Tuesday, 9 September 2025

ਉਰਮਿਲਾ ਦੇਵੀ ਆਯੁਰਵੈਦਿਕ ਕਾਲਜ ਵੱਲੋਂ ਹੜ੍ਹ ਪੀੜਤਾਂ ਲਈ ਇਕ ਲੱਖ ਤੇ ਮਹੰਤ ਸਤਯ ਵਰਤ ਨੰਦ ਗਿਰੀ ਵੱਲੋਂ 50 ਹਜ਼ਾਰ ਦਾ ਯੋਗਦਾਨ

ਉਰਮਿਲਾ ਦੇਵੀ ਆਯੁਰਵੈਦਿਕ ਕਾਲਜ ਵੱਲੋਂ ਹੜ੍ਹ ਪੀੜਤਾਂ ਲਈ ਇਕ ਲੱਖ ਤੇ ਮਹੰਤ ਸਤਯ ਵਰਤ ਨੰਦ ਗਿਰੀ ਵੱਲੋਂ 50 ਹਜ਼ਾਰ ਦਾ ਯੋਗਦਾਨ

          ਹੁਸ਼ਿਆਰਪੁਰ, 8 ਸਤੰਬਰ (ਪ੍ਰਸ਼ੋਤਮ ਲਾਲ ਦੜੌਚ)ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਸਮੇਂ ਪੂਰਾ ਪੰਜਾਬ ਹੜ੍ਹ ਦੀ ਮਾਰ ਨਾਲ ਜੂਝ ਰਿਹਾ ਹੈ। ਇਸ ਮੁਸ਼ਕਿਲ ਘੜੀ ਵਿਚ ਪੀੜਤ ਪਰਿਵਾਰਾਂ ਨਾਲ ਪੂਰਾ ਦੇਸ਼ਾ ਖੜ੍ਹਾ ਹੈ। ਜ਼ਿਲ੍ਹਾ ਹੁਸ਼ਿਆਰਪੁਰ ਦੇ ਬਹੁਤੇ ਇਲਾਕੇ ਵੀ ਇਸ ਕੁਦਰਤੀ ਆਫਤ ਦਾ ਸ਼ਿਕਾਰ ਹੋਏ ਹਨ।  ਹੜ੍ਹਾਂ ਕਾਰਨ ਪੀੜਤ ਪਰਿਵਾਰਾਂ ਦੀ ਮਦਦ ਲਈ ਜਿਥੇ ਸਰਕਾਰ ਤਨਦੇਹੀ ਨਾਲ ਪੂਰੀ  ਮਦਦ ਕਰ ਰਹੀ ਹੈ, ਉਥੇ ਹੀ ਸਵੈ-ਸੇਵੀ ਸੰਸਥਾਵਾਂ, ਕੰਪਨੀਆਂ, ਫੈਕਟਰੀਆਂ, ਦਾਨੀ ਸੱਜਣਾਂ ਅਤੇ ਹੋਰ ਸ਼ਹਿਰ ਵਾਸੀਆਂ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਵਿੱਤੀ ਜਾਂ ਹੋਰ ਕਿਸੇ ਵੀ ਤਰ੍ਹਾਂ ਦੀ ਮਦਦ ਕਰਨ ਸਬੰਧੀ ਅਪੀਲ ਕੀਤੀ ਗਈ ਸੀ, ਜਿਸ ਤਹਿਤ ਬਹੁਤ ਸਾਰੇ ਦਾਨੀ ਸੱਜਣਾਂ, ਸੰਸਥਾਵਾਂ , ਨਾਗਰਿਕਾਂ ਵੱਲੋਂ ਹੜ੍ਹ ਪੀੜਤਾਂ ਲਈ ਆਪਣੇ ਵੱਲੋਂ ਪੂਰਾ ਯੋਗਦਾਨ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਦਾਨੀ ਸੱਜਣਾਂ ਵੱਲੋਂ ਰਾਹਤ ਸਮੱਗਰੀ, ਰਾਸ਼ਨ ਕਿੱਟਾਂ, ਤਰਪਾਲਾਂ, ਮੱਛਰਦਾਨੀਆਂ, ਹਾਈਜੀਨ ਕਿੱਟਾਂ, ਬਰੈੱਡ ਅਤੇ ਹੋਰ ਬਹੁਤ ਸਾਰੀ ਸਮੱਗਰੀ ਤੋਂ ਇਲਾਵਾ ਵਿੱਤੀ ਸਹਾਇਤਾ ਮੁਹੱਈਆ ਕਰਵਾ ਕੇ ਆਪਣ ਫਰਜ਼ ਨਿਭਾਇਆ ਜਾ ਰਿਹਾ ਹੈ।
ਡਿਪਟੀ ਕਮਿਸਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸ਼੍ਰੀਮਤੀ ਉਰਮਿਲਾ ਦੇਵੀ ਆਯੁਰਵੈਦਿਕ ਕਾਲਜ ਆਫ ਮੈਡੀਕਲ ਸ਼ਾਇੰਸਜ਼, ਪਿੰਡ ਖੜਕਾਂ, ਵੱਲੋਂ ਹੜ੍ਹ ਪੀੜਤਾਂ ਦੀ ਮਦਲ ਲਈ ਰੈੱਡ ਕਰਾਸ ਨੂੰ 1 ਲੱਖ ਰੁਪਏ ਅਤੇ ਸ਼੍ਰੀ ਮਹੰਤ ਸਤਯ ਵਰਤ ਨੰਦ ਗਿਰੀ, ਅਖੰਡ ਭਾਰਤ ਪ੍ਰਚਾਰ ਮੰਤਰੀ, ਭੁੰਗਰਨੀ ਵੱਲੋਂ 50 ਹਜ਼ਾਰ ਰੁਪਏ ਦੀ ਰਾਸ਼ੀ ਸੌਂਪੀ ਹੈ। ਉਨ੍ਹਾਂ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਹਾਲਤਾਂ ਵਿਚ ਉਨ੍ਹਾਂ ਵੱਲੋਂ ਕੀਤੀ ਗਈ ਮਦਦ ਹੜ੍ਹ ਪੀੜਤਾਂ ਲਈ ਇਕ ਵੱਡਮੁੱਲਾ ਯੋਗਦਾਨ ਹੈ। ਇਸ ਨਾਲ  ਹੜ੍ਹ ਪੀੜਤਾਂ ਨੂੰ ਲੋੜ ਦੀਆਂ ਵਸਤੂਆਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹੇ ਦੀਆ ਕੰਪਨੀਆਂ, ਫੈਕਟਰੀਆਂ, ਦਾਨੀ ਸੱਜਣਾਂ, ਉਦਯੋਗਪਤੀਆਂ, ਸਕੂਲ/ਕਾਲਜ ਮਾਲਕਾਂ, ਵੱਡੇ ਵਪਾਰੀ ਭਾਈਚਾਰੇ ਅਤੇ ਹਰ ਨਾਗਰਿਕ ਨੂੰ ਅਪੀਲ ਕੀਤੀ ਕਿ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਉਣ। ਇਸ ਕੁਦਰਤੀ ਆਫ਼ਤ ਸਮੇਂ ਉਹ ਲੋੜਵੰਦਾਂ ਦੀ ਵਿੱਤੀ ਜਾਂ ਹੋਰ ਕਿਸੇ ਵੀ ਤਰ੍ਹਾਂ ਦੀ ਸੇਵਾ ਕਰਨ ਲਈ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਦੇ ਹਨ। ਜਿਸ ਲਈ ਰੈੱਡ ਕਰਾਸ ਸੁਸਾਇਟੀ ਵੱਲੋਂ ਜਾਰੀ ਕੀਤੇ ਗਏ ਕਿਊਆਰ ਕੋਡ ਦੇ ਲਿੰਕ https://tinyurl.com/redcrosshoshiarpur  'ਤੇ ਕਲਿੱਕ ਕਰਕੇ ਸਹਿਯੋਗ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਇਸ ਸਮਾਜ ਭਲਾਈ ਦੇ ਕੰਮ ਲਈ ਨਿੱਜੀ ਤੌਰ 'ਤੇ ਸੋਮਵਾਰ ਤੋਂ ਸ਼ੁੱਕਰਵਾਰ ਰੈੱਡ ਕਰਾਸ ਦਫਤਰ, ਜੋਧਾ ਮੱਲ ਰੋਡ, ਹੁਸ਼ਿਆਰਪੁਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

--

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME