ਨਵਾਂਸ਼ਹਿਰ 09 ਸਤੰਬਰ (ਬਿਊਰੋ) ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ.ਅਮਨਦੀਪ ਅਤੇ ਸੀ.ਜੇ.ਐਮ ਸ੍ਰੀ ਮਹੇਸ਼ ਕੁਮਾਰ ਵੱਲੋ ਪਿੰਡ ਬੁਰਜ ਟਹਿਲ ਦਾਸ ਨਾਲ ਲੱਗਦੇ ਸਤਲੁਜ ਦਰਿਆ ਦੇ ਬੰਨ ਦਾ ਕੀਤਾ ਦੌਰਾ ਅਤੇ ਤਰਪਾਲਾ, ਡੀਜ਼ਲ, ਪਾਣੀ, ਮੈਡੀਕਲ ਕਿੱਟ ਆਦਿ ਰਾਹਤ ਸਮੱਗਰੀ ਵੰਡੀ ਗਈ । ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਜੀਆਂ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ.ਅਮਨਦੀਪ ਅਤੇ ਸੀ.ਜੇ.ਐਮ ਸ੍ਰੀ ਮਹੇਸ਼ ਕੁਮਾਰ ਵੱਲੋ ਪਿੰਡ ਬੁਰਜ ਟਹਿਲ ਦਾਸ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਾਲ ਲੱਗਦੇ ਸਤਲੁਜ ਦਰਿਆ ਦੇ ਬੰਨ ਦਾ ਦੌਰਾ ਕੀਤਾ ਗਿਆ ਅਤੇ ਮੌਕੇ ਤੇ ਮੌਜੂਦ ਪਿੰਡ ਬੁਰਜ ਟਹਿਲ ਦਾਸ, ਤਲਵੰਡੀ ਸਿੱਬੂ ਅਤੇ ਪੰਦਰਾਵਲ ਦੇ ਸਰੰਪਚਾਂ, ਪਿੰਡ ਵਾਸੀਆ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆ ਨਾਲ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਗਿਆ । ਇਸ ਮੌਕੇ ਜੇ.ਐਮ-ਕਮ-ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ.ਅਮਨਦੀਪ ਅਤੇ ਸੀ.ਜੇ.ਐਮ ਸ੍ਰੀ ਮਹੇਸ਼ ਕੁਮਾਰ ਵੱਲੋ ਪੈਰਾ ਲੀਗਲ ਵਲੰਟੀਅਰ ਬਲਦੇਵ ਭਾਰਤੀ ਰਾਹੀ ਪ੍ਰਾਪਤ ਸਰਪੰਚ ਪਿੰਡ ਬੁਰਜ ਟਹਿਲ ਦਾਸ, ਸਰਪੰਚ ਪਿੰਡ ਤਲਵੰਡੀ ਸਿੱਬੂ ਅਤੇ ਸਰਪੰਚ ਪਿੰਡ ਪੰਦਰਾਵਲ ਦੇ ਲੋਕਾਂ ਦੀ ਜ਼ਰੂਰਤ ਅਨੁਸਾਰ 60 ਤਰਪਾਲਾਂ, 100 ਲੀਟਰ ਡੀਜ਼ਲ, 30 ਪੇਟੀ ਪਾਣੀ ਦੀਆਂ ਬੋਤਲਾਂ ਅਤੇ 10 ਮੈਡੀਕਲ ਕਿੱਟ ਆਦਿ ਰਾਹਤ ਸਮੱਗਰੀ ਦਿੱਤੀ ਗਈ । ਇਸ ਮੌਕੇ ਉਹਨ੍ਹਾਂ ਵੱਲੋ ਦੱਸਿਆ ਗਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਹੀਦ ਭਗਤ ਸਿੰਘ ਨਗਰ ਵੱਲੋ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਅਤੇ ਲੋਕਾਂ ਦੀ ਕਿਸੇ ਵੀ ਸੰਭਵ ਤਰੀਕੇ ਨਾਲ ਮਦਦ ਕਰਨ ਲਈ ਬਲਾਕ ਪੱਧਰ ਤੇ ਟੀਮਾਂ ਦਾ ਗਠਨ ਕੀਤਾ ਗਿਆ ਹੈ ਜਿਸਦਾ ਉਦੇਸ਼ ਹੜ੍ਹ ਤੋਂ ਪ੍ਰਭਾਵਿਤ ਖੇਤਰ ਅਤੇ ਲੋਕਾਂ ਨੂੰ ਸਹਾਇਤਾ ਅਤੇ ਰਾਹਤ ਪ੍ਰਦਾਨ ਕਰਨਾ ਹੈ । ਇਸ ਮੌਕੇ ਪੈਰਾ ਲੀਗਲ ਵਲੰਟੀਅਰ ਬਲਦੇਵ ਭਾਰਤੀ, ਜਰਨੈਲ ਸਿੰਘ ਖੁਰਦ ਹਾਜ਼ਰ ਸਨ ।
Friday, 12 September 2025
ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਤਰਪਾਲਾ, ਡੀਜ਼ਲ, ਪਾਣੀ, ਮੈਡੀਕਲ ਕਿੱਟ ਆਦਿ ਰਾਹਤ ਸਮੱਗਰੀ ਪ੍ਰਦਾਨ
By
EDITER
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...
