Friday, 10 October 2025

ਰੋਟਰੀ ਕਲੱਬ ਹੁਸ਼ਿਆਰਪੁਰ ਸੈਂਟਰਲ ਵੱਲੋ ਲੋੜਵੰਦ ਦਿਵਿਆਂਗ ਵਿਅਕਤੀਆਂ ਨੂੰ ਹੁਣ ਤੱਕ 39 ਵੀਲ੍ਹ ਚੇਅਰਜ਼ ਮੁਹੱਈਆ ਕਰਵਾਈਆਂ ਗਈਆਂ

ਹੁਸ਼ਿਆਰਪੁਰ: ਰੋਟਰੀ ਕਲੱਬ ਹੁਸ਼ਿਆਰਪੁਰ ਸੈਂਟਰਲ ਦੇ ਪ੍ਰੋਜੈਕਟ ਚੇਅਰਮੈਨ ਜਰਨੈਲ ਸਿੰਘ ਧੀਰ ਸਟੇਟ ਅਵਾਰਡੀ ਨੇ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਕਲੱਬ ਦੇ ਪ੍ਰਧਾਨ ਰਾਜਨ ਕੁਮਾਰ ਸੈਣੀ ਦੀ ਅਗਵਾਈ ਹੇਠ ਮੁਹੱਲਾ ਜਗਤਪੁਰਾ, ਰੇਲਵੇ ਰੋਡ, ਹੁਸ਼ਿਆਰਪੁਰ ਵਿਖੇ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕਲੱਬ ਦੇ ਸਕੱਤਰ ਹਰਸ਼ਵਿੰਦਰ ਸਿੰਘ ਨੇ ਕਲੱਬ ਦੇ ਮੈਂਬਰਾਂ ਨੂੰ ਕਲੱਬ ਵੱਲੋਂ ਕੀਤੇ ਗਏ ਸਮਾਜ ਭਲਾਈ ਦੇ ਕਾਰਜਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਆਉਣ ਵਾਲੇ ਸਮੇਂ ਵਿੱਚ ਸਮਾਜ ਭਲਾਈ ਦੇ ਲਗਾਏ ਜਾਣ ਵਾਲੇ ਪ੍ਰੋਜੈਕਟਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਤੇ ਇਕ ਲੋੜਵੰਦ ਵਿਅਕਤੀ ਨੂੰ ਵੀਲ੍ਹ ਚੇਅਰ ਮੁਹੱਈਆ ਕਰਵਾਈ ਗਈ।
ਇਸ ਮੌਕੇ ‘ਤੇ ਸੀਨੀਅਰ ਮੈਂਬਰ ਭੁਪਿੰਦਰ ਕੁਮਾਰ, ਨਰੇਸ਼ ਕੁਮਾਰ ਸਾਬਾ, ਕੁਲਦੀਪ ਸਿੰਘ ਪੱਤੀ ਅਤੇ ਨਰੇਸ਼ ਕੁਮਾਰ ਹਾਂਡਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਵਿਜੈ ਕੁਮਾਰ ਚੌਧਰੀ ਨੇ ਦੱਸਿਆ ਕਿ ਕਲੱਬ ਵਲੋਂ ਪਹਿਲਾਂ ਲੋੜਵੰਦ ਦਿਵਿਆਂਗ ਵਿਅਕਤੀਆਂ ਨੂੰ 39 ਵੀਲ੍ਹ ਚੇਅਰਜ਼ ਮੁਹੱਈਆ ਕਰਵਾਈਆ ਜਾ ਚੁੱਕੀਆਂ ਹਨ।
ਇਸ ਮੌਕੇ ‘ਤੇ ਅਮਨਦੀਪ ਸਿੰਘ, ਵਿਸ਼ਵ ਬੰਧੂ, ਵਿਜੈ ਕੁਮਾਰ ਪੁਰਾਣੀ ਬੱਸੀ, ਜਰਨੈਲ ਸਿੰਘ ਧੀਰ, ਰਾਜਨ ਕੁਮਾਰ ਸੈਣੀ, ਹਰਸ਼ਵਿੰਦਰ ਸਿੰਘ, ਨਰੇਸ਼ ਕੁਮਾਰ ਹਾਂਡਾ, ਵਿਜੈ ਕੁਮਾਰ ਚੌਧਰੀ, ਕੁਲਦੀਪ ਸਿੰਘ ਪੱਤੀ, ਨਰੇਸ਼ ਕੁਮਾਰ ਹਾਂਡਾ ਤੇ ਮੁਹੱਲਾ ਨਿਵਾਸੀ ਹਾਜ਼ਰ ਸਨ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME