ਬੀਬੀ ਕੌਲਾਂ ਜੀ ਚੈਰੀਟੇਬਲ ਟਰੱਸਟ ਵੱਲੋਂ ਹੜ ਪੀੜਤਾਂ ਲਈ ਰਾਹਤ ਸਮੱਗਰੀ ਦੀ ਤੀਜੀ ਖੇਪ ਰਵਾਨਾ
ਅੰਮ੍ਰਿਤਸਰ, 1 ਸਤੰਬਰ - ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵੱਲੋਂ ਭਾਈ ਗੁਰਇਕਬਾਲ ਸਿੰਘ ਅਤੇ ਭਾਈ ਹਰਵਿੰਦਰਪਾਲ ਸਿੰਘ ਲਿਟਲ ਦੀ ਅਗਵਾਈ ਹੇਠ ਹੜ ਪੀੜਤਾਂ ਲਈ ਰਾਹਤ ਸਮੱਗਰੀ ਦੀ ਤੀਜੀ ਖੇਪ ਅੱਜ ਰਵਾਨਾ ਕੀਤੀ ਗਈ। ਭਾਈ ਲਿਟਲ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਤਕਰੀਬਨ 2 ਹਜ਼ਾਰ ਲੰਗਰ ਪੈਕਟ ਤਿਆਰ ਕਰਕੇ ਭੇਜੇ ਗਏ ਹਨ।
ਉਹਨਾਂ ਦੱਸਿਆ ਕਿ ਕੱਲ ਮਿਤੀ 2 ਸਤੰਬਰ ਨੂੰ ਖਾਸ ਤੌਰ ‘ਤੇ ਪਸ਼ੂਆਂ ਲਈ ਚਾਰਾ, ਚੋਕਰ ਅਤੇ ਤਰਪਾਲਾਂ ਵੀ ਭੇਜੀਆਂ ਜਾਣਗੀਆਂ। ਇਸ ਮੌਕੇ ਅੰਮ੍ਰਿਤਸਰ ਹਲਕਾ ਦੱਖਣੀ ਦੇ ਐਮ ਐਲ ਏ ਡਾ ਇੰਦਰਬੀਰ ਸਿੰਘ ਨਿੱਜਰ ਦੇ ਨੁਮਾਇੰਦੇ ਓ.ਐਸ. ਡੀ ਮਨਪ੍ਰੀਤ ਸਿੰਘ, ਨੇ ਖੁਦ ਹਾਜ਼ਰ ਹੋ ਕੇ ਸੇਵਾ ਵਿੱਚ ਭਾਗ ਲਿਆ ਅਤੇ ਸੰਸਥਾ ਵੱਲੋਂ ਚੱਲ ਰਹੇ ਕਾਰਜਾਂ ਦੀ ਸਰਾਹਨਾ ਕਰਦੇ ਹੋਏ ਹੜ੍ਹ ਪੀੜਤਾ ਲਈ ਰਾਸ਼ਨ ਦੀਆਂ ਗੱਡੀਆਂ ਰਵਾਨਾ ਕੀਤੀਆਂ । ਉਹਨਾਂ ਨੇ ਭਾਈ ਸਾਹਿਬ ਦਾ ਧੰਨਵਾਦ ਵੀ ਕੀਤਾ ਅਤੇ ਵਲੰਟੀਅਰ ਗੁਰਪ੍ਰੀਤ ਸਿੰਘ ਚਾਹਤ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਮਨਪ੍ਰੀਤ ਸਿੰਘ ਨੇ ਕਿਹਾ ਕਿ ਡਾਕਟਰ ਨਿੱਜਰ ਜੀਂ ਦੀਆਂ ਟੀਮਾਂ ਹੜ੍ਹ ਪੀੜਤਾ ਦੇ ਰਾਹਤ ਕਾਰਜਾ ਲਈ ਜੁੱਟੀਆਂ ਹੋਈਆਂ ਹਨ ਅਤੇ ਗੱਲਬਾਤ ਦੌਰਾਨ ਪ੍ਰਸ਼ਾਸਨਕ ਕਾਰਜਾਂ, ਕੈਂਪਾਂ ਅਤੇ ਇਲਾਕਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਮੌਕੇ ਉਕਾਂਰ ਸਿੰਘ, ਦਲਬੀਰ ਸਿੰਘ, ਪਰਮਜੀਤ ਸਿੰਘ (ਹਸਪਤਾਲ), ਸਰਵਣ ਸਿੰਘ ਚੱਟਾਵੱਡ, ਪਰਮਜੀਤ ਸਿੰਘ, ਸ਼ੁਰਿੰਦਰ ਸਿੰਘ ਰਿੰਕੂ, ਭੁਪਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਤਬਲਾ ਵਾਦਕ ਸਮੇਤ ਟੀਮ ਦੇ ਮੈਂਬਰ ਹਾਜ਼ਰ ਸਨ।