Tuesday, 11 November 2025

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 13 ਨਵੰਬਰ ਨੂੰ ਹੋ ਰਹੇ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁੰਕਮਲ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 13 ਨਵੰਬਰ ਨੂੰ ਹੋ ਰਹੇ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁੰਕਮਲ
ਬੰਗਾ 11 ਨਵੰਬਰ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ-ਕਲੇਰਾਂ ਵੱਲੋਂ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਗੁਰੂ ਨਾਨਕ ਮਿਸ਼ਨ ਹਸਪਤਾਲ ਵਿਖੇ  ਮਨਾਇਆ ਜਾ ਰਿਹਾ ਹੈ ।  ਇਸ ਸਬੰਧੀ ਹੋ ਰਹੇ ਸਮਾਗਮ ਦੀ ਤਿਆਰੀਆਂ ਦਾ ਜ਼ਾਇਜਾ ਲੈਣ ਮੌਕੇ ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ
 ਜਾਣਕਾਰੀ ਦਿੰਦੇ ਦੱਸਿਆ ਕਿ ਹਸਪਤਾਲ ਕੰਪਲੈਕਸ ਵਿਖੇ  ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਮਹਾਨ ਗੁਰਮਤਿ ਸਮਾਗਮ 13 ਨਵੰਬਰ, ਦਿਨ ਵੀਰਵਾਰ ਨੂੰ ਸਵੇਰੇ 9.00 ਵਜੇ ਤੋਂ ਦੁਪਹਿਰ 1.00 ਵਜੇ ਤੱਕ  ਬੜੀ ਸ਼ਰਧਾ  ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ  । ਜਿਸ ਵਿਚ ਭਾਈ ਜੁਝਾਰ  ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਜੋਗਾ ਸਿੰਘ ਢਾਹਾਂ ਕਲੇਰਾਂ ਅਤੇ  ਟਰੱਸਟ ਦੇ ਪ੍ਰਬੰਧ ਹੇਠਾਂ ਚੱਲਦੇ ਅਦਾਰਿਆਂ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਗੁਰੂ ਨਾਨਕ ਕਾਲਜ ਆਫ ਨਰਸਿੰਗ ਕਾਲਜ ਅਤੇ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੇ ਵਿਦਿਆਰਥੀ ਕੀਰਤਨੀ ਜਥਿਆਂ ਵੱਲੋਂ  ਗੁਰਬਾਣੀ ਕੀਰਤਨ ਕੀਤਾ ਜਾਵੇਗਾ । ਸਮਾਗਮ ਵਿਚ ਪ੍ਰਸਿੱਧ ਕਥਾਵਾਵਕ ਗਿਆਨੀ ਗੁਰਪ੍ਰੀਤ ਸਿੰਘ ਗੁਰਦੁਆਰਾ ਸ਼ਹੀਦ ਗੰਜ ਸ੍ਰੀ ਅੰਮ੍ਰਿਤਸਰ ਗੁਰਬਾਣੀ ਕਥਾ ਸੰਗਤਾਂ ਨੂੰ ਸਰਵਣ ਕਰਾਉਣਗੇ । ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ । ਉਹਨਾਂ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਮੁੰਕਮਲ ਹੋ ਗਈਆਂ ਹਨ ਅਤੇ ਇਲਾਕਾ ਨਿਵਾਸੀ ਸਮੂਹ ਸਾਧ ਸੰਗਤ ਨੂੰ ਮਹਾਨ ਗੁਰਮਤਿ ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ । ਇਸ ਮੌਕੇ ਭਾਈ ਜੋਗਾ ਸਿੰਘ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ ਤੇ ਕਮਲਜੀਤ ਸਿੰਘ ਮੱਟੂ ਅਕਾਊਟੈਂਟ ਵੀ ਨਾਲ ਸਨ ।
ਫੋਟੋ ਕੈਪਸ਼ਨ :  ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋ ਰਹੇ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਦਾ ਜ਼ਾਇਜ਼ਾ ਲੈਂਦੇ ਹੋਏ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ 

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME