੱਤ ਪ੍ਰਵਾਰ ਵਲੋਂ ਸਹਿਜ ਪਾਠ ਅਰੰਭ ਕੀਤਾ ਗਿਆ। ਜਿਸ ਦਾ ਭੋਗ21 ਸਤੰਬਰ2025  ਦਿਨ ਐਤਵਾਰ ਨੂੰ ਗ੍ਰਹਿ ਪਿੰਡ ਮਧਰਾ ਦੇ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ ਪਵੇਗਾ ਉਪਰੰਤ ਵੈਰਾਗ ਮਈ ਬਾਣੀ ਦਾ ਕੀਰਤਨ 11ਤੋਂ 12 ਵਜੇ ਤੱਕ ਤੇ  ਅੰਤਿਮ ਅਰਦਾਸ ਹੋਵੇਗੀ।
ਪੱਤਰਕਾਰ ਸਰਵਣ  ਸਿੰਘ ਕਲਸੀ

ਐਸ.ਡੀ.ਐਮ ਨੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਕੀਤਾ ਜਾਗਰੂਕ

ਗੁਰਪਾਲ ਸਿੰਘ ਤੋਂ ਪ੍ਰੇਰਿਤ ਹੋ ਕੇ ਹੋਰ ਕਿਸਾਨ ਵੀ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਉਸ ਦਾ ਸਹੀ ਢੰਗ ਨਾਲ ਨਿਪਟਾਰਾ ਕਰਨ - ਐਸ.ਡੀ.ਐਮ
ਫਿਰੋਜ਼ਪੁਰ 19 ਸਤੰਬਰ (ਹੀਰਾ ਲਾਲ ) ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਐਸ.ਡੀ.ਐਮ ਫਿਰੋਜ਼ਪੁਰ ਸ੍ਰੀ ਅਮਨਦੀਪ ਪੀ.ਸੀ.ਐਸ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਰੱਤਾ ਖੇੜਾ ਪੰਜਾਬ ਸਿੰਘ ਵਾਲਾ, ਹਕੂਮਤ ਸਿੰਘ ਵਾਲਾ, ਫਿਰੋਜ਼ਸ਼ਾਹ ਵਿਖੇ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕੀਤਾ ਗਿਆ।
          ਇਸ ਮੌਕੇ ਐਸ.ਡੀ.ਐਮ ਅਮਨਦੀਪ ਨੇ ਪਰਾਲੀ ਨੂੰ ਅੱਗ ਲਾਉਣ ਤੇ ਹੋਣ ਵਾਲੇ ਨੁਕਸਾਨਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਉਸ ਤੋਂ ਪੈਦਾ ਹੋਏ ਧੂੰਏ ਨਾਲ ਮਨੁੱਖਾਂ, ਪਸ਼ੂ ਪੰਛੀਆਂ ਦੀ ਸਿਹਤ ’ਤੇ ਬੁਰਾ ਅਸਰ ਪੈਂਦਾ ਹੈ ਅਤੇ ਅੱਗ ਲਾਉਣ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਨ ਵੀ ਪ੍ਰਦੂਸ਼ਿਤ ਹੁੰਦਾ ਹੈ, ਜਿਸ ਨਾਲ ਸਾਹ ਅਤੇ ਕਈ ਹੋਰ ਤਰ੍ਹਾਂ ਦੀਆਂ ਭਿਆਨਕ ਬੀਮਾਰੀਆਂ ਪੈਦਾ ਹੋਣ ਦਾ ਖਦਸ਼ਾ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀ ਵਾਤਾਵਰਨ ਦੀ ਸੰਭਾਲ ਲਈ ਮਿਲ ਕੇ ਕੰਮ ਕਰੀਏ।
 ਇਸ ਦੌਰਾਨ ਉਨ੍ਹਾਂ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਕਿਸਾਨ ਗੁਰਪਾਲ ਸਿੰਘ ਨਾਲ ਗੱਲਬਾਤ ਕੀਤੀ ਜੋਂ ਕਿ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਬੇਲਰ ਦੀ ਵਰਤੋਂ ਕਰ ਕੇ ਉਸ ਦਾ ਸੁੱਚਜੇ ਢੰਗ ਨਾਲ ਨਿਪਟਾਰਾ ਕਰ ਰਿਹਾ ਹੈ ਅਤੇ ਨਾਲ ਹੀ ਪਿੰਡ ਵਿੱਚ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕਰ ਰਿਹਾ ਹੈ। ਐਸਡੀਐਮ ਨੇ ਹੋਰਨਾਂ ਕਿਸਾਨਾਂ ਨੂੰ ਵੀ ਗੁਰਪਾਲ ਸਿੰਘ ਤੋਂ ਪ੍ਰਰਿਤ ਹੋ ਕੇ ਪਰਾਲੀ ਨੂੰ ਅੱਗ ਨਾ ਲਾਉਣ ਦੀ ਸਲਾਹ ਦਿੱਤੀ।
           ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਲਉਣ ਦੀ ਬਜਾਏ ਖੇਤੀਬਾੜੀ ਵਿਭਾਗ ਵੱਲੋਂ ਸਿਫਾਰਿਸ਼ ਕੀਤੇ ਸੰਦਾਂ ਦੀ ਵਰਤੋਂ ਕਰ ਕੇ ਖੇਤਾਂ ਵਿਚ ਹੀ ਇਸ ਦਾ ਨਿਪਟਾਰਾ ਕਰ ਕੇ ਵਾਤਾਵਰਨ ਦੀ ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਵੱਖ ਵੱਖ ਅਧਿਕਾਰੀਆਂ/ਕਰਮਚਾਰੀਆਂ ਰਾਹੀਂ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਅੱਗ ਲਾਉਣ ਤੇ ਹੁੰਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕੋਈ ਕਿਸਾਨ ਪਰਾਲੀ ਨੂੰ ਅੱਗ ਲਗਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਦੀ ਸੰਭਾਲ ਲਈ ਕੰਮ ਕਰਨ ।

ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਸਬੰਧੀ ਪੁਲਿਸ ਨੇ ਕੀਤਾ ਮੁਕਦਮਾ ਦਰਜ

ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਸਬੰਧੀ ਪੁਲਿਸ ਨੇ ਕੀਤਾ ਮੁਕਦਮਾ ਦਰਜ
ਪਰਿਵਾਰ ਨੂੰ ਇਨਸਾਫ ਦਵਾਇਆ ਜਾਵੇਗਾ ਐਸਐਸਪੀ ਮਹਿਤਾਬ ਸਿੰਘ ਆਈਪੀਐਸ ਨਵਾਂ ਸ਼ਹਿਰ 

ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਪੂਰੀ ਬਰੀਕੀ ਤਫਤੀਸ਼ ਸ਼ੁਰੂ ਕੀਤੀ
ਗੁਰਦਾਸਪੁਰ /ਹੁਸ਼ਿਆਰਪੁਰ 20 ਸਤੰਬਰ (ਸਰਵਣ ਸਿੰਘ ਕਲਸੀ) ਬੀਤੀ12 ਸਤੰਬਰ ਦੀ ਸਵੇਰੇ 4:30 ਵਜੇ ਸ਼ਹੀਦ ਭਗਤ ਸਿੰਘ ਨਗਰ ਥਾਣਾ ਬੰਗਾ ਅਧੀਨ ਆਉਂਦੇ ਮੇਨ ਹਾਈਵੇ ਨੇੜੇ ਪਿੰਡ ਢਾਹਾਂ ਕਲੇਰਾਂ ਵਿਖੇ ਇੱਕ ਰੇਤਾ ਨਾਲ ਭਰੇ ਟਿੱਪਰ ਚਾਲਕ ਨੇ ਐਮਡੀ ਔਰਥੋ ਕਰ ਰਹੇ ਇੱਕ ਨੌਜਵਾਨ ਡਾਕਟਰ ਅੰਮ੍ਰਿਤਪਾਲ ਸਿੰਘ ਜੋ ਕਿ ਆਪਣੀ ਆਈ20 ਕਾਰ ਨੰਬਰ PB06 BG 3258 ਤੇ ਮੁਹਾਲੀ ਤੋਂ ਵਾਪਸ ਆ ਰਿਹਾ ਸੀ ਰੇਤਾ ਵਾਲੇ ਟਿੱਪਰ ਵੱਲੋਂ ਲਾਪਰਵਾਹੀ ਨਾਲ ਐਕਸੀਡੈਂਟ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਮੌਕੇ ਤੋਂ ਟਿੱਪਰ ਰੇਤਾਂ ਨਾਲ ਭਰੇ ਹੋਏ ਤੇ ਪਰ ਸਮੇਤ ਘਟਨਾ ਸਥਾਨ ਤੋਂ ਉਸ ਦਿਨ ਫਰਾਰ ਹੋ ਗਿਆ ਸੀ l ਮ੍ਰਿਤਕ ਡਾਕਟਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਹਰਭਜਨ ਸਿੰਘ ਪੁੱਤਰ ਸਰਵਨ ਸਿੰਘ ਪਿੰਡ ਮਧਰੇ ਹਾਲ ਵਾਸੀ ਪਿੰਡ ਉਧਨਵਾਲ ਤਹਿਸੀਲ ਬਟਾਲਾ ਜਿਲਾ ਗੁਰਦਾਸਪੁਰ ਵੱਲੋਂ ਐਸ ਐਸ ਪੀ ਸ਼੍ਰੀ ਮਹਿਤਾਬ ਸਿੰਘ ਆਈਪੀਐਸ ਸ਼ਹੀਦ ਭਗਤ ਸਿੰਘ ਨਗਰ ਜੀ ਨੂੰ ਲਿਖਤੀ ਸ਼ਿਕਾਇਤ ਕੀਤੀ ਤਾਂ ਉਹਨਾਂ ਤੁਰੰਤ ਬਣਦੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਅਤੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਤੁਹਾਨੂੰ ਹਰ ਪੱਖੋਂ ਇਨਸਾਫ ਦਵਾਇਆ ਜਾਵੇਗਾ ਇਸ ਸਬੰਧੀ ਥਾਣਾ ਸਦਰ ਬੰਗਾ ਵਿੱਚ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਮੁਕਦਮਾ ਨੰਬਰ 117 ਮਿਤੀ 18/09/2025 ਜੁਰਮ 106,281,125 (A), 125 (B),324(5) BNS ਮੁਕੱਦਮਾ ਵਿਰੁੱਧ ਟਿੱਪਰ ਨੰਬਰੀ ਅਤੇ ਨਾਮ ਨਾ ਮਲੂਮ ਚਾਲਕ ਦੇ ਖਿਲਾਫ ਦਰਜ ਦਰਜ ਕਰਕੇ ਘਟਨਾ ਸਥਾਨ ਜਿੱਥੇ 12 ਸਤੰਬਰ ਨੂੰ ਹਾਦਸਾ ਵਾਪਰਿਆ ਸੀ ਖੁਦ ਡੀਐਸਪੀ ਬੰਗਾ ਹਰਜੀਤ ਸਿੰਘ ਰੰਧਾਵਾ , ਐਸਐਚਓ ਸੁਖਪਾਲ ਸਿੰਘ ਥਾਣਾ ਬੰਗਾ ,ਐਸ ਆਈ ਪ੍ਰਗਟ ਸਿੰਘ ਸਾਥੀ ਪੁਲਿਸ ਕਰਮਚਾਰੀਆਂ ਨਾਲ ਪੂਰੀ ਜਾਂਚ ਪੜਤਾਲ ਕਰਨ ਲਈ ਘਟਨਾ ਸਥਾਨ ਪੁੱਜੇ ਡੀਐਸਪੀ ਵੱਲੋਂ ਪਰਿਵਾਰ ਨੂੰ ਵਿਸ਼ਵਾਸ ਦਵਾਇਆ ਕਿ ਜਲਦੀ ਹੀ ਟਿੱਪਰ ਅਤੇ ਟਿੱਪਰ ਚਾਲਕ ਨੂੰ ਚਾਲਕ ਨੂੰ ਗਿਰਫਤਾਰ ਕਰ ਲਿਆ ਜਾਵੇਗਾ l

ਅਮਰਜੀਤ ਸਿੰਘ ਬਣੇ ਵਣ ਰੇਂਜ ਅਫ਼ਸਰ

ਅਮਰਜੀਤ ਸਿੰਘ ਬਣੇ ਵਣ ਰੇਂਜ ਅਫ਼ਸਰ
ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਵਣ ਵਿਭਾਗ ਪੰਜਾਬ ਵੱਲੋਂ ਬੀਤੇ ਦਿਨੀਂ ਇੱਕ ਹੁਕਮ ਜਾਰੀ ਕਰਕੇ ਇਸ ਵਿਭਾਗ ਵਿੱਚ ਸੇਵਾ ਕਰ ਰਹੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਪਦ ਉਨੱਤੀਆਂ ਕੀਤੀਆਂ ਗਈਆਂ ਹਨ । ਇਨ੍ਹਾਂ ਹੁਕਮਾਂ ਦੇ ਤਹਿਤ ਵਣ ਰੇਂਜ ਮਾਹਿਲਪੁਰ ਵਿੱਚ ਬਤੌਰ ਬਲਾਕ ਅਫ਼ਸਰ ਸੇਵਾ ਨਿਭਾ ਰਹੇ ਅਮਰਜੀਤ ਸਿੰਘ ਨੂੰ ਇੱਥੇ ਹੀ ਵਣ ਰੇਂਜ ਅਫ਼ਸਰ ਲਗਾਇਆ ਗਿਆ ਹੈ । ਅਮਰਜੀਤ ਸਿੰਘ ਨੂੰ ਪਦ ਉੱਨਤ ਹੋਣ ਅਤੇ ਪਹਿਲੇ ਹੀ ਸ਼ਟੇਸ਼ਨ ਤੇ ਸੇਵਾ ਨਿਭਾਉਣ ਦਾ ਦੋਹ ਰਾ ਲਾਭ ਮਿਲਿਆ ਹੈ । ਅਮਰਜੀਤ ਸਿੰਘ ਨੇ ਆਖਿਆ ਕਿ ਉਹ ਵਣ ਮੰਡਲ ਅਫ਼ਸਰ ਸ਼੍ਰੀ ਅਮਨੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੂਰੀ ਲਗਨ, ਮੇਹਨਤ ਤੇ ਇਮਾਨਦਾਰੀ ਨਾਲ ਸੇਵਾ ਨਿਭਾਉਣਗੇ ।

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਧੋਬੀ ਘਾਟ ਚੌਂਕ ਤੋਂ ਸ਼ਿਮਲਾ ਪਹਾੜੀ ਤੱਕ ਬਣੀ ਨਵੀਂ ਸੜਕ ਲੋਕਾਂ ਨੂੰ ਕੀਤੀ ਸਮਰਪਿਤ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਧੋਬੀ ਘਾਟ ਚੌਂਕ ਤੋਂ ਸ਼ਿਮਲਾ ਪਹਾੜੀ ਤੱਕ ਬਣੀ ਨਵੀਂ ਸੜਕ ਲੋਕਾਂ ਨੂੰ ਕੀਤੀ ਸਮਰਪਿਤ

-60 ਲੱਖ ਰੁਪਏ ਦੀ ਲਾਗਤ ਨਾਲ ਬਣੀ ਸੜਕ

ਹੁਸ਼ਿਆਰਪੁਰ, 19 ਸਤੰਬਰ (ਮਨਿੰਦਰ ਧਾਮੀ)  ਲੋਕਹਿੱਤ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਹੁਲਾਰਾ ਦਿੰਦੇ ਹੋਏ ਹੁਸ਼ਿਆਰਪੁਰ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਦੇ ਚੇਅਰਮੈਨ, ਬ੍ਰਮ ਸ਼ੰਕਰ ਜ਼ਿੰਪਾ ਨੇ ਅੱਜ ਧੋਬੀ ਘਾਟ ਚੌਕ ਤੋਂ ਸ਼ਿਮਲਾ ਪਹਾੜੀ ਤੱਕ ਨਵੀਂ ਬਣੀ ਸੜਕ ਨੂੰ ਜਨਤਾ ਨੂੰ ਸਮਰਪਿਤ ਕੀਤਾ। ਇਸ ਸੜਕ ਦੇ ਨਿਰਮਾਣ 'ਤੇ 60 ਲੱਖ ਰੁਪਏ ਦੀ ਲਾਗਤ ਆਈ ਹੈ।

            ਇਸ ਮੌਕੇ ਆਯੋਜਿਤ ਪ੍ਰੋਗਰਾਮ ਪੀਡੀ ਆਰੀਆ ਸਮਾਜ ਸਕੂਲ, ਬਹਾਦਰਪੁਰ ਚੌਕ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਜ਼ਿੰਪਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸੁਚਾਰੂ ਆਵਾਜਾਈ ਅਤੇ ਬਿਹਤਰ ਬੁਨਿਆਦੀ ਢਾਂਚਾ ਪ੍ਰਦਾਨ ਕਰਨਾ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦਾ ਨਿਰਮਾਣ ਸਥਾਨਕ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ, ਜੋ ਹੁਣ ਪੂਰੀ ਹੋ ਗਈ ਹੈ।

            ਵਿਧਾਇਕ ਨੇ ਕਿਹਾ ਕਿ ਪਹਿਲੀ ਵਾਰ ਹੁਸ਼ਿਆਰਪੁਰ ਵਿੱਚ ਸਟਰਾਮ ਸੀਵਰ ਦਾ ਕੰਮ ਹੋਇਆ  ਹੈ, ਜਿਸ ਲਈ ਸ਼ਿਮਲਾ ਪਹਾੜੀ ਤੋਂ ਭੰਗੀ ਚੋਆ ਤੱਕ ਪਾਈਪਲਾਈਨ ਵਿਛਾਈ ਗਈ ਹੈ। ਇਸ 'ਤੇ ਵੀ 2.25 ਕਰੋੜ ਰੁਪਏ ਦੀ ਲਾਗਤ ਆਈ ਹੈ।

            ਵਿਧਾਇਕ ਜ਼ਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਸੰਤੁਲਿਤ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਨਤਾ ਨਾਲ ਕੀਤੇ ਗਏ ਸਾਰੇ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਸਥਾਨਕ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਵੇਂ ਬਣੇ ਬੁਨਿਆਦੀ ਢਾਂਚੇ ਦੀ ਸਾਂਭ-ਸੰਭਾਲ ਕਰਨ ਅਤੇ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ।

            ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸੁਰਿੰਦਰ ਭੋਗਲ, ਬਲਾਕ ਪ੍ਰਧਾਨ ਜਸਪਾਲ ਸੁਮਨ,ਕੌਂਸਲਰ ਮਨਜੀਤ, ਕੌਂਸਲਰ ਪ੍ਰਦੀਪ ਬਿੱਟੂ, ਵਿਕਾਸ ਮੱਟੂ, ਜੋਗਿੰਦਰ ਰਾਜਾ, ਨਿੱਕਾ ਸੈਣੀ, ਐਡਵੋਕੇਟ ਅਮਰਜੋਤ ਸੈਣੀ ਤੋਂ ਇਲਾਵਾ ਨਗਰ ਨਿਗਮ ਦੇ ਅਧਿਕਾਰੀ ਵੀ ਹਾਜ਼ਰ ਸਨ।


ਵਾਲਮੀਕਿ ਧਰਮਸ਼ਾਲਾ ਪੱਟੀ ਲਈ ਡੇਢ ਲੱਖ ਰੁਪਏ ਦੀ ਗ੍ਰਾਂਟ ਜਾਰੀ




ਵਾਲਮੀਕਿ ਧਰਮਸ਼ਾਲਾ ਪੱਟੀ ਲਈ ਡੇਢ ਲੱਖ ਰੁਪਏ ਦੀ ਗ੍ਰਾਂਟ ਜਾਰੀ
ਕਮੇਟੀ ਮੈਂਬਰਾਂ ਨੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਦਾ ਕੀਤਾ ਧੰਨਵਾਦ
ਹੁਸ਼ਿਆਰਪੁਰ, 20 ਸਤੰਬਰ (ਪਵਨ ਕੁਮਾਰ) ਵਾਲਮੀਕਿ ਧਰਮਸ਼ਾਲਾ 'ਤੇ ਪਖਾਨੇ ਬਣਾਉਣ ਲਈ ਵਾਲਮੀਕਿ ਕਮੇਟੀ ਮੈਂਬਰ ਸਰਪੰਚ ਸ਼ਿੰਦਰਪਾਲ ਦੀ ਅਗਵਾਈ ਵਿਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਮਿਲੇ ਅਤੇ ਆਪਣੀ ਸਮੱਸਿਆ ਉਨ੍ਹਾਂ ਦੇ ਸਾਹਮਣੇ ਰੱਖੀ। ਉਨ੍ਹਾਂ ਗ੍ਰਾਂਮ ਪੰਚਾਇਤ ਪੱਟੀ ਨੂੰ ਡੇਢ ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਦਿਆਂ ਦਿਸ਼ਾ-ਨਿਰਦੇਸ਼ ਦਿੱਤੇ ਕਿ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਤੋਂ ਪਹਿਲਾਂ ਧਰਮਸ਼ਾਲਾਂ ਵਿਖੇ ਪਖਾਨੇ ਬਣਾਉਣ ਦੇ ਕੰਮ ਨੂੰ ਨੇਪਰੇ ਚਾੜ੍ਹਿਆ ਜਾਵੇ।  ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਨੂੰ ਉਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਮੇਟੀ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਜੋ ਹੋਰ ਵੀ ਅਧੂਰੇ ਕੰਮ ਜਿਵੇਂ ਲੰਗਰ ਹਾਲ ਅਤੇ ਚਾਰਦੀਵਾਰੀ ਉਹ ਵੀ ਆਉਣ ਵਾਲੇ ਸਮੇਂ ਵਿਚ ਜਲਦ ਗ੍ਰਾਂਟ ਜਾਰੀ ਕਰ ਦਿੱਤੀ ਜਾਵੇਗੀ।   ਇਸ ਮੌਕੇ ਮੈਂਬਰ ਪੰਚਾਇਤ ਸੋਹਣ ਲਾਲ, ਅਸ਼ੋਕ ਕੁਮਾਰ, ਅਸ਼ਵਨੀ ਕੁਮਾਰ, ਦੀਪਕ, ਨਿਸ਼ਾਂਤ ਕੁਮਾਰ, ਮੋਹਨ ਲਾਲ, ਸੰਦੀਪ ਕੁਮਾਰ, ਪ੍ਰਮੋਦ ਕੁਮਾਰ, ਰਜੇਸ਼ ਕੁਮਾਰ, ਮਾਨਵ ਸਹੋਤਾ, ਰਵੀ ਕੁਮਾਰ, ਸ਼ਿਵ ਕੁਮਾਰ, ਰੋਹਿਤ ਕੁਮਾਰ, ਪੁਨੀਤ ਕੁਮਾਰ ਤੋਂ ਇਲਾਵਾ ਹੋਰ ਮੈਂਬਰ ਵੀ ਮੌਜੂਦ ਸਨ।

ਹੁਸ਼ਿਆਰਪੁਰ 'ਚ 52ਵੀਂ ਬਟਾਲੀਅਨ ਆਈਟੀਬੀਪੀ ਦਾ ਫੀਲਡ ਫਾਇਰਿੰਗ ਅਭਿਆਸ 26 ਤੋਂ 27 ਸਤੰਬਰ ਤੱਕ

ਹੁਸ਼ਿਆਰਪੁਰ 'ਚ 52ਵੀਂ ਬਟਾਲੀਅਨ ਆਈਟੀਬੀਪੀ ਦਾ ਫੀਲਡ ਫਾਇਰਿੰਗ ਅਭਿਆਸ 26 ਤੋਂ 27 ਸਤੰਬਰ ਤੱਕ
ਹੁਸ਼ਿਆਰਪੁਰ, 19 ਸਤੰਬਰ (ਪ੍ਰਸ਼ੋਤਮ ਲਾਲ ਦੜੋਚ) ਐਸਡੀਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਨੇ ਕਿਹਾ ਕਿ 52ਵੀਂ ਬਟਾਲੀਅਨ, ਇੰਡੋ-ਤਿੱਬਤੀਅਨ ਬਾਰਡਰ ਪੁਲਿਸ ਵੱਲੋਂ ਹੁਸ਼ਿਆਰਪੁਰ  ਸਥਿਤ 11 ਕੋਰ ਦੇ ਫੀਲਡ ਫਾਇਰਿੰਗ ਅਭਿਆਸ ਕੀਤਾ ਜਾਵੇਗਾ। ਇਹ ਅਭਿਆਸ ਹੁਸ਼ਿਆਰਪੁਰ (ਨਿਊ) ਫੀਲਡ ਫਾਇਰਿੰਗ ਰੇਂਜ ਵਿਚ 26 ਸਤੰਬਰ 2025 ਤੋਂ 27 ਸਤੰਬਰ 2025 ਤੱਕ ਕੀਤਾ ਜਾਵੇਗਾ।
ਇਸ ਦੌਰਾਨ ਸਾਰੇ ਸਬੰਧਤ ਵਿਅਕਤੀਆਂ ਅਤੇ ਆਮ ਲੋਕਾਂ ਨੂੰ ਬੇਨਤੀ ਹੈ ਕਿ ਉਹ ਨਿਰਧਾਰਤ ਖ਼ਤਰੇ ਵਾਲੇ ਖੇਤਰ ਵਿੱਚ ਦਾਖਲ ਨਾ ਹੋਣ ਅਤੇ ਉਕਤ ਸਮੇਂ ਵਿਚ ਰੇਂਜ ਨੂੰ ਖਾਲੀ ਰੱਖਣ, ਤਾਂ ਜੋ ਸੁਰੱਖਿਆ ਯਕੀਨੀ ਕੀਤੀ ਜਾ ਸਕੇ।

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਨੇ 12 ਗ੍ਰਾਮ ਪੰਚਾਇਤਾਂ ਨੂੰ ਦਿੱਤੇ 36 ਲੱਖ ਰੁਪਏ ਦੇ ਚੈਕ

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਨੇ 12 ਗ੍ਰਾਮ ਪੰਚਾਇਤਾਂ ਨੂੰ ਦਿੱਤੇ 36 ਲੱਖ ਰੁਪਏ ਦੇ ਚੈਕ
-ਪਿੰਡਾਂ ਦੇ ਸ਼ਮਸ਼ਾਨ ਘਾਟਾਂ ਦੇ ਵਿਕਾਸ 'ਤੇ ਖਰਚ ਕੀਤੀ ਜਾਵਗੀ ਰਾਸ਼ੀ
-ਸੋਨਾਲੀਕਾ ਸਮੂਹ ਦੇ ਵਾਈਸ ਚੇਅਰਮੈਨ ਅੰਮ੍ਰਿਤ ਸਾਗਰ ਮਿੱਤਲ ਨੇ ਦਿੱਤਾ ਵਿੱਤੀ ਸਹਿਯੋਗ
ਹੁਸ਼ਿਆਰਪੁਰ, 19 ਸਤੰਬਰ (ਪਵਨ ਕੁਮਾਰ) ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਬਲਾਕ ਹੁਸ਼ਿਆਰਪੁਰ-1 ਦੀਆਂ ਪੰਚਾਇਤਾਂ ਲਈ ਆਯੋਜਿਤ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਦਾ ਵਿਕਾਸ ਸਮਾਜਿਕ ਸਹਿਯੋਗ ਅਤੇ ਉਦਯੋਗਾਂ ਦੀ ਭਾਗੀਦਾਰੀ ਨਾਲ ਸੰਭਵ ਹੈ। ਇਸ ਦੌਰਾਨ ਉਨ੍ਹਾਂ ਸੋਨਾਲੀਕਾ ਗਰੁੱਪ ਦੇ ਵਾਈਸ ਚੇਅਰਮੈਨ ਅੰਮ੍ਰਿਤ ਸਾਗਰ ਮਿੱਤਲ ਵੱਲੋਂ ਸ਼ਮਸ਼ਾਨਘਾਟ ਦੇ ਵਿਕਾਸ ਕਾਰਜਾਂ ਲਈ ਭੇਜੇ ਗਏ 12 ਪੰਚਾਇਤਾਂ ਨੂੰ 36 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਵੀ ਵੰਡੇ।
ਡਾ. ਰਵਜੋਤ ਸਿੰਘ ਨੇ ਇਸ ਮੌਕੇ ਸ੍ਰੀ ਮਿੱਤਲ ਅਤੇ ਸੋਨਾਲੀਕਾ ਗਰੁੱਪ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਪਿੰਡਾਂ ਵਿੱਚ ਸ਼ਮਸ਼ਾਨਘਾਟ ਸਿਰਫ਼ ਅੰਤਿਮ ਸੰਸਕਾਰ ਹੀ ਨਹੀਂ ਹਨ ਸਗੋਂ ਸਮਾਜ ਦੀ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਦਾ ਵੀ ਹਿੱਸਾ ਹਨ। ਇਨ੍ਹਾਂ ਦਾ ਆਧੁਨਿਕ ਅਤੇ ਯੋਜਨਾਬੱਧ ਵਿਕਾਸ ਨਾ ਸਿਰਫ਼ ਪਿੰਡ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰੇਗਾ ਬਲਕਿ ਸਫ਼ਾਈ ਅਤੇ ਵਾਤਾਵਰਣ ਸੁਰੱਖਿਆ ਲਈ ਕੀਤੇ ਜਾ ਰਹੇ ਯਤਨਾਂ ਨੂੰ ਵੀ ਮਜ਼ਬੂਤੀ ਦੇਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੀਆਂ ਬੁਨਿਆਦੀ ਢਾਂਚੇ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਅਜਿਹੀ ਪਰਉਪਕਾਰੀ ਸਹਾਇਤਾ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰੇਗੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਹੋਰ ਉਦਯੋਗਪਤੀ ਅਤੇ ਸਮਾਜਿਕ ਸੰਗਠਨ ਵੀ ਇਸੇ ਤਰ੍ਹਾਂ ਅੱਗੇ ਆਉਣਗੇ ਅਤੇ ਪੇਂਡੂ ਵਿਕਾਸ ਵਿੱਚ ਯੋਗਦਾਨ ਪਾਉਣਗੇ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਸਰਕਾਰ ਅਤੇ ਸਮਾਜ ਦੇ ਸਾਂਝੇ ਯਤਨਾਂ ਨਾਲ ਹੀ ਪ੍ਰਗਤੀਸ਼ੀਲ ਅਤੇ ਸਵੈ-ਨਿਰਭਰ ਬਣਾਇਆ ਜਾ ਸਕਦਾ ਹੈ। ਇਸ ਮੌਕੇ ਸੋਨਾਲੀਕਾ ਸਮੂਹ ਤੋਂ ਜੇ.ਐਸ. ਚੌਹਾਨ, ਰਜਨੀਸ਼ ਸੰਦਲ ਅਤੇ ਹੋਰ ਪਤਵੰਤੇ ਅਤੇ ਅਧਿਕਾਰੀ ਵੀ ਮੌਜੂਦ ਸਨ।

ਨਵਦੀਪ ਕੌਰ ਨੇ ਸੰਭਾਲਿਆ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਾ ਚਾਰਜ

ਨਵਦੀਪ ਕੌਰ ਨੇ ਸੰਭਾਲਿਆ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਾ ਚਾਰਜ
ਜਲੰਧਰ, 19 ਸਤੰਬਰ ( ਅੰਮ੍ਰਿਤਪਾਲ ਸਿੰਘ  ) ਨਵਦੀਪ ਕੌਰ ਨੇ ਅੱਜ ਦੁਪਹਿਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਾ ਚਾਰਜ ਸੰਭਾਲ ਲਿਆ ਹੈ।
ਚਾਰਜ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਪੰਜਾਬ ਸਰਕਾਰ ਦੀਆਂ ਵਿਕਾਸ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ। ਜ਼ਿਕਰਯੋਗ ਹੈ ਕਿ ਨਵਦੀਪ ਕੌਰ ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਰਹਿ ਚੁੱਕੇ ਹਨ।


ਜ਼ਿਲ੍ਹਾ ਪ੍ਰਸ਼ਾਸਨ ਨੇ ਟੀ.ਬੀ. ਦੇ 327 ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਵੰਡੀਆਂ

ਜ਼ਿਲ੍ਹਾ ਪ੍ਰਸ਼ਾਸਨ ਨੇ ਟੀ.ਬੀ. ਦੇ 327 ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਵੰਡੀਆਂ

ਜਲੰਧਰ, 19 ਸਤੰਬਰ  ( ਅੰਮ੍ਰਿਤਪਾਲ ਸਿੰਘ  ) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁੱਕਰਵਾਰ ਨੂੰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਇਥੇ ਰੈੱਡ ਕਰਾਸ ਭਵਨ ਵਿਖੇ ਟੀ.ਬੀ. ਦੀ ਬਿਮਾਰੀ ਤੋਂ ਪੀੜਤ 327 ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਦੀ ਵੰਡ ਕੀਤੀ ਗਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਬਿਮਾਰੀ ਦਾ ਪਤਾ ਲੱਗਦੇ ਹੀ ਜਲਦ ਤੋਂ ਜਲਦ ਇਲਾਜ ਸ਼ੁਰੂ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟੀ.ਬੀ. ਦੇ ਮਰੀਜ਼ਾਂ ਨੂੰ ਹਰ ਮਹੀਨੇ ਮੁਫ਼ਤ ਪੋਸ਼ਣ ਕਿੱਟਾਂ ਮੁਹੱਈਆ ਕਰਵਾਉਣ ਦਾ ਬੀੜਾ ਚੁੱਕਿਆ ਹੈ, ਜਿਸ ਤਹਿਤ ਅੱਜ 327 ਮਰੀਜ਼ਾਂ ਨੂੰ ਦੋ ਮਹੀਨੇ ਲਈ 654 ਪੋਸ਼ਣ ਕਿੱਟਾਂ ਦੀ ਵੰਡ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪੋਸ਼ਣ ਵੰਡ ਆਉਣ ਵਾਲੇ ਸਮੇਂ ਵਿੱਚ ਵੀ ਲਗਾਤਾਰ ਜਾਰੀ ਰਹੇਗੀ।

ਇਸ ਮੌਕੇ ਸਹਾਇਕ ਕਮਿਸ਼ਨਰ (ਜ) ਰੋਹਿਤ ਜਿੰਦਲ ਨੇ ਕਿਹਾ ਕਿ ਟੀ.ਬੀ. ਦੀ ਬਿਮਾਰੀ ਕਾਰਨ ਮਰੀਜ਼ 'ਚ ਬਿਮਾਰੀ ਵਿਰੁੱਧ ਲੜਨ ਦੀ ਸਮਰੱਥਾ ਘਟ ਜਾਂਦੀ ਹੈ, ਇਸ ਲਈ ਉਸ ਨੂੰ ਦਵਾਈ ਦੇ ਨਾਲ-ਨਾਲ ਚੰਗੀ ਖੁਰਾਕ ਦੀ ਜ਼ਰੂਰਤ ਹੁੰਦੀ ਹੈ।  

ਇਸ ਮੌਕੇ ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਰਿਤੂ ਨੇ ਟੀ.ਬੀ. ਦੇ ਲੱਛਣਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਟੀ.ਬੀ. ਦੀ ਬਿਮਾਰੀ ਇਲਾਜਯੋਗ ਹੈ, ਜਿਸ ਦੇ ਲਈ ਰੋਗੀ ਦੀ ਸਮੇਂ ਸਿਰ ਪਛਾਣ ਹੋਣਾ ਜ਼ਰੂਰੀ ਹੈ। ਇਸ ਦੇ ਲਈ ਬਿਨਾਂ ਦੇਰੀ ਤੋਂ ਸਿਵਲ ਹਸਪਤਾਲ 'ਚ ਜਾਂਚ ਕਰਵਾ ਕੇ ਪੂਰਾ ਇਲਾਜ ਕਰਵਾਉਣਾ ਚਾਹੀਦਾ ਹੈ।

ਇਸ ਤੋਂ ਪਹਿਲਾਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਡਾ. ਸੁਰਜੀਤ ਲਾਲ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ। ਉਨ੍ਹਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਕੀਤੀਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਸੁਸਾਇਟੀ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਕੂਲ, ਓਲਡ ਏਜ ਹੋਮ, ਪ੍ਰਯਾਸ ਸਕੂਲ ਚਲਾਏ ਜਾ ਰਹੇ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਲਾਈਫ ਸੇਵਿੰਗ ਸਕਿੱਲ ਬਾਰੇ ਸਿਖਲਾਈ ਵੀ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰੈੱਡ ਕਰਾਸ ਸੁਸਾਇਟੀ ਦਾ ਸਮੂਹ ਸਟਾਫ਼ ਵੀ ਮੌਜੂਦ ਸੀ।

Friday, 19 September 2025

ਫਸਲਾ ਤੇ ਬੇਲੋੜੀ ਸਪਰੇਅ ਨਾ ਕੀਤੀ ਜਾਵੇ- ਮੁੱਖ ਖੇਤੀਬਾੜੀ ਅਫਸਰ

ਫਸਲਾ ਤੇ ਬੇਲੋੜੀ ਸਪਰੇਅ ਨਾ ਕੀਤੀ ਜਾਵੇ - ਮੁੱਖ ਖੇਤੀਬਾੜੀ ਅਫਸਰ
ਅੰਮ੍ਰਿਤਸਰ 17 ਸਤੰਬਰ 2025 (ਡਾ. ਗੁਰਦੇਵ ਸਿੰਘ ਦਾਸੂਵਾਲ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਖੇਤੀਬਾੜੀ ਮੰਤਰੀ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾ. ਬਲਜਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ, ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਪੈਸਟ ਸਰਵੇਲੈਂਸ ਅਤੇ ਐਡਵਾਈਜਰੀ ਯੂਨਿਟ ਦੀ ਮੀਟਿੰਗ ਹੋਈ।ਜਿਸ ਵਿੱਚ ਖੇਤੀਬਾੜੀ ਨਾਲ ਸੰਬੰਧਤ ਵਿਸ਼ਿਆਂ ਦੇ ਮਾਹਿਰਾਂ ਨੇ ਭਾਗ ਲਿਆ। ਡਾ.ਆਸਥਾ ਸਹਾਇਕ ਪ੍ਰੋਫੈਸਰ ਕੇ.ਵੀ.ਕੇ ਅੰਮ੍ਰਿਤਸਰ ਨੇ ਬਿਮਾਰੀਆਂ ਦੇ ਹਮਲੇ ਬਾਰੇ ਜਾਣਕਾਰੀ ਦਿੱਤੀ ਕਿ ਪਿਛਲੇ ਸਮੇਂ ਵਿੱਚ ਲਗਾਤਾਰ ਸਿੱਲਾ ਮੌਸਮ ਰਹਿਣ ਅਤੇ ਰੂੜੀ ਅਤੇ ਨਾਈਟ੍ਰੋਜਨ ਖਾਦਾਂ ਦੀ ਸਿਫਾਰਸ਼ ਤੋਂ ਵੱਧ ਵਰਤੋਂ ਕਰਕੇ ਝੂਠੀ ਕਾਂਗਿਆਰੀ ਦਾ ਹਮਲਾ ਦੇਖਣ ਨੂੰ ਆਇਆ ਹੈ ਪਰ ਹੁਣ ਜੋ ਫਸਲ ਪੱਕਣ ਤੇ ਆਈ ਹੈ ਉਸ ਫਸਲ ਤੇ ਬੇਲੋੜੀ ਸਪਰੇਅ ਨਾ ਕੀਤੀ ਜਾਵੇ।ਸ੍ਰੀ ਰਮਨ ਕੁਮਾਰ ਵਿਸ਼ਾ ਵਸਤੂ ਮਾਹਿਰ (ਪੀ.ਪੀ), ਅੰਮ੍ਰਿਤਸਰ ਨੇ ਦੱਸਿਆ ਕਿ ਝੋਨੇ/ਬਾਸਮਤੀ ਵਿੱਚ ਤਾਪਮਾਨ ਵਿੱਚ ਵਾਧੇ ਉਪਰੰਤ ਭੂਰੀ ਪਿੱਠ ਵਾਲੇ ਤੇਲੇ ਦਾ ਹਮਲਾ ਆਰਥਿਕ ਕਗਾਰ ਤੋਂ ਉੱਪਰ (5 ਤੇਲੇ ਪ੍ਰਤੀ ਬੂਟਾ) ਹੋਣ ਤੇ 94 ਮਿਲੀ ਟਰਾਈਫਲੂਮੀਜੋਪਾਇਰਮ 10 ਐਸ ਸੀ/80 ਗ੍ਰਾਮ ਡਾਇਨੋਟੈਫੂਰਾਨ 20 ਐਸ ਸੀ/120 ਗ੍ਰਾਮ ਪਾਈਮੈਟਰੋਜਿਨ 50 ਡਬਲਿਯੂ ਜੀ/80 ਮਿਲੀ ਨਿੰਮ ਅਧਾਰਿਤ ਇਕੋਟਿਨ (ਅਜੈਡੀਰੈਕਟਿਨ 5%)ਜਾਂ ਲਿਟਰ ਪੀਏਯੂ ਨਿੰਮ ਦੇ ਘੋਲ ਪ੍ਰਤੀ ਏਕੜ ਲੀਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕੀਤਾ ਜਾਵੇ।ਬਾਗਬਾਨੀ ਵਿਭਾਗ ਤੋਂ ਜਤਿੰਦਰ ਸਿੰਘ ਸੰਧੂ, ਸਹਾਇਕ ਬਾਗਬਾਨੀ ਅਫਸਰ ਨੇ ਦੱਸਿਆ ਕਿ ਅਮਰੂਦ ਦੀ ਫਸਲ ਤੇ ਫਲ ਦੀ ਮੱਖੀ ਦਾ ਹਮਲਾ ਵੇਖਣ ਵਿੱਚ ਆਵੇ ਤਾਂ ਫਰੂਟ ਫਲਾਈ ਟਰੈਪ ਦੀ ਵਰਤੋਂ ਕੀਤੀ ਜਾਵੇ ਜੋ ਕਿ ਪੀਅਰ ਸਟੇਟ ਵੇਰਕਾ ਬਾਈਪਾਸ ਬਾਗਬਾਨੀ ਵਿਭਾਗ ਦੇ ਦਫਤਰ ਤੋਂ ਲਿਆ ਜਾ ਸਕਦਾ ਹੈ ਤੇ ਡਿੱਗੇ ਹੋਏ ਫਲ ਜਮੀਨ ਵਿੱਚ ਡੂੰਗੇ ਦੱਬ ਦਿੱਤੇ ਜਾਵੇ।ਡਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਲਗਾਤਾਰ ਖੇਤ ਪੱਧਰ ਤੇ ਸਰਵੇਖਣ ਕਰ ਰਹੀਆਂ ਹਨ ਅਤੇ ਆਰਥਿਕ ਕਗਾਰ ਤੋਂ ਉੱਪਰ ਕਿਸੇ ਵੀ ਕੀੜੇ ਮਕੌੜੇ/ਬਿਮਾਰੀਆਂ ਦਾ ਹਮਲਾ ਵੇਖਣ ਵਿੱਚ ਨਹੀਂ ਆਇਆ।ਕਿਸਾਨ ਵੀਰ ਲਗਾਤਾਰ ਆਪਣੇ ਖੇਤਾਂ ਦਾ ਨਿਰੀਖਣ ਕਰਨ ਤੇ ਸੰਭਾਵਿਤ ਹਮਲੇ ਤੇ ਖੇਤੀਬਾੜੀ ਮਾਹਿਰਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਅਤੇ ਬੇਲੋੜੀਆਂ ਸਪਰੇਆਂ ਤੋਂ ਗੁਰੇਜ਼ ਕਰਕੇ ਖੇਤੀ ਖਰਚੇ ਨੂੰ ਘਟਾਇਆ ਜਾਵੇ।ਇਸ ਮੌਕੇ ਸੁਖਚੈਨ ਸਿੰਘ ਵਿਸ਼ਾ ਵਸਤੂ ਮਾਹਿਰ (ਐਗਰਾਨਾਮੀ), ਅੰਮ੍ਰਿਤਸਰ, ਮਨਦੀਪ ਸਿੰਘ, ਸੁਖਮਨਪ੍ਰੀਤ ਕੌਰ, ਅਤੇ ਗਗਨਦੀਪ ਕੌਰ (ਖੇਤੀਬਾੜੀ ਵਿਕਾਸ ਅਫਸਰ,ਅੰਮ੍ਰਿਤਸਰ) ਹਾਜਰ ਸਨ।


ਪਰਾਲੀ ਪ੍ਰਬੰਧਨ ਨੂੰ ਲੈ ਕੇ ਨੋਡਲ/ਕਲੱਸਟਰ ਅਫ਼ਸਰਾਂ, ਨੰਬਰਦਾਰਾਂ ਤੇ ਸਰਪੰਚਾਂ ਦੀ ਟ੍ਰੇਨਿੰਗ ਆਯੋਜਿਤ

ਪਰਾਲੀ ਪ੍ਰਬੰਧਨ ਨੂੰ ਲੈ ਕੇ ਨੋਡਲ/ਕਲੱਸਟਰ ਅਫ਼ਸਰਾਂ, ਨੰਬਰਦਾਰਾਂ ਤੇ ਸਰਪੰਚਾਂ ਦੀ ਟ੍ਰੇਨਿੰਗ ਆਯੋਜਿਤ
-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਮਸ਼ੀਨਰੀ ਉਪਲਬੱਧ ਕਰਵਾਉਣ 'ਤੇ ਦਿੱਤਾ ਜ਼ੋਰ
ਹੁਸ਼ਿਆਰਪੁਰ, 19 ਸਤੰਬਰ (ਪ੍ਰਸ਼ੋਤਮ ਲਾਲ ਦੜੌਚ) ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਇਸਦੇ ਵਿਗਿਆਨਕ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਵਿਸ਼ੇਸ਼ ਸਿਖਲਾਈ ਦਾ ਆਯੋਜਨ ਕੀਤਾ ਗਿਆ । ਇਹ ਸਿਖਲਾਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ, ਹੁਸ਼ਿਆਰਪੁਰ ਵਿਖੇ ਆਯੋਜਿਤ ਕੀਤੀ ਗਈ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਵੀ ਉਨ੍ਹਾਂ ਨਾਲ ਮੌਜੂਦ ਸਨ। ਸਿਖਲਾਈ ਦੌਰਾਨ ਉਨ੍ਹਾਂ 50 ਪਿੰਡਾਂ ਦੇ ਨੋਡਲ/ਕਲੱਸਟਰ ਅਫ਼ਸਰ, ਨੰਬਰਦਾਰ ਅਤੇ ਸਰਪੰਚ ਸ਼ਾਮਲ ਕੀਤੇ ਗਏ ਸਨ ਜਿੱਥੇ ਪਿਛਲੇ ਸਾਲਾਂ ਵਿੱਚ ਪਰਾਲੀ ਸਾੜਨ ਦੀਆਂ ਵਧੇਰੇ ਘਟਨਾਵਾਂ ਦਰਜ ਕੀਤੀਆਂ ਗਈਆਂ ਸਨ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਿਖਲਾਈ ਦੌਰਾਨ ਅਧਿਕਾਰੀਆਂ ਅਤੇ ਪਿੰਡਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ 'ਤੇ ਕਿਸਾਨਾਂ ਨੂੰ ਦਿੱਤੀ ਜਾਂਦੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਨਿਰਦੇਸ਼ ਦਿੱਤੇ ਕਿ ਇਹ ਮਸ਼ੀਨਰੀ ਛੋਟੇ ਅਤੇ ਸੀਮਾਂਤ ਕਿਸਾਨਾਂ ਤੱਕ ਪਹਿਲ ਦੇ ਆਧਾਰ 'ਤੇ ਪਹੁੰਚੇ। ਉਨ੍ਹਾਂ ਨੋਡਲ ਅਤੇ ਕਲੱਸਟਰ ਅਧਿਕਾਰੀਆਂ ਨੂੰ ਜਾਗਰੂਕਤਾ ਫੈਲਾਉਣ ਅਤੇ ਵਿਕਲਪਕ ਤਰੀਕਿਆਂ ਰਾਹੀਂ ਪਰਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਆਪਣੇ ਅਲਾਟ ਕੀਤੇ ਪਿੰਡਾਂ ਵਿੱਚ ਕਿਸਾਨਾਂ ਨਾਲ ਤੁਰੰਤ ਤਾਲਮੇਲ ਕਰਨ ਲਈ ਵੀ ਕਿਹਾ।
ਇਸ ਮੌਕੇ ਐਸ.ਡੀ.ਐਮ ਟਾਂਡਾ ਪਰਮਪ੍ਰੀਤ ਸਿੰਘ ਨੇ ਵੀ ਮੌਜੂਦ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ ਅਤੇ 'ਜ਼ੀਰੋ ਬਰਨਿੰਗ' ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਜ਼ਿੰਮੇਵਾਰੀ ਨਿਭਾਉਣ।
ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ) ਵਰੁਣ ਚੌਧਰੀ ਨੇ ਕਿਸਾਨਾਂ ਨੂੰ ਉਪਲਬੱਧ ਕਰਵਾਈਆਂ ਗਈਆਂ ਮਸ਼ੀਨਾਂ ਦੀਆਂ ਕਿਸਮਾਂ, ਉਨ੍ਹਾਂ ਦੀ ਵਰਤੋਂ ਦੀਆਂ ਤਕਨੀਕਾਂ ਅਤੇ ਪਰਾਲੀ ਪ੍ਰਬੰਧਨ ਲਈ ਵੱਖ-ਵੱਖ ਉਪਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੌਰਾਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸ.ਡੀ.ਓ ਸ਼ਵਿੰਦਰ ਸਿੰਘ ਨੇ ਪਰਾਲੀ ਪ੍ਰਬੰਧਨ ਦੀ ਪ੍ਰਭਾਵਸ਼ਾਲੀ ਰਿਪੋਰਟਿੰਗ ਨੂੰ ਯਕੀਨੀ ਬਣਾਉਣ ਲਈ ਨੋਡਲ ਅਤੇ ਕਲੱਸਟਰ ਅਧਿਕਾਰੀਆਂ ਨੂੰ ਏਟੀਆਰ ਐਪ 'ਤੇ ਸਿਖਲਾਈ ਦਿੱਤੀ।
ਮੁੱਖ ਖੇਤੀਬਾੜੀ ਅਫ਼ਸਰ ਦਵਿੰਦਰ ਸਿੰਘ ਸੰਧੂ ਨੇ ਇਸ ਮੌਕੇ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਰਾਲੀ ਪ੍ਰਬੰਧਨ ਮੁਹਿੰਮ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ।
ਇਸ ਮੌਕੇ ਡੀਐਸਪੀ ਡਾ. ਮਨਪ੍ਰੀਤ ਕੌਰ, ਡੀਐਸਪੀ ਦੇਵਦੱਤ ਸ਼ਰਮਾ, ਕਾਰਜਕਾਰੀ ਇੰਜੀਨੀਅਰ ਰੂਬਲ ਗੋਇਲ (ਪੀਪੀਸੀਬੀ), ਏ.ਆਰ. ਗੀਤਾ ਸ਼ਰਮਾ ਅਤੇ ਖੇਤੀਬਾੜੀ ਵਿਭਾਗ ਅਤੇ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਤਰਾ ਨੂੰ ਲੈ ਕੇ ਤਿਆਰੀਆਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਤਰਾ ਨੂੰ ਲੈ ਕੇ ਤਿਆਰੀਆਂ ਦੀ ਕੀਤੀ ਸਮੀਖਿਆ
- ਯਾਤਰਾ ਮਾਰਗਾਂ ਦੀ ਰਿਪੇਅਰ, ਸਾਫ਼-ਸਫਾਈ ਤੇ ਸੁਰੱਖਿਆ ਇੰਤਜ਼ਾਮ ਪੂਰੇ ਕਰਨ ਦੇ ਨਿਰਦੇਸ਼
- ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਹੋਵੇਗਾ ਯਾਤਰਾ ਦਾ ਸਵਾਗਤ ਤੇ ਲੰਗਰ ਸੇਵਾ
- 21 ਨਵੰਬਰ ਨੂੰ ਪਠਾਨਕੋਟ ਤੋਂ ਹੁੰਦੇ ਹੋਏ ਮੁਕੇਰੀਆਂ, ਦਸੂਹਾ, ਹੁਸ਼ਿਆਰਪੁਰ ਤੇ ਗੜ੍ਹਸ਼ੰਕਰ ਤੋਂ ਲੰਘੇਗੀ ਯਾਤਰਾ
ਹੁਸ਼ਿਆਰਪੁਰ, 19 ਸਤੰਬਰ (ਪਵਨ ਕੁਮਾਰ) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਯਾਤਰਾ ਦੀਆਂ ਤਿਆਰੀਆਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਯਾਤਰਾ ਪੂਰੇ ਜ਼ਿਲ੍ਹੇ ਲਈ ਆਸਥਾ ਅਤੇ ਸ਼ਰਧਾ ਦਾ ਇੱਕ ਮਹੱਤਵਪੂਰਨ ਮੌਕਾ ਹੈ, ਜੋ ਕਿ ਮਾਣ ਅਤੇ ਅਨੁਸ਼ਾਸਨ ਨਾਲ ਸੰਚਾਲਿਤ ਕੀਤੀ ਜਾਵੇਗੀ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਯਾਤਰਾ ਜਿਨ੍ਹਾਂ ਰਸਤਿਆਂ ਤੋਂ ਲੰਘੇਗੀ, ਉਨ੍ਹਾਂ ਦੀ ਮੁਰੰਮਤ ਅਤੇ ਸਫਾਈ ਦਾ ਕੰਮ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ, ਨਗਰ ਕੌਂਸਲਾਂ ਅਤੇ ਪੰਚਾਇਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸੜਕਾਂ ਦੀ ਮੁਰੰਮਤ, ਨਾਲੀਆਂ ਦੀ ਸਫਾਈ, ਸਟਰੀਟ ਲਾਈਟਾਂ ਦਾ ਪ੍ਰਬੰਧ ਅਤੇ ਯਾਤਰਾ ਰਸਤੇ 'ਤੇ ਸਫਾਈ ਯਕੀਨੀ ਬਣਾਈ ਜਾਵੇ। ਪੁਲਿਸ ਵਿਭਾਗ ਨੂੰ ਸੁਚਾਰੂ ਆਵਾਜਾਈ ਵਿਵਸਥਾ ਬਣਾਈ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਵੱਖ-ਵੱਖ ਥਾਵਾਂ 'ਤੇ ਯਾਤਰਾ ਦਾ ਸਵਾਗਤ ਕਰੇਗਾ ਅਤੇ ਸ਼ਰਧਾਲੂਆਂ ਨੂੰ ਲੰਗਰ ਸੇਵਾ ਵੀ ਉਪਲਬੱਧ ਕਰਵਾਈ ਜਾਵੇਗੀ। ਸਿਹਤ ਵਿਭਾਗ ਨੂੰ ਯਾਤਰਾ ਦੇ ਰਸਤੇ 'ਤੇ ਐਂਬੂਲੈਂਸਾਂ ਅਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ ਤਾਂ ਜੋ ਕਿਸੇ ਵੀ ਐਮਰਜੈਂਸੀ ਦਾ ਤੁਰੰਤ ਹੱਲ ਕੀਤਾ ਜਾ ਸਕੇ। ਬਿਜਲੀ ਵਿਭਾਗ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਅਤੇ ਨਗਰ ਨਿਗਮ ਨੂੰ ਪੀਣ ਵਾਲੇ ਪਾਣੀ ਅਤੇ ਸਫਾਈ ਲਈ ਵਿਸ਼ੇਸ਼ ਪ੍ਰਬੰਧ ਕਰਨ ਲਈ ਕਿਹਾ ਗਿਆ । ਉਨ੍ਹਾਂ ਕਿਹਾ ਕਿ ਨਵੰਬਰ ਮਹੀਨੇ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਸੂਬੇ ਭਰ ਵਿੱਚ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਵਿੱਚ 21 ਨਵੰਬਰ ਨੂੰ ਇੱਕ ਵਿਸ਼ੇਸ਼ ਯਾਤਰਾ ਪਠਾਨਕੋਟ ਤੋਂ ਰਵਾਨਾ ਹੋਵੇਗੀ ਅਤੇ ਮੁਕੇਰੀਆਂ ਵਿੱਚ ਦਾਖਲ ਹੋਵੇਗੀ ਅਤੇ ਇਸ ਤੋਂ ਬਾਅਦ ਦਸੂਹਾ, ਹੁਸ਼ਿਆਰਪੁਰ, ਮਾਹਿਲਪੁਰ ਅਤੇ ਗੜ੍ਹਸ਼ੰਕਰ ਹੁੰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗੀ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਸਾਰੇ ਵਿਭਾਗ ਮਿਲ ਕੇ ਕੰਮ ਕਰਨ ਤਾਂ ਜੋ ਇਹ ਯਾਤਰਾ ਸ਼ਰਧਾਲੂਆਂ ਲਈ ਇੱਕ ਯਾਦਗਾਰੀ ਅਤੇ ਸੁਹਾਵਣਾ ਅਨੁਭਵ ਬਣ ਸਕੇ।

ਪਰਾਲੀ ਸਾੜਨ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵੱਲੋਂ ਹਦਾਇਤਾਂ ਜਾਰੀ

ਪਰਾਲੀ ਸਾੜਨ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵੱਲੋਂ ਹਦਾਇਤਾਂ ਜਾਰੀ
ਪਟਿਆਲਾ 19 ਸਤੰਬਰ:  ਪਰਾਲੀ ਸਾੜਨ ਦੀ ਰੋਕਥਾਮ ਅਤੇ ਨਿਗਰਾਨੀ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਦਾਇਤਾਂ ਜਾਰੀ ਕੀਤੀਆਂ ਕਿ ਕਿਸਾਨਾਂ ਵਿੱਚ ਜਾਗਰੁਕਤਾ ਵਧਾਈ ਜਾਵੇ ਅਤੇ ਉਹਨਾਂ ਨੂੰ ਪਰਾਲੀ ਦੀ ਆਧੁਨਿਕ ਸੰਭਾਲ ਬਾਰੇ ਵੀ ਜਾਣੂ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਸੁਪਰ ਐਸ.ਐਮ.ਐਸ ਮਸ਼ੀਨਾਂ ਅਤੇ ਸੁਪਰ ਸੀਡਰ ਮਸ਼ੀਨਾਂ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨਾ ਸਾੜਨ ਸਬੰਧੀ ਨੋਡਲ ਅਧਿਕਾਰੀ, ਤਹਿਸੀਲਦਾਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ,ਸਹਾਇਕ ਰਜਿਸਟਰਾਰ, ਖੇਤੀਬਾੜੀ ਅਫ਼ਸਰ ਅਤੇ ਪੁਲਿਸ ਅਧਿਕਾਰੀ ਪਿੰਡਾਂ ' ਚ ਜਾ ਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੇ ਅਤੇ ਕਿਸਾਨਾਂ ਨੂੰ ਜਾਗਰੂਕ ਕਰਨਗੇ। ਉਹਨਾਂ ਸਾਰੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਹਨਾਂ ਨੂੰ ਪਰਾਲੀ ਦੇ ਵਿਕਲਪ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਉਹਨਾਂ ਨੂੰ ਦੱਸਿਆ ਜਾਵੇ ਕਿ ਹਵਾ ਪ੍ਰਦੂਸ਼ਣ ਨੂੰ ਰੋਕਣ ਅਤੇ ਜਨਤਕ ਸਿਹਤ ਦੀ ਰੱਖਿਆ ਲਈ ਕਿਸਾਨਾਂ ਦਾ ਸਹਿਯੋਗ ਬਹੁਤ ਜਰੂਰੀ ਹੈ ।
ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਐਸ.ਡੀ.ਐਮ. ਅਸ਼ੋਕ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਡਾ: ਜਸਵਿੰਦਰ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ ।

ਸੀਨੀਅਰ ਨਾਗਰਿਕਾਂ ਨੂੰ ਪਹਿਲ ਦੇ ਆਧਾਰ 'ਤੇ ਦਿੱਤੀ ਜਾਵੇ ਹਰ ਸਹੂਲਤ : ਅਮਰਬੀਰ ਕੌਰ ਭੁੱਲਰ


 


ਸੀਨੀਅਰ ਨਾਗਰਿਕਾਂ ਨੂੰ ਪਹਿਲ ਦੇ ਆਧਾਰ 'ਤੇ ਦਿੱਤੀ ਜਾਵੇ ਹਰ ਸਹੂਲਤ : ਅਮਰਬੀਰ ਕੌਰ ਭੁੱਲਰ
ਹੁਸ਼ਿਆਰਪੁਰ, 19 ਸਤੰਬਰ (ਪ੍ਰਸ਼ੋਤਮ ਲਾਲ ਦੜੋਚ) ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਦੀ ਪ੍ਰਧਾਨਗੀ ਵਿਚ ਅੱਜ ਸੀਨੀਅਰ ਨਾਗਰਿਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਤਿਮਾਹੀ ਮੀਟਿੰਗ ਹੋਈ। ਮੀਟਿੰਗ ਵਿੱਚ ਸੀਨੀਅਰ ਨਾਗਰਿਕਾਂ ਦੀ ਸੁਰੱਖਿਆ, ਸਿਹਤ ਸੇਵਾਵਾਂ, ਬੈਂਕਾਂ, ਡਾਕਘਰਾਂ ਅਤੇ ਜੀਵਨ ਬੀਮਾ ਨਿਗਮ ਦੇ ਦਫ਼ਤਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ।
ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਨੇ ਸੀਨੀਅਰ ਨਾਗਰਿਕਾਂ ਨੂੰ ਦਰਪੇਸ਼ ਸਮੱਸਿਆਵਾਂ 'ਤੇ ਚਰਚਾ ਕੀਤੀ ਅਤੇ ਮੁੱਖ ਡਾਕਘਰ, ਹੁਸ਼ਿਆਰਪੁਰ ਦੇ ਪ੍ਰਤੀਨਿਧੀ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਉਹ ਸੀਨੀਅਰ ਨਾਗਰਿਕਾਂ ਲਈ ਉਪਲਬੱਧ ਸਹੂਲਤਾਂ ਨੂੰ ਇੱਕ ਪ੍ਰਮੁੱਖ ਸਥਾਨ 'ਤੇ ਪ੍ਰਦਰਸ਼ਿਤ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਨੂੰ ਡਾਕਘਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਹਾਜ਼ਰ ਮੈਂਬਰਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਸੰਦੇਸ਼ ਨੂੰ ਆਮ ਲੋਕਾਂ ਤੱਕ ਵਿਆਪਕ ਪੱਧਰ 'ਤੇ ਫੈਲਾਉਣ, ਤਾਂ ਜੋ ਸਮਾਜ ਵਿੱਚ ਬਜ਼ੁਰਗ ਨਾਗਰਿਕਾਂ ਦੇ ਸਤਿਕਾਰ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਦੇ ਵਾਤਾਵਰਣ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਐੱਚ.ਕੇ. ਵਰਮਾ, ਸੁਰਜੀਤ ਸਿੰਘ (ਬ੍ਰਿਗੇਡੀਅਰ) ਪੈਟਰਨ ਸੀਨੀਅਰ ਸਿਟੀਜ਼ਨ ਕੌਂਸਲ ਹੁਸ਼ਿਆਰਪੁਰ, ਨਰੇਸ਼ ਕੁਮਾਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਡਾ: ਰਣਜੀਤ ਸਿੰਘ, ਮਹਿੰਦਰ ਸਿੰਘ ਡੀ.ਐਸ.ਪੀ., ਸੂਰਜ ਪ੍ਰਕਾਸ਼, ਗੁਰਬਖਸ਼ ਲਾਲ, ਬੱਬਲਦੀਪ ਸਿੰਘ, ਸ਼ਿਵ ਕਪੂਰ ਸਬ-ਪੋਸਟ ਮਾਸਟਰ ਹੁਸ਼ਿਆਰਪੁਰ, ਕਰਮਜੀਤ ਸਿੰਘ ਜ਼ਿਲ੍ਹਾ ਆਈ.ਟੀ. ਮੈਨੇਜਰ, ਬਲਦੇਵ ਰਾਜ ਐਸ.ਡੀ.ਓ., ਜਰਨੈਲ ਸਿੰਘ ਅਤੇ ਹੋਰ ਕਮੇਟੀ ਮੈਂਬਰ ਹਾਜ਼ਰ ਸਨ |

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਰਕਾਰੀ ਹਾਈ ਸਕੂਲ, ਬਿਹਾਲਾ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਮੁਹਿੰਮ ਦਾ ਆਯੋਜਨ

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਰਕਾਰੀ ਹਾਈ ਸਕੂਲ, ਬਿਹਾਲਾ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਮੁਹਿੰਮ ਦਾ ਆਯੋਜਨ
ਹੁਸ਼ਿਆਰਪੁਰ, 19 ਸਤੰਬਰ (ਮਨਿੰਦਰ ਧਾਮੀ)  ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਵੱਲੋਂ ਬਲਾਕ ਹੁਸ਼ਿਆਰਪੁਰ-2 ਦੇ ਸਰਕਾਰੀ ਹਾਈ ਸਕੂਲ, ਬਿਹਾਲਾ ਵਿੱਚ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਅਤੇ ਇਸ ਦੇ ਬਦਲ ਵਜੋਂ ਵਾਤਾਵਰਣ ਪੱਖੀ ਤਕਨੀਕਾਂ ਬਾਰੇ ਜਾਗਰੂਕ ਕਰਨ ਲਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ।
ਸਭ ਤੋਂ ਪਹਿਲਾਂ ਸਰਕਾਰੀ ਹਾਈ ਸਕੂਲ, ਬਿਹਾਲਾ ਦੇ ਮੁੱਖ ਅਧਿਆਪਕ ਗਣੇਸ਼ ਰਾਜ ਨੇ ਕ੍ਰਿਸ਼ੀ ਵਿਗਿਆਨ ਕੇਂਦਰ  ਦੇ ਮਾਹਿਰਾਂ ਦਾ ਸਵਾਗਤ ਕੀਤਾ ਅਤੇ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਫੈਲਾਉਣ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਸਰਹਾਨਯੋਗ ਕਾਰਜ ਵਿੱਚ ਸਕੂਲ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਫ਼ਸਲੀ ਰਹਿੰਦ-ਖੂੰਹਦ ਸਾੜਨ ਦੇ ਵਾਤਾਵਰਣ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ 'ਤੇ ਹੋਣ ਵਾਲੇ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਝੋਨੇ ਦੀ ਪਰਾਲੀ ਵਿੱਚ ਪਾਏ ਜਾਣ ਵਾਲੇ ਪੋਸ਼ਕ ਤੱਤਾਂ ਅਤੇ ਇਸ ਦੇ ਉਪਯੋਗਾਂ ਬਾਰੇ ਵੀ ਦੱਸਿਆ, ਜਿਵੇਂ ਕਿ ਖੁੰਭਾਂ ਦੀ ਖੇਤੀ, ਬਾਇਓਗੈਸ ਉਤਪਾਦਨ, ਖਾਦ ਅਤੇ ਮਲਚ ਵਜੋਂ ਇਸਦੀ ਵਰਤੋਂ।
ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਡਾ. ਅਜੈਬ ਸਿੰਘ ਨੇ ਪਰਾਲੀ ਪ੍ਰਬੰਧਨ ਲਈ ਸਿਫਾਰਸ਼ ਕੀਤੀਆਂ ਤਕਨੀਕਾਂ ਦੀ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਆਪਣੇ ਖੇਤਰ ਵਿੱਚ ਇਹ ਸੰਦੇਸ਼ ਫੈਲਾਉਣ ਲਈ ਜੋਰਦਾਰ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ।
ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਭਾਸ਼ਣ, ਲੇਖ ਲਿਖਣ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ 'ਪਰਾਲੀ ਨਾ ਸਾੜਨ' ਦੇ ਸੰਦੇਸ਼ ਨਾਲ ਇੱਕ ਜਾਗਰੂਕਤਾ ਰੈਲੀ ਵੀ ਕੱਢੀ ਗਈ। ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉਤਸ਼ਾਹ ਨੂੰ ਵਧਾਉਣ ਲਈ ਸਨਮਾਨਿਤ ਕੀਤਾ ਗਿਆ। ਇਹ ਮੁਕਾਬਲੇ ਸਰਕਾਰੀ ਹਾਈ ਸਕੂਲ, ਬਿਹਾਲਾ ਦੇ ਆਰਟ ਤੇ ਕਰਾਫਟ ਅਧਿਆਪਕਾ, ਮਨਦੀਪ ਕੌਰ ਦੀ ਦੇਖ-ਰੇਖ ਹੇਠ ਆਯੋਜਿਤ ਕੀਤੇ ਗਏ।

Thursday, 18 September 2025

ਡਾ. ਅਜੈ ਕੁਮਾਰ ਬਸਰਾ ਨੇ ਦਫਤਰ ਸਿਵਲ ਸਰਜਨ, ਹੁਸ਼ਿਆਰਪੁਰ ਵਿਖੇ ਬਤੌਰ ਸਹਾਇਕ ਸਿਵਲ ਸਰਜਨ ਵਜੋਂ ਸੰਭਾਲਿਆ ਅਹੁਦਾ

ਡਾ. ਅਜੈ ਕੁਮਾਰ ਬਸਰਾ ਨੇ ਦਫਤਰ ਸਿਵਲ ਸਰਜਨ, ਹੁਸ਼ਿਆਰਪੁਰ ਵਿਖੇ ਬਤੌਰ ਸਹਾਇਕ ਸਿਵਲ ਸਰਜਨ ਵਜੋਂ ਸੰਭਾਲਿਆ ਅਹੁਦਾ

ਹੁਸ਼ਿਆਰਪੁਰ 17 ਸਤੰਬਰ 2025 ( ਪ੍ਰਸ਼ੋਤਮ ਲਾਲ ਦੜੌਚ ) ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਹੋਈ ਪ੍ਰਮੋਸ਼ਨ ਤੋਂ ਬਾਅਦ ਸਿਵਲ ਸਰਜਨ ਡਾ. ਸੀਮਾ ਗਰਗ ਜੀ ਦੀ ਮੌਜੂਦਗੀ ਹੇਠ ਡਾ. ਅਜੈ ਕੁਮਾਰ ਬਸਰਾ ਨੇ ਦਫਤਰ ਸਿਵਲ ਸਰਜਨ, ਹੁਸ਼ਿਆਰਪੁਰ ਵਿਖੇ ਸਹਾਇਕ ਸਿਵਲ ਸਰਜਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਟਾਫ਼ ਵਲੋਂ ਵੀ ਉਹਨਾਂ ਨੂੰ ਜੀ ਆਇਆਂ ਕਹਿੰਦਿਆ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਡਾ. ਅਜੈ ਕੁਮਾਰ ਬਸਰਾ ਮੈਡੀਕਲ ਅਫ਼ਸਰ( ਐਮ.ਡੀ ਐਨਸਥੀਸਿਆ) ਤੌਰ ਤੇ ਆਪਣੀਆਂ ਸੇਵਾਂਵਾ ਸਿਵਲ ਹਸਪਤਾਲ, ਨਵਾਂ ਸ਼ਹਿਰ ਵਿਖੇ ਨਿਭਾ ਰਹੇ ਸਨ। ਇਸ ਮੌਕੇ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਤੌਰ ਸਹਾਇਕ ਸਿਵਲ ਸਰਜਨ ਵੱਜੋਂ ਜਿਹੜੀ ਜਿੰਮੇਵਾਰੀ ਉਹਨਾਂ ਨੂੰ ਸੌਂਪੀ ਗਈ ਹੈ ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਸਾਰੀਆਂ ਸਿਹਤ ਸਹੂਲਤਾਂ ਆਮ ਲੋਕਾਂ ਦੀ ਪਹੁੰਚ ਵਿੱਚ ਕਰਨ ਲਈ ਯੋਗ ਯਤਨ ਕਰਨਗੇ ਤਾਂ ਜੋ ਹਰ ਇਕ ਨਾਗਰਿਕ ਨੂੰ ਸਰਕਾਰੀ ਤੌਰ ਤੇ ਮਿਆਰੀ ਅਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਹਨਾਂ ਕਿਹਾ ਕਿ ਉਨ੍ਹਾਂ ਦਾ ਤਜਰਬਾ ਨਿਸ਼ਚਿਤ ਤੌਰ 'ਤੇ ਆਮ ਲੋਕਾਂ ਦੀ ਭਲਾਈ ਲਈ ਲਾਭਦਾਇਕ ਸਾਬਤ ਹੋਵੇਗਾ। ਸਿਹਤ ਸੁਵਿਧਾਵਾਂ ਨੂੰ ਹੋਰ ਬੇਹਤਰ ਬਣਾਉਣ ਲਈ ਹਰ ਯੋਗ ਉਪਰਾਲੇ ਕੀਤੇ ਜਾਣਗੇ। ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਸਵੀਕਾਰਦੇ ਹੋਏ ਉਨਾਂ ਕਿਹਾ ਕਿ ਉਹ ਪੂਰੀ ਲਗਨ ਅਤੇ ਨਿਸ਼ਠਾ ਨਾਲ ਕੰਮ ਕਰਨਗੇ।
     ਇਸ ਮੌਕੇ ਜਿਲਾ ਪ੍ਰੋਗਰਾਮ ਮੈਨੇਜਰ ਮੁਹੰਮਦ ਆਸਿਫ, ਸ਼੍ਰੀ ਸੰਜੀਵ ਕੁਮਾਰ, ਸ਼੍ਰੀਮਤੀ ਆਸ਼ਾ ਦੇਵੀ, ਸ਼੍ਰੀਮਤੀ ਅਨੁਰਾਧਾ ਠਾਕੁਰ ਅਤੇ ਸ਼੍ਰੀ ਸਤਪਾਲ ਆਦਿ ਹਾਜ਼ਰ ਸਨ।

ਜੇ. ਬੀ. ਬਹਲ ਬਣੇ ਰੋਟਰੀ ਆਈ ਬੈਂਕ ਦੇ ਪ੍ਰਧਾਨ।

ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਚੁਨਾਵੀ ਬੈਠਕ।
 ਹੁਸ਼ਿਆਰਪੁਰ (ਪ੍ਰਸ਼ੋਤਮ ਲਾਲ ਦੜੌਚ)ਰੋਟਰੀ ਆਈ ਬੈਂਕ ਅਤੇ ਕਾਰਨੀਅਲ ਟ੍ਰਾਂਸਪਲਾਂਟੇਸ਼ਨ ਸੋਸਾਇਟੀ ਹੁਸ਼ਿਆਰਪੁਰ ਦੀ ਚੁਨਾਵੀ ਬੈਠਕ ਪ੍ਰਧਾਨ ਅਤੇ ਪ੍ਰਮੁੱਖ ਸਮਾਜ ਸੇਵੀ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਤੇ ਅਗਲੇ ਦੋ ਸਾਲਾਂ ਲਈ ਪ੍ਰਧਾਨ ਦੇ ਪਦ ਲਈ ਚੋਣ ਕੀਤੀ ਗਈ। ਮੀਟਿੰਗ ਦੌਰਾਨ ਪ੍ਰਧਾਨ ਸੰਜੀਵ ਅਰੋੜਾ ਨੇ ਪ੍ਰਧਾਨ ਪਦ ਲਈ ਸ਼੍ਰੀ ਜੇ. ਬੀ. ਬਹਲ ਦੇ ਨਾਮ ਦਾ ਪ੍ਰਸਤਾਵ ਦਿੱਤਾ , ਜਿਸਨੂੰ ਸ਼੍ਰੀ ਅਸ਼ਵਨੀ ਦੱਤਾ ਨੇ ਸਹਿਮਤੀ ਦਿਤੀ। ਮੀਟਿੰਗ ਵਿੱਚ ਮੌਜੂਦ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸਹਿਮਤੀ ਨਾਲ ਜੇ. ਬੀ. ਬਹਲ ਨੂੰ ਪ੍ਰਧਾਨ ਚੁਣਿਆ ਅਤੇ ਉਨ੍ਹਾਂ ਨੂੰ ਕਾਰਜਕਾਰੀ ਬਣਾਉਣ ਦੇ ਅਧਿਕਾਰ ਵੀ ਦਿੱਤੇ ਗਏ।ਇਸ ਮੌਕੇ ਤੇ ਅਰੁਣ ਜੈਨ ਅਤੇ ਪ੍ਰੋ. ਦਲਜੀਤ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਉਮੀਦ ਹੈ ਕਿ ਜੇ. ਬੀ. ਬਹਲ ਜੋ ਕਾਫੀ ਸਮੇਂ ਤੋਂ ਨੇਤਰਦਾਨ ਮੁਹਿੰਮ ਨਾਲ ਜੁੜੇ ਹੋਏ ਹਨ ਅਤੇ ਜਿਸ ਦੀ ਸ਼ੁਰੂਆਤ ਵੀ ਉਹਨਾਂ ਨੇ ਆਪ ਕੀਤੀ ਸੀ, ਆਪਣੇ ਅਨੁਭਵ ਨਾਲ ਸੋਸਾਇਟੀ ਨੂੰ ਹੋਰ ਮਜ਼ਬੂਤ ਕਰਨਗੇ। ਸੋਸਾਇਟੀ ਨੇਤਰਦਾਨ ਨੂੰ ਹੋਰ ਪ੍ਰੋਤਸਾਹਿਤ ਕਰਨ ਲਈ ਕੰਮ ਕਰੇਗੀ।
      ਸਾਬਕਾ ਪ੍ਰਧਾਨ ਸੰਜੀਵ ਅਰੋੜਾ ਨੇ ਸੋਸਾਇਟੀ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਾਲ ਧਾਰਮਿਕ ਸਥਾਨਾਂ ਅਤੇ ਸਿੱਖਿਆ ਸੰਸਥਾਵਾਂ ਵਿੱਚ ਨੇਤਰਦਾਨ ਜਾਗਰੂਕਤਾ ਕੈਂਪ ਲਗਾਏ ਗਏ ਸਨ, ਜਿਨ੍ਹਾਂ ਵਿੱਚ ਲਗਭਗ 2000 ਲੋਕਾਂ ਨੇ ਨੇਤਰਦਾਨ ਦੇ ਪ੍ਰਣ ਪੱਤਰ ਭਰੇ। ਨਾਲ ਹੀ 25 ਲੋਕਾਂ ਦੇ ਮਰਨੋਂਪਰੰਤ ਸ਼ਰੀਰ ਚਿਕਿਤਸਾ ਅਧਿਐਨ ਲਈ ਵੱਖ-ਵੱਖ ਮੈਡੀਕਲ ਕਾਲਜਾਂ ਨੂੰ ਭੇਜੇ ਗਏ। ਸ਼੍ਰੀ ਅਰੋੜਾ ਨੇ ਕਿਹਾ ਕਿ ਉਹ ਸੋਸਾਇਟੀ ਦੇ ਹਰ ਮੈਂਬਰ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਪਿਛਲੇ ਚਾਰ ਸਾਲਾਂ ਦੌਰਾਨ ਪੂਰਾ ਸਹਿਯੋਗ ਦਿੱਤਾ ਜਿਸ ਨਾਲ ਨੇਤਰਦਾਨ ਮੁਹਿੰਮ ਲੋਕ ਲਹਿਰ ਬਣ ਸਕੀ।
        ਨਵੇਂ ਚੁਣੇ ਗਏ ਪ੍ਰਧਾਨ ਜੇ. ਬੀ. ਬਹਲ ਨੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਣ ਲਈ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਪਿਛਲੇ ਸਮੇਂ ਦੌਰਾਨ ਕੀਤੇ ਗਏ ਕੰਮਾਂ ਨੂੰ ਹੋਰ ਗਤੀ ਦੇ ਕੇ ਅੱਗੇ ਵਧਾਉਣ ਦਾ ਯਤਨ ਕਰਨਗੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨੇਤਰਹੀਣਤਾ ਦੂਰ ਕਰਨ ਲਈ ਸੋਸਾਇਟੀ ਨਾਲ ਸਹਿਯੋਗ ਕਰਨ ਅਤੇ ਮਰਨ ਉਪਰੰਤ ਨੇਤਰਦਾਨ ਪ੍ਰਣ ਪੱਤਰ ਜ਼ਰੂਰ ਭਰਨ ਤਾਂ ਜੋ ਹਨ੍ਹੇਰੀ ਜਿੰਦਗੀ ਜੀ ਰਹੇ ਲੋਕਾਂ ਨੂੰ ਰੌਸ਼ਨੀ ਮਿਲ ਸਕੇ।ਇਸ ਮੌਕੇ ਤੇ ਡਾ. ਤਰਸੇਮ ਸਿੰਘ (ਚੇਅਰਮੈਨ ਬਾਡੀ ਡੋਨੇਸ਼ਨ), ਅਰੁਣ ਜੈਨ, ਆਗਿਆਪਾਲ ਸਿੰਘ ਸਾਹਨੀ, ਵਿਜੇ ਅਰੋੜਾ, ਕਮਲ ਖੁਰਾਨਾ, ਪ੍ਰੋ. ਦਲਜੀਤ ਸਿੰਘ, ਜਸਬੀਰ ਕੰਵਰ, ਜੀ. ਐਸ. ਬਾਵਾ, ਵੀਨਾ ਚੋਪੜਾ, ਮਦਨ ਲਾਲ ਮਹਾਜਨ, ਪ੍ਰੋ. ਰਾਜੀਵ ਸ਼ਰਮਾ, ਪ੍ਰਿ. ਡੀ. ਕੇ. ਸ਼ਰਮਾ, ਅਸ਼ਵਨੀ ਕੁਮਾਰ ਦੱਤਾ, ਕ੍ਰਿਸ਼ਨ ਕਿਸ਼ੋਰ, ਜਗਦੀਸ਼ ਅਗਰਵਾਲ, ਰਜਿੰਦਰ ਮੋਦਗਿਲ, ਰਮਿੰਦਰ ਸਿੰਘ, ਸ਼ਾਖਾ ਬੱਗਾ, ਅਸ਼ੋਕ ਕੁਮਾਰ ਬੱਗਾ, ਅਖਿਲ ਸੂਦ, ਤਮੰਨਾ ਆਦਿ ਹਾਜ਼ਰ ਸਨ।
   Caption: ਨਵੇਂ ਚੁਣੇ ਗਏ ਪ੍ਰਧਾਨ ਜੇ. ਬੀ. ਬਹਲ ਨੂੰ ਫੁੱਲਾਂ ਦਾ ਗੁਲਦਸਤਾਂ ਭੇਟ ਕਰਦੇ ਹੋਏ ਸਾਬਕਾ ਪ੍ਰਧਾਨ ਸੰਜੀਵ ਅਰੋੜਾ।

ਜਸਪਾਲ ਸਿੰਘ ਨੇ ਲਿਆ ਵਣ ਰੇਂਜ ਅਫਸਰ ਹੁਸ਼ਿਆਰਪੁਰ ਦਾ ਚਾਰਜ ਲਿਆ

ਜਸਪਾਲ ਸਿੰਘ ਨੇ ਲਿਆ ਵਣ ਰੇਂਜ ਅਫਸਰ ਹੁਸ਼ਿਆਰਪੁਰ ਦਾ ਚਾਰਜ ਲਿਆ 
ਹੁਸ਼ਿਆਰਪੁਰ 18 ਸਤੰਬਰ ( ਪਰਸ਼ੋਤਮ ਲਾਲ ਦੜੋਚ ) ਬੀਤੇ ਦਿਨੀ ਪੰਜਾਬ ਸਰਕਾਰ ਵੱਲੋ ਵਣ ਵਿਭਾਗ ਵਿੱਚ ਕੀਤੀਆ ਬਦਲੀਆ ਵਿੱਚ ਜਸਪਾਲ ਸਿੰਘ ਨੂੰ ਮਾਹਿਲਪੁਰ ਵਣ ਰੇਂਜ ਤੋ ਬਦਲ ਕੇ ਵਣ ਰੇਂਜ ਅਫਸਰ ਹੁਸ਼ਿਆਰਪੁਰ ਲਗਾਇਆ ਗਿਆ ਹੈ । ਉਹ ਇਥੇ ਜਤਿੰਦਰ ਸਿੰਘ ਰਾਣਾ ਦੀ ਥਾਂ ਤੇ ਆਏ ਹਨ । ਜਿਨ੍ਹਾਂ ਦੀ ਬਦਲੀ ਮਹਿਗਰੋਵਾਲ ਰੇਂਜ ਦੀ ਹੋ ਗਈ ਹੈ । ਜਸਪਾਲ ਸਿੰਘ ਨੇ ਬਤੌਰ ਵਣ ਰੇਂਜ ਅਫਸਰ ਹੁਸ਼ਿਆਰਪੁਰ ਦਾ ਚਾਰਜ ਸੰਭਾਲਿਆ ।ਉਹਨਾ ਕਿਹਾ ਕਿ ਵਾਤਾਵਰਣ ਦੀ ਸ਼ੁਧਤਾ ਲਈ ਸਾਨੂੰ ਸਾਰਿਆਂ ਨੂੰ ਵੱਧ ਤੋ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਤੇ ਉਹਨਾ ਦੀ ਸਾਭ ਸੰਭਾਲ ਵੀ ਕਰਨੀ ਚਾਹੀਦੀ ਹੈ । ਉਹਨਾ ਇਹ ਵੀ ਕਿਹਾ ਕਿ ਲੱਕੜੀ ਚੋਰੀ ਕਰਨ ਵਾਲੇ ਤਸਕਰਾ ਤੇ ਵਿਭਾਗ ਦੀ ਤਿਰਛੀ ਨਜ਼ਰ ਰਹੇਗੀ। ਚੱਕ ਸਾਦੂ, ਜਹਾਨਖੇਲਾ, ਚੌਹਾਲ ਨਾਕਿਆ ਤੇ ਚੌਕਸੀ ਹੋਰ ਵਧਾਈ ਜਾਵੇਗੀ । ਲੱਕੜੀ ਚੋਰੀ ਕਰਨ ਵਾਲਿਆ ਤੇ ਪੂਰੀ ਸਖਤੀ ਵਰਤੀ ਜਾਵੇਗੀ । ਕਿਸੇ ਨੂੰ ਬਖਸਿਆ ਨਹੀ ਜਾਵੇਗਾ ।

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME