Thursday, 30 October 2025

ਸੇਵਾ ਕੇਂਦਰਾਂ ‘ਚ ਮਿਲਣਗੀਆਂ ਆਰ.ਟੀ.ਓ ਦਫ਼ਤਰ ਨਾਲ ਸਬੰਧਤ 56 ਸੇਵਾਵਾਂ: ਅਮਨਦੀਪ ਕੌਰ - ਆਰ.ਟੀ.ਓ ਹੁਸ਼ਿਆਰਪੁਰ ਨੇ ਜ਼ਿਲ੍ਹਾ ਵਾਸੀਆਂ ਨੂੰ ਫੇਸਲੈਸ ਆਰ.ਟੀ.ਓ ਸੇਵਾਵਾਂ ਦੇ ਬਾਰੇ ‘ਚ ਦਿੱਤੀ ਜਾਣਕਾਰੀ

ਸੇਵਾ ਕੇਂਦਰਾਂ 'ਚ ਮਿਲਣਗੀਆਂ ਆਰ.ਟੀ.ਓ ਦਫ਼ਤਰ ਨਾਲ ਸਬੰਧਤ 56 ਸੇਵਾਵਾਂ: ਅਮਨਦੀਪ ਕੌਰ

- ਆਰ.ਟੀ.ਓ ਹੁਸ਼ਿਆਰਪੁਰ ਨੇ ਜ਼ਿਲ੍ਹਾ ਵਾਸੀਆਂ ਨੂੰ ਫੇਸਲੈਸ ਆਰ.ਟੀ.ਓ ਸੇਵਾਵਾਂ ਦੇ ਬਾਰੇ 'ਚ ਦਿੱਤੀ ਜਾਣਕਾਰੀ
ਹੁਸ਼ਿਆਰਪੁਰ, 30 ਅਕਤੂਬਰ ( ਪਰਸ਼ੋਤਮ ਲਾਲ ਦੜੋਚ)
ਰਿਜਨਲ ਟਰਾਂਸਪੋਰਟ ਅਫ਼ਸਰ ਅਮਨਦੀਪ ਕੌਰ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਨਤਾ ਦੀ ਸਹੂਲਤ ਲਈ ਫੇਸਲੈੱਸ ਆਰ.ਟੀ. ਓ ਸੇਵਾਵਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਹੁਣ ਵਿਭਾਗ ਨਾਲ ਸਬੰਧਤ 56 ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਆਰ.ਟੀ.ਓ ਹੁਸ਼ਿਆਰਪੁਰ ਨੇ ਦੱਸਿਆ ਕਿ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ਨਾਲ ਸਬੰਧਤ ਕੁੱਲ 56 ਪ੍ਰਮੁੱਖ ਸੇਵਾਵਾਂ ਨੂੰ ਹੁਣ ਪੂਰੀ ਤਰ੍ਹਾਂ ਫੇਸਲੈੱਸ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੇਵਾਵਾਂ ਜ਼ਿਲ੍ਹੇ ਵਿੱਚ ਸਥਾਪਿਤ ਸੇਵਾ ਕੇਂਦਰਾਂ ਰਾਹੀਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਨਾਗਰਿਕ ਡਰਾਈਵਿੰਗ ਲਾਇਸੈਂਸ ਜਾਂ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ਪ੍ਰਾਪਤ ਕਰਨ ਲਈ ਖੁਦ ਵੀ ਆਨਲਾਈਨ ਅਰਜ਼ੀ ਦੇ ਸਕਦੇ ਹਨ ਅਤੇ ਸੇਵਾ ਕੇਂਦਰਾਂ ਰਾਹੀਂ ਸੇਵਾਵਾਂ ਵੀ ਪ੍ਰਾਪਤ ਕਰ ਸਕਦੇ ਹਨ।
ਅਮਨਦੀਪ ਕੌਰ ਘੁੰਮਣ ਨੇ ਕਿਹਾ ਕਿ ਹੁਣ ਜ਼ਿਲ੍ਹੇ ਦੇ ਵਸਨੀਕਾਂ ਨੂੰ ਆਰ.ਟੀ.ਓ ਦਫਤਰ ਜਾਣ ਦੀ ਲੋੜ ਨਹੀਂ ਹੈ ਕਿਉਂਕਿ ਇਹ ਸੇਵਾਵਾਂ ਜ਼ਿਲ੍ਹੇ ਵਿੱਚ ਸਥਾਪਿਤ ਸੇਵਾ ਕੇਂਦਰਾਂ ਰਾਹੀਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੰਤਵ ਲਈ ਇਨ੍ਹਾਂ ਕੇਂਦਰਾਂ ਦੇ ਸਟਾਫ਼ ਨੂੰ ਸਹੀ ਢੰਗ ਨਾਲ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਸਮੱਸਿਆ ਵਿੱਚ ਕਿਸੇ ਵੀ ਵਿਅਕਤੀ ਦੀ ਸਹਾਇਤਾ ਲਈ ਆਰ.ਟੀ.ਓ ਦਫ਼ਤਰ ਵਿਖੇ ਇੱਕ ਹੈਲਪਡੈਸਕ ਸਥਾਪਤ ਕੀਤਾ ਗਿਆ ਹੈ।


--

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME