Thursday, 30 October 2025

ਵਿਜੀਲੈਂਸ ਨੇ 'ਭ੍ਰਿਸ਼ਟਾਚਾਰ ਵਿਰੁੱਧ ਚੌਕਸੀ : ਸਾਡੀ ਸਾਂਝੀ ਜ਼ਿੰਮੇਵਾਰੀ' ਥੀਮ ਤਹਿਤ ਕਰਵਾਇਆ ਸੈਮੀਨਾਰ

ਵਿਜੀਲੈਂਸ ਨੇ 'ਭ੍ਰਿਸ਼ਟਾਚਾਰ ਵਿਰੁੱਧ ਚੌਕਸੀ : ਸਾਡੀ ਸਾਂਝੀ ਜ਼ਿੰਮੇਵਾਰੀਥੀਮ ਤਹਿਤ ਕਰਵਾਇਆ ਸੈਮੀਨਾਰ

ਹੁਸ਼ਿਆਰਪੁਰ, 30 ਅਕਤੂਬਰ ( ਪ੍ਰਸ਼ੋਤਮ ਲਾਲ ਦੜੋਚ) 'ਭ੍ਰਿਸ਼ਟਾਚਾਰ ਵਿਰੁੱਧ ਚੌਕਸੀ : ਸਾਡੀ ਸਾਂਝੀ  ਜ਼ਿੰਮੇਵਾਰੀਥੀਮ ਤਹਿਤ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਵੱਲੋਂ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਅੱਜ ਉਪ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਮਨਦੀਪ ਸਿੰਘ ਦੀ ਅਗਵਾਈ ਹੇਠ ਬੀ.ਐਡ ਡੀ.ਏ.ਵੀ ਕਾਲਜ, ਨੇੜੇ ਸ਼ਿਮਲਾ ਪਹਾੜੀ ਹੁਸ਼ਿਆਰਪੁਰ ਵਿਖੇ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਰਿਜਨਲ ਟਾਂਰਸਪੋਰਟ ਅਸਰ ਅਮਨਦੀਪ ਕੌਰ ਘੁਮੰਣ ਨੇ ਇਸ ਸੈਮੀਨਾਰ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਉਨ੍ਹਾਂ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ,  ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ 'ਤੇ ਮਿਹਨਤ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ

     ਉਪ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਮਨਦੀਪ ਸਿੰਘ ਨੇ ਇਸ ਮੌਕੇ ਭ੍ਰਿਸ਼ਟਾਚਾਰ ਰੋਕਣ ਸਬੰਧੀ ਸਹੁੰ ਚੁਕਾਈ  ਇੰਸਪੈਕਟਰ ਸਾਕਸ਼ੀ ਸ਼ਰਮਾ ਵਿਜੀਲੈਸ ਬਿਊਰੋ ਹੁਸ਼ਿਆਰਪੁਰ ਵਿਜੀਲੈਂਸ ਬਿਊਰੋ ਦੀ ਕਾਰਜਸ਼ੈਲੀ ਦੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਕੋਈ ਸਰਕਾਰੀ ਕੰਮ ਕਰਨ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈਤਾਂ ਇਸ ਸਬੰਧੀ ਤੁਸੀਂ ਵਿਜੀਲੈਂਸ ਬਿਊਰੋ ਪਾਸ ਸ਼ਿਕਾਇਤ ਕਰ ਸਕਦੇ ਹੋ ਜਾਂ ਉਸ ਅਧਿਕਾਰੀ/ਕਰਮਚਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਵਿਜੀਲੈਂਸ ਵਿਭਾਗ ਪਾਸ ਗ੍ਰਿਫ਼ਤਾਰ ਕਰਵਾ ਸਕਦੇ ਹੋ ਉਪ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਮਨਦੀਪ ਸਿੰਘ ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਭ੍ਰਿਸ਼ਟਾਚਾਰ ਸਬੰਧੀ ਸ਼ਿਕਾਇਤ ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ 1800-1800 1000,    ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਨੰਬਰ 95012-00200 ਅਤੇ ਵੈੱਬਸਾਈਟ www.vigilancebureau.punjab.gov.in 'ਤੇ ਦਰਜ ਕਰਵਾ ਸਕਦਾ ਹੈ ਉਨ੍ਹਾਂ ਸੈਮੀਨਾਰ ਵਿਚ ਸ਼ਾਮਿਲ ਕਾਲਜ ਦੇ ਡਾਇਰੈਕਟਰਸਮੂਹ ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਭ੍ਰਿਸ਼ਟਾਚਾਰ ਵਿਰੁੱਧ ਲੜਨ ਵਿਚ ਇਕਜੁੱਟ ਹੋ ਕੇ ਦੇਸ਼ ਪ੍ਰਤੀ ਵਚਨਬੱਧ ਰਹਿਣ ਲਈ ਜਾਗਰੂਕ ਹੋ ਕੇ ਵਿਜੀਲੈਂਸ ਬਿਊਰੋ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ

     ਇਸ ਮੌਕੇ ਵਿਜੀਲੈਂਸ ਵਿਭਾਗ ਨੂੰ ਭ੍ਰਿਸ਼ਟਾਚਾਰ ਸਬੰਧੀ ਇਤਲਾਹ ਦੇਣ ਸਬੰਧੀ ਟੋਲ ਫ੍ਰੀ ਨੰਬਰ,ਐਕਸ਼ਨ ਹੈਲਪ ਲਾਈਨ ਨੰਬਰਡੀ.ਐਸ.ਪੀ ਵਿਜੀਲੈਂਸ ਹੁਸ਼ਿਆਰਪੁਰ ਦਾ ਨੰਬਰ ਅਤੇ  ਐਸ.ਐਸ.ਪੀ ਵਿਜੀਲੈਂਸ ਰੇਂਜ ਜਲੰਧਰ ਦੇ ਸੰਪਰਕ ਨੰਬਰਾਂ ਵਾਲੇ ਪੈਂਫਲਿਟ ਵੀ ਵੰਡੇ ਗਏ

      ਇਸ ਮੌਕੇ ਵਿਜੀਲੈਂਸ ਬਿਊਰੋ ਦੇ ਇੰਸਪੈਕਟਰ ਸਾਕਸ਼ੀ ਸ਼ਰਮਾ,  ਤਹਿਸੀਲਦਾਰ ਹੁਸ਼ਿਆਰਪੁਰ ਭੀਮ ਸੈਨ ਅਤੇ ਪ੍ਰਿਸੀਪਲ ਬੀ.ਐਡਡੀ.ਏ.ਵੀ ਕਾਲਜ ਬਿੰਦੀ ਭੱਲਾ, ਹੁਸ਼ਿਆਰਪੁਰ ਤੋਂ ਇਲਾਵਾ ਵੱਖ ਵੱਖ ਸਰਕਾਰੀ ਮਹਿਕਮਿਆਂ ਦੇ ਅਧਿਕਾਰੀ/ਕਰਮਚਾਰੀ ਅਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ 

 

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME