Wednesday, 22 October 2025

ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ 'ਚ ਪੰਜਾਬ ਪੁਲਿਸ ਦਾ ਯੋਗਦਾਨ ਬੇਮਿਸਾਲ - ਐਸ.ਐਸ.ਪੀ ਸੰਦੀਪ ਕੁਮਾਰ ਮਲਿਕ

*ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ 'ਚ ਪੰਜਾਬ ਪੁਲਿਸ ਦਾ ਯੋਗਦਾਨ ਬੇਮਿਸਾਲ - ਐਸ.ਐਸ.ਪੀ ਸੰਦੀਪ ਕੁਮਾਰ ਮਲਿਕ*
-66ਵੇਂ ਪੁਲਿਸ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ 
ਹੁਸ਼ਿਆਰਪੁਰ, 22 ਅਕਤੂਬਰ (ਪ੍ਰਸ਼ੋਤਮ ਲਾਲ ਦੜੋਚ) ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਦੇ ਸਨਮਾਨ ਵਿਚ ਬੀਤੇ ਦਿਨ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ 66ਵਾਂ ਪੁਲਿਸ ਯਾਦਗਾਰੀ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਐਸ.ਐਸ.ਪੀ ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੇ ਸ਼ਰਧਾਂਜਲੀ ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਪੰਜਾਬ ਪੁਲਿਸ ਨੂੰ ਇਕ ਬੇਮਿਸਾਲ ਫੋਰਸ ਦੱਸਿਆ, ਜਿਸ ਨੇ ਸ਼ਾਂਤੀ ਅਤੇ ਸੰਕਟ ਦੋਵਾਂ ਦੌਰਾਨ ਬੇਜੋੜ ਸਮਰਪਣ ਨਾਲ ਦੇਸ਼ ਦੀ ਸੇਵਾ ਕੀਤੀ। ਉਨ੍ਹਾਂ ਦੱਸਿਆ ਕਿ ਸਤੰਬਰ 1981 ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਨੇ ਡਿਊਟੀ ਦੌਰਾਨ 1,802 ਅਧਿਕਾਰੀਆਂ ਦਾ ਬਲੀਦਾਨ ਦਿੱਤਾ ਹੈ, ਜਿਸ ਵਿਚ ਇਕੱਲੇ ਇਸ ਸਾਲ ਦੇ ਹੀ ਤਿੰਨ ਪੁਲਿਸ ਕਰਮਚਾਰੀ ਸ਼ਾਮਿਲ ਹਨ। 

ਪੁਲਿਸ ਸ਼ਹੀਦ ਸਮਾਰਕ 'ਤੇ ਸ਼ਰਧਾਂਜਲੀ ਭੇਟ ਕਰਨ ਉਪਰੰਤ ਸੰਬੋਧਨ ਕਰਦਿਆਂ ਐਸ.ਐਸ.ਪੀ ਮਲਿਕ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਕਾਰਨ ਹੀ ਅੱਜ ਅਸੀਂ ਚੈਨ ਦੀ ਨੀਂਦ ਸੌਂ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਬਹਾਦਰੀ, ਹਿੰਮਤ ਅਤੇ ਅੱਤਵਾਦ ਨੂੰ ਜੜ੍ਹੋਂ ਪੁੱਟ ਸੁੱਟਣ ਦੀ ਵਚਨਬੱਧਤਾ ਦੀ ਮਾਣਮੱਤੀ ਵਿਰਾਸਤ ਹੈ ਅਤੇ ਸੂਬੇ ਵਿਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ 'ਚ ਪੰਜਾਬ ਪੁਲਿਸ ਦਾ ਯੋਗਦਾਨ ਬੇਮਿਸਾਲ ਹੈ। 

ਇਸ ਦੌਰਾਨ ਪੁਲਿਸ ਸ਼ਹੀਦਾਂ ਦੇ ਸਮਾਰਕ ਵਿਖੇ ਯਾਦਗਾਰੀ ਪਰੇਡ ਹੋਈ, ਜਿਥੇ ਪੁਲਿਸ ਸ਼ਹੀਦਾਂ ਦੇ ਨਾਮ ਪੜ੍ਹੇ ਗਏ, ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ। 

ਸਮਾਗਮ ਤੋਂ ਬਾਅਦ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਪੁਲਿਸ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵੱਲੋਂ ਨਿਰੰਤਰ ਸਹਿਯੋਗ ਦਾ ਭਰੋਸਾ ਦਿੱਤਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਪੁਲਿਸ ਅਧਿਕਾਰੀ ਹਾਜ਼ਰ ਸਨ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME