ਦਸੂਹਾ, 13 ਸਤੰਬਰ (ਰਵਿੰਦਰ ਸਿੰਘ ਲਾਲੀ) ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਅਪਾਰ ਕਿਰਪਾ ਨਾਲ ਸੰਤ ਨਿੰਰਕਾਰੀ ਚੈਰੀਟੇਵਲ ਫਾਂਊਂਡੇਸ਼ਨ ਦੁਆਰਾ ਸੰਤ ਨਿਰੰਕਾਰੀ ਸਤਿਸੰਗ ਭਵਨ ਬਰਾਂਚ ਦਸੂਹਾ ਭੱਟੀ ਦਾ ਪਿੰਡ ਵਿਖੇ ਮੈਗਾ ਖੂਨਦਾਨ ਕੈਂਪ ਦਾ ਆਯੋਜਨ ਬਰਾਂਚ ਦਸੂਹਾ ਦੇ ਸੰਯੋਜਕ ਡਾ.ਸੁਰਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਂਠ 14 ਸਤੰਬਰ ਨੂੰ ਕੀਤਾ ਜਾ ਰਿਹਾ ਹੈ।ਜਿਸ ਵਿੱਚ ਐੱਮ.ਐੱਲ ਸ਼ਰਮਾ ਜੋਨਲ ਇੰਚਾਰਜ਼ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੇਵਾਦਲ ਸੰਚਾਲਕ ਪ੍ਰਕਾਸ਼ ਸਿੰਘ ਅਤੇ ਸ਼ਿਕਸ਼ਕ ਉਂਕਾਰ ਸਿੰਘ ਨੇ ਦੱਸਿਆ ਕਿ ਇਸ ਵਿਸ਼ਾਲ ਖੂਨਦਾਨ ਕੈਂਪ ਵਿੱਚ 500 ਦੇ ਕਰੀਬ ਸ਼ਰਧਾਲੂ ਖੂਨਦਾਨ ਕਰਨਗੇ ਅਤੇ ਸਿਵਲ ਹਸਪਤਾਲ ਦਸੂਹਾ , ਸਿਵਲ ਹਸਪਤਾਲ ਹੁਸ਼ਿਆਰਪੁਰ ਤੇ ਸਿਵਲ ਹਸਪਤਾਲ ਮੁਕੇਰੀਆਂ, ਭਾਈ ਘਨ੍ਹਈਆ ਜੀ ਚੈਰੀਟੇਬਲ ਹੁਸ਼ਿਆਰਪੁਰ ਤੋਂ ਬਲੱਡ ਬੈਂਕਾ ਦੀਆਂ ਟੀਮਾਂ ਖੂਨਦਾਨੀਆਂ ਵਲੋਂ ਦਿੱਤਾ ਖੂੁਨ ਇਕੱਤਰ ਕਰਨਗੀਆਂ । ਉਨ੍ਹਾਂ ਕਿਹਾ ਸ਼ਰਧਾਲੂ ਨਿਰੰਕਾਰੀ ਬਾਬਾ ਹਰਦੇਵ ਸਿੰਘ ਜੀ ਮਹਾਰਾਜ਼ ਦੇ ਸੰਦੇਸ਼ "ਖੂਨ ਗਲੀਆਂ ਨਾਲੀਆ ਵਿੱਚ ਨਹੀ ਬਲਕਿ ਇਨਸਾਨੀ ਨਾੜੀਆਂ ਵਿੱਚ ਵਹਿਣਾ ਚਾਹੀਦਾ ਹੈ" ਨੂੰ ਕਿਰਿਆਤਮਕ ਰੂਪ ਦਿੰਦੇ ਹੋਏ ਮਾਨਵਤਾ ਦਾ ਸੁਨੇਹਾ ਦੇਣਗੇ। ਇਸ ਕੈਂਪ ਵਿੱਚ ਦਸੂਹਾ ਸਮੇਤ ਟੇਰਕਿਆਣਾ , ਗੜਦੀਵਾਲਾ, ਟਾਂਡਾ, ਹਰਿਆਣਾ ਤੇ ਮੱਕੋਵਾਲ ਬ੍ਰਾਂਚਾਂ ਤੋਂ ਸ਼ਰਧਾਲੂ ਇਸ ਕੈਂਪ ਵਿੱਚ ਹਿੱਸਾ ਲੈਣਗੇ ਤੇ ਖੂਨਦਾਨ ਕਰਨਗੇ। ਉਨ੍ਹਾਂ ਕਿਹਾ ਨਿਰੰਕਾਰੀ ਚੈਰੀਟੇਬਲ ਫਾਉਂਡੇਸ਼ਨ ਦੁਆਰਾ ਹਰ ਸਾਲ ਖੂਨਦਾਨ ਕੈਂਪਾ ਦਾ ਆਯੋਜਨ ਹੁਣ ਤੱੱਕ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਖੂਨਦਾਨੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਦਿੱਤੇ ਜਾਣਗੇ ਤੇ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਹੈ। ਉਨ੍ਹਾਂ ਦੱਸਿਆ ਕਿ ਇਸ ਮੈਗਾ ਖ਼ੂਨਦਾਨ ਸਬੰਧੀ ਮੀਟਿੰਗ ਦਾ ਆਯੋਜਨ ਸੰਯੋਜਕ ਮਹਾਤਮਾ ਡਾ. ਸੁਰਿੰਦਰ ਪਾਲ ਸਿੰਘ ਦੀ ਯੋਗ ਅਗਵਾਈ ਹੇਠ ਕੀਤਾ ਗਿਆ ਜਿਸ ਵਿੱਚ ਕੈਂਪ ਦੇ ਪ੍ਰਬੰਧਾ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਇਸ ਮੀਟਿੰਗ ਵਿੱਚ ਖੇਤਰੀ ਸੰਚਾਲਕ ਤੋਂ ਇਲਾਵਾ ਅਲੱਗ ਅਲੱਗ ਬਰਾਂਚਾਂ ਦੇ ਮੁੱਖੀ ਮਹਾਤਮਾ ਅਤੇ ਸੰਚਾਲਕ ਸ਼ਾਮਿਲ ਹੋਏ। ਉਹਨਾਂ ਦੱਸਿਆ ਖੂਨ ਦਾਨ ਕੈਂਪ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹਨ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...