Wednesday, 3 September 2025

ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ

ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ 
ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹੁਸ਼ਿਆਰਪੁਰ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਜਿਨ੍ਹਾਂ ਸੰਨ 2025 ਵਿੱਚ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਵਧੀਆ ਰੈਂਕ ਪ੍ਰਾਪਤ ਕਰਕੇ ਪਾਸ ਕੀਤੀ ਸੀ, ਜਿਲ੍ਹਾ ਪਟਿਆਲਾ ਦੇ ਕਸਬਾ ਪਾਤੜਾ ਨਾਲ ਸਬੰਧਿਤ ਸ਼੍ਰੀ ਲਾਰਸਨ ਸਿੰਗਲਾ ਹੁਣ ਭਾਰਤੀ ਰੇਲਵੇ ਵਿੱਚ ਬਤੌਰ ਸਹਾਇਕ ਕਮਿਸ਼ਨਰ ਸੇਵਾਵਾਂ ਨਿਭਾਉਣਗੇ।ਵਰਨਣਯੋਗ ਹੈ ਕਿ ਸ਼੍ਰੀ ਸਿੰਗਲਾ ਹੁਸ਼ਿਆਰਪੁਰ ਤੋਂ ਇਲਾਵਾ ਵੱਖ-ਵੱਖ ਸ਼ਹਿਰਾਂ ਵਿੱਚ ਮਾਲ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਬਾਖੂਬੀ ਨਿਭਾ ਚੁਕੇ ਹਨ। ਨਾਇਬ ਤਹਿਸੀਲਦਾਰ ਹੁਸ਼ਿਆਰਪੁਰ ਭੀਮ ਸੈਨ, ਮੁੱਖ ਸੰਪਾਦਕ ਪ੍ਰਸ਼ੋਤਮ ਲਾਲ ਦੜੋਚ, ਪ੍ਰਿੰਸੀਪਲ ਰਣਜੀਤ ਸਿੰਘ ਧਨੋਆ ਨੇ ਸ਼੍ਰੀ ਲਾਰਸਨ ਸਿੰਗਲਾ ਨੂੰ ਨਵੀਂ ਨਿਯੁਕਤੀ ਲਈ ਸ਼ੁਭਕਾਮਨਾਵਾਂ ਦਿੱਤੀਆ ਤੇ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ।

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME