ਨਵਾਂਸ਼ਹਿਰ 12 ਸਤੰਬਰ ( ਬਿਊਰੋ) ਪੰਜਾਬ ਵਿੱਚ ਜਿੱਥੇ ਬਹੁਤੇ ਜ਼ਿਲੇ ਪਾਣੀਂ ਦੀ ਮਾਰ ਹੇਠ ਆਏ ਹੋਏ ਹਨ ਅਤੇ ਲੋਕਾਂ ਦਾ ਭਾਰੀ ਗਿਣਤੀ ਵਿੱਚ ਜਾਨੀ ਮਾਲੀ ਨੁਕਸਾਨ ਹੋਇਆ ਹੈ ਅਤੇ ਲੋਕ ਘਰੋਂ ਬੇਘਰ ਹੋ ਗਏ ਹਨ ਉਥੇ ਹੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ ਵੱਖ ਪਿੰਡਾਂ ਨਾਲ ਲਗਦੇ ਸਤਲੁਜ ਦਰਿਆ ਦੇ ਬੰਨ੍ਹ ਉਤੇ ਲਗਾਤਾਰ ਪਿਛਲੇ 15 ਦਿਨਾਂ ਤੋਂ ਕਾਫੀ ਥਾਵਾਂ ਉਤੇ ਧੁੱਸੀ ਬੰਨ੍ਹ ਦੀ ਸਥਿਤੀ ਕਾਫੀ ਨਾਜ਼ੁਕ ਤੇ ਚਿੰਤਾਜਨਕ ਬਣੀ ਹੋਈ ਸੀ ਪਰ ਸਾਰੇ ਇਲਾਕੇ ਦੀਆਂ ਸੰਗਤਾਂ ਵੱਲੋਂ ਜਿਸ ਜੋਸ਼ ਅਤੇ ਜਜ਼ਬੇ ਨਾਲ ਦਰਿਆ ਦੇ ਬੰਨ੍ਹ ਉਤੇ ਸੇਵਾ ਕੀਤੀ ਹੈ ਉਹ ਵਾਕਿਆ ਹੀ ਕਾਬਲੇ ਤਾਰੀਫ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਇੰਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਦੱਸਿਆ ਕਿ ਜਿਥੇ ਪੂਰੇ ਜ਼ਿਲ੍ਹੇ ਵਿੱਚ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਉਥੇ ਹੀ ਸੰਗਤਾਂ ਵੱਲੋਂ ਕੀਤੀ ਗਈ ਸੇਵਾ ਨੇ ਹਜ਼ਾਰਾਂ ਲੋਕਾਂ ਨੂੰ ਘਰੋਂ ਬੇਘਰ ਹੋਣ ਤੋਂ ਬਚਾਅ ਲਿਆ । ਸਾਰੇ ਜ਼ਿਲੇ ਦੇ ਬਜ਼ੁਰਗਾਂ ਨੌਜਵਾਨਾਂ ਮਾਵਾਂ ਭੈਣਾਂ ਤੇ ਬੱਚਿਆਂ ਵੱਲੋਂ ਕੀਤੀ ਸਿਰਤੋੜ ਮਿਹਨਤ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਪੁਖਤਾ ਪ੍ਰਬੰਧਾਂ ਦੀ ਬਦੌਲਤ ਹੀ ਹੁਣ ਤੱਕ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪੂਰਾ ਇਲਾਕਾ ਕਿਸੇ ਵੀ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਤੋਂ ਬਚਿਆ ਹੋਇਆ ਹੈ। ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਕਿਹਾ ਕਿ ਇਲਾਕੇ ਦੀਆਂ ਸੰਗਤਾਂ ਵੱਲੋਂ ਜਿਥੇ ਗੁਰੂ ਕੇ ਲੰਗਰਾਂ, ਮਿੱਟੀ ਨਾਲ ਭਰੀਆਂ ਟਰਾਲੀਆਂ ਤੇ ਮਿੱਟੀ ਨਾਲ ਭਰੇ ਥੈਲਿਆਂ ਦੀ ਆਥਾਹ ਸੇਵਾ ਕੀਤੀ ਹੈ ਉਥੇ ਹੀ ਪੂਰੇ ਜ਼ਿਲ੍ਹੇ ਵਿੱਚੋਂ ਲੰਘਦੇ ਧੁੱਸੀ ਬੰਨ੍ਹ ਨੂੰ ਟੁੱਟਣ ਤੋਂ ਬਚਾਉਣ ਲਈ ਵੀ ਵੱਡਮੁੱਲਾ ਯੋਗਦਾਨ ਪਾਇਆ ਹੈ। ਲੋਕਾਂ ਨੂੰ ਇਸ ਕੁਦਰਤੀਂ ਕ੍ਰੋਪੀ ਤੋਂ ਬਚਾਉਣ ਲਈ ਲਈ ਵੀ ਪ੍ਰਸ਼ਾਸਨ ਨਾਲ ਮਿਲਕੇ ਇਲਾਕੇ ਦੇ ਨੌਜਵਾਨਾਂ ਵੱਲੋਂ ਵੱਡਮੁੱਲਾ ਯੋਗਦਾਨ ਪਾਇਆ ਹੈ। ਜਲਵਾਹਾ ਨੇ ਕਿਹਾ ਕਿ ਮਿਲਟਰੀ ਦੇ ਜਵਾਨਾਂ ਅਤੇ ਨਰੇਗਾ ਕਾਮਿਆਂ ਵੱਲੋਂ ਵੀ ਇਸ ਮੌਕੇ ਵੱਡਾ ਰੋਲ ਅਦਾ ਕੀਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਜਿਥੇ ਸਮੁੱਚੀਆਂ ਸੰਗਤਾਂ ਨੇ ਰਲਕੇ ਹੰਭਲਾ ਮਾਰਿਆ ਹੈ ਉਥੇ ਹੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਸ ਅੰਕੁਰਜੀਤ ਸਿੰਘ ਦੀ ਯੋਗ ਅਗਵਾਈ ਤੇ ਸਮੁੱਚੇ ਪ੍ਰਸ਼ਾਸਨ ਵੱਲੋਂ ਕੀਤੇ ਪੁਖਤਾ ਪ੍ਰਬੰਧਾਂ ਨੇ ਵੀ ਵੱਡਾ ਰੋਲ ਅਦਾ ਕੀਤਾ ਹੈ। ਲੋਕਾਂ ਨੂੰ ਬਚਾਉਣ ਲਈ ਸਾਰੇ ਅਧਿਕਾਰੀਆਂ ਨੇ ਆਪਣੀਂ ਡਿਊਟੀ ਨੂੰ ਪੂਰੀ ਜੁੰਮੇਵਾਰੀ ਨਾਲ ਬਾਖੂਬੀ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡਾਂ ਵੱਲੋਂ ਵੱਡਮੁੱਲਾ ਯੋਗਦਾਨ ਪਾਇਆ ਗਿਆ ਹੈ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਅਤੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਵਿਸ਼ੇਸ਼ ਤੌਰ ਉੱਤੇ ਸਨਮਾਨਿਤ ਕੀਤਾ ਜਾਵੇਗਾ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...